< ਅੱਯੂਬ 10 >

1 “ਮੈਂ ਜੀਵਨ ਤੋਂ ਅੱਕ ਚੁੱਕਿਆ ਹਾਂ, ਮੈਂ ਆਪਣੀ ਸ਼ਿਕਾਇਤ ਨੂੰ ਖੋਲ੍ਹ ਕੇ ਦੱਸਾਂਗਾ, ਮੈਂ ਆਪਣੀ ਕੁੜੱਤਣ ਦੇ ਕਾਰਨ ਬੋਲਾਂਗਾ!
¡Mi alma está hastiada de mi vida! Daré rienda suelta a mi queja. Hablaré con la amargura de mi alma.
2 ਮੈਂ ਪਰਮੇਸ਼ੁਰ ਨੂੰ ਆਖਾਂਗਾ, ਮੈਨੂੰ ਦੋਸ਼ੀ ਨਾ ਠਹਿਰਾ! ਤੂੰ ਮੈਨੂੰ ਦਸ ਕਿ ਤੂੰ ਕਿਉਂ ਮੇਰੇ ਨਾਲ ਮੁਕੱਦਮਾ ਲੜਦਾ ਹੈਂ?
Diré a ʼElohim: ¡No me condenes! Hazme saber por qué contiendes conmigo.
3 ਕੀ ਤੈਨੂੰ ਇਹ ਚੰਗਾ ਲੱਗਦਾ ਹੈ ਕਿ ਤੂੰ ਧੱਕੇਸ਼ਾਹੀ ਕਰੇਂ ਅਤੇ ਆਪਣੇ ਹੱਥਾਂ ਦੇ ਕੰਮ ਨੂੰ ਤੁੱਛ ਜਾਣੇ, ਜਦ ਕਿ ਤੂੰ ਦੁਸ਼ਟਾਂ ਦੀ ਸਲਾਹ ਉੱਤੇ ਹੱਸਦਾ ਹੈਂ?
¿En verdad, es justo para Ti oprimir, desechar la obra de tus manos y favorecer el designio de los perversos?
4 ਭਲਾ, ਤੇਰੀਆਂ ਅੱਖਾਂ ਦੇਹ ਧਾਰੀਆਂ ਵਰਗੀਆਂ ਹਨ, ਕੀ ਤੂੰ ਉਸ ਤਰ੍ਹਾਂ ਵੇਖਦਾ ਹੈ ਜਿਵੇਂ ਮਨੁੱਖ ਵੇਖਦਾ ਹੈ?
¿Tienes ojos humanos y miras como mira el hombre?
5 ਕੀ ਤੇਰੇ ਦਿਨ ਮਨੁੱਖਾਂ ਦੇ ਦਿਨਾਂ ਵਰਗੇ ਜਾਂ ਤੇਰੇ ਸਾਲ ਬਲਵੰਤ ਪੁਰਖ ਦੇ ਸਮੇਂ ਵਰਗੇ ਹਨ,
¿Son tus días como los días del hombre o tus años como los años del hombre,
6 ਕਿ ਤੂੰ ਮੇਰੀ ਬਦੀ ਨੂੰ ਭਾਲਦਾ ਹੈਂ ਅਤੇ ਮੇਰੇ ਪਾਪ ਦੀ ਪੜਤਾਲ ਕਰਦਾ ਹੈਂ?
para que indagues mi iniquidad e investigues mi pecado?
7 ਭਾਵੇਂ ਤੂੰ ਜਾਣਦਾ ਹੈ ਕਿ ਮੈਂ ਦੋਸ਼ੀ ਨਹੀਂ, ਅਤੇ ਤੇਰੇ ਹੱਥਾਂ ਤੋਂ ਮੈਨੂੰ ਕੋਈ ਛੁਡਾਉਣ ਵਾਲਾ ਨਹੀਂ।
Tú sabes que no soy culpable, y que no hay quien libre de tu mano.
8 “ਤੇਰੇ ਹੱਥਾਂ ਨੇ ਮੈਨੂੰ ਸਿਰਜਿਆ ਅਤੇ ਬਣਾਇਆ ਹੈ, ਕੀ ਹੁਣ ਤੂੰ ਹੀ ਚਾਰੇ ਪਾਸਿਆਂ ਤੋਂ ਮੈਨੂੰ ਨਾਸ ਕਰੇਂਗਾ!
Tus manos me hicieron y me formaron. ¿Y ahora me destruyes?
9 ਯਾਦ ਕਰ ਕਿ ਤੂੰ ਮੈਨੂੰ ਗੁੰਨ੍ਹੀ ਹੋਈ ਮਿੱਟੀ ਵਾਂਗੂੰ ਬਣਾਇਆ, ਕੀ ਹੁਣ ਤੂੰ ਮੈਨੂੰ ਫੇਰ ਮਿੱਟੀ ਵਿੱਚ ਮੋੜ ਦੇਵੇਂਗਾ?
Recuerda, te ruego, que del barro me moldeaste. ¿Y al polvo me harás volver?
10 ੧੦ ਕੀ ਤੂੰ ਮੈਨੂੰ ਦੁੱਧ ਵਾਂਗੂੰ ਨਹੀਂ ਡੋਲ੍ਹਿਆ ਅਤੇ ਦਹੀਂ ਵਾਂਗੂੰ ਨਹੀਂ ਜਮਾਇਆ?
¿No me vertiste como leche y me cuajaste como queso?
11 ੧੧ ਤੂੰ ਖਲ ਅਤੇ ਮਾਸ ਮੇਰੇ ਉੱਤੇ ਚੜ੍ਹਾਇਆ ਅਤੇ ਹੱਡੀਆਂ ਤੇ ਨਸਾਂ ਨਾਲ ਮੈਨੂੰ ਜੋੜਿਆ।
Me cubriste de piel y de carne, con huesos y tendones me tejiste.
12 ੧੨ ਤੂੰ ਮੈਨੂੰ ਜੀਵਨ ਬਖ਼ਸ਼ਿਆ ਅਤੇ ਮੇਰੇ ਉੱਤੇ ਦਯਾ ਕੀਤੀ, ਅਤੇ ਤੇਰੀ ਨਿਗਾਹਬਾਨੀ ਵਿੱਚ ਮੇਰੇ ਆਤਮਾ ਦੀ ਪਾਲਣਾ ਹੋਈ।
Me otorgaste vida y misericordia, y tu cuidado preservó mi espíritu.
13 ੧੩ “ਤੂੰ ਇਸ ਨੂੰ ਆਪਣੇ ਦਿਲ ਵਿੱਚ ਲੁਕਾ ਕੇ ਰੱਖਿਆ, ਪਰ ਮੈਂ ਜਾਣ ਗਿਆ ਕਿ ਤੂੰ ਅਜਿਹਾ ਹੀ ਕਰਨਾ ਠਾਣਿਆ ਸੀ।
Tenías estas cosas ocultas en tu corazón. Yo sé que esto estaba contigo.
14 ੧੪ ਜੇ ਮੈਂ ਪਾਪ ਕਰਾਂ ਤਾਂ ਤੂੰ ਮੇਰਾ ਲੇਖਾ ਲਵੇਂਗਾ, ਅਤੇ ਤੂੰ ਮੇਰੀ ਬਦੀ ਤੋਂ ਮੈਨੂੰ ਬਰੀ ਨਾ ਕਰੇਂਗਾ।
Si peco, Tú me observas, y no me tendrás como limpio de mi culpa.
15 ੧੫ ਜੇ ਮੈਂ ਦੋਸ਼ੀ ਹੋਵਾਂ, ਤਾਂ ਮੇਰੇ ਉੱਤੇ ਹਾਏ! ਅਤੇ ਜੇਕਰ ਮੈਂ ਧਰਮੀ ਹੋਵਾਂ ਤਾਂ ਵੀ ਆਪਣਾ ਸਿਰ ਨਾ ਚੁੱਕ ਸਕਾਂਗਾ, ਕਿਉਂ ਜੋ ਮੈਂ ਅਪਮਾਨ ਤੋਂ ਭਰਿਆ ਹੋਇਆ ਹਾਂ ਅਤੇ ਆਪਣੇ ਦੁੱਖ ਵਿੱਚ ਡੁੱਬਿਆ ਹੋਇਆ ਹਾਂ।
Si soy malo, ¡ay de mí! Y si soy justo, no levantaré mi cabeza. Estoy hastiado de la afrenta y de ver mi aflicción.
16 ੧੬ ਜੇਕਰ ਮੈਂ ਆਪਣਾ ਸਿਰ ਚੁੱਕਾਂ ਵੀ, ਤਾਂ ਤੂੰ ਸ਼ੇਰ ਵਾਂਗੂੰ ਮੇਰਾ ਸ਼ਿਕਾਰ ਕਰਦਾ ਹੈਂ ਅਤੇ ਮੇਰੇ ਵਿਰੁੱਧ ਆਪਣੀ ਅਦਭੁੱਤ ਸਮਰੱਥਾ ਪਰਗਟ ਕਰਦਾ ਹੈਂ!
Si mi cabeza se levanta, me cazas como a león y vuelves a mostrar tus proezas en mí.
17 ੧੭ ਤੂੰ ਆਪਣੇ ਨਵੇਂ-ਨਵੇਂ ਗਵਾਹ ਮੇਰੇ ਵਿਰੁੱਧ ਲਿਆਉਂਦਾ ਹੈਂ, ਅਤੇ ਆਪਣਾ ਕਹਿਰ ਮੇਰੇ ਉੱਤੇ ਵਧਾਉਂਦਾ ਹੈਂ, ਅਤੇ ਸੈਨਾਂ ਦੇ ਉੱਤੇ ਸੈਨਾਂ ਮੇਰੇ ਵਿਰੁੱਧ ਚੜ੍ਹਾਈ ਕਰਦੀਆਂ ਹਨ!
Renuevas tus testigos contra mí y aumentas contra mí tu furor como tropas de relevo.
18 ੧੮ “ਤੂੰ ਮੈਨੂੰ ਕੁੱਖ ਤੋਂ ਬਾਹਰ ਕਿਉਂ ਲਿਆਂਦਾ? ਮੈਂ ਉੱਥੇ ਹੀ ਪ੍ਰਾਣ ਛੱਡ ਦਿੰਦਾ ਅਤੇ ਕੋਈ ਅੱਖ ਮੈਨੂੰ ਨਾ ਵੇਖਦੀ।
¿Por qué entonces me sacaste de la matriz? ¡Hubiera yo expirado sin que ningún ojo me viera!
19 ੧੯ ਮੈਂ ਅਜਿਹਾ ਹੁੰਦਾ ਜਿਵੇਂ ਮੈਂ ਹੋਇਆ ਹੀ ਨਹੀਂ, ਮੈਂ ਪੇਟ ਤੋਂ ਹੀ ਕਬਰ ਨੂੰ ਲੈ ਜਾਇਆ ਜਾਂਦਾ!
Sería como si nunca hubiera existido, llevado del vientre a la tumba.
20 ੨੦ ਕੀ ਮੇਰੇ ਦਿਨ ਥੋੜ੍ਹੇ ਬਾਕੀ ਨਹੀਂ? ਹੁਣ ਤਾਂ ਮੇਰੇ ਕੋਲੋਂ ਮੁੜ ਜਾ ਅਤੇ ਮੈਨੂੰ ਛੱਡ ਦੇ ਤਾਂ ਜੋ ਮੈਂ ਥੋੜ੍ਹੀ ਜਿਹੀ ਸ਼ਾਂਤੀ ਪਾਵਾਂ,
¿No son pocos mis días? Cesa pues, y déjame, para que me consuele un poco
21 ੨੧ ਇਸ ਤੋਂ ਪਹਿਲਾਂ ਕਿ ਮੈਂ ਉੱਥੇ ਜਾਂਵਾਂ ਜਿੱਥੋਂ ਫੇਰ ਨਾ ਮੁੜਾਂਗਾ, ਅਰਥਾਤ ਹਨੇਰੇ ਅਤੇ ਮੌਤ ਦੇ ਸਾਯੇ ਦੇ ਦੇਸ ਨੂੰ,
antes que me vaya a la región tenebrosa de la muerte para no volver,
22 ੨੨ ਉਸ ਦੇਸ ਨੂੰ ਜਿੱਥੇ ਅੱਧੀ ਰਾਤ ਜਿਹਾ ਹਨ੍ਹੇਰਾ ਹੈ, ਜਿੱਥੇ ਮੌਤ ਦਾ ਸਾਯਾ ਹੈ ਅਤੇ ਕੋਈ ਤਰਤੀਬ ਨਹੀਂ, ਅਤੇ ਜਿੱਥੇ ਰੋਸ਼ਨੀ ਵੀ ਅੱਧੀ ਰਾਤ ਦੇ ਹਨੇਰੇ ਵਾਂਗੂੰ ਹੈ!”
tierra de oscuridad, lóbrega, lugar de sombra de muerte, sin orden, donde la luz es como densa oscuridad.

< ਅੱਯੂਬ 10 >