< ਯਿਰਮਿਯਾਹ 5 >

1 ਤੁਸੀਂ ਯਰੂਸ਼ਲਮ ਦੀਆਂ ਗਲੀਆਂ ਵਿੱਚ ਐਧਰ ਉੱਧਰ ਨੱਸੋ, ਵੇਖੋ ਅਤੇ ਜਾਣੋ ਅਤੇ ਉਹ ਦੇ ਚੌਕਾਂ ਵਿੱਚ ਭਾਲੋ, ਜੇ ਕੋਈ ਮਨੁੱਖ ਤੁਹਾਨੂੰ ਮਿਲ ਸਕੇ, ਜਿਹੜਾ ਇਨਸਾਫ਼ ਕਰਨ ਵਾਲਾ, ਅਤੇ ਸਚਿਆਈ ਦਾ ਭਾਲਣ ਵਾਲਾ ਹੋਵੇ, ਤਾਂ ਮੈਂ ਉਹ ਨੂੰ ਮਾਫ਼ ਕਰ ਦਿਆਂਗਾ।
Parcourez les rues de Jérusalem, et regardez, et considérez, et cherchez dans ses places publiques si vous trouvez un homme faisant la justice et cherchant la vérité, et je lui serai propice.
2 ਭਾਵੇਂ ਉਹ ਆਖਦੇ ਹਨ “ਜੀਉਂਦੇ ਯਹੋਵਾਹ ਦੀ ਸਹੁੰ,” ਉਹ ਜ਼ਰੂਰ ਝੂਠੀ ਸਹੁੰ ਖਾਂਦੇ ਹਨ।
Que s’ils disent aussi: Le Seigneur vit! ils feront même ce serment faussement.
3 ਹੇ ਯਹੋਵਾਹ, ਕੀ ਤੇਰੀਆਂ ਅੱਖਾਂ ਸਚਿਆਈ ਦੇ ਉੱਤੇ ਨਹੀਂ ਹਨ? ਤੂੰ ਉਹਨਾਂ ਨੂੰ ਮਾਰਿਆ ਕੁੱਟਿਆ, ਪਰ ਉਹ ਨਹੀਂ ਝੁਰੇ, ਤੂੰ ਉਹਨਾਂ ਨੂੰ ਮੁਕਾ ਦਿੱਤਾ, ਪਰ ਉਹ ਸਿੱਖਿਆ ਲੈਣ ਤੋਂ ਮੁੱਕਰ ਗਏ। ਉਹਨਾਂ ਨੇ ਆਪਣੇ ਚਿਹਰਿਆਂ ਨੂੰ ਪੱਥਰ ਨਾਲੋਂ ਵੀ ਸਖ਼ਤ ਕੀਤਾ ਹੈ, ਪਰ ਉਹ ਮੁੜਨ ਤੋਂ ਮੁੱਕਰ ਗਏ ਹਨ।
Seigneur, vos yeux regardent la bonne foi; vous les avez frappés, et ils n’ont pas éprouvé de douleur; vous les avez brisés, et ils n’ont pas voulu voir la correction; ils ont rendu leurs faces dures au-dessus de la pierre, et ils n’ont pas voulu revenir.
4 ਤਦ ਮੈਂ ਆਖਿਆ, ਇਹ ਸੱਚ-ਮੁੱਚ ਗਰੀਬ ਹਨ, ਇਹ ਬੇਅਕਲ ਹਨ, ਤਾਂ ਯਹੋਵਾਹ ਦੇ ਰਾਹ ਨੂੰ ਨਹੀਂ ਜਾਣਦੇ, ਨਾ ਆਪਣੇ ਪਰਮੇਸ਼ੁਰ ਦੇ ਇਨਸਾਫ਼ ਨੂੰ।
Mais moi, j’ai dit: Peut-être sont-ce des pauvres, des insensés, ignorant la voie du Seigneur, et le jugement de leur Dieu.
5 ਮੈਂ ਵੱਡਿਆਂ ਕੋਲ ਜਾਂਵਾਂਗਾ, ਮੈਂ ਉਹਨਾਂ ਦੇ ਨਾਲ ਬੋਲਾਂਗਾ, ਉਹ ਤਾਂ ਯਹੋਵਾਹ ਦੇ ਰਾਹ ਨੂੰ ਜਾਣਦੇ ਹਨ, ਅਤੇ ਆਪਣੇ ਪਰਮੇਸ਼ੁਰ ਦੇ ਇਨਸਾਫ਼ ਨੂੰ ਵੀ। ਪਰ ਉਹਨਾਂ ਨੇ ਰਲ ਮਿਲ ਕੇ ਜੂਲਾ ਭੰਨ ਸੁੱਟਿਆ ਹੈ, ਅਤੇ ਬੰਧਨਾਂ ਨੂੰ ਤੋੜ ਛੱਡਿਆ ਹੈ।
J’irai donc vers les grands, et je leur parlerai; car ils ont connu la voie du Seigneur et le jugement de leur Dieu; et voilà que de plus tous ensemble ont brisé le joug, ils ont rompu les liens.
6 ਇਸ ਲਈ ਜੰਗਲ ਦਾ ਬੱਬਰ ਸ਼ੇਰ ਉਹਨਾਂ ਨੂੰ ਮਾਰ ਸੁੱਟੇਗਾ, ਅਤੇ ਉਜਾੜ ਦਾ ਬਘਿਆੜ ਉਹਨਾਂ ਨੂੰ ਨਾਸ ਕਰੇਗਾ, ਚੀਤਾ ਉਹਨਾਂ ਦੇ ਸ਼ਹਿਰਾਂ ਦੀ ਘਾਤ ਵਿੱਚ ਰਹਿੰਦਾ ਹੈ, - ਹਰੇਕ ਜਿਹੜਾ ਉਹਨਾਂ ਵਿੱਚੋਂ ਬਾਹਰ ਜਾਵੇ ਪਾੜਿਆ ਜਾਵੇਗਾ, ਕਿਉਂ ਜੋ ਉਹਨਾਂ ਦੇ ਅਪਰਾਧ ਬਹੁਤ ਹੋ ਗਏ, ਉਹਨਾਂ ਦੀਆਂ ਫਿਰਤਾਂ ਵਧ ਗਈਆਂ ਹਨ।
C’est pour cela que le lion de la forêt les a saisis; le loup un soir les a ravagés, le léopard a veillé sur leurs cités; quiconque en sortira sera pris, parce que leurs prévarications se sont multipliées, et que leurs défections se sont fortifiées.
7 ਮੈਂ ਤੈਨੂੰ ਕਿਵੇਂ ਮਾਫ਼ ਕਰ ਸਕਦਾ ਹਾਂ? ਤੇਰੇ ਪੁੱਤਰਾਂ ਨੇ ਮੈਨੂੰ ਤਿਆਗ ਦਿੱਤਾ ਹੈ, ਅਤੇ ਉਹਨਾਂ ਦੀ ਸਹੁੰ ਖਾਧੀ ਹੈ ਜਿਹੜੇ ਦੇਵਤੇ ਵੀ ਨਹੀਂ! ਜਦ ਮੈਂ ਉਹਨਾਂ ਨੂੰ ਰਜਾ ਕੇ ਖੁਆਇਆ, ਉਹਨਾਂ ਨੇ ਵਿਭਚਾਰ ਕੀਤਾ, ਉਹ ਟੋਲੀਆਂ ਬਣ ਕੇ ਕੰਜਰੀਆਂ ਦੇ ਘਰ ਵਿੱਚ ਇਕੱਠੇ ਹੋਏ!
En quoi pourrai-je vous être propice? vos fils m’ont abandonné, ils jurent par ceux qui ne sont point des dieux: je les ai rassasiés, et ils ont commis l’adultère, et dans la maison d’une femme de mauvaise vie, ils se livraient à la débauche.
8 ਉਹ ਰੱਜੇ ਹੋਏ ਘੋੜਿਆਂ ਵਾਂਗੂੰ ਫਿਰਦੇ ਸਨ, ਹਰੇਕ ਆਪਣੇ ਗੁਆਂਢੀ ਦੀ ਔਰਤ ਉੱਤੇ ਹਿਣਕਦਾ ਹੈ।
Ils sont devenus comme des chevaux ardents, lâchés après des cavales; chacun a henni après la femme de son prochain.
9 ਕੀ ਮੈਂ ਇਹਨਾਂ ਗੱਲਾਂ ਦੀ ਖ਼ਬਰ ਨਾ ਲਵਾਂਗਾ? ਯਹੋਵਾਹ ਦਾ ਵਾਕ ਹੈ, ਅਤੇ ਮੇਰੀ ਜਾਨ ਅਜਿਹੀ ਕੌਮ ਕੋਲੋਂ ਬਦਲਾ ਨਾ ਲਵੇਗੀ?
Est-ce que je ne visiterai pas ces crimes? dit le Seigneur, et d’une pareille nation mon âme ne se vengera-t-elle pas?
10 ੧੦ ਤੁਸੀਂ ਉਹ ਦੀਆਂ ਕੰਧਾਂ ਉੱਤੇ ਚੜ੍ਹ ਜਾਓ ਅਤੇ ਨਾਸ ਕਰੋ, ਪਰ ਉਹ ਨੂੰ ਮੂਲੋਂ ਹੀ ਨਾ ਮੁਕਾ ਦਿਓ। ਉਹ ਦੀਆਂ ਡਾਲੀਆਂ ਛਾਂਗ ਸੁੱਟੋ, ਉਹ ਯਹੋਵਾਹ ਦੀਆਂ ਨਹੀਂ ਹਨ।
Montez sur ses murs, et renversez-les; mais n’achevez pas sa ruine; enlevez ses rejetons, parce qu’ils ne sont point au Seigneur.
11 ੧੧ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਮੇਰੇ ਨਾਲ ਬੜਾ ਦਗ਼ਾ ਕੀਤਾ, ਯਹੋਵਾਹ ਦਾ ਵਾਕ ਹੈ।
Car par la prévarication ont prévariqué contre moi la maison d’Israël et la maison de Juda, dit le Seigneur.
12 ੧੨ ਉਹਨਾਂ ਨੇ ਯਹੋਵਾਹ ਦਾ ਇਨਕਾਰ ਕੀਤਾ, ਅਤੇ ਆਖਿਆ ਇਹ ਉਹ ਨਹੀਂ, ਸਾਡੇ ਉੱਤੇ ਕੋਈ ਬੁਰਿਆਈ ਨਹੀਂ ਆਵੇਗੀ, ਅਸੀਂ ਨਾ ਤਲਵਾਰ ਨਾ ਕਾਲ ਵੇਖਾਂਗੇ।
Ils ont renié le Seigneur, et ils ont dit: Ce n’est pas lui; et il ne viendra pas sur nous de mal; nous ne verrons pas le glaive et la famine.
13 ੧੩ ਨਬੀ ਹਵਾ ਬਣ ਜਾਣਗੇ, ਬਚਨ ਉਹਨਾਂ ਵਿੱਚ ਹੈ ਨਹੀਂ, ਐਉਂ ਉਹਨਾਂ ਨਾਲ ਹੋ ਜਾਵੇਗਾ।
Les prophètes ont parié en l’air, et ils n’ont pas reçu de réponse de Dieu; voici donc ce qui leur arrivera.
14 ੧੪ ਸੋ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਐਉਂ ਫਰਮਾਉਂਦਾ ਹੈ, ਇਸ ਲਈ ਕਿ ਤੁਸੀਂ ਇਹ ਬਚਨ ਆਖਿਆ ਹੈ, ਵੇਖ, ਮੈਂ ਇਹਨਾਂ ਗੱਲਾਂ ਨੂੰ ਤੇਰੇ ਮੂੰਹ ਵਿੱਚ ਅੱਗ ਬਣਾ ਦਿੰਦਾ ਹਾਂ, ਅਤੇ ਇਸ ਪਰਜਾ ਨੂੰ ਲੱਕੜੀ, ਇਹ ਉਹਨਾਂ ਨੂੰ ਖਾ ਜਾਵੇਗੀ।
Voici ce que dit le Seigneur Dieu des armées: Parce que vous avez parlé ainsi, voici que moi, je mets mes paroles dans ta bouche comme un feu, et ce peuple comme du bois, et le feu les dévorera.
15 ੧੫ ਹੇ ਇਸਰਾਏਲ ਦੇ ਘਰਾਣੇ, ਵੇਖੋ, ਦੂਰੋਂ ਇੱਕ ਕੌਮ ਨੂੰ ਤੁਹਾਡੇ ਉੱਤੇ ਚੜ੍ਹਾ ਲਿਆਵਾਂਗਾ, ਯਹੋਵਾਹ ਦਾ ਵਾਕ ਹੈ। ਉਹ ਇੱਕ ਸੂਰਮੀ ਕੌਮ ਹੈ, ਉਹ ਇੱਕ ਸਨਾਤਨੀ ਕੌਮ ਹੈ, ਇੱਕ ਕੌਮ ਜਿਹ ਦੀ ਬੋਲੀ ਤੂੰ ਨਹੀਂ ਜਾਣਦਾ, ਅਤੇ ਨਾ ਸਮਝ ਸਕਦਾ ਹੈ ਕਿ ਉਹ ਕੀ ਬੋਲਦੀ ਹੈ।
Voici que moi, ô maison d’Israël, j’amènerai sur vous une nation de loin, dit le Seigneur; une nation forte, une nation ancienne, dont tu ignoreras la langue, et tu ne comprendras pas sa parole.
16 ੧੬ ਉਹਨਾਂ ਦਾ ਤਰਕਸ਼ ਖੁੱਲ੍ਹੀ ਗੋਰ ਹੈ, ਉਹ ਸਾਰਿਆਂ ਦੇ ਸਾਰੇ ਸੂਰਮੇ ਹਨ।
Son carquois est comme un sépulcre ouvert; tous sont vaillants.
17 ੧੭ ਉਹ ਤੇਰੀ ਫ਼ਸਲ ਅਤੇ ਤੇਰੀ ਰੋਟੀ ਖਾ ਜਾਣਗੇ, ਉਹ ਤੇਰੇ ਇੱਜੜਾਂ ਨੂੰ ਅਤੇ ਤੇਰੇ ਵੱਗਾਂ ਨੂੰ ਖਾ ਜਾਣਗੇ, ਉਹ ਤੇਰੇ ਅੰਗੂਰ ਅਤੇ ਤੇਰੀ ਹੰਜ਼ੀਰ ਚੱਟ ਕਰ ਲੈਣਗੇ, ਉਹ ਤੇਰੇ ਗੜ੍ਹ ਵਾਲੇ ਸ਼ਹਿਰ ਜਿਹਨਾਂ ਉੱਤੇ ਤੇਰਾ ਮਾਣ ਹੈ ਤਲਵਾਰ ਨਾਲ ਢਾਹ ਦੇਣਗੇ।
Et elle mangera tes moissons et ton pain; elle dévorera tes fils et tes filles; elle mangera tes troupeaux de menu et de gros bétail; elle mangera tes vignes et tes figuiers; et elle détruira par le glaive tes villes fortifiées, dans lesquelles tu as confiance.
18 ੧੮ ਪਰ ਉਹਨਾਂ ਦਿਨਾਂ ਵਿੱਚ ਵੀ ਮੈਂ ਤੈਨੂੰ ਮੂਲੋਂ ਹੀ ਨਾ ਮੁਕਾਵਾਂਗਾ, ਯਹੋਵਾਹ ਦਾ ਵਾਕ ਹੈ
Cependant en ces jours-là, dit le Seigneur, je ne consommerai pas votre ruine
19 ੧੯ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਉਹ ਆਖਣਗੇ, ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਡੇ ਨਾਲ ਇਹ ਕਿਉਂ ਕੀਤਾ ਹੈ? ਤਦ ਤੁਸੀਂ ਉਹਨਾਂ ਨੂੰ ਆਖੋਗੇ, ਜਿਵੇਂ ਤੁਸੀਂ ਮੈਨੂੰ ਤਿਆਗ ਦਿੱਤਾ ਅਤੇ ਆਪਣੇ ਦੇਸ ਵਿੱਚ ਓਪਰੇ ਦੇਵਤੇ ਦੀ ਪੂਜਾ ਕੀਤੀ ਤਿਵੇਂ ਤੁਸੀਂ ਪਰਾਇਆਂ ਦੀ ਸੇਵਾ ਉਸੇ ਦੇਸ ਵਿੱਚ ਜਿਹੜਾ ਤੁਹਾਡਾ ਨਹੀਂ ਹੈ ਕਰੋਗੇ।
Que si vous dites: Pourquoi le Seigneur notre Dieu nous a-t-il fait tous ces maux? tu leur diras: Comme vous m’avez abandonné, et vous avez servi un dieu étranger dans votre terre, ainsi vous servirez des étrangers dans une terre qui n’est pas la vôtre.
20 ੨੦ ਯਾਕੂਬ ਦੇ ਘਰਾਣੇ ਵਿੱਚ ਇਹ ਦੱਸੋ, ਅਤੇ ਯਹੂਦਾਹ ਵਿੱਚ ਇਹ ਸੁਣਾਓ,
Annoncez ceci à la maison de Jacob, faites-le entendre dans Juda, disant:
21 ੨੧ ਹੇ ਮੂਰਖ ਅਤੇ ਬੇਸਮਝ ਲੋਕੋ, ਇਹ ਨੂੰ ਸੁਣੋ ਤਾਂ, ਤੁਸੀਂ ਜਿਹਨਾਂ ਦੀਆਂ ਅੱਖਾਂ ਤਾਂ ਹਨ ਪਰ ਵੇਖਦੇ ਨਹੀਂ, ਜਿਹਨਾਂ ਦੇ ਕੰਨ ਤਾਂ ਹਨ ਪਰ ਸੁਣਦੇ ਨਹੀਂ,
Ecoute, peuple insensé, qui n’as point de cœur; vous qui ayant des yeux, ne voyez point; des oreilles, et n’entendez point.
22 ੨੨ ਕੀ ਤੁਸੀਂ ਮੈਥੋਂ ਨਹੀਂ ਡਰਦੇ? ਯਹੋਵਾਹ ਦਾ ਵਾਕ ਹੈ, ਕੀ ਤੁਸੀਂ ਮੇਰੇ ਅੱਗੇ ਨਾ ਕੰਬੋਗੇ, ਜਿਹਨੇ ਰੇਤ ਨੂੰ ਸਮੁੰਦਰ ਦੇ ਬੰਨੇ ਉੱਤੇ, ਸਦਾ ਦੀ ਬਿਧੀ ਕਰਕੇ ਰੱਖਿਆ ਹੈ, ਭਈ ਉਹ ਉਸ ਤੋਂ ਲੰਘ ਨਹੀਂ ਸਕਦਾ? ਭਾਵੇਂ ਉਹ ਦੀਆਂ ਲਹਿਰਾਂ ਉੱਛਲਣ ਪਰ ਉਹ ਨੂੰ ਦਬਾ ਨਹੀਂ ਸਕਦੀਆਂ, ਭਾਵੇਂ ਉਹ ਗੱਜਣ ਪਰ ਉਹ ਉਸ ਤੋਂ ਲੰਘ ਨਹੀਂ ਸਕਦੀਆਂ।
Ne me craindrez-vous donc pas, dit le Seigneur, et devant ma face ne serez-vous pas saisis de douleur? moi qui ai donné le sable pour borne à la mer, précepte éternel, qu’elle ne transgressera pas; ses flots s’agiteront et ils ne prévaudront pas; ils se soulèveront, et ils ne le dépasseront pas;
23 ੨੩ ਪਰ ਇਸ ਪਰਜਾ ਦਾ ਦਿਲ ਜ਼ਿੱਦੀ ਅਤੇ ਆਕੀ ਹੈ, ਉਹ ਇੱਕ ਪਾਸੇ ਹੋ ਕੇ ਚਲੇ ਗਏ।
Mais en ce peuple s’est formé un cœur incrédule et rebelle; ils se sont retirés, et s’en sont allés.
24 ੨੪ ਉਹ ਆਪਣੇ ਮਨ ਵਿੱਚ ਨਹੀਂ ਆਖਦੇ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੀਏ, ਜਿਹੜਾ ਸਾਨੂੰ ਰੁੱਤ ਸਿਰ ਮੀਂਹ ਦਿੰਦਾ ਹੈ, ਪਹਿਲਾ ਅਤੇ ਪਿਛਲਾ ਮੀਂਹ, ਉਹ ਫ਼ਸਲ ਦੇ ਮਿੱਥੇ ਹੋਏ ਹਫ਼ਤਿਆਂ ਨੂੰ ਸਾਡੇ ਲਈ ਸਾਂਭ ਕੇ ਰੱਖਦਾ ਹੈ।
Et ils n’ont pas dit en leur cœur: Craignons le Seigneur notre Dieu, qui nous donne la pluie de la première et de l’arrière-saison en son temps, et qui nous conserve tous les ans une abondante moisson.
25 ੨੫ ਤੁਹਾਡੀਆਂ ਬੁਰਿਆਈਆਂ ਨੇ ਇਹ ਚੀਜ਼ਾਂ ਤੁਹਾਥੋਂ ਦੂਰ ਕਰ ਦਿੱਤੀਆਂ ਹਨ, ਤੁਹਾਡੇ ਪਾਪਾਂ ਨੇ ਇਹ ਚੰਗੀਆਂ ਚੀਜ਼ਾਂ ਤੁਹਾਥੋਂ ਡੱਕ ਲਈਆਂ ਹਨ।
Vos iniquités ont détourné cela, et vos péchés ont écarté de vous le bien.
26 ੨੬ ਮੇਰੀ ਪਰਜਾ ਵਿੱਚ ਤਾਂ ਦੁਸ਼ਟ ਪਾਏ ਗਏ, ਉਹ ਫਾਂਧੀਆਂ ਵਾਂਗੂੰ ਘਾਤ ਵਿੱਚ ਬੈਠਦੇ ਹਨ, ਉਹ ਫਾਹੀ ਲਾਉਂਦੇ ਹਨ, ਉਹ ਮਨੁੱਖਾਂ ਨੂੰ ਫੜ੍ਹਦੇ ਹਨ।
Parce qu’il s’est trouvé parmi mon peuple des impies qui dressent des pièges comme des oiseleurs, qui posent des lacs et des rets pour prendre les hommes.
27 ੨੭ ਜਿਵੇਂ ਪਿੰਜਰਾ ਪੰਛੀਆਂ ਨਾਲ ਭਰਿਆ ਹੋਇਆ ਹੁੰਦਾ ਹੈ, ਤਿਵੇਂ ਉਹਨਾਂ ਦੇ ਘਰ ਮੱਕਾਰੀ ਨਾਲ ਭਰੇ ਹੋਏ ਹਨ, ਇਸੇ ਲਈ ਉਹ ਵੱਡੇ ਅਤੇ ਧਨੀ ਹੋ ਗਏ ਹਨ।
Comme un trébuchet rempli d’oiseaux, ainsi leurs maisons seront pleines de tromperie; c’est pour cela qu’ils sont devenus grands et se sont enrichis.
28 ੨੮ ਉਹ ਮੋਟੇ ਹੋ ਗਏ ਅਤੇ ਫਿੱਟ ਗਏ, ਨਾਲੇ ਉਹ ਬੁਰੀਆਂ ਗੱਲਾਂ ਵਿੱਚ ਵਧ ਗਏ, ਉਹ ਇਨਸਾਫ਼ ਵੀ ਨਹੀਂ ਕਰਦੇ, ਨਾ ਹੀ ਯਤੀਮਾਂ ਦਾ, ਭਈ ਉਹ ਸਫ਼ਲ ਹੋਣ, ਉਹ ਕੰਗਾਲਾਂ ਦਾ ਇਨਸਾਫ਼ ਨਾਲ ਨਿਆਂ ਨਹੀਂ ਕਰਦੇ।
Ils ont épaissi et se sont engraissés, et ils ont laissé de côté mes paroles très méchamment. Ils n’ont pas jugé la cause de la veuve, ils n’ont pas dirigé la cause de l’orphelin, et ils n’ont pas rendu justice aux pauvres.
29 ੨੯ ਕੀ ਮੈਂ ਇਹਨਾਂ ਗੱਲਾਂ ਦੀ ਸਜ਼ਾ ਨਾ ਦਿਆਂਗਾ? ਯਹੋਵਾਹ ਦਾ ਵਾਕ ਹੈ, ਕੀ ਮੈਂ ਆਪ ਹੀ ਵੱਟਾ ਨਾ ਲਵਾਂਗਾ, ਅਜਿਹੀ ਕੌਮ ਤੋਂ ਜਿਵੇਂ ਇਹ ਹੈ?
Est-ce que je ne visiterai pas ces crimes, dit le Seigneur? ou mon âme ne se vengera-t-elle pas d’une nation semblable?
30 ੩੦ ਇੱਕ ਅਚਰਜ਼ ਅਤੇ ਭਿਆਨਕ ਗੱਲ ਦੇਸ ਵਿੱਚ ਹੋਈ ਹੈ,
La stupeur et des merveilles ont eu lieu sur la terre;
31 ੩੧ ਨਬੀ ਝੂਠੇ ਅਗੰਮ ਵਾਚਦੇ ਹਨ, ਜਾਜਕ ਉਹਨਾਂ ਦੇ ਕਾਰਨ ਹੁਕਮ ਚਲਾਉਂਦੇ ਹਨ, ਅਤੇ ਮੇਰੀ ਪਰਜਾ ਐਉਂ ਹੀ ਪਸੰਦ ਕਰਦੀ ਹੈ! ਪਰ ਜਦ ਓੜਕ ਹੋਵੇਗਾ ਤਾਂ ਤੁਸੀਂ ਕੀ ਕਰੋਗੇ?।
Les prophètes ont prophétisé le mensonge, et les prêtres ont battu des mains; et mon peuple a aimé de pareilles choses; qu’arrivera-t-il donc à son dernier moment?

< ਯਿਰਮਿਯਾਹ 5 >