< ਅੱਯੂਬ 11 >
1 ੧ ਤਦ ਸੋਫ਼ਰ ਨਅਮਾਤੀ ਨੇ ਆਖਿਆ, “ਕੀ ਇਨ੍ਹਾਂ ਸਾਰੀਆਂ ਗੱਲਾਂ ਦਾ ਵਧੀਕ ਉੱਤਰ ਨਾ ਦਿੱਤਾ ਜਾਵੇ?
Felelt a Náamabeli Czófár és mondta:
2 ੨ ਕੀ ਬਕਵਾਸੀ ਮਨੁੱਖ ਧਰਮੀ ਠਹਿਰਾਇਆ ਜਾਵੇ?
Szavak bőségére ne legyen felelet, avagy az ajkak emberének legyen igaza?
3 ੩ ਕੀ ਤੇਰੀਆਂ ਗੱਪਾਂ ਮਨੁੱਖਾਂ ਨੂੰ ਚੁੱਪ ਕਰਾ ਸਕਦੀਆਂ ਹਨ? ਜਦ ਤੂੰ ਮਖ਼ੌਲ ਕਰੇ ਤਾਂ ਕੀ ਕੋਈ ਤੈਨੂੰ ਸ਼ਰਮਿੰਦਾ ਨਾ ਕਰੇ?
Fecsegésed férfiakat hallgattasson el? Gúnyolódtál s ne legyen, ki rád pirít?
4 ੪ ਤੂੰ ਤਾਂ ਕਹਿੰਦਾ ਹੈਂ, ਮੇਰੀ ਸਿੱਖਿਆ ਪਵਿੱਤਰ ਹੈ, ਅਤੇ ਮੈਂ ਤੇਰੀਆਂ ਅੱਖਾਂ ਵਿੱਚ ਸ਼ੁੱਧ ਹਾਂ।
Azt mondod: Tiszta a tanom, szeplőtlen vagyok szemeid előtt!
5 ੫ ਕਾਸ਼ ਕਿ ਪਰਮੇਸ਼ੁਰ ਆਪ ਬੋਲੇ, ਅਤੇ ਤੇਰੇ ਵਿਰੁੱਧ ਆਪਣਾ ਮੂੰਹ ਖੋਲ੍ਹੇ,
Azonban vajha beszélne az Isten s nyitná fel ajkait veled szemben,
6 ੬ ਅਤੇ ਬੁੱਧ ਦੇ ਭੇਤ ਤੈਨੂੰ ਦੱਸੇ! ਉਹ ਤਾਂ ਸਮਝ ਵਿੱਚ ਬਹੁ-ਗੁਣਾ ਹੈ, ਤੂੰ ਜਾਣ ਲੈ ਕਿ ਪਰਮੇਸ਼ੁਰ ਤੇਰੇ ਦੋਸ਼ ਦੇ ਅਨੁਸਾਰ ਸਜ਼ਾ ਨਹੀਂ ਦਿੰਦਾ ਹੈ।
hogy jelentse meg neked a bölcsesség rejtelmeit mert kétszereset ér valódi tudásra nézve – s tudd meg, hogy elenged neked Isten a bűnödből.
7 ੭ “ਕੀ ਤੂੰ ਖੋਜ ਕਰਕੇ ਪਰਮੇਸ਼ੁਰ ਦਾ ਭੇਤ ਲੱਭ ਸਕਦਾ ਹੈਂ, ਜਾਂ ਸਰਬ ਸ਼ਕਤੀਮਾਨ ਨੂੰ ਸੰਪੂਰਨਤਾਈ ਤੱਕ ਪਾ ਸਕਦਾ ਹੈਂ?
Istent kikutatni eléred-e, avagy a Mindenhatónak végéig elérsz-e?
8 ੮ ਉਹ ਅਕਾਸ਼ ਤੋਂ ਉੱਚਾ ਹੈ, ਉਹ ਪਤਾਲ ਨਾਲੋਂ ਵੀ ਡੂੰਘਾ ਹੈ, ਤੂੰ ਕੀ ਕਰ ਸਕਦਾ ਹੈਂ? (Sheol )
Egek magasságai – mit tehetsz? Mélyebb az alvilágnál mit tudhatsz meg? (Sheol )
9 ੯ ਉਸ ਦਾ ਨਾਪ ਧਰਤੀ ਤੋਂ ਵੀ ਤੋਂ ਲੰਮਾ, ਅਤੇ ਸਮੁੰਦਰ ਨਾਲੋਂ ਵੀ ਚੌੜਾ ਹੈ।
Hosszabb a földnél mérete és szélesebb a tengernél.
10 ੧੦ “ਜੇਕਰ ਪਰਮੇਸ਼ੁਰ ਵਿੱਚੋਂ ਦੀ ਲੰਘ ਕੇ, ਉਹਨਾਂ ਨੂੰ ਗ਼ੁਲਾਮ ਬਣਾ ਲਵੇ, ਅਤੇ ਨਿਆਂ ਲਈ ਬੁਲਾਵੇ, ਤਾਂ ਕੌਣ ਉਸ ਨੂੰ ਰੋਕ ਸਕਦਾ ਹੈ?
Ha elvonul és bezár és gyűlést tart – ki utasíthatja vissza?
11 ੧੧ ਉਹ ਤਾਂ ਨਿਕੰਮੇ ਮਨੁੱਖਾਂ ਦੇ ਭੇਦ ਨੂੰ ਜਾਣਦਾ ਹੈ, ਅਤੇ ਕੀ ਉਹ ਬਦੀ ਨੂੰ ਵੇਖ ਕੇ ਉਸ ਉੱਤੇ ਧਿਆਨ ਨਾ ਦੇਵੇਗਾ।
Mert ő ismeri a hamisság embereit, látta a jogtalanságot, pedig nem is ügyel.
12 ੧੨ ਜਦ ਜੰਗਲੀ ਗਧੇ ਦਾ ਬੱਚਾ ਮਨੁੱਖ ਨੂੰ ਜੰਮੇ ਤਦ ਹੀ ਮੂਰਖ ਨੂੰ ਬੁੱਧੀ ਪ੍ਰਾਪਤ ਹੁੰਦੀ ਹੈ ।
Hisz üres férfi is eszessé válik, s vadszamár vemhe emberré szülemedik.
13 ੧੩ “ਜੇ ਤੂੰ ਆਪਣੇ ਦਿਲ ਨੂੰ ਸੁਧਾਰੇਂ, ਅਤੇ ਪਰਮੇਸ਼ੁਰ ਦੇ ਅੱਗੇ ਆਪਣੇ ਹੱਥ ਅੱਡੇਂ,
Ha te irányítod szívedet s feléje terjeszted kezeidet –
14 ੧੪ ਜੇ ਤੇਰੇ ਹੱਥ ਵਿੱਚ ਜੋ ਬਦੀ ਹੋਵੇ, ਉਸ ਨੂੰ ਦੂਰ ਕਰੇਂ, ਅਤੇ ਬੁਰਿਆਈ ਤੇਰੇ ਤੰਬੂ ਵਿੱਚ ਨਾ ਵੱਸੇ,
ha igaztalanság van kezedben távolítsd el, s ne lakoztass sátraidban jogtalanságot –
15 ੧੫ ਤਦ ਤੂੰ ਜ਼ਰੂਰ ਆਪਣਾ ਮੂੰਹ ਬੇਦਾਗ਼ ਚੁੱਕੇਂਗਾ, ਅਤੇ ਸਥਿਰ ਹੋ ਕੇ ਕਦੇ ਨਾ ਡਰੇਂਗਾ।
bizony akkor felemelheted arczodat mocsoktalanul és szilárd leszel s nem kell félned;
16 ੧੬ ਤੂੰ ਤਾਂ ਆਪਣਾ ਕਸ਼ਟ ਭੁੱਲ ਜਾਵੇਂਗਾ, ਅਤੇ ਉਸ ਨੂੰ ਲੰਘ ਗਏ ਪਾਣੀ ਵਾਂਗੂੰ ਯਾਦ ਕਰੇਂਗਾ,
bizony te elfelejted a szenvedést, mint elfolyt vizekre emlékszel reá.
17 ੧੭ ਅਤੇ ਤੇਰਾ ਜੀਵਨ ਦੁਪਹਿਰ ਤੋਂ ਵੀ ਤੇਜਵਾਨ ਹੋਵੇਗਾ, ਹਨ੍ਹੇਰਾ ਸਵੇਰ ਦੇ ਚਾਨਣ ਵਾਂਗੂੰ ਹੋਵੇਗਾ।
S délnél fényesebben kél a földi lét, ha borulat van, olyan az mint a reggel.
18 ੧੮ ਤੂੰ ਸੁਰੱਖਿਅਤ ਹੋਵੇਗਾ ਕਿਉਂਕਿ ਤੈਨੂੰ ਆਸ ਹੋਵੇਗੀ ਅਤੇ ਤੂੰ ਆਪਣੇ ਚੁਫ਼ੇਰੇ ਵੇਖ ਕੇ ਸ਼ਾਂਤੀ ਨਾਲ ਲੇਟੇਂਗਾ।
És bízhatsz, mert van remény; körülfigyelsz – bizton fekszel le;
19 ੧੯ ਜਦ ਤੂੰ ਲੰਮਾ ਪਵੇਂਗਾ ਤਾਂ ਕੋਈ ਤੈਨੂੰ ਨਹੀਂ ਡਰਾਵੇਗਾ, ਅਤੇ ਬਹੁਤੇ ਤੇਰੇ ਮੂੰਹ ਵੱਲ ਤੱਕਣਗੇ।
heversz; és nincs a ki fölijesztene és sokan fognak neked hízelegni.
20 ੨੦ ਪਰ ਦੁਸ਼ਟਾਂ ਦੀਆਂ ਅੱਖਾਂ ਧੁੰਦਲੀਆਂ ਪੈ ਜਾਣਗੀਆਂ, ਅਤੇ ਉਨ੍ਹਾਂ ਦੇ ਬਚਾਓ ਦਾ ਕੋਈ ਸਥਾਨ ਨਾ ਬਚੇਗਾ, ਅਤੇ ਪ੍ਰਾਣ ਤਿਆਗਣਾ ਹੀ ਉਨ੍ਹਾਂ ਦੀ ਆਸ ਹੋਵੇਗਾ!”
De a gonoszok szemei elepednek, menekvés elveszett számukra, reményük pedig: léleknek kilehelése.