< ਯਿਰਮਿਯਾਹ 50 >
1 ੧ ਉਹ ਬਚਨ ਜਿਹੜਾ ਯਹੋਵਾਹ ਬਾਬਲ ਲਈ ਕਸਦੀਆਂ ਦੇ ਦੇਸ ਦੇ ਬਾਰੇ ਯਿਰਮਿਯਾਹ ਨਬੀ ਦੇ ਰਾਹੀਂ ਬੋਲਿਆ, -
And it came to pass, when Jeremias ceased speaking to the people all the words of the Lord, [for] which the Lord had sent him to them, [even] all these words,
2 ੨ ਕੌਮਾਂ ਦੇ ਵਿੱਚ ਦੱਸੋ ਅਤੇ ਸੁਣਾਓ, ਝੰਡਾ ਖੜਾ ਕਰੋ ਅਤੇ ਸੁਣਾਓ, ਨਾ ਲੁਕਾਓ ਪਰ ਆਖੋ, ਬਾਬਲ ਲੈ ਲਿਆ ਗਿਆ! ਬੇਲ ਸ਼ਰਮਿੰਦਾ ਹੋਇਆ, ਮਰੋਦਾਕ ਹੱਕਾ-ਬੱਕਾ ਹੋਇਆ, ਉਹ ਦੀਆਂ ਮੂਰਤਾਂ ਸ਼ਰਮਿੰਦਾ ਹੋਈਆਂ, ਉਹ ਦੇ ਬੁੱਤ ਹੱਕੇ-ਬੱਕੇ ਰਹਿ ਗਏ!।
that Azarias son of Maasaeas spoke, and Joanan, the son of Caree, and all the men who had spoken to Jeremias, saying, [It is] false: the Lord has not sent you to us, saying, Enter not into Egypt to dwell there:
3 ੩ ਉੱਤਰ ਵੱਲੋਂ ਉਹ ਦੇ ਵਿਰੁੱਧ ਇੱਕ ਕੌਮ ਚੜ੍ਹੀ ਆਉਂਦੀ ਹੈ ਜਿਹੜੀ ਉਹ ਦੇ ਦੇਸ ਨੂੰ ਵਿਰਾਨ ਕਰ ਦੇਵੇਗੀ ਅਤੇ ਉਹ ਦੇ ਵਿੱਚ ਕੋਈ ਨਾ ਵੱਸੇਗਾ। ਆਦਮੀਆਂ ਤੋਂ ਡੰਗਰਾਂ ਤੱਕ ਖਿਸਕ ਕੇ ਚੱਲੇ ਜਾਣਗੇ।
but Baruch the son of Nerias sets you against us, that you may deliver us into the hands of the Chaldeans, to kill us, and that we should be carried away captives to Babylon.
4 ੪ ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲੀ ਅਤੇ ਯਹੂਦੀ ਇਕੱਠੇ ਆਉਣਗੇ, ਉਹ ਰੋਂਦੇ-ਰੋਂਦੇ ਆਉਣਗੇ, ਉਹ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਣਗੇ
So Joanan, and all the leaders of the host, and all the people, refused to listen to the voice of the Lord, to dwell in the land of Juda.
5 ੫ ਉਹ ਆਪਣਿਆਂ ਮੂੰਹਾਂ ਨੂੰ ਉੱਧਰ ਕਰ ਕੇ ਸੀਯੋਨ ਦਾ ਰਾਹ ਪੁੱਛਣਗੇ ਕਿ ਆਓ, ਅਸੀਂ ਯਹੋਵਾਹ ਨਾਲ ਮਿਲ ਕੇ ਇੱਕ ਸਦੀਪਕਾਲ ਦਾ ਨੇਮ ਬੰਨ੍ਹੀਏ ਜਿਹੜਾ ਵਿਸਾਰਿਆ ਨਾ ਜਾਵੇਗਾ।
And Joanan, and all the leaders of the host, took all the remnant of Juda, who had returned to dwell in the land;
6 ੬ ਮੇਰੀ ਪਰਜਾ ਭੁੱਲੀ ਭੇਡ ਹੈ, ਉਹਨਾਂ ਦੇ ਆਜੜੀਆਂ ਨੇ ਉਹਨਾਂ ਨੂੰ ਕੁਰਾਹੇ ਪਾਇਆ, ਉਹਨਾਂ ਨੇ ਉਹਨਾਂ ਨੂੰ ਪਹਾੜਾਂ ਵਿੱਚ ਭੁਆਂਇਆ। ਉਹ ਪਹਾੜੀ ਤੋਂ ਟਿੱਲੇ ਨੂੰ ਗਏ, ਉਹ ਆਪਣੇ ਲੇਟਣ ਦਾ ਥਾਂ ਭੁੱਲ ਗਏ ਹਨ
the mighty men, and the women, and the children that were left, and the daughters of the king, and the souls which Nabuzardan had left with Godolias the son of Achicam and Jeremias the prophet, and Baruch the son of Nerias.
7 ੭ ਉਹ ਸਾਰੇ ਜਿਹਨਾਂ ਨੇ ਉਹਨਾਂ ਨੂੰ ਲੱਭਿਆ ਉਹਨਾਂ ਨੂੰ ਖਾ ਗਏ। ਉਹਨਾਂ ਦੇ ਵਿਰੋਧੀਆਂ ਨੇ ਆਖਿਆ, ਅਸੀਂ ਦੋਸ਼ੀ ਨਹੀਂ ਹਾਂ, ਉਹਨਾਂ ਨੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ ਜਿਹੜਾ ਧਰਮ ਸਥਾਨ ਹੈ, ਹਾਂ, ਯਹੋਵਾਹ, ਉਹਨਾਂ ਦੇ ਪੁਰਖਿਆਂ ਦੀ ਆਸ।
And they came into Egypt: for they listened not to the voice of the Lord: and they entered into Taphnas.
8 ੮ ਬਾਬਲ ਦੇ ਵਿਚਕਾਰੋਂ ਨੱਠੋ ਅਤੇ ਕਸਦੀਆਂ ਦੇ ਦੇਸ ਵਿੱਚੋਂ ਨਿੱਕਲੋ ਅਤੇ ਇੱਜੜ ਦੇ ਅੱਗੇ ਬੱਕਰਿਆਂ ਵਾਂਗੂੰ ਹੋਵੋ
And the word of the Lord came to Jeremias in Taphnas, saying,
9 ੯ ਕਿਉਂ ਜੋ ਵੇਖੋ, ਮੈਂ ਉੱਤਰ ਦੇਸ ਵੱਲੋਂ ਵੱਡੀਆਂ ਕੌਮਾਂ ਦਾ ਇੱਕ ਦਲ ਪਰੇਰ ਕੇ ਬਾਬਲ ਦੇ ਵਿਰੁੱਧ ਚੜ੍ਹਾ ਲਿਆਉਂਦਾ ਹਾਂ। ਉਹ ਉਸ ਦੇ ਵਿਰੁੱਧ ਪਾਲਾਂ ਬੰਨ੍ਹਣਗੇ ਅਤੇ ਉੱਥੋਂ ਉਸ ਨੂੰ ਲੈ ਲੈਣਗੇ। ਉਹਨਾਂ ਦੇ ਤੀਰ ਇੱਕ ਘਾਗ ਸੂਰਮੇ ਦੇ ਹੋਣਗੇ ਜਿਹੜਾ ਖਾਲੀ ਹੱਥ ਨਹੀਂ ਮੁੜਦਾ
Take you great stones, and hide them in the entrance, at the gate of the house of Pharao in Taphnas, in the sight of the men of Juda:
10 ੧੦ ਕਸਦੀ ਲੁੱਟੇ ਜਾਣਗੇ ਅਤੇ ਜਿਹੜੇ ਉਸ ਨੂੰ ਲੁੱਟਣਗੇ ਉਹ ਰੱਜ ਜਾਣਗੇ, ਯਹੋਵਾਹ ਦਾ ਵਾਕ ਹੈ।
and you shall say, Thus has the Lord said; Behold, I [will] send, and will bring Nabuchodonosor king of Babylon, and he shall place his throne upon these stones which you have hidden, and he shall lift up weapons against them.
11 ੧੧ ਭਾਵੇਂ ਤੁਸੀਂ ਅਨੰਦ ਹੋਵੋ, ਭਾਵੇਂ ਤੁਸੀਂ ਬਾਗ਼ ਬਾਗ ਹੋਵੋ, ਹੇ ਮੇਰੀ ਮਿਲਖ਼ ਨੂੰ ਲੁੱਟਣ ਵਾਲਿਓ! ਭਾਵੇਂ ਤੁਸੀਂ ਘਾਹ ਉੱਤੇ ਵੱਛੀ ਵਾਂਗੂੰ ਮਸਤ ਹੋ, ਅਤੇ ਸਾਨ੍ਹ ਘੋੜੇ ਵਾਂਗੂੰ ਹਿਣਕੋ,
And he shall enter in, and strike the land of Egypt, [delivering] some for death to death; and some for captivity to captivity; and some for the sword to the sword.
12 ੧੨ ਤੁਹਾਡੀ ਮਾਂ ਬਹੁਤ ਸ਼ਰਮਿੰਦੀ ਹੋਵੇਗੀ, ਜਿਸ ਤੁਹਾਨੂੰ ਜਣਿਆ ਉਹ ਬੇਪਤ ਹੋਵੇਗੀ, ਵੇਖੋ, ਉਹ ਕੌਮਾਂ ਵਿੱਚ ਨੀਚ ਹੋਵੇਗੀ, ਸੁੱਕੀ ਉਜਾੜ ਅਤੇ ਥਲ।
And he shall kindle a fire in the houses of their gods, and shall burn them, and shall carry them away captives: and shall search the land of Egypt, as a shepherd searches his garment; and he shall go forth in peace.
13 ੧੩ ਯਹੋਵਾਹ ਦੇ ਕੋਪ ਦੇ ਕਾਰਨ ਉਹ ਨਾ ਵਸਾਈ ਜਾਵੇਗੀ, ਪਰ ਉਹ ਉੱਕੀ ਵਿਰਾਨ ਕੀਤੀ ਜਾਵੇਗੀ, ਹਰੇਕ ਜਿਹੜਾ ਬਾਬਲ ਦੇ ਕੋਲੋਂ ਦੀ ਲੰਘੇਗਾ ਹੈਰਾਨ ਹੋਵੇਗਾ, ਉਹ ਦੀਆਂ ਸਾਰੀਆਂ ਬਵਾਂ ਦੇ ਕਾਰਨ ਉਹ ਨੱਕ ਚੜ੍ਹਾਵੇਗਾ।
And he shall break to pieces the pillars of Heliopolis that are in On, and shall burn their houses with fire.
14 ੧੪ ਤੁਸੀਂ ਬਾਬਲ ਦੇ ਆਲੇ-ਦੁਆਲੇ ਆਪਣੀਆਂ ਪਾਲਾਂ ਬੰਨ੍ਹੋ, ਤੁਸੀਂ ਸਾਰੇ ਜਿਹੜੇ ਧਣੁੱਖ ਚਲਾਉਂਦੇ ਹੋ, ਉਹ ਦੇ ਉੱਤੇ ਚਲਾਓ ਅਤੇ ਤੀਰਾਂ ਦਾ ਸਰਫ਼ਾ ਨਾ ਕਰੋ, ਕਿਉਂ ਜੋ ਉਸ ਨੇ ਯਹੋਵਾਹ ਦਾ ਪਾਪ ਕੀਤਾ ਹੈ।
15 ੧੫ ਉਹ ਦੇ ਵਿਰੁੱਧ ਆਲਿਓਂ-ਦੁਆਲਿਓਂ ਲਲਕਾਰੋ, ਉਸ ਨੇ ਹਾਰ ਮੰਨੀ, ਉਹ ਦੀਆਂ ਨੀਹਾਂ ਡਿੱਗ ਪਾਈਆਂ, ਉਹ ਦੀ ਸ਼ਹਿਰਪਨਾਹ ਢਾਹੀ ਗਈ, ਕਿਉਂ ਜੋ ਇਹ ਯਹੋਵਾਹ ਦਾ ਬਦਲਾ ਹੈ। ਉਸ ਤੋਂ ਬਦਲਾ ਲਓ, ਜਿਵੇਂ ਉਸ ਕੀਤਾ, ਉਸ ਦੇ ਨਾਲ ਕਰੋ!
16 ੧੬ ਬਾਬਲ ਵਿੱਚੋਂ ਬੀਜਣ ਵਾਲੇ ਨੂੰ, ਅਤੇ ਫਸਲ ਦੇ ਵੇਲੇ ਦਾਤੀ ਫੜਨ ਵਾਲੇ ਨੂੰ ਵੱਢ ਸੁੱਟੋ! ਸਤਾਉਣ ਵਾਲੇ ਦੀ ਤਲਵਾਰ ਦੇ ਕਾਰਨ, ਹਰੇਕ ਆਪਣੇ ਲੋਕਾਂ ਵੱਲ ਮੁੜੇਗਾ, ਹਰੇਕ ਆਪਣੇ ਦੇਸ ਵੱਲ ਨੱਠੇਗਾ।
17 ੧੭ ਇਸਰਾਏਲ ਇੱਕ ਭਟਕੀ ਹੋਈ ਭੇਡ ਹੈ ਜਿਹ ਨੂੰ ਬੱਬਰ ਸ਼ੇਰਾਂ ਨੇ ਧੱਕ ਦਿੱਤਾ ਹੈ। ਪਹਿਲਾਂ ਉਹ ਨੂੰ ਅੱਸ਼ੂਰ ਦੇ ਰਾਜਾ ਨੇ ਖਾਧਾ ਅਤੇ ਓੜਕ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਉਹ ਦੀਆਂ ਹੱਡੀਆਂ ਚੱਬ ਗਿਆ ਹੈ
18 ੧੮ ਇਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਬਾਬਲ ਦੇ ਰਾਜਾ ਨੂੰ ਅਤੇ ਉਸ ਦੇ ਦੇਸ ਨੂੰ ਸਜ਼ਾ ਦਿਆਂਗਾ ਜਿਵੇਂ ਮੈਂ ਅੱਸ਼ੂਰ ਦੇ ਰਾਜਾ ਨੂੰ ਸਜ਼ਾ ਦਿੱਤੀ ਹੈ
19 ੧੯ ਮੈਂ ਇਸਰਾਏਲ ਨੂੰ ਉਹ ਦੀ ਚਰਾਂਦ ਵਿੱਚ ਮੋੜ ਲਿਆਵਾਂਗਾ। ਉਹ ਕਰਮਲ ਅਤੇ ਬਾਸ਼ਾਨ ਵਿੱਚ ਚੁੱਗੇਗਾ ਅਤੇ ਇਫ਼ਰਾਈਮ ਅਤੇ ਗਿਲਆਦ ਦੇ ਪਰਬਤ ਉੱਤੇ ਉਹ ਦੀ ਜਾਨ ਰੱਜ ਜਾਵੇਗੀ
20 ੨੦ ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲ ਦੀ ਬਦੀ ਭਾਲੀ ਜਾਵੇਗੀ ਪਰ ਹੋਵੇਗੀ ਨਹੀਂ ਅਤੇ ਯਹੂਦਾਹ ਦੇ ਪਾਪ, ਪਰ ਪਾਏ ਨਾ ਜਾਣਗੇ। ਜਿਹਨਾਂ ਨੂੰ ਮੈਂ ਬਾਕੀ ਰੱਖਾਂਗਾ ਉਹਨਾਂ ਨੂੰ ਮਾਫ਼ ਕਰਾਂਗਾ।
21 ੨੧ ਮਰਾਥਇਮ ਦੇ ਦੇਸ ਉੱਤੇ ਚੜ੍ਹ ਜਾ, ਅਤੇ ਪਕੋਦ ਦੇ ਵਾਸੀਆਂ ਦੇ ਵਿਰੁੱਧ, ਉਹਨਾਂ ਨੂੰ ਵਿਰਾਨ ਕਰ ਅਤੇ ਉਹਨਾਂ ਦੇ ਪਿੱਛੇ ਪੈ ਕੇ ਉਹਨਾਂ ਦਾ ਸੱਤਿਆਨਾਸ ਕਰ, ਯਹੋਵਾਹ ਦਾ ਵਾਕ ਹੈ, ਉਹ ਸਭ ਕੁਝ ਕਰ ਜਿਹ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ।
22 ੨੨ ਦੇਸ ਵਿੱਚ ਲੜਾਈ ਦੀ ਅਵਾਜ਼ ਹੈ, ਅਤੇ ਵੱਡੇ ਭੰਨ ਤੋੜ ਦੀ!
23 ੨੩ ਸਾਰੀ ਧਰਤੀ ਦਾ ਹਥੌੜਾ ਕਿਵੇਂ ਕੱਟਿਆ ਗਿਆ ਅਤੇ ਭੰਨਿਆ ਗਿਆ! ਬਾਬਲ ਕੌਮਾਂ ਦੇ ਵਿੱਚ ਵਿਰਾਨ ਕਿਵੇਂ ਹੋ ਗਿਆ!
24 ੨੪ ਹੇ ਬਾਬਲ, ਮੈਂ ਤੇਰੇ ਲਈ ਫਾਹੀ ਲਾਈ ਅਤੇ ਤੂੰ ਫੜਿਆ ਗਿਆ, ਤੂੰ ਨਾ ਜਾਣਿਆ, ਤੂੰ ਲੱਭ ਪਿਆ ਅਤੇ ਫੜਿਆ ਵੀ ਗਿਆ, ਕਿਉਂ ਜੋ ਤੂੰ ਯਹੋਵਾਹ ਨਾਲ ਝਗੜਾ ਕੀਤਾ।
25 ੨੫ ਯਹੋਵਾਹ ਨੇ ਆਪਣਾ ਸ਼ਸਤਰ-ਖ਼ਾਨਾ ਖੋਲ੍ਹਿਆ ਹੈ, ਨਾਲੇ ਆਪਣੇ ਗਜ਼ਬ ਦੇ ਹਥਿਆਰਾਂ ਨੂੰ ਬਾਹਰ ਕੱਢਿਆ ਹੈ, ਕਿਉਂ ਜੋ ਸੈਨਾਂ ਦੇ ਪ੍ਰਭੂ ਯਹੋਵਾਹ ਨੇ ਕਸਦੀਆਂ ਦੇ ਦੇਸ ਵਿੱਚ ਇੱਕ ਕੰਮ ਕਰਨਾ ਹੈ।
26 ੨੬ ਹਰ ਪਾਸਿਓਂ ਉਹ ਦੇ ਵਿਰੁੱਧ ਆਓ, ਉਹ ਦੇ ਖੱਤਿਆਂ ਨੂੰ ਖੋਲ੍ਹੋ ਅੰਨ ਦੀਆਂ ਢੇਰੀਆਂ ਵਾਂਗੂੰ ਉਹ ਦੀਆਂ ਢੇਰੀਆਂ ਲਾ ਦਿਓ, ਉਹ ਦਾ ਸੱਤਿਆਨਾਸ ਕਰ ਦਿਓ, ਉਹ ਦਾ ਕੁਝ ਬਾਕੀ ਨਾ ਰਹੇ!
27 ੨੭ ਉਹ ਦੇ ਸਾਰੇ ਬਲ਼ਦਾਂ ਨੂੰ ਕੱਟ ਸੁੱਟੋ, ਉਹਨਾਂ ਨੂੰ ਵੱਢੇ ਜਾਣ ਲਈ ਹੇਠਾਂ ਜਾਣ ਦਿਓ, ਉਹਨਾਂ ਉੱਤੇ ਅਫ਼ਸੋਸ, ਕਿਉਂ ਜੋ ਉਹਨਾਂ ਦਾ ਦਿਨ ਆ ਗਿਆ, ਉਹਨਾਂ ਦੀ ਸਜ਼ਾ ਦਾ ਵੇਲਾ!।
28 ੨੮ ਬਾਬਲ ਦੇ ਦੇਸ ਵਿੱਚੋਂ ਨੱਠਣ ਵਾਲਿਆਂ ਅਤੇ ਬਚਣ ਵਾਲਿਆਂ ਦੀ ਅਵਾਜ਼ ਹੈ ਭਈ ਉਹ ਸੀਯੋਨ ਵਿੱਚ ਯਹੋਵਾਹ ਸਾਡੇ ਪਰਮੇਸ਼ੁਰ ਦਾ ਬਦਲਾ, ਉਹ ਦੀ ਹੈਕਲ ਦਾ ਬਦਲਾ ਦੱਸਣ
29 ੨੯ ਧਣੁੱਖ ਦੇ ਘਾਗਾਂ ਨੂੰ ਸਾਰੇ ਜਿਹੜੇ ਧਣੁੱਖ ਝੁਕਾਉਂਦੇ ਹਨ ਬਾਬਲ ਦੇ ਵਿਰੁੱਧ ਬੁਲਾ ਲਓ। ਉਹ ਉਸ ਦੇ ਆਲੇ-ਦੁਆਲੇ ਤੰਬੂ ਲਾਉਣ, ਕੋਈ ਨਾ ਹੋਵੇ ਜਿਹੜਾ ਬਚ ਜਾਵੇ! ਉਸ ਦੇ ਕੰਮ ਦਾ ਵੱਟਾ ਉਸ ਨੂੰ ਦਿਓ। ਉਹ ਦੇ ਅਨੁਸਾਰ ਜੋ ਉਸ ਨੇ ਕੀਤਾ ਉਸ ਦੇ ਨਾਲ ਕਰੋ ਕਿਉਂ ਜੋ ਉਸ ਯਹੋਵਾਹ ਦੇ ਵਿਰੁੱਧ ਹੰਕਾਰ ਕੀਤਾ, ਇਸਰਾਏਲ ਦੇ ਪਵਿੱਤਰ ਪੁਰਖ ਦੇ ਵਿਰੁੱਧ
30 ੩੦ ਇਸ ਲਈ ਉਸ ਦੇ ਚੁਗਵੇਂ ਉਸ ਦੇ ਚੌਂਕਾਂ ਵਿੱਚ ਡਿੱਗਣਗੇ ਅਤੇ ਉਸ ਦੇ ਸਾਰੇ ਯੋਧੇ ਉਸ ਦਿਨ ਨਾਸ ਹੋ ਜਾਣਗੇ, ਯਹੋਵਾਹ ਦਾ ਵਾਕ ਹੈ।
31 ੩੧ ਵੇਖ, ਹੇ ਹੰਕਾਰੀ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਪ੍ਰਭੂ ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੇਰਾ ਦਿਨ ਆ ਗਿਆ, ਤੇਰੀ ਸਜ਼ਾ ਦਾ ਸਮਾਂ।
32 ੩੨ ਹੰਕਾਰੀ ਠੇਡਾ ਖਾਵੇਗਾ ਅਤੇ ਡਿੱਗ ਪਵੇਗਾ, ਉਹ ਨੂੰ ਕੋਈ ਨਾ ਉਠਾਵੇਗਾ, ਮੈਂ ਉਹ ਦੇ ਸ਼ਹਿਰਾਂ ਵਿੱਚ ਅੱਗ ਬਾਲਾਂਗਾ, ਉਹ ਉਸ ਦਾ ਸਾਰਾ ਆਲਾ-ਦੁਆਲਾ ਭੱਖ ਲਵੇਗੀ।
33 ੩੩ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸਰਾਏਲੀਆਂ ਅਤੇ ਯਹੂਦੀਆਂ ਉੱਤੇ ਇਕੱਠਾ ਅਨ੍ਹੇਰ ਹੋਇਆ ਹੈ ਅਤੇ ਉਹ ਸਾਰੇ ਜਿਹਨਾਂ ਨੇ ਉਹਨਾਂ ਨੂੰ ਗ਼ੁਲਾਮ ਕੀਤਾ ਹੈ ਉਹਨਾਂ ਨੂੰ ਫੜੀ ਬੈਠੇ ਹਨ ਅਤੇ ਉਹਨਾਂ ਨੂੰ ਛੱਡਣ ਤੋਂ ਮੁੱਕਰਦੇ ਹਨ
34 ੩੪ ਉਹਨਾਂ ਦਾ ਛੁਟਕਾਰਾ ਦੇਣ ਵਾਲਾ ਤਕੜਾ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ, ਉਹ ਜ਼ਰੂਰ ਉਹਨਾਂ ਦਾ ਮੁਕੱਦਮਾ ਲੜੇਗਾ ਤਾਂ ਜੋ ਉਹ ਦੇਸ ਨੂੰ ਆਰਾਮ ਦੇਵੇ ਪਰ ਬਾਬਲ ਦੇ ਵਾਸੀਆਂ ਨੂੰ ਹੈਰਾਨ ਕਰੇ।
35 ੩੫ ਕਸਦੀਆਂ ਉੱਤੇ ਤਲਵਾਰ ਹੈ, ਯਹੋਵਾਹ ਦਾ ਵਾਕ ਹੈ, ਅਤੇ ਬਾਬਲ ਦੇ ਵਾਸੀਆਂ ਉੱਤੇ ਵੀ, ਨਾਲੇ ਉਸ ਦੇ ਸਰਦਾਰਾਂ ਅਤੇ ਬੁੱਧਵਾਨਾਂ ਉੱਤੇ!
36 ੩੬ ਬੜਬੋਲਿਆਂ ਉੱਤੇ ਤਲਵਾਰ ਹੈ, ਕਿ ਉਹ ਮੂਰਖ ਹੋ ਜਾਣ! ਉਹ ਦੇ ਸੂਰਮਿਆਂ ਉੱਤੇ ਤਲਵਾਰ ਹੈ, ਕਿ ਉਹ ਘਬਰਾ ਜਾਣ!
37 ੩੭ ਉਹ ਦੇ ਘੋੜਿਆਂ ਅਤੇ ਰੱਥਾਂ ਉੱਤੇ ਤਲਵਾਰ ਹੈ, ਉਹਨਾਂ ਸਾਰੀਆਂ ਰਲਿਆਂ-ਮਿਲਿਆਂ ਉੱਤੇ ਜਿਹੜੇ ਉਹ ਦੇ ਵਿੱਚ ਹਨ, ਭਈ ਉਹ ਔਰਤਾਂ ਵਰਗੇ ਹੋ ਜਾਣ! ਉਹ ਦੇ ਸਾਰੇ ਖ਼ਜ਼ਾਨਿਆਂ ਉੱਤੇ ਤਲਵਾਰ ਹੈ, ਭਈ ਉਹ ਲੁੱਟ ਦਾ ਮਾਲ ਹੋਣ!
38 ੩੮ ਉਹ ਦੇ ਪਾਣੀਆਂ ਉੱਤੇ ਔੜ ਹੈ, ਕਿ ਉਹ ਸੁੱਕ ਜਾਣ! ਕਿਉਂ ਜੋ ਇਹ ਘੜ੍ਹੀਆਂ ਹੋਈਆਂ ਮੂਰਤਾਂ ਦਾ ਦੇਸ ਹੈ, ਉਹ ਬੁੱਤਾਂ ਉੱਤੇ ਪਾਗਲ ਹੋਏ ਪਏ ਹਨ!।
39 ੩੯ ਇਸ ਲਈ ਜੰਗਲੀ ਜਾਨਵਰ ਅਤੇ ਗਿੱਦੜ ਉੱਥੇ ਵੱਸਣਗੇ ਅਤੇ ਸ਼ੁਤਰਮੁਰਗ ਉਸ ਦੇ ਵਿੱਚ ਵੱਸੋਂ ਕਰਨਗੇ, ਉਹ ਸਦਾ ਤੱਕ ਫਿਰ ਨਾ ਵਸਾਇਆ ਜਾਵੇਗਾ ਅਤੇ ਪੀੜ੍ਹੀਓਂ ਪੀੜ੍ਹੀ ਉਸ ਦੇ ਵਿੱਚ ਕੋਈ ਨਾ ਵੱਸੇਗਾ
40 ੪੦ ਜਿਵੇਂ ਹੋਇਆ ਜਦ ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਅਤੇ ਉਹ ਦੇ ਵਾਸਾਂ ਨੂੰ ਉਲਟਾ ਦਿੱਤਾ, ਸੋ ਉਸ ਦੇ ਵਿੱਚ ਕੋਈ ਮਨੁੱਖ ਨਹੀਂ ਵੱਸੇਗਾ, ਨਾ ਕੋਈ ਆਦਮ ਵੰਸ਼ ਉਸ ਦੇ ਵਿੱਚ ਟਿਕੇਗਾ, ਯਹੋਵਾਹ ਦਾ ਵਾਕ ਹੈ।
41 ੪੧ ਵੇਖੋ, ਉੱਤਰ ਵੱਲੋਂ ਇੱਕ ਉੱਮਤ ਆਉਂਦੀ ਹੈ, ਇੱਕ ਵੱਡੀ ਕੌਮ ਅਤੇ ਬਹੁਤੇ ਰਾਜੇ, ਧਰਤੀ ਦੀਆਂ ਹੱਦਾਂ ਤੋਂ ਉਹ ਉਕਸਾਏ ਗਏ ਹਨ।
42 ੪੨ ਉਹਨਾਂ ਧਣੁੱਖ ਅਤੇ ਭਾਲਾ ਫੜਿਆ ਹੈ, ਉਹ ਜ਼ਾਲਮ ਹਨ, ਉਹਨਾਂ ਵਿੱਚ ਰਹਮ ਨਹੀਂ, ਉਹਨਾਂ ਦੀ ਅਵਾਜ਼ ਸਮੁੰਦਰ ਵਾਂਗੂੰ ਗੱਜਦੀ ਹੈ, ਉਹ ਘੋੜਿਆਂ ਉੱਤੇ ਸਵਾਰ ਹਨ, ਉਹ ਜੰਗੀ ਮਨੁੱਖਾਂ ਵਾਂਗੂੰ ਪਾਲਾਂ ਬੰਨ੍ਹਦੇ ਹਨ, ਹੇ ਬਾਬਲ ਦੀਏ ਧੀਏ, ਤੇਰੇ ਵਿਰੁੱਧ!
43 ੪੩ ਬਾਬਲ ਦੇ ਰਾਜਾ ਨੇ ਉਹਨਾਂ ਦੀ ਅਵਾਈ ਸੁਣੀ, ਉਹ ਦੇ ਹੱਥ ਢਿੱਲੇ ਪੈ ਗਏ, ਦੁੱਖ ਨੇ ਉਹ ਨੂੰ ਆ ਫੜਿਆ, ਉਹ ਨੂੰ ਜਣਨ ਵਾਲੀ ਔਰਤ ਵਾਂਗੂੰ ਪੀੜਾਂ ਲੱਗੀਆਂ ਹਨ।
44 ੪੪ ਵੇਖੋ, ਉਹ ਬਬਰ ਸ਼ੇਰ ਵਾਂਗੂੰ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਚੜ੍ਹ ਆਵੇਗਾ ਕਿਉਂ ਜੋ ਮੈਂ ਅਚਾਨਕ ਉਹਨਾਂ ਨੂੰ ਉੱਥੋਂ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਸ ਦੇ ਉੱਤੇ ਠਹਿਰਾਵਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ? ਕਿਹੜਾ ਅਯਾਲੀ ਮੇਰੇ ਅੱਗੇ ਖਲੋ ਸਕੇਗਾ?
45 ੪੫ ਇਸ ਲਈ ਯਹੋਵਾਹ ਦੀ ਸਲਾਹ ਸੁਣੋ ਜਿਹੜੀ ਉਸ ਦੇ ਬਾਬਲ ਦੇ ਬਾਰੇ ਸੋਚੀ ਹੈ ਅਤੇ ਉਹ ਦੀਆਂ ਵਿਚਾਰਾਂ ਜਿਹੜੀਆਂ ਉਸ ਕਸਦੀਆਂ ਦੇ ਦੇਸ ਦੇ ਬਾਰੇ ਕੀਤੀਆਂ ਹਨ। ਸੱਚ-ਮੁੱਚ ਉਹ ਉਹਨਾਂ ਦੇ ਇੱਜੜ ਦੇ ਨਿੱਕੇ-ਨਿੱਕੇ ਧੂ ਕੇ ਲੈ ਜਾਣਗੇ, ਸੱਚ-ਮੁੱਚ ਉਹਨਾਂ ਦੀਆਂ ਚਾਰਗਾਹਾਂ ਵੀ ਉਹਨਾਂ ਲਈ ਵਿਰਾਨ ਹੋਣਗੀਆਂ
46 ੪੬ ਬਾਬਲ ਦੇ ਲਏ ਜਾਣ ਦੀ ਅਵਾਜ਼ ਨਾਲ ਧਰਤੀ ਕੰਬੇਗੀ ਅਤੇ ਉਹ ਦਾ ਚਿੱਲਾਉਣਾ ਕੌਮਾਂ ਵਿੱਚ ਸੁਣਿਆ ਜਾਵੇਗਾ!।