< ਯਿਰਮਿਯਾਹ 49 >
1 ੧ ਅੰਮੋਨੀਆਂ ਦੇ ਵਿਖੇ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਕੀ ਇਸਰਾਏਲ ਦਾ ਕੋਈ ਪੁੱਤਰ ਨਹੀਂ? ਕੀ ਉਹ ਦਾ ਕੋਈ ਵਾਰਿਸ ਨਹੀਂ? ਫਿਰ ਕਿਉਂ ਮਲਕਾਮ ਨੇ ਗਾਦ ਨੂੰ ਕਬਜ਼ੇ ਵਿੱਚ ਕਰ ਲਿਆ? ਅਤੇ ਕਿਉਂ ਉਹ ਦੇ ਕੋਲ ਉਸ ਦੇ ਸ਼ਹਿਰਾਂ ਵਿੱਚ ਵੱਸਦੇ ਹਨ?
關於阿孟子民:上主這樣說:「難道以色列沒有子孫,沒有後嗣﹖為什麼米耳公佔據了加得,而他的人民竟住在加得的城中﹖
2 ੨ ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਲੜਾਈ ਦਾ ਰੌਲ਼ਾ ਸੁਣਾਵਾਂਗਾ, ਅੰਮੋਨੀਆਂ ਦੇ ਰੱਬਾਹ ਦੇ ਵਿਰੁੱਧ। ਉਹ ਇੱਕ ਵਿਰਾਨ ਥੇਹ ਹੋ ਜਾਵੇਗਾ, ਉਸ ਦਿਨ ਬਸਤੀਆਂ ਅੱਗ ਨਾਲ ਸਾੜੀਆਂ ਜਾਣਗੀਆਂ, ਤਦ ਇਸਰਾਏਲ ਉਹਨਾਂ ਉੱਤੇ ਕਬਜ਼ਾ ਕਰੇਗਾ ਜਿਹਨਾਂ ਉਸ ਦੇ ਉੱਤੇ ਕਬਜ਼ਾ ਕੀਤਾ, ਯਹੋਵਾਹ ਆਖਦਾ ਹੈ।
為此,看,時日將到──上主的斷語──我必使阿孟子民的辣巴聽到戰爭的吶喊;她要成為一堆廢墟,她的附屬城市要為火燒盡;以色列終歸要繼承自己的產業──上主說。
3 ੩ ਹੇ ਹਸ਼ਬੋਨ, ਰੋ! ਕਿਉਂ ਜੋ ਅਈ ਲੁੱਟਿਆ ਗਿਆ। ਹੇ ਰੱਬਾਹ ਦੀ ਧੀਓ, ਦੁਹਾਈ ਦਿਓ! ਆਪਣੇ ਤੇੜ ਤੱਪੜ ਪਾਓ, ਸੋਗ ਕਰੋ, ਵਾੜਿਆਂ ਵਿੱਚ ਇੱਧਰ ਉੱਧਰ ਦੌੜੋ! ਕਿਉਂ ਜੋ ਮਲਕਾਮ ਗ਼ੁਲਾਮੀ ਵਿੱਚ ਜਾਵੇਗਾ, ਆਪਣਿਆਂ ਜਾਜਕਾਂ ਅਤੇ ਆਪਣਿਆਂ ਸਰਦਾਰਾਂ ਨਾਲ।
赫市朋,哀號罷! 因為破壞者已來近了;辣巴的女郎! 你們該哭泣,穿上苦衣哀傷,割傷自己的身體,因為米耳公要與自己的司祭和公卿,同去充軍。
4 ੪ ਤੂੰ ਆਪਣੀਆਂ ਵਾਦੀਆਂ ਦਾ ਕਿਉਂ ਮਾਣ ਕਰਦੀ ਹੈਂ? ਹੇ ਫਿਰਤੂ ਧੀਏ, ਤੇਰੀ ਵਾਦੀ ਵਗਣ ਵਾਲੀ ਹੈ, ਤੇਰਾ ਭਰੋਸਾ ਤੇਰੇ ਖ਼ਜ਼ਾਨਿਆਂ ਉੱਤੇ ਹੈ, ਮੇਰੇ ਵਿਰੁੱਧ ਕੌਣ ਆਵੇਗਾ?
失節的女郎! 你為什麼要誇耀你的山谷是富裕的山谷,仗恃你的寶藏說:「有誰敢來與我對抗﹖
5 ੫ ਵੇਖ, ਮੈਂ ਤੇਰੇ ਉੱਤੇ ਭੋਂ ਲਿਆਵਾਂਗਾ, ਸੈਨਾਂ ਦੇ ਯਹੋਵਾਹ ਪ੍ਰਭੂ ਦਾ ਵਾਕ ਹੈ, ਉਹਨਾਂ ਸਾਰਿਆਂ ਤੋਂ ਜਿਹੜੇ ਤੇਰੇ ਆਲੇ-ਦੁਆਲੇ ਹਨ, ਤੁਸੀਂ ਹਰੇਕ ਮਨੁੱਖ ਉਹ ਦੇ ਅੱਗੇ ਹੱਕੇ ਜਾਓਗੇ, ਭਗੌੜਿਆਂ ਨੂੰ ਇਕੱਠਾ ਕਰਨ ਲਈ ਕੋਈ ਨਾ ਹੋਵੇਗਾ।
看,我從各方給你召來恐怖──我主萬軍上主的斷語──你們必被驅逐,各自奔逃,再沒人來聚集逃散的人。
6 ੬ ਪਰ ਓੜਕ ਨੂੰ ਮੈਂ ਫਿਰ ਅੰਮੋਨੀਆਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਯਹੋਵਾਹ ਦਾ ਵਾਕ ਹੈ।
雖然如此,日後我仍要轉變阿孟子民的命運──上主的斷語。」
7 ੭ ਅਦੋਮ ਦੇ ਵਿਖੇ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਕੀ ਤੇਮਾਨ ਵਿੱਚ ਹੋਰ ਬੁੱਧੀ ਨਾ ਰਹੀ? ਕੀ ਸਮਝ ਵਾਲਿਆਂ ਵਿੱਚੋਂ ਸਲਾਹ ਦਾ ਨਾਸ ਹੋ ਗਿਆ? ਕੀ ਉਹਨਾਂ ਦੀ ਬੁੱਧੀ ਮਿਟ ਗਈ?
關於厄東,萬軍的上主這樣說:「難道在特曼已沒有智慧,聰敏的人已計窮才盡了嗎﹖
8 ੮ ਤੁਸੀਂ ਨੱਠੋ, ਮੁੜੋ ਅਤੇ ਡੁੰਘਿਆਈਆਂ ਵਿੱਚ ਵੱਸੋ, ਹੇ ਦਦਾਨ ਦੇ ਵਾਸੀਓ, ਮੈਂ ਉਹ ਦੇ ਉੱਤੇ ਤਾਂ ਏਸਾਓ ਦੀ ਬਿਪਤਾ ਲਿਆਵਾਂਗਾ, ਉਸ ਵੇਲੇ ਜਦ ਮੈਂ ਉਹ ਨੂੰ ਸਜ਼ਾ ਦਿਆਂ!
德丹的居民! 你們該轉身逃遁,藏居深處,因為我要給厄撒烏招來災禍,已到了懲罰他的時候。
9 ੯ ਜੇ ਅੰਗੂਰ ਤੋੜਨ ਵਾਲੇ ਤੇਰੇ ਕੋਲ ਆਉਣ, ਕੀ ਉਹ ਕੁਝ ਦਾਣੇ ਨਹੀਂ ਛੱਡਣਗੇ? ਜੇ ਰਾਤ ਨੂੰ ਚੋਰ ਆਉਣ, ਕੀ ਉਹ ਆਪਣੀ ਲੋੜ ਪੂਰੀ ਕਰਨ ਲਈ ਹੀ ਨਹੀਂ ਲੁੱਟਣਗੇ?
如果收葡萄的人來到你這裏,決不會留下殘餘;如果盜賊夜間來襲,必要盡力搶取;
10 ੧੦ ਪਰ ਮੈਂ ਏਸਾਓ ਨੂੰ ਨੰਗਾ ਕੀਤਾ, ਉਸ ਦੇ ਲੁਕੇ ਹੋਏ ਥਾਵਾਂ ਨੂੰ ਬੇਪੜਦਾ ਕੀਤਾ, ਉਹ ਆਪਣੇ ਆਪ ਨੂੰ ਨਾ ਲੁਕਾ ਸਕੇਗਾ, ਉਸ ਦੀ ਨਸਲ ਬਰਬਾਦ ਹੋ ਜਾਵੇਗੀ ਅਤੇ ਉਸ ਦੇ ਭਰਾ ਵੀ, ਅਤੇ ਉਸ ਦੇ ਗੁਆਂਢੀ ਅਤੇ ਉਹ ਹੈ ਨਹੀਂ।
我就要這樣暴露厄撒烏,揭發他的隱處,使他無法躲藏;他的後裔,必被消滅,不再存於自己的鄰邦中。
11 ੧੧ ਆਪਣੇ ਅਨਾਥਾਂ ਨੂੰ ਛੱਡ, ਮੈਂ ਉਹਨਾਂ ਨੂੰ ਜੀਉਂਦੇ ਰੱਖਾਂਗਾ, ਅਤੇ ਤੇਰੀਆਂ ਵਿਧਵਾਂ ਮੇਰੇ ਉੱਤੇ ਭਰੋਸਾ ਰੱਖਣ।
請留下你的孤兒,我必使他們生存,你的寡婦也可託付給我。
12 ੧੨ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਵੇਖ, ਜਿਹਨਾਂ ਦਾ ਹੱਕ ਨਹੀਂ ਸੀ ਭਈ ਕਟੋਰਾ ਪੀਣ, ਉਹਨਾਂ ਨੇ ਜ਼ਰੂਰ ਪੀਣਾ ਹੈ। ਕੀ ਤੂੰ ਉਹ ਹੈ ਜਿਹੜਾ ਸੱਚ-ਮੁੱਚ ਬੇਦੋਸ਼ਾ ਹੈਂ? ਤੂੰ ਬੇਦੋਸ਼ਾ ਨਾ ਰਹੇਂਗਾ, ਤੂੰ ਸੱਚ-ਮੁੱਚ ਪੀਵੇਂਗਾ
因為上主這樣說:看,那原來不該飲苦爵的,一定要飲,你要想完全免罰嗎﹖你決不致於免罰,你也該痛飲!
13 ੧੩ ਕਿਉਂ ਜੋ ਮੈਂ ਆਪਣੀ ਹੀ ਸਹੁੰ ਖਾਧੀ ਹੈ, ਯਹੋਵਾਹ ਦਾ ਵਾਕ ਹੈ, ਕਿ ਬਾਸਰਾਹ ਹੈਰਾਨੀ ਅਤੇ ਤਾਹਨੇ ਅਤੇ ਖਰਾਬੀ ਅਤੇ ਸਰਾਪ ਲਈ ਹੋਵੇਗਾ ਅਤੇ ਉਹ ਦੇ ਸਾਰੇ ਸ਼ਹਿਰ ਸਦਾ ਲਈ ਵਿਰਾਨ ਰਹਿਣਗੇ।
因為,我曾指自己起誓──上主的斷語──波責辣必成為一片荒涼,受人憎恨、侮辱和詛咒;她所有的城市,必要永遠變為荒野。
14 ੧੪ ਮੈਂ ਇੱਕ ਅਵਾਈ ਯਹੋਵਾਹ ਤੋਂ ਸੁਣੀ, ਭਈ ਕੌਮਾਂ ਵਿੱਚ ਇੱਕ ਸੰਦੇਸ਼ਵਾਹਕ ਭੇਜਿਆ ਗਿਆ, ਇਕੱਠੇ ਹੋਵੋ ਅਤੇ ਉਹ ਦੇ ਵਿਰੁੱਧ ਨਿੱਕਲੋ, ਲੜਨ ਲਈ ਉੱਠ ਖੜ੍ਹੇ ਹੋਵੋ!
我從上主聽得了一個消息,在萬民間傳開了一個號令:「你們該聯盟向她進攻! 你們該起來交戰! 」
15 ੧੫ ਵੇਖ, ਮੈਂ ਤੈਨੂੰ ਕੌਮਾਂ ਵਿੱਚ ਛੋਟਾ ਕਰ ਕੇ, ਆਦਮੀਆਂ ਵਿੱਚ ਤੁੱਛ ਕਰ ਕੇ ਦਿੱਤਾ ਹੈ।
因為,看,我已使你成為萬民中最小的,成為人間最可輕賤的。
16 ੧੬ ਤੇਰੇ ਭਿਆਨਕ ਰੂਪ ਨੇ ਤੈਨੂੰ ਧੋਖਾ ਦਿੱਤਾ, ਨਾਲੇ ਤੇਰੇ ਦਿਲ ਦੇ ਹੰਕਾਰ ਨੇ, ਤੂੰ ਜਿਹੜਾ ਚੱਟਾਨਾਂ ਦੀਆਂ ਦਰਾਰਾਂ ਵਿੱਚ ਰਹਿੰਦਾ ਹੈਂ, ਅਤੇ ਪਹਾੜੀਆਂ ਦੀਆਂ ਉੱਚਿਆਈਆਂ ਨੂੰ ਫੜਦਾ ਹੈਂ, ਭਾਵੇਂ ਤੂੰ ਆਪਣਾ ਆਲ੍ਹਣਾ ਉਕਾਬ ਵਾਂਗੂੰ ਉੱਚਾ ਬਣਾਵੇਂ, ਪਰ ਉੱਥੋਂ ਵੀ ਮੈਂ ਤੈਨੂੰ ਹੇਠਾਂ ਲਾਹ ਲਵਾਂਗਾ, ਯਹੋਵਾਹ ਦਾ ਵਾਕ ਹੈ।
你高居在石縫的隱處,盤據在峻嶺的山巔。你自以為驚異,你心卷的驕傲欺騙了你。即使你像老鷹一樣高結你的巢穴,我也要從那裏將你推下──上主的斷語。
17 ੧੭ ਅਦੋਮ ਹੈਰਾਨੀ ਲਈ ਹੋਵੇਗਾ, ਹਰੇਕ ਜਿਹੜਾ ਉਹ ਦੇ ਅੱਗੋਂ ਦੀ ਲੰਘੇਗਾ ਉਹ ਹੈਰਾਨ ਹੋਵੇਗਾ ਅਤੇ ਉਸ ਦੀਆਂ ਬਵਾਂ ਦੇ ਕਾਰਨ ਨੱਕ ਚੜ੍ਹਾਵੇਗਾ
厄東必變成荒野,凡由她那裏經過的人,見了她的種種慘狀,必要唏噓嘆。
18 ੧੮ ਜਿਵੇਂ ਸਦੂਮ ਅਤੇ ਅਮੂਰਾਹ ਅਤੇ ਉਹਨਾਂ ਦੇ ਵਾਸ ਉੱਲਦੇ ਗਏ, ਯਹੋਵਾਹ ਆਖਦਾ ਹੈ, ਉੱਥੇ ਕੋਈ ਨਾ ਵੱਸੇਗਾ, ਨਾ ਕੋਈ ਆਦਮ ਵੰਸ਼ ਉਸ ਦੇ ਵਿੱਚ ਟਿਕੇਗਾ
她必要像毀滅的索多瑪、哈摩辣及附近的城市一樣──上主說──再沒有人居住,再沒有人在那裏寄宿。
19 ੧੯ ਵੇਖੋ, ਉਹ ਬਬਰ ਸ਼ੇਰ ਵਾਂਗੂੰ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਆਵੇਗਾ ਕਿਉਂ ਜੋ ਮੈਂ ਅਚਾਨਕ ਉਹਨਾਂ ਨੂੰ ਉੱਥੋਂ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਸ ਦੇ ਉੱਤੇ ਠਹਿਰਾਵਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ? ਕਿਹੜਾ ਅਯਾਲੀ ਮੇਰੇ ਅੱਗੇ ਖਲੋ ਸਕੇਗਾ?
看,好像一隻雄獅,從約但的叢林上來,走向常綠的牧場;同樣,我也要突然將他們趕走,派我選定的人民來統治。誠然,誰是我的對手﹖誰敢向我提出質問﹖誰是能對抗我的牧人﹖
20 ੨੦ ਇਸ ਲਈ ਤੁਸੀਂ ਯਹੋਵਾਹ ਦੀ ਸਲਾਹ ਸੁਣੋ ਜਿਹੜੀ ਉਸ ਨੇ ਅਦੋਮ ਦੇ ਬਾਰੇ ਸੋਚੀ ਹੋਈ ਹੈ ਅਤੇ ਉਹ ਦੀਆਂ ਵਿਚਾਰਾਂ ਨੂੰ ਜਿਹੜੀਆਂ ਉਸ ਨੇ ਤੇਮਾਨ ਦੇ ਵਾਸੀਆਂ ਦੇ ਬਾਰੇ ਕੀਤੀਆਂ ਹਨ। ਸੱਚ-ਮੁੱਚ ਉਹ ਉਹਨਾਂ ਦੇ ਇੱਜੜ ਦੇ ਨਿੱਕੇ-ਨਿੱਕੇ ਵੀ ਧੂ ਕੇ ਲੈ ਜਾਣਗੇ, ਸੱਚ-ਮੁੱਚ ਉਹਨਾਂ ਦੀਆਂ ਚਾਰਗਾਹਾਂ ਵੀ ਉਹਨਾਂ ਲਈ ਵਿਰਾਨ ਹੋਣਗੀਆਂ
為此,請你們聽上主對厄東設計的計謀,對特曼居民策劃的策略:連最弱小的羊也要被人牽去,他們的牧楊也必陷於戰慄中。
21 ੨੧ ਉਹਨਾਂ ਦੇ ਡਿੱਗਣ ਦੀ ਅਵਾਜ਼ ਨਾਲ ਧਰਤੀ ਕੰਬੇਗੀ, ਉਹਨਾਂ ਦੀ ਦੁਹਾਈ ਦੀ ਅਵਾਜ਼ ਲਾਲ ਸਮੁੰਦਰ ਤੱਕ ਸੁਣਾਈ ਦੇਵੇਗੀ!
他們倒塌的響聲,震撼大地;哀號之聲,直達紅海。
22 ੨੨ ਵੇਖੋ, ਉਹ ਉਕਾਬ ਵਾਂਗੂੰ ਚੜ੍ਹੇਗਾ ਅਤੇ ਉੱਡੇਗਾ ਅਤੇ ਆਪਣੇ ਪਰਾਂ ਨੂੰ ਬਾਸਰਾਹ ਦੇ ਉੱਤੇ ਖਿਲਾਰੇਗਾ ਅਤੇ ਅਦੋਮ ਦੇ ਸੂਰਮਿਆਂ ਦਾ ਦਿਲ ਉਸ ਦਿਨ ਉਸ ਔਰਤ ਦੇ ਦਿਲ ਵਾਂਗੂੰ ਹੋਵੇਗਾ ਜਿਹ ਨੂੰ ਪੀੜਾਂ ਲੱਗੀਆਂ ਹਨ।
看,他好像老鷹飛升翱翔,在波責辣上展開自己的翅膀;在那一日,厄東的勇士必心志頹喪,有如臨產的婦女。
23 ੨੩ ਦੰਮਿਸ਼ਕ ਦੇ ਵਿਖੇ, ਹਮਾਥ ਅਤੇ ਅਰਪਾਦ ਘਬਰਾ ਗਏ, ਕਿਉਂ ਜੋ ਉਹਨਾਂ ਨੇ ਬੁਰੀਆਂ ਅਵਾਈਆਂ ਸੁਣੀਆਂ, ਉਹ ਪੰਘਰ ਗਏ, ਸਮੁੰਦਰ ਵਿੱਚ ਹਲਚਲ ਹੈ, ਉਹ ਆਰਾਮ ਨਹੀਂ ਕਰ ਸਕਦਾ।
關於大馬士革:哈瑪特和阿爾帕得聽到了不好的消息,大起恐慌,像海洋一樣動盪,愁苦得不能安寧。
24 ੨੪ ਦੰਮਿਸ਼ਕ ਨਿਰਬਲ ਹੋ ਗਿਆ, ਉਸ ਆਪਣਾ ਮੂੰਹ ਮੋੜ ਲਿਆ, ਕੰਬਣੀ ਨੇ ਉਹ ਨੂੰ ਆ ਫੜਿਆ, ਪੀੜ ਨੇ ਅਤੇ ਗ਼ਮ ਨੇ ਉਹ ਨੂੰ ਫੜ ਲਿਆ ਜਣਨ ਵਾਲੀ ਔਰਤ ਵਾਂਗੂੰ।
大馬士革失去勇氣,轉身逃遁,極感戰慄,備受憂慮痛苦,好像一臨產的婦女。
25 ੨੫ ਉਸਤਤ ਜੋਗ ਮੇਰਾ ਸ਼ਹਿਰ, ਮੇਰਾ ਅਨੰਦ ਦਾ ਨਗਰ, ਕਿਵੇਂ ਤਿਆਗਿਆ ਹੋਇਆ ਹੈ!
哀哉,有的城邑,享樂的都市,已被摒棄!
26 ੨੬ ਇਸ ਲਈ ਉਹ ਦੇ ਗੱਭਰੂ ਉਹ ਦੇ ਚੌਂਕਾਂ ਵਿੱਚ ਡਿੱਗ ਪੈਣਗੇ, ਅਤੇ ਸਾਰੇ ਯੋਧੇ ਉਸ ਦਿਨ ਮਿਟ ਜਾਣਗੇ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
她的少年將倒斃在廣場,她的戰士在那一日內要悉數滅亡──萬軍上主的斷語──
27 ੨੭ ਮੈਂ ਦੰਮਿਸ਼ਕ ਦੀ ਸਫੀਲ ਵਿੱਚ ਅੱਗ ਜਲਾਵਾਂਗਾ, ਉਹ ਬਨ-ਹਦਦ ਦੇ ਮਹਿਲਾਂ ਨੂੰ ਖਾ ਜਾਵੇਗੀ।
我必在大馬士革城牆上放火,吞滅本哈達得的宮闕。
28 ੨੮ ਕੇਦਾਰ ਦੇ ਬਾਰੇ ਅਤੇ ਹਾਸੋਰ ਦੇ ਰਾਜਿਆਂ ਦੇ ਬਾਰੇ ਜਿਹਨਾਂ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਮਾਰਿਆ, - ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਉੱਠੋ ਅਤੇ ਕੇਦਾਰ ਨੂੰ ਚੜ੍ਹੋ ਚੜ੍ਹਦੇ ਪਾਸੇ ਦੇ ਲੋਕਾਂ ਨੂੰ ਬਰਬਾਦ ਕਰੋ!
關於刻達爾和巴比倫王拿步高克服了的哈祚爾諸國,上主這樣說:「起來! 進攻刻達爾,蹂躪東方子民!
29 ੨੯ ਉਹਨਾਂ ਦੇ ਤੰਬੂ ਅਤੇ ਉਹਨਾਂ ਦੇ ਇੱਜੜ ਲਏ ਜਾਣਗੇ, ਉਹਨਾਂ ਦੇ ਪੜਦੇ, ਉਹਨਾਂ ਦੇ ਸਾਰੇ ਭਾਂਡੇ, ਉਹਨਾਂ ਦੇ ਊਠ ਉਹ ਆਪਣੇ ਲਈ ਲੈ ਜਾਣਗੇ, ਉਹ ਉਹਨਾਂ ਦੇ ਉੱਤੇ ਪੁਕਾਰਨਗੇ, ਭਈ ਆਲੇ-ਦੁਆਲੇ ਭੈਅ ਹੈ!
奪取他們的帳幕和牲畜,帷幔和所有的器具;牽走他們的駱駝,向他們吶喊:四面恐怖。
30 ੩੦ ਤੁਸੀਂ ਨੱਠੋ, ਬਹੁਤ ਦੂਰ ਖਿਸਕ ਜਾਓ ਅਤੇ ਡੂੰਘਿਆਈ ਵਿੱਚ ਵੱਸੋ, ਹੇ ਹਾਸੋਰ ਦੇ ਵਾਸੀਓ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਤੁਹਾਡੇ ਵਿਰੁੱਧ ਸਲਾਹ ਕੀਤੀ ਹੈ, ਅਤੇ ਤੁਹਾਡੇ ਵਿਰੁੱਧ ਮਤਾ ਪਕਾਇਆ ਹੈ।
哈祚爾的居民! 你們應逃遁遠去,藏匿深處──上主的斷語──因為巴比倫王拿步高已設計謀害你們,已策畫攻擊你們。
31 ੩੧ ਉੱਠੋ, ਇੱਕ ਨਿਸਚਿੰਤ ਕੌਮ ਉੱਤੇ ਚੜ੍ਹਾਈ ਕਰੋ, ਜਿਹੜੀ ਭਰੋਸੇ ਨਾਲ ਵੱਸਦੀ ਹੈ, ਯਹੋਵਾਹ ਦਾ ਵਾਕ ਹੈ, ਨਾ ਉਸ ਦੇ ਦਰ ਹਨ ਨਾ ਅਰਲ, ਉਹ ਇਕੱਲੀ ਵੱਸਦੀ ਹੈ।
起來,進攻優游閒居,不設門閂,孑然獨居的民族──上主的斷語──
32 ੩੨ ਉਹਨਾਂ ਦੇ ਊਠ ਲੁੱਟ ਦਾ ਮਾਲ ਹੋਣਗੇ, ਉਹਨਾਂ ਦੇ ਵੱਗਾਂ ਦੀ ਵਾਫ਼ਰੀ ਮਾਰ-ਧਾੜ ਲਈ ਹੋਵੇਗੀ, ਮੈਂ ਉਹਨਾਂ ਨੂੰ ਸਾਰੀਆਂ ਹਵਾਵਾਂ ਵੱਲ ਖਿਲਾਰ ਦਿਆਂਗਾ, ਜਿਹੜੇ ਆਪਣੀਆਂ ਦਾੜ੍ਹੀਆਂ ਦੀਆਂ ਨੁੱਕਰਾਂ ਮੁਨਾਉਂਦੇ ਹਨ, ਮੈਂ ਉਹਨਾਂ ਦੇ ਹਰ ਪਾਸੇ ਤੋਂ ਬਿਪਤਾ ਲਿਆਵਾਂਗਾ, ਯਹੋਵਾਹ ਦਾ ਵਾਕ ਹੈ।
因為搶奪他們的駱駝,劫掠他們成群的牲畜;凡剃去鬢髮的,我必叫他們隨風飄散,由四面八方給他們招來災禍──上主的斷語──
33 ੩੩ ਹਾਸੋਰ ਗਿੱਦੜਾਂ ਦੀ ਖੋਹ ਹੋਵੇਗਾ, ਉਹ ਸਦਾ ਤੱਕ ਵਿਰਾਨ ਰਹੇਗਾ, ਉੱਥੇ ਕੋਈ ਮਨੁੱਖ ਨਾ ਵੱਸੇਗਾ, ਕੋਈ ਆਦਮ ਵੰਸ਼ ਉਹ ਦੇ ਵਿੱਚ ਨਾ ਟਿਕੇਗਾ।
哈祚爾要變為豺狼的巢穴,永遠荒涼,留下一人,不會再有人居住。」
34 ੩੪ ਯਹੋਵਾਹ ਦਾ ਬਚਨ ਜਿਹੜਾ ਯਹੂਦਾਹ ਦੇ ਰਾਜਾ ਸਿਦਕੀਯਾਹ ਦੀ ਪਾਤਸ਼ਾਹੀ ਦੇ ਅਰੰਭ ਵਿੱਚ ਏਲਾਮ ਦੇ ਬਾਰੇ ਯਿਰਮਿਯਾਹ ਨਬੀ ਕੋਲ ਆਇਆ ਕਿ
猶大王漆德克雅初年,關於厄藍有上主的話傳給耶肋米亞先知說:「
35 ੩੫ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ ਮੈਂ ਏਲਾਮ ਦੇ ਧਣੁੱਖ ਨੂੰ ਤੋੜ ਸੁੱਟਾਂਗਾ ਜਿਹੜਾ ਉਹਨਾਂ ਦੀ ਸੂਰਮਗਤੀ ਦਾ ਮੁੱਢ ਹੈ
萬軍的上主這樣說:看,我要折斷厄藍的弓弩,稱雄的勢力;
36 ੩੬ ਮੈਂ ਏਲਾਮ ਉੱਤੇ ਚੌਂਹ ਹਵਾਵਾਂ ਨੂੰ ਅਕਾਸ਼ ਦੀਆਂ ਚੌਂਹ ਕੂਟਾਂ ਤੋਂ ਲਿਆਵਾਂਗਾ ਅਤੇ ਮੈਂ ਉਹਨਾਂ ਨੂੰ ਉਹਨਾਂ ਸਾਰੀਆਂ ਹਵਾਵਾਂ ਵੱਲ ਖਿਲਾਰ ਦਿਆਂਗਾ ਅਤੇ ਕੋਈ ਕੌਮ ਨਾ ਹੋਵੇਗੀ ਜਿੱਥੇ ਏਲਾਮ ਦੇ ਹੱਕੇ ਹੋਏ ਨਾ ਜਾਣ
我要從天下四面八方,給厄藍召來四方的風,使他們隨風飄散,以致沒有一個民族,沒有厄藍的難民。
37 ੩੭ ਮੈਂ ਏਲਾਮ ਨੂੰ ਉਹਨਾਂ ਦੇ ਵੈਰੀਆਂ ਦੇ ਅੱਗੇ ਅਤੇ ਉਹਨਾਂ ਦੇ ਅੱਗੇ ਜਿਹੜੇ ਉਹਨਾਂ ਦੀਆਂ ਜਾਨਾਂ ਦੇ ਗਾਹਕ ਹਨ ਹੱਕਾ-ਬੱਕਾ ਕਰਾਂਗਾ, ਮੈਂ ਉਹਨਾਂ ਉੱਤੇ ਆਪਣੇ ਵੱਡੇ ਕ੍ਰੋਧ ਦੀ ਬੁਰਿਆਈ ਲਿਆਵਾਂਗਾ, ਯਹੋਵਾਹ ਦਾ ਵਾਕ ਹੈ। ਮੈਂ ਉਹਨਾਂ ਦੇ ਪਿੱਛੇ ਤਲਵਾਰ ਭੇਜਾਂਗਾ ਐਥੋਂ ਤੱਕ ਕਿ ਉਹਨਾਂ ਦਾ ਸੱਤਿਆਨਾਸ ਕਰ ਦਿੱਤਾ
我必使厄藍在自己性命的人前,驚惶失措;給他們招來災禍,我忿怒的火焰──上主的斷語──派出刀劍追迫他們,直至將他們完全消滅。
38 ੩੮ ਮੈਂ ਏਲਾਮ ਵਿੱਚ ਆਪਣਾ ਸਿੰਘਾਸਣ ਰੱਖਾਂਗਾ ਅਤੇ ਉੱਥੋਂ ਰਾਜਾ ਅਤੇ ਸਰਦਾਰਾਂ ਨੂੰ ਨਾਸ ਕਰਾਂਗਾ, ਯਹੋਵਾਹ ਦਾ ਵਾਕ ਹੈ
我必在厄藍設立我的寶座,殲滅其中的君王將帥──上主的斷語──
39 ੩੯ ਪਰ ਅੰਤ ਦੇ ਦਿਨਾਂ ਵਿੱਚ ਇਸ ਤਰ੍ਹਾਂ ਹੋਵੇਗਾ ਕਿ ਮੈਂ ਏਲਾਮ ਨੂੰ ਗ਼ੁਲਾਮੀ ਤੋਂ ਮੋੜ ਲਿਆਵਾਂਗਾ, ਯਹੋਵਾਹ ਦਾ ਵਾਕ ਹੈ।
雖然如此,在末日我仍要轉變厄藍的命運──上主的斷語。」