< ਯਿਰਮਿਯਾਹ 50 >

1 ਉਹ ਬਚਨ ਜਿਹੜਾ ਯਹੋਵਾਹ ਬਾਬਲ ਲਈ ਕਸਦੀਆਂ ਦੇ ਦੇਸ ਦੇ ਬਾਰੇ ਯਿਰਮਿਯਾਹ ਨਬੀ ਦੇ ਰਾਹੀਂ ਬੋਲਿਆ, -
הדבר אשר דבר יהוה אל בבל--אל ארץ כשדים ביד ירמיהו הנביא
2 ਕੌਮਾਂ ਦੇ ਵਿੱਚ ਦੱਸੋ ਅਤੇ ਸੁਣਾਓ, ਝੰਡਾ ਖੜਾ ਕਰੋ ਅਤੇ ਸੁਣਾਓ, ਨਾ ਲੁਕਾਓ ਪਰ ਆਖੋ, ਬਾਬਲ ਲੈ ਲਿਆ ਗਿਆ! ਬੇਲ ਸ਼ਰਮਿੰਦਾ ਹੋਇਆ, ਮਰੋਦਾਕ ਹੱਕਾ-ਬੱਕਾ ਹੋਇਆ, ਉਹ ਦੀਆਂ ਮੂਰਤਾਂ ਸ਼ਰਮਿੰਦਾ ਹੋਈਆਂ, ਉਹ ਦੇ ਬੁੱਤ ਹੱਕੇ-ਬੱਕੇ ਰਹਿ ਗਏ!।
הגידו בגוים והשמיעו ושאו נס השמיעו אל תכחדו אמרו נלכדה בבל הביש בל חת מרדך הבישו עצביה חתו גלוליה
3 ਉੱਤਰ ਵੱਲੋਂ ਉਹ ਦੇ ਵਿਰੁੱਧ ਇੱਕ ਕੌਮ ਚੜ੍ਹੀ ਆਉਂਦੀ ਹੈ ਜਿਹੜੀ ਉਹ ਦੇ ਦੇਸ ਨੂੰ ਵਿਰਾਨ ਕਰ ਦੇਵੇਗੀ ਅਤੇ ਉਹ ਦੇ ਵਿੱਚ ਕੋਈ ਨਾ ਵੱਸੇਗਾ। ਆਦਮੀਆਂ ਤੋਂ ਡੰਗਰਾਂ ਤੱਕ ਖਿਸਕ ਕੇ ਚੱਲੇ ਜਾਣਗੇ।
כי עלה עליה גוי מצפון הוא ישית את ארצה לשמה ולא יהיה יושב בה מאדם ועד בהמה נדו הלכו
4 ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲੀ ਅਤੇ ਯਹੂਦੀ ਇਕੱਠੇ ਆਉਣਗੇ, ਉਹ ਰੋਂਦੇ-ਰੋਂਦੇ ਆਉਣਗੇ, ਉਹ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਣਗੇ
בימים ההמה ובעת ההיא נאם יהוה יבאו בני ישראל המה ובני יהודה יחדו הלוך ובכו ילכו ואת יהוה אלהיהם יבקשו
5 ਉਹ ਆਪਣਿਆਂ ਮੂੰਹਾਂ ਨੂੰ ਉੱਧਰ ਕਰ ਕੇ ਸੀਯੋਨ ਦਾ ਰਾਹ ਪੁੱਛਣਗੇ ਕਿ ਆਓ, ਅਸੀਂ ਯਹੋਵਾਹ ਨਾਲ ਮਿਲ ਕੇ ਇੱਕ ਸਦੀਪਕਾਲ ਦਾ ਨੇਮ ਬੰਨ੍ਹੀਏ ਜਿਹੜਾ ਵਿਸਾਰਿਆ ਨਾ ਜਾਵੇਗਾ।
ציון ישאלו דרך הנה פניהם באו ונלוו אל יהוה ברית עולם לא תשכח
6 ਮੇਰੀ ਪਰਜਾ ਭੁੱਲੀ ਭੇਡ ਹੈ, ਉਹਨਾਂ ਦੇ ਆਜੜੀਆਂ ਨੇ ਉਹਨਾਂ ਨੂੰ ਕੁਰਾਹੇ ਪਾਇਆ, ਉਹਨਾਂ ਨੇ ਉਹਨਾਂ ਨੂੰ ਪਹਾੜਾਂ ਵਿੱਚ ਭੁਆਂਇਆ। ਉਹ ਪਹਾੜੀ ਤੋਂ ਟਿੱਲੇ ਨੂੰ ਗਏ, ਉਹ ਆਪਣੇ ਲੇਟਣ ਦਾ ਥਾਂ ਭੁੱਲ ਗਏ ਹਨ
צאן אבדות היה (היו) עמי--רעיהם התעום הרים שובבים (שובבום) מהר אל גבעה הלכו שכחו רבצם
7 ਉਹ ਸਾਰੇ ਜਿਹਨਾਂ ਨੇ ਉਹਨਾਂ ਨੂੰ ਲੱਭਿਆ ਉਹਨਾਂ ਨੂੰ ਖਾ ਗਏ। ਉਹਨਾਂ ਦੇ ਵਿਰੋਧੀਆਂ ਨੇ ਆਖਿਆ, ਅਸੀਂ ਦੋਸ਼ੀ ਨਹੀਂ ਹਾਂ, ਉਹਨਾਂ ਨੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ ਜਿਹੜਾ ਧਰਮ ਸਥਾਨ ਹੈ, ਹਾਂ, ਯਹੋਵਾਹ, ਉਹਨਾਂ ਦੇ ਪੁਰਖਿਆਂ ਦੀ ਆਸ।
כל מוצאיהם אכלום וצריהם אמרו לא נאשם תחת אשר חטאו ליהוה נוה צדק ומקוה אבותיהם יהוה
8 ਬਾਬਲ ਦੇ ਵਿਚਕਾਰੋਂ ਨੱਠੋ ਅਤੇ ਕਸਦੀਆਂ ਦੇ ਦੇਸ ਵਿੱਚੋਂ ਨਿੱਕਲੋ ਅਤੇ ਇੱਜੜ ਦੇ ਅੱਗੇ ਬੱਕਰਿਆਂ ਵਾਂਗੂੰ ਹੋਵੋ
נדו מתוך בבל ומארץ כשדים יצאו (צאו) והיו כעתודים לפני צאן
9 ਕਿਉਂ ਜੋ ਵੇਖੋ, ਮੈਂ ਉੱਤਰ ਦੇਸ ਵੱਲੋਂ ਵੱਡੀਆਂ ਕੌਮਾਂ ਦਾ ਇੱਕ ਦਲ ਪਰੇਰ ਕੇ ਬਾਬਲ ਦੇ ਵਿਰੁੱਧ ਚੜ੍ਹਾ ਲਿਆਉਂਦਾ ਹਾਂ। ਉਹ ਉਸ ਦੇ ਵਿਰੁੱਧ ਪਾਲਾਂ ਬੰਨ੍ਹਣਗੇ ਅਤੇ ਉੱਥੋਂ ਉਸ ਨੂੰ ਲੈ ਲੈਣਗੇ। ਉਹਨਾਂ ਦੇ ਤੀਰ ਇੱਕ ਘਾਗ ਸੂਰਮੇ ਦੇ ਹੋਣਗੇ ਜਿਹੜਾ ਖਾਲੀ ਹੱਥ ਨਹੀਂ ਮੁੜਦਾ
כי הנה אנכי מעיר ומעלה על בבל קהל גוים גדלים מארץ צפון וערכו לה משם תלכד חציו כגבור משכיל לא ישוב ריקם
10 ੧੦ ਕਸਦੀ ਲੁੱਟੇ ਜਾਣਗੇ ਅਤੇ ਜਿਹੜੇ ਉਸ ਨੂੰ ਲੁੱਟਣਗੇ ਉਹ ਰੱਜ ਜਾਣਗੇ, ਯਹੋਵਾਹ ਦਾ ਵਾਕ ਹੈ।
והיתה כשדים לשלל כל שלליה ישבעו נאם יהוה
11 ੧੧ ਭਾਵੇਂ ਤੁਸੀਂ ਅਨੰਦ ਹੋਵੋ, ਭਾਵੇਂ ਤੁਸੀਂ ਬਾਗ਼ ਬਾਗ ਹੋਵੋ, ਹੇ ਮੇਰੀ ਮਿਲਖ਼ ਨੂੰ ਲੁੱਟਣ ਵਾਲਿਓ! ਭਾਵੇਂ ਤੁਸੀਂ ਘਾਹ ਉੱਤੇ ਵੱਛੀ ਵਾਂਗੂੰ ਮਸਤ ਹੋ, ਅਤੇ ਸਾਨ੍ਹ ਘੋੜੇ ਵਾਂਗੂੰ ਹਿਣਕੋ,
כי תשמחי (תשמחו) כי תעלזי (תעלזו) שסי נחלתי כי תפושי (תפושו) כעגלה דשה ותצהלי (ותצהלו) כאברים
12 ੧੨ ਤੁਹਾਡੀ ਮਾਂ ਬਹੁਤ ਸ਼ਰਮਿੰਦੀ ਹੋਵੇਗੀ, ਜਿਸ ਤੁਹਾਨੂੰ ਜਣਿਆ ਉਹ ਬੇਪਤ ਹੋਵੇਗੀ, ਵੇਖੋ, ਉਹ ਕੌਮਾਂ ਵਿੱਚ ਨੀਚ ਹੋਵੇਗੀ, ਸੁੱਕੀ ਉਜਾੜ ਅਤੇ ਥਲ।
בושה אמכם מאד חפרה יולדתכם הנה אחרית גוים מדבר ציה וערבה
13 ੧੩ ਯਹੋਵਾਹ ਦੇ ਕੋਪ ਦੇ ਕਾਰਨ ਉਹ ਨਾ ਵਸਾਈ ਜਾਵੇਗੀ, ਪਰ ਉਹ ਉੱਕੀ ਵਿਰਾਨ ਕੀਤੀ ਜਾਵੇਗੀ, ਹਰੇਕ ਜਿਹੜਾ ਬਾਬਲ ਦੇ ਕੋਲੋਂ ਦੀ ਲੰਘੇਗਾ ਹੈਰਾਨ ਹੋਵੇਗਾ, ਉਹ ਦੀਆਂ ਸਾਰੀਆਂ ਬਵਾਂ ਦੇ ਕਾਰਨ ਉਹ ਨੱਕ ਚੜ੍ਹਾਵੇਗਾ।
מקצף יהוה לא תשב והיתה שממה כלה כל עבר על בבל ישם וישרק על כל מכותיה
14 ੧੪ ਤੁਸੀਂ ਬਾਬਲ ਦੇ ਆਲੇ-ਦੁਆਲੇ ਆਪਣੀਆਂ ਪਾਲਾਂ ਬੰਨ੍ਹੋ, ਤੁਸੀਂ ਸਾਰੇ ਜਿਹੜੇ ਧਣੁੱਖ ਚਲਾਉਂਦੇ ਹੋ, ਉਹ ਦੇ ਉੱਤੇ ਚਲਾਓ ਅਤੇ ਤੀਰਾਂ ਦਾ ਸਰਫ਼ਾ ਨਾ ਕਰੋ, ਕਿਉਂ ਜੋ ਉਸ ਨੇ ਯਹੋਵਾਹ ਦਾ ਪਾਪ ਕੀਤਾ ਹੈ।
ערכו על בבל סביב כל דרכי קשת ידו אליה אל תחמלו אל חץ כי ליהוה חטאה
15 ੧੫ ਉਹ ਦੇ ਵਿਰੁੱਧ ਆਲਿਓਂ-ਦੁਆਲਿਓਂ ਲਲਕਾਰੋ, ਉਸ ਨੇ ਹਾਰ ਮੰਨੀ, ਉਹ ਦੀਆਂ ਨੀਹਾਂ ਡਿੱਗ ਪਾਈਆਂ, ਉਹ ਦੀ ਸ਼ਹਿਰਪਨਾਹ ਢਾਹੀ ਗਈ, ਕਿਉਂ ਜੋ ਇਹ ਯਹੋਵਾਹ ਦਾ ਬਦਲਾ ਹੈ। ਉਸ ਤੋਂ ਬਦਲਾ ਲਓ, ਜਿਵੇਂ ਉਸ ਕੀਤਾ, ਉਸ ਦੇ ਨਾਲ ਕਰੋ!
הריעו עליה סביב נתנה ידה נפלו אשויתיה (אשיותיה) נהרסו חומותיה כי נקמת יהוה היא הנקמו בה כאשר עשתה עשו לה
16 ੧੬ ਬਾਬਲ ਵਿੱਚੋਂ ਬੀਜਣ ਵਾਲੇ ਨੂੰ, ਅਤੇ ਫਸਲ ਦੇ ਵੇਲੇ ਦਾਤੀ ਫੜਨ ਵਾਲੇ ਨੂੰ ਵੱਢ ਸੁੱਟੋ! ਸਤਾਉਣ ਵਾਲੇ ਦੀ ਤਲਵਾਰ ਦੇ ਕਾਰਨ, ਹਰੇਕ ਆਪਣੇ ਲੋਕਾਂ ਵੱਲ ਮੁੜੇਗਾ, ਹਰੇਕ ਆਪਣੇ ਦੇਸ ਵੱਲ ਨੱਠੇਗਾ।
כרתו זורע מבבל ותפש מגל בעת קציר--מפני חרב היונה איש אל עמו יפנו ואיש לארצו ינסו
17 ੧੭ ਇਸਰਾਏਲ ਇੱਕ ਭਟਕੀ ਹੋਈ ਭੇਡ ਹੈ ਜਿਹ ਨੂੰ ਬੱਬਰ ਸ਼ੇਰਾਂ ਨੇ ਧੱਕ ਦਿੱਤਾ ਹੈ। ਪਹਿਲਾਂ ਉਹ ਨੂੰ ਅੱਸ਼ੂਰ ਦੇ ਰਾਜਾ ਨੇ ਖਾਧਾ ਅਤੇ ਓੜਕ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਉਹ ਦੀਆਂ ਹੱਡੀਆਂ ਚੱਬ ਗਿਆ ਹੈ
שה פזורה ישראל אריות הדיחו הראשון אכלו מלך אשור וזה האחרון עצמו נבוכדראצר מלך בבל
18 ੧੮ ਇਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਬਾਬਲ ਦੇ ਰਾਜਾ ਨੂੰ ਅਤੇ ਉਸ ਦੇ ਦੇਸ ਨੂੰ ਸਜ਼ਾ ਦਿਆਂਗਾ ਜਿਵੇਂ ਮੈਂ ਅੱਸ਼ੂਰ ਦੇ ਰਾਜਾ ਨੂੰ ਸਜ਼ਾ ਦਿੱਤੀ ਹੈ
לכן כה אמר יהוה צבאות אלהי ישראל הנני פקד אל מלך בבל ואל ארצו--כאשר פקדתי אל מלך אשור
19 ੧੯ ਮੈਂ ਇਸਰਾਏਲ ਨੂੰ ਉਹ ਦੀ ਚਰਾਂਦ ਵਿੱਚ ਮੋੜ ਲਿਆਵਾਂਗਾ। ਉਹ ਕਰਮਲ ਅਤੇ ਬਾਸ਼ਾਨ ਵਿੱਚ ਚੁੱਗੇਗਾ ਅਤੇ ਇਫ਼ਰਾਈਮ ਅਤੇ ਗਿਲਆਦ ਦੇ ਪਰਬਤ ਉੱਤੇ ਉਹ ਦੀ ਜਾਨ ਰੱਜ ਜਾਵੇਗੀ
ושבבתי את ישראל אל נוהו ורעה הכרמל והבשן ובהר אפרים והגלעד תשבע נפשו
20 ੨੦ ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲ ਦੀ ਬਦੀ ਭਾਲੀ ਜਾਵੇਗੀ ਪਰ ਹੋਵੇਗੀ ਨਹੀਂ ਅਤੇ ਯਹੂਦਾਹ ਦੇ ਪਾਪ, ਪਰ ਪਾਏ ਨਾ ਜਾਣਗੇ। ਜਿਹਨਾਂ ਨੂੰ ਮੈਂ ਬਾਕੀ ਰੱਖਾਂਗਾ ਉਹਨਾਂ ਨੂੰ ਮਾਫ਼ ਕਰਾਂਗਾ।
בימים ההם ובעת ההיא נאם יהוה יבקש את עון ישראל ואיננו ואת חטאת יהודה ולא תמצאינה כי אסלח לאשר אשאיר
21 ੨੧ ਮਰਾਥਇਮ ਦੇ ਦੇਸ ਉੱਤੇ ਚੜ੍ਹ ਜਾ, ਅਤੇ ਪਕੋਦ ਦੇ ਵਾਸੀਆਂ ਦੇ ਵਿਰੁੱਧ, ਉਹਨਾਂ ਨੂੰ ਵਿਰਾਨ ਕਰ ਅਤੇ ਉਹਨਾਂ ਦੇ ਪਿੱਛੇ ਪੈ ਕੇ ਉਹਨਾਂ ਦਾ ਸੱਤਿਆਨਾਸ ਕਰ, ਯਹੋਵਾਹ ਦਾ ਵਾਕ ਹੈ, ਉਹ ਸਭ ਕੁਝ ਕਰ ਜਿਹ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ।
על הארץ מרתים עלה עליה ואל יושבי פקוד חרב והחרם אחריהם נאם יהוה ועשה ככל אשר צויתיך
22 ੨੨ ਦੇਸ ਵਿੱਚ ਲੜਾਈ ਦੀ ਅਵਾਜ਼ ਹੈ, ਅਤੇ ਵੱਡੇ ਭੰਨ ਤੋੜ ਦੀ!
קול מלחמה בארץ--ושבר גדול
23 ੨੩ ਸਾਰੀ ਧਰਤੀ ਦਾ ਹਥੌੜਾ ਕਿਵੇਂ ਕੱਟਿਆ ਗਿਆ ਅਤੇ ਭੰਨਿਆ ਗਿਆ! ਬਾਬਲ ਕੌਮਾਂ ਦੇ ਵਿੱਚ ਵਿਰਾਨ ਕਿਵੇਂ ਹੋ ਗਿਆ!
איך נגדע וישבר פטיש כל הארץ איך היתה לשמה בבל בגוים
24 ੨੪ ਹੇ ਬਾਬਲ, ਮੈਂ ਤੇਰੇ ਲਈ ਫਾਹੀ ਲਾਈ ਅਤੇ ਤੂੰ ਫੜਿਆ ਗਿਆ, ਤੂੰ ਨਾ ਜਾਣਿਆ, ਤੂੰ ਲੱਭ ਪਿਆ ਅਤੇ ਫੜਿਆ ਵੀ ਗਿਆ, ਕਿਉਂ ਜੋ ਤੂੰ ਯਹੋਵਾਹ ਨਾਲ ਝਗੜਾ ਕੀਤਾ।
יקשתי לך וגם נלכדת בבל ואת לא ידעת נמצאת וגם נתפשת--כי ביהוה התגרית
25 ੨੫ ਯਹੋਵਾਹ ਨੇ ਆਪਣਾ ਸ਼ਸਤਰ-ਖ਼ਾਨਾ ਖੋਲ੍ਹਿਆ ਹੈ, ਨਾਲੇ ਆਪਣੇ ਗਜ਼ਬ ਦੇ ਹਥਿਆਰਾਂ ਨੂੰ ਬਾਹਰ ਕੱਢਿਆ ਹੈ, ਕਿਉਂ ਜੋ ਸੈਨਾਂ ਦੇ ਪ੍ਰਭੂ ਯਹੋਵਾਹ ਨੇ ਕਸਦੀਆਂ ਦੇ ਦੇਸ ਵਿੱਚ ਇੱਕ ਕੰਮ ਕਰਨਾ ਹੈ।
פתח יהוה את אוצרו ויוצא את כלי זעמו כי מלאכה היא לאדני יהוה צבאות--בארץ כשדים
26 ੨੬ ਹਰ ਪਾਸਿਓਂ ਉਹ ਦੇ ਵਿਰੁੱਧ ਆਓ, ਉਹ ਦੇ ਖੱਤਿਆਂ ਨੂੰ ਖੋਲ੍ਹੋ ਅੰਨ ਦੀਆਂ ਢੇਰੀਆਂ ਵਾਂਗੂੰ ਉਹ ਦੀਆਂ ਢੇਰੀਆਂ ਲਾ ਦਿਓ, ਉਹ ਦਾ ਸੱਤਿਆਨਾਸ ਕਰ ਦਿਓ, ਉਹ ਦਾ ਕੁਝ ਬਾਕੀ ਨਾ ਰਹੇ!
באו לה מקץ פתחו מאבסיה סלוה כמו ערמים והחרימוה אל תהי לה שארית
27 ੨੭ ਉਹ ਦੇ ਸਾਰੇ ਬਲ਼ਦਾਂ ਨੂੰ ਕੱਟ ਸੁੱਟੋ, ਉਹਨਾਂ ਨੂੰ ਵੱਢੇ ਜਾਣ ਲਈ ਹੇਠਾਂ ਜਾਣ ਦਿਓ, ਉਹਨਾਂ ਉੱਤੇ ਅਫ਼ਸੋਸ, ਕਿਉਂ ਜੋ ਉਹਨਾਂ ਦਾ ਦਿਨ ਆ ਗਿਆ, ਉਹਨਾਂ ਦੀ ਸਜ਼ਾ ਦਾ ਵੇਲਾ!।
חרבו כל פריה ירדו לטבח הוי עליהם כי בא יומם עת פקדתם
28 ੨੮ ਬਾਬਲ ਦੇ ਦੇਸ ਵਿੱਚੋਂ ਨੱਠਣ ਵਾਲਿਆਂ ਅਤੇ ਬਚਣ ਵਾਲਿਆਂ ਦੀ ਅਵਾਜ਼ ਹੈ ਭਈ ਉਹ ਸੀਯੋਨ ਵਿੱਚ ਯਹੋਵਾਹ ਸਾਡੇ ਪਰਮੇਸ਼ੁਰ ਦਾ ਬਦਲਾ, ਉਹ ਦੀ ਹੈਕਲ ਦਾ ਬਦਲਾ ਦੱਸਣ
קול נסים ופלטים מארץ בבל להגיד בציון את נקמת יהוה אלהינו--נקמת היכלו
29 ੨੯ ਧਣੁੱਖ ਦੇ ਘਾਗਾਂ ਨੂੰ ਸਾਰੇ ਜਿਹੜੇ ਧਣੁੱਖ ਝੁਕਾਉਂਦੇ ਹਨ ਬਾਬਲ ਦੇ ਵਿਰੁੱਧ ਬੁਲਾ ਲਓ। ਉਹ ਉਸ ਦੇ ਆਲੇ-ਦੁਆਲੇ ਤੰਬੂ ਲਾਉਣ, ਕੋਈ ਨਾ ਹੋਵੇ ਜਿਹੜਾ ਬਚ ਜਾਵੇ! ਉਸ ਦੇ ਕੰਮ ਦਾ ਵੱਟਾ ਉਸ ਨੂੰ ਦਿਓ। ਉਹ ਦੇ ਅਨੁਸਾਰ ਜੋ ਉਸ ਨੇ ਕੀਤਾ ਉਸ ਦੇ ਨਾਲ ਕਰੋ ਕਿਉਂ ਜੋ ਉਸ ਯਹੋਵਾਹ ਦੇ ਵਿਰੁੱਧ ਹੰਕਾਰ ਕੀਤਾ, ਇਸਰਾਏਲ ਦੇ ਪਵਿੱਤਰ ਪੁਰਖ ਦੇ ਵਿਰੁੱਧ
השמיעו אל בבל רבים כל דרכי קשת חנו עליה סביב אל יהי (לה) פליטה שלמו לה כפעלה ככל אשר עשתה עשו לה כי אל יהוה זדה אל קדוש ישראל
30 ੩੦ ਇਸ ਲਈ ਉਸ ਦੇ ਚੁਗਵੇਂ ਉਸ ਦੇ ਚੌਂਕਾਂ ਵਿੱਚ ਡਿੱਗਣਗੇ ਅਤੇ ਉਸ ਦੇ ਸਾਰੇ ਯੋਧੇ ਉਸ ਦਿਨ ਨਾਸ ਹੋ ਜਾਣਗੇ, ਯਹੋਵਾਹ ਦਾ ਵਾਕ ਹੈ।
לכן יפלו בחוריה ברחבתיה וכל אנשי מלחמתה ידמו ביום ההוא נאם יהוה
31 ੩੧ ਵੇਖ, ਹੇ ਹੰਕਾਰੀ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਪ੍ਰਭੂ ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੇਰਾ ਦਿਨ ਆ ਗਿਆ, ਤੇਰੀ ਸਜ਼ਾ ਦਾ ਸਮਾਂ।
הנני אליך זדון נאם אדני יהוה צבאות כי בא יומך עת פקדתיך
32 ੩੨ ਹੰਕਾਰੀ ਠੇਡਾ ਖਾਵੇਗਾ ਅਤੇ ਡਿੱਗ ਪਵੇਗਾ, ਉਹ ਨੂੰ ਕੋਈ ਨਾ ਉਠਾਵੇਗਾ, ਮੈਂ ਉਹ ਦੇ ਸ਼ਹਿਰਾਂ ਵਿੱਚ ਅੱਗ ਬਾਲਾਂਗਾ, ਉਹ ਉਸ ਦਾ ਸਾਰਾ ਆਲਾ-ਦੁਆਲਾ ਭੱਖ ਲਵੇਗੀ।
וכשל זדון ונפל ואין לו מקים והצתי אש בעריו ואכלה כל סביבתיו
33 ੩੩ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸਰਾਏਲੀਆਂ ਅਤੇ ਯਹੂਦੀਆਂ ਉੱਤੇ ਇਕੱਠਾ ਅਨ੍ਹੇਰ ਹੋਇਆ ਹੈ ਅਤੇ ਉਹ ਸਾਰੇ ਜਿਹਨਾਂ ਨੇ ਉਹਨਾਂ ਨੂੰ ਗ਼ੁਲਾਮ ਕੀਤਾ ਹੈ ਉਹਨਾਂ ਨੂੰ ਫੜੀ ਬੈਠੇ ਹਨ ਅਤੇ ਉਹਨਾਂ ਨੂੰ ਛੱਡਣ ਤੋਂ ਮੁੱਕਰਦੇ ਹਨ
כה אמר יהוה צבאות עשוקים בני ישראל ובני יהודה יחדו וכל שביהם החזיקו בם מאנו שלחם
34 ੩੪ ਉਹਨਾਂ ਦਾ ਛੁਟਕਾਰਾ ਦੇਣ ਵਾਲਾ ਤਕੜਾ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ, ਉਹ ਜ਼ਰੂਰ ਉਹਨਾਂ ਦਾ ਮੁਕੱਦਮਾ ਲੜੇਗਾ ਤਾਂ ਜੋ ਉਹ ਦੇਸ ਨੂੰ ਆਰਾਮ ਦੇਵੇ ਪਰ ਬਾਬਲ ਦੇ ਵਾਸੀਆਂ ਨੂੰ ਹੈਰਾਨ ਕਰੇ।
גאלם חזק יהוה צבאות שמו--ריב יריב את ריבם למען הרגיע את הארץ והרגיז לישבי בבל
35 ੩੫ ਕਸਦੀਆਂ ਉੱਤੇ ਤਲਵਾਰ ਹੈ, ਯਹੋਵਾਹ ਦਾ ਵਾਕ ਹੈ, ਅਤੇ ਬਾਬਲ ਦੇ ਵਾਸੀਆਂ ਉੱਤੇ ਵੀ, ਨਾਲੇ ਉਸ ਦੇ ਸਰਦਾਰਾਂ ਅਤੇ ਬੁੱਧਵਾਨਾਂ ਉੱਤੇ!
חרב על כשדים נאם יהוה ואל ישבי בבל ואל שריה ואל חכמיה
36 ੩੬ ਬੜਬੋਲਿਆਂ ਉੱਤੇ ਤਲਵਾਰ ਹੈ, ਕਿ ਉਹ ਮੂਰਖ ਹੋ ਜਾਣ! ਉਹ ਦੇ ਸੂਰਮਿਆਂ ਉੱਤੇ ਤਲਵਾਰ ਹੈ, ਕਿ ਉਹ ਘਬਰਾ ਜਾਣ!
חרב אל הבדים ונאלו חרב אל גבוריה וחתו
37 ੩੭ ਉਹ ਦੇ ਘੋੜਿਆਂ ਅਤੇ ਰੱਥਾਂ ਉੱਤੇ ਤਲਵਾਰ ਹੈ, ਉਹਨਾਂ ਸਾਰੀਆਂ ਰਲਿਆਂ-ਮਿਲਿਆਂ ਉੱਤੇ ਜਿਹੜੇ ਉਹ ਦੇ ਵਿੱਚ ਹਨ, ਭਈ ਉਹ ਔਰਤਾਂ ਵਰਗੇ ਹੋ ਜਾਣ! ਉਹ ਦੇ ਸਾਰੇ ਖ਼ਜ਼ਾਨਿਆਂ ਉੱਤੇ ਤਲਵਾਰ ਹੈ, ਭਈ ਉਹ ਲੁੱਟ ਦਾ ਮਾਲ ਹੋਣ!
חרב אל סוסיו ואל רכבו ואל כל הערב אשר בתוכה--והיו לנשים חרב אל אוצרתיה ובזזו
38 ੩੮ ਉਹ ਦੇ ਪਾਣੀਆਂ ਉੱਤੇ ਔੜ ਹੈ, ਕਿ ਉਹ ਸੁੱਕ ਜਾਣ! ਕਿਉਂ ਜੋ ਇਹ ਘੜ੍ਹੀਆਂ ਹੋਈਆਂ ਮੂਰਤਾਂ ਦਾ ਦੇਸ ਹੈ, ਉਹ ਬੁੱਤਾਂ ਉੱਤੇ ਪਾਗਲ ਹੋਏ ਪਏ ਹਨ!।
חרב אל מימיה ויבשו כי ארץ פסלים היא ובאימים יתהללו
39 ੩੯ ਇਸ ਲਈ ਜੰਗਲੀ ਜਾਨਵਰ ਅਤੇ ਗਿੱਦੜ ਉੱਥੇ ਵੱਸਣਗੇ ਅਤੇ ਸ਼ੁਤਰਮੁਰਗ ਉਸ ਦੇ ਵਿੱਚ ਵੱਸੋਂ ਕਰਨਗੇ, ਉਹ ਸਦਾ ਤੱਕ ਫਿਰ ਨਾ ਵਸਾਇਆ ਜਾਵੇਗਾ ਅਤੇ ਪੀੜ੍ਹੀਓਂ ਪੀੜ੍ਹੀ ਉਸ ਦੇ ਵਿੱਚ ਕੋਈ ਨਾ ਵੱਸੇਗਾ
לכן ישבו ציים את איים וישבו בה בנות יענה ולא תשב עוד לנצח ולא תשכון עד דור ודר
40 ੪੦ ਜਿਵੇਂ ਹੋਇਆ ਜਦ ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਅਤੇ ਉਹ ਦੇ ਵਾਸਾਂ ਨੂੰ ਉਲਟਾ ਦਿੱਤਾ, ਸੋ ਉਸ ਦੇ ਵਿੱਚ ਕੋਈ ਮਨੁੱਖ ਨਹੀਂ ਵੱਸੇਗਾ, ਨਾ ਕੋਈ ਆਦਮ ਵੰਸ਼ ਉਸ ਦੇ ਵਿੱਚ ਟਿਕੇਗਾ, ਯਹੋਵਾਹ ਦਾ ਵਾਕ ਹੈ।
כמהפכת אלהים את סדם ואת עמרה ואת שכניה--נאם יהוה לא ישב שם איש ולא יגור בה בן אדם
41 ੪੧ ਵੇਖੋ, ਉੱਤਰ ਵੱਲੋਂ ਇੱਕ ਉੱਮਤ ਆਉਂਦੀ ਹੈ, ਇੱਕ ਵੱਡੀ ਕੌਮ ਅਤੇ ਬਹੁਤੇ ਰਾਜੇ, ਧਰਤੀ ਦੀਆਂ ਹੱਦਾਂ ਤੋਂ ਉਹ ਉਕਸਾਏ ਗਏ ਹਨ।
הנה עם בא מצפון וגוי גדול ומלכים רבים יערו מירכתי ארץ
42 ੪੨ ਉਹਨਾਂ ਧਣੁੱਖ ਅਤੇ ਭਾਲਾ ਫੜਿਆ ਹੈ, ਉਹ ਜ਼ਾਲਮ ਹਨ, ਉਹਨਾਂ ਵਿੱਚ ਰਹਮ ਨਹੀਂ, ਉਹਨਾਂ ਦੀ ਅਵਾਜ਼ ਸਮੁੰਦਰ ਵਾਂਗੂੰ ਗੱਜਦੀ ਹੈ, ਉਹ ਘੋੜਿਆਂ ਉੱਤੇ ਸਵਾਰ ਹਨ, ਉਹ ਜੰਗੀ ਮਨੁੱਖਾਂ ਵਾਂਗੂੰ ਪਾਲਾਂ ਬੰਨ੍ਹਦੇ ਹਨ, ਹੇ ਬਾਬਲ ਦੀਏ ਧੀਏ, ਤੇਰੇ ਵਿਰੁੱਧ!
קשת וכידן יחזיקו אכזרי המה ולא ירחמו--קולם כים יהמה ועל סוסים ירכבו ערוך כאיש למלחמה עליך בת בבל
43 ੪੩ ਬਾਬਲ ਦੇ ਰਾਜਾ ਨੇ ਉਹਨਾਂ ਦੀ ਅਵਾਈ ਸੁਣੀ, ਉਹ ਦੇ ਹੱਥ ਢਿੱਲੇ ਪੈ ਗਏ, ਦੁੱਖ ਨੇ ਉਹ ਨੂੰ ਆ ਫੜਿਆ, ਉਹ ਨੂੰ ਜਣਨ ਵਾਲੀ ਔਰਤ ਵਾਂਗੂੰ ਪੀੜਾਂ ਲੱਗੀਆਂ ਹਨ।
שמע מלך בבל את שמעם ורפו ידיו צרה החזיקתהו--חיל כיולדה
44 ੪੪ ਵੇਖੋ, ਉਹ ਬਬਰ ਸ਼ੇਰ ਵਾਂਗੂੰ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਚੜ੍ਹ ਆਵੇਗਾ ਕਿਉਂ ਜੋ ਮੈਂ ਅਚਾਨਕ ਉਹਨਾਂ ਨੂੰ ਉੱਥੋਂ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਸ ਦੇ ਉੱਤੇ ਠਹਿਰਾਵਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ? ਕਿਹੜਾ ਅਯਾਲੀ ਮੇਰੇ ਅੱਗੇ ਖਲੋ ਸਕੇਗਾ?
הנה כאריה יעלה מגאון הירדן אל נוה איתן--כי ארגעה ארוצם (אריצם) מעליה ומי בחור אליה אפקד כי מי כמוני ומי יועדני ומי זה רעה אשר יעמד לפני
45 ੪੫ ਇਸ ਲਈ ਯਹੋਵਾਹ ਦੀ ਸਲਾਹ ਸੁਣੋ ਜਿਹੜੀ ਉਸ ਦੇ ਬਾਬਲ ਦੇ ਬਾਰੇ ਸੋਚੀ ਹੈ ਅਤੇ ਉਹ ਦੀਆਂ ਵਿਚਾਰਾਂ ਜਿਹੜੀਆਂ ਉਸ ਕਸਦੀਆਂ ਦੇ ਦੇਸ ਦੇ ਬਾਰੇ ਕੀਤੀਆਂ ਹਨ। ਸੱਚ-ਮੁੱਚ ਉਹ ਉਹਨਾਂ ਦੇ ਇੱਜੜ ਦੇ ਨਿੱਕੇ-ਨਿੱਕੇ ਧੂ ਕੇ ਲੈ ਜਾਣਗੇ, ਸੱਚ-ਮੁੱਚ ਉਹਨਾਂ ਦੀਆਂ ਚਾਰਗਾਹਾਂ ਵੀ ਉਹਨਾਂ ਲਈ ਵਿਰਾਨ ਹੋਣਗੀਆਂ
לכן שמעו עצת יהוה אשר יעץ אל בבל ומחשבותיו אשר חשב אל ארץ כשדים אם לא יסחבום צעירי הצאן אם לא ישים עליהם נוה
46 ੪੬ ਬਾਬਲ ਦੇ ਲਏ ਜਾਣ ਦੀ ਅਵਾਜ਼ ਨਾਲ ਧਰਤੀ ਕੰਬੇਗੀ ਅਤੇ ਉਹ ਦਾ ਚਿੱਲਾਉਣਾ ਕੌਮਾਂ ਵਿੱਚ ਸੁਣਿਆ ਜਾਵੇਗਾ!।
מקול נתפשה בבל נרעשה הארץ וזעקה בגוים נשמע

< ਯਿਰਮਿਯਾਹ 50 >