< ਯਿਰਮਿਯਾਹ 9 >
1 ੧ ਕਾਸ਼ ਕਿ ਮੇਰਾ ਸਿਰ ਪਾਣੀ ਹੁੰਦਾ, ਅਤੇ ਮੇਰੀਆਂ ਅੱਖਾਂ ਅੰਝੂਆਂ ਦਾ ਸੋਤਾ! ਤਾਂ ਮੈਂ ਆਪਣੀ ਪਰਜਾ ਦੀ ਧੀ ਦੇ ਵੱਢਿਆਂ ਹੋਇਆਂ ਨੂੰ ਦਿਨ ਰਾਤ ਰੋਂਦਾ ਰਹਿੰਦਾ!
O daß doch mein Haupt Wasser wäre, und mein Auge ein Thränenquell, so wollte ich Tag und Nacht die Erschlagenen meines Volks beweinen!
2 ੨ ਕਾਸ਼ ਕਿ ਮੇਰੇ ਕੋਲ ਉਜਾੜ ਵਿੱਚ ਰਾਹੀਆਂ ਲਈ ਟਿਕਾਣਾ ਹੁੰਦਾ! ਤਦ ਮੈਂ ਪਰਜਾ ਨੂੰ ਛੱਡ ਦਿੰਦਾ, ਅਤੇ ਉਹਨਾਂ ਵਿੱਚੋਂ ਚੱਲਿਆ ਜਾਂਦਾ! ਕਿਉਂ ਜੋ ਉਹ ਸਾਰਿਆਂ ਦੇ ਸਾਰੇ ਵਿਭਚਾਰੀ ਹਨ, ਉਹ ਬੇਈਮਾਨਾਂ ਦੀ ਟੋਲੀ ਹਨ।
O daß ich doch in der Wüste eine Herberge hätte, so wollte ich mein Volk verlassen und von ihnen weggehen, weil sie allesamt Ehebrecher sind, eine Bande von Treulosen.
3 ੩ ਉਹ ਆਪਣੀ ਜੀਭ ਨੂੰ ਧਣੁੱਖ ਵਾਂਗੂੰ ਝੂਠ ਲਈ ਲਿਫਾਉਂਦੇ ਹਨ, ਉਹ ਦੇਸ ਵਿੱਚ ਸੂਰਮੇ ਹਨ, ਪਰ ਸਚਿਆਈ ਲਈ ਨਹੀਂ, ਕਿਉਂ ਜੋ ਉਹ ਬਦੀ ਤੋਂ ਬਦੀ ਤੱਕ ਵਧਦੇ ਜਾਂਦੇ ਹਨ, ਉਹ ਮੈਨੂੰ ਨਹੀਂ ਜਾਣਦੇ ਯਹੋਵਾਹ ਦਾ ਵਾਕ ਹੈ।
Sie spannen ihre Zunge als ihren Bogen, durch Lüge und nicht durch Wahrheit sind sie mächtig im Lande; denn von einer Bosheit schreiten sie zur anderen, - mich aber kennen sie nicht! - ist der Spruch Jahwes.
4 ੪ ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਤੋਂ ਚੌਕਸ ਰਹੇ, ਤੁਸੀਂ ਕਿਸੇ ਭਰਾ ਉੱਤੇ ਭਰੋਸਾ ਨਾ ਰੱਖੋ, ਹਰੇਕ ਭਰਾ ਤਾਂ ਦੂਜੇ ਦਾ ਥਾਂ ਖੋਹ ਲੈਂਦਾ ਹੈ, ਹਰ ਗੁਆਂਢੀ ਚੁਗਲਖ਼ੋਰ ਹੈ।
Hütet euch einer vor dem andern und traut keinerlei Bruder, denn jeglicher Bruder übt Hinterlist, und jeglicher Genosse geht mit Verleumdung um.
5 ੫ ਹਰੇਕ ਆਪਣੇ ਗੁਆਂਢੀ ਨਾਲ ਠੱਠਾ ਮਾਰਦਾ ਹੈ, ਕੋਈ ਸੱਚ ਨਹੀਂ ਬੋਲਦਾ। ਉਹਨਾਂ ਆਪਣੀ ਜੀਭ ਨੂੰ ਝੂਠ ਬੋਲਣਾ ਸਿਖਾਲਿਆ ਹੈ, ਉਹ ਬਦੀ ਕਰਨ ਨਾਲ ਥੱਕ ਜਾਂਦੇ ਹਨ। ਤੇਰਾ ਵਸੇਬਾ ਧੋਖੇ ਦੇ ਵਿਚਕਾਰ ਹੈ,
Sie hintergehen einer den andern und Wahrheit reden sie nicht; sie gewöhnen ihre Zunge ans Lügenreden, ränkevoll zu handeln mühen sie sich ab.
6 ੬ ਧੋਖੇ ਦੇ ਕਾਰਨ ਉਹ ਮੇਰੇ ਜਾਣਨ ਤੋਂ ਇਨਕਾਰ ਕਰਦੇ ਹਨ, ਯਹੋਵਾਹ ਦਾ ਵਾਕ ਹੈ।
Du weilst mitten in Arglist: aus Arglist auch wollen sie mich nicht kennen! - ist der Spruch Jahwes.
7 ੭ ਇਸ ਲਈ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਉਹਨਾਂ ਨੂੰ ਤਾਵਾਂਗਾ ਅਤੇ ਉਹਨਾਂ ਨੂੰ ਪਰਖਾਂਗਾ, ਆਪਣੀ ਪਰਜਾ ਲਈ ਮੇਰੇ ਅੱਗੇ ਕਰਨ ਨੂੰ ਹੋਰ ਕੀ ਹੈ?
Darum spricht Jahwe der Heerscharen also: Fürwahr, ich will sie schmelzen und prüfen! Denn wie soll ich anders handeln angesichts der Bosheit meines Volks?
8 ੮ ਉਹਨਾਂ ਦੀ ਜੀਭ ਮਾਰ ਸੁੱਟਣ ਵਾਲਾ ਤੀਰ ਹੈ, ਉਹ ਧੋਖੇ ਦੀ ਗੱਲ ਕਰਦੀ ਹੈ। ਹਰੇਕ ਆਪਣੇ ਮੂੰਹ ਤੋਂ ਆਪਣੇ ਗੁਆਂਢੀ ਨੂੰ ਸ਼ਾਂਤੀ ਆਖਦਾ ਹੈ, ਪਰ ਆਪਣੇ ਦਿਲ ਵਿੱਚ ਉਹ ਉਸ ਦੀ ਤਾੜ ਵਿੱਚ ਲੱਗਾ ਹੋਇਆ ਹੈ।
Ein mörderischer Pfeil ist ihre Zunge, Trug redet man: mit seinem Munde redet man Freundliches mit seinem Nächsten, in seinem Inneren aber legt man ihm einen Hinterhalt.
9 ੯ ਯਹੋਵਾਹ ਦਾ ਵਾਕ ਹੈ, - ਕੀ ਇਸ ਗੱਲ ਦੇ ਕਾਰਨ ਮੈਂ ਉਹਨਾਂ ਦੀ ਖ਼ਬਰ ਨਾ ਲਵਾਂਗਾ? ਕੀ ਅਜਿਹੀ ਕੌਮ ਤੋਂ ਮੇਰੀ ਜਾਨ ਬਦਲਾ ਨਾ ਲਵੇਗੀ?
Sollte ich dergleichen Menschen nicht strafen - ist der Spruch Jahwes - oder mich an einem so gearteten Volke nicht rächen?
10 ੧੦ ਮੈਂ ਪਹਾੜਾਂ ਲਈ ਰੋਵਾਂਗਾ ਅਤੇ ਕੁਰਲਾਵਾਂਗਾ, ਅਤੇ ਉਜਾੜ ਦੀਆਂ ਚਾਰਗਾਹਾਂ ਲਈ ਸਿਆਪਾ ਕਰਾਂਗਾ, ਉਹ ਤਾਂ ਸੜ ਗਏ ਹਨ ਸੋ ਉਹਨਾਂ ਦੇ ਵਿੱਚ ਵੀ ਕੋਈ ਨਹੀਂ ਲੰਘਦਾ, ਵੱਗਾਂ ਦੀ ਅਵਾਜ਼ ਸੁਣਾਈ ਨਹੀਂ ਦਿੰਦੀ। ਅਕਾਸ਼ ਦੇ ਪੰਛੀਆਂ ਤੋਂ ਲੈ ਕੇ ਡੰਗਰਾਂ ਤੱਕ ਉਹ ਨੱਠ ਗਏ ਹਨ, ਉਹ ਚੱਲੇ ਗਏ ਹਨ।
Auf den Bergen will ich ein Weinen und Klagen anheben und auf den Auen der Trift ein Trauerlied anstimmen, daß sie durch Feuer verheert sind, so daß niemand mehr über sie hinwandert, und sie das Blöken einer Herde nicht mehr vernehmen: die Vögel unter dem Himmel wie das Wild sind geflüchtet, hinweggezogen.
11 ੧੧ ਮੈਂ ਯਰੂਸ਼ਲਮ ਨੂੰ ਬਰਬਾਦ ਹੋਏ ਪੱਥਰਾਂ ਦਾ ਢੇਰ, ਅਤੇ ਗਿੱਦੜਾਂ ਦੀ ਖੋਹ ਬਣਾ ਦਿਆਂਗਾ। ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ, ਜਿੱਥੇ ਕੋਈ ਵੱਸਣ ਵਾਲਾ ਨਹੀਂ।
Und ich will Jerusalem zu einem Steinhaufen machen, zu einer Behausung für Schakale und die Städte Judas will ich in eine Wüstenei verwandeln, in der niemand wohnt.
12 ੧੨ ਉਹ ਕਿਹੜਾ ਬੁੱਧਵਾਨ ਹੈ ਜਿਹੜਾ ਇਸ ਗੱਲ ਨੂੰ ਸਮਝ ਸਕੇ? ਜਿਹ ਨੂੰ ਯਹੋਵਾਹ ਦਾ ਮੂੰਹ ਬੋਲਿਆ ਹੈ, ਉਹ ਉਸ ਨੂੰ ਦੱਸੇ। ਧਰਤੀ ਕਿਉਂ ਬਰਬਾਦ ਹੋਈ ਅਤੇ ਉਜਾੜ ਵਾਂਗੂੰ ਜਲ ਗਈ ਕਿ ਉਹ ਦੇ ਵਿੱਚ ਦੀ ਕੋਈ ਨਹੀਂ ਲੰਘਦਾ?
Wer ist so weise, daß er dies begreife? und wer ist's, zu dem der Mund Jahwes geredet, daß er es kund thue, weshalb das Land zu Grunde gegangen, verödet ist der Wüste gleich, die niemand durchwandert?
13 ੧੩ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਇਸ ਲਈ ਕਿ ਉਹਨਾਂ ਨੇ ਮੇਰੀ ਬਿਵਸਥਾ ਨੂੰ ਛੱਡ ਦਿੱਤਾ ਜਿਹੜੀ ਮੈਂ ਉਹਨਾਂ ਦੇ ਅੱਗੇ ਰੱਖੀ ਸੀ ਅਤੇ ਮੇਰੀ ਆਵਾਜ਼ ਨੂੰ ਨਹੀਂ ਸੁਣਿਆ ਅਤੇ ਨਾ ਹੀ ਉਹ ਦੇ ਉੱਤੇ ਚੱਲੇ ਹਨ
Jahwe aber sprach: Weil sie mein Gesetz, das ich ihnen vorgelegt, außer acht gelassen und meinem Gebote nicht gehorcht haben, noch danach gewandelt sind,
14 ੧੪ ਪਰ ਆਪਣੇ ਹੀ ਦਿਲ ਦੇ ਹਠ ਵਿੱਚ ਚੱਲਦੇ ਹਨ ਅਤੇ ਬਆਲੀਮ ਦੇ ਮਗਰ ਲੱਗੇ ਹਨ ਜਿਵੇਂ ਉਹਨਾਂ ਦੇ ਪੁਰਖਿਆਂ ਨੇ ਉਹਨਾਂ ਨੂੰ ਸਿਖਾਇਆ ਸੀ
sondern starrsinnig ihrem eigenen Sinn und den Baalen nachgefolgt sind, die zu verehren ihre Väter sie gelehrt haben:
15 ੧੫ ਇਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਸ ਪਰਜਾ ਨੂੰ ਅੱਕ ਦੀ ਜੜ੍ਹ ਖੁਆਵਾਂਗਾ ਅਤੇ ਇਹਨਾਂ ਨੂੰ ਵਿਹੁ ਵਾਲਾ ਪਾਣੀ ਪਿਲਾਵਾਂਗਾ
darum, so spricht Jahwe der Heerscharen, der Gott Israels, will ich sie, dieses Volk da, mit Wermut speisen und sie mit Giftwasser tränken
16 ੧੬ ਮੈਂ ਉਹਨਾਂ ਨੂੰ ਉਹਨਾਂ ਕੌਮਾਂ ਵਿੱਚ ਜਿਹਨਾਂ ਨੂੰ ਨਾ ਉਹ ਜਾਣਦੇ ਹਨ, ਨਾ ਉਹਨਾਂ ਦੇ ਪੁਰਖੇ ਜਾਣਦੇ ਸਨ ਖੇਰੂੰ-ਖੇਰੂੰ ਕਰ ਦਿਆਂਗਾ, ਅਤੇ ਮੈਂ ਉਹਨਾਂ ਦੇ ਅੱਗੇ ਤਲਵਾਰ ਭੇਜਾਂਗਾ ਜਿੰਨਾਂ ਚਿਰ ਉਹਨਾਂ ਦਾ ਨਾਸ ਨਾ ਕਰ ਦੇ।
und will sie zerstreuen unter die Völker, die weder sie noch ihre Väter gekannt haben, und will das Schwert hinter ihnen dreinsenden, bis ich sie aufgerieben habe.
17 ੧੭ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੁਸੀਂ ਸੋਚੋ ਅਤੇ ਸਿਆਪਾ ਕਰਨ ਵਾਲੀਆਂ ਔਰਤਾਂ ਨੂੰ ਸੱਦੋ ਭਈ ਉਹ ਆਉਣ, ਬੁੱਧਵਾਨ ਔਰਤਾਂ ਨੂੰ ਸੱਦ ਘੱਲੋ ਜੋ ਉਹ ਆਉਣ।
So spricht Jahwe der Heerscharen: Merkt doch darauf und ruft den Klagefrauen, daß sie herbeikommen, und sendet zu den klugen Frauen, daß sie herbeikommen,
18 ੧੮ ਉਹ ਛੇਤੀ ਕਰਨ ਅਤੇ ਸਾਡੇ ਉੱਤੇ ਵੈਣ ਚੁੱਕਣ, ਭਈ ਸਾਡੀਆਂ ਅੱਖਾਂ ਤੋਂ ਅੱਥਰੂ ਵਗਣ, ਅਤੇ ਸਾਡੀਆਂ ਅੱਖਾਂ ਦੀਆਂ ਪਲਕਾਂ ਤੋਂ ਪਾਣੀ ਛਮਾ-ਛਮ ਚੋਵੇ।
daß sie sich beeilen, ein Trauerlied über uns anzustimmen, damit unsere Augen überfließen von Thränen und von Wasser unsere Wimpern triefen!
19 ੧੯ ਵੈਣ ਪਾਉਣ ਦੀ ਅਵਾਜ਼ ਸੀਯੋਨ ਤੋਂ ਸੁਣਾਈ ਦਿੰਦੀ ਹੈ, ਅਸੀਂ ਕੇਹੇ ਲੁੱਟੇ ਗਏ! ਅਸੀਂ ਡਾਢੇ ਸ਼ਰਮਿੰਦੇ ਹੋਏ! ਕਿਉਂ ਜੋ ਅਸੀਂ ਦੇਸ ਨੂੰ ਛੱਡ ਛੱਡਿਆ ਹੈ, ਉਹਨਾਂ ਨੇ ਸਾਡੇ ਵਸੇਬਿਆਂ ਨੂੰ ਢਾਹ ਜੋ ਸੁੱਟਿਆ ਹੈ।
Denn laute Wehklage läßt sich von Zion her vernehmen: Ach wie sind wir vergewaltigt, so gar mit Schmach bedeckt; denn wir haben das Land verlassen müssen, denn unsere Wohnungen haben sie niedergeworfen!
20 ੨੦ ਹੇ ਇਸਤਰੀਓ, ਤੁਸੀਂ ਯਹੋਵਾਹ ਦਾ ਬਚਨ ਸੁਣੋ, ਤੁਹਾਡਾ ਕੰਨ ਉਹ ਦੇ ਮੂੰਹ ਦੀ ਗੱਲ ਸੁਣੇ! ਆਪਣੀਆਂ ਧੀਆਂ ਨੂੰ ਵੈਣ, ਅਤੇ ਹਰੇਕ ਆਪਣੀ ਗੁਆਂਢਣ ਨੂੰ ਸਿਆਪਾ ਸਿਖਾਵੇ!
Ja, hört, ihr Weiber, Jahwes Wort, und es fasse euer Ohr das Wort seines Mundes, und lehrt eure Töchter Wehgesang, und eine die andere ein Klagelied!
21 ੨੧ ਮੌਤ ਤਾਂ ਸਾਡੀਆਂ ਤਾਕੀਆਂ ਵਿੱਚ ਚੜ੍ਹ ਆਈ ਹੈ, ਇਹ ਸਾਡਿਆਂ ਮਹਿਲਾਂ ਵਿੱਚ ਵੜ ਗਈ ਹੈ, ਭਈ ਗਲੀਆਂ ਵਿੱਚੋਂ ਮੁੰਡਿਆਂ ਨੂੰ, ਅਤੇ ਚੌਕਾਂ ਵਿੱਚੋਂ ਜੁਆਨਾਂ ਨੂੰ ਕੱਟ ਦੇਵੇ।
Denn emporgestiegen ist der Tod in unsere Fenster, eingedrungen in unsere Paläste, daß er die Kinder von der Straße hinwegtilge, die jungen Männer von den Plätzen.
22 ੨੨ ਬੋਲੋ, ਯਹੋਵਾਹ ਦਾ ਵਾਕ ਇਸ ਤਰ੍ਹਾਂ ਹੈ, - ਆਦਮੀ ਦੀਆਂ ਲੋਥਾਂ ਖੁੱਲ੍ਹਿਆਂ ਖੇਤਾਂ ਵਿੱਚ ਮਲੀਹ ਵਾਂਗੂੰ ਡਿੱਗਣਗੀਆਂ, ਅਤੇ ਵਾਢਿਆਂ ਦੇ ਮਗਰ ਇੱਕ ਰੁੱਗ ਵਾਂਗੂੰ, ਜਿਸ ਨੂੰ ਕੋਈ ਇਕੱਠਾ ਨਹੀਂ ਕਰਦਾ।
Und die Leichen der Menschen liegen umher wie der Mist auf dem Acker und wie Garben hinter dem Schnitter, die niemand aufsammelt!
23 ੨੩ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਬੁੱਧਵਾਨ ਆਪਣੀ ਬੁੱਧ ਉੱਤੇ ਮਾਣ ਨਾ ਕਰੇ, ਨਾ ਬਲਵਾਨ ਆਪਣੇ ਬਲ ਉੱਤੇ ਮਾਣ ਕਰੇ, ਨਾ ਧਨੀ ਆਪਣੇ ਧਨ ਉੱਤੇ ਮਾਣ ਕਰੇ
So spricht Jahwe: Ein Weiser rühme sich nicht seiner Weisheit, und der Starke rühme sich nicht seiner Stärke, noch rühme sich ein Reicher seines Reichtums,
24 ੨੪ ਪਰ ਜਿਹੜਾ ਮਾਣ ਕਰਦਾ ਹੈ ਉਹ ਇਸ ਉੱਤੇ ਮਾਣ ਕਰੇ ਭਈ ਉਹ ਮੈਨੂੰ ਸਮਝਦਾ ਹੈ ਅਤੇ ਜਾਣਦਾ ਹੈ ਕਿ ਮੈਂ ਯਹੋਵਾਹ ਹਾਂ ਜਿਹੜਾ ਧਰਤੀ ਉੱਤੇ ਦਯਾ, ਇਨਸਾਫ਼ ਅਤੇ ਧਰਮ ਦੇ ਕੰਮ ਕਰਦਾ ਹਾਂ ਕਿਉਂ ਜੋ ਮੇਰੀ ਖੁਸ਼ੀ ਉਹਨਾਂ ਵਿੱਚ ਹੈ, ਯਹੋਵਾਹ ਦਾ ਵਾਕ ਹੈ
sondern dessen rühme sich, wer sich rühmen will, daß er klug sei und mich erkenne, daß ich, Jahwe, es bin, der Gnade, Recht und Gerechtigkeit auf Erden übt, denn an diesen habe ich Wohlgefallen, - ist der Spruch Jahwes.
25 ੨੫ ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਸਾਰੇ ਸੁੰਨਤੀਆਂ ਨੂੰ ਅਸੁੰਨਤੀਆਂ ਨਾਲ ਸਜ਼ਾ ਦਿਆਂਗਾ
Fürwahr, es wird die Zeit kommen, ist der Spruch Jahwes, wo ich alle Unbeschnittenen heimsuchen werde:
26 ੨੬ ਮਿਸਰ ਨੂੰ, ਯਹੂਦਾਹ ਨੂੰ, ਅਦੋਮ ਨੂੰ ਅਤੇ ਅੰਮੋਨ ਦੇ ਪੁੱਤਰਾਂ ਨੂੰ ਅਤੇ ਮੋਆਬ ਨੂੰ ਅਤੇ ਉਹਨਾਂ ਸਾਰਿਆਂ ਨੂੰ ਜਿਹੜੇ ਉਜਾੜ ਵਿੱਚ ਵੱਸਦੇ ਅਤੇ ਆਪਣੀਆਂ ਦਾੜ੍ਹੀਆਂ ਦੀਆਂ ਨੁੱਕਰਾਂ ਕੱਟਦੇ ਹਨ ਕਿਉਂ ਜੋ ਇਹ ਸਾਰੀਆਂ ਕੌਮਾਂ ਅਸੁੰਨਤੀਆਂ ਹਨ ਅਤੇ ਇਸਰਾਏਲ ਦੇ ਸਾਰੇ ਘਰਾਣੇ ਦੇ ਲੋਕਾਂ ਨੇ ਦਿਲ ਤੋਂ ਮੇਰੀ ਵਿਧੀਆਂ ਵੱਲ ਧਿਆਨ ਨਾ ਲਗਾਇਆ ।
Ägypten und Juda, Edom und die Ammoniter und Moab und alle mit abgestutztem Haarrand, die in der Wüste wohnen, - denn alle Heiden sind unbeschnitten, alle vom Hause Israel aber sind unbeschnittenen Herzens.