< ਯਿਰਮਿਯਾਹ 5 >
1 ੧ ਤੁਸੀਂ ਯਰੂਸ਼ਲਮ ਦੀਆਂ ਗਲੀਆਂ ਵਿੱਚ ਐਧਰ ਉੱਧਰ ਨੱਸੋ, ਵੇਖੋ ਅਤੇ ਜਾਣੋ ਅਤੇ ਉਹ ਦੇ ਚੌਕਾਂ ਵਿੱਚ ਭਾਲੋ, ਜੇ ਕੋਈ ਮਨੁੱਖ ਤੁਹਾਨੂੰ ਮਿਲ ਸਕੇ, ਜਿਹੜਾ ਇਨਸਾਫ਼ ਕਰਨ ਵਾਲਾ, ਅਤੇ ਸਚਿਆਈ ਦਾ ਭਾਲਣ ਵਾਲਾ ਹੋਵੇ, ਤਾਂ ਮੈਂ ਉਹ ਨੂੰ ਮਾਫ਼ ਕਰ ਦਿਆਂਗਾ।
“Run back and forth through the streets of Jerusalem, and see now, and know, and seek in its wide places, if you can find a man, if there is anyone who does justly, who seeks truth, then I will pardon her.
2 ੨ ਭਾਵੇਂ ਉਹ ਆਖਦੇ ਹਨ “ਜੀਉਂਦੇ ਯਹੋਵਾਹ ਦੀ ਸਹੁੰ,” ਉਹ ਜ਼ਰੂਰ ਝੂਠੀ ਸਹੁੰ ਖਾਂਦੇ ਹਨ।
Though they say, ‘As Yahweh lives,’ surely they swear falsely.”
3 ੩ ਹੇ ਯਹੋਵਾਹ, ਕੀ ਤੇਰੀਆਂ ਅੱਖਾਂ ਸਚਿਆਈ ਦੇ ਉੱਤੇ ਨਹੀਂ ਹਨ? ਤੂੰ ਉਹਨਾਂ ਨੂੰ ਮਾਰਿਆ ਕੁੱਟਿਆ, ਪਰ ਉਹ ਨਹੀਂ ਝੁਰੇ, ਤੂੰ ਉਹਨਾਂ ਨੂੰ ਮੁਕਾ ਦਿੱਤਾ, ਪਰ ਉਹ ਸਿੱਖਿਆ ਲੈਣ ਤੋਂ ਮੁੱਕਰ ਗਏ। ਉਹਨਾਂ ਨੇ ਆਪਣੇ ਚਿਹਰਿਆਂ ਨੂੰ ਪੱਥਰ ਨਾਲੋਂ ਵੀ ਸਖ਼ਤ ਕੀਤਾ ਹੈ, ਪਰ ਉਹ ਮੁੜਨ ਤੋਂ ਮੁੱਕਰ ਗਏ ਹਨ।
O Yahweh, don’t your eyes look on truth? You have stricken them, but they were not grieved. You have consumed them, but they have refused to receive correction. They have made their faces harder than a rock. They have refused to return.
4 ੪ ਤਦ ਮੈਂ ਆਖਿਆ, ਇਹ ਸੱਚ-ਮੁੱਚ ਗਰੀਬ ਹਨ, ਇਹ ਬੇਅਕਲ ਹਨ, ਤਾਂ ਯਹੋਵਾਹ ਦੇ ਰਾਹ ਨੂੰ ਨਹੀਂ ਜਾਣਦੇ, ਨਾ ਆਪਣੇ ਪਰਮੇਸ਼ੁਰ ਦੇ ਇਨਸਾਫ਼ ਨੂੰ।
Then I said, “Surely these are poor. They are foolish; for they don’t know Yahweh’s way, nor the law of their God.
5 ੫ ਮੈਂ ਵੱਡਿਆਂ ਕੋਲ ਜਾਂਵਾਂਗਾ, ਮੈਂ ਉਹਨਾਂ ਦੇ ਨਾਲ ਬੋਲਾਂਗਾ, ਉਹ ਤਾਂ ਯਹੋਵਾਹ ਦੇ ਰਾਹ ਨੂੰ ਜਾਣਦੇ ਹਨ, ਅਤੇ ਆਪਣੇ ਪਰਮੇਸ਼ੁਰ ਦੇ ਇਨਸਾਫ਼ ਨੂੰ ਵੀ। ਪਰ ਉਹਨਾਂ ਨੇ ਰਲ ਮਿਲ ਕੇ ਜੂਲਾ ਭੰਨ ਸੁੱਟਿਆ ਹੈ, ਅਤੇ ਬੰਧਨਾਂ ਨੂੰ ਤੋੜ ਛੱਡਿਆ ਹੈ।
I will go to the great men and will speak to them, for they know the way of Yahweh, and the law of their God.” But these with one accord have broken the yoke, and burst the bonds.
6 ੬ ਇਸ ਲਈ ਜੰਗਲ ਦਾ ਬੱਬਰ ਸ਼ੇਰ ਉਹਨਾਂ ਨੂੰ ਮਾਰ ਸੁੱਟੇਗਾ, ਅਤੇ ਉਜਾੜ ਦਾ ਬਘਿਆੜ ਉਹਨਾਂ ਨੂੰ ਨਾਸ ਕਰੇਗਾ, ਚੀਤਾ ਉਹਨਾਂ ਦੇ ਸ਼ਹਿਰਾਂ ਦੀ ਘਾਤ ਵਿੱਚ ਰਹਿੰਦਾ ਹੈ, - ਹਰੇਕ ਜਿਹੜਾ ਉਹਨਾਂ ਵਿੱਚੋਂ ਬਾਹਰ ਜਾਵੇ ਪਾੜਿਆ ਜਾਵੇਗਾ, ਕਿਉਂ ਜੋ ਉਹਨਾਂ ਦੇ ਅਪਰਾਧ ਬਹੁਤ ਹੋ ਗਏ, ਉਹਨਾਂ ਦੀਆਂ ਫਿਰਤਾਂ ਵਧ ਗਈਆਂ ਹਨ।
Therefore a lion out of the forest will kill them. A wolf of the evenings will destroy them. A leopard will watch against their cities. Everyone who goes out there will be torn in pieces, because their transgressions are many and their backsliding has increased.
7 ੭ ਮੈਂ ਤੈਨੂੰ ਕਿਵੇਂ ਮਾਫ਼ ਕਰ ਸਕਦਾ ਹਾਂ? ਤੇਰੇ ਪੁੱਤਰਾਂ ਨੇ ਮੈਨੂੰ ਤਿਆਗ ਦਿੱਤਾ ਹੈ, ਅਤੇ ਉਹਨਾਂ ਦੀ ਸਹੁੰ ਖਾਧੀ ਹੈ ਜਿਹੜੇ ਦੇਵਤੇ ਵੀ ਨਹੀਂ! ਜਦ ਮੈਂ ਉਹਨਾਂ ਨੂੰ ਰਜਾ ਕੇ ਖੁਆਇਆ, ਉਹਨਾਂ ਨੇ ਵਿਭਚਾਰ ਕੀਤਾ, ਉਹ ਟੋਲੀਆਂ ਬਣ ਕੇ ਕੰਜਰੀਆਂ ਦੇ ਘਰ ਵਿੱਚ ਇਕੱਠੇ ਹੋਏ!
“How can I pardon you? Your children have forsaken me, and sworn by what are no gods. When I had fed them to the full, they committed adultery, and assembled themselves in troops at the prostitutes’ houses.
8 ੮ ਉਹ ਰੱਜੇ ਹੋਏ ਘੋੜਿਆਂ ਵਾਂਗੂੰ ਫਿਰਦੇ ਸਨ, ਹਰੇਕ ਆਪਣੇ ਗੁਆਂਢੀ ਦੀ ਔਰਤ ਉੱਤੇ ਹਿਣਕਦਾ ਹੈ।
They were as fed horses roaming at large. Everyone neighed after his neighbor’s wife.
9 ੯ ਕੀ ਮੈਂ ਇਹਨਾਂ ਗੱਲਾਂ ਦੀ ਖ਼ਬਰ ਨਾ ਲਵਾਂਗਾ? ਯਹੋਵਾਹ ਦਾ ਵਾਕ ਹੈ, ਅਤੇ ਮੇਰੀ ਜਾਨ ਅਜਿਹੀ ਕੌਮ ਕੋਲੋਂ ਬਦਲਾ ਨਾ ਲਵੇਗੀ?
Shouldn’t I punish them for these things?” says Yahweh. “Shouldn’t my soul be avenged on such a nation as this?
10 ੧੦ ਤੁਸੀਂ ਉਹ ਦੀਆਂ ਕੰਧਾਂ ਉੱਤੇ ਚੜ੍ਹ ਜਾਓ ਅਤੇ ਨਾਸ ਕਰੋ, ਪਰ ਉਹ ਨੂੰ ਮੂਲੋਂ ਹੀ ਨਾ ਮੁਕਾ ਦਿਓ। ਉਹ ਦੀਆਂ ਡਾਲੀਆਂ ਛਾਂਗ ਸੁੱਟੋ, ਉਹ ਯਹੋਵਾਹ ਦੀਆਂ ਨਹੀਂ ਹਨ।
“Go up on her walls, and destroy, but don’t make a full end. Take away her branches, for they are not Yahweh’s.
11 ੧੧ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਮੇਰੇ ਨਾਲ ਬੜਾ ਦਗ਼ਾ ਕੀਤਾ, ਯਹੋਵਾਹ ਦਾ ਵਾਕ ਹੈ।
For the house of Israel and the house of Judah have dealt very treacherously against me,” says Yahweh.
12 ੧੨ ਉਹਨਾਂ ਨੇ ਯਹੋਵਾਹ ਦਾ ਇਨਕਾਰ ਕੀਤਾ, ਅਤੇ ਆਖਿਆ ਇਹ ਉਹ ਨਹੀਂ, ਸਾਡੇ ਉੱਤੇ ਕੋਈ ਬੁਰਿਆਈ ਨਹੀਂ ਆਵੇਗੀ, ਅਸੀਂ ਨਾ ਤਲਵਾਰ ਨਾ ਕਾਲ ਵੇਖਾਂਗੇ।
They have denied Yahweh, and said, “It is not he. Evil won’t come on us. We won’t see sword or famine.
13 ੧੩ ਨਬੀ ਹਵਾ ਬਣ ਜਾਣਗੇ, ਬਚਨ ਉਹਨਾਂ ਵਿੱਚ ਹੈ ਨਹੀਂ, ਐਉਂ ਉਹਨਾਂ ਨਾਲ ਹੋ ਜਾਵੇਗਾ।
The prophets will become wind, and the word is not in them. Thus it will be done to them.”
14 ੧੪ ਸੋ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਐਉਂ ਫਰਮਾਉਂਦਾ ਹੈ, ਇਸ ਲਈ ਕਿ ਤੁਸੀਂ ਇਹ ਬਚਨ ਆਖਿਆ ਹੈ, ਵੇਖ, ਮੈਂ ਇਹਨਾਂ ਗੱਲਾਂ ਨੂੰ ਤੇਰੇ ਮੂੰਹ ਵਿੱਚ ਅੱਗ ਬਣਾ ਦਿੰਦਾ ਹਾਂ, ਅਤੇ ਇਸ ਪਰਜਾ ਨੂੰ ਲੱਕੜੀ, ਇਹ ਉਹਨਾਂ ਨੂੰ ਖਾ ਜਾਵੇਗੀ।
Therefore Yahweh, the God of Armies says, “Because you speak this word, behold, I will make my words in your mouth fire, and this people wood, and it will devour them.
15 ੧੫ ਹੇ ਇਸਰਾਏਲ ਦੇ ਘਰਾਣੇ, ਵੇਖੋ, ਦੂਰੋਂ ਇੱਕ ਕੌਮ ਨੂੰ ਤੁਹਾਡੇ ਉੱਤੇ ਚੜ੍ਹਾ ਲਿਆਵਾਂਗਾ, ਯਹੋਵਾਹ ਦਾ ਵਾਕ ਹੈ। ਉਹ ਇੱਕ ਸੂਰਮੀ ਕੌਮ ਹੈ, ਉਹ ਇੱਕ ਸਨਾਤਨੀ ਕੌਮ ਹੈ, ਇੱਕ ਕੌਮ ਜਿਹ ਦੀ ਬੋਲੀ ਤੂੰ ਨਹੀਂ ਜਾਣਦਾ, ਅਤੇ ਨਾ ਸਮਝ ਸਕਦਾ ਹੈ ਕਿ ਉਹ ਕੀ ਬੋਲਦੀ ਹੈ।
Behold, I will bring a nation on you from far away, house of Israel,” says Yahweh. “It is a mighty nation. It is an ancient nation, a nation whose language you don’t know and don’t understand what they say.
16 ੧੬ ਉਹਨਾਂ ਦਾ ਤਰਕਸ਼ ਖੁੱਲ੍ਹੀ ਗੋਰ ਹੈ, ਉਹ ਸਾਰਿਆਂ ਦੇ ਸਾਰੇ ਸੂਰਮੇ ਹਨ।
Their quiver is an open tomb. They are all mighty men.
17 ੧੭ ਉਹ ਤੇਰੀ ਫ਼ਸਲ ਅਤੇ ਤੇਰੀ ਰੋਟੀ ਖਾ ਜਾਣਗੇ, ਉਹ ਤੇਰੇ ਇੱਜੜਾਂ ਨੂੰ ਅਤੇ ਤੇਰੇ ਵੱਗਾਂ ਨੂੰ ਖਾ ਜਾਣਗੇ, ਉਹ ਤੇਰੇ ਅੰਗੂਰ ਅਤੇ ਤੇਰੀ ਹੰਜ਼ੀਰ ਚੱਟ ਕਰ ਲੈਣਗੇ, ਉਹ ਤੇਰੇ ਗੜ੍ਹ ਵਾਲੇ ਸ਼ਹਿਰ ਜਿਹਨਾਂ ਉੱਤੇ ਤੇਰਾ ਮਾਣ ਹੈ ਤਲਵਾਰ ਨਾਲ ਢਾਹ ਦੇਣਗੇ।
They will eat up your harvest and your bread, which your sons and your daughters should eat. They will eat up your flocks and your herds. They will eat up your vines and your fig trees. They will beat down your fortified cities in which you trust with the sword.
18 ੧੮ ਪਰ ਉਹਨਾਂ ਦਿਨਾਂ ਵਿੱਚ ਵੀ ਮੈਂ ਤੈਨੂੰ ਮੂਲੋਂ ਹੀ ਨਾ ਮੁਕਾਵਾਂਗਾ, ਯਹੋਵਾਹ ਦਾ ਵਾਕ ਹੈ
“But even in those days,” says Yahweh, “I will not make a full end of you.
19 ੧੯ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਉਹ ਆਖਣਗੇ, ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਡੇ ਨਾਲ ਇਹ ਕਿਉਂ ਕੀਤਾ ਹੈ? ਤਦ ਤੁਸੀਂ ਉਹਨਾਂ ਨੂੰ ਆਖੋਗੇ, ਜਿਵੇਂ ਤੁਸੀਂ ਮੈਨੂੰ ਤਿਆਗ ਦਿੱਤਾ ਅਤੇ ਆਪਣੇ ਦੇਸ ਵਿੱਚ ਓਪਰੇ ਦੇਵਤੇ ਦੀ ਪੂਜਾ ਕੀਤੀ ਤਿਵੇਂ ਤੁਸੀਂ ਪਰਾਇਆਂ ਦੀ ਸੇਵਾ ਉਸੇ ਦੇਸ ਵਿੱਚ ਜਿਹੜਾ ਤੁਹਾਡਾ ਨਹੀਂ ਹੈ ਕਰੋਗੇ।
It will happen when you say, ‘Why has Yahweh our God done all these things to us?’ Then you shall say to them, ‘Just as you have forsaken me and served foreign gods in your land, so you will serve strangers in a land that is not yours.’
20 ੨੦ ਯਾਕੂਬ ਦੇ ਘਰਾਣੇ ਵਿੱਚ ਇਹ ਦੱਸੋ, ਅਤੇ ਯਹੂਦਾਹ ਵਿੱਚ ਇਹ ਸੁਣਾਓ,
“Declare this in the house of Jacob, and publish it in Judah, saying,
21 ੨੧ ਹੇ ਮੂਰਖ ਅਤੇ ਬੇਸਮਝ ਲੋਕੋ, ਇਹ ਨੂੰ ਸੁਣੋ ਤਾਂ, ਤੁਸੀਂ ਜਿਹਨਾਂ ਦੀਆਂ ਅੱਖਾਂ ਤਾਂ ਹਨ ਪਰ ਵੇਖਦੇ ਨਹੀਂ, ਜਿਹਨਾਂ ਦੇ ਕੰਨ ਤਾਂ ਹਨ ਪਰ ਸੁਣਦੇ ਨਹੀਂ,
‘Hear this now, foolish people without understanding, who have eyes, and don’t see, who have ears, and don’t hear:
22 ੨੨ ਕੀ ਤੁਸੀਂ ਮੈਥੋਂ ਨਹੀਂ ਡਰਦੇ? ਯਹੋਵਾਹ ਦਾ ਵਾਕ ਹੈ, ਕੀ ਤੁਸੀਂ ਮੇਰੇ ਅੱਗੇ ਨਾ ਕੰਬੋਗੇ, ਜਿਹਨੇ ਰੇਤ ਨੂੰ ਸਮੁੰਦਰ ਦੇ ਬੰਨੇ ਉੱਤੇ, ਸਦਾ ਦੀ ਬਿਧੀ ਕਰਕੇ ਰੱਖਿਆ ਹੈ, ਭਈ ਉਹ ਉਸ ਤੋਂ ਲੰਘ ਨਹੀਂ ਸਕਦਾ? ਭਾਵੇਂ ਉਹ ਦੀਆਂ ਲਹਿਰਾਂ ਉੱਛਲਣ ਪਰ ਉਹ ਨੂੰ ਦਬਾ ਨਹੀਂ ਸਕਦੀਆਂ, ਭਾਵੇਂ ਉਹ ਗੱਜਣ ਪਰ ਉਹ ਉਸ ਤੋਂ ਲੰਘ ਨਹੀਂ ਸਕਦੀਆਂ।
Don’t you fear me?’ says Yahweh; ‘Won’t you tremble at my presence, who have placed the sand for the bound of the sea by a perpetual decree, that it can’t pass it? Though its waves toss themselves, yet they can’t prevail. Though they roar, they still can’t pass over it.’
23 ੨੩ ਪਰ ਇਸ ਪਰਜਾ ਦਾ ਦਿਲ ਜ਼ਿੱਦੀ ਅਤੇ ਆਕੀ ਹੈ, ਉਹ ਇੱਕ ਪਾਸੇ ਹੋ ਕੇ ਚਲੇ ਗਏ।
“But this people has a revolting and a rebellious heart. They have revolted and gone.
24 ੨੪ ਉਹ ਆਪਣੇ ਮਨ ਵਿੱਚ ਨਹੀਂ ਆਖਦੇ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੀਏ, ਜਿਹੜਾ ਸਾਨੂੰ ਰੁੱਤ ਸਿਰ ਮੀਂਹ ਦਿੰਦਾ ਹੈ, ਪਹਿਲਾ ਅਤੇ ਪਿਛਲਾ ਮੀਂਹ, ਉਹ ਫ਼ਸਲ ਦੇ ਮਿੱਥੇ ਹੋਏ ਹਫ਼ਤਿਆਂ ਨੂੰ ਸਾਡੇ ਲਈ ਸਾਂਭ ਕੇ ਰੱਖਦਾ ਹੈ।
They don’t say in their heart, ‘Let’s now fear Yahweh our God, who gives rain, both the former and the latter, in its season, who preserves to us the appointed weeks of the harvest.’
25 ੨੫ ਤੁਹਾਡੀਆਂ ਬੁਰਿਆਈਆਂ ਨੇ ਇਹ ਚੀਜ਼ਾਂ ਤੁਹਾਥੋਂ ਦੂਰ ਕਰ ਦਿੱਤੀਆਂ ਹਨ, ਤੁਹਾਡੇ ਪਾਪਾਂ ਨੇ ਇਹ ਚੰਗੀਆਂ ਚੀਜ਼ਾਂ ਤੁਹਾਥੋਂ ਡੱਕ ਲਈਆਂ ਹਨ।
“Your iniquities have turned away these things, and your sins have withheld good from you.
26 ੨੬ ਮੇਰੀ ਪਰਜਾ ਵਿੱਚ ਤਾਂ ਦੁਸ਼ਟ ਪਾਏ ਗਏ, ਉਹ ਫਾਂਧੀਆਂ ਵਾਂਗੂੰ ਘਾਤ ਵਿੱਚ ਬੈਠਦੇ ਹਨ, ਉਹ ਫਾਹੀ ਲਾਉਂਦੇ ਹਨ, ਉਹ ਮਨੁੱਖਾਂ ਨੂੰ ਫੜ੍ਹਦੇ ਹਨ।
For wicked men are found among my people. They watch, as fowlers lie in wait. They set a trap. They catch men.
27 ੨੭ ਜਿਵੇਂ ਪਿੰਜਰਾ ਪੰਛੀਆਂ ਨਾਲ ਭਰਿਆ ਹੋਇਆ ਹੁੰਦਾ ਹੈ, ਤਿਵੇਂ ਉਹਨਾਂ ਦੇ ਘਰ ਮੱਕਾਰੀ ਨਾਲ ਭਰੇ ਹੋਏ ਹਨ, ਇਸੇ ਲਈ ਉਹ ਵੱਡੇ ਅਤੇ ਧਨੀ ਹੋ ਗਏ ਹਨ।
As a cage is full of birds, so are their houses full of deceit. Therefore they have become great, and grew rich.
28 ੨੮ ਉਹ ਮੋਟੇ ਹੋ ਗਏ ਅਤੇ ਫਿੱਟ ਗਏ, ਨਾਲੇ ਉਹ ਬੁਰੀਆਂ ਗੱਲਾਂ ਵਿੱਚ ਵਧ ਗਏ, ਉਹ ਇਨਸਾਫ਼ ਵੀ ਨਹੀਂ ਕਰਦੇ, ਨਾ ਹੀ ਯਤੀਮਾਂ ਦਾ, ਭਈ ਉਹ ਸਫ਼ਲ ਹੋਣ, ਉਹ ਕੰਗਾਲਾਂ ਦਾ ਇਨਸਾਫ਼ ਨਾਲ ਨਿਆਂ ਨਹੀਂ ਕਰਦੇ।
They have grown fat. They shine; yes, they excel in deeds of wickedness. They don’t plead the cause, the cause of the fatherless, that they may prosper; and they don’t defend the rights of the needy.
29 ੨੯ ਕੀ ਮੈਂ ਇਹਨਾਂ ਗੱਲਾਂ ਦੀ ਸਜ਼ਾ ਨਾ ਦਿਆਂਗਾ? ਯਹੋਵਾਹ ਦਾ ਵਾਕ ਹੈ, ਕੀ ਮੈਂ ਆਪ ਹੀ ਵੱਟਾ ਨਾ ਲਵਾਂਗਾ, ਅਜਿਹੀ ਕੌਮ ਤੋਂ ਜਿਵੇਂ ਇਹ ਹੈ?
“Shouldn’t I punish for these things?” says Yahweh. “Shouldn’t my soul be avenged on such a nation as this?
30 ੩੦ ਇੱਕ ਅਚਰਜ਼ ਅਤੇ ਭਿਆਨਕ ਗੱਲ ਦੇਸ ਵਿੱਚ ਹੋਈ ਹੈ,
“An astonishing and horrible thing has happened in the land.
31 ੩੧ ਨਬੀ ਝੂਠੇ ਅਗੰਮ ਵਾਚਦੇ ਹਨ, ਜਾਜਕ ਉਹਨਾਂ ਦੇ ਕਾਰਨ ਹੁਕਮ ਚਲਾਉਂਦੇ ਹਨ, ਅਤੇ ਮੇਰੀ ਪਰਜਾ ਐਉਂ ਹੀ ਪਸੰਦ ਕਰਦੀ ਹੈ! ਪਰ ਜਦ ਓੜਕ ਹੋਵੇਗਾ ਤਾਂ ਤੁਸੀਂ ਕੀ ਕਰੋਗੇ?।
The prophets prophesy falsely, and the priests rule by their own authority; and my people love to have it so. What will you do in the end of it?