< ਅੱਯੂਬ 11 >

1 ਤਦ ਸੋਫ਼ਰ ਨਅਮਾਤੀ ਨੇ ਆਖਿਆ, “ਕੀ ਇਨ੍ਹਾਂ ਸਾਰੀਆਂ ਗੱਲਾਂ ਦਾ ਵਧੀਕ ਉੱਤਰ ਨਾ ਦਿੱਤਾ ਜਾਵੇ?
וַיַּעַן צֹפַר הַֽנַּעֲמָתִי וַיֹּאמַֽר׃
2 ਕੀ ਬਕਵਾਸੀ ਮਨੁੱਖ ਧਰਮੀ ਠਹਿਰਾਇਆ ਜਾਵੇ?
הֲרֹב דְּבָרִים לֹא יֵעָנֶה וְאִם־אִישׁ שְׂפָתַיִם יִצְדָּֽק׃
3 ਕੀ ਤੇਰੀਆਂ ਗੱਪਾਂ ਮਨੁੱਖਾਂ ਨੂੰ ਚੁੱਪ ਕਰਾ ਸਕਦੀਆਂ ਹਨ? ਜਦ ਤੂੰ ਮਖ਼ੌਲ ਕਰੇ ਤਾਂ ਕੀ ਕੋਈ ਤੈਨੂੰ ਸ਼ਰਮਿੰਦਾ ਨਾ ਕਰੇ?
בַּדֶּיךָ מְתִים יַחֲרִישׁוּ וַתִּלְעַג וְאֵין מַכְלִֽם׃
4 ਤੂੰ ਤਾਂ ਕਹਿੰਦਾ ਹੈਂ, ਮੇਰੀ ਸਿੱਖਿਆ ਪਵਿੱਤਰ ਹੈ, ਅਤੇ ਮੈਂ ਤੇਰੀਆਂ ਅੱਖਾਂ ਵਿੱਚ ਸ਼ੁੱਧ ਹਾਂ।
וַתֹּאמֶר זַךְ לִקְחִי וּבַר הָיִיתִי בְעֵינֶֽיךָ׃
5 ਕਾਸ਼ ਕਿ ਪਰਮੇਸ਼ੁਰ ਆਪ ਬੋਲੇ, ਅਤੇ ਤੇਰੇ ਵਿਰੁੱਧ ਆਪਣਾ ਮੂੰਹ ਖੋਲ੍ਹੇ,
וְֽאוּלָם מִֽי־יִתֵּן אֱלוֹהַּ דַּבֵּר וְיִפְתַּח שְׂפָתָיו עִמָּֽךְ׃
6 ਅਤੇ ਬੁੱਧ ਦੇ ਭੇਤ ਤੈਨੂੰ ਦੱਸੇ! ਉਹ ਤਾਂ ਸਮਝ ਵਿੱਚ ਬਹੁ-ਗੁਣਾ ਹੈ, ਤੂੰ ਜਾਣ ਲੈ ਕਿ ਪਰਮੇਸ਼ੁਰ ਤੇਰੇ ਦੋਸ਼ ਦੇ ਅਨੁਸਾਰ ਸਜ਼ਾ ਨਹੀਂ ਦਿੰਦਾ ਹੈ।
וְיַגֶּד־לְךָ ׀ תַּעֲלֻמוֹת חׇכְמָה כִּֽי־כִפְלַיִם לְֽתוּשִׁיָּה וְדַע כִּֽי־יַשֶּׁה לְךָ אֱלוֹהַּ מֵעֲוֺנֶֽךָ׃
7 “ਕੀ ਤੂੰ ਖੋਜ ਕਰਕੇ ਪਰਮੇਸ਼ੁਰ ਦਾ ਭੇਤ ਲੱਭ ਸਕਦਾ ਹੈਂ, ਜਾਂ ਸਰਬ ਸ਼ਕਤੀਮਾਨ ਨੂੰ ਸੰਪੂਰਨਤਾਈ ਤੱਕ ਪਾ ਸਕਦਾ ਹੈਂ?
הַחֵקֶר אֱלוֹהַּ תִּמְצָא אִם עַד־תַּכְלִית שַׁדַּי תִּמְצָֽא׃
8 ਉਹ ਅਕਾਸ਼ ਤੋਂ ਉੱਚਾ ਹੈ, ਉਹ ਪਤਾਲ ਨਾਲੋਂ ਵੀ ਡੂੰਘਾ ਹੈ, ਤੂੰ ਕੀ ਕਰ ਸਕਦਾ ਹੈਂ? (Sheol h7585)
גׇּבְהֵי שָׁמַיִם מַה־תִּפְעָל עֲמֻקָּה מִשְּׁאוֹל מַה־תֵּדָֽע׃ (Sheol h7585)
9 ਉਸ ਦਾ ਨਾਪ ਧਰਤੀ ਤੋਂ ਵੀ ਤੋਂ ਲੰਮਾ, ਅਤੇ ਸਮੁੰਦਰ ਨਾਲੋਂ ਵੀ ਚੌੜਾ ਹੈ।
אֲרֻכָּה מֵאֶרֶץ מִדָּהּ וּרְחָבָה מִנִּי־יָֽם׃
10 ੧੦ “ਜੇਕਰ ਪਰਮੇਸ਼ੁਰ ਵਿੱਚੋਂ ਦੀ ਲੰਘ ਕੇ, ਉਹਨਾਂ ਨੂੰ ਗ਼ੁਲਾਮ ਬਣਾ ਲਵੇ, ਅਤੇ ਨਿਆਂ ਲਈ ਬੁਲਾਵੇ, ਤਾਂ ਕੌਣ ਉਸ ਨੂੰ ਰੋਕ ਸਕਦਾ ਹੈ?
אִם־יַחֲלֹף וְיַסְגִּיר וְיַקְהִיל וּמִי יְשִׁיבֶֽנּוּ׃
11 ੧੧ ਉਹ ਤਾਂ ਨਿਕੰਮੇ ਮਨੁੱਖਾਂ ਦੇ ਭੇਦ ਨੂੰ ਜਾਣਦਾ ਹੈ, ਅਤੇ ਕੀ ਉਹ ਬਦੀ ਨੂੰ ਵੇਖ ਕੇ ਉਸ ਉੱਤੇ ਧਿਆਨ ਨਾ ਦੇਵੇਗਾ।
כִּי־הוּא יָדַע מְתֵי־שָׁוְא וַיַּרְא־אָוֶן וְלֹא יִתְבּוֹנָֽן׃
12 ੧੨ ਜਦ ਜੰਗਲੀ ਗਧੇ ਦਾ ਬੱਚਾ ਮਨੁੱਖ ਨੂੰ ਜੰਮੇ ਤਦ ਹੀ ਮੂਰਖ ਨੂੰ ਬੁੱਧੀ ਪ੍ਰਾਪਤ ਹੁੰਦੀ ਹੈ ।
וְאִישׁ נָבוּב יִלָּבֵב וְעַיִר פֶּרֶא אָדָם יִוָּלֵֽד׃
13 ੧੩ “ਜੇ ਤੂੰ ਆਪਣੇ ਦਿਲ ਨੂੰ ਸੁਧਾਰੇਂ, ਅਤੇ ਪਰਮੇਸ਼ੁਰ ਦੇ ਅੱਗੇ ਆਪਣੇ ਹੱਥ ਅੱਡੇਂ,
אִם־אַתָּה הֲכִינוֹתָ לִבֶּךָ וּפָרַשְׂתָּ אֵלָיו כַּפֶּֽיךָ׃
14 ੧੪ ਜੇ ਤੇਰੇ ਹੱਥ ਵਿੱਚ ਜੋ ਬਦੀ ਹੋਵੇ, ਉਸ ਨੂੰ ਦੂਰ ਕਰੇਂ, ਅਤੇ ਬੁਰਿਆਈ ਤੇਰੇ ਤੰਬੂ ਵਿੱਚ ਨਾ ਵੱਸੇ,
אִם־אָוֶן בְּיָדְךָ הַרְחִיקֵהוּ וְאַל־תַּשְׁכֵּן בְּאֹהָלֶיךָ עַוְלָֽה׃
15 ੧੫ ਤਦ ਤੂੰ ਜ਼ਰੂਰ ਆਪਣਾ ਮੂੰਹ ਬੇਦਾਗ਼ ਚੁੱਕੇਂਗਾ, ਅਤੇ ਸਥਿਰ ਹੋ ਕੇ ਕਦੇ ਨਾ ਡਰੇਂਗਾ।
כִּי־אָז ׀ תִּשָּׂא פָנֶיךָ מִמּוּם וְהָיִיתָ מֻצָק וְלֹא תִירָֽא׃
16 ੧੬ ਤੂੰ ਤਾਂ ਆਪਣਾ ਕਸ਼ਟ ਭੁੱਲ ਜਾਵੇਂਗਾ, ਅਤੇ ਉਸ ਨੂੰ ਲੰਘ ਗਏ ਪਾਣੀ ਵਾਂਗੂੰ ਯਾਦ ਕਰੇਂਗਾ,
כִּֽי־אַתָּה עָמָל תִּשְׁכָּח כְּמַיִם עָבְרוּ תִזְכֹּֽר׃
17 ੧੭ ਅਤੇ ਤੇਰਾ ਜੀਵਨ ਦੁਪਹਿਰ ਤੋਂ ਵੀ ਤੇਜਵਾਨ ਹੋਵੇਗਾ, ਹਨ੍ਹੇਰਾ ਸਵੇਰ ਦੇ ਚਾਨਣ ਵਾਂਗੂੰ ਹੋਵੇਗਾ।
וּֽמִצׇּהֳרַיִם יָקוּם חָלֶד תָּעֻפָה כַּבֹּקֶר תִּהְיֶֽה׃
18 ੧੮ ਤੂੰ ਸੁਰੱਖਿਅਤ ਹੋਵੇਗਾ ਕਿਉਂਕਿ ਤੈਨੂੰ ਆਸ ਹੋਵੇਗੀ ਅਤੇ ਤੂੰ ਆਪਣੇ ਚੁਫ਼ੇਰੇ ਵੇਖ ਕੇ ਸ਼ਾਂਤੀ ਨਾਲ ਲੇਟੇਂਗਾ।
וּֽבָטַחְתָּ כִּֽי־יֵשׁ תִּקְוָה וְחָפַרְתָּ לָבֶטַח תִּשְׁכָּֽב׃
19 ੧੯ ਜਦ ਤੂੰ ਲੰਮਾ ਪਵੇਂਗਾ ਤਾਂ ਕੋਈ ਤੈਨੂੰ ਨਹੀਂ ਡਰਾਵੇਗਾ, ਅਤੇ ਬਹੁਤੇ ਤੇਰੇ ਮੂੰਹ ਵੱਲ ਤੱਕਣਗੇ।
וְֽרָבַצְתָּ וְאֵין מַחֲרִיד וְחִלּוּ פָנֶיךָ רַבִּֽים׃
20 ੨੦ ਪਰ ਦੁਸ਼ਟਾਂ ਦੀਆਂ ਅੱਖਾਂ ਧੁੰਦਲੀਆਂ ਪੈ ਜਾਣਗੀਆਂ, ਅਤੇ ਉਨ੍ਹਾਂ ਦੇ ਬਚਾਓ ਦਾ ਕੋਈ ਸਥਾਨ ਨਾ ਬਚੇਗਾ, ਅਤੇ ਪ੍ਰਾਣ ਤਿਆਗਣਾ ਹੀ ਉਨ੍ਹਾਂ ਦੀ ਆਸ ਹੋਵੇਗਾ!”
וְעֵינֵי רְשָׁעִים תִּכְלֶינָה וּמָנוֹס אָבַד מִנְהֶם וְתִקְוָתָם מַֽפַּֽח־נָֽפֶשׁ׃

< ਅੱਯੂਬ 11 >