< ਅੱਯੂਬ 10 >

1 “ਮੈਂ ਜੀਵਨ ਤੋਂ ਅੱਕ ਚੁੱਕਿਆ ਹਾਂ, ਮੈਂ ਆਪਣੀ ਸ਼ਿਕਾਇਤ ਨੂੰ ਖੋਲ੍ਹ ਕੇ ਦੱਸਾਂਗਾ, ਮੈਂ ਆਪਣੀ ਕੁੜੱਤਣ ਦੇ ਕਾਰਨ ਬੋਲਾਂਗਾ!
נָֽקְטָה נַפְשִׁי בְּחַיָּי אֶעֶזְבָה עָלַי שִׂיחִי אֲדַבְּרָה בְּמַר נַפְשִֽׁי׃
2 ਮੈਂ ਪਰਮੇਸ਼ੁਰ ਨੂੰ ਆਖਾਂਗਾ, ਮੈਨੂੰ ਦੋਸ਼ੀ ਨਾ ਠਹਿਰਾ! ਤੂੰ ਮੈਨੂੰ ਦਸ ਕਿ ਤੂੰ ਕਿਉਂ ਮੇਰੇ ਨਾਲ ਮੁਕੱਦਮਾ ਲੜਦਾ ਹੈਂ?
אֹמַר אֶל־אֱלוֹהַּ אַל־תַּרְשִׁיעֵנִי הוֹדִיעֵנִי עַל מַה־תְּרִיבֵֽנִי׃
3 ਕੀ ਤੈਨੂੰ ਇਹ ਚੰਗਾ ਲੱਗਦਾ ਹੈ ਕਿ ਤੂੰ ਧੱਕੇਸ਼ਾਹੀ ਕਰੇਂ ਅਤੇ ਆਪਣੇ ਹੱਥਾਂ ਦੇ ਕੰਮ ਨੂੰ ਤੁੱਛ ਜਾਣੇ, ਜਦ ਕਿ ਤੂੰ ਦੁਸ਼ਟਾਂ ਦੀ ਸਲਾਹ ਉੱਤੇ ਹੱਸਦਾ ਹੈਂ?
הֲטוֹב לְךָ ׀ כִּֽי־תַעֲשֹׁק כִּֽי־תִמְאַס יְגִיעַ כַּפֶּיךָ וְעַל־עֲצַת רְשָׁעִים הוֹפָֽעְתָּ׃
4 ਭਲਾ, ਤੇਰੀਆਂ ਅੱਖਾਂ ਦੇਹ ਧਾਰੀਆਂ ਵਰਗੀਆਂ ਹਨ, ਕੀ ਤੂੰ ਉਸ ਤਰ੍ਹਾਂ ਵੇਖਦਾ ਹੈ ਜਿਵੇਂ ਮਨੁੱਖ ਵੇਖਦਾ ਹੈ?
הַעֵינֵי בָשָׂר לָךְ אִם־כִּרְאוֹת אֱנוֹשׁ תִּרְאֶֽה׃
5 ਕੀ ਤੇਰੇ ਦਿਨ ਮਨੁੱਖਾਂ ਦੇ ਦਿਨਾਂ ਵਰਗੇ ਜਾਂ ਤੇਰੇ ਸਾਲ ਬਲਵੰਤ ਪੁਰਖ ਦੇ ਸਮੇਂ ਵਰਗੇ ਹਨ,
הֲכִימֵי אֱנוֹשׁ יָמֶיךָ אִם־שְׁנוֹתֶיךָ כִּימֵי גָֽבֶר׃
6 ਕਿ ਤੂੰ ਮੇਰੀ ਬਦੀ ਨੂੰ ਭਾਲਦਾ ਹੈਂ ਅਤੇ ਮੇਰੇ ਪਾਪ ਦੀ ਪੜਤਾਲ ਕਰਦਾ ਹੈਂ?
כִּֽי־תְבַקֵּשׁ לַעֲוֺנִי וּֽלְחַטָּאתִי תִדְרֽוֹשׁ׃
7 ਭਾਵੇਂ ਤੂੰ ਜਾਣਦਾ ਹੈ ਕਿ ਮੈਂ ਦੋਸ਼ੀ ਨਹੀਂ, ਅਤੇ ਤੇਰੇ ਹੱਥਾਂ ਤੋਂ ਮੈਨੂੰ ਕੋਈ ਛੁਡਾਉਣ ਵਾਲਾ ਨਹੀਂ।
עַֽל־דַּעְתְּךָ כִּי־לֹא אֶרְשָׁע וְאֵין מִיָּדְךָ מַצִּֽיל׃
8 “ਤੇਰੇ ਹੱਥਾਂ ਨੇ ਮੈਨੂੰ ਸਿਰਜਿਆ ਅਤੇ ਬਣਾਇਆ ਹੈ, ਕੀ ਹੁਣ ਤੂੰ ਹੀ ਚਾਰੇ ਪਾਸਿਆਂ ਤੋਂ ਮੈਨੂੰ ਨਾਸ ਕਰੇਂਗਾ!
יָדֶיךָ עִצְּבוּנִי וַֽיַּעֲשׂוּנִי יַחַד סָבִיב וַֽתְּבַלְּעֵֽנִי׃
9 ਯਾਦ ਕਰ ਕਿ ਤੂੰ ਮੈਨੂੰ ਗੁੰਨ੍ਹੀ ਹੋਈ ਮਿੱਟੀ ਵਾਂਗੂੰ ਬਣਾਇਆ, ਕੀ ਹੁਣ ਤੂੰ ਮੈਨੂੰ ਫੇਰ ਮਿੱਟੀ ਵਿੱਚ ਮੋੜ ਦੇਵੇਂਗਾ?
זְכׇר־נָא כִּֽי־כַחֹמֶר עֲשִׂיתָנִי וְֽאֶל־עָפָר תְּשִׁיבֵֽנִי׃
10 ੧੦ ਕੀ ਤੂੰ ਮੈਨੂੰ ਦੁੱਧ ਵਾਂਗੂੰ ਨਹੀਂ ਡੋਲ੍ਹਿਆ ਅਤੇ ਦਹੀਂ ਵਾਂਗੂੰ ਨਹੀਂ ਜਮਾਇਆ?
הֲלֹא כֶחָלָב תַּתִּיכֵנִי וְכַגְּבִנָּה תַּקְפִּיאֵֽנִי׃
11 ੧੧ ਤੂੰ ਖਲ ਅਤੇ ਮਾਸ ਮੇਰੇ ਉੱਤੇ ਚੜ੍ਹਾਇਆ ਅਤੇ ਹੱਡੀਆਂ ਤੇ ਨਸਾਂ ਨਾਲ ਮੈਨੂੰ ਜੋੜਿਆ।
עוֹר וּבָשָׂר תַּלְבִּישֵׁנִי וּֽבַעֲצָמוֹת וְגִידִים תְּשֹׂכְכֵֽנִי׃
12 ੧੨ ਤੂੰ ਮੈਨੂੰ ਜੀਵਨ ਬਖ਼ਸ਼ਿਆ ਅਤੇ ਮੇਰੇ ਉੱਤੇ ਦਯਾ ਕੀਤੀ, ਅਤੇ ਤੇਰੀ ਨਿਗਾਹਬਾਨੀ ਵਿੱਚ ਮੇਰੇ ਆਤਮਾ ਦੀ ਪਾਲਣਾ ਹੋਈ।
חַיִּים וָחֶסֶד עָשִׂיתָ עִמָּדִי וּפְקֻדָּתְךָ שָֽׁמְרָה רוּחִֽי׃
13 ੧੩ “ਤੂੰ ਇਸ ਨੂੰ ਆਪਣੇ ਦਿਲ ਵਿੱਚ ਲੁਕਾ ਕੇ ਰੱਖਿਆ, ਪਰ ਮੈਂ ਜਾਣ ਗਿਆ ਕਿ ਤੂੰ ਅਜਿਹਾ ਹੀ ਕਰਨਾ ਠਾਣਿਆ ਸੀ।
וְאֵלֶּה צָפַנְתָּ בִלְבָבֶךָ יָדַעְתִּי כִּי־זֹאת עִמָּֽךְ׃
14 ੧੪ ਜੇ ਮੈਂ ਪਾਪ ਕਰਾਂ ਤਾਂ ਤੂੰ ਮੇਰਾ ਲੇਖਾ ਲਵੇਂਗਾ, ਅਤੇ ਤੂੰ ਮੇਰੀ ਬਦੀ ਤੋਂ ਮੈਨੂੰ ਬਰੀ ਨਾ ਕਰੇਂਗਾ।
אִם־חָטָאתִי וּשְׁמַרְתָּנִי וּמֵעֲוֺנִי לֹא תְנַקֵּֽנִי׃
15 ੧੫ ਜੇ ਮੈਂ ਦੋਸ਼ੀ ਹੋਵਾਂ, ਤਾਂ ਮੇਰੇ ਉੱਤੇ ਹਾਏ! ਅਤੇ ਜੇਕਰ ਮੈਂ ਧਰਮੀ ਹੋਵਾਂ ਤਾਂ ਵੀ ਆਪਣਾ ਸਿਰ ਨਾ ਚੁੱਕ ਸਕਾਂਗਾ, ਕਿਉਂ ਜੋ ਮੈਂ ਅਪਮਾਨ ਤੋਂ ਭਰਿਆ ਹੋਇਆ ਹਾਂ ਅਤੇ ਆਪਣੇ ਦੁੱਖ ਵਿੱਚ ਡੁੱਬਿਆ ਹੋਇਆ ਹਾਂ।
אִם־רָשַׁעְתִּי אַלְלַי לִי וְצָדַקְתִּי לֹא־אֶשָּׂא רֹאשִׁי שְׂבַע קָלוֹן וּרְאֵה עׇנְיִֽי׃
16 ੧੬ ਜੇਕਰ ਮੈਂ ਆਪਣਾ ਸਿਰ ਚੁੱਕਾਂ ਵੀ, ਤਾਂ ਤੂੰ ਸ਼ੇਰ ਵਾਂਗੂੰ ਮੇਰਾ ਸ਼ਿਕਾਰ ਕਰਦਾ ਹੈਂ ਅਤੇ ਮੇਰੇ ਵਿਰੁੱਧ ਆਪਣੀ ਅਦਭੁੱਤ ਸਮਰੱਥਾ ਪਰਗਟ ਕਰਦਾ ਹੈਂ!
וְיִגְאֶה כַּשַּׁחַל תְּצוּדֵנִי וְתָשֹׁב תִּתְפַּלָּא־בִֽי׃
17 ੧੭ ਤੂੰ ਆਪਣੇ ਨਵੇਂ-ਨਵੇਂ ਗਵਾਹ ਮੇਰੇ ਵਿਰੁੱਧ ਲਿਆਉਂਦਾ ਹੈਂ, ਅਤੇ ਆਪਣਾ ਕਹਿਰ ਮੇਰੇ ਉੱਤੇ ਵਧਾਉਂਦਾ ਹੈਂ, ਅਤੇ ਸੈਨਾਂ ਦੇ ਉੱਤੇ ਸੈਨਾਂ ਮੇਰੇ ਵਿਰੁੱਧ ਚੜ੍ਹਾਈ ਕਰਦੀਆਂ ਹਨ!
תְּחַדֵּשׁ עֵדֶיךָ ׀ נֶגְדִּי וְתֶרֶב כַּעַשְׂךָ עִמָּדִי חֲלִיפוֹת וְצָבָא עִמִּֽי׃
18 ੧੮ “ਤੂੰ ਮੈਨੂੰ ਕੁੱਖ ਤੋਂ ਬਾਹਰ ਕਿਉਂ ਲਿਆਂਦਾ? ਮੈਂ ਉੱਥੇ ਹੀ ਪ੍ਰਾਣ ਛੱਡ ਦਿੰਦਾ ਅਤੇ ਕੋਈ ਅੱਖ ਮੈਨੂੰ ਨਾ ਵੇਖਦੀ।
וְלָמָּה מֵרֶחֶם הֹצֵאתָנִי אֶגְוַע וְעַיִן לֹֽא־תִרְאֵֽנִי׃
19 ੧੯ ਮੈਂ ਅਜਿਹਾ ਹੁੰਦਾ ਜਿਵੇਂ ਮੈਂ ਹੋਇਆ ਹੀ ਨਹੀਂ, ਮੈਂ ਪੇਟ ਤੋਂ ਹੀ ਕਬਰ ਨੂੰ ਲੈ ਜਾਇਆ ਜਾਂਦਾ!
כַּאֲשֶׁר לֹא־הָיִיתִי אֶהְיֶה מִבֶּטֶן לַקֶּבֶר אוּבָֽל׃
20 ੨੦ ਕੀ ਮੇਰੇ ਦਿਨ ਥੋੜ੍ਹੇ ਬਾਕੀ ਨਹੀਂ? ਹੁਣ ਤਾਂ ਮੇਰੇ ਕੋਲੋਂ ਮੁੜ ਜਾ ਅਤੇ ਮੈਨੂੰ ਛੱਡ ਦੇ ਤਾਂ ਜੋ ਮੈਂ ਥੋੜ੍ਹੀ ਜਿਹੀ ਸ਼ਾਂਤੀ ਪਾਵਾਂ,
הֲלֹֽא־מְעַט יָמַי (יחדל) [וַחֲדָל] (ישית) [וְשִׁית] מִמֶּנִּי וְאַבְלִיגָה מְּעָֽט׃
21 ੨੧ ਇਸ ਤੋਂ ਪਹਿਲਾਂ ਕਿ ਮੈਂ ਉੱਥੇ ਜਾਂਵਾਂ ਜਿੱਥੋਂ ਫੇਰ ਨਾ ਮੁੜਾਂਗਾ, ਅਰਥਾਤ ਹਨੇਰੇ ਅਤੇ ਮੌਤ ਦੇ ਸਾਯੇ ਦੇ ਦੇਸ ਨੂੰ,
בְּטֶרֶם אֵלֵךְ וְלֹא אָשׁוּב אֶל־אֶרֶץ חֹשֶׁךְ וְצַלְמָֽוֶת׃
22 ੨੨ ਉਸ ਦੇਸ ਨੂੰ ਜਿੱਥੇ ਅੱਧੀ ਰਾਤ ਜਿਹਾ ਹਨ੍ਹੇਰਾ ਹੈ, ਜਿੱਥੇ ਮੌਤ ਦਾ ਸਾਯਾ ਹੈ ਅਤੇ ਕੋਈ ਤਰਤੀਬ ਨਹੀਂ, ਅਤੇ ਜਿੱਥੇ ਰੋਸ਼ਨੀ ਵੀ ਅੱਧੀ ਰਾਤ ਦੇ ਹਨੇਰੇ ਵਾਂਗੂੰ ਹੈ!”
אֶרֶץ עֵפָתָה ׀ כְּמוֹ אֹפֶל צַלְמָוֶת וְלֹא סְדָרִים וַתֹּפַע כְּמוֹ־אֹֽפֶל׃

< ਅੱਯੂਬ 10 >