< ਅੱਯੂਬ 1 >
1 ੧ ਊਜ਼ ਦੇ ਦੇਸ ਵਿੱਚ ਅੱਯੂਬ ਨਾਮ ਦਾ ਇੱਕ ਨਿਰਦੋਸ਼ ਤੇ ਖਰਾ ਮਨੁੱਖ ਸੀ, ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬਦੀ ਤੋਂ ਦੂਰ ਰਹਿੰਦਾ ਸੀ।
Беше човек у земљи Узу по имену Јов; и тај човек беше добар и праведан, и бојаше се Бога, и уклањаше се ода зла.
2 ੨ ਉਹ ਦੇ ਸੱਤ ਪੁੱਤਰ ਅਤੇ ਤਿੰਨ ਧੀਆਂ ਸਨ।
И роди му се седам синова и три кћери.
3 ੩ ਉਹ ਦੇ ਕੋਲ ਸੱਤ ਹਜ਼ਾਰ ਭੇਡਾਂ, ਤਿੰਨ ਹਜ਼ਾਰ ਊਠ, ਪੰਜ ਸੌ ਜੋੜੀ ਬਲ਼ਦ ਅਤੇ ਪੰਜ ਸੌ ਗਧੀਆਂ ਅਤੇ ਬਹੁਤ ਸਾਰੇ ਨੌਕਰ-ਚਾਕਰ ਸਨ ਅਤੇ ਉਹ ਪੂਰਬ ਦੇਸ ਦੇ ਲੋਕਾਂ ਵਿੱਚ ਸਭ ਤੋਂ ਜ਼ਿਆਦਾ ਧਨਵਾਨ ਮਨੁੱਖ ਸੀ।
И имаше стоке седам хиљада оваца и три хиљада камила и пет стотина јармова волова и пет стотина магарица, и чељади веома много; и беше тај човек највећи од свих људи на истоку.
4 ੪ ਉਹ ਦੇ ਪੁੱਤਰ ਵਾਰੋ-ਵਾਰੀ ਆਪਣੇ-ਆਪਣੇ ਘਰਾਂ ਵਿੱਚ ਦਾਵਤ ਕਰਦੇ ਹੁੰਦੇ ਸਨ, ਅਤੇ ਉਹ ਆਪਣੀਆਂ ਤਿੰਨਾਂ ਭੈਣਾਂ ਨੂੰ ਖਾਣ-ਪੀਣ ਲਈ ਆਪਣੇ ਕੋਲ ਸੱਦਾ ਭੇਜਦੇ ਸਨ।
И синови његови састајаху се и даваху гозбе код куће, сваки свог дана, и слаху те позиваху три сестре своје да једу и пију с њима.
5 ੫ ਜਦ ਉਨ੍ਹਾਂ ਦੀ ਦਾਵਤ ਦੇ ਦਿਨ ਬੀਤ ਜਾਂਦੇ ਤਦ ਅੱਯੂਬ ਉਨ੍ਹਾਂ ਨੂੰ ਸੱਦ ਲੈਂਦਾ ਅਤੇ ਉਨ੍ਹਾਂ ਨੂੰ ਪਵਿੱਤਰ ਕਰਦਾ ਹੁੰਦਾ ਸੀ ਅਤੇ ਸਵੇਰੇ ਹੀ ਉੱਠ ਕੇ ਉਨ੍ਹਾਂ ਸਾਰਿਆਂ ਦੀ ਗਿਣਤੀ ਅਨੁਸਾਰ ਹੋਮ ਦੀਆਂ ਬਲੀਆਂ ਚੜ੍ਹਾਉਂਦਾ ਸੀ, ਕਿਉਂ ਜੋ ਅੱਯੂਬ ਆਖਦਾ ਸੀ ਕਿਤੇ ਅਜਿਹਾ ਨਾ ਹੋਵੇ ਮੇਰੇ ਬੱਚਿਆਂ ਨੇ ਪਾਪ ਕੀਤਾ ਹੋਵੇ ਅਤੇ ਆਪਣੇ ਮਨ ਵਿੱਚ ਪਰਮੇਸ਼ੁਰ ਨੂੰ ਫਿਟਕਾਰਿਆ ਹੋਵੇ। ਅੱਯੂਬ ਹਮੇਸ਼ਾ ਇਸੇ ਤਰ੍ਹਾਂ ਕਰਦਾ ਹੁੰਦਾ ਸੀ।
И кад би се обредили гозбом, пошиљаше Јов и освећиваше их, и устајући рано приношаше жртве паљенице према броју свих њих; јер говораше Јов: Може бити да су се огрешили синови моји и похулили на Бога у срцу свом. Тако чињаше Јов сваки пут.
6 ੬ ਇੱਕ ਦਿਨ ਅਜਿਹਾ ਹੋਇਆ ਕਿ ਪਰਮੇਸ਼ੁਰ ਦੇ ਦੂਤ ਆਏ ਤਾਂ ਜੋ ਯਹੋਵਾਹ ਦੇ ਸਨਮੁਖ ਆਪਣੇ ਆਪ ਨੂੰ ਹਾਜ਼ਰ ਕਰਨ, ਤਦ ਸ਼ੈਤਾਨ ਵੀ ਉਨ੍ਹਾਂ ਦੇ ਵਿੱਚ ਆਇਆ।
А један дан дођоше синови Божји да стану пред Господом, а међу њих дође и Сотона.
7 ੭ ਤਦ ਯਹੋਵਾਹ ਨੇ ਸ਼ੈਤਾਨ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ?” ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਧਰਤੀ ਵਿੱਚ ਘੁੰਮ ਫਿਰ ਕੇ ਅਤੇ ਉਸ ਵਿੱਚ ਇੱਧਰ-ਉੱਧਰ ਫਿਰਦਾ ਆਇਆ ਹਾਂ।”
И Господ рече Сотони: Од куда идеш? А Сотона одговори Господу и рече: Проходих земљу и обилазих.
8 ੮ ਤਦ ਯਹੋਵਾਹ ਨੇ ਸ਼ੈਤਾਨ ਨੂੰ ਆਖਿਆ, “ਕੀ ਤੂੰ ਮੇਰੇ ਦਾਸ ਅੱਯੂਬ ਬਾਰੇ ਆਪਣੇ ਮਨ ਵਿੱਚ ਵਿਚਾਰ ਕੀਤਾ ਹੈ, ਕਿਉਂਕਿ ਸਾਰੀ ਧਰਤੀ ਵਿੱਚ ਉਹ ਦੇ ਵਰਗਾ ਕੋਈ ਨਹੀਂ? ਉਹ ਖਰਾ ਅਤੇ ਨੇਕ ਮਨੁੱਖ ਹੈ ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬੁਰਿਆਈ ਤੋਂ ਦੂਰ ਰਹਿੰਦਾ ਹੈ।”
И рече Господ Сотони: Јеси ли видео слугу мог Јова? Нема онаквог човека на земљи, доброг и праведног, који се боји Бога и уклања се ода зла.
9 ੯ ਤਦ ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਕੀ ਅੱਯੂਬ ਪਰਮੇਸ਼ੁਰ ਤੋਂ ਬਿਨ੍ਹਾਂ ਕਿਸੇ ਲਾਭ ਦੇ ਡਰਦਾ ਹੈ।
А Сотона одговори Господу и рече: Еда ли се узалуд Јов боји Бога?
10 ੧੦ ਕੀ ਤੂੰ ਉਸ ਦੇ, ਉਸ ਦੇ ਘਰ ਦੇ ਅਤੇ ਜੋ ਕੁਝ ਉਸ ਦੇ ਕੋਲ ਹੈ ਉਸ ਦੇ ਆਲੇ-ਦੁਆਲੇ ਵਾੜ ਨਹੀਂ ਲਗਾਈ? ਤੂੰ ਉਸ ਦੇ ਹੱਥ ਦੇ ਕੰਮ ਵਿੱਚ ਬਰਕਤ ਦਿੱਤੀ ਹੈ ਸੋ ਉਸ ਦੀ ਧਨ-ਸੰਪਤੀ ਸਾਰੇ ਦੇਸ ਵਿੱਚ ਵੱਧ ਗਈ ਹੈ।
Ниси ли га Ти оградио и кућу његову и све што има свуда унаоколо? Дело руку његових благословио си, и стока се његова умножила на земљи.
11 ੧੧ ਜ਼ਰਾ ਤੂੰ ਆਪਣਾ ਹੱਥ ਤਾਂ ਵਧਾ ਅਤੇ ਜੋ ਕੁਝ ਉਸ ਦਾ ਹੈ ਉਸ ਨੂੰ ਛੂਹ, ਤਾਂ ਉਹ ਤੇਰੇ ਮੂੰਹ ਉੱਤੇ ਤੇਰੀ ਨਿੰਦਿਆ ਕਰੇਗਾ।”
Али пружи руку своју и дотакни се свега што има, псоваће те у очи.
12 ੧੨ ਤਦ ਯਹੋਵਾਹ ਨੇ ਸ਼ੈਤਾਨ ਨੂੰ ਆਖਿਆ, “ਵੇਖ, ਉਸ ਦਾ ਸਭ ਕੁਝ ਤੇਰੇ ਹੱਥ ਵਿੱਚ ਹੈ। ਸਿਰਫ਼ ਉਸ ਨੂੰ ਹੱਥ ਨਾ ਲਾਵੀਂ।” ਤਦ ਸ਼ੈਤਾਨ ਯਹੋਵਾਹ ਦੇ ਹਜ਼ੂਰੋਂ ਚਲਿਆ ਗਿਆ।
А Господ рече Сотони: Ево, све што има нека је у твојој руци; само на њега не дижи руке своје. И отиде Сотона од Господа.
13 ੧੩ ਫਿਰ ਅਜਿਹਾ ਹੋਇਆ ਕਿ ਇੱਕ ਦਿਨ ਉਸ ਦੇ ਪੁੱਤਰ ਅਤੇ ਧੀਆਂ ਆਪਣੇ ਵੱਡੇ ਭਰਾ ਦੇ ਘਰ ਖਾਂਦੇ ਅਤੇ ਮੈਅ ਪੀਂਦੇ ਸਨ।
А један дан кад синови његови и кћери његове јеђаху и пијаху вино у кући брата свог најстаријег,
14 ੧੪ ਤਦ ਇੱਕ ਦੂਤ ਅੱਯੂਬ ਕੋਲ ਆਇਆ ਅਤੇ ਆਖਿਆ, “ਬਲ਼ਦ ਹਲੀਂ ਜੁੜੇ ਹੋਏ ਸਨ ਅਤੇ ਗਧੀਆਂ ਉਨ੍ਹਾਂ ਕੋਲ ਚਰ ਰਹੀਆਂ ਸਨ।
Дође гласник Јову и рече: Волови ораху и магарице пасаху покрај њих,
15 ੧੫ ਸ਼ਬਾ ਨਗਰ ਦੇ ਲੋਕਾਂ ਨੇ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਨੂੰ ਖੋਹ ਕੇ ਲੈ ਗਏ ਅਤੇ ਜੁਆਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਦਿੱਤਾ! ਮੈਂ ਹੀ ਇਕੱਲਾ ਬਚ ਕੇ ਨਿੱਕਲਿਆ ਹਾਂ, ਜੋ ਤੈਨੂੰ ਦੱਸਾਂ।”
А Савеји ударише и отеше их, и побише момке оштрим мачем; и само ја један утекох да ти јавим.
16 ੧੬ ਉਹ ਅਜੇ ਇਹ ਗੱਲਾਂ ਕਰਦਾ ਹੀ ਸੀ ਕਿ ਇੱਕ ਹੋਰ ਆਇਆ ਅਤੇ ਆਖਿਆ, “ਪਰਮੇਸ਼ੁਰ ਦੀ ਅੱਗ ਅਕਾਸ਼ ਤੋਂ ਉਤਰੀ। ਉਸ ਨਾਲ ਭੇਡਾਂ ਅਤੇ ਜੁਆਨ ਭਸਮ ਹੋ ਗਏ! ਮੈਂ ਹੀ ਇਕੱਲਾ ਬਚ ਨਿੱਕਲਿਆ ਹਾਂ ਕਿ ਤੈਨੂੰ ਦੱਸਾਂ।”
Док овај још говораше, дође други и рече: Огањ Божји спаде с неба и спали овце и момке, и прождре их; и само ја један утекох да ти јавим.
17 ੧੭ ਉਹ ਅਜੇ ਇਹ ਗੱਲਾਂ ਕਰਦਾ ਹੀ ਸੀ ਕਿ ਇੱਕ ਹੋਰ ਆ ਗਿਆ ਅਤੇ ਆਖਿਆ, “ਕਸਦੀ ਤਿੰਨ ਟੋਲੀਆਂ ਬਣਾ ਕੇ ਊਠਾਂ ਉੱਤੇ ਆ ਪਏ ਅਤੇ ਉਹ ਉਨ੍ਹਾਂ ਨੂੰ ਖੋਹ ਕੇ ਲੈ ਗਏ ਹਨ, ਅਤੇ ਜੁਆਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਦਿੱਤਾ! ਮੈਂ ਹੀ ਇਕੱਲਾ ਬਚ ਗਿਆ ਕਿ ਤੈਨੂੰ ਦੱਸਾਂ।”
Докле овај још говораше, дође други и рече: Халдејци у три чете ударише на камиле и отеше их, и побише момке оштрим мачем; и само ја један утекох да ти јавим.
18 ੧੮ ਉਹ ਵੀ ਅਜੇ ਇਹ ਗੱਲਾਂ ਕਰ ਹੀ ਰਿਹਾ ਸੀ ਕਿ ਇੱਕ ਹੋਰ ਆ ਗਿਆ ਅਤੇ ਆਖਣ ਲੱਗਾ, “ਤੇਰੇ ਪੁੱਤਰ ਅਤੇ ਧੀਆਂ ਆਪਣੇ ਵੱਡੇ ਭਰਾ ਦੇ ਘਰ ਖਾਂਦੇ ਅਤੇ ਮੈਅ ਪੀਂਦੇ ਸਨ,
Докле овај још говораше, дође други и рече: Синови твоји и кћери твоје јеђаху и пијаху вино у кући брата свог најстаријег;
19 ੧੯ ਤਦ ਵੇਖੋ, ਇੱਕ ਵੱਡੀ ਹਵਾ ਜੰਗਲ ਵੱਲੋਂ ਆਈ ਅਤੇ ਘਰ ਦੇ ਚੌਂਹਾਂ ਪਾਸਿਆਂ ਉੱਤੇ ਟੱਕਰ ਮਾਰੀ ਕਿ ਉਹ ਘਰ ਉਨ੍ਹਾਂ ਜੁਆਨਾਂ ਉੱਤੇ ਡਿੱਗ ਪਿਆ ਅਤੇ ਉਹ ਮਰ ਗਏ! ਮੈਂ ਹੀ ਇਕੱਲਾ ਬਚ ਨਿੱਕਲਿਆ ਹਾਂ ਕਿ ਤੈਨੂੰ ਦੱਸਾਂ।”
А то ветар велик дође испреко пустиње и удари у четири угла од куће, те паде на децу и погибоше; и само ја један утекох да ти јавим.
20 ੨੦ ਤਦ ਅੱਯੂਬ ਉੱਠਿਆ, ਉਸ ਨੇ ਦੁਖੀ ਹੋ ਕੇ ਆਪਣੇ ਕੱਪੜੇ ਪਾੜੇ, ਆਪਣਾ ਸਿਰ ਮੁਨਾ ਲਿਆ ਅਤੇ ਧਰਤੀ ਉੱਤੇ ਡਿੱਗ ਕੇ ਯਹੋਵਾਹ ਨੂੰ ਮੱਥਾ ਟੇਕਿਆ।
Тада уста Јов и раздре плашт свој, и остриже главу, и паде на земљу и поклони се,
21 ੨੧ ਅਤੇ ਆਖਿਆ, “ਮੈਂ ਆਪਣੀ ਮਾਂ ਦੇ ਪੇਟ ਤੋਂ ਨੰਗਾ ਆਇਆ ਅਤੇ ਨੰਗਾ ਹੀ ਮੁੜ ਜਾਂਵਾਂਗਾ, ਯਹੋਵਾਹ ਨੇ ਦਿੱਤਾ ਯਹੋਵਾਹ ਨੇ ਲੈ ਲਿਆ, ਯਹੋਵਾਹ ਦਾ ਨਾਮ ਮੁਬਾਰਕ ਹੋਵੇ।”
И рече: Го сам изашао из утробе матере своје, го ћу се и вратити онамо. Господ даде, Господ узе, да је благословено име Господње.
22 ੨੨ ਇਹਨਾਂ ਸਾਰੀਆਂ ਗੱਲਾਂ ਵਿੱਚ ਨਾ ਤਾਂ ਅੱਯੂਬ ਨੇ ਪਾਪ ਕੀਤਾ ਅਤੇ ਨਾ ਪਰਮੇਸ਼ੁਰ ਉੱਤੇ ਬੇਸਮਝੀ ਨਾਲ ਦੋਸ਼ ਲਾਇਆ।
Уза све то не сагреши Јов, нити рече безумља за Бога.