< ਯਿਰਮਿਯਾਹ 48 >
1 ੧ ਮੋਆਬ ਦੇ ਵਿਖੇ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਨਬੋ ਲਈ ਅਫ਼ਸੋਸ! ਉਹ ਵਿਰਾਨ ਜੋ ਹੋ ਗਿਆ, ਕਿਰਯਾਤਾਇਮ ਸ਼ਰਮਿੰਦਾ ਹੋਇਆ, ਉਹ ਲੈ ਗਿਆ, ਉੱਚਾ ਬੁਰਜ ਵੀ ਸ਼ਰਮਿੰਦਾ ਹੋਇਆ ਅਤੇ ਘਬਰਾ ਗਿਆ।
καὶ ἐγένετο τῷ μηνὶ τῷ ἑβδόμῳ ἦλθεν Ισμαηλ υἱὸς Ναθανιου υἱοῦ Ελασα ἀπὸ γένους τοῦ βασιλέως καὶ δέκα ἄνδρες μετ’ αὐτοῦ πρὸς Γοδολιαν εἰς Μασσηφα καὶ ἔφαγον ἐκεῖ ἄρτον ἅμα
2 ੨ ਮੋਆਬ ਦੀ ਵਡਿਆਈ ਫੇਰ ਨਾ ਹੋਵੇਗੀ, ਹਸ਼ਬੋਨ ਵਿੱਚ ਉਹ ਦੇ ਵਿਰੁੱਧ ਬੁਰਿਆਈ ਦੀਆਂ ਜੁਗਤਾਂ ਕੀਤੀਆਂ ਗਈਆਂ ਹਨ, ਕਿ ਆਓ, ਅਸੀਂ ਉਹ ਨੂੰ ਕੌਮ ਹੋਣ ਤੋਂ ਕੱਟ ਸੁੱਟੀਏ! ਹੇ ਮਦਮੇਨ ਸ਼ਹਿਰ, ਤੂੰ ਵੀ ਚੁੱਪ ਕਰਾਇਆ ਜਾਵੇਂਗਾ, ਤਲਵਾਰ ਤੇਰਾ ਪਿੱਛਾ ਕਰੇਗੀ!
καὶ ἀνέστη Ισμαηλ καὶ οἱ δέκα ἄνδρες οἳ ἦσαν μετ’ αὐτοῦ καὶ ἐπάταξαν τὸν Γοδολιαν ὃν κατέστησεν βασιλεὺς Βαβυλῶνος ἐπὶ τῆς γῆς
3 ੩ ਹੋਰੋਨਇਮ ਸ਼ਹਿਰ ਵਿੱਚੋਂ ਦੁਹਾਈ ਦੀ ਆਵਾਜ਼, ਉਜਾੜ ਅਤੇ ਭੰਨ ਤੋੜ!
καὶ πάντας τοὺς Ιουδαίους τοὺς ὄντας μετ’ αὐτοῦ ἐν Μασσηφα καὶ πάντας τοὺς Χαλδαίους τοὺς εὑρεθέντας ἐκεῖ
4 ੪ ਮੋਆਬ ਭੰਨਿਆ ਤੋੜਿਆ ਗਿਆ, ਉਹ ਦੇ ਨਿਆਣਿਆਂ ਦਾ ਚਿੱਲਾਉਣਾ ਸੁਣਾਈ ਦਿੰਦਾ ਹੈ।
καὶ ἐγένετο τῇ ἡμέρᾳ τῇ δευτέρᾳ πατάξαντος αὐτοῦ τὸν Γοδολιαν καὶ ἄνθρωπος οὐκ ἔγνω
5 ੫ ਕਿਉਂ ਜੋ ਲੂਹੀਥ ਦੀ ਚੜ੍ਹਾਈ ਉੱਤੇ, ਉਹ ਰੋਂਦੇ-ਰੋਂਦੇ ਚੜ੍ਹਦੇ ਹਨ, ਹੋਰੋਨਇਮ ਦੀ ਉਤਰਾਈ ਉੱਤੇ ਤਾਂ ਉਹਨਾਂ ਨੇ ਭੰਨ ਤੋੜ ਦੀ ਦੁਹਾਈ ਦੇ ਦੁੱਖ ਨੂੰ ਸੁਣਿਆ ਹੈ।
καὶ ἤλθοσαν ἄνδρες ἀπὸ Συχεμ καὶ ἀπὸ Σαλημ καὶ ἀπὸ Σαμαρείας ὀγδοήκοντα ἄνδρες ἐξυρημένοι πώγωνας καὶ διερρηγμένοι τὰ ἱμάτια καὶ κοπτόμενοι καὶ μαναα καὶ λίβανος ἐν χερσὶν αὐτῶν τοῦ εἰσενεγκεῖν εἰς οἶκον κυρίου
6 ੬ ਨੱਠੋ! ਆਪਣੀਆਂ ਜਾਨਾਂ ਨੂੰ ਬਚਾਓ! ਉਜਾੜ ਵਿਚਲੇ ਸੁੱਕੇ ਰੁੱਖ ਵਾਂਗੂੰ ਹੋ ਜਾਓ!
καὶ ἐξῆλθεν εἰς ἀπάντησιν αὐτοῖς Ισμαηλ αὐτοὶ ἐπορεύοντο καὶ ἔκλαιον καὶ εἶπεν αὐτοῖς εἰσέλθετε πρὸς Γοδολιαν
7 ੭ ਇਸ ਲਈ ਕਿ ਤੂੰ ਆਪਣਿਆਂ ਕੰਮਾਂ ਅਤੇ ਆਪਣਿਆਂ ਖ਼ਜ਼ਾਨਿਆਂ ਉੱਤੇ ਭਰੋਸਾ ਕੀਤਾ ਹੈ, ਤੂੰ ਵੀ ਲੈ ਲਿਆ ਜਾਵੇਗਾ, ਕਮੋਸ਼ ਗ਼ੁਲਾਮੀ ਵਿੱਚ ਜਾਵੇਗਾ, ਉਹ ਦੇ ਜਾਜਕ ਅਤੇ ਉਹ ਦੇ ਸਰਦਾਰ ਇਕੱਠੇ।
καὶ ἐγένετο εἰσελθόντων αὐτῶν εἰς τὸ μέσον τῆς πόλεως ἔσφαξεν αὐτοὺς εἰς τὸ φρέαρ
8 ੮ ਬਰਬਾਦ ਕਰਨ ਵਾਲਾ ਹਰੇਕ ਸ਼ਹਿਰ ਉੱਤੇ ਆਵੇਗਾ, ਅਤੇ ਕੋਈ ਸ਼ਹਿਰ ਨਾ ਬਚੇਗਾ, ਵਾਦੀ ਮਿਟ ਜਾਵੇਗੀ, ਮੈਦਾਨ ਦਾ ਸੱਤਿਆਨਾਸ ਕੀਤਾ ਜਾਵੇਗਾ, ਜਿਵੇਂ ਯਹੋਵਾਹ ਨੇ ਆਖਿਆ ਹੈ।
καὶ δέκα ἄνδρες εὑρέθησαν ἐκεῖ καὶ εἶπαν τῷ Ισμαηλ μὴ ἀνέλῃς ἡμᾶς ὅτι εἰσὶν ἡμῖν θησαυροὶ ἐν ἀγρῷ πυροὶ καὶ κριθαί μέλι καὶ ἔλαιον καὶ παρῆλθεν καὶ οὐκ ἀνεῖλεν αὐτοὺς ἐν μέσῳ τῶν ἀδελφῶν αὐτῶν
9 ੯ ਮੋਆਬ ਨੂੰ ਖੰਭ ਲਾ ਦਿਓ, ਕਿ ਉਹ ਉੱਡ ਕੇ ਚਲਾ ਜਾਵੇ। ਉਹ ਦੇ ਸ਼ਹਿਰ ਵਿਰਾਨ ਹੋ ਜਾਣ, ਉਹਨਾਂ ਵਿੱਚ ਵੱਸਣ ਵਾਲਾ ਕੋਈ ਨਾ ਹੋਵੇ।
καὶ τὸ φρέαρ εἰς ὃ ἔρριψεν ἐκεῖ Ισμαηλ πάντας οὓς ἐπάταξεν φρέαρ μέγα τοῦτό ἐστιν ὃ ἐποίησεν ὁ βασιλεὺς Ασα ἀπὸ προσώπου Βαασα βασιλέως Ισραηλ τοῦτο ἐνέπλησεν Ισμαηλ τραυματιῶν
10 ੧੦ ਸਰਾਪੀ ਹੈ ਉਹ ਜਿਹੜਾ ਯਹੋਵਾਹ ਦਾ ਕੰਮ ਆਲਸੀ ਨਾਲ ਕਰਦਾ ਹੈ! ਅਤੇ ਸਰਾਪੀ ਹੈ ਉਹ ਜਿਹੜਾ ਆਪਣੀ ਤਲਵਾਰ ਨੂੰ ਲਹੂ ਵਹਾਉਣ ਤੋਂ ਰੋਕਦਾ ਹੈ!।
καὶ ἀπέστρεψεν Ισμαηλ πάντα τὸν λαὸν τὸν καταλειφθέντα εἰς Μασσηφα καὶ τὰς θυγατέρας τοῦ βασιλέως ἃς παρεκατέθετο ὁ ἀρχιμάγειρος τῷ Γοδολια υἱῷ Αχικαμ καὶ ᾤχετο εἰς τὸ πέραν υἱῶν Αμμων
11 ੧੧ ਮੋਆਬ ਆਪਣੀ ਜੁਆਨੀ ਤੋਂ ਅਮਨ ਵਿੱਚ ਰਿਹਾ, ਉਸ ਆਪਣਾ ਫੋਗ ਰੱਖ ਛੱਡਿਆ, ਨਾ ਉਹ ਇੱਕ ਭਾਂਡੇ ਵਿੱਚੋਂ ਦੂਜੇ ਭਾਂਡੇ ਵਿੱਚ ਉਲੱਦਿਆ ਗਿਆ, ਨਾ ਉਹ ਗ਼ੁਲਾਮੀ ਵਿੱਚ ਗਿਆ, ਇਸ ਲਈ ਉਹ ਦਾ ਸੁਆਦ ਉਹ ਦੇ ਵਿੱਚ ਕਾਇਮ ਰਿਹਾ, ਅਤੇ ਉਹ ਦੀ ਵਾਸ਼ਨਾ ਨਾ ਬਦਲੀ।
καὶ ἤκουσεν Ιωαναν υἱὸς Καρηε καὶ πάντες οἱ ἡγεμόνες τῆς δυνάμεως οἱ μετ’ αὐτοῦ πάντα τὰ κακά ἃ ἐποίησεν Ισμαηλ
12 ੧੨ ਇਸ ਲਈ ਵੇਖ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਮੈਂ ਉਸ ਦੇ ਕੋਲ ਉਲੱਦਣ ਵਾਲਿਆਂ ਨੂੰ ਭੇਜਾਂਗਾ। ਉਹ ਉਸ ਦੇ ਭਾਂਡਿਆਂ ਨੂੰ ਉਲੱਦਣਗੇ ਅਤੇ ਸੱਖਣਾ ਕਰਨਗੇ, ਅਤੇ ਮੱਟਾਂ ਨੂੰ ਚੂਰ-ਚੂਰ ਕਰਨਗੇ।
καὶ ἤγαγον ἅπαν τὸ στρατόπεδον αὐτῶν καὶ ᾤχοντο πολεμεῖν αὐτὸν καὶ εὗρον αὐτὸν ἐπὶ ὕδατος πολλοῦ ἐν Γαβαων
13 ੧੩ ਤਾਂ ਮੋਆਬ ਕਮੋਸ਼ ਤੋਂ ਸ਼ਰਮਾਵੇਗਾ, ਜਿਵੇਂ ਇਸਰਾਏਲ ਦਾ ਘਰਾਣਾ ਬੈਤਏਲ ਤੋਂ ਸ਼ਰਮਾਇਆ, ਜਿਹੜਾ ਉਹ ਦਾ ਭਰੋਸਾ ਸੀ।
καὶ ἐγένετο ὅτε εἶδον πᾶς ὁ λαὸς ὁ μετὰ Ισμαηλ τὸν Ιωαναν καὶ τοὺς ἡγεμόνας τῆς δυνάμεως τῆς μετ’ αὐτοῦ
14 ੧੪ ਤੁਸੀਂ ਕਿਵੇਂ ਆਖਦੇ ਭਈ ਅਸੀਂ ਸੂਰਮੇ ਹਾਂ! ਲੜਾਈ ਲਈ ਫ਼ੌਜੀ ਮਨੁੱਖ ਹਾਂ!
καὶ ἀνέστρεψαν πρὸς Ιωαναν
15 ੧੫ ਮੋਆਬ ਅਤੇ ਉਸ ਦੇ ਸ਼ਹਿਰਾਂ ਦਾ ਬਰਬਾਦ ਕਰਨ ਵਾਲਾ ਚੜ੍ਹ ਆਇਆ ਹੈ, ਉਸ ਦੇ ਚੁਗਵੇਂ ਜੁਆਨ ਘਾਤ ਹੋਣ ਲਈ ਉਤਰ ਗਏ, ਰਾਜਾ ਦਾ ਵਾਕ ਹੈ ਜਿਹ ਦਾ ਨਾਮ ਸੈਨਾਂ ਦਾ ਯਹੋਵਾਹ ਹੈ।
καὶ Ισμαηλ ἐσώθη σὺν ὀκτὼ ἀνθρώποις καὶ ᾤχετο πρὸς τοὺς υἱοὺς Αμμων
16 ੧੬ ਮੋਆਬ ਦਾ ਦੁੱਖ ਨੇੜੇ ਹੈ, ਉਸ ਦੀ ਬਿਪਤਾ ਬਹੁਤ ਛੇਤੀ ਲੱਗੀ ਆਉਂਦੀ ਹੈ।
καὶ ἔλαβεν Ιωαναν καὶ πάντες οἱ ἡγεμόνες τῆς δυνάμεως οἱ μετ’ αὐτοῦ πάντας τοὺς καταλοίπους τοῦ λαοῦ οὕς ἀπέστρεψεν ἀπὸ Ισμαηλ δυνατοὺς ἄνδρας ἐν πολέμῳ καὶ τὰς γυναῖκας καὶ τὰ λοιπὰ καὶ τοὺς εὐνούχους οὓς ἀπέστρεψεν ἀπὸ Γαβαων
17 ੧੭ ਤੁਸੀਂ ਸਾਰੇ ਜਿਹੜੇ ਆਲੇ-ਦੁਆਲੇ ਹੋ, ਰੋਵੋ। ਤੁਸੀਂ ਸਾਰੇ ਜਿਹੜੇ ਉਸ ਦਾ ਨਾਮ ਜਾਣਦੇ ਹੋ, ਆਖੋ, ਕਿਵੇਂ ਇਹ ਤਕੜਾ ਢਾਂਗਾ ਟੁੱਟ ਗਿਆ, ਉਹ ਸੋਹਣਾ ਡੰਡਾ!
καὶ ᾤχοντο καὶ ἐκάθισαν ἐν Γαβηρωθ‐χαμααμ τὴν πρὸς Βηθλεεμ τοῦ πορευθῆναι εἰσελθεῖν εἰς Αἴγυπτον
18 ੧੮ ਆਪਣੇ ਪਰਤਾਪ ਤੋਂ ਹੇਠਾਂ ਆ, ਅਤੇ ਤਿਹਾਈ ਬੈਠ, ਹੇ ਦੀਬੋਨ ਦੀਏ ਵਸਨੀਕ ਧੀਏ, - ਕਿਉਂ ਜੋ ਮੋਆਬ ਦਾ ਲੁੱਟਣ ਵਾਲਾ ਤੇਰੇ ਵਿਰੁੱਧ ਚੜ੍ਹਿਆ ਹੈ, ਉਸ ਤੇਰੇ ਗੜ੍ਹਾਂ ਨੂੰ ਬਰਬਾਦ ਕਰ ਦਿੱਤਾ ਹੈ।
ἀπὸ προσώπου τῶν Χαλδαίων ὅτι ἐφοβήθησαν ἀπὸ προσώπου αὐτῶν ὅτι ἐπάταξεν Ισμαηλ τὸν Γοδολιαν ὃν κατέστησεν βασιλεὺς Βαβυλῶνος ἐν τῇ γῇ
19 ੧੯ ਰਾਹ ਉੱਤੇ ਖਲੋ ਅਤੇ ਵੇਖ, ਹੇ ਅਰੋਏਰ ਸ਼ਹਿਰ ਦੇ ਵੱਸਣ ਵਾਲੇ! ਨੱਠੇ ਜਾਂਦੇ ਤੋਂ ਅਤੇ ਬਚੇ ਹੋਏ ਤੋਂ ਪੁੱਛ, ਅਤੇ ਆਖ, ਕੀ ਹੋਇਆ ਹੈ?
20 ੨੦ ਮੋਆਬ ਸ਼ਰਮਿੰਦਾ ਹੋਇਆ, ਉਹ ਢਾਹਿਆ ਜੋ ਗਿਆ, - ਤੁਸੀਂ ਰੋਵੋ ਅਤੇ ਚਿੱਲਾਓ! ਅਰਨੋਨ ਨਦੀ ਵਿੱਚ ਦੱਸੋ, ਭਈ ਮੋਆਬ ਲੁੱਟਿਆ ਗਿਆ।
21 ੨੧ ਪੱਧਰੇ ਦੇਸ ਉੱਤੇ, ਹੋਲੋਨ, ਯਹਾਸ ਅਤੇ ਮੇਫ਼ਾਅਥ ਸ਼ਹਿਰ ਉੱਤੇ ਇਨਸਾਫ਼ ਆਇਆ ਹੈ
22 ੨੨ ਦੀਬੋਨ ਉੱਤੇ, ਨਬੋ ਉੱਤੇ, ਬੈਤ-ਦਿਬਲਾਤਇਮ ਉੱਤੇ
23 ੨੩ ਕਿਰਯਾਤਾਇਮ ਉੱਤੇ, ਬੈਤ ਗਾਮੂਲ ਉੱਤੇ ਅਤੇ ਬੈਤ ਮਾਓਨ ਉੱਤੇ
24 ੨੪ ਕਰੀਯੋਥ ਉੱਤੇ, ਬਾਸਰਾਹ ਉੱਤੇ ਅਤੇ ਮੋਆਬ ਦੇਸ ਦੇ ਸਾਰੇ ਸ਼ਹਿਰਾਂ ਉੱਤੇ ਜਿਹੜੇ ਦੂਰ ਅਤੇ ਨੇੜੇ ਦੇ ਹਨ
25 ੨੫ ਮੋਆਬ ਦਾ ਸਿੰਗ ਭੰਨਿਆ ਗਿਆ ਅਤੇ ਉਹ ਦੀ ਬਾਂਹ ਤੋੜੀ ਗਈ, ਯਹੋਵਾਹ ਦਾ ਵਾਕ ਹੈ।
26 ੨੬ ਉਸ ਨੂੰ ਨਸ਼ਈ ਕਰੋ ਕਿਉਂ ਜੋ ਉਸ ਨੇ ਆਪ ਨੂੰ ਯਹੋਵਾਹ ਦੇ ਵਿਰੁੱਧ ਵੱਡਾ ਬਣਾਇਆ ਹੈ। ਮੋਆਬ ਆਪਣੀ ਕੈ ਵਿੱਚ ਲੇਟੇਗਾ, ਨਾਲੇ ਉਹ ਹਾਸੇ ਲਈ ਹੋਵੇਗਾ
27 ੨੭ ਕੀ ਇਸਰਾਏਲ ਤੇਰੇ ਲਈ ਹਾਸਾ ਨਾ ਸੀ? ਕੀ ਉਹ ਚੋਰਾਂ ਵਿੱਚ ਪਾਇਆ ਗਿਆ ਕਿ ਜਦ ਕਦੀਂ ਤੂੰ ਉਹ ਦੀ ਗੱਲ ਕੀਤੀ ਤੂੰ ਆਪਣਾ ਸਿਰ ਹਿਲਾਇਆ?।
28 ੨੮ ਸ਼ਹਿਰਾਂ ਨੂੰ ਤਿਆਗੋ ਅਤੇ ਚੱਟਾਨ ਵਿੱਚ ਵੱਸੋ, ਹੇ ਮੋਆਬ ਦੇ ਵਾਸੀਓ! ਘੁੱਗੀ ਵਾਂਗੂੰ ਬਣੋ ਜਿਹੜੀ ਗੁਫ਼ਾ ਦੇ ਮੂੰਹ ਦੇ ਇੱਕ ਪਾਸੇ ਵੱਲ ਆਪਣਾ ਆਲ੍ਹਣਾ ਬਣਾਉਂਦੀ ਹੈ।
29 ੨੯ ਅਸੀਂ ਮੋਆਬ ਦਾ ਹੰਕਾਰ ਸੁਣਿਆ, - ਉਹ ਬਹੁਤ ਹੰਕਾਰੀ ਹੈ, - ਉਸ ਦਾ ਘਮੰਡ, ਉਸ ਦਾ ਹੰਕਾਰ, ਉਸ ਦੀ ਹੈਂਕੜੀ, ਅਤੇ ਉਸ ਦੇ ਦਿਲ ਦੀ ਆਕੜ।
30 ੩੦ ਮੈਂ ਉਸ ਦੇ ਕਹਿਰ ਨੂੰ ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਉਹ ਕੁਝ ਵੀ ਨਹੀਂ ਹੈ, ਉਸ ਦੀ ਸ਼ੇਖੀ ਤੋਂ ਕੁਝ ਨਹੀਂ ਬਣਿਆ।
31 ੩੧ ਇਸ ਲਈ ਮੈਂ ਮੋਆਬ ਲਈ ਰੋਵਾਂਗਾ, ਮੈਂ ਸਾਰੇ ਮੋਆਬ ਲਈ ਚਿੱਲਾਵਾਂਗਾ, ਉਹ ਕੀਰ-ਹਰਸ ਦੇ ਮਨੁੱਖਾਂ ਲਈ ਵਿਰਲਾਪ ਕਰਨਗੇ।
32 ੩੨ ਯਾਜ਼ੇਰ ਦੇ ਰੋਣ ਨਾਲੋਂ ਮੈਂ ਉਸ ਲਈ ਵੱਧ ਰੋਵਾਂਗਾ, ਹੇ ਸਿਬਮਾਹ ਦੀ ਦਾਖ! ਤੇਰੀਆਂ ਟਹਿਣੀਆਂ ਸਮੁੰਦਰੋਂ ਲੰਘ ਗਈਆਂ ਹਨ, ਉਹ ਯਅਜ਼ੇਰ ਦੇ ਸਮੁੰਦਰ ਤੱਕ ਪੁੱਜ ਗਈਆਂ ਹਨ। ਤੇਰੇ ਗਰਮ ਰੁੱਤ ਦੇ ਮੇਵਿਆਂ ਉੱਤੇ, ਤੇਰੀ ਅੰਗੂਰਾਂ ਦੀ ਫਸਲ ਉੱਤੇ, ਲੁਟੇਰਾ ਆ ਡਿੱਗਾ ਹੈ।
33 ੩੩ ਅਨੰਦ ਅਤੇ ਮੌਜ ਫਲਦਾਰ ਖੇਤ ਤੋਂ, ਮੋਆਬ ਦੇ ਦੇਸ ਤੋਂ ਚੁੱਕੇ ਗਏ। ਮੈਂ ਚੁਬੱਚਿਆਂ ਤੋਂ ਮੈ ਬੰਦ ਕਰ ਦਿੱਤੀ, ਕੋਈ ਲਲਕਾਰ ਕੇ ਨਾ ਲਤਾੜੇਗਾ, ਉਹਨਾਂ ਦੀ ਲਲਕਾਰ, ਲਲਕਾਰ ਨਾ ਹੋਵੇਗੀ!।
34 ੩੪ ਹਸ਼ਬੋਨ ਅਲਾਲੇਹ ਤੱਕ ਚਿੱਲਾਉਂਦਾ ਹੈ, ਯਹਸ ਤੱਕ ਉਹਨਾਂ ਦੀ ਅਵਾਜ਼ ਸੋਆਰ ਵਿੱਚੋਂ ਹੋਰੋਨਇਮ ਅਤੇ ਅਗਲਥ-ਸ਼ਲੀਸ਼ੀਯਾਹ ਤੱਕ ਆਉਂਦੀ ਹੈ ਕਿਉਂ ਜੋ ਨਿਮਰੀਮ ਦੇ ਪਾਣੀ ਵੀ ਵਿਰਾਨ ਹੋ ਜਾਣਗੇ
35 ੩੫ ਮੈਂ ਮੋਆਬ ਵਿੱਚ, ਯਹੋਵਾਹ ਦਾ ਵਾਕ ਹੈ, ਉਹ ਨੂੰ ਜਿਹੜਾ ਉੱਚੇ ਸਥਾਨ ਉੱਤੇ ਬਲੀ ਚੜ੍ਹਾਉਂਦਾ ਹੈ ਅਤੇ ਆਪਣੇ ਦੇਵਤਿਆਂ ਲਈ ਧੂਪ ਧੁਖਾਉਂਦਾ ਹੈ ਮੁਕਾ ਦਿਆਂਗਾ
36 ੩੬ ਇਸ ਲਈ ਮੇਰਾ ਦਿਲ ਮੋਆਬ ਲਈ ਬੰਸਰੀ ਵਾਂਗੂੰ ਹਡਕੋਰੇ ਲੈਂਦਾ ਅਤੇ ਮੇਰਾ ਦਿਲ ਕੀਰ-ਹਰਸ ਦੇ ਮਨੁੱਖਾਂ ਲਈ ਵੀ ਬੰਸਰੀਆਂ ਵਾਂਗੂੰ ਹਡਕੋਰੇ ਲੈਂਦਾ ਹੈ, ਇਸ ਲਈ ਜਿਹੜਾ ਧਨ ਬਚਤ ਦਾ ਸੀ ਉਹ ਨਾਸ ਹੋ ਗਿਆ
37 ੩੭ ਕਿਉਂ ਜੋ ਹਰੇਕ ਸਿਰ ਮੁੰਨਿਆ ਹੈ, ਹਰੇਕ ਦਾੜ੍ਹੀ ਕਤਰੀ ਗਈ ਹੈ, ਹਰੇਕ ਦੇ ਹੱਥ ਵਿੱਚ ਘਾਓ ਲਾਇਆ ਗਿਆ ਹੈ ਅਤੇ ਹਰੇਕ ਲੱਕ ਉੱਤੇ ਤੱਪੜ ਹੈ
38 ੩੮ ਮੋਆਬ ਦੀਆਂ ਸਾਰੀਆਂ ਛੱਤਾਂ ਉੱਤੇ ਅਤੇ ਉਸ ਦੀਆਂ ਗਲੀਆਂ ਵਿੱਚ ਹਰ ਥਾਂ ਰੋਣਾ-ਪਿੱਟਣਾ ਹੈ ਕਿਉਂ ਜੋ ਮੈਂ ਮੋਆਬ ਨੂੰ ਉਸ ਭਾਂਡੇ ਵਾਂਗੂੰ ਭੰਨ ਸੁੱਟਿਆ ਹੈ ਜਿਹੜਾ ਚੰਗਾ ਨਹੀਂ ਲੱਗਦਾ, ਯਹੋਵਾਹ ਦਾ ਵਾਕ ਹੈ
39 ੩੯ ਇਹ ਕਿਵੇਂ ਢਾਹਿਆ ਗਿਆ, ਉਹਨਾਂ ਸਿਆਪਾ ਕੀਤਾ, ਕਿਵੇਂ ਮੋਆਬ ਨੇ ਸ਼ਰਮ ਨਾਲ ਆਪਣੀ ਪਿੱਠ ਮੋੜੀ ਹੈ! ਮੋਆਬ ਇੱਕ ਹਾਸਾ ਅਤੇ ਆਪਣੇ ਸਾਰੇ ਆਲੇ-ਦੁਆਲੇ ਲਈ ਭੈਅ ਬਣਿਆ ਹੈ।
40 ੪੦ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਵੇਖੋ, ਉਹ ਉਕਾਬ ਵਾਂਗੂੰ ਉੱਡੇਗਾ, ਮੋਆਬ ਦੇ ਵਿਰੁੱਧ ਆਪਣੇ ਪਰਾਂ ਨੂੰ ਖਿਲਾਰੇਗਾ।
41 ੪੧ ਨਗਰ ਲੈ ਲਏ ਜਾਣਗੇ, ਗੜ੍ਹ ਫੜੇ ਜਾਣਗੇ। ਮੋਆਬ ਦੇ ਸੂਰਮਿਆਂ ਦੇ ਦਿਲ ਉਸ ਦਿਨ ਪੀੜਾਂ ਵਾਲੀ ਦੇ ਦਿਲ ਵਾਂਗੂੰ ਹੋ ਜਾਣਗੇ।
42 ੪੨ ਮੋਆਬ ਦਾ ਨਾਸ ਹੋ ਜਾਵੇਗਾ, ਉਹ ਕੌਮ ਨਾ ਰਹੇਗਾ, ਕਿਉਂ ਜੋ ਉਸ ਨੇ ਆਪ ਨੂੰ ਯਹੋਵਾਹ ਦੇ ਵਿਰੁੱਧ ਵੱਡਾ ਬਣਾਇਆ।
43 ੪੩ ਭੋਂ, ਭੋਹਰਾ ਤੇ ਫੰਧਾ ਤੇਰੇ ਉੱਤੇ ਹੋਵੇਗਾ, ਹੇ ਮੋਆਬ ਦੇ ਵਾਸੀ, ਯਹੋਵਾਹ ਦਾ ਵਾਕ ਹੈ।
44 ੪੪ ਉਹ ਜਿਹੜਾ ਭੋਂ ਤੋਂ ਨੱਠੇਗਾ ਭੋਹਰੇ ਵਿੱਚ ਡਿੱਗੇਗਾ, ਉਹ ਜਿਹੜਾ ਭੋਹਰੇ ਵਿੱਚੋਂ ਉਤਾਹਾਂ ਆਵੇਗਾ, ਫੰਧੇ ਵਿੱਚ ਫਸ ਜਾਵੇਗਾ, ਕਿਉਂ ਜੋ ਮੈਂ ਉਸ ਉੱਤੇ, ਹਾਂ, ਮੋਆਬ ਉੱਤੇ, ਉਹਨਾਂ ਦੀ ਸਜ਼ਾ ਦਾ ਵਰ੍ਹਾ ਲਿਆਵਾਂਗਾ, ਯਹੋਵਾਹ ਦਾ ਵਾਕ ਹੈ।
45 ੪੫ ਹਸ਼ਬੋਨ ਦੀ ਛਾਂ ਵਿੱਚ, ਬਲਹੀਣ ਭਗੌੜੇ ਖਲੋਤੇ ਹਨ, ਕਿਉਂ ਜੋ ਹਸ਼ਬੋਨ ਤੋਂ ਅੱਗ, ਸੀਹੋਨ ਦੇ ਵਿਚਕਾਰੋਂ ਭਬੂਕਾ ਨਿੱਕਲਿਆ ਹੈ। ਉਹ ਮੋਆਬ ਦੇ ਮੱਥੇ ਨੂੰ ਅਤੇ ਫਸਾਦੀਆਂ ਦੀ ਖੋਪੜੀ ਨੂੰ ਖਾ ਗਿਆ ਹੈ।
46 ੪੬ ਹੇ ਮੋਆਬ, ਤੇਰੇ ਲਈ ਅਫ਼ਸੋਸ! ਕਮੋਸ਼ ਦੇ ਲੋਕ ਨਾਸ ਹੋਏ, ਕਿਉਂ ਜੋ ਤੇਰੇ ਪੁੱਤਰ ਗ਼ੁਲਾਮ ਹੋ ਕੇ ਲਏ ਗਏ, ਤੇਰੀਆਂ ਧੀਆਂ ਵੀ ਗ਼ੁਲਾਮੀ ਵਿੱਚ ਹਨ।
47 ੪੭ ਤਦ ਵੀ ਮੈਂ ਮੋਆਬ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਪਰ ਆਖਰੀ ਦਿਨਾਂ ਵਿੱਚ, ਯਹੋਵਾਹ ਦਾ ਵਾਕ ਹੈ। ਏਥੇ ਤੱਕ ਮੋਆਬ ਦਾ ਨਿਆਂ ਹੈ।