< ਯਿਰਮਿਯਾਹ 52 >
1 ੧ ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰ੍ਹਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ
西底家登基的时候年二十一岁,在耶路撒冷作王十一年。他母亲名叫哈慕她,是立拿人耶利米的女儿。
2 ੨ ਅਤੇ ਸਭ ਕੁਝ ਜੋ ਯਹੋਯਾਕੀਮ ਨੇ ਕੀਤਾ ਸੀ ਉਸੇ ਦੇ ਅਨੁਸਾਰ ਉਸ ਨੇ ਵੀ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ
西底家行耶和华眼中看为恶的事,是照约雅敬一切所行的。
3 ੩ ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰ ਕੇ ਜੋ ਯਰੂਸ਼ਲਮ ਅਤੇ ਯਹੂਦਾਹ ਦੇ ਉੱਤੇ ਸੀ ਇਹ ਹੋਇਆ ਕਿ ਅੰਤ ਨੂੰ ਉਸ ਨੇ ਉਨ੍ਹਾਂ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਤੇ ਸਿਦਕੀਯਾਹ ਬਾਬਲ ਦੇ ਰਾਜਾ ਤੋਂ ਬੇਮੁੱਖ ਹੋ ਗਿਆ।
因此耶和华的怒气在耶路撒冷和犹大发作,以致将人民从自己的面前赶出。
4 ੪ ਇਸ ਤਰ੍ਹਾਂ ਹੋਇਆ ਕਿ ਉਹ ਦੇ ਰਾਜ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਸਾਰੀ ਸੈਨਾਂ ਦੇ ਨਾਲ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਅਤੇ ਉਹ ਦੇ ਸਾਹਮਣੇ ਡੇਰੇ ਲਾ ਲਏ ਅਤੇ ਉਨ੍ਹਾਂ ਨੇ ਉਹ ਦੇ ਸਾਹਮਣੇ ਤੇ ਆਲੇ-ਦੁਆਲੇ ਦਮਦਮਾ ਬਣਾਇਆ
西底家背叛巴比伦王。他作王第九年十月初十日,巴比伦王尼布甲尼撒率领全军来攻击耶路撒冷,对城安营,四围筑垒攻城。
5 ੫ ਅਤੇ ਸਿਦਕੀਯਾਹ ਰਾਜਾ ਦੇ ਸ਼ਾਸਨ ਦੇ ਗਿਆਰਵੇਂ ਸਾਲ ਤੱਕ ਸ਼ਹਿਰ ਘੇਰਿਆ ਰਿਹਾ
于是城被围困直到西底家王十一年。
6 ੬ ਚੌਥੇ ਮਹੀਨੇ ਦੇ ਨੌਵੇਂ ਦਿਨ ਜਦ ਕਾਲ ਸ਼ਹਿਰ ਵਿੱਚ ਡਾਢਾ ਹੋ ਗਿਆ ਅਤੇ ਦੇਸ ਦੇ ਲੋਕਾਂ ਲਈ ਰੋਟੀ ਨਾ ਰਹੀ
四月初九日,城里有大饥荒,甚至百姓都没有粮食。
7 ੭ ਤਦ ਸ਼ਹਿਰ ਤੋੜਿਆ ਗਿਆ ਅਤੇ ਦੋਹਾਂ ਕੰਧਾਂ ਦੇ ਵਿਚਕਾਰ ਜੋ ਫਾਟਕ ਰਾਜਾ ਦੇ ਬਾਗ ਦੇ ਕੋਲ ਸੀ ਉਹ ਦੇ ਰਾਹੀਂ ਸਾਰੇ ਯੋਧੇ ਰਾਤੋਂ-ਰਾਤ ਭੱਜ ਗਏ ਜਦ ਕਸਦੀ ਸ਼ਹਿਰ ਦੇ ਆਲੇ-ਦੁਆਲੇ ਸਨ ਤਾਂ ਉਹ ਮੈਦਾਨ ਦੇ ਰਾਹ ਗਏ
城被攻破,一切兵丁就在夜间从靠近王园两城中间的门,出城逃跑;迦勒底人正在四围攻城。他们就往亚拉巴逃去。
8 ੮ ਅਤੇ ਕਸਦੀਆਂ ਦੀ ਸੈਨਾਂ ਨੇ ਰਾਜਾ ਦਾ ਪਿੱਛਾ ਕੀਤਾ ਅਤੇ ਯਰੀਹੋ ਦੇ ਮੈਦਾਨ ਵਿੱਚ ਸਿਦਕੀਯਾਹ ਨੂੰ ਜਾ ਲਿਆ ਅਤੇ ਉਹ ਦੀ ਸਾਰੀ ਸੈਨਾਂ ਉਹ ਦੇ ਕੋਲੋਂ ਖਿੰਡ-ਪੁੰਡ ਗਈ
迦勒底的军队追赶西底家王,在耶利哥的平原追上他。他的全军都离开他四散了。
9 ੯ ਸੋ ਉਨ੍ਹਾਂ ਨੇ ਰਾਜਾ ਨੂੰ ਫੜ੍ਹ ਲਿਆ ਅਤੇ ਉਹ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਬਾਬਲ ਦੇ ਰਾਜਾ ਕੋਲ ਲਿਆਏ ਤਾਂ ਉਸ ਨੇ ਉਹ ਦਾ ਨਿਆਂ ਕੀਤਾ
迦勒底人就拿住王,带他到在哈马地利比拉的巴比伦王那里;巴比伦王便审判他。
10 ੧੦ ਤਾਂ ਬਾਬਲ ਦੇ ਰਾਜਾ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਕੋਹਿਆ ਨਾਲੇ ਯਹੂਦਾਹ ਦੇ ਸਾਰੇ ਸਰਦਾਰਾਂ ਨੂੰ ਰਿਬਲਾਹ ਵਿੱਚ ਵੱਢ ਸੁੱਟਿਆ
巴比伦王在西底家眼前杀了他的众子,又在利比拉杀了犹大的一切首领,
11 ੧੧ ਉਸ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਅਤੇ ਉਹ ਨੂੰ ਬੇੜੀਆਂ ਨਾਲ ਜਕੜ ਕੇ ਬਾਬਲ ਵਿੱਚ ਲਿਆਇਆ ਅਤੇ ਉਹ ਨੂੰ ਪਹਿਰੇ ਦੇ ਘਰ ਵਿੱਚ ਉਹ ਦੀ ਮੌਤ ਦੇ ਦਿਨ ਤੱਕ ਰੱਖਿਆ।
并且剜了西底家的眼睛,用铜链锁着他,带到巴比伦去,将他囚在监里,直到他死的日子。
12 ੧੨ ਪੰਜਵੇਂ ਮਹੀਨੇ ਦੇ ਦਸਵੇਂ ਦਿਨ ਜੋ ਬਾਬਲ ਦੇ ਰਾਜਾ ਨਬੂਕਦਨੱਸਰ ਦਾ ਉੱਨੀਵਾਂ ਸਾਲ ਸੀ ਸ਼ਾਹੀ ਜੱਲਾਦਾਂ ਦਾ ਸਰਦਾਰ ਨਬੂਜ਼ਰਦਾਨ ਜੋ ਬਾਬਲ ਦੇ ਰਾਜਾ ਦਾ ਚਾਕਰ ਸੀ ਯਰੂਸ਼ਲਮ ਵਿੱਚ ਆਇਆ
巴比伦王尼布甲尼撒十九年五月初十日,在巴比伦王面前侍立的护卫长尼布撒拉旦进入耶路撒冷,
13 ੧੩ ਅਤੇ ਯਹੋਵਾਹ ਦਾ ਭਵਨ ਅਤੇ ਰਾਜਾ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ, ਨਾਲੇ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ
用火焚烧耶和华的殿和王宫,又焚烧耶路撒冷的房屋,就是各大户家的房屋。
14 ੧੪ ਅਤੇ ਕਸਦੀਆਂ ਦੀ ਸਾਰੀ ਸੈਨਾਂ ਨੇ ਜੋ ਜੱਲਾਦਾਂ ਦੇ ਸਰਦਾਰ ਦੇ ਨਾਲ ਸੀ, ਯਰੂਸ਼ਲਮ ਦੇ ਆਲੇ-ਦੁਆਲੇ ਦੀਆਂ ਕੰਧਾਂ ਨੂੰ ਢਾਹ ਦਿੱਤਾ
跟从护卫长迦勒底的全军就拆毁耶路撒冷四围的城墙。
15 ੧੫ ਅਤੇ ਲੋਕਾਂ ਦੇ ਅੱਤ ਗਰੀਬਾਂ ਵਿੱਚੋਂ ਅਤੇ ਬਚੇ-ਖੁਚੇ ਲੋਕ ਜੋ ਸ਼ਹਿਰ ਵਿੱਚ ਰਹਿ ਗਏ ਸਨ ਅਤੇ ਭਗੌੜੇ ਜੋ ਬਾਬਲ ਦੇ ਰਾਜਾ ਵੱਲ ਹੋ ਗਏ ਸਨ ਨਾਲੇ ਕਾਰੀਗਰਾਂ ਦੇ ਬਕੀਏ ਨੂੰ ਨਬੂਜ਼ਰਦਾਨ ਜੱਲਾਦਾਂ ਦਾ ਸਰਦਾਰ ਗ਼ੁਲਾਮ ਕਰ ਕੇ ਲੈ ਗਿਆ
那时护卫长尼布撒拉旦将民中最穷的和城里所剩下的百姓,并已经投降巴比伦王的人,以及大众所剩下的人,都掳去了。
16 ੧੬ ਪਰ ਨਬੂਜ਼ਰਦਾਨ ਜੱਲਾਦਾਂ ਦੇ ਸਰਦਾਰ ਨੇ ਦੇਸ ਦੇ ਅੱਤ ਕੰਗਾਲਾਂ ਵਿੱਚੋਂ ਕੁਝ ਲੋਕ ਛੱਡ ਦਿੱਤੇ ਕਿ ਦਾਖ ਦੇ ਬਾਗ਼ਾਂ ਦੇ ਰਾਖੇ ਤੇ ਬਾਗਬਾਨ ਹੋਣ
但护卫长尼布撒拉旦留下些民中最穷的,使他们修理葡萄园,耕种田地。
17 ੧੭ ਅਤੇ ਪਿੱਤਲ ਦੇ ਉਹਨਾਂ ਥੰਮ੍ਹਾਂ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸਨ ਅਤੇ ਕੁਰਸੀਆਂ ਨੂੰ ਅਤੇ ਪਿੱਤਲ ਦੇ ਵੱਡੇ ਹੌਦ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸੀ ਕਸਦੀਆਂ ਨੇ ਟੁੱਕੜੇ-ਟੁੱਕੜੇ ਕਰ ਦਿੱਤਾ ਅਤੇ ਉਹ ਉਹਨਾਂ ਦਾ ਸਾਰਾ ਪਿੱਤਲ ਬਾਬਲ ਨੂੰ ਲੈ ਗਏ
耶和华殿的铜柱并殿内的盆座和铜海,迦勒底人都打碎了,将那铜运到巴比伦去了,
18 ੧੮ ਅਤੇ ਤਸਲੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਉਹ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਉਹ ਲੈ ਗਏ
又带去锅、铲子、蜡剪、盘子、调羹,并所用的一切铜器、
19 ੧੯ ਨਾਲੇ ਕਟੋਰੇ, ਅੰਗੀਠੀਆਂ, ਬਾਟੇ, ਵਲਟੋਹੇ, ਸ਼ਮਾਦਾਨ, ਕੌਲੀਆਂ, ਅਤੇ ਕਟੋਰਦਾਨ ਜੋ ਸੋਨੇ ਦੇ ਸਨ ਉਹਨਾਂ ਦਾ ਸੋਨਾ ਅਤੇ ਜੋ ਚਾਂਦੀ ਦੇ ਸਨ ਉਹਨਾਂ ਦੀ ਚਾਂਦੀ ਜੱਲਾਦਾਂ ਦਾ ਸਰਦਾਰ ਲੈ ਗਿਆ
杯、火鼎、碗、盆、灯台、调羹、爵,无论金的银的,护卫长也都带去了。
20 ੨੦ ਰਹੇ ਦੋ ਥੰਮ੍ਹ, ਵੱਡਾ ਹੌਦ, ਉਹ ਦੇ ਹੇਠਾਂ ਦੇ ਬਾਰਾਂ ਸਾਨ੍ਹ, ਅਤੇ ਕੁਰਸੀਆਂ ਜਿਨ੍ਹਾਂ ਨੂੰ ਸੁਲੇਮਾਨ ਨੇ ਯਹੋਵਾਹ ਦੇ ਭਵਨ ਦੇ ਲਈ ਬਣਾਇਆ ਸੀ ਉਹਨਾਂ ਸਾਰੀਆਂ ਵਸਤਾਂ ਦਾ ਪਿੱਤਲ ਤੋਲ ਤੋਂ ਬਾਹਰ ਸੀ
所罗门为耶和华殿所造的两根铜柱、一个铜海,并座下的十二只铜牛,这一切的铜多得无法可称。
21 ੨੧ ਹਰ ਥੰਮ੍ਹ ਅਠਾਰਾਂ ਹੱਥ ਉੱਚਾ ਸੀ ਅਤੇ ਬਾਰਾਂ ਹੱਥ ਦੀ ਰੱਸੀ ਉਹ ਦੇ ਦੁਆਲੇ ਆਉਂਦੀ ਸੀ ਅਤੇ ਉਹ ਚਾਰ ਉਂਗਲ ਮੋਟਾ ਸੀ ਤੇ ਪੋਲਾ ਸੀ
这一根柱子高十八肘,厚四指,是空的,围十二肘。
22 ੨੨ ਉਹ ਦੇ ਉੱਤੇ ਪਿੱਤਲ ਦਾ ਇੱਕ ਕਲਸ ਸੀ ਅਤੇ ਕਲਸ ਪੰਜ ਹੱਥ ਉੱਚਾ ਸੀ ਅਤੇ ਉਹ ਕਲਸ ਉੱਤੇ ਚੁਫ਼ੇਰੇ ਜਾਲੀ ਤੇ ਅਨਾਰ ਸੱਭੇ ਪਿੱਤਲ ਦੇ ਸਨ ਅਤੇ ਦੂਜਾ ਥੰਮ੍ਹ ਵੀ ਇਹੋ ਜਿਹਾ ਸੀ ਅਤੇ ਉਸ ਉੱਤੇ ਵੀ ਅਨਾਰ ਸਨ
柱上有铜顶,高五肘;铜顶的周围有网子和石榴,都是铜的。那一根柱子照此一样,也有石榴。
23 ੨੩ ਛਿਆਨਵੇਂ ਅਨਾਰ ਉਸ ਦੇ ਪਾਸੇ ਉੱਤੇ ਸਨ ਅਤੇ ਜਾਲੀ ਦੇ ਦੁਆਲੇ ਦੇ ਸਾਰੇ ਅਨਾਰ ਇੱਕ ਸੌ ਸਨ।
柱子四面有九十六个石榴,在网子周围,共有一百石榴。
24 ੨੪ ਜੱਲਾਦਾਂ ਦੇ ਸਰਦਾਰ ਨੇ ਸਰਾਯਾਹ ਪ੍ਰਧਾਨ ਜਾਜਕ ਅਤੇ ਉਹ ਦੇ ਹੇਠਲੇ ਜਾਜਕ ਸਫ਼ਨਯਾਹ ਅਤੇ ਤਿੰਨਾਂ ਦਰਬਾਨਾਂ ਨੂੰ ਫੜ ਲਿਆ
护卫长拿住大祭司西莱雅、副祭司西番亚,和三个把门的,
25 ੨੫ ਅਤੇ ਸ਼ਹਿਰ ਵਿੱਚੋਂ ਇੱਕ ਦਰਬਾਰੀ ਨੂੰ ਫੜ ਲਿਆ ਜੋ ਯੋਧਿਆਂ ਉੱਤੇ ਠਹਿਰਾਇਆ ਹੋਇਆ ਸੀ ਅਤੇ ਜਿਹੜੇ ਰਾਜਾ ਦੇ ਸਨਮੁਖ ਰਹਿੰਦੇ ਸਨ ਉਨ੍ਹਾਂ ਵਿੱਚੋਂ ਸੱਤ ਮਨੁੱਖਾਂ ਨੂੰ ਜੋ ਸ਼ਹਿਰ ਵਿੱਚ ਮਿਲੇ ਅਤੇ ਸੈਨਾਪਤੀ ਦਾ ਲਿਖਾਰੀ ਜੋ ਦੇਸ ਦੇ ਲੋਕਾਂ ਦੀ ਭਰਤੀ ਕਰਦਾ ਹੁੰਦਾ ਸੀ ਅਤੇ ਦੇਸ ਦੇ ਲੋਕਾਂ ਵਿੱਚੋਂ ਸੱਠ ਆਦਮੀ ਜੋ ਸ਼ਹਿਰ ਵਿੱਚ ਮਿਲੇ
又从城中拿住一个管理兵丁的官,并在城里所遇常见王面的七个人和检点国民军长的书记,以及城里所遇见的国民六十个人。
26 ੨੬ ਇਨ੍ਹਾਂ ਨੂੰ ਜੱਲਾਦਾਂ ਦਾ ਸਰਦਾਰ ਨਬੂਜ਼ਰਦਾਨ ਫੜ੍ਹ ਕੇ ਬਾਬਲ ਦੇ ਰਾਜਾ ਦੇ ਕੋਲ ਰਿਬਲਾਹ ਵਿੱਚ ਲੈ ਗਿਆ
护卫长尼布撒拉旦将这些人带到利比拉的巴比伦王那里。
27 ੨੭ ਅਤੇ ਬਾਬਲ ਦੇ ਰਾਜਾ ਨੇ ਉਨ੍ਹਾਂ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਮਾਰ ਕੇ ਉਨ੍ਹਾਂ ਦਾ ਘਾਤ ਕੀਤਾ ਸੋ ਯਹੂਦਾਹ ਆਪਣੀ ਹੀ ਭੂਮੀ ਵਿੱਚੋਂ ਗ਼ੁਲਾਮ ਹੋ ਗਿਆ।
巴比伦王就把他们击杀在哈马地的利比拉。这样,犹大人被掳去离开本地。
28 ੨੮ ਇਹ ਉਹ ਲੋਕ ਹਨ ਜਿਹਨਾਂ ਨੂੰ ਨਬੂਕਦਨੱਸਰ ਗ਼ੁਲਾਮ ਕਰ ਕੇ ਲੈ ਗਿਆ - ਸੱਤਵੇਂ ਸਾਲ ਵਿੱਚ ਤਿੰਨ ਹਜ਼ਾਰ ਤੇਈ ਯਹੂਦੀ
尼布甲尼撒所掳的民数记在下面:在他第七年掳去犹大人三千零二十三名;
29 ੨੯ ਅਤੇ ਨਬੂਕਦਨੱਸਰ ਦੇ ਅਠਾਰਵੇਂ ਸਾਲ ਉਹ ਯਰੂਸ਼ਲਮ ਵਿੱਚੋਂ ਅੱਠ ਸੌ ਬੱਤੀ ਜਾਨਾਂ ਨੂੰ ਗ਼ੁਲਾਮ ਕਰਕੇ ਲੈ ਗਿਆ
尼布甲尼撒十八年从耶路撒冷掳去八百三十二人;
30 ੩੦ ਨਬੂਕਦਨੱਸਰ ਦੇ ਤੇਈਵੇਂ ਸਾਲ ਨਬੂਜ਼ਰਦਾਨ ਜੱਲਾਦਾਂ ਦਾ ਸਰਦਾਰ ਸੱਤ ਸੌ ਪੰਤਾਲੀ ਯਹੂਦੀ ਗ਼ੁਲਾਮ ਕਰ ਕੇ ਲੈ ਗਿਆ। ਇਹ ਸਾਰੇ ਜਣੇ ਚਾਰ ਹਜ਼ਾਰ ਛੇ ਸੌ ਸਨ।
尼布甲尼撒二十三年,护卫长尼布撒拉旦掳去犹大人七百四十五名;共有四千六百人。
31 ੩੧ ਅਤੇ ਯਹੂਦਾਹ ਦੇ ਰਾਜਾ ਯਹੋਯਾਕੀਨ ਦੀ ਗ਼ੁਲਾਮੀ ਦੇ ਸੈਂਤੀਵੇਂ ਸਾਲ ਦੇ ਬਾਰ੍ਹਵੇਂ ਮਹੀਨੇ ਦੇ ਪੱਚੀਵੇਂ ਦਿਨ ਅਜਿਹਾ ਹੋਇਆ ਕਿ ਬਾਬਲ ਦੇ ਰਾਜਾ ਅਵੀਲ-ਮਰੋਦਕ ਨੇ ਆਪਣੇ ਰਾਜ ਦੇ ਪਹਿਲੇ ਹੀ ਸਾਲ ਯਹੂਦਾਹ ਦੇ ਰਾਜਾ ਯਹੋਯਾਕੀਨ ਨੂੰ ਕੈਦ ਤੋਂ ਕੱਢ ਕੇ ਉਹ ਨੂੰ ਉੱਚਿਆਂ ਕੀਤਾ
犹大王约雅斤被掳后三十七年,巴比伦王以未·米罗达元年十二月二十五日,使犹大王约雅斤抬头,提他出监,
32 ੩੨ ਅਤੇ ਉਸ ਨੇ ਉਹ ਦੇ ਨਾਲ ਹਿੱਤ ਦੀਆਂ ਗੱਲਾਂ ਕੀਤੀਆਂ ਉਹ ਦੇ ਸਿੰਘਾਸਣ ਨੂੰ ਉਹਨਾਂ ਰਾਜਿਆਂ ਦੇ ਸਿੰਘਾਸਣਾਂ ਨਾਲੋਂ ਜੋ ਉਹ ਦੇ ਬਾਬਲ ਵਿੱਚ ਸਨ ਉੱਚਿਆਂ ਕੀਤਾ
又对他说恩言,使他的位高过与他一同在巴比伦众王的位,
33 ੩੩ ਸੋ ਯਹੋਯਾਕੀਨ ਆਪਣੇ ਕੈਦ ਵਾਲੇ ਬਸਤਰ ਬਦਲ ਕੇ ਉਹ ਉਮਰ ਭਰ ਉਸ ਦੇ ਸਾਹਮਣੇ ਰੋਟੀ ਖਾਂਦਾ ਰਿਹਾ
给他脱了囚服。他终身在巴比伦王面前吃饭。
34 ੩੪ ਉਹ ਦਾ ਰਾਸ਼ਨ ਸਦਾ ਦਾ ਰਾਸ਼ਨ ਸੀ ਅਤੇ ਉਹ ਨੂੰ ਰਾਜਾ ਵੱਲੋਂ ਉਹ ਦੀ ਉਮਰ ਭਰ ਮੌਤ ਤੱਕ ਨਿੱਤ ਦਿੱਤਾ ਜਾਂਦਾ ਰਿਹਾ।
巴比伦王赐他所需用的食物,日日赐他一分,终身是这样,直到他死的日子。