< ਯਿਰਮਿਯਾਹ 52 >

1 ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰ੍ਹਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ
Zedekiah was twenty-one years old when he began to reign; and he reigned eleven years in Jerusalem: and his mother's name was Hamutal the daughter of Jeremiah of Libnah.
2 ਅਤੇ ਸਭ ਕੁਝ ਜੋ ਯਹੋਯਾਕੀਮ ਨੇ ਕੀਤਾ ਸੀ ਉਸੇ ਦੇ ਅਨੁਸਾਰ ਉਸ ਨੇ ਵੀ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ
He did that which was evil in the sight of the LORD, according to all that Jehoiakim had done.
3 ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰ ਕੇ ਜੋ ਯਰੂਸ਼ਲਮ ਅਤੇ ਯਹੂਦਾਹ ਦੇ ਉੱਤੇ ਸੀ ਇਹ ਹੋਇਆ ਕਿ ਅੰਤ ਨੂੰ ਉਸ ਨੇ ਉਨ੍ਹਾਂ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਤੇ ਸਿਦਕੀਯਾਹ ਬਾਬਲ ਦੇ ਰਾਜਾ ਤੋਂ ਬੇਮੁੱਖ ਹੋ ਗਿਆ।
For through the anger of the LORD it happened in Jerusalem and Judah, until he had cast them out from his presence. Zedekiah rebelled against the king of Babylon.
4 ਇਸ ਤਰ੍ਹਾਂ ਹੋਇਆ ਕਿ ਉਹ ਦੇ ਰਾਜ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਸਾਰੀ ਸੈਨਾਂ ਦੇ ਨਾਲ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਅਤੇ ਉਹ ਦੇ ਸਾਹਮਣੇ ਡੇਰੇ ਲਾ ਲਏ ਅਤੇ ਉਨ੍ਹਾਂ ਨੇ ਉਹ ਦੇ ਸਾਹਮਣੇ ਤੇ ਆਲੇ-ਦੁਆਲੇ ਦਮਦਮਾ ਬਣਾਇਆ
It happened in the ninth year of his reign, in the tenth month, in the tenth day of the month, that Nebuchadnezzar king of Babylon came, he and all his army, against Jerusalem, and camped against it; and they built forts against it round about.
5 ਅਤੇ ਸਿਦਕੀਯਾਹ ਰਾਜਾ ਦੇ ਸ਼ਾਸਨ ਦੇ ਗਿਆਰਵੇਂ ਸਾਲ ਤੱਕ ਸ਼ਹਿਰ ਘੇਰਿਆ ਰਿਹਾ
So the city was besieged to the eleventh year of king Zedekiah.
6 ਚੌਥੇ ਮਹੀਨੇ ਦੇ ਨੌਵੇਂ ਦਿਨ ਜਦ ਕਾਲ ਸ਼ਹਿਰ ਵਿੱਚ ਡਾਢਾ ਹੋ ਗਿਆ ਅਤੇ ਦੇਸ ਦੇ ਲੋਕਾਂ ਲਈ ਰੋਟੀ ਨਾ ਰਹੀ
In the fourth month, in the ninth day of the month, the famine was severe in the city, so that there was no bread for the people of the land.
7 ਤਦ ਸ਼ਹਿਰ ਤੋੜਿਆ ਗਿਆ ਅਤੇ ਦੋਹਾਂ ਕੰਧਾਂ ਦੇ ਵਿਚਕਾਰ ਜੋ ਫਾਟਕ ਰਾਜਾ ਦੇ ਬਾਗ ਦੇ ਕੋਲ ਸੀ ਉਹ ਦੇ ਰਾਹੀਂ ਸਾਰੇ ਯੋਧੇ ਰਾਤੋਂ-ਰਾਤ ਭੱਜ ਗਏ ਜਦ ਕਸਦੀ ਸ਼ਹਿਰ ਦੇ ਆਲੇ-ਦੁਆਲੇ ਸਨ ਤਾਂ ਉਹ ਮੈਦਾਨ ਦੇ ਰਾਹ ਗਏ
Then a breach was made in the city, and all the men of war fled, and went forth out of the city by night by the way of the gate between the two walls, which was by the king's garden; (now the Chaldeans were against the city all around; ) and they went toward the Arabah.
8 ਅਤੇ ਕਸਦੀਆਂ ਦੀ ਸੈਨਾਂ ਨੇ ਰਾਜਾ ਦਾ ਪਿੱਛਾ ਕੀਤਾ ਅਤੇ ਯਰੀਹੋ ਦੇ ਮੈਦਾਨ ਵਿੱਚ ਸਿਦਕੀਯਾਹ ਨੂੰ ਜਾ ਲਿਆ ਅਤੇ ਉਹ ਦੀ ਸਾਰੀ ਸੈਨਾਂ ਉਹ ਦੇ ਕੋਲੋਂ ਖਿੰਡ-ਪੁੰਡ ਗਈ
But the army of the Chaldeans pursued after the king, and overtook Zedekiah in the plains of Jericho; and all his army was scattered from him.
9 ਸੋ ਉਨ੍ਹਾਂ ਨੇ ਰਾਜਾ ਨੂੰ ਫੜ੍ਹ ਲਿਆ ਅਤੇ ਉਹ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਬਾਬਲ ਦੇ ਰਾਜਾ ਕੋਲ ਲਿਆਏ ਤਾਂ ਉਸ ਨੇ ਉਹ ਦਾ ਨਿਆਂ ਕੀਤਾ
Then they took the king, and carried him up to the king of Babylon to Riblah in the land of Hamath; and he gave judgment on him.
10 ੧੦ ਤਾਂ ਬਾਬਲ ਦੇ ਰਾਜਾ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਕੋਹਿਆ ਨਾਲੇ ਯਹੂਦਾਹ ਦੇ ਸਾਰੇ ਸਰਦਾਰਾਂ ਨੂੰ ਰਿਬਲਾਹ ਵਿੱਚ ਵੱਢ ਸੁੱਟਿਆ
The king of Babylon killed the sons of Zedekiah before his eyes: he killed also all the officials of Judah in Riblah.
11 ੧੧ ਉਸ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਅਤੇ ਉਹ ਨੂੰ ਬੇੜੀਆਂ ਨਾਲ ਜਕੜ ਕੇ ਬਾਬਲ ਵਿੱਚ ਲਿਆਇਆ ਅਤੇ ਉਹ ਨੂੰ ਪਹਿਰੇ ਦੇ ਘਰ ਵਿੱਚ ਉਹ ਦੀ ਮੌਤ ਦੇ ਦਿਨ ਤੱਕ ਰੱਖਿਆ।
He put out the eyes of Zedekiah; and the king of Babylon bound him in fetters, and carried him to Babylon, and put him in prison until the day of his death.
12 ੧੨ ਪੰਜਵੇਂ ਮਹੀਨੇ ਦੇ ਦਸਵੇਂ ਦਿਨ ਜੋ ਬਾਬਲ ਦੇ ਰਾਜਾ ਨਬੂਕਦਨੱਸਰ ਦਾ ਉੱਨੀਵਾਂ ਸਾਲ ਸੀ ਸ਼ਾਹੀ ਜੱਲਾਦਾਂ ਦਾ ਸਰਦਾਰ ਨਬੂਜ਼ਰਦਾਨ ਜੋ ਬਾਬਲ ਦੇ ਰਾਜਾ ਦਾ ਚਾਕਰ ਸੀ ਯਰੂਸ਼ਲਮ ਵਿੱਚ ਆਇਆ
Now in the fifth month, in the tenth day of the month, which was the nineteenth year of king Nebuchadnezzar, king of Babylon, came Nebuzaradan the captain of the guard, who stood before the king of Babylon, into Jerusalem:
13 ੧੩ ਅਤੇ ਯਹੋਵਾਹ ਦਾ ਭਵਨ ਅਤੇ ਰਾਜਾ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ, ਨਾਲੇ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ
and he burned the house of the LORD, and the king's house; and all the houses of Jerusalem, even every great house, burned he with fire.
14 ੧੪ ਅਤੇ ਕਸਦੀਆਂ ਦੀ ਸਾਰੀ ਸੈਨਾਂ ਨੇ ਜੋ ਜੱਲਾਦਾਂ ਦੇ ਸਰਦਾਰ ਦੇ ਨਾਲ ਸੀ, ਯਰੂਸ਼ਲਮ ਦੇ ਆਲੇ-ਦੁਆਲੇ ਦੀਆਂ ਕੰਧਾਂ ਨੂੰ ਢਾਹ ਦਿੱਤਾ
All the army of the Chaldeans, who were with the captain of the guard, broke down all the walls of Jerusalem all around.
15 ੧੫ ਅਤੇ ਲੋਕਾਂ ਦੇ ਅੱਤ ਗਰੀਬਾਂ ਵਿੱਚੋਂ ਅਤੇ ਬਚੇ-ਖੁਚੇ ਲੋਕ ਜੋ ਸ਼ਹਿਰ ਵਿੱਚ ਰਹਿ ਗਏ ਸਨ ਅਤੇ ਭਗੌੜੇ ਜੋ ਬਾਬਲ ਦੇ ਰਾਜਾ ਵੱਲ ਹੋ ਗਏ ਸਨ ਨਾਲੇ ਕਾਰੀਗਰਾਂ ਦੇ ਬਕੀਏ ਨੂੰ ਨਬੂਜ਼ਰਦਾਨ ਜੱਲਾਦਾਂ ਦਾ ਸਰਦਾਰ ਗ਼ੁਲਾਮ ਕਰ ਕੇ ਲੈ ਗਿਆ
Then Nebuzaradan the captain of the guard carried away captive of the poorest of the people, and the residue of the people who were left in the city, and those who fell away, who fell to the king of Babylon, and the residue of the multitude.
16 ੧੬ ਪਰ ਨਬੂਜ਼ਰਦਾਨ ਜੱਲਾਦਾਂ ਦੇ ਸਰਦਾਰ ਨੇ ਦੇਸ ਦੇ ਅੱਤ ਕੰਗਾਲਾਂ ਵਿੱਚੋਂ ਕੁਝ ਲੋਕ ਛੱਡ ਦਿੱਤੇ ਕਿ ਦਾਖ ਦੇ ਬਾਗ਼ਾਂ ਦੇ ਰਾਖੇ ਤੇ ਬਾਗਬਾਨ ਹੋਣ
But Nebuzaradan the captain of the guard left of the poorest of the land to be vineyard keepers and farmers.
17 ੧੭ ਅਤੇ ਪਿੱਤਲ ਦੇ ਉਹਨਾਂ ਥੰਮ੍ਹਾਂ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸਨ ਅਤੇ ਕੁਰਸੀਆਂ ਨੂੰ ਅਤੇ ਪਿੱਤਲ ਦੇ ਵੱਡੇ ਹੌਦ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸੀ ਕਸਦੀਆਂ ਨੇ ਟੁੱਕੜੇ-ਟੁੱਕੜੇ ਕਰ ਦਿੱਤਾ ਅਤੇ ਉਹ ਉਹਨਾਂ ਦਾ ਸਾਰਾ ਪਿੱਤਲ ਬਾਬਲ ਨੂੰ ਲੈ ਗਏ
The Chaldeans broke the pillars of bronze that were in the house of the LORD, and the bases and the bronze sea that were in the house of the LORD in pieces, and carried all their bronze to Babylon.
18 ੧੮ ਅਤੇ ਤਸਲੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਉਹ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਉਹ ਲੈ ਗਏ
They also took away the pots, the shovels, the snuffers, the basins, the spoons, and all the vessels of bronze with which they ministered.
19 ੧੯ ਨਾਲੇ ਕਟੋਰੇ, ਅੰਗੀਠੀਆਂ, ਬਾਟੇ, ਵਲਟੋਹੇ, ਸ਼ਮਾਦਾਨ, ਕੌਲੀਆਂ, ਅਤੇ ਕਟੋਰਦਾਨ ਜੋ ਸੋਨੇ ਦੇ ਸਨ ਉਹਨਾਂ ਦਾ ਸੋਨਾ ਅਤੇ ਜੋ ਚਾਂਦੀ ਦੇ ਸਨ ਉਹਨਾਂ ਦੀ ਚਾਂਦੀ ਜੱਲਾਦਾਂ ਦਾ ਸਰਦਾਰ ਲੈ ਗਿਆ
The captain of the guard took away the cups, the fire pans, the basins, the pots, the lampstands, the spoons, and the bowls; that which was of gold, in gold, and that which was of silver, in silver.
20 ੨੦ ਰਹੇ ਦੋ ਥੰਮ੍ਹ, ਵੱਡਾ ਹੌਦ, ਉਹ ਦੇ ਹੇਠਾਂ ਦੇ ਬਾਰਾਂ ਸਾਨ੍ਹ, ਅਤੇ ਕੁਰਸੀਆਂ ਜਿਨ੍ਹਾਂ ਨੂੰ ਸੁਲੇਮਾਨ ਨੇ ਯਹੋਵਾਹ ਦੇ ਭਵਨ ਦੇ ਲਈ ਬਣਾਇਆ ਸੀ ਉਹਨਾਂ ਸਾਰੀਆਂ ਵਸਤਾਂ ਦਾ ਪਿੱਤਲ ਤੋਲ ਤੋਂ ਬਾਹਰ ਸੀ
They took the two pillars, the one sea, and the twelve bronze bulls that were under the sea, and the stands which king Solomon had made for the house of the LORD. The bronze of all these vessels was without weight.
21 ੨੧ ਹਰ ਥੰਮ੍ਹ ਅਠਾਰਾਂ ਹੱਥ ਉੱਚਾ ਸੀ ਅਤੇ ਬਾਰਾਂ ਹੱਥ ਦੀ ਰੱਸੀ ਉਹ ਦੇ ਦੁਆਲੇ ਆਉਂਦੀ ਸੀ ਅਤੇ ਉਹ ਚਾਰ ਉਂਗਲ ਮੋਟਾ ਸੀ ਤੇ ਪੋਲਾ ਸੀ
As for the pillars, the height of the one pillar was eight feet seven inches; and a line of twenty feet eight inches encircled it; and its thickness was almost three inches. It was hollow.
22 ੨੨ ਉਹ ਦੇ ਉੱਤੇ ਪਿੱਤਲ ਦਾ ਇੱਕ ਕਲਸ ਸੀ ਅਤੇ ਕਲਸ ਪੰਜ ਹੱਥ ਉੱਚਾ ਸੀ ਅਤੇ ਉਹ ਕਲਸ ਉੱਤੇ ਚੁਫ਼ੇਰੇ ਜਾਲੀ ਤੇ ਅਨਾਰ ਸੱਭੇ ਪਿੱਤਲ ਦੇ ਸਨ ਅਤੇ ਦੂਜਾ ਥੰਮ੍ਹ ਵੀ ਇਹੋ ਜਿਹਾ ਸੀ ਅਤੇ ਉਸ ਉੱਤੇ ਵੀ ਅਨਾਰ ਸਨ
A capital of bronze was on it; and the height of the one capital was eight feet seven inches, with network and pomegranates on the capital all around, all of bronze: and the second pillar also had like these, and pomegranates.
23 ੨੩ ਛਿਆਨਵੇਂ ਅਨਾਰ ਉਸ ਦੇ ਪਾਸੇ ਉੱਤੇ ਸਨ ਅਤੇ ਜਾਲੀ ਦੇ ਦੁਆਲੇ ਦੇ ਸਾਰੇ ਅਨਾਰ ਇੱਕ ਸੌ ਸਨ।
There were ninety-six pomegranates on the sides; all the pomegranates were one hundred on the network all around.
24 ੨੪ ਜੱਲਾਦਾਂ ਦੇ ਸਰਦਾਰ ਨੇ ਸਰਾਯਾਹ ਪ੍ਰਧਾਨ ਜਾਜਕ ਅਤੇ ਉਹ ਦੇ ਹੇਠਲੇ ਜਾਜਕ ਸਫ਼ਨਯਾਹ ਅਤੇ ਤਿੰਨਾਂ ਦਰਬਾਨਾਂ ਨੂੰ ਫੜ ਲਿਆ
The captain of the guard took Seraiah the chief cohen, and Zephaniah the second cohen, and the three keepers of the threshold:
25 ੨੫ ਅਤੇ ਸ਼ਹਿਰ ਵਿੱਚੋਂ ਇੱਕ ਦਰਬਾਰੀ ਨੂੰ ਫੜ ਲਿਆ ਜੋ ਯੋਧਿਆਂ ਉੱਤੇ ਠਹਿਰਾਇਆ ਹੋਇਆ ਸੀ ਅਤੇ ਜਿਹੜੇ ਰਾਜਾ ਦੇ ਸਨਮੁਖ ਰਹਿੰਦੇ ਸਨ ਉਨ੍ਹਾਂ ਵਿੱਚੋਂ ਸੱਤ ਮਨੁੱਖਾਂ ਨੂੰ ਜੋ ਸ਼ਹਿਰ ਵਿੱਚ ਮਿਲੇ ਅਤੇ ਸੈਨਾਪਤੀ ਦਾ ਲਿਖਾਰੀ ਜੋ ਦੇਸ ਦੇ ਲੋਕਾਂ ਦੀ ਭਰਤੀ ਕਰਦਾ ਹੁੰਦਾ ਸੀ ਅਤੇ ਦੇਸ ਦੇ ਲੋਕਾਂ ਵਿੱਚੋਂ ਸੱਠ ਆਦਮੀ ਜੋ ਸ਼ਹਿਰ ਵਿੱਚ ਮਿਲੇ
and out of the city he took an officer who was set over the men of war; and seven men of those who saw the king's face, who were found in the city; and the scribe of the captain of the army, who mustered the people of the land; and sixty men of the people of the land, who were found in the midst of the city.
26 ੨੬ ਇਨ੍ਹਾਂ ਨੂੰ ਜੱਲਾਦਾਂ ਦਾ ਸਰਦਾਰ ਨਬੂਜ਼ਰਦਾਨ ਫੜ੍ਹ ਕੇ ਬਾਬਲ ਦੇ ਰਾਜਾ ਦੇ ਕੋਲ ਰਿਬਲਾਹ ਵਿੱਚ ਲੈ ਗਿਆ
Nebuzaradan the captain of the guard took them, and brought them to the king of Babylon to Riblah.
27 ੨੭ ਅਤੇ ਬਾਬਲ ਦੇ ਰਾਜਾ ਨੇ ਉਨ੍ਹਾਂ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਮਾਰ ਕੇ ਉਨ੍ਹਾਂ ਦਾ ਘਾਤ ਕੀਤਾ ਸੋ ਯਹੂਦਾਹ ਆਪਣੀ ਹੀ ਭੂਮੀ ਵਿੱਚੋਂ ਗ਼ੁਲਾਮ ਹੋ ਗਿਆ।
The king of Babylon struck them, and put them to death at Riblah in the land of Hamath. So Judah was carried away captive out of his land.
28 ੨੮ ਇਹ ਉਹ ਲੋਕ ਹਨ ਜਿਹਨਾਂ ਨੂੰ ਨਬੂਕਦਨੱਸਰ ਗ਼ੁਲਾਮ ਕਰ ਕੇ ਲੈ ਗਿਆ - ਸੱਤਵੇਂ ਸਾਲ ਵਿੱਚ ਤਿੰਨ ਹਜ਼ਾਰ ਤੇਈ ਯਹੂਦੀ
This is the people whom Nebuchadnezzar carried away captive: in the seventh year three thousand twenty-three Jews;
29 ੨੯ ਅਤੇ ਨਬੂਕਦਨੱਸਰ ਦੇ ਅਠਾਰਵੇਂ ਸਾਲ ਉਹ ਯਰੂਸ਼ਲਮ ਵਿੱਚੋਂ ਅੱਠ ਸੌ ਬੱਤੀ ਜਾਨਾਂ ਨੂੰ ਗ਼ੁਲਾਮ ਕਰਕੇ ਲੈ ਗਿਆ
in the eighteenth year of Nebuchadnezzar he carried away captive from Jerusalem eight hundred thirty-two persons;
30 ੩੦ ਨਬੂਕਦਨੱਸਰ ਦੇ ਤੇਈਵੇਂ ਸਾਲ ਨਬੂਜ਼ਰਦਾਨ ਜੱਲਾਦਾਂ ਦਾ ਸਰਦਾਰ ਸੱਤ ਸੌ ਪੰਤਾਲੀ ਯਹੂਦੀ ਗ਼ੁਲਾਮ ਕਰ ਕੇ ਲੈ ਗਿਆ। ਇਹ ਸਾਰੇ ਜਣੇ ਚਾਰ ਹਜ਼ਾਰ ਛੇ ਸੌ ਸਨ।
in the three and twentieth year of Nebuchadnezzar Nebuzaradan the captain of the guard carried away captive of the Jews seven hundred forty-five persons: all the persons were four thousand and six hundred.
31 ੩੧ ਅਤੇ ਯਹੂਦਾਹ ਦੇ ਰਾਜਾ ਯਹੋਯਾਕੀਨ ਦੀ ਗ਼ੁਲਾਮੀ ਦੇ ਸੈਂਤੀਵੇਂ ਸਾਲ ਦੇ ਬਾਰ੍ਹਵੇਂ ਮਹੀਨੇ ਦੇ ਪੱਚੀਵੇਂ ਦਿਨ ਅਜਿਹਾ ਹੋਇਆ ਕਿ ਬਾਬਲ ਦੇ ਰਾਜਾ ਅਵੀਲ-ਮਰੋਦਕ ਨੇ ਆਪਣੇ ਰਾਜ ਦੇ ਪਹਿਲੇ ਹੀ ਸਾਲ ਯਹੂਦਾਹ ਦੇ ਰਾਜਾ ਯਹੋਯਾਕੀਨ ਨੂੰ ਕੈਦ ਤੋਂ ਕੱਢ ਕੇ ਉਹ ਨੂੰ ਉੱਚਿਆਂ ਕੀਤਾ
It happened in the seven and thirtieth year of the captivity of Jehoiachin king of Judah, in the twelfth month, in the five and twentieth day of the month, that Awil-Marduk king of Babylon, in the first year of his reign, lifted up the head of Jehoiachin king of Judah, and brought him forth out of prison;
32 ੩੨ ਅਤੇ ਉਸ ਨੇ ਉਹ ਦੇ ਨਾਲ ਹਿੱਤ ਦੀਆਂ ਗੱਲਾਂ ਕੀਤੀਆਂ ਉਹ ਦੇ ਸਿੰਘਾਸਣ ਨੂੰ ਉਹਨਾਂ ਰਾਜਿਆਂ ਦੇ ਸਿੰਘਾਸਣਾਂ ਨਾਲੋਂ ਜੋ ਉਹ ਦੇ ਬਾਬਲ ਵਿੱਚ ਸਨ ਉੱਚਿਆਂ ਕੀਤਾ
and he spoke kindly to him, and set his throne above the throne of the kings who were with him in Babylon,
33 ੩੩ ਸੋ ਯਹੋਯਾਕੀਨ ਆਪਣੇ ਕੈਦ ਵਾਲੇ ਬਸਤਰ ਬਦਲ ਕੇ ਉਹ ਉਮਰ ਭਰ ਉਸ ਦੇ ਸਾਹਮਣੇ ਰੋਟੀ ਖਾਂਦਾ ਰਿਹਾ
and changed his prison garments. Jehoiachin ate bread before him continually all the days of his life:
34 ੩੪ ਉਹ ਦਾ ਰਾਸ਼ਨ ਸਦਾ ਦਾ ਰਾਸ਼ਨ ਸੀ ਅਤੇ ਉਹ ਨੂੰ ਰਾਜਾ ਵੱਲੋਂ ਉਹ ਦੀ ਉਮਰ ਭਰ ਮੌਤ ਤੱਕ ਨਿੱਤ ਦਿੱਤਾ ਜਾਂਦਾ ਰਿਹਾ।
and for his allowance, there was a continual allowance given him by the king of Babylon, every day a portion until the day of his death, all the days of his life.

< ਯਿਰਮਿਯਾਹ 52 >