< ਅੱਯੂਬ 10 >
1 ੧ “ਮੈਂ ਜੀਵਨ ਤੋਂ ਅੱਕ ਚੁੱਕਿਆ ਹਾਂ, ਮੈਂ ਆਪਣੀ ਸ਼ਿਕਾਇਤ ਨੂੰ ਖੋਲ੍ਹ ਕੇ ਦੱਸਾਂਗਾ, ਮੈਂ ਆਪਣੀ ਕੁੜੱਤਣ ਦੇ ਕਾਰਨ ਬੋਲਾਂਗਾ!
"My soul is weary of my life. I will give free course to my complaint. I will speak in the bitterness of my soul.
2 ੨ ਮੈਂ ਪਰਮੇਸ਼ੁਰ ਨੂੰ ਆਖਾਂਗਾ, ਮੈਨੂੰ ਦੋਸ਼ੀ ਨਾ ਠਹਿਰਾ! ਤੂੰ ਮੈਨੂੰ ਦਸ ਕਿ ਤੂੰ ਕਿਉਂ ਮੇਰੇ ਨਾਲ ਮੁਕੱਦਮਾ ਲੜਦਾ ਹੈਂ?
I will tell God, 'Do not condemn me. Show me why you contend with me.
3 ੩ ਕੀ ਤੈਨੂੰ ਇਹ ਚੰਗਾ ਲੱਗਦਾ ਹੈ ਕਿ ਤੂੰ ਧੱਕੇਸ਼ਾਹੀ ਕਰੇਂ ਅਤੇ ਆਪਣੇ ਹੱਥਾਂ ਦੇ ਕੰਮ ਨੂੰ ਤੁੱਛ ਜਾਣੇ, ਜਦ ਕਿ ਤੂੰ ਦੁਸ਼ਟਾਂ ਦੀ ਸਲਾਹ ਉੱਤੇ ਹੱਸਦਾ ਹੈਂ?
Is it good to you that you should oppress, that you should despise the work of your hands, and smile on the counsel of the wicked?
4 ੪ ਭਲਾ, ਤੇਰੀਆਂ ਅੱਖਾਂ ਦੇਹ ਧਾਰੀਆਂ ਵਰਗੀਆਂ ਹਨ, ਕੀ ਤੂੰ ਉਸ ਤਰ੍ਹਾਂ ਵੇਖਦਾ ਹੈ ਜਿਵੇਂ ਮਨੁੱਖ ਵੇਖਦਾ ਹੈ?
Do you have eyes of flesh? Or do you see as man sees?
5 ੫ ਕੀ ਤੇਰੇ ਦਿਨ ਮਨੁੱਖਾਂ ਦੇ ਦਿਨਾਂ ਵਰਗੇ ਜਾਂ ਤੇਰੇ ਸਾਲ ਬਲਵੰਤ ਪੁਰਖ ਦੇ ਸਮੇਂ ਵਰਗੇ ਹਨ,
Are your days as the days of mortals, or your years as man's years,
6 ੬ ਕਿ ਤੂੰ ਮੇਰੀ ਬਦੀ ਨੂੰ ਭਾਲਦਾ ਹੈਂ ਅਤੇ ਮੇਰੇ ਪਾਪ ਦੀ ਪੜਤਾਲ ਕਰਦਾ ਹੈਂ?
that you inquire after my iniquity, and search after my sin?
7 ੭ ਭਾਵੇਂ ਤੂੰ ਜਾਣਦਾ ਹੈ ਕਿ ਮੈਂ ਦੋਸ਼ੀ ਨਹੀਂ, ਅਤੇ ਤੇਰੇ ਹੱਥਾਂ ਤੋਂ ਮੈਨੂੰ ਕੋਈ ਛੁਡਾਉਣ ਵਾਲਾ ਨਹੀਂ।
Although you know that I am not wicked, there is no one who can deliver out of your hand.
8 ੮ “ਤੇਰੇ ਹੱਥਾਂ ਨੇ ਮੈਨੂੰ ਸਿਰਜਿਆ ਅਤੇ ਬਣਾਇਆ ਹੈ, ਕੀ ਹੁਣ ਤੂੰ ਹੀ ਚਾਰੇ ਪਾਸਿਆਂ ਤੋਂ ਮੈਨੂੰ ਨਾਸ ਕਰੇਂਗਾ!
"'Your hands have framed me and fashioned me altogether, yet you destroy me.
9 ੯ ਯਾਦ ਕਰ ਕਿ ਤੂੰ ਮੈਨੂੰ ਗੁੰਨ੍ਹੀ ਹੋਈ ਮਿੱਟੀ ਵਾਂਗੂੰ ਬਣਾਇਆ, ਕੀ ਹੁਣ ਤੂੰ ਮੈਨੂੰ ਫੇਰ ਮਿੱਟੀ ਵਿੱਚ ਮੋੜ ਦੇਵੇਂਗਾ?
Remember, I beg you, that you have fashioned me as clay. Will you bring me into dust again?
10 ੧੦ ਕੀ ਤੂੰ ਮੈਨੂੰ ਦੁੱਧ ਵਾਂਗੂੰ ਨਹੀਂ ਡੋਲ੍ਹਿਆ ਅਤੇ ਦਹੀਂ ਵਾਂਗੂੰ ਨਹੀਂ ਜਮਾਇਆ?
Haven't you poured me out like milk, and curdled me like cheese?
11 ੧੧ ਤੂੰ ਖਲ ਅਤੇ ਮਾਸ ਮੇਰੇ ਉੱਤੇ ਚੜ੍ਹਾਇਆ ਅਤੇ ਹੱਡੀਆਂ ਤੇ ਨਸਾਂ ਨਾਲ ਮੈਨੂੰ ਜੋੜਿਆ।
You have clothed me with skin and flesh, and knit me together with bones and sinews.
12 ੧੨ ਤੂੰ ਮੈਨੂੰ ਜੀਵਨ ਬਖ਼ਸ਼ਿਆ ਅਤੇ ਮੇਰੇ ਉੱਤੇ ਦਯਾ ਕੀਤੀ, ਅਤੇ ਤੇਰੀ ਨਿਗਾਹਬਾਨੀ ਵਿੱਚ ਮੇਰੇ ਆਤਮਾ ਦੀ ਪਾਲਣਾ ਹੋਈ।
You have granted me life and loving kindness. Your visitation has preserved my spirit.
13 ੧੩ “ਤੂੰ ਇਸ ਨੂੰ ਆਪਣੇ ਦਿਲ ਵਿੱਚ ਲੁਕਾ ਕੇ ਰੱਖਿਆ, ਪਰ ਮੈਂ ਜਾਣ ਗਿਆ ਕਿ ਤੂੰ ਅਜਿਹਾ ਹੀ ਕਰਨਾ ਠਾਣਿਆ ਸੀ।
Yet you hid these things in your heart. I know that this is with you:
14 ੧੪ ਜੇ ਮੈਂ ਪਾਪ ਕਰਾਂ ਤਾਂ ਤੂੰ ਮੇਰਾ ਲੇਖਾ ਲਵੇਂਗਾ, ਅਤੇ ਤੂੰ ਮੇਰੀ ਬਦੀ ਤੋਂ ਮੈਨੂੰ ਬਰੀ ਨਾ ਕਰੇਂਗਾ।
if I sin, then you mark me. You will not acquit me from my iniquity.
15 ੧੫ ਜੇ ਮੈਂ ਦੋਸ਼ੀ ਹੋਵਾਂ, ਤਾਂ ਮੇਰੇ ਉੱਤੇ ਹਾਏ! ਅਤੇ ਜੇਕਰ ਮੈਂ ਧਰਮੀ ਹੋਵਾਂ ਤਾਂ ਵੀ ਆਪਣਾ ਸਿਰ ਨਾ ਚੁੱਕ ਸਕਾਂਗਾ, ਕਿਉਂ ਜੋ ਮੈਂ ਅਪਮਾਨ ਤੋਂ ਭਰਿਆ ਹੋਇਆ ਹਾਂ ਅਤੇ ਆਪਣੇ ਦੁੱਖ ਵਿੱਚ ਡੁੱਬਿਆ ਹੋਇਆ ਹਾਂ।
If I am wicked, woe to me. If I am righteous, I still shall not lift up my head, being filled with disgrace, and conscious of my affliction.
16 ੧੬ ਜੇਕਰ ਮੈਂ ਆਪਣਾ ਸਿਰ ਚੁੱਕਾਂ ਵੀ, ਤਾਂ ਤੂੰ ਸ਼ੇਰ ਵਾਂਗੂੰ ਮੇਰਾ ਸ਼ਿਕਾਰ ਕਰਦਾ ਹੈਂ ਅਤੇ ਮੇਰੇ ਵਿਰੁੱਧ ਆਪਣੀ ਅਦਭੁੱਤ ਸਮਰੱਥਾ ਪਰਗਟ ਕਰਦਾ ਹੈਂ!
And if I lift myself up, you hunt me like a lion. Again you show yourself powerful to me.
17 ੧੭ ਤੂੰ ਆਪਣੇ ਨਵੇਂ-ਨਵੇਂ ਗਵਾਹ ਮੇਰੇ ਵਿਰੁੱਧ ਲਿਆਉਂਦਾ ਹੈਂ, ਅਤੇ ਆਪਣਾ ਕਹਿਰ ਮੇਰੇ ਉੱਤੇ ਵਧਾਉਂਦਾ ਹੈਂ, ਅਤੇ ਸੈਨਾਂ ਦੇ ਉੱਤੇ ਸੈਨਾਂ ਮੇਰੇ ਵਿਰੁੱਧ ਚੜ੍ਹਾਈ ਕਰਦੀਆਂ ਹਨ!
You renew your witnesses against me, and increase your indignation on me. Changes and warfare are with me.
18 ੧੮ “ਤੂੰ ਮੈਨੂੰ ਕੁੱਖ ਤੋਂ ਬਾਹਰ ਕਿਉਂ ਲਿਆਂਦਾ? ਮੈਂ ਉੱਥੇ ਹੀ ਪ੍ਰਾਣ ਛੱਡ ਦਿੰਦਾ ਅਤੇ ਕੋਈ ਅੱਖ ਮੈਨੂੰ ਨਾ ਵੇਖਦੀ।
"'Why, then, have you brought me forth out of the womb? I wish I had given up the spirit, and no eye had seen me.
19 ੧੯ ਮੈਂ ਅਜਿਹਾ ਹੁੰਦਾ ਜਿਵੇਂ ਮੈਂ ਹੋਇਆ ਹੀ ਨਹੀਂ, ਮੈਂ ਪੇਟ ਤੋਂ ਹੀ ਕਬਰ ਨੂੰ ਲੈ ਜਾਇਆ ਜਾਂਦਾ!
I should have been as though I had not been. I should have been carried from the womb to the grave.
20 ੨੦ ਕੀ ਮੇਰੇ ਦਿਨ ਥੋੜ੍ਹੇ ਬਾਕੀ ਨਹੀਂ? ਹੁਣ ਤਾਂ ਮੇਰੇ ਕੋਲੋਂ ਮੁੜ ਜਾ ਅਤੇ ਮੈਨੂੰ ਛੱਡ ਦੇ ਤਾਂ ਜੋ ਮੈਂ ਥੋੜ੍ਹੀ ਜਿਹੀ ਸ਼ਾਂਤੀ ਪਾਵਾਂ,
Aren't my days few? Cease then. Leave me alone, that I may find a little comfort,
21 ੨੧ ਇਸ ਤੋਂ ਪਹਿਲਾਂ ਕਿ ਮੈਂ ਉੱਥੇ ਜਾਂਵਾਂ ਜਿੱਥੋਂ ਫੇਰ ਨਾ ਮੁੜਾਂਗਾ, ਅਰਥਾਤ ਹਨੇਰੇ ਅਤੇ ਮੌਤ ਦੇ ਸਾਯੇ ਦੇ ਦੇਸ ਨੂੰ,
before I go where I shall not return from, to the land of darkness and of the shadow of death;
22 ੨੨ ਉਸ ਦੇਸ ਨੂੰ ਜਿੱਥੇ ਅੱਧੀ ਰਾਤ ਜਿਹਾ ਹਨ੍ਹੇਰਾ ਹੈ, ਜਿੱਥੇ ਮੌਤ ਦਾ ਸਾਯਾ ਹੈ ਅਤੇ ਕੋਈ ਤਰਤੀਬ ਨਹੀਂ, ਅਤੇ ਜਿੱਥੇ ਰੋਸ਼ਨੀ ਵੀ ਅੱਧੀ ਰਾਤ ਦੇ ਹਨੇਰੇ ਵਾਂਗੂੰ ਹੈ!”
the land dark as midnight, of the shadow of death, without any order, where the light is as midnight.'"