< ਯਿਰਮਿਯਾਹ 49 >

1 ਅੰਮੋਨੀਆਂ ਦੇ ਵਿਖੇ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਕੀ ਇਸਰਾਏਲ ਦਾ ਕੋਈ ਪੁੱਤਰ ਨਹੀਂ? ਕੀ ਉਹ ਦਾ ਕੋਈ ਵਾਰਿਸ ਨਹੀਂ? ਫਿਰ ਕਿਉਂ ਮਲਕਾਮ ਨੇ ਗਾਦ ਨੂੰ ਕਬਜ਼ੇ ਵਿੱਚ ਕਰ ਲਿਆ? ਅਤੇ ਕਿਉਂ ਉਹ ਦੇ ਕੋਲ ਉਸ ਦੇ ਸ਼ਹਿਰਾਂ ਵਿੱਚ ਵੱਸਦੇ ਹਨ?
לִבְנֵ֣י עַמֹּ֗ון כֹּ֚ה אָמַ֣ר יְהוָ֔ה הֲבָנִ֥ים אֵין֙ לְיִשְׂרָאֵ֔ל אִם־יֹורֵ֖שׁ אֵ֣ין לֹ֑ו מַדּ֗וּעַ יָרַ֤שׁ מַלְכָּם֙ אֶת־גָּ֔ד וְעַמֹּ֖ו בְּעָרָ֥יו יָשָֽׁב׃
2 ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਲੜਾਈ ਦਾ ਰੌਲ਼ਾ ਸੁਣਾਵਾਂਗਾ, ਅੰਮੋਨੀਆਂ ਦੇ ਰੱਬਾਹ ਦੇ ਵਿਰੁੱਧ। ਉਹ ਇੱਕ ਵਿਰਾਨ ਥੇਹ ਹੋ ਜਾਵੇਗਾ, ਉਸ ਦਿਨ ਬਸਤੀਆਂ ਅੱਗ ਨਾਲ ਸਾੜੀਆਂ ਜਾਣਗੀਆਂ, ਤਦ ਇਸਰਾਏਲ ਉਹਨਾਂ ਉੱਤੇ ਕਬਜ਼ਾ ਕਰੇਗਾ ਜਿਹਨਾਂ ਉਸ ਦੇ ਉੱਤੇ ਕਬਜ਼ਾ ਕੀਤਾ, ਯਹੋਵਾਹ ਆਖਦਾ ਹੈ।
לָכֵ֡ן הִנֵּה֩ יָמִ֨ים בָּאִ֜ים נְאֻם־יְהוָ֗ה וְ֠הִשְׁמַעְתִּי אֶל־רַבַּ֨ת בְּנֵי־עַמֹּ֜ון תְּרוּעַ֣ת מִלְחָמָ֗ה וְהָֽיְתָה֙ לְתֵ֣ל שְׁמָמָ֔ה וּבְנֹתֶ֖יהָ בָּאֵ֣שׁ תִּצַּ֑תְנָה וְיָרַ֧שׁ יִשְׂרָאֵ֛ל אֶת־יֹרְשָׁ֖יו אָמַ֥ר יְהוָֽה׃
3 ਹੇ ਹਸ਼ਬੋਨ, ਰੋ! ਕਿਉਂ ਜੋ ਅਈ ਲੁੱਟਿਆ ਗਿਆ। ਹੇ ਰੱਬਾਹ ਦੀ ਧੀਓ, ਦੁਹਾਈ ਦਿਓ! ਆਪਣੇ ਤੇੜ ਤੱਪੜ ਪਾਓ, ਸੋਗ ਕਰੋ, ਵਾੜਿਆਂ ਵਿੱਚ ਇੱਧਰ ਉੱਧਰ ਦੌੜੋ! ਕਿਉਂ ਜੋ ਮਲਕਾਮ ਗ਼ੁਲਾਮੀ ਵਿੱਚ ਜਾਵੇਗਾ, ਆਪਣਿਆਂ ਜਾਜਕਾਂ ਅਤੇ ਆਪਣਿਆਂ ਸਰਦਾਰਾਂ ਨਾਲ।
הֵילִ֨ילִי חֶשְׁבֹּ֜ון כִּ֣י שֻׁדְּדָה־עַ֗י צְעַקְנָה֮ בְּנֹ֣ות רַבָּה֒ חֲגֹ֣רְנָה שַׂקִּ֔ים סְפֹ֕דְנָה וְהִתְשֹׁוטַ֖טְנָה בַּגְּדֵרֹ֑ות כִּ֤י מַלְכָּם֙ בַּגֹּולָ֣ה יֵלֵ֔ךְ כֹּהֲנָ֥יו וְשָׂרָ֖יו יַחְדָּֽיו׃
4 ਤੂੰ ਆਪਣੀਆਂ ਵਾਦੀਆਂ ਦਾ ਕਿਉਂ ਮਾਣ ਕਰਦੀ ਹੈਂ? ਹੇ ਫਿਰਤੂ ਧੀਏ, ਤੇਰੀ ਵਾਦੀ ਵਗਣ ਵਾਲੀ ਹੈ, ਤੇਰਾ ਭਰੋਸਾ ਤੇਰੇ ਖ਼ਜ਼ਾਨਿਆਂ ਉੱਤੇ ਹੈ, ਮੇਰੇ ਵਿਰੁੱਧ ਕੌਣ ਆਵੇਗਾ?
מַה־תִּתְהַֽלְלִי֙ בָּֽעֲמָקִ֔ים זָ֣ב עִמְקֵ֔ךְ הַבַּ֖ת הַשֹּֽׁובֵבָ֑ה הַבֹּֽטְחָה֙ בְּאֹ֣צְרֹתֶ֔יהָ מִ֖י יָבֹ֥וא אֵלָֽי׃
5 ਵੇਖ, ਮੈਂ ਤੇਰੇ ਉੱਤੇ ਭੋਂ ਲਿਆਵਾਂਗਾ, ਸੈਨਾਂ ਦੇ ਯਹੋਵਾਹ ਪ੍ਰਭੂ ਦਾ ਵਾਕ ਹੈ, ਉਹਨਾਂ ਸਾਰਿਆਂ ਤੋਂ ਜਿਹੜੇ ਤੇਰੇ ਆਲੇ-ਦੁਆਲੇ ਹਨ, ਤੁਸੀਂ ਹਰੇਕ ਮਨੁੱਖ ਉਹ ਦੇ ਅੱਗੇ ਹੱਕੇ ਜਾਓਗੇ, ਭਗੌੜਿਆਂ ਨੂੰ ਇਕੱਠਾ ਕਰਨ ਲਈ ਕੋਈ ਨਾ ਹੋਵੇਗਾ।
הִנְנִי֩ מֵבִ֨יא עָלַ֜יִךְ פַּ֗חַד נְאֻם־אֲדֹנָ֧י יְהוִ֛ה צְבָאֹ֖ות מִכָּל־סְבִיבָ֑יִךְ וְנִדַּחְתֶּם֙ אִ֣ישׁ לְפָנָ֔יו וְאֵ֥ין מְקַבֵּ֖ץ לַנֹּדֵֽד׃
6 ਪਰ ਓੜਕ ਨੂੰ ਮੈਂ ਫਿਰ ਅੰਮੋਨੀਆਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਯਹੋਵਾਹ ਦਾ ਵਾਕ ਹੈ।
וְאַחֲרֵי־כֵ֗ן אָשִׁ֛יב אֶת־שְׁב֥וּת בְּנֵֽי־עַמֹּ֖ון נְאֻם־יְהוָֽה׃ ס
7 ਅਦੋਮ ਦੇ ਵਿਖੇ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਕੀ ਤੇਮਾਨ ਵਿੱਚ ਹੋਰ ਬੁੱਧੀ ਨਾ ਰਹੀ? ਕੀ ਸਮਝ ਵਾਲਿਆਂ ਵਿੱਚੋਂ ਸਲਾਹ ਦਾ ਨਾਸ ਹੋ ਗਿਆ? ਕੀ ਉਹਨਾਂ ਦੀ ਬੁੱਧੀ ਮਿਟ ਗਈ?
לֶאֱדֹ֗ום כֹּ֤ה אָמַר֙ יְהוָ֣ה צְבָאֹ֔ות הַאֵ֥ין עֹ֛וד חָכְמָ֖ה בְּתֵימָ֑ן אָבְדָ֤ה עֵצָה֙ מִבָּנִ֔ים נִסְרְחָ֖ה חָכְמָתָֽם׃
8 ਤੁਸੀਂ ਨੱਠੋ, ਮੁੜੋ ਅਤੇ ਡੁੰਘਿਆਈਆਂ ਵਿੱਚ ਵੱਸੋ, ਹੇ ਦਦਾਨ ਦੇ ਵਾਸੀਓ, ਮੈਂ ਉਹ ਦੇ ਉੱਤੇ ਤਾਂ ਏਸਾਓ ਦੀ ਬਿਪਤਾ ਲਿਆਵਾਂਗਾ, ਉਸ ਵੇਲੇ ਜਦ ਮੈਂ ਉਹ ਨੂੰ ਸਜ਼ਾ ਦਿਆਂ!
נֻ֤סוּ הָפְנוּ֙ הֶעְמִ֣יקוּ לָשֶׁ֔בֶת יֹשְׁבֵ֖י דְּדָ֑ן כִּ֣י אֵ֥יד עֵשָׂ֛ו הֵבֵ֥אתִי עָלָ֖יו עֵ֥ת פְּקַדְתִּֽיו׃
9 ਜੇ ਅੰਗੂਰ ਤੋੜਨ ਵਾਲੇ ਤੇਰੇ ਕੋਲ ਆਉਣ, ਕੀ ਉਹ ਕੁਝ ਦਾਣੇ ਨਹੀਂ ਛੱਡਣਗੇ? ਜੇ ਰਾਤ ਨੂੰ ਚੋਰ ਆਉਣ, ਕੀ ਉਹ ਆਪਣੀ ਲੋੜ ਪੂਰੀ ਕਰਨ ਲਈ ਹੀ ਨਹੀਂ ਲੁੱਟਣਗੇ?
אִם־בֹּֽצְרִים֙ בָּ֣אוּ לָ֔ךְ לֹ֥א יַשְׁאִ֖רוּ עֹֽולֵלֹ֑ות אִם־גַּנָּבִ֥ים בַּלַּ֖יְלָה הִשְׁחִ֥יתוּ דַיָּֽם׃
10 ੧੦ ਪਰ ਮੈਂ ਏਸਾਓ ਨੂੰ ਨੰਗਾ ਕੀਤਾ, ਉਸ ਦੇ ਲੁਕੇ ਹੋਏ ਥਾਵਾਂ ਨੂੰ ਬੇਪੜਦਾ ਕੀਤਾ, ਉਹ ਆਪਣੇ ਆਪ ਨੂੰ ਨਾ ਲੁਕਾ ਸਕੇਗਾ, ਉਸ ਦੀ ਨਸਲ ਬਰਬਾਦ ਹੋ ਜਾਵੇਗੀ ਅਤੇ ਉਸ ਦੇ ਭਰਾ ਵੀ, ਅਤੇ ਉਸ ਦੇ ਗੁਆਂਢੀ ਅਤੇ ਉਹ ਹੈ ਨਹੀਂ।
כִּֽי־אֲנִ֞י חָשַׂ֣פְתִּי אֶת־עֵשָׂ֗ו גִּלֵּ֙יתִי֙ אֶת־מִסְתָּרָ֔יו וְנֶחְבָּ֖ה לֹ֣א יוּכָ֑ל שֻׁדַּ֥ד זַרְעֹ֛ו וְאֶחָ֥יו וּשְׁכֵנָ֖יו וְאֵינֶֽנּוּ׃
11 ੧੧ ਆਪਣੇ ਅਨਾਥਾਂ ਨੂੰ ਛੱਡ, ਮੈਂ ਉਹਨਾਂ ਨੂੰ ਜੀਉਂਦੇ ਰੱਖਾਂਗਾ, ਅਤੇ ਤੇਰੀਆਂ ਵਿਧਵਾਂ ਮੇਰੇ ਉੱਤੇ ਭਰੋਸਾ ਰੱਖਣ।
עָזְבָ֥ה יְתֹמֶ֖יךָ אֲנִ֣י אֲחַיֶּ֑ה וְאַלְמְנֹתֶ֖יךָ עָלַ֥י תִּבְטָֽחוּ׃ ס
12 ੧੨ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਵੇਖ, ਜਿਹਨਾਂ ਦਾ ਹੱਕ ਨਹੀਂ ਸੀ ਭਈ ਕਟੋਰਾ ਪੀਣ, ਉਹਨਾਂ ਨੇ ਜ਼ਰੂਰ ਪੀਣਾ ਹੈ। ਕੀ ਤੂੰ ਉਹ ਹੈ ਜਿਹੜਾ ਸੱਚ-ਮੁੱਚ ਬੇਦੋਸ਼ਾ ਹੈਂ? ਤੂੰ ਬੇਦੋਸ਼ਾ ਨਾ ਰਹੇਂਗਾ, ਤੂੰ ਸੱਚ-ਮੁੱਚ ਪੀਵੇਂਗਾ
כִּי־כֹ֣ה ׀ אָמַ֣ר יְהוָ֗ה הִ֠נֵּה אֲשֶׁר־אֵ֨ין מִשְׁפָּטָ֜ם לִשְׁתֹּ֤ות הַכֹּוס֙ שָׁתֹ֣ו יִשְׁתּ֔וּ וְאַתָּ֣ה ה֔וּא נָקֹ֖ה תִּנָּקֶ֑ה לֹ֣א תִנָּקֶ֔ה כִּ֥י שָׁתֹ֖ה תִּשְׁתֶּֽה׃
13 ੧੩ ਕਿਉਂ ਜੋ ਮੈਂ ਆਪਣੀ ਹੀ ਸਹੁੰ ਖਾਧੀ ਹੈ, ਯਹੋਵਾਹ ਦਾ ਵਾਕ ਹੈ, ਕਿ ਬਾਸਰਾਹ ਹੈਰਾਨੀ ਅਤੇ ਤਾਹਨੇ ਅਤੇ ਖਰਾਬੀ ਅਤੇ ਸਰਾਪ ਲਈ ਹੋਵੇਗਾ ਅਤੇ ਉਹ ਦੇ ਸਾਰੇ ਸ਼ਹਿਰ ਸਦਾ ਲਈ ਵਿਰਾਨ ਰਹਿਣਗੇ।
כִּ֣י בִ֤י נִשְׁבַּ֙עְתִּי֙ נְאֻם־יְהוָ֔ה כִּֽי־לְשַׁמָּ֧ה לְחֶרְפָּ֛ה לְחֹ֥רֶב וְלִקְלָלָ֖ה תִּֽהְיֶ֣ה בָצְרָ֑ה וְכָל־עָרֶ֥יהָ תִהְיֶ֖ינָה לְחָרְבֹ֥ות עֹולָֽם׃
14 ੧੪ ਮੈਂ ਇੱਕ ਅਵਾਈ ਯਹੋਵਾਹ ਤੋਂ ਸੁਣੀ, ਭਈ ਕੌਮਾਂ ਵਿੱਚ ਇੱਕ ਸੰਦੇਸ਼ਵਾਹਕ ਭੇਜਿਆ ਗਿਆ, ਇਕੱਠੇ ਹੋਵੋ ਅਤੇ ਉਹ ਦੇ ਵਿਰੁੱਧ ਨਿੱਕਲੋ, ਲੜਨ ਲਈ ਉੱਠ ਖੜ੍ਹੇ ਹੋਵੋ!
שְׁמוּעָ֤ה שָׁמַ֙עְתִּי֙ מֵאֵ֣ת יְהוָ֔ה וְצִ֖יר בַּגֹּויִ֣ם שָׁל֑וּחַ הִֽתְקַבְּצוּ֙ וּבֹ֣אוּ עָלֶ֔יהָ וְק֖וּמוּ לַמִּלְחָמָֽה׃
15 ੧੫ ਵੇਖ, ਮੈਂ ਤੈਨੂੰ ਕੌਮਾਂ ਵਿੱਚ ਛੋਟਾ ਕਰ ਕੇ, ਆਦਮੀਆਂ ਵਿੱਚ ਤੁੱਛ ਕਰ ਕੇ ਦਿੱਤਾ ਹੈ।
כִּֽי־הִנֵּ֥ה קָטֹ֛ן נְתַתִּ֖יךָ בַּגֹּויִ֑ם בָּז֖וּי בָּאָדָֽם׃
16 ੧੬ ਤੇਰੇ ਭਿਆਨਕ ਰੂਪ ਨੇ ਤੈਨੂੰ ਧੋਖਾ ਦਿੱਤਾ, ਨਾਲੇ ਤੇਰੇ ਦਿਲ ਦੇ ਹੰਕਾਰ ਨੇ, ਤੂੰ ਜਿਹੜਾ ਚੱਟਾਨਾਂ ਦੀਆਂ ਦਰਾਰਾਂ ਵਿੱਚ ਰਹਿੰਦਾ ਹੈਂ, ਅਤੇ ਪਹਾੜੀਆਂ ਦੀਆਂ ਉੱਚਿਆਈਆਂ ਨੂੰ ਫੜਦਾ ਹੈਂ, ਭਾਵੇਂ ਤੂੰ ਆਪਣਾ ਆਲ੍ਹਣਾ ਉਕਾਬ ਵਾਂਗੂੰ ਉੱਚਾ ਬਣਾਵੇਂ, ਪਰ ਉੱਥੋਂ ਵੀ ਮੈਂ ਤੈਨੂੰ ਹੇਠਾਂ ਲਾਹ ਲਵਾਂਗਾ, ਯਹੋਵਾਹ ਦਾ ਵਾਕ ਹੈ।
תִּֽפְלַצְתְּךָ֞ הִשִּׁ֤יא אֹתָךְ֙ זְדֹ֣ון לִבֶּ֔ךָ שֹֽׁכְנִי֙ בְּחַגְוֵ֣י הַסֶּ֔לַע תֹּפְשִׂ֖י מְרֹ֣ום גִּבְעָ֑ה כִּֽי־תַגְבִּ֤יהַ כַּנֶּ֙שֶׁר֙ קִנֶּ֔ךָ מִשָּׁ֥ם אֹֽורִידְךָ֖ נְאֻם־יְהוָֽה׃
17 ੧੭ ਅਦੋਮ ਹੈਰਾਨੀ ਲਈ ਹੋਵੇਗਾ, ਹਰੇਕ ਜਿਹੜਾ ਉਹ ਦੇ ਅੱਗੋਂ ਦੀ ਲੰਘੇਗਾ ਉਹ ਹੈਰਾਨ ਹੋਵੇਗਾ ਅਤੇ ਉਸ ਦੀਆਂ ਬਵਾਂ ਦੇ ਕਾਰਨ ਨੱਕ ਚੜ੍ਹਾਵੇਗਾ
וְהָיְתָ֥ה אֱדֹ֖ום לְשַׁמָּ֑ה כֹּ֚ל עֹבֵ֣ר עָלֶ֔יהָ יִשֹּׁ֥ם וְיִשְׁרֹ֖ק עַל־כָּל־מַכֹּותֶֽהָ׃
18 ੧੮ ਜਿਵੇਂ ਸਦੂਮ ਅਤੇ ਅਮੂਰਾਹ ਅਤੇ ਉਹਨਾਂ ਦੇ ਵਾਸ ਉੱਲਦੇ ਗਏ, ਯਹੋਵਾਹ ਆਖਦਾ ਹੈ, ਉੱਥੇ ਕੋਈ ਨਾ ਵੱਸੇਗਾ, ਨਾ ਕੋਈ ਆਦਮ ਵੰਸ਼ ਉਸ ਦੇ ਵਿੱਚ ਟਿਕੇਗਾ
כְּֽמַהְפֵּכַ֞ת סְדֹ֧ם וַעֲמֹרָ֛ה וּשְׁכֵנֶ֖יהָ אָמַ֣ר יְהוָ֑ה לֹֽא־יֵשֵׁ֥ב שָׁם֙ אִ֔ישׁ וְלֹֽא־יָג֥וּר בָּ֖הּ בֶּן־אָדָֽם׃
19 ੧੯ ਵੇਖੋ, ਉਹ ਬਬਰ ਸ਼ੇਰ ਵਾਂਗੂੰ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਆਵੇਗਾ ਕਿਉਂ ਜੋ ਮੈਂ ਅਚਾਨਕ ਉਹਨਾਂ ਨੂੰ ਉੱਥੋਂ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਸ ਦੇ ਉੱਤੇ ਠਹਿਰਾਵਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ? ਕਿਹੜਾ ਅਯਾਲੀ ਮੇਰੇ ਅੱਗੇ ਖਲੋ ਸਕੇਗਾ?
הִ֠נֵּה כְּאַרְיֵ֞ה יַעֲלֶ֨ה מִגְּאֹ֣ון הַיַּרְדֵּן֮ אֶל־נְוֵ֣ה אֵיתָן֒ כִּֽי־אַרְגִּ֤יעָה אֲרִיצֶ֨נּוּ מֵֽעָלֶ֔יהָ וּמִ֥י בָח֖וּר אֵלֶ֣יהָ אֶפְקֹ֑ד כִּ֣י מִ֤י כָמֹ֙ונִי֙ וּמִ֣י יֹעִידֶ֔נִּי וּמִי־זֶ֣ה רֹעֶ֔ה אֲשֶׁ֥ר יַעֲמֹ֖ד לְפָנָֽי׃ ס
20 ੨੦ ਇਸ ਲਈ ਤੁਸੀਂ ਯਹੋਵਾਹ ਦੀ ਸਲਾਹ ਸੁਣੋ ਜਿਹੜੀ ਉਸ ਨੇ ਅਦੋਮ ਦੇ ਬਾਰੇ ਸੋਚੀ ਹੋਈ ਹੈ ਅਤੇ ਉਹ ਦੀਆਂ ਵਿਚਾਰਾਂ ਨੂੰ ਜਿਹੜੀਆਂ ਉਸ ਨੇ ਤੇਮਾਨ ਦੇ ਵਾਸੀਆਂ ਦੇ ਬਾਰੇ ਕੀਤੀਆਂ ਹਨ। ਸੱਚ-ਮੁੱਚ ਉਹ ਉਹਨਾਂ ਦੇ ਇੱਜੜ ਦੇ ਨਿੱਕੇ-ਨਿੱਕੇ ਵੀ ਧੂ ਕੇ ਲੈ ਜਾਣਗੇ, ਸੱਚ-ਮੁੱਚ ਉਹਨਾਂ ਦੀਆਂ ਚਾਰਗਾਹਾਂ ਵੀ ਉਹਨਾਂ ਲਈ ਵਿਰਾਨ ਹੋਣਗੀਆਂ
לָכֵ֞ן שִׁמְע֣וּ עֲצַת־יְהוָ֗ה אֲשֶׁ֤ר יָעַץ֙ אֶל־אֱדֹ֔ום וּמַ֨חְשְׁבֹותָ֔יו אֲשֶׁ֥ר חָשַׁ֖ב אֶל־יֹשְׁבֵ֣י תֵימָ֑ן אִם־לֹ֤א יִסְחָבוּם֙ צְעִירֵ֣י הַצֹּ֔אן אִם־לֹ֥א יַשִּׁ֛ים עֲלֵיהֶ֖ם נְוֵהֶֽם׃
21 ੨੧ ਉਹਨਾਂ ਦੇ ਡਿੱਗਣ ਦੀ ਅਵਾਜ਼ ਨਾਲ ਧਰਤੀ ਕੰਬੇਗੀ, ਉਹਨਾਂ ਦੀ ਦੁਹਾਈ ਦੀ ਅਵਾਜ਼ ਲਾਲ ਸਮੁੰਦਰ ਤੱਕ ਸੁਣਾਈ ਦੇਵੇਗੀ!
מִקֹּ֣ול נִפְלָ֔ם רָעֲשָׁ֖ה הָאָ֑רֶץ צְעָקָ֕ה בְּיַם־ס֖וּף נִשְׁמַ֥ע קֹולָֽהּ׃
22 ੨੨ ਵੇਖੋ, ਉਹ ਉਕਾਬ ਵਾਂਗੂੰ ਚੜ੍ਹੇਗਾ ਅਤੇ ਉੱਡੇਗਾ ਅਤੇ ਆਪਣੇ ਪਰਾਂ ਨੂੰ ਬਾਸਰਾਹ ਦੇ ਉੱਤੇ ਖਿਲਾਰੇਗਾ ਅਤੇ ਅਦੋਮ ਦੇ ਸੂਰਮਿਆਂ ਦਾ ਦਿਲ ਉਸ ਦਿਨ ਉਸ ਔਰਤ ਦੇ ਦਿਲ ਵਾਂਗੂੰ ਹੋਵੇਗਾ ਜਿਹ ਨੂੰ ਪੀੜਾਂ ਲੱਗੀਆਂ ਹਨ।
הִנֵּ֤ה כַנֶּ֙שֶׁר֙ יַעֲלֶ֣ה וְיִדְאֶ֔ה וְיִפְרֹ֥שׂ כְּנָפָ֖יו עַל־בָּצְרָ֑ה וְֽ֠הָיָה לֵ֞ב גִּבֹּורֵ֤י אֱדֹום֙ בַּיֹּ֣ום הַה֔וּא כְּלֵ֖ב אִשָּׁ֥ה מְצֵרָֽה׃ ס
23 ੨੩ ਦੰਮਿਸ਼ਕ ਦੇ ਵਿਖੇ, ਹਮਾਥ ਅਤੇ ਅਰਪਾਦ ਘਬਰਾ ਗਏ, ਕਿਉਂ ਜੋ ਉਹਨਾਂ ਨੇ ਬੁਰੀਆਂ ਅਵਾਈਆਂ ਸੁਣੀਆਂ, ਉਹ ਪੰਘਰ ਗਏ, ਸਮੁੰਦਰ ਵਿੱਚ ਹਲਚਲ ਹੈ, ਉਹ ਆਰਾਮ ਨਹੀਂ ਕਰ ਸਕਦਾ।
לְדַמֶּ֗שֶׂק בֹּ֤ושָֽׁה חֲמָת֙ וְאַרְפָּ֔ד כִּי־שְׁמֻעָ֥ה רָעָ֛ה שָׁמְע֖וּ נָמֹ֑גוּ בַּיָּ֣ם דְּאָגָ֔ה הַשְׁקֵ֖ט לֹ֥א יוּכָֽל׃
24 ੨੪ ਦੰਮਿਸ਼ਕ ਨਿਰਬਲ ਹੋ ਗਿਆ, ਉਸ ਆਪਣਾ ਮੂੰਹ ਮੋੜ ਲਿਆ, ਕੰਬਣੀ ਨੇ ਉਹ ਨੂੰ ਆ ਫੜਿਆ, ਪੀੜ ਨੇ ਅਤੇ ਗ਼ਮ ਨੇ ਉਹ ਨੂੰ ਫੜ ਲਿਆ ਜਣਨ ਵਾਲੀ ਔਰਤ ਵਾਂਗੂੰ।
רָפְתָ֥ה דַמֶּ֛שֶׂק הִפְנְתָ֥ה לָנ֖וּס וְרֶ֣טֶט ׀ הֶחֱזִ֑יקָה צָרָ֧ה וַחֲבָלִ֛ים אֲחָזַ֖תָּה כַּיֹּולֵדָֽה׃
25 ੨੫ ਉਸਤਤ ਜੋਗ ਮੇਰਾ ਸ਼ਹਿਰ, ਮੇਰਾ ਅਨੰਦ ਦਾ ਨਗਰ, ਕਿਵੇਂ ਤਿਆਗਿਆ ਹੋਇਆ ਹੈ!
אֵ֥יךְ לֹֽא־עֻזְּבָ֖ה עִ֣יר תְּהִלָּה (תְּהִלָּ֑ת) קִרְיַ֖ת מְשֹׂושִֽׂי׃
26 ੨੬ ਇਸ ਲਈ ਉਹ ਦੇ ਗੱਭਰੂ ਉਹ ਦੇ ਚੌਂਕਾਂ ਵਿੱਚ ਡਿੱਗ ਪੈਣਗੇ, ਅਤੇ ਸਾਰੇ ਯੋਧੇ ਉਸ ਦਿਨ ਮਿਟ ਜਾਣਗੇ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
לָכֵ֛ן יִפְּל֥וּ בַחוּרֶ֖יהָ בִּרְחֹבֹתֶ֑יהָ וְכָל־אַנְשֵׁ֨י הַמִּלְחָמָ֤ה יִדַּ֙מּוּ֙ בַּיֹּ֣ום הַה֔וּא נְאֻ֖ם יְהוָ֥ה צְבָאֹֽות׃
27 ੨੭ ਮੈਂ ਦੰਮਿਸ਼ਕ ਦੀ ਸਫੀਲ ਵਿੱਚ ਅੱਗ ਜਲਾਵਾਂਗਾ, ਉਹ ਬਨ-ਹਦਦ ਦੇ ਮਹਿਲਾਂ ਨੂੰ ਖਾ ਜਾਵੇਗੀ।
וְהִצַּ֥תִּי אֵ֖שׁ בְּחֹומַ֣ת דַּמָּ֑שֶׂק וְאָכְלָ֖ה אַרְמְנֹ֥ות בֶּן־הֲדָֽד׃ ס
28 ੨੮ ਕੇਦਾਰ ਦੇ ਬਾਰੇ ਅਤੇ ਹਾਸੋਰ ਦੇ ਰਾਜਿਆਂ ਦੇ ਬਾਰੇ ਜਿਹਨਾਂ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਮਾਰਿਆ, - ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਉੱਠੋ ਅਤੇ ਕੇਦਾਰ ਨੂੰ ਚੜ੍ਹੋ ਚੜ੍ਹਦੇ ਪਾਸੇ ਦੇ ਲੋਕਾਂ ਨੂੰ ਬਰਬਾਦ ਕਰੋ!
לְקֵדָ֣ר ׀ וּֽלְמַמְלְכֹ֣ות חָצֹ֗ור אֲשֶׁ֤ר הִכָּה֙ נְבוּכַדְרֶאצֹּור (נְבֽוּכַדְרֶאצַּ֣ר) מֶֽלֶךְ־בָּבֶ֔ל כֹּ֖ה אָמַ֣ר יְהוָ֑ה ק֚וּמוּ עֲל֣וּ אֶל־קֵדָ֔ר וְשָׁדְד֖וּ אֶת־בְּנֵי־קֶֽדֶם׃
29 ੨੯ ਉਹਨਾਂ ਦੇ ਤੰਬੂ ਅਤੇ ਉਹਨਾਂ ਦੇ ਇੱਜੜ ਲਏ ਜਾਣਗੇ, ਉਹਨਾਂ ਦੇ ਪੜਦੇ, ਉਹਨਾਂ ਦੇ ਸਾਰੇ ਭਾਂਡੇ, ਉਹਨਾਂ ਦੇ ਊਠ ਉਹ ਆਪਣੇ ਲਈ ਲੈ ਜਾਣਗੇ, ਉਹ ਉਹਨਾਂ ਦੇ ਉੱਤੇ ਪੁਕਾਰਨਗੇ, ਭਈ ਆਲੇ-ਦੁਆਲੇ ਭੈਅ ਹੈ!
אָהֳלֵיהֶ֤ם וְצֹאנָם֙ יִקָּ֔חוּ יְרִיעֹותֵיהֶ֧ם וְכָל־כְּלֵיהֶ֛ם וּגְמַלֵּיהֶ֖ם יִשְׂא֣וּ לָהֶ֑ם וְקָרְא֧וּ עֲלֵיהֶ֛ם מָגֹ֖ור מִסָּבִֽיב׃
30 ੩੦ ਤੁਸੀਂ ਨੱਠੋ, ਬਹੁਤ ਦੂਰ ਖਿਸਕ ਜਾਓ ਅਤੇ ਡੂੰਘਿਆਈ ਵਿੱਚ ਵੱਸੋ, ਹੇ ਹਾਸੋਰ ਦੇ ਵਾਸੀਓ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਤੁਹਾਡੇ ਵਿਰੁੱਧ ਸਲਾਹ ਕੀਤੀ ਹੈ, ਅਤੇ ਤੁਹਾਡੇ ਵਿਰੁੱਧ ਮਤਾ ਪਕਾਇਆ ਹੈ।
נֻסוּ֩ נֻּ֨דוּ מְאֹ֜ד הֶעְמִ֧יקוּ לָשֶׁ֛בֶת יֹשְׁבֵ֥י חָצֹ֖ור נְאֻם־יְהוָ֑ה כִּֽי־יָעַ֨ץ עֲלֵיכֶ֜ם נְבוּכַדְרֶאצַּ֤ר מֶֽלֶךְ־בָּבֶל֙ עֵצָ֔ה וְחָשַׁ֥ב עֲלֵיהֶם (עֲלֵיכֶ֖ם) מַחֲשָׁבָֽה׃
31 ੩੧ ਉੱਠੋ, ਇੱਕ ਨਿਸਚਿੰਤ ਕੌਮ ਉੱਤੇ ਚੜ੍ਹਾਈ ਕਰੋ, ਜਿਹੜੀ ਭਰੋਸੇ ਨਾਲ ਵੱਸਦੀ ਹੈ, ਯਹੋਵਾਹ ਦਾ ਵਾਕ ਹੈ, ਨਾ ਉਸ ਦੇ ਦਰ ਹਨ ਨਾ ਅਰਲ, ਉਹ ਇਕੱਲੀ ਵੱਸਦੀ ਹੈ।
ק֣וּמוּ עֲל֗וּ אֶל־גֹּ֥וי שְׁלֵ֛יו יֹושֵׁ֥ב לָבֶ֖טַח נְאֻם־יְהוָ֑ה לֹא־דְלָתַ֧יִם וְלֹֽא־בְרִ֛יחַ לֹ֖ו בָּדָ֥ד יִשְׁכֹּֽנוּ׃
32 ੩੨ ਉਹਨਾਂ ਦੇ ਊਠ ਲੁੱਟ ਦਾ ਮਾਲ ਹੋਣਗੇ, ਉਹਨਾਂ ਦੇ ਵੱਗਾਂ ਦੀ ਵਾਫ਼ਰੀ ਮਾਰ-ਧਾੜ ਲਈ ਹੋਵੇਗੀ, ਮੈਂ ਉਹਨਾਂ ਨੂੰ ਸਾਰੀਆਂ ਹਵਾਵਾਂ ਵੱਲ ਖਿਲਾਰ ਦਿਆਂਗਾ, ਜਿਹੜੇ ਆਪਣੀਆਂ ਦਾੜ੍ਹੀਆਂ ਦੀਆਂ ਨੁੱਕਰਾਂ ਮੁਨਾਉਂਦੇ ਹਨ, ਮੈਂ ਉਹਨਾਂ ਦੇ ਹਰ ਪਾਸੇ ਤੋਂ ਬਿਪਤਾ ਲਿਆਵਾਂਗਾ, ਯਹੋਵਾਹ ਦਾ ਵਾਕ ਹੈ।
וְהָי֨וּ גְמַלֵּיהֶ֜ם לָבַ֗ז וַהֲמֹ֤ון מִקְנֵיהֶם֙ לְשָׁלָ֔ל וְזֵרִתִ֥ים לְכָל־ר֖וּחַ קְצוּצֵ֣י פֵאָ֑ה וּמִכָּל־עֲבָרָ֛יו אָבִ֥יא אֶת־אֵידָ֖ם נְאֻם־יְהוָֽה׃
33 ੩੩ ਹਾਸੋਰ ਗਿੱਦੜਾਂ ਦੀ ਖੋਹ ਹੋਵੇਗਾ, ਉਹ ਸਦਾ ਤੱਕ ਵਿਰਾਨ ਰਹੇਗਾ, ਉੱਥੇ ਕੋਈ ਮਨੁੱਖ ਨਾ ਵੱਸੇਗਾ, ਕੋਈ ਆਦਮ ਵੰਸ਼ ਉਹ ਦੇ ਵਿੱਚ ਨਾ ਟਿਕੇਗਾ।
וְהָיְתָ֨ה חָצֹ֜ור לִמְעֹ֥ון תַּנִּ֛ים שְׁמָמָ֖ה עַד־עֹולָ֑ם לֹֽא־יֵשֵׁ֥ב שָׁם֙ אִ֔ישׁ וְלֹֽא־יָג֥וּר בָּ֖הּ בֶּן־אָדָֽם׃ ס
34 ੩੪ ਯਹੋਵਾਹ ਦਾ ਬਚਨ ਜਿਹੜਾ ਯਹੂਦਾਹ ਦੇ ਰਾਜਾ ਸਿਦਕੀਯਾਹ ਦੀ ਪਾਤਸ਼ਾਹੀ ਦੇ ਅਰੰਭ ਵਿੱਚ ਏਲਾਮ ਦੇ ਬਾਰੇ ਯਿਰਮਿਯਾਹ ਨਬੀ ਕੋਲ ਆਇਆ ਕਿ
אֲשֶׁ֨ר הָיָ֧ה דְבַר־יְהוָ֛ה אֶל־יִרְמְיָ֥הוּ הַנָּבִ֖יא אֶל־עֵילָ֑ם בְּרֵאשִׁ֗ית מַלְכ֛וּת צִדְקִיָּ֥ה מֶֽלֶךְ־יְהוּדָ֖ה לֵאמֹֽר׃
35 ੩੫ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ ਮੈਂ ਏਲਾਮ ਦੇ ਧਣੁੱਖ ਨੂੰ ਤੋੜ ਸੁੱਟਾਂਗਾ ਜਿਹੜਾ ਉਹਨਾਂ ਦੀ ਸੂਰਮਗਤੀ ਦਾ ਮੁੱਢ ਹੈ
כֹּ֤ה אָמַר֙ יְהוָ֣ה צְבָאֹ֔ות הִנְנִ֥י שֹׁבֵ֖ר אֶת־קֶ֣שֶׁת עֵילָ֑ם רֵאשִׁ֖ית גְּבוּרָתָֽם׃
36 ੩੬ ਮੈਂ ਏਲਾਮ ਉੱਤੇ ਚੌਂਹ ਹਵਾਵਾਂ ਨੂੰ ਅਕਾਸ਼ ਦੀਆਂ ਚੌਂਹ ਕੂਟਾਂ ਤੋਂ ਲਿਆਵਾਂਗਾ ਅਤੇ ਮੈਂ ਉਹਨਾਂ ਨੂੰ ਉਹਨਾਂ ਸਾਰੀਆਂ ਹਵਾਵਾਂ ਵੱਲ ਖਿਲਾਰ ਦਿਆਂਗਾ ਅਤੇ ਕੋਈ ਕੌਮ ਨਾ ਹੋਵੇਗੀ ਜਿੱਥੇ ਏਲਾਮ ਦੇ ਹੱਕੇ ਹੋਏ ਨਾ ਜਾਣ
וְהֵבֵאתִ֨י אֶל־עֵילָ֜ם אַרְבַּ֣ע רוּחֹ֗ות מֵֽאַרְבַּע֙ קְצֹ֣ות הַשָּׁמַ֔יִם וְזֵ֣רִתִ֔ים לְכֹ֖ל הָרֻחֹ֣ות הָאֵ֑לֶּה וְלֹֽא־יִהְיֶ֣ה הַגֹּ֔וי אֲשֶׁ֛ר לֹֽא־יָבֹ֥וא שָׁ֖ם נִדְּחֵ֥י עֹולָם (עֵילָֽם)׃
37 ੩੭ ਮੈਂ ਏਲਾਮ ਨੂੰ ਉਹਨਾਂ ਦੇ ਵੈਰੀਆਂ ਦੇ ਅੱਗੇ ਅਤੇ ਉਹਨਾਂ ਦੇ ਅੱਗੇ ਜਿਹੜੇ ਉਹਨਾਂ ਦੀਆਂ ਜਾਨਾਂ ਦੇ ਗਾਹਕ ਹਨ ਹੱਕਾ-ਬੱਕਾ ਕਰਾਂਗਾ, ਮੈਂ ਉਹਨਾਂ ਉੱਤੇ ਆਪਣੇ ਵੱਡੇ ਕ੍ਰੋਧ ਦੀ ਬੁਰਿਆਈ ਲਿਆਵਾਂਗਾ, ਯਹੋਵਾਹ ਦਾ ਵਾਕ ਹੈ। ਮੈਂ ਉਹਨਾਂ ਦੇ ਪਿੱਛੇ ਤਲਵਾਰ ਭੇਜਾਂਗਾ ਐਥੋਂ ਤੱਕ ਕਿ ਉਹਨਾਂ ਦਾ ਸੱਤਿਆਨਾਸ ਕਰ ਦਿੱਤਾ
וְהַחְתַּתִּ֣י אֶת־עֵ֠ילָם לִפְנֵ֨י אֹיְבֵיהֶ֜ם וְלִפְנֵ֣י ׀ מְבַקְשֵׁ֣י נַפְשָׁ֗ם וְהֵבֵאתִ֨י עֲלֵיהֶ֧ם ׀ רָעָ֛ה אֶת־חֲרֹ֥ון אַפִּ֖י נְאֻם־יְהוָ֑ה וְשִׁלַּחְתִּ֤י אַֽחֲרֵיהֶם֙ אֶת־הַחֶ֔רֶב עַ֥ד כַּלֹּותִ֖י אֹותָֽם׃
38 ੩੮ ਮੈਂ ਏਲਾਮ ਵਿੱਚ ਆਪਣਾ ਸਿੰਘਾਸਣ ਰੱਖਾਂਗਾ ਅਤੇ ਉੱਥੋਂ ਰਾਜਾ ਅਤੇ ਸਰਦਾਰਾਂ ਨੂੰ ਨਾਸ ਕਰਾਂਗਾ, ਯਹੋਵਾਹ ਦਾ ਵਾਕ ਹੈ
וְשַׂמְתִּ֥י כִסְאִ֖י בְּעֵילָ֑ם וְהַאֲבַדְתִּ֥י מִשָּׁ֛ם מֶ֥לֶךְ וְשָׂרִ֖ים נְאֻם־יְהוָֽה׃
39 ੩੯ ਪਰ ਅੰਤ ਦੇ ਦਿਨਾਂ ਵਿੱਚ ਇਸ ਤਰ੍ਹਾਂ ਹੋਵੇਗਾ ਕਿ ਮੈਂ ਏਲਾਮ ਨੂੰ ਗ਼ੁਲਾਮੀ ਤੋਂ ਮੋੜ ਲਿਆਵਾਂਗਾ, ਯਹੋਵਾਹ ਦਾ ਵਾਕ ਹੈ।
וְהָיָ֣ה ׀ בְּאַחֲרִ֣ית הַיָּמִ֗ים אָשׁוּב (אָשִׁ֛יב) אֶת־שְׁבִית (שְׁב֥וּת) עֵילָ֖ם נְאֻם־יְהוָֽה׃ ס

< ਯਿਰਮਿਯਾਹ 49 >