< ਯਿਰਮਿਯਾਹ 6 >
1 ੧ ਹੇ ਬਿਨਯਾਮੀਨੀਓ, ਆਪਣੇ ਬਚਾਉ ਲਈ ਯਰੂਸ਼ਲਮ ਵਿੱਚੋਂ ਨੱਠੋ, ਤਕੋਆਹ ਵਿੱਚ ਤੁਰ੍ਹੀ ਫੂਕੋ, ਬੈਤ ਹੱਕਾਰਮ ਵਿੱਚ ਨਿਸ਼ਾਨ ਖੜਾ ਕਰੋ, ਕਿਉਂ ਜੋ ਉੱਤਰ ਵੱਲੋਂ ਇੱਕ ਬੁਰਿਆਈ ਅਤੇ ਵੱਡੀ ਤਬਾਹੀ ਝਾਕਦੀ ਹੈ।
“Flee for safety, you children of Benjamin, out of the middle of Jerusalem! Blow the trumpet in Tekoa and raise up a signal on Beth Haccherem, for evil looks out from the north with a great destruction.
2 ੨ ਮੈਂ ਸੀਯੋਨ ਦੀ ਧੀ ਨੂੰ ਜਿਹੜੀ ਸੋਹਣੀ ਅਤੇ ਨਾਜ਼ੁਕ ਹੈ ਮਾਰ ਸੁੱਟਾਂਗਾ।
I will cut off the beautiful and delicate one, the daughter of Zion.
3 ੩ ਆਜੜੀ ਆਪਣੇ ਇੱਜੜਾਂ ਸਣੇ ਉਸ ਦੇ ਕੋਲ ਆਉਣਗੇ, ਉਹ ਉਸ ਦੇ ਵਿਰੁੱਧ ਆਲੇ-ਦੁਆਲੇ ਆਪਣੇ ਤੰਬੂ ਲਾਉਣਗੇ, ਹਰੇਕ ਆਪੋ ਆਪਣੇ ਥਾਂ ਵਿੱਚ ਚਰਾਵੇਗਾ।
Shepherds with their flocks will come to her. They will pitch their tents against her all around. They will feed everyone in his place.”
4 ੪ ਉਹ ਦੇ ਵਿਰੁੱਧ ਲੜਾਈ ਛੇੜੋ, ਉੱਠੋ! ਅਸੀਂ ਦੁਪਹਿਰ ਵੇਲੇ ਚੜ੍ਹਾਈ ਕਰੀਏ! ਹਾਏ ਸਾਨੂੰ! ਦਿਨ ਜੋ ਢਲਦਾ ਜਾਂਦਾ ਹੈ, ਅਤੇ ਸ਼ਾਮਾਂ ਦੇ ਪਰਛਾਵੇਂ ਵਧਦੇ ਜਾਂਦੇ ਹਨ।
“Prepare war against her! Arise! Let’s go up at noon. Woe to us! For the day declines, for the shadows of the evening are stretched out.
5 ੫ ਉੱਠੋ! ਅਸੀਂ ਰਾਤ ਨੂੰ ਚੜ੍ਹਾਈ ਕਰੀਏ, ਅਤੇ ਉਹ ਦੇ ਮਹਿਲਾਂ ਨੂੰ ਢਾਹ ਸੁੱਟੀਏ!।
Arise! Let’s go up by night, and let’s destroy her palaces.”
6 ੬ ਸੈਨਾਂ ਦਾ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਤੁਸੀਂ ਰੁੱਖਾਂ ਨੂੰ ਵੱਢ ਸੁੱਟੋ, ਯਰੂਸ਼ਲਮ ਦੇ ਵਿਰੁੱਧ ਦਮਦਮਾ ਬੰਨ੍ਹੋ, ਇਹ ਉਹ ਸ਼ਹਿਰ ਹੈ ਜਿਹ ਨੂੰ ਸਜ਼ਾ ਦੇਣੀ ਚਾਹੀਦੀ ਹੈ, ਉਹ ਦੇ ਵਿੱਚ ਧੱਕਾ ਧੋੜਾ ਹੀ ਹੈ।
For Yahweh of Armies said, “Cut down trees, and cast up a mound against Jerusalem. This is the city to be visited. She is filled with oppression within herself.
7 ੭ ਜਿਵੇਂ ਖੂਹ ਆਪਣੇ ਪਾਣੀ ਨੂੰ ਤਾਜ਼ਾ ਰੱਖਦਾ ਹੈ, ਤਿਵੇਂ ਉਹ ਆਪਣੀ ਬੁਰਿਆਈ ਨੂੰ ਤਾਜ਼ਾ ਰੱਖਦੀ ਹੈ। ਧੱਕਾ ਅਤੇ ਲੁੱਟ ਉਹ ਦੇ ਵਿੱਚ ਸੁਣੀ ਜਾਂਦੀ ਹੈ, ਮੇਰੇ ਅੱਗੇ ਸਦਾ ਬਿਮਾਰੀ ਅਤੇ ਘਾਓ ਹਨ।
As a well produces its waters, so she produces her wickedness. Violence and destruction is heard in her. Sickness and wounds are continually before me.
8 ੮ ਹੇ ਯਰੂਸ਼ਲਮ ਸਿੱਖਿਆ ਲੈ, ਮਤੇ ਮੇਰਾ ਦਿਲ ਤੈਥੋਂ ਖੱਟਾ ਪੈ ਜਾਵੇ, ਮਤੇ ਮੈਂ ਤੈਨੂੰ ਵਿਰਾਨ ਕਰ ਛੱਡਾਂ, ਅਤੇ ਮੈਂ ਤੈਨੂੰ ਬੇ ਚਿਰਾਗ ਕਰ ਦੇ!
Be instructed, Jerusalem, lest my soul be alienated from you, lest I make you a desolation, an uninhabited land.”
9 ੯ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਉਹ ਇਸਰਾਏਲ ਦੀ ਰਹਿੰਦ-ਖੁਹੰਦ ਨੂੰ ਅੰਗੂਰ ਵਾਂਗੂੰ ਉੱਕਾ ਹੀ ਚੁੱਗ ਲੈਣਗੇ, ਤੂੰ ਆਪਣਾ ਹੱਥ ਅੰਗੂਰ ਚੁਗਣ ਵਾਲੇ ਵਾਂਗੂੰ ਟਹਿਣੀਆਂ ਉੱਤੇ ਫੇਰ।
Yahweh of Armies says, “They will thoroughly glean the remnant of Israel like a vine. Turn again your hand as a grape gatherer into the baskets.”
10 ੧੦ ਮੈਂ ਕਿਹ ਨੂੰ ਬੋਲਾਂ ਅਤੇ ਕਿਹ ਨੂੰ ਜਤਾਵਾਂ, ਜੋ ਉਹ ਸੁਣਨ? ਵੇਖੋ, ਉਹਨਾਂ ਦੇ ਕੰਨ ਬੰਦ ਹਨ, ਉਹ ਧਿਆਨ ਨਹੀਂ ਦੇ ਸਕਦੇ, ਵੇਖੋ, ਯਹੋਵਾਹ ਦਾ ਬਚਨ ਉਹਨਾਂ ਲਈ ਇੱਕ ਨਿਆਦਰੀ ਹੈ, ਉਹ ਉਸ ਦੇ ਵਿੱਚੋਂ ਮਗਨ ਨਹੀਂ ਹਨ।
To whom should I speak and testify, that they may hear? Behold, their ear is uncircumcised, and they can’t listen. Behold, Yahweh’s word has become a reproach to them. They have no delight in it.
11 ੧੧ ਮੈਂ ਯਹੋਵਾਹ ਦੇ ਗਜ਼ਬ ਨਾਲ ਭਰਿਆ ਹੋਇਆ ਹਾਂ, ਮੈਂ ਉਹ ਨੂੰ ਸਹਿੰਦਾ-ਸਹਿੰਦਾ ਥੱਕ ਗਿਆ ਹਾਂ, ਇਹ ਨੂੰ ਗਲੀ ਵਿੱਚ ਬੱਚਿਆਂ ਉੱਤੇ ਉਲੱਦ ਦੇ, ਨਾਲੇ ਜੁਆਨਾਂ ਦੇ ਇਕੱਠ ਉੱਤੇ ਵੀ। ਨਾਲੇ ਮਨੁੱਖ ਆਪਣੀ ਔਰਤ ਨਾਲ ਫੜਿਆ ਜਾਵੇਗਾ, ਅਤੇ ਬੁੱਢਾ ਵੱਡੀ ਉਮਰ ਵਾਲੇ ਨਾਲ।
Therefore I am full of Yahweh’s wrath. I am weary with holding it in. “Pour it out on the children in the street, and on the assembly of young men together; for even the husband with the wife will be taken, the aged with him who is full of days.
12 ੧੨ ਉਹਨਾਂ ਦੇ ਘਰ ਦੂਜਿਆਂ ਦੇ ਹਵਾਲੇ ਕੀਤੇ ਜਾਣਗੇ, ਨਾਲੇ ਉਹਨਾਂ ਦੇ ਖੇਤ ਅਤੇ ਉਹਨਾਂ ਦੀਆਂ ਔਰਤਾਂ ਵੀ, ਮੈਂ ਆਪਣਾ ਹੱਥ ਦੇਸ ਦੇ ਵਾਸੀਆਂ ਦੇ ਵਿਰੁੱਧ ਚੁੱਕਾਂਗਾ, ਯਹੋਵਾਹ ਦਾ ਵਾਕ ਹੈ।
Their houses will be turned to others, their fields and their wives together; for I will stretch out my hand on the inhabitants of the land, says Yahweh.”
13 ੧੩ ਉਹਨਾਂ ਵਿੱਚੋਂ ਛੋਟੇ ਤੋਂ ਲੈ ਕੇ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਅਤੇ ਨਬੀ ਤੋਂ ਲੈ ਕੇ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ।
“For from their least even to their greatest, everyone is given to covetousness. From the prophet even to the priest, everyone deals falsely.
14 ੧੪ ਉਹਨਾਂ ਨੇ ਮੇਰੀ ਪਰਜਾ ਦੇ ਫੱਟਾਂ ਨੂੰ ਥੋੜਾ ਜਿਹਾ ਚੰਗਾ ਕੀਤਾ ਹੈ, ਉਹ ਆਖਦੇ ਹਨ ਸ਼ਾਂਤੀ, ਸ਼ਾਂਤੀ! ਪਰ ਸ਼ਾਂਤੀ ਹੈ ਨਹੀਂ।
They have healed also the hurt of my people superficially, saying, ‘Peace, peace!’ when there is no peace.
15 ੧੫ ਕੀ ਉਹ ਲੱਜਿਆਵਾਨ ਹੋਏ ਜਦ ਉਹਨਾਂ ਨੇ ਘਿਣਾਉਣੇ ਕੰਮ ਕੀਤੇ? ਨਹੀਂ, ਮੂਲੋਂ ਹੀ ਲੱਜਿਆਵਾਨ ਨਾ ਹੋਏ! ਉਹਨਾਂ ਨੇ ਲਾਲ ਪੀਲਾ ਹੋਣ ਨੂੰ ਜਾਣਿਆ ਵੀ ਨਾ! ਇਸ ਲਈ ਉਹ ਡਿੱਗਿਆਂ ਹੋਇਆਂ ਵਿੱਚ ਡਿੱਗ ਪੈਣਗੇ, ਜਿਸ ਵੇਲੇ ਮੈਂ ਉਹਨਾਂ ਦੀ ਖ਼ਬਰ ਲਵਾਂਗਾ। ਉਹ ਠੁਕਰਾਏ ਜਾਣਗੇ, ਯਹੋਵਾਹ ਆਖਦਾ ਹੈ।
Were they ashamed when they had committed abomination? No, they were not at all ashamed, neither could they blush. Therefore they will fall among those who fall. When I visit them, they will be cast down,” says Yahweh.
16 ੧੬ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, ਤੁਸੀਂ ਰਾਹਾਂ ਵਿੱਚ ਖਲੋ ਜਾਓ ਅਤੇ ਵੇਖੋ, ਅਤੇ ਪੁਰਾਣੇ ਰਸਤਿਆਂ ਲਈ ਪੁੱਛੋ, ਕਿ ਅੱਛਾ ਰਾਹ ਕਿੱਥੇ ਹੈ? ਤਾਂ ਉਹ ਦੇ ਵਿੱਚ ਚੱਲੋ। ਤੁਸੀਂ ਆਪਣੀਆਂ ਜਾਨਾਂ ਲਈ ਅਰਾਮ ਪਾਓਗੇ, ਪਰ ਉਹਨਾਂ ਆਖਿਆ, ਅਸੀਂ ਉਹਨਾਂ ਵਿੱਚ ਨਾ ਚੱਲਾਂਗੇ।
Yahweh says, “Stand in the ways and see, and ask for the old paths, ‘Where is the good way?’ and walk in it, and you will find rest for your souls. But they said, ‘We will not walk in it.’
17 ੧੭ ਮੈਂ ਤੁਹਾਡੇ ਲਈ ਰਾਖੇ ਠਹਿਰਾਏ ਅਤੇ ਆਖਿਆ, ਤੁਸੀਂ ਤੁਰ੍ਹੀ ਦੀ ਅਵਾਜ਼ ਵੱਲ ਧਿਆਨ ਦਿਓ, ਪਰ ਉਹਨਾਂ ਆਖਿਆ ਅਸੀਂ ਧਿਆਨ ਨਾ ਦੇਵਾਂਗੇ।
I set watchmen over you, saying, ‘Listen to the sound of the trumpet!’ But they said, ‘We will not listen!’
18 ੧੮ ਇਸ ਲਈ ਹੇ ਕੌਮੋਂ, ਤੁਸੀਂ ਸੁਣੋ, ਹੇ ਮੰਡਲੀ, ਤੂੰ ਜਾਣ ਜੋ ਉਹਨਾਂ ਉੱਤੇ ਕੀ ਹੋਣ ਵਾਲਾ ਹੈ।
Therefore hear, you nations, and know, congregation, what is among them.
19 ੧੯ ਹੇ ਧਰਤੀ ਸੁਣ! ਮੈਂ ਇਸ ਪਰਜਾ ਉੱਤੇ ਬੁਰਿਆਈ ਲਿਆ ਰਿਹਾ ਹਾਂ। ਇਹ ਉਹਨਾਂ ਦੇ ਵਿਚਾਰਾਂ ਦਾ ਫਲ ਹੈ, ਉਹਨਾਂ ਨੇ ਤਾਂ ਮੇਰੇ ਬਚਨ ਉੱਤੇ ਧਿਆਨ ਨਹੀਂ ਦਿੱਤਾ, ਮੇਰੀ ਬਿਵਸਥਾ ਨੂੰ ਉਹਨਾਂ ਨੇ ਰੱਦ ਕਰ ਦਿੱਤਾ।
Hear, earth! Behold, I will bring evil on this people, even the fruit of their thoughts, because they have not listened to my words; and as for my law, they have rejected it.
20 ੨੦ ਕਾਹਦੇ ਲਈ ਸ਼ਬਾ ਤੋਂ ਲੁਬਾਨ ਅਤੇ ਦੂਰ ਦੇਸ ਤੋਂ ਬੇਦ-ਮੁਸ਼ਕ ਮੇਰੇ ਕੋਲ ਆਉਂਦੇ ਹਨ? ਤੇਰੀਆਂ ਹੋਮ ਦੀਆਂ ਭੇਟਾਂ ਮੈਨੂੰ ਨਹੀਂ ਭਾਉਂਦੀਆਂ, ਅਤੇ ਤੇਰੀਆਂ ਬਲੀਆਂ ਮੈਨੂੰ ਪਸੰਦ ਨਹੀਂ।
To what purpose does frankincense from Sheba come to me, and the sweet cane from a far country? Your burnt offerings are not acceptable, and your sacrifices are not pleasing to me.”
21 ੨੧ ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਸ ਪਰਜਾ ਦੇ ਅੱਗੇ ਠੇਡਾ ਖਾਣ ਵਾਲੀਆਂ ਚੀਜ਼ਾਂ ਰੱਖਾਂਗਾ, ਪਿਉ ਅਤੇ ਪੁੱਤਰ ਇਕੱਠੇ ਠੇਡਾ ਖਾਣਗੇ, ਗੁਆਂਢੀ ਅਤੇ ਉਹ ਦਾ ਮਿੱਤਰ ਨਾਸ ਹੋ ਜਾਣਗੇ।
Therefore Yahweh says, “Behold, I will lay stumbling blocks before this people. The fathers and the sons together will stumble against them. The neighbor and his friend will perish.”
22 ੨੨ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਲੋਕ ਉੱਤਰ ਦੇਸ ਵਲੋਂ ਲੱਗੇ ਆਉਂਦੇ ਹਨ, ਅਤੇ ਇੱਕ ਵੱਡੀ ਕੌਮ ਧਰਤੀ ਦੀਆਂ ਹੱਦਾਂ ਤੋਂ ਜਾਗ ਉੱਠੀ ਹੈ।
Yahweh says, “Behold, a people comes from the north country. A great nation will be stirred up from the uttermost parts of the earth.
23 ੨੩ ਉਹ ਧਣੁੱਖ ਅਤੇ ਭਾਲਾ ਫੜ੍ਹਦੇ ਹਨ, ਉਹ ਜ਼ਾਲਮ ਅਤੇ ਬੇਰਹਿਮ ਹਨ, ਉਹਨਾਂ ਦੀ ਅਵਾਜ਼ ਸਮੁੰਦਰ ਵਾਂਗੂੰ ਗੱਜਦੀ ਹੈ, ਉਹ ਘੋੜਿਆਂ ਉੱਤੇ ਚੜ੍ਹਦੇ ਹਨ, ਉਹ ਜੰਗੀ ਮਨੁੱਖਾਂ ਵਾਂਗੂੰ ਪਾਲਾਂ ਬੰਨ੍ਹਦੇ ਹਨ, ਹੇ ਸੀਯੋਨ ਦੀਏ ਧੀਏ, ਤੇਰੇ ਵਿਰੁੱਧ!
They take hold of bow and spear. They are cruel, and have no mercy. Their voice roars like the sea, and they ride on horses, everyone set in array, as a man to the battle, against you, daughter of Zion.”
24 ੨੪ ਅਸੀਂ ਉਹ ਦੀ ਖ਼ਬਰ ਸੁਣੀ ਹੈ, ਸਾਡੇ ਹੱਥ ਢਿੱਲੇ ਪੈ ਗਏ ਹਨ, ਸਾਨੂੰ ਦੁੱਖ ਲੱਗਾ, ਜਿਵੇਂ ਜਣਨ ਵਾਲੀ ਔਰਤ ਨੂੰ ਪੀੜਾਂ।
We have heard its report. Our hands become feeble. Anguish has taken hold of us, and pains as of a woman in labor.
25 ੨੫ ਖੇਤ ਵਿੱਚ ਨਾ ਜਾਓ ਨਾ ਰਾਹ ਵਿੱਚ ਚੱਲੋ, ਕਿਉਂ ਜੋ ਵੈਰੀ ਦੇ ਕੋਲ ਤਲਵਾਰ ਹੈ, ਅਤੇ ਹਰ ਪਾਸਿਓਂ ਭੈਅ ਹੈ।
Don’t go out into the field or walk by the way; for the sword of the enemy and terror are on every side.
26 ੨੬ ਹੇ ਮੇਰੀ ਪਰਜਾ ਦੀਏ ਧੀਏ, ਆਪਣੇ ਲੱਕ ਉੱਤੇ ਤੱਪੜ ਬੰਨ੍ਹ, ਅਤੇ ਸੁਆਹ ਵਿੱਚ ਲੇਟਿਆ ਰਹਿ। ਤੂੰ ਸੋਗ ਕਰ ਜਿਵੇਂ ਇਕਲੌਤੇ ਪੁੱਤਰ ਉੱਤੇ ਕਰੀਦਾ ਹੈ, ਤੂੰ ਬਹੁਤ ਭਾਰੀ ਸਿਆਪਾ ਕਰ, - ਸੱਤਿਆਨਾਸ ਕਰਨ ਵਾਲਾ ਅਚਾਨਕ ਸਾਡੇ ਉੱਤੇ ਆ ਪਵੇਗਾ।
Daughter of my people, clothe yourself with sackcloth, and wallow in ashes! Mourn, as for an only son, most bitter lamentation, for the destroyer will suddenly come on us.
27 ੨੭ ਮੈਂ ਤੈਨੂੰ ਆਪਣੀ ਪਰਜਾ ਵਿੱਚ ਇੱਕ ਬੁਰਜ ਅਤੇ ਇੱਕ ਗੜ੍ਹ ਬਣਾਇਆ ਹੈ, ਭਈ ਤੂੰ ਉਹਨਾਂ ਦੇ ਰਾਹਾਂ ਨੂੰ ਜਾਣੇ ਅਤੇ ਪਰਖੇਂ।
“I have made you a tester of metals and a fortress among my people, that you may know and try their way.
28 ੨੮ ਉਹ ਸਾਰਿਆਂ ਦੇ ਸਾਰੇ ਢੀਠ ਤੇ ਆਕੀ ਹਨ, ਉਹ ਚੁਗਲੀਆਂ ਕਰਦੇ ਫਿਰਦੇ ਹਨ, ਉਹ ਪਿੱਤਲ ਅਤੇ ਲੋਹਾ ਹਨ, ਉਹ ਸਾਰਿਆਂ ਦੇ ਸਾਰੇ ਭੈੜੇ ਕੰਮ ਕਰਦੇ ਹਨ।
They are all grievous rebels, going around to slander. They are bronze and iron. All of them deal corruptly.
29 ੨੯ ਧੌਕਣੀ ਜ਼ੋਰ ਨਾਲ ਫੂਕਦੇ ਹਨ, ਸਿੱਕਾ ਅੱਗ ਨਾਲ ਭਸਮ ਹੋ ਜਾਂਦਾ ਹੈ, ਸਾਫ਼ ਕਰਨ ਦਾ ਕੰਮ ਐਂਵੇਂ ਜਾਂਦਾ ਹੈ, ਪਰ ਬੁਰਿਆਈ ਵੱਖ ਨਹੀਂ ਹੋਏ।
The bellows blow fiercely. The lead is consumed in the fire. In vain they go on refining, for the wicked are not plucked away.
30 ੩੦ ਉਹ “ਰੱਦੀ ਚਾਂਦੀ” ਅਖਵਾਉਣਗੇ, ਕਿਉਂਕਿ ਯਹੋਵਾਹ ਨੇ ਉਹਨਾਂ ਨੂੰ ਰੱਦ ਕੀਤਾ ਹੈ।
Men will call them rejected silver, because Yahweh has rejected them.”