< ਯਿਰਮਿਯਾਹ 6 >

1 ਹੇ ਬਿਨਯਾਮੀਨੀਓ, ਆਪਣੇ ਬਚਾਉ ਲਈ ਯਰੂਸ਼ਲਮ ਵਿੱਚੋਂ ਨੱਠੋ, ਤਕੋਆਹ ਵਿੱਚ ਤੁਰ੍ਹੀ ਫੂਕੋ, ਬੈਤ ਹੱਕਾਰਮ ਵਿੱਚ ਨਿਸ਼ਾਨ ਖੜਾ ਕਰੋ, ਕਿਉਂ ਜੋ ਉੱਤਰ ਵੱਲੋਂ ਇੱਕ ਬੁਰਿਆਈ ਅਤੇ ਵੱਡੀ ਤਬਾਹੀ ਝਾਕਦੀ ਹੈ।
Bježite, sinovi Benjaminovi, isred Jeruzalema! U Tekoi zatrubite u rog, na Bet Hakeremu podignite bojni stijeg! Jer sa Sjevera se nadvija nesreća, propast velika.
2 ਮੈਂ ਸੀਯੋਨ ਦੀ ਧੀ ਨੂੰ ਜਿਹੜੀ ਸੋਹਣੀ ਅਤੇ ਨਾਜ਼ੁਕ ਹੈ ਮਾਰ ਸੁੱਟਾਂਗਾ।
Može li se Kći sionska usporedit' s nježnom tratinom?
3 ਆਜੜੀ ਆਪਣੇ ਇੱਜੜਾਂ ਸਣੇ ਉਸ ਦੇ ਕੋਲ ਆਉਣਗੇ, ਉਹ ਉਸ ਦੇ ਵਿਰੁੱਧ ਆਲੇ-ਦੁਆਲੇ ਆਪਣੇ ਤੰਬੂ ਲਾਉਣਗੇ, ਹਰੇਕ ਆਪੋ ਆਪਣੇ ਥਾਂ ਵਿੱਚ ਚਰਾਵੇਗਾ।
K njoj dolaze pastiri sa stadima. Svud oko nje razapeše šatore, svaki pase na dijelu svome.
4 ਉਹ ਦੇ ਵਿਰੁੱਧ ਲੜਾਈ ਛੇੜੋ, ਉੱਠੋ! ਅਸੀਂ ਦੁਪਹਿਰ ਵੇਲੇ ਚੜ੍ਹਾਈ ਕਰੀਏ! ਹਾਏ ਸਾਨੂੰ! ਦਿਨ ਜੋ ਢਲਦਾ ਜਾਂਦਾ ਹੈ, ਅਤੇ ਸ਼ਾਮਾਂ ਦੇ ਪਰਛਾਵੇਂ ਵਧਦੇ ਜਾਂਦੇ ਹਨ।
S njome zametnite sveti boj! Na noge! Navalimo usred dana! Jao nama, jer se dan naginje k zapadu, a večernje sjene duljaju!
5 ਉੱਠੋ! ਅਸੀਂ ਰਾਤ ਨੂੰ ਚੜ੍ਹਾਈ ਕਰੀਏ, ਅਤੇ ਉਹ ਦੇ ਮਹਿਲਾਂ ਨੂੰ ਢਾਹ ਸੁੱਟੀਏ!।
Na noge! Navalimo usred noći, razrušimo dvore njene!”
6 ਸੈਨਾਂ ਦਾ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਤੁਸੀਂ ਰੁੱਖਾਂ ਨੂੰ ਵੱਢ ਸੁੱਟੋ, ਯਰੂਸ਼ਲਮ ਦੇ ਵਿਰੁੱਧ ਦਮਦਮਾ ਬੰਨ੍ਹੋ, ਇਹ ਉਹ ਸ਼ਹਿਰ ਹੈ ਜਿਹ ਨੂੰ ਸਜ਼ਾ ਦੇਣੀ ਚਾਹੀਦੀ ਹੈ, ਉਹ ਦੇ ਵਿੱਚ ਧੱਕਾ ਧੋੜਾ ਹੀ ਹੈ।
Jer ovako zbori Jahve nad Vojskama: “Oborite stabla njena, podignite nasip oko Jeruzalema, to je grad laži, u njemu je sve samo tlačenje.
7 ਜਿਵੇਂ ਖੂਹ ਆਪਣੇ ਪਾਣੀ ਨੂੰ ਤਾਜ਼ਾ ਰੱਖਦਾ ਹੈ, ਤਿਵੇਂ ਉਹ ਆਪਣੀ ਬੁਰਿਆਈ ਨੂੰ ਤਾਜ਼ਾ ਰੱਖਦੀ ਹੈ। ਧੱਕਾ ਅਤੇ ਲੁੱਟ ਉਹ ਦੇ ਵਿੱਚ ਸੁਣੀ ਜਾਂਦੀ ਹੈ, ਮੇਰੇ ਅੱਗੇ ਸਦਾ ਬਿਮਾਰੀ ਅਤੇ ਘਾਓ ਹਨ।
Kao što iz studenca izvire voda, tako iz njega opačina izvire. U njemu se čuje samo nasilje i pustošenje, preda mnom su svagda bolesti i rane.
8 ਹੇ ਯਰੂਸ਼ਲਮ ਸਿੱਖਿਆ ਲੈ, ਮਤੇ ਮੇਰਾ ਦਿਲ ਤੈਥੋਂ ਖੱਟਾ ਪੈ ਜਾਵੇ, ਮਤੇ ਮੈਂ ਤੈਨੂੰ ਵਿਰਾਨ ਕਰ ਛੱਡਾਂ, ਅਤੇ ਮੈਂ ਤੈਨੂੰ ਬੇ ਚਿਰਾਗ ਕਰ ਦੇ!
Popravi se, Jeruzaleme, da mi se duša od tebe ne odvrati, da te ne pretvorim u pustoš, u zemlju nenastanjenu.”
9 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਉਹ ਇਸਰਾਏਲ ਦੀ ਰਹਿੰਦ-ਖੁਹੰਦ ਨੂੰ ਅੰਗੂਰ ਵਾਂਗੂੰ ਉੱਕਾ ਹੀ ਚੁੱਗ ਲੈਣਗੇ, ਤੂੰ ਆਪਣਾ ਹੱਥ ਅੰਗੂਰ ਚੁਗਣ ਵਾਲੇ ਵਾਂਗੂੰ ਟਹਿਣੀਆਂ ਉੱਤੇ ਫੇਰ।
Ovako govori Jahve nad Vojskama: “Paljetkuj, paljetkuj kao lozu Ostatak Izraelov! Poput berača pruži ruke među čokote!”
10 ੧੦ ਮੈਂ ਕਿਹ ਨੂੰ ਬੋਲਾਂ ਅਤੇ ਕਿਹ ਨੂੰ ਜਤਾਵਾਂ, ਜੋ ਉਹ ਸੁਣਨ? ਵੇਖੋ, ਉਹਨਾਂ ਦੇ ਕੰਨ ਬੰਦ ਹਨ, ਉਹ ਧਿਆਨ ਨਹੀਂ ਦੇ ਸਕਦੇ, ਵੇਖੋ, ਯਹੋਵਾਹ ਦਾ ਬਚਨ ਉਹਨਾਂ ਲਈ ਇੱਕ ਨਿਆਦਰੀ ਹੈ, ਉਹ ਉਸ ਦੇ ਵਿੱਚੋਂ ਮਗਨ ਨਹੀਂ ਹਨ।
Komu treba da govorim, koga da opomenem da me saslušaju? Gle, uho im je neobrezano stog ne mogu čuti. Gle, riječ Jahvina postade im porugom, nije im mila.
11 ੧੧ ਮੈਂ ਯਹੋਵਾਹ ਦੇ ਗਜ਼ਬ ਨਾਲ ਭਰਿਆ ਹੋਇਆ ਹਾਂ, ਮੈਂ ਉਹ ਨੂੰ ਸਹਿੰਦਾ-ਸਹਿੰਦਾ ਥੱਕ ਗਿਆ ਹਾਂ, ਇਹ ਨੂੰ ਗਲੀ ਵਿੱਚ ਬੱਚਿਆਂ ਉੱਤੇ ਉਲੱਦ ਦੇ, ਨਾਲੇ ਜੁਆਨਾਂ ਦੇ ਇਕੱਠ ਉੱਤੇ ਵੀ। ਨਾਲੇ ਮਨੁੱਖ ਆਪਣੀ ਔਰਤ ਨਾਲ ਫੜਿਆ ਜਾਵੇਗਾ, ਅਤੇ ਬੁੱਢਾ ਵੱਡੀ ਉਮਰ ਵਾਲੇ ਨਾਲ।
Prepun sam gnjeva Jahvina, ne mogu više izdržati! - Izlij ga, dakle, po djeci na ulici i na skupove mladića. Sve će ih obuzeti: muža i ženu, starca i čovjeka zrele dobi.
12 ੧੨ ਉਹਨਾਂ ਦੇ ਘਰ ਦੂਜਿਆਂ ਦੇ ਹਵਾਲੇ ਕੀਤੇ ਜਾਣਗੇ, ਨਾਲੇ ਉਹਨਾਂ ਦੇ ਖੇਤ ਅਤੇ ਉਹਨਾਂ ਦੀਆਂ ਔਰਤਾਂ ਵੀ, ਮੈਂ ਆਪਣਾ ਹੱਥ ਦੇਸ ਦੇ ਵਾਸੀਆਂ ਦੇ ਵਿਰੁੱਧ ਚੁੱਕਾਂਗਾ, ਯਹੋਵਾਹ ਦਾ ਵਾਕ ਹੈ।
Njihove će kuće pripasti drugima, a tako i polja i žene im. “Da, ispružit ću ruku svoju - govori Jahve - na stanovnike ove zemlje,
13 ੧੩ ਉਹਨਾਂ ਵਿੱਚੋਂ ਛੋਟੇ ਤੋਂ ਲੈ ਕੇ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਅਤੇ ਨਬੀ ਤੋਂ ਲੈ ਕੇ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ।
jer od najmanjega do najvećeg svi gramze za plijenom, od proroka do svećenika svi su varalice.
14 ੧੪ ਉਹਨਾਂ ਨੇ ਮੇਰੀ ਪਰਜਾ ਦੇ ਫੱਟਾਂ ਨੂੰ ਥੋੜਾ ਜਿਹਾ ਚੰਗਾ ਕੀਤਾ ਹੈ, ਉਹ ਆਖਦੇ ਹਨ ਸ਼ਾਂਤੀ, ਸ਼ਾਂਤੀ! ਪਰ ਸ਼ਾਂਤੀ ਹੈ ਨਹੀਂ।
I olako liječe ranu naroda moga, vičući: 'Mir! Mir!' Ali mira nema.
15 ੧੫ ਕੀ ਉਹ ਲੱਜਿਆਵਾਨ ਹੋਏ ਜਦ ਉਹਨਾਂ ਨੇ ਘਿਣਾਉਣੇ ਕੰਮ ਕੀਤੇ? ਨਹੀਂ, ਮੂਲੋਂ ਹੀ ਲੱਜਿਆਵਾਨ ਨਾ ਹੋਏ! ਉਹਨਾਂ ਨੇ ਲਾਲ ਪੀਲਾ ਹੋਣ ਨੂੰ ਜਾਣਿਆ ਵੀ ਨਾ! ਇਸ ਲਈ ਉਹ ਡਿੱਗਿਆਂ ਹੋਇਆਂ ਵਿੱਚ ਡਿੱਗ ਪੈਣਗੇ, ਜਿਸ ਵੇਲੇ ਮੈਂ ਉਹਨਾਂ ਦੀ ਖ਼ਬਰ ਲਵਾਂਗਾ। ਉਹ ਠੁਕਰਾਏ ਜਾਣਗੇ, ਯਹੋਵਾਹ ਆਖਦਾ ਹੈ।
Nek' se postide što gnusobu počiniše, no oni više ne znaju što je stid, ne umiju se više crvenjeti. I zato će popadati s onima što padaju, srušit će se kad stanem kažnjavati” - govori Jahve.
16 ੧੬ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, ਤੁਸੀਂ ਰਾਹਾਂ ਵਿੱਚ ਖਲੋ ਜਾਓ ਅਤੇ ਵੇਖੋ, ਅਤੇ ਪੁਰਾਣੇ ਰਸਤਿਆਂ ਲਈ ਪੁੱਛੋ, ਕਿ ਅੱਛਾ ਰਾਹ ਕਿੱਥੇ ਹੈ? ਤਾਂ ਉਹ ਦੇ ਵਿੱਚ ਚੱਲੋ। ਤੁਸੀਂ ਆਪਣੀਆਂ ਜਾਨਾਂ ਲਈ ਅਰਾਮ ਪਾਓਗੇ, ਪਰ ਉਹਨਾਂ ਆਖਿਆ, ਅਸੀਂ ਉਹਨਾਂ ਵਿੱਚ ਨਾ ਚੱਲਾਂਗੇ।
Ovako govori Jahve: “Stanite na negdašnje putove, raspitajte se za iskonske staze: Koji put vodi k dobru? Njime pođite i naći ćete spokoj dušama svojim! Al' oni rekoše: 'Ne idemo!'
17 ੧੭ ਮੈਂ ਤੁਹਾਡੇ ਲਈ ਰਾਖੇ ਠਹਿਰਾਏ ਅਤੇ ਆਖਿਆ, ਤੁਸੀਂ ਤੁਰ੍ਹੀ ਦੀ ਅਵਾਜ਼ ਵੱਲ ਧਿਆਨ ਦਿਓ, ਪਰ ਉਹਨਾਂ ਆਖਿਆ ਅਸੀਂ ਧਿਆਨ ਨਾ ਦੇਵਾਂਗੇ।
I postavih im stražare: 'Pazite na glas roga!' Al' oni rekoše: 'Nećemo paziti!'
18 ੧੮ ਇਸ ਲਈ ਹੇ ਕੌਮੋਂ, ਤੁਸੀਂ ਸੁਣੋ, ਹੇ ਮੰਡਲੀ, ਤੂੰ ਜਾਣ ਜੋ ਉਹਨਾਂ ਉੱਤੇ ਕੀ ਹੋਣ ਵਾਲਾ ਹੈ।
Zato čujte, narodi, i vi pastiri stada njihovih!
19 ੧੯ ਹੇ ਧਰਤੀ ਸੁਣ! ਮੈਂ ਇਸ ਪਰਜਾ ਉੱਤੇ ਬੁਰਿਆਈ ਲਿਆ ਰਿਹਾ ਹਾਂ। ਇਹ ਉਹਨਾਂ ਦੇ ਵਿਚਾਰਾਂ ਦਾ ਫਲ ਹੈ, ਉਹਨਾਂ ਨੇ ਤਾਂ ਮੇਰੇ ਬਚਨ ਉੱਤੇ ਧਿਆਨ ਨਹੀਂ ਦਿੱਤਾ, ਮੇਰੀ ਬਿਵਸਥਾ ਨੂੰ ਉਹਨਾਂ ਨੇ ਰੱਦ ਕਰ ਦਿੱਤਾ।
Čuj, zemljo! Gle, dovodim zlo na ovaj narod, plod njihove pobune, jer oni ne slušahu riječi moje, Zakon moj odbaciše.
20 ੨੦ ਕਾਹਦੇ ਲਈ ਸ਼ਬਾ ਤੋਂ ਲੁਬਾਨ ਅਤੇ ਦੂਰ ਦੇਸ ਤੋਂ ਬੇਦ-ਮੁਸ਼ਕ ਮੇਰੇ ਕੋਲ ਆਉਂਦੇ ਹਨ? ਤੇਰੀਆਂ ਹੋਮ ਦੀਆਂ ਭੇਟਾਂ ਮੈਨੂੰ ਨਹੀਂ ਭਾਉਂਦੀਆਂ, ਅਤੇ ਤੇਰੀਆਂ ਬਲੀਆਂ ਮੈਨੂੰ ਪਸੰਦ ਨਹੀਂ।
Što će mi tamjan koji dolazi iz Šebe i trska mirisna iz zemlje daleke? Vaše mi paljenice nisu drage, nisu mi po volji klanice vaše.”
21 ੨੧ ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਸ ਪਰਜਾ ਦੇ ਅੱਗੇ ਠੇਡਾ ਖਾਣ ਵਾਲੀਆਂ ਚੀਜ਼ਾਂ ਰੱਖਾਂਗਾ, ਪਿਉ ਅਤੇ ਪੁੱਤਰ ਇਕੱਠੇ ਠੇਡਾ ਖਾਣਗੇ, ਗੁਆਂਢੀ ਅਤੇ ਉਹ ਦਾ ਮਿੱਤਰ ਨਾਸ ਹੋ ਜਾਣਗੇ।
Zato ovako govori Jahve: “Evo postavljam narodu ovome prepreke o koje će se spotaći, oci i djeca zajedno, poginut će susjed zajedno s prijateljem.”
22 ੨੨ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਲੋਕ ਉੱਤਰ ਦੇਸ ਵਲੋਂ ਲੱਗੇ ਆਉਂਦੇ ਹਨ, ਅਤੇ ਇੱਕ ਵੱਡੀ ਕੌਮ ਧਰਤੀ ਦੀਆਂ ਹੱਦਾਂ ਤੋਂ ਜਾਗ ਉੱਠੀ ਹੈ।
Ovako govori Jahve: “Evo dolazi narod iz zemlje sjeverne, puk velik diže se s krajeva zemlje:
23 ੨੩ ਉਹ ਧਣੁੱਖ ਅਤੇ ਭਾਲਾ ਫੜ੍ਹਦੇ ਹਨ, ਉਹ ਜ਼ਾਲਮ ਅਤੇ ਬੇਰਹਿਮ ਹਨ, ਉਹਨਾਂ ਦੀ ਅਵਾਜ਼ ਸਮੁੰਦਰ ਵਾਂਗੂੰ ਗੱਜਦੀ ਹੈ, ਉਹ ਘੋੜਿਆਂ ਉੱਤੇ ਚੜ੍ਹਦੇ ਹਨ, ਉਹ ਜੰਗੀ ਮਨੁੱਖਾਂ ਵਾਂਗੂੰ ਪਾਲਾਂ ਬੰਨ੍ਹਦੇ ਹਨ, ਹੇ ਸੀਯੋਨ ਦੀਏ ਧੀਏ, ਤੇਰੇ ਵਿਰੁੱਧ!
u ruci im luk i koplje, okrutni su, nemilosrdni; graja im buči kao more, jašu na konjima, kao jedan za boj spremni protiv tebe, Kćeri sionska.
24 ੨੪ ਅਸੀਂ ਉਹ ਦੀ ਖ਼ਬਰ ਸੁਣੀ ਹੈ, ਸਾਡੇ ਹੱਥ ਢਿੱਲੇ ਪੈ ਗਏ ਹਨ, ਸਾਨੂੰ ਦੁੱਖ ਲੱਗਾ, ਜਿਵੇਂ ਜਣਨ ਵਾਲੀ ਔਰਤ ਨੂੰ ਪੀੜਾਂ।
Kad saznasmo novost, ruke nam klonuše, strava nas obuze, bol kao porodilju.
25 ੨੫ ਖੇਤ ਵਿੱਚ ਨਾ ਜਾਓ ਨਾ ਰਾਹ ਵਿੱਚ ਚੱਲੋ, ਕਿਉਂ ਜੋ ਵੈਰੀ ਦੇ ਕੋਲ ਤਲਵਾਰ ਹੈ, ਅਤੇ ਹਰ ਪਾਸਿਓਂ ਭੈਅ ਹੈ।
Ne izlazite u polja, ne idite na putove, jer mačevi dušmanski prijete, užas sve uokolo.
26 ੨੬ ਹੇ ਮੇਰੀ ਪਰਜਾ ਦੀਏ ਧੀਏ, ਆਪਣੇ ਲੱਕ ਉੱਤੇ ਤੱਪੜ ਬੰਨ੍ਹ, ਅਤੇ ਸੁਆਹ ਵਿੱਚ ਲੇਟਿਆ ਰਹਿ। ਤੂੰ ਸੋਗ ਕਰ ਜਿਵੇਂ ਇਕਲੌਤੇ ਪੁੱਤਰ ਉੱਤੇ ਕਰੀਦਾ ਹੈ, ਤੂੰ ਬਹੁਤ ਭਾਰੀ ਸਿਆਪਾ ਕਰ, - ਸੱਤਿਆਨਾਸ ਕਰਨ ਵਾਲਾ ਅਚਾਨਕ ਸਾਡੇ ਉੱਤੇ ਆ ਪਵੇਗਾ।
Kćeri mog naroda, kostrijet pripaši, pospi se pepelom, nariči k'o za jedincem tužaljku pregorku. Jer će doći nenadano na nas pustošnik.
27 ੨੭ ਮੈਂ ਤੈਨੂੰ ਆਪਣੀ ਪਰਜਾ ਵਿੱਚ ਇੱਕ ਬੁਰਜ ਅਤੇ ਇੱਕ ਗੜ੍ਹ ਬਣਾਇਆ ਹੈ, ਭਈ ਤੂੰ ਉਹਨਾਂ ਦੇ ਰਾਹਾਂ ਨੂੰ ਜਾਣੇ ਅਤੇ ਪਰਖੇਂ।
Postavih te za ispitivača naroda mojeg da spoznaš i ispitaš putove njegove.
28 ੨੮ ਉਹ ਸਾਰਿਆਂ ਦੇ ਸਾਰੇ ਢੀਠ ਤੇ ਆਕੀ ਹਨ, ਉਹ ਚੁਗਲੀਆਂ ਕਰਦੇ ਫਿਰਦੇ ਹਨ, ਉਹ ਪਿੱਤਲ ਅਤੇ ਲੋਹਾ ਹਨ, ਉਹ ਸਾਰਿਆਂ ਦੇ ਸਾਰੇ ਭੈੜੇ ਕੰਮ ਕਰਦੇ ਹਨ।
Svi su oni odmetnici najgori, okolo kleveću i mjed i željezo, svi su pokvareni.
29 ੨੯ ਧੌਕਣੀ ਜ਼ੋਰ ਨਾਲ ਫੂਕਦੇ ਹਨ, ਸਿੱਕਾ ਅੱਗ ਨਾਲ ਭਸਮ ਹੋ ਜਾਂਦਾ ਹੈ, ਸਾਫ਼ ਕਰਨ ਦਾ ਕੰਮ ਐਂਵੇਂ ਜਾਂਦਾ ਹੈ, ਪਰ ਬੁਰਿਆਈ ਵੱਖ ਨਹੀਂ ਹੋਏ।
Mijeh sopće da bi vatra proždrla olovo, zalud se ljevač trudi da ga rastopi: šljaka se ne da izlučiti.”
30 ੩੦ ਉਹ “ਰੱਦੀ ਚਾਂਦੀ” ਅਖਵਾਉਣਗੇ, ਕਿਉਂਕਿ ਯਹੋਵਾਹ ਨੇ ਉਹਨਾਂ ਨੂੰ ਰੱਦ ਕੀਤਾ ਹੈ।
“Srebro odbačeno”, tako ih zovu, jer ih Jahve odbaci!

< ਯਿਰਮਿਯਾਹ 6 >