< ਯਿਰਮਿਯਾਹ 8 >
1 ੧ ਯਹੋਵਾਹ ਦਾ ਵਾਕ ਹੈ ਕਿ ਉਸ ਵੇਲੇ ਓਹ ਯਹੂਦਾਹ ਦੇ ਰਾਜਿਆਂ ਦੀਆਂ ਹੱਡੀਆਂ, ਸਰਦਾਰਾਂ ਦੀਆਂ ਹੱਡੀਆਂ, ਜਾਜਕਾਂ ਦੀਆਂ ਹੱਡੀਆਂ, ਨਬੀਆਂ ਦੀਆਂ ਹੱਡੀਆਂ ਅਤੇ ਯਰੂਸ਼ਲਮ ਦੇ ਵਸਨੀਕਾਂ ਦੀਆਂ ਹੱਡੀਆਂ ਉਹਨਾਂ ਦੀਆਂ ਕਬਰਾਂ ਵਿੱਚੋਂ ਕੱਢ ਲਿਆਉਣਗੇ।
Til hin Tid, lyder det fra HERREN, skal man tage Judas kongers ben, dets Fyrsters Ben, Præsternes, Profeternes og Jerusalems Indbyggeres Ben ud af deres Grave
2 ੨ ਉਹ ਉਹਨਾਂ ਨੂੰ ਸੂਰਜ ਅੱਗੇ, ਚੰਦ ਅੱਗੇ ਅਤੇ ਅਕਾਸ਼ ਦੀ ਸਾਰੀ ਸੈਨਾਂ ਅੱਗੇ ਖਿਲਾਰ ਦੇਣਗੇ ਜਿਹਨਾਂ ਨੂੰ ਉਹ ਪਿਆਰ ਕਰਦੇ, ਜਿਹਨਾਂ ਦੀ ਉਹ ਪੂਜਾ ਕਰਦੇ, ਜਿਹਨਾਂ ਦੇ ਉਹ ਪਿੱਛੇ ਚਲਦੇ, ਜਿਹਨਾਂ ਦੇ ਉਹ ਤਾਲਿਬ ਸਨ ਅਤੇ ਜਿਹਨਾਂ ਨੂੰ ਉਹ ਮੱਥਾ ਟੇਕਦੇ ਸਨ। ਉਹ ਨਾ ਇਕੱਠੀਆਂ ਕੀਤੀਆਂ ਜਾਣਗੀਆਂ, ਨਾ ਦੱਬੀਆਂ ਜਾਣਗੀਆਂ, ਉਹ ਭੋਂ ਦੇ ਉੱਤੇ ਰੂੜੀ ਲਈ ਹੋਣਗੀਆਂ
og sprede dem for Sol og Måne og al Himmelens Hær, som de elskede og dyrkede, holdt sig til, rådspurgte og tilbad; de skal ikke samles og jordes, men blive til Gødning på Marken.
3 ੩ ਉਹ ਸਾਰੇ ਜਿਹੜੇ ਇਸ ਬੁਰੀ ਕੁੱਲ ਦੇ ਬਚਿਆਂ ਹੋਇਆਂ ਵਿੱਚ ਬਚ ਰਹਿਣਗੇ ਉਹਨਾਂ ਸਾਰਿਆਂ ਥਾਵਾਂ ਵਿੱਚ ਜਿੱਥੇ ਮੈਂ ਉਹਨਾਂ ਨੂੰ ਹੱਕ ਦਿਆਂਗਾ ਮੌਤ ਨੂੰ ਜੀਉਣ ਨਾਲੋਂ ਵੱਧ ਚਾਹੁੰਣਗੇ, ਸੈਨਾਂ ਦੇ ਯਹੋਵਾਹ ਦਾ ਵਾਕ ਹੈ!।
Og Døden skal foretrækkes for Livet af hele den Rest, der er tilbage af denne onde Slægt på alle de Steder, jeg driver dem hen, lyder det fra Hærskarers HERRE.
4 ੪ ਤਦ ਤੂੰ ਉਹਨਾਂ ਨੂੰ ਆਖੇਂਗਾ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜਦ ਉਹ ਡਿੱਗਦੇ ਹਨ ਤਾਂ ਕੀ ਉਹ ਫਿਰ ਨਹੀਂ ਉੱਠਦੇ? ਜਦ ਉਹ ਫਿਰ ਜਾਂਦਾ ਹੈ ਤਾਂ ਕੀ ਉਹ ਫਿਰ ਨਹੀਂ ਮੁੜਦਾ?
Og du skal sige til dem: Så siger HERREN: Mon man falder og ej står op, går tilbage og ej vender om?
5 ੫ ਫਿਰ ਯਰੂਸ਼ਲਮ ਦੀ ਇਹ ਪਰਜਾ ਕਿਉਂ ਸਦਾ ਦੀ ਫਿਰਤ ਨਾਲ ਫਿਰ ਗਈ? ਉਹਨਾਂ ਨੇ ਮੱਕਾਰੀ ਨੂੰ ਫੜਿਆ ਹੋਇਆ ਹੈ, ਉਹ ਮੁੜਨ ਤੋਂ ਇਨਕਾਰੀ ਹਨ।
Hvi falder da dette Folk i Jerusalem fra i evigt Frafald? De fastholder Svig, vil ikke vende om igen.
6 ੬ ਮੈਂ ਧਿਆਨ ਲਾਇਆ ਅਤੇ ਸੁਣਿਆ, ਪਰ ਉਹ ਤਾਂ ਚੰਗੀਆਂ ਗੱਲਾਂ ਨਹੀਂ ਬੋਲਦੇ, ਕੋਈ ਮਨੁੱਖ ਆਪਣੀ ਬੁਰਿਆਈ ਤੋਂ ਇਹ ਆਖ ਕੇ ਤੋਬਾ ਨਹੀਂ ਕਰਦਾ, ਕਿ ਮੈਂ ਕੀ ਕੀਤਾ ਹੈ? ਹਰੇਕ ਆਪਣੇ ਰਾਹ ਨੂੰ ਮੁੜਦਾ ਹੈ, ਜਿਵੇਂ ਘੋੜਾ ਲੜਾਈ ਵਿੱਚ ਸਰਪੱਟ ਦੌੜਦਾ ਹੈ।
Jeg lytter, hører nøje efter: de taler ej Sandhed, ingen angrer sin Ondskab og siger: "Hvad gjorde jeg!" Hver styrter frem i sit Løb, som Hest stormer frem i Strid.
7 ੭ ਨਾਲੇ ਹਵਾਈ ਲਮਢੀਂਗ ਆਪਣਾ ਸਮਾਂ ਜਾਣਦੀ ਹੈ, ਘੁੱਗੀ, ਅਬਾਬੀਲ ਅਤੇ ਸਾਰਸ, ਆਪਣੇ ਆਉਣ ਦੇ ਵੇਲੇ ਦੀ ਸਾਂਭ ਕਰਦੇ ਹਨ, ਪਰ ਮੇਰੀ ਪਰਜਾ ਯਹੋਵਾਹ ਦੇ ਨਿਆਂ ਨੂੰ ਨਹੀਂ ਜਾਣਦੀ।
Selv Storken oppe i Luften kender sin Tid, Turtelduen, Svalen og Tranen holder den Tid, de skal komme; men mit Folk, de kender ej HERRENs Ret.
8 ੮ ਤੁਸੀਂ ਕਿਵੇਂ ਆਖਦੇ ਹੋ, ਕਿ ਅਸੀਂ ਬੁੱਧਵਾਨ ਹਾਂ, ਅਤੇ ਯਹੋਵਾਹ ਦੀ ਬਿਵਸਥਾ ਸਾਡੇ ਕੋਲ ਹੈ? ਪਰ ਵੇਖੋ, ਲਿਖਾਰੀਆਂ ਦੀ ਝੂਠੀ ਲਿਖਤ ਨੇ ਉਸ ਨੂੰ ਝੂਠਾ ਹੀ ਬਣਾ ਦਿੱਤਾ।
Hvor kan I sige: "Vi er vise, og hos os er HERRENs Lov!" Nej, de skriftkloges Løgnegriffel virked i Løgnens Tjeneste.
9 ੯ ਬੁੱਧਵਾਨ ਲੱਜਿਆਵਾਨ ਹੋਣਗੇ, ਉਹ ਘਬਰਾ ਜਾਣਗੇ ਅਤੇ ਫੜੇ ਜਾਣਗੇ। ਵੇਖੋ, ਉਹਨਾਂ ਨੇ ਯਹੋਵਾਹ ਦੇ ਬਚਨ ਨੂੰ ਰੱਦ ਦਿੱਤਾ, - ਉਹਨਾਂ ਦੀ ਇਹ ਕੀ ਬੁੱਧ ਹੋਈ?
De vise skal blive til Skamme, ræddes og fanges. Se, HERRENs Ord har de vraget, hvad Visdom har de?
10 ੧੦ ਇਸ ਲਈ ਮੈਂ ਉਹਨਾਂ ਦੀਆਂ ਔਰਤਾਂ ਹੋਰਨਾਂ ਨੂੰ ਦਿਆਂਗਾ, ਉਹਨਾਂ ਦੇ ਖੇਤ ਉਹਨਾਂ ਨੂੰ ਜਿਹੜੇ ਉਹਨਾਂ ਉੱਤੇ ਕਬਜ਼ਾ ਕਰਨਗੇ, ਕਿਉਂ ਜੋ ਉਹ ਛੋਟੇ ਤੋਂ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਨਬੀ ਤੋਂ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ।
Derfor giver jeg andre deres Kvinder, nye Herrer deres Marker. Thi fra små til store søger hver eneste Vinding, de farer alle med Løgn fra Profet til Præst.
11 ੧੧ ਉਹਨਾਂ ਨੇ ਮੇਰੀ ਪਰਜਾ ਦੇ ਫੱਟਾਂ ਨੂੰ ਥੋੜਾ ਜਿਹਾ ਚੰਗਾ ਕੀਤਾ, ਉਹ ਆਖਦੇ ਹਨ, ਸ਼ਾਂਤੀ, ਸ਼ਾਂਤੀ! ਪਰ ਸ਼ਾਂਤੀ ਹੈ ਨਹੀਂ।
De læger mit Folks Datters Brøst som den simpleste Sag, idet de siger: "Fred, Fred!" skønt der ikke er Fred.
12 ੧੨ ਕੀ ਉਹ ਲੱਜਿਆਵਾਨ ਹੋਏ ਜਦ ਉਹਨਾਂ ਨੇ ਘਿਣਾਉਣੇ ਕੰਮ ਕੀਤੇ? ਨਹੀਂ, ਉਹ ਮੂਲੋਂ ਹੀ ਲੱਜਿਆਵਾਨ ਨਾ ਹੋਏ। ਉਹਨਾਂ ਨੇ ਲਾਲ ਪੀਲਾ ਹੋਣ ਨੂੰ ਜਾਣਿਆ ਵੀ ਨਾ! ਇਸ ਲਈ ਉਹ ਡਿੱਗਿਆਂ ਹੋਇਆਂ ਦੇ ਵਿੱਚ ਡਿੱਗ ਪੈਣਗੇ, ਜਿਸ ਵੇਲੇ ਮੈਂ ਉਹਨਾਂ ਦੀ ਖ਼ਬਰ ਲਵਾਂਗਾ। ਉਹ ਠੁਕਰਾਏ ਜਾਣਗੇ, ਯਹੋਵਾਹ ਆਖਦਾ ਹੈ।
De skal få Skam, thi de har gjort vederstyggelige Ting, og dog blues de ikke, dog kender de ikke til Skam. Derfor skal de falde på Valen; på Hjemsøgelsens Dag skal de snuble, siger HERREN.
13 ੧੩ ਮੈਂ ਉਹਨਾਂ ਨੂੰ ਮੂਲੋਂ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ, ਨਾ ਬੇਲ ਵਿੱਚ ਅੰਗੂਰ ਹੋਣਗੇ, ਨਾ ਹੰਜ਼ੀਰ ਵਿੱਚ ਹੰਜ਼ੀਰਾਂ, ਪੱਤੇ ਵੀ ਕੁਮਲਾ ਜਾਣਗੇ, ਅਤੇ ਜੋ ਮੈਂ ਉਹਨਾਂ ਨੂੰ ਦਿੱਤਾ ਉਹ ਜਾਂਦਾ ਰਹੇਗਾ।
Jeg vil bjærge deres Høst, så lyder det fra HERREN, men Vinstokken er uden Druer, Figentræet uden Figner, og Løvet er vissent.
14 ੧੪ ਅਸੀਂ ਕਿਉਂ ਬੈਠੇ ਹਾਂ? ਇਕੱਠੇ ਹੋ ਜਾਓ ਅਤੇ ਆਓ, ਅਸੀਂ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੜ ਜਾਈਏ, ਉੱਥੇ ਅਸੀਂ ਮੁੱਕ ਜਾਈਏ, ਕਿਉਂ ਜੋ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਮੁਕਾ ਦਿੱਤਾ, ਅਤੇ ਸਾਨੂੰ ਵਿਹੁ ਵਾਲਾ ਪਾਣੀ ਪਿਲਾ ਦਿੱਤਾ, ਅਸੀਂ ਯਹੋਵਾਹ ਦੇ ਵਿਰੁੱਧ ਪਾਪ ਜੋ ਕੀਤਾ ਸੀ।
Hvorfor sidder vi stille? Flok jer dog sammen, lad os gå til de faste Stæder og tilintetgøres der! Thi HERREN vor Gud tilintetgør os, Gift er vor Drik, thi vi synded mod HERREN.
15 ੧੫ ਅਸੀਂ ਸ਼ਾਂਤੀ ਨੂੰ ਉਡੀਕਿਆ ਪਰ ਕੋਈ ਚੰਗੀ ਚੀਜ਼ ਨਾ ਆਈ, ਅਤੇ ਤੰਦਰੁਸਤੀ ਦੇ ਮੌਕੇ ਨੂੰ ਵੀ, ਪਰ ਵੇਖੋ, ਭੈਅ ਸੀ।
Man håber på Fred, men det bliver ej godt, på Lægedoms Tid, men se, der er Rædsel.
16 ੧੬ ਉਸ ਦੇ ਘੋੜਿਆਂ ਦੇ ਖਰਾਟਿਆਂ ਦੀ ਅਵਾਜ਼ ਦਾਨ ਤੋਂ ਸੁਣਾਈ ਦਿੰਦੀ ਹੈ, ਉਸ ਦੇ ਜੰਗੀ ਘੋੜਿਆਂ ਦੇ ਹਿਣਕਣ ਦੀ ਅਵਾਜ਼ ਨਾਲ ਸਾਰੀ ਧਰਤੀ ਕੰਬ ਜਾਂਦੀ ਹੈ! ਉਹ ਆਉਂਦੇ ਹਨ, ਉਹ ਧਰਤੀ ਅਤੇ ਜੋ ਕੁਝ ਉਸ ਦੇ ਵਿੱਚ ਹੈ ਨਿਗਲ ਲੈਂਦੇ ਹਨ, ਸ਼ਹਿਰ ਅਤੇ ਉਸ ਦੇ ਵਸਨੀਕਾਂ ਨੂੰ ਵੀ।
Hans Hestes Fnysen høres fra Dan, ved Lyden af hans Hingstes Vrinsken skælver alt Landet. De kommer og opæder Landet og dets Fylde, Byen og dens Borgere.
17 ੧੭ ਵੇਖੋ ਤਾਂ, ਮੈਂ ਤੁਹਾਡੇ ਵਿੱਚ ਸੱਪਾਂ ਨੂੰ ਘੱਲਾਂਗਾ, ਨਾਲੇ ਨਾਗ ਜਿਹੜੇ ਮੰਤਰੇ ਨਹੀਂ ਜਾਂਦੇ। ਉਹ ਤੁਹਾਨੂੰ ਡੰਗ ਮਾਰਨਗੇ, ਯਹੋਵਾਹ ਦਾ ਵਾਕ ਹੈ।
Thi se, jeg sender imod jer Slanger; Basilisker, som ikke lader sig besværge, bide jer skal de, lyder det fra HERREN.
18 ੧੮ ਮੈਂ ਕਦ ਗ਼ਮ ਤੋਂ ਦਿਲਾਸਾ ਪਾਵਾਂਗਾ? ਮੇਰਾ ਦਿਲ ਮੇਰੇ ਵਿੱਚ ਖੁੱਸਦਾ ਹੈ।
Min Kvide er ikke til at læge, mit Hjerte er sygt.
19 ੧੯ ਵੇਖੋ, ਮੇਰੀ ਪਰਜਾ ਦੀ ਧੀ ਦੀ ਅਵਾਜ਼ ਦੂਰ ਦੇਸ ਤੋਂ ਆਉਂਦੀ ਹੈ। ਕੀ ਯਹੋਵਾਹ ਸੀਯੋਨ ਵਿੱਚ ਨਹੀਂ? ਕੀ ਉਸ ਦਾ ਰਾਜਾ ਉਸ ਵਿੱਚ ਨਹੀਂ? ਉਹਨਾਂ ਕਿਉਂ ਆਪਣੀਆਂ ਘੜ੍ਹੀਆਂ ਹੋਈਆਂ ਮੂਰਤਾਂ ਨਾਲ ਮੈਨੂੰ ਕ੍ਰੋਧਵਾਨ ਕੀਤਾ, ਅਤੇ ਓਪਰੀਆਂ ਫੋਕੀਆਂ ਨਾਲ?
Hør mit Folks Datters Skrig viden om fra Landet! Er HERREN da ikke i Zion, har det ingen konge? Hvi krænked I mig med eders Billeder, fremmed Tomhed?
20 ੨੦ ਫਸਲ ਲੰਘ ਗਈ ਅਤੇ ਗਰਮੀ ਮੁੱਕ ਗਈ, ਪਰ ਅਸੀਂ ਬਚਾਏ ਨਾ ਗਏ।
Kornhøst er omme, Frugthøst endt, og vi er ej frelst!
21 ੨੧ ਮੇਰੀ ਪਰਜਾ ਦੀ ਧੀ ਦੇ ਫੱਟਾਂ ਦੇ ਕਾਰਨ ਮੈਂ ਫੱਟੜ ਹਾਂ, ਮੈਂ ਉਦਾਸ ਹਾਂ, ਘਬਰਾਹਟ ਨੇ ਮੈਨੂੰ ਆ ਫੜਿਆ ਹੈ।
Ved mit Folks Datters Sammenbrud er jeg brudt sammen, jeg sørger, grebet af Rædsel.
22 ੨੨ ਕੀ ਗਿਲਆਦ ਵਿੱਚ ਬਲਸਾਨ ਦਾ ਰੋਗਨ ਹੈ ਨਹੀਂ? ਕੀ ਉੱਥੇ ਕੋਈ ਤਬੀਬ ਨਹੀਂ? ਫਿਰ ਕਿਉਂ ਮੇਰੀ ਪਰਜਾ ਦੀ ਧੀ ਤਕੜੀ ਨਹੀਂ ਹੁੰਦੀ?।
Er der ikke Balsam i Gilead, ingen Læge der? Hvorfor heles da ikke mit Folks Datters Sår?