< ਯਿਰਮਿਯਾਹ 7 >
1 ੧ ਇਹ ਉਹ ਬਚਨ ਹੈ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਕਿ
Реч која дође Јеремији од Господа говорећи:
2 ੨ ਤੂੰ ਯਹੋਵਾਹ ਦੇ ਭਵਨ ਦੇ ਫਾਟਕ ਵਿੱਚ ਖਲੋ ਕੇ ਉੱਥੇ ਇਸ ਗੱਲ ਲਈ ਪੁਕਾਰ ਅਤੇ ਆਖ ਕਿ ਹੇ ਯਹੂਦਾਹ ਦੇ ਸਾਰਿਓ, ਯਹੋਵਾਹ ਦਾ ਬਚਨ ਸੁਣੋ, ਤੁਸੀਂ ਜਿਹੜੇ ਇਹਨਾਂ ਫਾਟਕਾਂ ਥਾਣੀ ਯਹੋਵਾਹ ਨੂੰ ਮੱਥਾ ਟੇਕਣ ਲਈ ਵੜਦੇ ਹੋ
Стани на вратима дома Господњег, и огласи онде ову реч, и реци: Чујте реч Господњу, сви Јудејци, који улазите на ова врата да се поклоните Господу.
3 ੩ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਤੁਸੀਂ ਆਪਣਿਆਂ ਰਾਹਾਂ ਅਤੇ ਆਪਣੇ ਕੰਮਾਂ ਨੂੰ ਠੀਕ ਕਰੋ ਤਾਂ ਮੈਂ ਤੁਹਾਨੂੰ ਇਸ ਸਥਾਨ ਵਿੱਚ ਵੱਸਣ ਦਿਆਂਗਾ
Овако говори Господ над војскама, Бог Израиљев: Поправите своје путеве и дела своја, па ћу учинити да станујете на овом месту.
4 ੪ ਤੁਸੀਂ ਇਹਨਾਂ ਝੂਠੀਆਂ ਗੱਲਾਂ ਉੱਤੇ ਭਰੋਸਾ ਨਾ ਰੱਖੋ ਕਿ ਇਹ ਯਹੋਵਾਹ ਦਾ ਭਵਨ ਹੈ, ਇਹ ਯਹੋਵਾਹ ਦਾ ਭਵਨ ਹੈ, ਇਹ ਯਹੋਵਾਹ ਦਾ ਭਵਨ ਹੈ!
Не уздајте се у лажне речи говорећи: Црква Господња, црква Господња, црква Господња ово је.
5 ੫ ਜੇ ਤੁਸੀਂ ਆਪਣਿਆਂ ਰਾਹਾਂ ਅਤੇ ਆਪਣੇ ਕੰਮਾਂ ਨੂੰ ਪੱਕੀ ਤਰ੍ਹਾਂ ਨਾਲ ਠੀਕ ਕਰੋ ਅਤੇ ਜੇ ਤੁਸੀਂ ਪੱਕੀ ਤਰ੍ਹਾਂ ਨਾਲ ਮਨੁੱਖ ਅਤੇ ਉਸ ਦੇ ਗੁਆਂਢੀ ਵਿੱਚ ਇਨਸਾਫ਼ ਕਰੋ
Него доиста поправите своје путеве и дела своја, и судите право између човека и ближњег његова.
6 ੬ ਜੇ ਤੁਸੀਂ ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦੁੱਖ ਨਾ ਦਿਓ ਅਤੇ ਇਸ ਸਥਾਨ ਵਿੱਚ ਬੇਦੋਸ਼ੇ ਦਾ ਲਹੂ ਨਾ ਵਹਾਓ, ਨਾ ਦੂਜੇ ਦੇਵਤਿਆਂ ਦੇ ਪਿੱਛੇ ਆਪਣੇ ਨੁਕਸਾਨ ਲਈ ਜਾਓ
Иностранцу, сироти и удовици не чините криво, и крв праву не проливајте на овом месту, и не идите за другим боговима на своје зло.
7 ੭ ਤਾਂ ਮੈਂ ਤੁਹਾਨੂੰ ਇਸ ਸਥਾਨ ਵਿੱਚ ਅਤੇ ਇਸ ਦੇਸ ਵਿੱਚ ਜਿਹੜਾ ਮੈਂ ਤੁਹਾਡਿਆਂ ਪੁਰਖਿਆਂ ਨੂੰ ਸਦਾ ਲਈ ਦਿੱਤਾ ਹੈ ਵੱਸਣ ਦਿਆਂਗਾ।
Тада ћу учинити да станујете од века до века на овом месту, у земљи коју сам дао оцима вашим.
8 ੮ ਵੇਖੋ, ਤੁਸੀਂ ਝੂਠੀਆਂ ਗੱਲਾਂ ਉੱਤੇ ਭਰੋਸਾ ਕਰਦੇ ਹੋ ਜਿਹਨਾਂ ਤੋਂ ਕੁਝ ਲਾਭ ਨਹੀਂ
Ето, ви се уздате у речи лажне, које не помажу.
9 ੯ ਕੀ ਤੁਸੀਂ ਚੋਰੀ ਕਰੋਗੇ, ਖੂਨ ਕਰੋਗੇ, ਵਿਭਚਾਰ ਕਰੋਗੇ, ਝੂਠੀ ਸਹੁੰ ਖਾਓਗੇ, ਬਆਲ ਲਈ ਧੂਪ ਧੁਖਾਓਗੇ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਜਾਓਗੇ ਜਿਹਨਾਂ ਨੂੰ ਤੁਸੀਂ ਨਹੀਂ ਜਾਣਦੇ?
Крадете, убијате и чините прељубу, кунете се криво, и кадите Валима, и идете за другим боговима, којих не знате;
10 ੧੦ ਤਦ ਤੁਸੀਂ ਆਓਗੇ ਅਤੇ ਮੇਰੇ ਸਨਮੁਖ ਇਸ ਭਵਨ ਵਿੱਚ ਖਲੋਵੋਗੇ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਅਤੇ ਆਖੋਗੇ ਕਿ ਅਸੀਂ ਛੁਟਕਾਰਾ ਪਾਇਆ ਹੈ, ਭਈ ਇਹ ਸਾਰੇ ਘਿਣਾਉਣੇ ਕੰਮ ਤੁਸੀਂ ਕਰਦੇ ਜਾਓ?
Па онда доходите и стајете преда мном у овом дому, који се зове мојим именом, и говорите: Избависмо се, да чините све ове гадове.
11 ੧੧ ਕੀ ਇਹ ਘਰ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਤੁਹਾਡੀ ਨਿਗਾਹ ਵਿੱਚ ਧਾੜਵੀਆਂ ਦੀ ਗੁਫਾ ਬਣ ਗਿਆ ਹੈ? ਵੇਖੋ, ਇਹ ਮੈਂ ਵੀ ਵੇਖਿਆ ਹੈ, ਯਹੋਵਾਹ ਦਾ ਵਾਕ ਹੈ।
Је ли овај дом, који се зове мојим именом, у вашим очима пећина хајдучка? Гле, и ја видим, вели Господ.
12 ੧੨ ਪਰ ਹੁਣ ਤੁਸੀਂ ਉਸ ਸਥਾਨ ਨੂੰ ਜਾਓ ਜਿਹੜਾ ਸ਼ੀਲੋਹ ਵਿੱਚ ਹੈ ਜਿੱਥੇ ਮੈਂ ਪਹਿਲਾਂ ਆਪਣੇ ਨਾਮ ਨੂੰ ਵਸਾਇਆ ਸੀ ਅਤੇ ਵੇਖੋ ਕਿ ਮੈਂ ਆਪਣੀ ਪਰਜਾ ਇਸਰਾਏਲ ਦੀ ਬੁਰਿਆਈ ਦੇ ਬਦਲੇ ਕੀ ਕੀਤਾ!
Него идите сада на моје место, које је било у Силому, где наместих име своје испочетка, и видите шта сам му учинио за злоћу народа свог Израиља.
13 ੧੩ ਹੁਣ ਇਸ ਲਈ ਕਿ ਤੁਸੀਂ ਇਹ ਸਾਰੇ ਕੰਮ ਕੀਤੇ, ਯਹੋਵਾਹ ਦਾ ਵਾਕ ਹੈ, ਅਤੇ ਜਦ ਮੈਂ ਤੁਹਾਡੇ ਨਾਲ ਮੂੰਹ ਅਨ੍ਹੇਰੇ ਬੋਲਦਾ ਰਿਹਾ, ਤੁਸੀਂ ਮੇਰੀ ਗੱਲ ਨਾ ਸੁਣੀ ਅਤੇ ਜਦ ਮੈਂ ਤੁਹਾਨੂੰ ਸੱਦਿਆ, ਤੁਸੀਂ ਉੱਤਰ ਨਾ ਦਿੱਤਾ
Зато сада, што чините сва она дела, вели Господ, и што вам говорим зарана једнако, а ви не слушате, и кад вас зовем, а ви се не одазивате,
14 ੧੪ ਤਦ ਮੈਂ ਇਸ ਘਰ ਨਾਲ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਜਿਹ ਦੇ ਉੱਤੇ ਤੁਹਾਡਾ ਭਰੋਸਾ ਹੈ, ਜਿਹੜਾ ਮੈਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤਾ ਉਹ ਕਰਾਂਗਾ ਜੋ ਮੈਂ ਸ਼ੀਲੋਹ ਵਿੱਚ ਕੀਤਾ
Зато ћу учинити том дому, који се зове мојим именом, у који се ви уздате, и овом месту, које дадох вама и оцима вашим, као што сам учинио Силому.
15 ੧੫ ਮੈਂ ਤੁਹਾਨੂੰ ਆਪਣੇ ਅੱਗੋਂ ਕੱਢ ਦਿਆਂਗਾ ਜਿਵੇਂ ਮੈਂ ਤੁਹਾਡੇ ਸਾਰੇ ਭਰਾਵਾਂ ਨੂੰ ਇਫ਼ਰਾਈਮ ਦੀ ਸਾਰੀ ਅੰਸ ਨੂੰ ਕੱਢ ਦਿੱਤਾ ਹੈ।
И одбацићу вас од лица свог, као што сам одбацио сву браћу вашу, све семе Јефремово.
16 ੧੬ ਤੂੰ ਇਸ ਪਰਜਾ ਲਈ ਪ੍ਰਾਰਥਨਾ ਨਾ ਕਰੀਂ, ਨਾ ਉਹਨਾਂ ਲਈ ਆਪਣੀ ਅਵਾਜ਼ ਚੁੱਕੀ, ਨਾ ਪ੍ਰਾਰਥਨਾ ਕਰੀਂ, ਨਾ ਮੇਰੇ ਕੋਲ ਅਰਦਾਸ ਕਰੀਂ, ਮੈਂ ਤੇਰੀ ਨਹੀਂ ਸੁਣਾਂਗਾ
Ти се дакле не моли за тај народ, и не подижи вике ни молбе за њих, и не говори ми за њих; јер те нећу услишити.
17 ੧੭ ਕੀ ਤੂੰ ਨਹੀਂ ਦੇਖਦਾ ਜੋ ਕੁਝ ਉਹ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕਰ ਰਹੇ ਹਨ?
Зар не видиш шта чине по градовима Јудиним и по улицама јерусалимским?
18 ੧੮ ਬੱਚੇ ਲੱਕੜੀਆਂ ਚੁੱਗਦੇ ਹਨ, ਪਿਉ ਅੱਗ ਧੁਖਾਉਂਦੇ ਹਨ ਅਤੇ ਔਰਤਾਂ ਆਟਾ ਗੁੰਨ੍ਹਦੀਆਂ ਹਨ ਜੋ ਦੇਵੀ ਲਈ ਰੋਟੀਆਂ ਪਕਾਉਣ ਕਿ ਦੂਜੇ ਦੇਵਤਿਆਂ ਅੱਗੇ ਪੀਣ ਦੀ ਭੇਟ ਚੜ੍ਹਾਉਣ ਅਤੇ ਮੇਰੇ ਗੁੱਸੇ ਨੂੰ ਭੜਕਾਉਣ!
Синови купе дрва, а очеви ложе огањ, и жене месе тесто, да пеку колаче царици небеској, и да лију наливе другим боговима, да би мене дражили.
19 ੧੯ ਕੀ ਉਹ ਮੈਂ ਹਾਂ ਜਿਹ ਨੂੰ ਉਹ ਗੁੱਸਾ ਚੜ੍ਹਾਉਂਦੇ ਹਨ? ਯਹੋਵਾਹ ਦਾ ਵਾਕ ਹੈ, ਕੀ ਉਹ ਆਪਣੀ ਗੜਬੜ ਲਈ ਆਪਣੇ ਆਪ ਨੂੰ ਗੁੱਸਾ ਨਹੀਂ ਚੜ੍ਹਾਉਂਦੇ?
Мене ли драже? Говори Господ; еда ли не себе, на срамоту лицу свом?
20 ੨੦ ਇਸ ਲਈ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੇਰਾ ਕ੍ਰੋਧ ਅਤੇ ਮੇਰਾ ਗੁੱਸਾ ਇਸ ਸਥਾਨ ਉੱਤੇ, ਆਦਮੀਆਂ ਉੱਤੇ, ਡੰਗਰਾਂ ਉੱਤੇ, ਰੁੱਖਾਂ ਉੱਤੇ, ਖੇਤਾਂ ਉੱਤੇ, ਜ਼ਮੀਨ ਦੇ ਫਲਾਂ ਉੱਤੇ ਵਹਾਇਆ ਜਾਵੇਗਾ। ਉਹ ਬਲ ਉੱਠੇਗਾ ਅਤੇ ਬੁਝੇਗਾ ਨਹੀਂ।
Зато овако говори Господ Господ: Гле, гнев мој и јарост моја излиће се на ово место, на људе и на стоку и на дрвета пољска и на род земаљски, и распалиће се, и неће се угасити.
21 ੨੧ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਆਪਣੀਆਂ ਹੋਮ ਦੀਆਂ ਭੇਟਾਂ ਨਾਲ ਆਪਣੀਆਂ ਬਲੀਆਂ ਵਧਾਓ ਅਤੇ ਮਾਸ ਖਾਓ।
Овако вели Господ над војскама Бог Израиљев: Жртве своје паљенице саставите са приносима својим, и једите месо.
22 ੨੨ ਕਿਉਂਕਿ ਜਿਸ ਦਿਨ ਮੈਂ ਉਹਨਾਂ ਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਲਿਆਂਦਾ ਮੈਂ ਉਹਨਾਂ ਦੇ ਪੁਰਖਿਆਂ ਨੂੰ ਹੋਮ ਦੀਆਂ ਭੇਟਾਂ ਅਤੇ ਬਲੀਆਂ ਦੇ ਬਾਰੇ ਨਾ ਆਖਿਆ, ਨਾ ਹੁਕਮ ਦਿੱਤਾ
Јер не говорих оцима вашим, нити им заповедих, кад их изведох из земље мисирске, за жртве паљенице ни за приносе.
23 ੨੩ ਪਰ ਇਸ ਗੱਲ ਦਾ ਮੈਂ ਉਹਨਾਂ ਨੂੰ ਹੁਕਮ ਦਿੱਤਾ ਕਿ ਮੇਰੀ ਅਵਾਜ਼ ਸੁਣੋ ਤਾਂ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ਤੇ ਤੁਸੀਂ ਮੇਰੀ ਪਰਜਾ ਹੋਵੋਗੇ, ਅਤੇ ਮੇਰੇ ਸਾਰੇ ਰਾਹਾਂ ਵਿੱਚ ਚੱਲੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਤਾਂ ਜੋ ਤੁਹਾਡਾ ਭਲਾ ਹੋਵੇ
Него им ово заповедих говорећи: Слушајте глас мој и бићу вам Бог и ви ћете ми бити народ, и идите свим путевима које вам заповедих, да би вам добро било.
24 ੨੪ ਨਾ ਉਹਨਾਂ ਨੇ ਸੁਣਿਆ ਨਾ ਕੰਨ ਲਾਇਆ, ਪਰ ਉਹ ਆਪਣਿਆਂ ਮਨ ਮੱਤਿਆਂ ਅਤੇ ਆਪਣੇ ਬੁਰੇ ਦਿਲ ਦੀ ਆਕੜ ਵਿੱਚ ਚੱਲਦੇ ਰਹੇ। ਉਹ ਪਿਛਾਹਾਂ ਨੂੰ ਗਏ ਪਰ ਅੱਗੇ ਨਾ ਵਧੇ।
Али не послушаше, нити уха свог пригнуше, него идоше по саветима и мислима злог срца свог, и отидоше натраг, а не напред.
25 ੨੫ ਇਸ ਲਈ ਉਸ ਦਿਨ ਤੋਂ ਕਿ ਤੁਹਾਡੇ ਪਿਉ-ਦਾਦੇ ਮਿਸਰ ਦੇ ਦੇਸ ਤੋਂ ਬਾਹਰ ਆਏ ਅੱਜ ਦੇ ਦਿਨ ਤੱਕ ਮੈਂ ਆਪਣੇ ਸਾਰੇ ਦਾਸ ਅਰਥਾਤ ਨਬੀਆਂ ਨੂੰ ਤੁਹਾਡੇ ਕੋਲ ਘੱਲਦਾ ਰਿਹਾ, ਮੈਂ ਮੂੰਹ ਅਨ੍ਹੇਰੇ ਉਹਨਾਂ ਨੂੰ ਨਿੱਤ ਘੱਲਦਾ ਰਿਹਾ
Откад изиђоше оци ваши из земље мисирске до данас, слах к вама све слуге своје пророке сваки дан зарана и без престанка.
26 ੨੬ ਪਰ ਉਹਨਾਂ ਮੇਰੀ ਨਾ ਸੁਣੀ, ਨਾ ਆਪਣਾ ਕੰਨ ਲਾਇਆ, ਉਹਨਾਂ ਆਪਣੀ ਧੌਣ ਅਕੜਾਈ ਅਤੇ ਆਪਣੇ ਪੁਰਖਿਆਂ ਨਾਲੋਂ ਵਧ ਕੇ ਬਦੀ ਕੀਤੀ।
Али не послушаше ме, нити уха свог пригнуше, него беху тврдоврати и чинише горе него оци њихови.
27 ੨੭ ਤੂੰ ਉਹਨਾਂ ਨੂੰ ਇਹ ਸਾਰੀਆਂ ਗੱਲਾਂ ਆਖੇਂਗਾ ਪਰ ਉਹ ਤੇਰੀ ਨਾ ਸੁਣਨਗੇ। ਤੂੰ ਉਹਨਾਂ ਨੂੰ ਸੱਦੇਂਗਾ ਪਰ ਉਹ ਉੱਤਰ ਨਾ ਦੇਣਗੇ।
Говорићеш им све ове речи, али те неће послушати; и зваћеш их, али ти се неће одазвати.
28 ੨੮ ਤੂੰ ਉਹਨਾਂ ਨੂੰ ਆਖੇਂਗਾ, ਇਹ ਉਹ ਕੌਮ ਹੈ ਜਿਸ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ, ਨਾ ਉਹ ਦੀ ਸਿੱਖਿਆ ਲਈ। ਸਚਿਆਈ ਮਿਟ ਗਈ ਅਤੇ ਉਹਨਾਂ ਦੇ ਮੂੰਹ ਤੋਂ ਜਾਂਦੀ ਰਹੀ।
Зато им реци: Ово је народ који не слуша глас Господа Бога свог, нити прима науке; пропаде вера и неста је из уста њихових.
29 ੨੯ ਤੂੰ ਆਪਣੇ ਨਜ਼ੀਰ ਹੋਣ ਦੇ ਬਾਲ ਮੁਨਾ, ਅਤੇ ਉਨ੍ਹਾਂ ਨੂੰ ਪਰੇ ਸੁੱਟ ਛੱਡ, ਨੰਗਿਆਂ ਟਿੱਬਿਆਂ ਉੱਤੇ ਵੈਣ ਚੁੱਕ, ਯਹੋਵਾਹ ਨੇ ਤਾਂ ਆਪਣੇ ਗਜ਼ਬ ਦੀ ਪੀੜ੍ਹੀ ਨੂੰ ਰੱਦ ਕਰ ਦਿੱਤਾ ਅਤੇ ਛੱਡ ਦਿੱਤਾ ਹੈ।
Острижи косу своју и баци је, и заридај гласно на високим местима, јер одбаци Господ и остави род, на који се разгневи.
30 ੩੦ ਯਹੂਦਾਹ ਦੀ ਅੰਸ ਨੇ ਤਾਂ ਉਹ ਕੀਤਾ ਜੋ ਮੇਰੀ ਨਿਗਾਹ ਵਿੱਚ ਬੁਰਾ ਸੀ, ਯਹੋਵਾਹ ਦਾ ਵਾਕ ਹੈ। ਉਹਨਾਂ ਉਸ ਭਵਨ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਘਿਣਾਉਣੀਆਂ ਚੀਜ਼ਾਂ ਰੱਖੀਆਂ ਭਈ ਉਹ ਨੂੰ ਭਰਿਸ਼ਟ ਕਰਨ
Јер синови Јудини учинише шта је зло преда мном, говори Господ, метнуше гадове своје у дом који се зове мојим именом, да би га оскврнили.
31 ੩੧ ਉਹਨਾਂ ਨੇ ਤੋਫਥ ਦੇ ਉੱਚੇ ਸਥਾਨ ਜਿਹੜੇ ਬਨ-ਹਿੰਨੋਮ ਦੀ ਵਾਦੀ ਵਿੱਚ ਹਨ ਬਣਾਏ ਭਈ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਅੱਗ ਵਿੱਚ ਸਾੜਨ, ਜਿਹ ਦਾ ਨਾ ਮੈਂ ਹੁਕਮ ਦਿੱਤਾ, ਨਾ ਹੀ ਮੇਰੇ ਮਨ ਵਿੱਚ ਇਹ ਆਇਆ।
И саградише висине Тофету, који је у долини сина Еномовог, да сажижу синове своје и кћери своје огњем, што нисам заповедио нити ми је дошло на ум.
32 ੩੨ ਇਸ ਲਈ ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਅੱਗੇ ਨੂੰ ਇਹ ਤੋਫਥ ਨਾ ਅਖਵਾਏਗੀ ਅਤੇ ਨਾ ਬਨ-ਹਿੰਨੋਮ ਦੀ ਵਾਦੀ, ਸਗੋਂ “ਕਤਲ ਦੀ ਵਾਦੀ,” ਕਿਉਂ ਜੋ ਉਹ ਤੋਫਥ ਵਿੱਚ ਦੱਬਣਗੇ ਕਿਉਂਕਿ ਹੋਰ ਕੋਈ ਥਾਂ ਨਾ ਹੋਵੇਗਾ।
Зато ево, иду дани, вели Господ, кад се више неће звати Тофет ни долина сина Еномовог, него долина крвна, и погребаваће се у Тофету, јер неће бити места.
33 ੩੩ ਅਤੇ ਇਸ ਪਰਜਾ ਦੀਆਂ ਲੋਥਾਂ ਅਕਾਸ਼ ਦੇ ਪੰਛੀ ਅਤੇ ਧਰਤੀ ਦੇ ਦਰਿੰਦੇ ਖਾਣਗੇ ਅਤੇ ਉਹਨਾਂ ਨੂੰ ਕੋਈ ਨਾ ਡਰਾਵੇਗਾ।
И мртва ће телеса народа овог бити храна птицама небеским и зверју земаљском, и неће бити никога да их плаши.
34 ੩੪ ਤਦ ਮੈਂ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚੋਂ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼ ਅਤੇ ਲਾੜੀ ਦੀ ਅਵਾਜ਼ ਬੰਦ ਕਰ ਦਿਆਂਗਾ ਕਿਉਂ ਜੋ ਇਹ ਦੇਸ ਉਜਾੜ ਬਣ ਜਾਵੇਗਾ।
И учинићу, те ће из градова Јудиних и с улица јерусалимских нестати глас радостан и глас весео, глас жеников и глас невестин; јер ће земља опустети.