< ਯਿਰਮਿਯਾਹ 7 >

1 ਇਹ ਉਹ ਬਚਨ ਹੈ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਕਿ
הדבר אשר היה אל ירמיהו מאת יהוה לאמר׃
2 ਤੂੰ ਯਹੋਵਾਹ ਦੇ ਭਵਨ ਦੇ ਫਾਟਕ ਵਿੱਚ ਖਲੋ ਕੇ ਉੱਥੇ ਇਸ ਗੱਲ ਲਈ ਪੁਕਾਰ ਅਤੇ ਆਖ ਕਿ ਹੇ ਯਹੂਦਾਹ ਦੇ ਸਾਰਿਓ, ਯਹੋਵਾਹ ਦਾ ਬਚਨ ਸੁਣੋ, ਤੁਸੀਂ ਜਿਹੜੇ ਇਹਨਾਂ ਫਾਟਕਾਂ ਥਾਣੀ ਯਹੋਵਾਹ ਨੂੰ ਮੱਥਾ ਟੇਕਣ ਲਈ ਵੜਦੇ ਹੋ
עמד בשער בית יהוה וקראת שם את הדבר הזה ואמרת שמעו דבר יהוה כל יהודה הבאים בשערים האלה להשתחות ליהוה׃
3 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਤੁਸੀਂ ਆਪਣਿਆਂ ਰਾਹਾਂ ਅਤੇ ਆਪਣੇ ਕੰਮਾਂ ਨੂੰ ਠੀਕ ਕਰੋ ਤਾਂ ਮੈਂ ਤੁਹਾਨੂੰ ਇਸ ਸਥਾਨ ਵਿੱਚ ਵੱਸਣ ਦਿਆਂਗਾ
כה אמר יהוה צבאות אלהי ישראל היטיבו דרכיכם ומעלליכם ואשכנה אתכם במקום הזה׃
4 ਤੁਸੀਂ ਇਹਨਾਂ ਝੂਠੀਆਂ ਗੱਲਾਂ ਉੱਤੇ ਭਰੋਸਾ ਨਾ ਰੱਖੋ ਕਿ ਇਹ ਯਹੋਵਾਹ ਦਾ ਭਵਨ ਹੈ, ਇਹ ਯਹੋਵਾਹ ਦਾ ਭਵਨ ਹੈ, ਇਹ ਯਹੋਵਾਹ ਦਾ ਭਵਨ ਹੈ!
אל תבטחו לכם אל דברי השקר לאמר היכל יהוה היכל יהוה היכל יהוה המה׃
5 ਜੇ ਤੁਸੀਂ ਆਪਣਿਆਂ ਰਾਹਾਂ ਅਤੇ ਆਪਣੇ ਕੰਮਾਂ ਨੂੰ ਪੱਕੀ ਤਰ੍ਹਾਂ ਨਾਲ ਠੀਕ ਕਰੋ ਅਤੇ ਜੇ ਤੁਸੀਂ ਪੱਕੀ ਤਰ੍ਹਾਂ ਨਾਲ ਮਨੁੱਖ ਅਤੇ ਉਸ ਦੇ ਗੁਆਂਢੀ ਵਿੱਚ ਇਨਸਾਫ਼ ਕਰੋ
כי אם היטיב תיטיבו את דרכיכם ואת מעלליכם אם עשו תעשו משפט בין איש ובין רעהו׃
6 ਜੇ ਤੁਸੀਂ ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦੁੱਖ ਨਾ ਦਿਓ ਅਤੇ ਇਸ ਸਥਾਨ ਵਿੱਚ ਬੇਦੋਸ਼ੇ ਦਾ ਲਹੂ ਨਾ ਵਹਾਓ, ਨਾ ਦੂਜੇ ਦੇਵਤਿਆਂ ਦੇ ਪਿੱਛੇ ਆਪਣੇ ਨੁਕਸਾਨ ਲਈ ਜਾਓ
גר יתום ואלמנה לא תעשקו ודם נקי אל תשפכו במקום הזה ואחרי אלהים אחרים לא תלכו לרע לכם׃
7 ਤਾਂ ਮੈਂ ਤੁਹਾਨੂੰ ਇਸ ਸਥਾਨ ਵਿੱਚ ਅਤੇ ਇਸ ਦੇਸ ਵਿੱਚ ਜਿਹੜਾ ਮੈਂ ਤੁਹਾਡਿਆਂ ਪੁਰਖਿਆਂ ਨੂੰ ਸਦਾ ਲਈ ਦਿੱਤਾ ਹੈ ਵੱਸਣ ਦਿਆਂਗਾ।
ושכנתי אתכם במקום הזה בארץ אשר נתתי לאבותיכם למן עולם ועד עולם׃
8 ਵੇਖੋ, ਤੁਸੀਂ ਝੂਠੀਆਂ ਗੱਲਾਂ ਉੱਤੇ ਭਰੋਸਾ ਕਰਦੇ ਹੋ ਜਿਹਨਾਂ ਤੋਂ ਕੁਝ ਲਾਭ ਨਹੀਂ
הנה אתם בטחים לכם על דברי השקר לבלתי הועיל׃
9 ਕੀ ਤੁਸੀਂ ਚੋਰੀ ਕਰੋਗੇ, ਖੂਨ ਕਰੋਗੇ, ਵਿਭਚਾਰ ਕਰੋਗੇ, ਝੂਠੀ ਸਹੁੰ ਖਾਓਗੇ, ਬਆਲ ਲਈ ਧੂਪ ਧੁਖਾਓਗੇ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਜਾਓਗੇ ਜਿਹਨਾਂ ਨੂੰ ਤੁਸੀਂ ਨਹੀਂ ਜਾਣਦੇ?
הגנב רצח ונאף והשבע לשקר וקטר לבעל והלך אחרי אלהים אחרים אשר לא ידעתם׃
10 ੧੦ ਤਦ ਤੁਸੀਂ ਆਓਗੇ ਅਤੇ ਮੇਰੇ ਸਨਮੁਖ ਇਸ ਭਵਨ ਵਿੱਚ ਖਲੋਵੋਗੇ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਅਤੇ ਆਖੋਗੇ ਕਿ ਅਸੀਂ ਛੁਟਕਾਰਾ ਪਾਇਆ ਹੈ, ਭਈ ਇਹ ਸਾਰੇ ਘਿਣਾਉਣੇ ਕੰਮ ਤੁਸੀਂ ਕਰਦੇ ਜਾਓ?
ובאתם ועמדתם לפני בבית הזה אשר נקרא שמי עליו ואמרתם נצלנו למען עשות את כל התועבות האלה׃
11 ੧੧ ਕੀ ਇਹ ਘਰ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਤੁਹਾਡੀ ਨਿਗਾਹ ਵਿੱਚ ਧਾੜਵੀਆਂ ਦੀ ਗੁਫਾ ਬਣ ਗਿਆ ਹੈ? ਵੇਖੋ, ਇਹ ਮੈਂ ਵੀ ਵੇਖਿਆ ਹੈ, ਯਹੋਵਾਹ ਦਾ ਵਾਕ ਹੈ।
המערת פרצים היה הבית הזה אשר נקרא שמי עליו בעיניכם גם אנכי הנה ראיתי נאם יהוה׃
12 ੧੨ ਪਰ ਹੁਣ ਤੁਸੀਂ ਉਸ ਸਥਾਨ ਨੂੰ ਜਾਓ ਜਿਹੜਾ ਸ਼ੀਲੋਹ ਵਿੱਚ ਹੈ ਜਿੱਥੇ ਮੈਂ ਪਹਿਲਾਂ ਆਪਣੇ ਨਾਮ ਨੂੰ ਵਸਾਇਆ ਸੀ ਅਤੇ ਵੇਖੋ ਕਿ ਮੈਂ ਆਪਣੀ ਪਰਜਾ ਇਸਰਾਏਲ ਦੀ ਬੁਰਿਆਈ ਦੇ ਬਦਲੇ ਕੀ ਕੀਤਾ!
כי לכו נא אל מקומי אשר בשילו אשר שכנתי שמי שם בראשונה וראו את אשר עשיתי לו מפני רעת עמי ישראל׃
13 ੧੩ ਹੁਣ ਇਸ ਲਈ ਕਿ ਤੁਸੀਂ ਇਹ ਸਾਰੇ ਕੰਮ ਕੀਤੇ, ਯਹੋਵਾਹ ਦਾ ਵਾਕ ਹੈ, ਅਤੇ ਜਦ ਮੈਂ ਤੁਹਾਡੇ ਨਾਲ ਮੂੰਹ ਅਨ੍ਹੇਰੇ ਬੋਲਦਾ ਰਿਹਾ, ਤੁਸੀਂ ਮੇਰੀ ਗੱਲ ਨਾ ਸੁਣੀ ਅਤੇ ਜਦ ਮੈਂ ਤੁਹਾਨੂੰ ਸੱਦਿਆ, ਤੁਸੀਂ ਉੱਤਰ ਨਾ ਦਿੱਤਾ
ועתה יען עשותכם את כל המעשים האלה נאם יהוה ואדבר אליכם השכם ודבר ולא שמעתם ואקרא אתכם ולא עניתם׃
14 ੧੪ ਤਦ ਮੈਂ ਇਸ ਘਰ ਨਾਲ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਜਿਹ ਦੇ ਉੱਤੇ ਤੁਹਾਡਾ ਭਰੋਸਾ ਹੈ, ਜਿਹੜਾ ਮੈਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤਾ ਉਹ ਕਰਾਂਗਾ ਜੋ ਮੈਂ ਸ਼ੀਲੋਹ ਵਿੱਚ ਕੀਤਾ
ועשיתי לבית אשר נקרא שמי עליו אשר אתם בטחים בו ולמקום אשר נתתי לכם ולאבותיכם כאשר עשיתי לשלו׃
15 ੧੫ ਮੈਂ ਤੁਹਾਨੂੰ ਆਪਣੇ ਅੱਗੋਂ ਕੱਢ ਦਿਆਂਗਾ ਜਿਵੇਂ ਮੈਂ ਤੁਹਾਡੇ ਸਾਰੇ ਭਰਾਵਾਂ ਨੂੰ ਇਫ਼ਰਾਈਮ ਦੀ ਸਾਰੀ ਅੰਸ ਨੂੰ ਕੱਢ ਦਿੱਤਾ ਹੈ।
והשלכתי אתכם מעל פני כאשר השלכתי את כל אחיכם את כל זרע אפרים׃
16 ੧੬ ਤੂੰ ਇਸ ਪਰਜਾ ਲਈ ਪ੍ਰਾਰਥਨਾ ਨਾ ਕਰੀਂ, ਨਾ ਉਹਨਾਂ ਲਈ ਆਪਣੀ ਅਵਾਜ਼ ਚੁੱਕੀ, ਨਾ ਪ੍ਰਾਰਥਨਾ ਕਰੀਂ, ਨਾ ਮੇਰੇ ਕੋਲ ਅਰਦਾਸ ਕਰੀਂ, ਮੈਂ ਤੇਰੀ ਨਹੀਂ ਸੁਣਾਂਗਾ
ואתה אל תתפלל בעד העם הזה ואל תשא בעדם רנה ותפלה ואל תפגע בי כי אינני שמע אתך׃
17 ੧੭ ਕੀ ਤੂੰ ਨਹੀਂ ਦੇਖਦਾ ਜੋ ਕੁਝ ਉਹ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕਰ ਰਹੇ ਹਨ?
האינך ראה מה המה עשים בערי יהודה ובחצות ירושלם׃
18 ੧੮ ਬੱਚੇ ਲੱਕੜੀਆਂ ਚੁੱਗਦੇ ਹਨ, ਪਿਉ ਅੱਗ ਧੁਖਾਉਂਦੇ ਹਨ ਅਤੇ ਔਰਤਾਂ ਆਟਾ ਗੁੰਨ੍ਹਦੀਆਂ ਹਨ ਜੋ ਦੇਵੀ ਲਈ ਰੋਟੀਆਂ ਪਕਾਉਣ ਕਿ ਦੂਜੇ ਦੇਵਤਿਆਂ ਅੱਗੇ ਪੀਣ ਦੀ ਭੇਟ ਚੜ੍ਹਾਉਣ ਅਤੇ ਮੇਰੇ ਗੁੱਸੇ ਨੂੰ ਭੜਕਾਉਣ!
הבנים מלקטים עצים והאבות מבערים את האש והנשים לשות בצק לעשות כונים למלכת השמים והסך נסכים לאלהים אחרים למען הכעסני׃
19 ੧੯ ਕੀ ਉਹ ਮੈਂ ਹਾਂ ਜਿਹ ਨੂੰ ਉਹ ਗੁੱਸਾ ਚੜ੍ਹਾਉਂਦੇ ਹਨ? ਯਹੋਵਾਹ ਦਾ ਵਾਕ ਹੈ, ਕੀ ਉਹ ਆਪਣੀ ਗੜਬੜ ਲਈ ਆਪਣੇ ਆਪ ਨੂੰ ਗੁੱਸਾ ਨਹੀਂ ਚੜ੍ਹਾਉਂਦੇ?
האתי הם מכעסים נאם יהוה הלוא אתם למען בשת פניהם׃
20 ੨੦ ਇਸ ਲਈ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੇਰਾ ਕ੍ਰੋਧ ਅਤੇ ਮੇਰਾ ਗੁੱਸਾ ਇਸ ਸਥਾਨ ਉੱਤੇ, ਆਦਮੀਆਂ ਉੱਤੇ, ਡੰਗਰਾਂ ਉੱਤੇ, ਰੁੱਖਾਂ ਉੱਤੇ, ਖੇਤਾਂ ਉੱਤੇ, ਜ਼ਮੀਨ ਦੇ ਫਲਾਂ ਉੱਤੇ ਵਹਾਇਆ ਜਾਵੇਗਾ। ਉਹ ਬਲ ਉੱਠੇਗਾ ਅਤੇ ਬੁਝੇਗਾ ਨਹੀਂ।
לכן כה אמר אדני יהוה הנה אפי וחמתי נתכת אל המקום הזה על האדם ועל הבהמה ועל עץ השדה ועל פרי האדמה ובערה ולא תכבה׃
21 ੨੧ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਆਪਣੀਆਂ ਹੋਮ ਦੀਆਂ ਭੇਟਾਂ ਨਾਲ ਆਪਣੀਆਂ ਬਲੀਆਂ ਵਧਾਓ ਅਤੇ ਮਾਸ ਖਾਓ।
כה אמר יהוה צבאות אלהי ישראל עלותיכם ספו על זבחיכם ואכלו בשר׃
22 ੨੨ ਕਿਉਂਕਿ ਜਿਸ ਦਿਨ ਮੈਂ ਉਹਨਾਂ ਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਲਿਆਂਦਾ ਮੈਂ ਉਹਨਾਂ ਦੇ ਪੁਰਖਿਆਂ ਨੂੰ ਹੋਮ ਦੀਆਂ ਭੇਟਾਂ ਅਤੇ ਬਲੀਆਂ ਦੇ ਬਾਰੇ ਨਾ ਆਖਿਆ, ਨਾ ਹੁਕਮ ਦਿੱਤਾ
כי לא דברתי את אבותיכם ולא צויתים ביום הוציא אותם מארץ מצרים על דברי עולה וזבח׃
23 ੨੩ ਪਰ ਇਸ ਗੱਲ ਦਾ ਮੈਂ ਉਹਨਾਂ ਨੂੰ ਹੁਕਮ ਦਿੱਤਾ ਕਿ ਮੇਰੀ ਅਵਾਜ਼ ਸੁਣੋ ਤਾਂ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ਤੇ ਤੁਸੀਂ ਮੇਰੀ ਪਰਜਾ ਹੋਵੋਗੇ, ਅਤੇ ਮੇਰੇ ਸਾਰੇ ਰਾਹਾਂ ਵਿੱਚ ਚੱਲੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਤਾਂ ਜੋ ਤੁਹਾਡਾ ਭਲਾ ਹੋਵੇ
כי אם את הדבר הזה צויתי אותם לאמר שמעו בקולי והייתי לכם לאלהים ואתם תהיו לי לעם והלכתם בכל הדרך אשר אצוה אתכם למען ייטב לכם׃
24 ੨੪ ਨਾ ਉਹਨਾਂ ਨੇ ਸੁਣਿਆ ਨਾ ਕੰਨ ਲਾਇਆ, ਪਰ ਉਹ ਆਪਣਿਆਂ ਮਨ ਮੱਤਿਆਂ ਅਤੇ ਆਪਣੇ ਬੁਰੇ ਦਿਲ ਦੀ ਆਕੜ ਵਿੱਚ ਚੱਲਦੇ ਰਹੇ। ਉਹ ਪਿਛਾਹਾਂ ਨੂੰ ਗਏ ਪਰ ਅੱਗੇ ਨਾ ਵਧੇ।
ולא שמעו ולא הטו את אזנם וילכו במעצות בשררות לבם הרע ויהיו לאחור ולא לפנים׃
25 ੨੫ ਇਸ ਲਈ ਉਸ ਦਿਨ ਤੋਂ ਕਿ ਤੁਹਾਡੇ ਪਿਉ-ਦਾਦੇ ਮਿਸਰ ਦੇ ਦੇਸ ਤੋਂ ਬਾਹਰ ਆਏ ਅੱਜ ਦੇ ਦਿਨ ਤੱਕ ਮੈਂ ਆਪਣੇ ਸਾਰੇ ਦਾਸ ਅਰਥਾਤ ਨਬੀਆਂ ਨੂੰ ਤੁਹਾਡੇ ਕੋਲ ਘੱਲਦਾ ਰਿਹਾ, ਮੈਂ ਮੂੰਹ ਅਨ੍ਹੇਰੇ ਉਹਨਾਂ ਨੂੰ ਨਿੱਤ ਘੱਲਦਾ ਰਿਹਾ
למן היום אשר יצאו אבותיכם מארץ מצרים עד היום הזה ואשלח אליכם את כל עבדי הנביאים יום השכם ושלח׃
26 ੨੬ ਪਰ ਉਹਨਾਂ ਮੇਰੀ ਨਾ ਸੁਣੀ, ਨਾ ਆਪਣਾ ਕੰਨ ਲਾਇਆ, ਉਹਨਾਂ ਆਪਣੀ ਧੌਣ ਅਕੜਾਈ ਅਤੇ ਆਪਣੇ ਪੁਰਖਿਆਂ ਨਾਲੋਂ ਵਧ ਕੇ ਬਦੀ ਕੀਤੀ।
ולוא שמעו אלי ולא הטו את אזנם ויקשו את ערפם הרעו מאבותם׃
27 ੨੭ ਤੂੰ ਉਹਨਾਂ ਨੂੰ ਇਹ ਸਾਰੀਆਂ ਗੱਲਾਂ ਆਖੇਂਗਾ ਪਰ ਉਹ ਤੇਰੀ ਨਾ ਸੁਣਨਗੇ। ਤੂੰ ਉਹਨਾਂ ਨੂੰ ਸੱਦੇਂਗਾ ਪਰ ਉਹ ਉੱਤਰ ਨਾ ਦੇਣਗੇ।
ודברת אליהם את כל הדברים האלה ולא ישמעו אליך וקראת אליהם ולא יענוכה׃
28 ੨੮ ਤੂੰ ਉਹਨਾਂ ਨੂੰ ਆਖੇਂਗਾ, ਇਹ ਉਹ ਕੌਮ ਹੈ ਜਿਸ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ, ਨਾ ਉਹ ਦੀ ਸਿੱਖਿਆ ਲਈ। ਸਚਿਆਈ ਮਿਟ ਗਈ ਅਤੇ ਉਹਨਾਂ ਦੇ ਮੂੰਹ ਤੋਂ ਜਾਂਦੀ ਰਹੀ।
ואמרת אליהם זה הגוי אשר לוא שמעו בקול יהוה אלהיו ולא לקחו מוסר אבדה האמונה ונכרתה מפיהם׃
29 ੨੯ ਤੂੰ ਆਪਣੇ ਨਜ਼ੀਰ ਹੋਣ ਦੇ ਬਾਲ ਮੁਨਾ, ਅਤੇ ਉਨ੍ਹਾਂ ਨੂੰ ਪਰੇ ਸੁੱਟ ਛੱਡ, ਨੰਗਿਆਂ ਟਿੱਬਿਆਂ ਉੱਤੇ ਵੈਣ ਚੁੱਕ, ਯਹੋਵਾਹ ਨੇ ਤਾਂ ਆਪਣੇ ਗਜ਼ਬ ਦੀ ਪੀੜ੍ਹੀ ਨੂੰ ਰੱਦ ਕਰ ਦਿੱਤਾ ਅਤੇ ਛੱਡ ਦਿੱਤਾ ਹੈ।
גזי נזרך והשליכי ושאי על שפים קינה כי מאס יהוה ויטש את דור עברתו׃
30 ੩੦ ਯਹੂਦਾਹ ਦੀ ਅੰਸ ਨੇ ਤਾਂ ਉਹ ਕੀਤਾ ਜੋ ਮੇਰੀ ਨਿਗਾਹ ਵਿੱਚ ਬੁਰਾ ਸੀ, ਯਹੋਵਾਹ ਦਾ ਵਾਕ ਹੈ। ਉਹਨਾਂ ਉਸ ਭਵਨ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਘਿਣਾਉਣੀਆਂ ਚੀਜ਼ਾਂ ਰੱਖੀਆਂ ਭਈ ਉਹ ਨੂੰ ਭਰਿਸ਼ਟ ਕਰਨ
כי עשו בני יהודה הרע בעיני נאום יהוה שמו שקוציהם בבית אשר נקרא שמי עליו לטמאו׃
31 ੩੧ ਉਹਨਾਂ ਨੇ ਤੋਫਥ ਦੇ ਉੱਚੇ ਸਥਾਨ ਜਿਹੜੇ ਬਨ-ਹਿੰਨੋਮ ਦੀ ਵਾਦੀ ਵਿੱਚ ਹਨ ਬਣਾਏ ਭਈ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਅੱਗ ਵਿੱਚ ਸਾੜਨ, ਜਿਹ ਦਾ ਨਾ ਮੈਂ ਹੁਕਮ ਦਿੱਤਾ, ਨਾ ਹੀ ਮੇਰੇ ਮਨ ਵਿੱਚ ਇਹ ਆਇਆ।
ובנו במות התפת אשר בגיא בן הנם לשרף את בניהם ואת בנתיהם באש אשר לא צויתי ולא עלתה על לבי׃
32 ੩੨ ਇਸ ਲਈ ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਅੱਗੇ ਨੂੰ ਇਹ ਤੋਫਥ ਨਾ ਅਖਵਾਏਗੀ ਅਤੇ ਨਾ ਬਨ-ਹਿੰਨੋਮ ਦੀ ਵਾਦੀ, ਸਗੋਂ “ਕਤਲ ਦੀ ਵਾਦੀ,” ਕਿਉਂ ਜੋ ਉਹ ਤੋਫਥ ਵਿੱਚ ਦੱਬਣਗੇ ਕਿਉਂਕਿ ਹੋਰ ਕੋਈ ਥਾਂ ਨਾ ਹੋਵੇਗਾ।
לכן הנה ימים באים נאם יהוה ולא יאמר עוד התפת וגיא בן הנם כי אם גיא ההרגה וקברו בתפת מאין מקום׃
33 ੩੩ ਅਤੇ ਇਸ ਪਰਜਾ ਦੀਆਂ ਲੋਥਾਂ ਅਕਾਸ਼ ਦੇ ਪੰਛੀ ਅਤੇ ਧਰਤੀ ਦੇ ਦਰਿੰਦੇ ਖਾਣਗੇ ਅਤੇ ਉਹਨਾਂ ਨੂੰ ਕੋਈ ਨਾ ਡਰਾਵੇਗਾ।
והיתה נבלת העם הזה למאכל לעוף השמים ולבהמת הארץ ואין מחריד׃
34 ੩੪ ਤਦ ਮੈਂ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚੋਂ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼ ਅਤੇ ਲਾੜੀ ਦੀ ਅਵਾਜ਼ ਬੰਦ ਕਰ ਦਿਆਂਗਾ ਕਿਉਂ ਜੋ ਇਹ ਦੇਸ ਉਜਾੜ ਬਣ ਜਾਵੇਗਾ।
והשבתי מערי יהודה ומחצות ירושלם קול ששון וקול שמחה קול חתן וקול כלה כי לחרבה תהיה הארץ׃

< ਯਿਰਮਿਯਾਹ 7 >