< ਯਿਰਮਿਯਾਹ 9 >

1 ਕਾਸ਼ ਕਿ ਮੇਰਾ ਸਿਰ ਪਾਣੀ ਹੁੰਦਾ, ਅਤੇ ਮੇਰੀਆਂ ਅੱਖਾਂ ਅੰਝੂਆਂ ਦਾ ਸੋਤਾ! ਤਾਂ ਮੈਂ ਆਪਣੀ ਪਰਜਾ ਦੀ ਧੀ ਦੇ ਵੱਢਿਆਂ ਹੋਇਆਂ ਨੂੰ ਦਿਨ ਰਾਤ ਰੋਂਦਾ ਰਹਿੰਦਾ!
מי יתן ראשי מים ועיני מקור דמעה ואבכה יומם ולילה את חללי בת עמי׃
2 ਕਾਸ਼ ਕਿ ਮੇਰੇ ਕੋਲ ਉਜਾੜ ਵਿੱਚ ਰਾਹੀਆਂ ਲਈ ਟਿਕਾਣਾ ਹੁੰਦਾ! ਤਦ ਮੈਂ ਪਰਜਾ ਨੂੰ ਛੱਡ ਦਿੰਦਾ, ਅਤੇ ਉਹਨਾਂ ਵਿੱਚੋਂ ਚੱਲਿਆ ਜਾਂਦਾ! ਕਿਉਂ ਜੋ ਉਹ ਸਾਰਿਆਂ ਦੇ ਸਾਰੇ ਵਿਭਚਾਰੀ ਹਨ, ਉਹ ਬੇਈਮਾਨਾਂ ਦੀ ਟੋਲੀ ਹਨ।
מי יתנני במדבר מלון ארחים ואעזבה את עמי ואלכה מאתם כי כלם מנאפים עצרת בגדים׃
3 ਉਹ ਆਪਣੀ ਜੀਭ ਨੂੰ ਧਣੁੱਖ ਵਾਂਗੂੰ ਝੂਠ ਲਈ ਲਿਫਾਉਂਦੇ ਹਨ, ਉਹ ਦੇਸ ਵਿੱਚ ਸੂਰਮੇ ਹਨ, ਪਰ ਸਚਿਆਈ ਲਈ ਨਹੀਂ, ਕਿਉਂ ਜੋ ਉਹ ਬਦੀ ਤੋਂ ਬਦੀ ਤੱਕ ਵਧਦੇ ਜਾਂਦੇ ਹਨ, ਉਹ ਮੈਨੂੰ ਨਹੀਂ ਜਾਣਦੇ ਯਹੋਵਾਹ ਦਾ ਵਾਕ ਹੈ।
וידרכו את לשונם קשתם שקר ולא לאמונה גברו בארץ כי מרעה אל רעה יצאו ואתי לא ידעו נאם יהוה׃
4 ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਤੋਂ ਚੌਕਸ ਰਹੇ, ਤੁਸੀਂ ਕਿਸੇ ਭਰਾ ਉੱਤੇ ਭਰੋਸਾ ਨਾ ਰੱਖੋ, ਹਰੇਕ ਭਰਾ ਤਾਂ ਦੂਜੇ ਦਾ ਥਾਂ ਖੋਹ ਲੈਂਦਾ ਹੈ, ਹਰ ਗੁਆਂਢੀ ਚੁਗਲਖ਼ੋਰ ਹੈ।
איש מרעהו השמרו ועל כל אח אל תבטחו כי כל אח עקוב יעקב וכל רע רכיל יהלך׃
5 ਹਰੇਕ ਆਪਣੇ ਗੁਆਂਢੀ ਨਾਲ ਠੱਠਾ ਮਾਰਦਾ ਹੈ, ਕੋਈ ਸੱਚ ਨਹੀਂ ਬੋਲਦਾ। ਉਹਨਾਂ ਆਪਣੀ ਜੀਭ ਨੂੰ ਝੂਠ ਬੋਲਣਾ ਸਿਖਾਲਿਆ ਹੈ, ਉਹ ਬਦੀ ਕਰਨ ਨਾਲ ਥੱਕ ਜਾਂਦੇ ਹਨ। ਤੇਰਾ ਵਸੇਬਾ ਧੋਖੇ ਦੇ ਵਿਚਕਾਰ ਹੈ,
ואיש ברעהו יהתלו ואמת לא ידברו למדו לשונם דבר שקר העוה נלאו׃
6 ਧੋਖੇ ਦੇ ਕਾਰਨ ਉਹ ਮੇਰੇ ਜਾਣਨ ਤੋਂ ਇਨਕਾਰ ਕਰਦੇ ਹਨ, ਯਹੋਵਾਹ ਦਾ ਵਾਕ ਹੈ।
שבתך בתוך מרמה במרמה מאנו דעת אותי נאם יהוה׃
7 ਇਸ ਲਈ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਉਹਨਾਂ ਨੂੰ ਤਾਵਾਂਗਾ ਅਤੇ ਉਹਨਾਂ ਨੂੰ ਪਰਖਾਂਗਾ, ਆਪਣੀ ਪਰਜਾ ਲਈ ਮੇਰੇ ਅੱਗੇ ਕਰਨ ਨੂੰ ਹੋਰ ਕੀ ਹੈ?
לכן כה אמר יהוה צבאות הנני צורפם ובחנתים כי איך אעשה מפני בת עמי׃
8 ਉਹਨਾਂ ਦੀ ਜੀਭ ਮਾਰ ਸੁੱਟਣ ਵਾਲਾ ਤੀਰ ਹੈ, ਉਹ ਧੋਖੇ ਦੀ ਗੱਲ ਕਰਦੀ ਹੈ। ਹਰੇਕ ਆਪਣੇ ਮੂੰਹ ਤੋਂ ਆਪਣੇ ਗੁਆਂਢੀ ਨੂੰ ਸ਼ਾਂਤੀ ਆਖਦਾ ਹੈ, ਪਰ ਆਪਣੇ ਦਿਲ ਵਿੱਚ ਉਹ ਉਸ ਦੀ ਤਾੜ ਵਿੱਚ ਲੱਗਾ ਹੋਇਆ ਹੈ।
חץ שוחט לשונם מרמה דבר בפיו שלום את רעהו ידבר ובקרבו ישים ארבו׃
9 ਯਹੋਵਾਹ ਦਾ ਵਾਕ ਹੈ, - ਕੀ ਇਸ ਗੱਲ ਦੇ ਕਾਰਨ ਮੈਂ ਉਹਨਾਂ ਦੀ ਖ਼ਬਰ ਨਾ ਲਵਾਂਗਾ? ਕੀ ਅਜਿਹੀ ਕੌਮ ਤੋਂ ਮੇਰੀ ਜਾਨ ਬਦਲਾ ਨਾ ਲਵੇਗੀ?
העל אלה לא אפקד בם נאם יהוה אם בגוי אשר כזה לא תתנקם נפשי׃
10 ੧੦ ਮੈਂ ਪਹਾੜਾਂ ਲਈ ਰੋਵਾਂਗਾ ਅਤੇ ਕੁਰਲਾਵਾਂਗਾ, ਅਤੇ ਉਜਾੜ ਦੀਆਂ ਚਾਰਗਾਹਾਂ ਲਈ ਸਿਆਪਾ ਕਰਾਂਗਾ, ਉਹ ਤਾਂ ਸੜ ਗਏ ਹਨ ਸੋ ਉਹਨਾਂ ਦੇ ਵਿੱਚ ਵੀ ਕੋਈ ਨਹੀਂ ਲੰਘਦਾ, ਵੱਗਾਂ ਦੀ ਅਵਾਜ਼ ਸੁਣਾਈ ਨਹੀਂ ਦਿੰਦੀ। ਅਕਾਸ਼ ਦੇ ਪੰਛੀਆਂ ਤੋਂ ਲੈ ਕੇ ਡੰਗਰਾਂ ਤੱਕ ਉਹ ਨੱਠ ਗਏ ਹਨ, ਉਹ ਚੱਲੇ ਗਏ ਹਨ।
על ההרים אשא בכי ונהי ועל נאות מדבר קינה כי נצתו מבלי איש עבר ולא שמעו קול מקנה מעוף השמים ועד בהמה נדדו הלכו׃
11 ੧੧ ਮੈਂ ਯਰੂਸ਼ਲਮ ਨੂੰ ਬਰਬਾਦ ਹੋਏ ਪੱਥਰਾਂ ਦਾ ਢੇਰ, ਅਤੇ ਗਿੱਦੜਾਂ ਦੀ ਖੋਹ ਬਣਾ ਦਿਆਂਗਾ। ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ, ਜਿੱਥੇ ਕੋਈ ਵੱਸਣ ਵਾਲਾ ਨਹੀਂ।
ונתתי את ירושלם לגלים מעון תנים ואת ערי יהודה אתן שממה מבלי יושב׃
12 ੧੨ ਉਹ ਕਿਹੜਾ ਬੁੱਧਵਾਨ ਹੈ ਜਿਹੜਾ ਇਸ ਗੱਲ ਨੂੰ ਸਮਝ ਸਕੇ? ਜਿਹ ਨੂੰ ਯਹੋਵਾਹ ਦਾ ਮੂੰਹ ਬੋਲਿਆ ਹੈ, ਉਹ ਉਸ ਨੂੰ ਦੱਸੇ। ਧਰਤੀ ਕਿਉਂ ਬਰਬਾਦ ਹੋਈ ਅਤੇ ਉਜਾੜ ਵਾਂਗੂੰ ਜਲ ਗਈ ਕਿ ਉਹ ਦੇ ਵਿੱਚ ਦੀ ਕੋਈ ਨਹੀਂ ਲੰਘਦਾ?
מי האיש החכם ויבן את זאת ואשר דבר פי יהוה אליו ויגדה על מה אבדה הארץ נצתה כמדבר מבלי עבר׃
13 ੧੩ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਇਸ ਲਈ ਕਿ ਉਹਨਾਂ ਨੇ ਮੇਰੀ ਬਿਵਸਥਾ ਨੂੰ ਛੱਡ ਦਿੱਤਾ ਜਿਹੜੀ ਮੈਂ ਉਹਨਾਂ ਦੇ ਅੱਗੇ ਰੱਖੀ ਸੀ ਅਤੇ ਮੇਰੀ ਆਵਾਜ਼ ਨੂੰ ਨਹੀਂ ਸੁਣਿਆ ਅਤੇ ਨਾ ਹੀ ਉਹ ਦੇ ਉੱਤੇ ਚੱਲੇ ਹਨ
ויאמר יהוה על עזבם את תורתי אשר נתתי לפניהם ולא שמעו בקולי ולא הלכו בה׃
14 ੧੪ ਪਰ ਆਪਣੇ ਹੀ ਦਿਲ ਦੇ ਹਠ ਵਿੱਚ ਚੱਲਦੇ ਹਨ ਅਤੇ ਬਆਲੀਮ ਦੇ ਮਗਰ ਲੱਗੇ ਹਨ ਜਿਵੇਂ ਉਹਨਾਂ ਦੇ ਪੁਰਖਿਆਂ ਨੇ ਉਹਨਾਂ ਨੂੰ ਸਿਖਾਇਆ ਸੀ
וילכו אחרי שררות לבם ואחרי הבעלים אשר למדום אבותם׃
15 ੧੫ ਇਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਸ ਪਰਜਾ ਨੂੰ ਅੱਕ ਦੀ ਜੜ੍ਹ ਖੁਆਵਾਂਗਾ ਅਤੇ ਇਹਨਾਂ ਨੂੰ ਵਿਹੁ ਵਾਲਾ ਪਾਣੀ ਪਿਲਾਵਾਂਗਾ
לכן כה אמר יהוה צבאות אלהי ישראל הנני מאכילם את העם הזה לענה והשקיתים מי ראש׃
16 ੧੬ ਮੈਂ ਉਹਨਾਂ ਨੂੰ ਉਹਨਾਂ ਕੌਮਾਂ ਵਿੱਚ ਜਿਹਨਾਂ ਨੂੰ ਨਾ ਉਹ ਜਾਣਦੇ ਹਨ, ਨਾ ਉਹਨਾਂ ਦੇ ਪੁਰਖੇ ਜਾਣਦੇ ਸਨ ਖੇਰੂੰ-ਖੇਰੂੰ ਕਰ ਦਿਆਂਗਾ, ਅਤੇ ਮੈਂ ਉਹਨਾਂ ਦੇ ਅੱਗੇ ਤਲਵਾਰ ਭੇਜਾਂਗਾ ਜਿੰਨਾਂ ਚਿਰ ਉਹਨਾਂ ਦਾ ਨਾਸ ਨਾ ਕਰ ਦੇ।
והפצותים בגוים אשר לא ידעו המה ואבותם ושלחתי אחריהם את החרב עד כלותי אותם׃
17 ੧੭ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੁਸੀਂ ਸੋਚੋ ਅਤੇ ਸਿਆਪਾ ਕਰਨ ਵਾਲੀਆਂ ਔਰਤਾਂ ਨੂੰ ਸੱਦੋ ਭਈ ਉਹ ਆਉਣ, ਬੁੱਧਵਾਨ ਔਰਤਾਂ ਨੂੰ ਸੱਦ ਘੱਲੋ ਜੋ ਉਹ ਆਉਣ।
כה אמר יהוה צבאות התבוננו וקראו למקוננות ותבואינה ואל החכמות שלחו ותבואנה׃
18 ੧੮ ਉਹ ਛੇਤੀ ਕਰਨ ਅਤੇ ਸਾਡੇ ਉੱਤੇ ਵੈਣ ਚੁੱਕਣ, ਭਈ ਸਾਡੀਆਂ ਅੱਖਾਂ ਤੋਂ ਅੱਥਰੂ ਵਗਣ, ਅਤੇ ਸਾਡੀਆਂ ਅੱਖਾਂ ਦੀਆਂ ਪਲਕਾਂ ਤੋਂ ਪਾਣੀ ਛਮਾ-ਛਮ ਚੋਵੇ।
ותמהרנה ותשנה עלינו נהי ותרדנה עינינו דמעה ועפעפינו יזלו מים׃
19 ੧੯ ਵੈਣ ਪਾਉਣ ਦੀ ਅਵਾਜ਼ ਸੀਯੋਨ ਤੋਂ ਸੁਣਾਈ ਦਿੰਦੀ ਹੈ, ਅਸੀਂ ਕੇਹੇ ਲੁੱਟੇ ਗਏ! ਅਸੀਂ ਡਾਢੇ ਸ਼ਰਮਿੰਦੇ ਹੋਏ! ਕਿਉਂ ਜੋ ਅਸੀਂ ਦੇਸ ਨੂੰ ਛੱਡ ਛੱਡਿਆ ਹੈ, ਉਹਨਾਂ ਨੇ ਸਾਡੇ ਵਸੇਬਿਆਂ ਨੂੰ ਢਾਹ ਜੋ ਸੁੱਟਿਆ ਹੈ।
כי קול נהי נשמע מציון איך שדדנו בשנו מאד כי עזבנו ארץ כי השליכו משכנותינו׃
20 ੨੦ ਹੇ ਇਸਤਰੀਓ, ਤੁਸੀਂ ਯਹੋਵਾਹ ਦਾ ਬਚਨ ਸੁਣੋ, ਤੁਹਾਡਾ ਕੰਨ ਉਹ ਦੇ ਮੂੰਹ ਦੀ ਗੱਲ ਸੁਣੇ! ਆਪਣੀਆਂ ਧੀਆਂ ਨੂੰ ਵੈਣ, ਅਤੇ ਹਰੇਕ ਆਪਣੀ ਗੁਆਂਢਣ ਨੂੰ ਸਿਆਪਾ ਸਿਖਾਵੇ!
כי שמענה נשים דבר יהוה ותקח אזנכם דבר פיו ולמדנה בנותיכם נהי ואשה רעותה קינה׃
21 ੨੧ ਮੌਤ ਤਾਂ ਸਾਡੀਆਂ ਤਾਕੀਆਂ ਵਿੱਚ ਚੜ੍ਹ ਆਈ ਹੈ, ਇਹ ਸਾਡਿਆਂ ਮਹਿਲਾਂ ਵਿੱਚ ਵੜ ਗਈ ਹੈ, ਭਈ ਗਲੀਆਂ ਵਿੱਚੋਂ ਮੁੰਡਿਆਂ ਨੂੰ, ਅਤੇ ਚੌਕਾਂ ਵਿੱਚੋਂ ਜੁਆਨਾਂ ਨੂੰ ਕੱਟ ਦੇਵੇ।
כי עלה מות בחלונינו בא בארמנותינו להכרית עולל מחוץ בחורים מרחבות׃
22 ੨੨ ਬੋਲੋ, ਯਹੋਵਾਹ ਦਾ ਵਾਕ ਇਸ ਤਰ੍ਹਾਂ ਹੈ, - ਆਦਮੀ ਦੀਆਂ ਲੋਥਾਂ ਖੁੱਲ੍ਹਿਆਂ ਖੇਤਾਂ ਵਿੱਚ ਮਲੀਹ ਵਾਂਗੂੰ ਡਿੱਗਣਗੀਆਂ, ਅਤੇ ਵਾਢਿਆਂ ਦੇ ਮਗਰ ਇੱਕ ਰੁੱਗ ਵਾਂਗੂੰ, ਜਿਸ ਨੂੰ ਕੋਈ ਇਕੱਠਾ ਨਹੀਂ ਕਰਦਾ।
דבר כה נאם יהוה ונפלה נבלת האדם כדמן על פני השדה וכעמיר מאחרי הקצר ואין מאסף׃
23 ੨੩ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਬੁੱਧਵਾਨ ਆਪਣੀ ਬੁੱਧ ਉੱਤੇ ਮਾਣ ਨਾ ਕਰੇ, ਨਾ ਬਲਵਾਨ ਆਪਣੇ ਬਲ ਉੱਤੇ ਮਾਣ ਕਰੇ, ਨਾ ਧਨੀ ਆਪਣੇ ਧਨ ਉੱਤੇ ਮਾਣ ਕਰੇ
כה אמר יהוה אל יתהלל חכם בחכמתו ואל יתהלל הגבור בגבורתו אל יתהלל עשיר בעשרו׃
24 ੨੪ ਪਰ ਜਿਹੜਾ ਮਾਣ ਕਰਦਾ ਹੈ ਉਹ ਇਸ ਉੱਤੇ ਮਾਣ ਕਰੇ ਭਈ ਉਹ ਮੈਨੂੰ ਸਮਝਦਾ ਹੈ ਅਤੇ ਜਾਣਦਾ ਹੈ ਕਿ ਮੈਂ ਯਹੋਵਾਹ ਹਾਂ ਜਿਹੜਾ ਧਰਤੀ ਉੱਤੇ ਦਯਾ, ਇਨਸਾਫ਼ ਅਤੇ ਧਰਮ ਦੇ ਕੰਮ ਕਰਦਾ ਹਾਂ ਕਿਉਂ ਜੋ ਮੇਰੀ ਖੁਸ਼ੀ ਉਹਨਾਂ ਵਿੱਚ ਹੈ, ਯਹੋਵਾਹ ਦਾ ਵਾਕ ਹੈ
כי אם בזאת יתהלל המתהלל השכל וידע אותי כי אני יהוה עשה חסד משפט וצדקה בארץ כי באלה חפצתי נאם יהוה׃
25 ੨੫ ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਸਾਰੇ ਸੁੰਨਤੀਆਂ ਨੂੰ ਅਸੁੰਨਤੀਆਂ ਨਾਲ ਸਜ਼ਾ ਦਿਆਂਗਾ
הנה ימים באים נאם יהוה ופקדתי על כל מול בערלה׃
26 ੨੬ ਮਿਸਰ ਨੂੰ, ਯਹੂਦਾਹ ਨੂੰ, ਅਦੋਮ ਨੂੰ ਅਤੇ ਅੰਮੋਨ ਦੇ ਪੁੱਤਰਾਂ ਨੂੰ ਅਤੇ ਮੋਆਬ ਨੂੰ ਅਤੇ ਉਹਨਾਂ ਸਾਰਿਆਂ ਨੂੰ ਜਿਹੜੇ ਉਜਾੜ ਵਿੱਚ ਵੱਸਦੇ ਅਤੇ ਆਪਣੀਆਂ ਦਾੜ੍ਹੀਆਂ ਦੀਆਂ ਨੁੱਕਰਾਂ ਕੱਟਦੇ ਹਨ ਕਿਉਂ ਜੋ ਇਹ ਸਾਰੀਆਂ ਕੌਮਾਂ ਅਸੁੰਨਤੀਆਂ ਹਨ ਅਤੇ ਇਸਰਾਏਲ ਦੇ ਸਾਰੇ ਘਰਾਣੇ ਦੇ ਲੋਕਾਂ ਨੇ ਦਿਲ ਤੋਂ ਮੇਰੀ ਵਿਧੀਆਂ ਵੱਲ ਧਿਆਨ ਨਾ ਲਗਾਇਆ ।
על מצרים ועל יהודה ועל אדום ועל בני עמון ועל מואב ועל כל קצוצי פאה הישבים במדבר כי כל הגוים ערלים וכל בית ישראל ערלי לב׃

< ਯਿਰਮਿਯਾਹ 9 >