< ਯਿਰਮਿਯਾਹ 8 >

1 ਯਹੋਵਾਹ ਦਾ ਵਾਕ ਹੈ ਕਿ ਉਸ ਵੇਲੇ ਓਹ ਯਹੂਦਾਹ ਦੇ ਰਾਜਿਆਂ ਦੀਆਂ ਹੱਡੀਆਂ, ਸਰਦਾਰਾਂ ਦੀਆਂ ਹੱਡੀਆਂ, ਜਾਜਕਾਂ ਦੀਆਂ ਹੱਡੀਆਂ, ਨਬੀਆਂ ਦੀਆਂ ਹੱਡੀਆਂ ਅਤੇ ਯਰੂਸ਼ਲਮ ਦੇ ਵਸਨੀਕਾਂ ਦੀਆਂ ਹੱਡੀਆਂ ਉਹਨਾਂ ਦੀਆਂ ਕਬਰਾਂ ਵਿੱਚੋਂ ਕੱਢ ਲਿਆਉਣਗੇ।
בעת ההיא נאם יהוה ויציאו (יוציאו) את עצמות מלכי יהודה ואת עצמות שריו ואת עצמות הכהנים ואת עצמות הנביאים ואת עצמות יושבי ירושלם--מקבריהם
2 ਉਹ ਉਹਨਾਂ ਨੂੰ ਸੂਰਜ ਅੱਗੇ, ਚੰਦ ਅੱਗੇ ਅਤੇ ਅਕਾਸ਼ ਦੀ ਸਾਰੀ ਸੈਨਾਂ ਅੱਗੇ ਖਿਲਾਰ ਦੇਣਗੇ ਜਿਹਨਾਂ ਨੂੰ ਉਹ ਪਿਆਰ ਕਰਦੇ, ਜਿਹਨਾਂ ਦੀ ਉਹ ਪੂਜਾ ਕਰਦੇ, ਜਿਹਨਾਂ ਦੇ ਉਹ ਪਿੱਛੇ ਚਲਦੇ, ਜਿਹਨਾਂ ਦੇ ਉਹ ਤਾਲਿਬ ਸਨ ਅਤੇ ਜਿਹਨਾਂ ਨੂੰ ਉਹ ਮੱਥਾ ਟੇਕਦੇ ਸਨ। ਉਹ ਨਾ ਇਕੱਠੀਆਂ ਕੀਤੀਆਂ ਜਾਣਗੀਆਂ, ਨਾ ਦੱਬੀਆਂ ਜਾਣਗੀਆਂ, ਉਹ ਭੋਂ ਦੇ ਉੱਤੇ ਰੂੜੀ ਲਈ ਹੋਣਗੀਆਂ
ושטחום לשמש ולירח ולכל צבא השמים אשר אהבום ואשר עבדום ואשר הלכו אחריהם ואשר דרשום ואשר השתחוו להם לא יאספו ולא יקברו לדמן על פני האדמה יהיו
3 ਉਹ ਸਾਰੇ ਜਿਹੜੇ ਇਸ ਬੁਰੀ ਕੁੱਲ ਦੇ ਬਚਿਆਂ ਹੋਇਆਂ ਵਿੱਚ ਬਚ ਰਹਿਣਗੇ ਉਹਨਾਂ ਸਾਰਿਆਂ ਥਾਵਾਂ ਵਿੱਚ ਜਿੱਥੇ ਮੈਂ ਉਹਨਾਂ ਨੂੰ ਹੱਕ ਦਿਆਂਗਾ ਮੌਤ ਨੂੰ ਜੀਉਣ ਨਾਲੋਂ ਵੱਧ ਚਾਹੁੰਣਗੇ, ਸੈਨਾਂ ਦੇ ਯਹੋਵਾਹ ਦਾ ਵਾਕ ਹੈ!।
ונבחר מות מחיים לכל השארית הנשארים מן המשפחה הרעה הזאת--בכל המקמות הנשארים אשר הדחתים שם נאם יהוה צבאות
4 ਤਦ ਤੂੰ ਉਹਨਾਂ ਨੂੰ ਆਖੇਂਗਾ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜਦ ਉਹ ਡਿੱਗਦੇ ਹਨ ਤਾਂ ਕੀ ਉਹ ਫਿਰ ਨਹੀਂ ਉੱਠਦੇ? ਜਦ ਉਹ ਫਿਰ ਜਾਂਦਾ ਹੈ ਤਾਂ ਕੀ ਉਹ ਫਿਰ ਨਹੀਂ ਮੁੜਦਾ?
ואמרת אליהם כה אמר יהוה היפלו ולא יקומו אם ישוב ולא ישוב
5 ਫਿਰ ਯਰੂਸ਼ਲਮ ਦੀ ਇਹ ਪਰਜਾ ਕਿਉਂ ਸਦਾ ਦੀ ਫਿਰਤ ਨਾਲ ਫਿਰ ਗਈ? ਉਹਨਾਂ ਨੇ ਮੱਕਾਰੀ ਨੂੰ ਫੜਿਆ ਹੋਇਆ ਹੈ, ਉਹ ਮੁੜਨ ਤੋਂ ਇਨਕਾਰੀ ਹਨ।
מדוע שובבה העם הזה ירושלם--משבה נצחת החזיקו בתרמת--מאנו לשוב
6 ਮੈਂ ਧਿਆਨ ਲਾਇਆ ਅਤੇ ਸੁਣਿਆ, ਪਰ ਉਹ ਤਾਂ ਚੰਗੀਆਂ ਗੱਲਾਂ ਨਹੀਂ ਬੋਲਦੇ, ਕੋਈ ਮਨੁੱਖ ਆਪਣੀ ਬੁਰਿਆਈ ਤੋਂ ਇਹ ਆਖ ਕੇ ਤੋਬਾ ਨਹੀਂ ਕਰਦਾ, ਕਿ ਮੈਂ ਕੀ ਕੀਤਾ ਹੈ? ਹਰੇਕ ਆਪਣੇ ਰਾਹ ਨੂੰ ਮੁੜਦਾ ਹੈ, ਜਿਵੇਂ ਘੋੜਾ ਲੜਾਈ ਵਿੱਚ ਸਰਪੱਟ ਦੌੜਦਾ ਹੈ।
הקשבתי ואשמע לוא כן ידברו--אין איש נחם על רעתו לאמר מה עשיתי כלה שב במרצותם (במרוצתם) כסוס שוטף במלחמה
7 ਨਾਲੇ ਹਵਾਈ ਲਮਢੀਂਗ ਆਪਣਾ ਸਮਾਂ ਜਾਣਦੀ ਹੈ, ਘੁੱਗੀ, ਅਬਾਬੀਲ ਅਤੇ ਸਾਰਸ, ਆਪਣੇ ਆਉਣ ਦੇ ਵੇਲੇ ਦੀ ਸਾਂਭ ਕਰਦੇ ਹਨ, ਪਰ ਮੇਰੀ ਪਰਜਾ ਯਹੋਵਾਹ ਦੇ ਨਿਆਂ ਨੂੰ ਨਹੀਂ ਜਾਣਦੀ।
גם חסידה בשמים ידעה מועדיה ותר וסוס (וסיס) ועגור שמרו את עת באנה ועמי--לא ידעו את משפט יהוה
8 ਤੁਸੀਂ ਕਿਵੇਂ ਆਖਦੇ ਹੋ, ਕਿ ਅਸੀਂ ਬੁੱਧਵਾਨ ਹਾਂ, ਅਤੇ ਯਹੋਵਾਹ ਦੀ ਬਿਵਸਥਾ ਸਾਡੇ ਕੋਲ ਹੈ? ਪਰ ਵੇਖੋ, ਲਿਖਾਰੀਆਂ ਦੀ ਝੂਠੀ ਲਿਖਤ ਨੇ ਉਸ ਨੂੰ ਝੂਠਾ ਹੀ ਬਣਾ ਦਿੱਤਾ।
איכה תאמרו חכמים אנחנו ותורת יהוה אתנו אכן הנה לשקר עשה עט שקר ספרים
9 ਬੁੱਧਵਾਨ ਲੱਜਿਆਵਾਨ ਹੋਣਗੇ, ਉਹ ਘਬਰਾ ਜਾਣਗੇ ਅਤੇ ਫੜੇ ਜਾਣਗੇ। ਵੇਖੋ, ਉਹਨਾਂ ਨੇ ਯਹੋਵਾਹ ਦੇ ਬਚਨ ਨੂੰ ਰੱਦ ਦਿੱਤਾ, - ਉਹਨਾਂ ਦੀ ਇਹ ਕੀ ਬੁੱਧ ਹੋਈ?
הבשו חכמים חתו וילכדו הנה בדבר יהוה מאסו וחכמת מה להם
10 ੧੦ ਇਸ ਲਈ ਮੈਂ ਉਹਨਾਂ ਦੀਆਂ ਔਰਤਾਂ ਹੋਰਨਾਂ ਨੂੰ ਦਿਆਂਗਾ, ਉਹਨਾਂ ਦੇ ਖੇਤ ਉਹਨਾਂ ਨੂੰ ਜਿਹੜੇ ਉਹਨਾਂ ਉੱਤੇ ਕਬਜ਼ਾ ਕਰਨਗੇ, ਕਿਉਂ ਜੋ ਉਹ ਛੋਟੇ ਤੋਂ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਨਬੀ ਤੋਂ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ।
לכן אתן את נשיהם לאחרים שדותיהם ליורשים--כי מקטן ועד גדול כלה בצע בצע מנביא ועד כהן--כלה עשה שקר
11 ੧੧ ਉਹਨਾਂ ਨੇ ਮੇਰੀ ਪਰਜਾ ਦੇ ਫੱਟਾਂ ਨੂੰ ਥੋੜਾ ਜਿਹਾ ਚੰਗਾ ਕੀਤਾ, ਉਹ ਆਖਦੇ ਹਨ, ਸ਼ਾਂਤੀ, ਸ਼ਾਂਤੀ! ਪਰ ਸ਼ਾਂਤੀ ਹੈ ਨਹੀਂ।
וירפו את שבר בת עמי על נקלה--לאמר שלום שלום ואין שלום
12 ੧੨ ਕੀ ਉਹ ਲੱਜਿਆਵਾਨ ਹੋਏ ਜਦ ਉਹਨਾਂ ਨੇ ਘਿਣਾਉਣੇ ਕੰਮ ਕੀਤੇ? ਨਹੀਂ, ਉਹ ਮੂਲੋਂ ਹੀ ਲੱਜਿਆਵਾਨ ਨਾ ਹੋਏ। ਉਹਨਾਂ ਨੇ ਲਾਲ ਪੀਲਾ ਹੋਣ ਨੂੰ ਜਾਣਿਆ ਵੀ ਨਾ! ਇਸ ਲਈ ਉਹ ਡਿੱਗਿਆਂ ਹੋਇਆਂ ਦੇ ਵਿੱਚ ਡਿੱਗ ਪੈਣਗੇ, ਜਿਸ ਵੇਲੇ ਮੈਂ ਉਹਨਾਂ ਦੀ ਖ਼ਬਰ ਲਵਾਂਗਾ। ਉਹ ਠੁਕਰਾਏ ਜਾਣਗੇ, ਯਹੋਵਾਹ ਆਖਦਾ ਹੈ।
הבשו כי תועבה עשו גם בוש לא יבשו והכלם לא ידעו--לכן יפלו בנפלים בעת פקדתם יכשלו אמר יהוה
13 ੧੩ ਮੈਂ ਉਹਨਾਂ ਨੂੰ ਮੂਲੋਂ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ, ਨਾ ਬੇਲ ਵਿੱਚ ਅੰਗੂਰ ਹੋਣਗੇ, ਨਾ ਹੰਜ਼ੀਰ ਵਿੱਚ ਹੰਜ਼ੀਰਾਂ, ਪੱਤੇ ਵੀ ਕੁਮਲਾ ਜਾਣਗੇ, ਅਤੇ ਜੋ ਮੈਂ ਉਹਨਾਂ ਨੂੰ ਦਿੱਤਾ ਉਹ ਜਾਂਦਾ ਰਹੇਗਾ।
אסף אסיפם נאם יהוה אין ענבים בגפן ואין תאנים בתאנה והעלה נבל--ואתן להם יעברום
14 ੧੪ ਅਸੀਂ ਕਿਉਂ ਬੈਠੇ ਹਾਂ? ਇਕੱਠੇ ਹੋ ਜਾਓ ਅਤੇ ਆਓ, ਅਸੀਂ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੜ ਜਾਈਏ, ਉੱਥੇ ਅਸੀਂ ਮੁੱਕ ਜਾਈਏ, ਕਿਉਂ ਜੋ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਮੁਕਾ ਦਿੱਤਾ, ਅਤੇ ਸਾਨੂੰ ਵਿਹੁ ਵਾਲਾ ਪਾਣੀ ਪਿਲਾ ਦਿੱਤਾ, ਅਸੀਂ ਯਹੋਵਾਹ ਦੇ ਵਿਰੁੱਧ ਪਾਪ ਜੋ ਕੀਤਾ ਸੀ।
על מה אנחנו ישבים--האספו ונבוא אל ערי המבצר ונדמה שם כי יהוה אלהינו הדמנו וישקנו מי ראש כי חטאנו ליהוה
15 ੧੫ ਅਸੀਂ ਸ਼ਾਂਤੀ ਨੂੰ ਉਡੀਕਿਆ ਪਰ ਕੋਈ ਚੰਗੀ ਚੀਜ਼ ਨਾ ਆਈ, ਅਤੇ ਤੰਦਰੁਸਤੀ ਦੇ ਮੌਕੇ ਨੂੰ ਵੀ, ਪਰ ਵੇਖੋ, ਭੈਅ ਸੀ।
קוה לשלום ואין טוב לעת מרפה והנה בעתה
16 ੧੬ ਉਸ ਦੇ ਘੋੜਿਆਂ ਦੇ ਖਰਾਟਿਆਂ ਦੀ ਅਵਾਜ਼ ਦਾਨ ਤੋਂ ਸੁਣਾਈ ਦਿੰਦੀ ਹੈ, ਉਸ ਦੇ ਜੰਗੀ ਘੋੜਿਆਂ ਦੇ ਹਿਣਕਣ ਦੀ ਅਵਾਜ਼ ਨਾਲ ਸਾਰੀ ਧਰਤੀ ਕੰਬ ਜਾਂਦੀ ਹੈ! ਉਹ ਆਉਂਦੇ ਹਨ, ਉਹ ਧਰਤੀ ਅਤੇ ਜੋ ਕੁਝ ਉਸ ਦੇ ਵਿੱਚ ਹੈ ਨਿਗਲ ਲੈਂਦੇ ਹਨ, ਸ਼ਹਿਰ ਅਤੇ ਉਸ ਦੇ ਵਸਨੀਕਾਂ ਨੂੰ ਵੀ।
מדן נשמע נחרת סוסיו--מקול מצהלות אביריו רעשה כל הארץ ויבואו ויאכלו ארץ ומלואה--עיר וישבי בה
17 ੧੭ ਵੇਖੋ ਤਾਂ, ਮੈਂ ਤੁਹਾਡੇ ਵਿੱਚ ਸੱਪਾਂ ਨੂੰ ਘੱਲਾਂਗਾ, ਨਾਲੇ ਨਾਗ ਜਿਹੜੇ ਮੰਤਰੇ ਨਹੀਂ ਜਾਂਦੇ। ਉਹ ਤੁਹਾਨੂੰ ਡੰਗ ਮਾਰਨਗੇ, ਯਹੋਵਾਹ ਦਾ ਵਾਕ ਹੈ।
כי הנני משלח בכם נחשים צפענים אשר אין להם לחש ונשכו אתכם נאם יהוה
18 ੧੮ ਮੈਂ ਕਦ ਗ਼ਮ ਤੋਂ ਦਿਲਾਸਾ ਪਾਵਾਂਗਾ? ਮੇਰਾ ਦਿਲ ਮੇਰੇ ਵਿੱਚ ਖੁੱਸਦਾ ਹੈ।
מבליגיתי עלי יגון עלי לבי דוי
19 ੧੯ ਵੇਖੋ, ਮੇਰੀ ਪਰਜਾ ਦੀ ਧੀ ਦੀ ਅਵਾਜ਼ ਦੂਰ ਦੇਸ ਤੋਂ ਆਉਂਦੀ ਹੈ। ਕੀ ਯਹੋਵਾਹ ਸੀਯੋਨ ਵਿੱਚ ਨਹੀਂ? ਕੀ ਉਸ ਦਾ ਰਾਜਾ ਉਸ ਵਿੱਚ ਨਹੀਂ? ਉਹਨਾਂ ਕਿਉਂ ਆਪਣੀਆਂ ਘੜ੍ਹੀਆਂ ਹੋਈਆਂ ਮੂਰਤਾਂ ਨਾਲ ਮੈਨੂੰ ਕ੍ਰੋਧਵਾਨ ਕੀਤਾ, ਅਤੇ ਓਪਰੀਆਂ ਫੋਕੀਆਂ ਨਾਲ?
הנה קול שועת בת עמי מארץ מרחקים היהוה אין בציון אם מלכה אין בה מדוע הכעסוני בפסליהם--בהבלי נכר
20 ੨੦ ਫਸਲ ਲੰਘ ਗਈ ਅਤੇ ਗਰਮੀ ਮੁੱਕ ਗਈ, ਪਰ ਅਸੀਂ ਬਚਾਏ ਨਾ ਗਏ।
עבר קציר כלה קיץ ואנחנו לוא נושענו
21 ੨੧ ਮੇਰੀ ਪਰਜਾ ਦੀ ਧੀ ਦੇ ਫੱਟਾਂ ਦੇ ਕਾਰਨ ਮੈਂ ਫੱਟੜ ਹਾਂ, ਮੈਂ ਉਦਾਸ ਹਾਂ, ਘਬਰਾਹਟ ਨੇ ਮੈਨੂੰ ਆ ਫੜਿਆ ਹੈ।
על שבר בת עמי השברתי קדרתי שמה החזקתני
22 ੨੨ ਕੀ ਗਿਲਆਦ ਵਿੱਚ ਬਲਸਾਨ ਦਾ ਰੋਗਨ ਹੈ ਨਹੀਂ? ਕੀ ਉੱਥੇ ਕੋਈ ਤਬੀਬ ਨਹੀਂ? ਫਿਰ ਕਿਉਂ ਮੇਰੀ ਪਰਜਾ ਦੀ ਧੀ ਤਕੜੀ ਨਹੀਂ ਹੁੰਦੀ?।
הצרי אין בגלעד אם רפא אין שם כי מדוע לא עלתה ארכת בת עמי

< ਯਿਰਮਿਯਾਹ 8 >