< ਅੱਯੂਬ 12 >

1 ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ,
ויען איוב ויאמר׃
2 “ਬੇਸ਼ੱਕ ਤੁਸੀਂ ਹੀ ਉਹ ਲੋਕ ਹੋ, ਕਿ ਜਦ ਤੁਸੀਂ ਮਰੋਗੇ ਤਾਂ ਤੁਹਾਡੇ ਨਾਲ ਬੁੱਧੀ ਮਰ ਜਾਵੇਗੀ!
אמנם כי אתם עם ועמכם תמות חכמה׃
3 ਤੁਹਾਡੇ ਵਾਂਗੂੰ ਮੈਨੂੰ ਵੀ ਸਮਝ ਹੈ, ਮੈਂ ਤੁਹਾਡੇ ਨਾਲੋਂ ਕੁਝ ਘੱਟ ਨਹੀਂ ਹਾਂ, ਅਤੇ ਕੌਣ ਹੈ ਜੋ ਅਜਿਹੀਆਂ ਗੱਲਾਂ ਨਹੀਂ ਜਾਣਦਾ?
גם לי לבב כמוכם לא נפל אנכי מכם ואת מי אין כמו אלה׃
4 “ਮੈਂ ਆਪਣੇ ਮਿੱਤਰਾਂ ਲਈ ਹਾਸੇ ਦਾ ਕਾਰਨ ਹਾਂ, ਮੈਂ ਜਿਹੜਾ ਪਰਮੇਸ਼ੁਰ ਨੂੰ ਪੁਕਾਰਦਾ ਸੀ ਅਤੇ ਉਹ ਉੱਤਰ ਦਿੰਦਾ ਸੀ, ਮੈਂ ਜੋ ਧਰਮੀ ਅਤੇ ਖਰਾ ਮਨੁੱਖ ਸੀ, ਹੁਣ ਹਾਸੇ ਦਾ ਕਾਰਨ ਬਣ ਗਿਆ ਹਾਂ।
שחק לרעהו אהיה קרא לאלוה ויענהו שחוק צדיק תמים׃
5 ਦੁਖੀ ਲੋਕ ਤਾਂ ਸੁਖੀ ਲੋਕਾਂ ਦੀ ਨਜ਼ਰ ਵਿੱਚ ਤੁੱਛ ਹਨ, ਜਿਹਨਾਂ ਦੇ ਪੈਰ ਤਿਲਕਦੇ ਹਨ ਉਹਨਾਂ ਦਾ ਅਪਮਾਨ ਹੁੰਦਾ ਹੈ।
לפיד בוז לעשתות שאנן נכון למועדי רגל׃
6 ਲੁਟੇਰਿਆਂ ਦੇ ਤੰਬੂ ਸੁੱਖ-ਸਾਂਦ ਨਾਲ ਰਹਿੰਦੇ ਹਨ, ਅਤੇ ਪਰਮੇਸ਼ੁਰ ਦਾ ਕ੍ਰੋਧ ਭੜਕਾਉਣ ਵਾਲੇ ਸੁਰੱਖਿਅਤ ਰਹਿੰਦੇ ਹਨ, ਅਰਥਾਤ ਉਹਨਾਂ ਦਾ ਪਰਮੇਸ਼ੁਰ ਉਹਨਾਂ ਦੇ ਹੱਥ ਵਿੱਚ ਰਹਿੰਦਾ ਹੈ।
ישליו אהלים לשדדים ובטחות למרגיזי אל לאשר הביא אלוה בידו׃
7 “ਪਰੰਤੂ ਪਸ਼ੂਆਂ ਤੋਂ ਪੁੱਛ ਅਤੇ ਉਹ ਤੈਨੂੰ ਸਿਖਾਉਣਗੇ, ਅਤੇ ਅਕਾਸ਼ ਦੇ ਪੰਛੀਆਂ ਤੋਂ, ਉਹ ਤੈਨੂੰ ਦੱਸਣਗੇ,
ואולם שאל נא בהמות ותרך ועוף השמים ויגד לך׃
8 ਜਾਂ ਧਰਤੀ ਉੱਤੇ ਧਿਆਨ ਦੇ, ਉਹ ਤੈਨੂੰ ਸਿਖਾਵੇਗੀ, ਅਤੇ ਸਮੁੰਦਰ ਦੀਆਂ ਮੱਛੀਆਂ ਤੇਰੇ ਲਈ ਵਰਣਨ ਕਰਨਗੀਆਂ!
או שיח לארץ ותרך ויספרו לך דגי הים׃
9 ਇਨ੍ਹਾਂ ਸਾਰਿਆਂ ਵਿੱਚੋਂ ਕੌਣ ਨਹੀਂ ਜਾਣਦਾ, ਕਿ ਯਹੋਵਾਹ ਦੇ ਹੱਥ ਨੇ ਇਹ ਕੀਤਾ ਹੈ?
מי לא ידע בכל אלה כי יד יהוה עשתה זאת׃
10 ੧੦ ਜਿਸ ਦੇ ਹੱਥ ਵਿੱਚ ਹਰੇਕ ਜੀਉਂਦੇ ਦੇ ਪ੍ਰਾਣ ਹਨ, ਅਤੇ ਹਰੇਕ ਮਨੁੱਖ ਦਾ ਆਤਮਾ ਵੀ।
אשר בידו נפש כל חי ורוח כל בשר איש׃
11 ੧੧ ਭਲਾ, ਕੰਨ ਗੱਲਾਂ ਨੂੰ ਪਰਖ ਨਹੀਂ ਸਕਦਾ, ਜਿਵੇਂ ਤਾਲੂ ਆਪਣੇ ਖਾਣੇ ਦਾ ਸੁਆਦ ਚੱਖ ਲੈਂਦਾ ਹੈ?
הלא אזן מלין תבחן וחך אכל יטעם לו׃
12 ੧੨ ਬਜ਼ੁਰਗਾਂ ਵਿੱਚ ਬੁੱਧੀ ਹੁੰਦੀ ਹੈ, ਅਤੇ ਲੰਮੀ ਉਮਰ ਵਾਲਿਆਂ ਵਿੱਚ ਸਮਝ ਹੈ।
בישישים חכמה וארך ימים תבונה׃
13 ੧੩ “ਪਰਮੇਸ਼ੁਰ ਦੇ ਨਾਲ ਬੁੱਧ ਅਤੇ ਸਮਰੱਥ ਹੈ, ਉਹ ਦੇ ਕੋਲ ਸਲਾਹ ਅਤੇ ਸਮਝ ਹੈ।
עמו חכמה וגבורה לו עצה ותבונה׃
14 ੧੪ ਵੇਖੋ, ਜੋ ਉਹ ਢਾਹ ਸੁੱਟਦਾ, ਉਸ ਨੂੰ ਬਣਾਇਆ ਨਹੀਂ ਜਾ ਸਕਦਾ, ਜਿਸ ਮਨੁੱਖ ਉੱਤੇ ਉਹ ਬੰਧਨ ਪਾਉਂਦਾ ਹੈ, ਉਹ ਖੁੱਲ੍ਹ ਨਹੀਂ ਸਕਦਾ।
הן יהרוס ולא יבנה יסגר על איש ולא יפתח׃
15 ੧੫ ਵੇਖੋ, ਜਦ ਉਹ ਮੀਂਹ ਨੂੰ ਰੋਕ ਲੈਂਦਾ ਹੈ ਤਾਂ ਸੋਕਾ ਪੈ ਜਾਂਦਾ ਹੈ, ਫੇਰ ਉਹ ਉਨ੍ਹਾਂ ਨੂੰ ਘੱਲਦਾ ਹੈ ਤੇ ਉਹ ਧਰਤੀ ਉਲੱਦ ਦਿੰਦੇ ਹਨ।
הן יעצר במים ויבשו וישלחם ויהפכו ארץ׃
16 ੧੬ ਉਹ ਦੇ ਨਾਲ ਸ਼ਕਤੀ ਅਤੇ ਸਮਝ ਹੈ, ਧੋਖਾ ਦੇਣ ਵਾਲਾ ਅਤੇ ਧੋਖਾ ਖਾਣ ਵਾਲਾ ਉਹ ਦੇ ਹਨ।
עמו עז ותושיה לו שגג ומשגה׃
17 ੧੭ ਜੋ ਦਰਬਾਰੀਆਂ ਨੂੰ ਨੰਗੇ ਪੈਰੀਂ ਤੁਰਾਉਂਦਾ ਹੈ, ਅਤੇ ਨਿਆਂਈਆਂ ਨੂੰ ਮੂਰਖ ਬਣਾ ਦਿੰਦਾ ਹੈ।
מוליך יועצים שולל ושפטים יהולל׃
18 ੧੮ ਉਹ ਰਾਜਿਆਂ ਦੇ ਪਾਏ ਹੋਏ ਬੰਧਨਾਂ ਨੂੰ ਖੋਲ੍ਹ ਦਿੰਦਾ ਹੈ, ਅਤੇ ਉਨ੍ਹਾਂ ਦੇ ਲੱਕਾਂ ਨੂੰ ਬੰਧਨਾਂ ਨਾਲ ਬੰਨ੍ਹ ਦਿੰਦਾ ਹੈ।
מוסר מלכים פתח ויאסר אזור במתניהם׃
19 ੧੯ ਉਹ ਜਾਜਕਾਂ ਨੂੰ ਨੰਗੇ ਪੈਰੀਂ ਗੁਲਾਮੀ ਵਿੱਚ ਲੈ ਜਾਂਦਾ ਹੈ, ਅਤੇ ਤਕੜਿਆਂ ਨੂੰ ਉਲਟਾ ਦਿੰਦਾ ਹੈ।
מוליך כהנים שולל ואתנים יסלף׃
20 ੨੦ ਉਹ ਵਫ਼ਾਦਾਰ ਦੇ ਮੂੰਹ ਬੰਦ ਕਰ ਦਿੰਦਾ, ਅਤੇ ਬਜ਼ੁਰਗਾਂ ਦਾ ਬਿਬੇਕ ਲੈ ਲੈਂਦਾ ਹੈ।
מסיר שפה לנאמנים וטעם זקנים יקח׃
21 ੨੧ ਉਹ ਪਤਵੰਤਾਂ ਨੂੰ ਅਪਮਾਨ ਨਾਲ ਭਰ ਦਿੰਦਾ, ਅਤੇ ਜ਼ੋਰਾਵਰਾਂ ਦਾ ਕਮਰਬੰਦ ਢਿੱਲਾ ਕਰ ਦਿੰਦਾ ਹੈ।
שופך בוז על נדיבים ומזיח אפיקים רפה׃
22 ੨੨ ਉਹ ਹਨੇਰੇ ਦੀਆਂ ਡੂੰਘੀਆਂ ਗੱਲਾਂ ਨੂੰ ਪਰਗਟ ਕਰ ਦਿੰਦਾ ਹੈ, ਅਤੇ ਮੌਤ ਦੇ ਸਾਯੇ ਨੂੰ ਚਾਨਣ ਵਿੱਚ ਬਾਹਰ ਲੈ ਆਉਂਦਾ ਹੈ।
מגלה עמקות מני חשך ויצא לאור צלמות׃
23 ੨੩ ਉਹ ਕੌਮਾਂ ਨੂੰ ਵਧਾਉਂਦਾ ਅਤੇ ਉਨ੍ਹਾਂ ਨੂੰ ਨਾਸ ਕਰਦਾ ਹੈ, ਉਹ ਕੌਮਾਂ ਨੂੰ ਫੈਲਾਉਂਦਾ ਅਤੇ ਉਨ੍ਹਾਂ ਨੂੰ ਮੋੜ ਲੈ ਆਉਂਦਾ ਹੈ,
משגיא לגוים ויאבדם שטח לגוים וינחם׃
24 ੨੪ ਉਹ ਦੇਸ ਦੇ ਲੋਕਾਂ ਦੇ ਮੁਖੀਆਂ ਦੀ ਸਮਝ ਨੂੰ ਲੈ ਲੈਂਦਾ ਹੈ, ਅਤੇ ਉਨ੍ਹਾਂ ਨੂੰ ਸੁੰਨੇ ਥਾਵਾਂ ਵਿੱਚ ਭਟਕਾਉਂਦਾ ਹੈ, ਜਿੱਥੇ ਕੋਈ ਰਾਹ ਨਹੀਂ।
מסיר לב ראשי עם הארץ ויתעם בתהו לא דרך׃
25 ੨੫ ਉਹ ਹਨੇਰੇ ਵਿੱਚ ਬਿਨ੍ਹਾਂ ਚਾਨਣ ਤੋਂ ਟੋਹੰਦੇ ਫਿਰਦੇ ਹਨ, ਉਹ ਉਨ੍ਹਾਂ ਨੂੰ ਸ਼ਰਾਬੀ ਵਾਂਗੂੰ ਭਟਕਾਉਂਦਾ ਹੈ!”
ימששו חשך ולא אור ויתעם כשכור׃

< ਅੱਯੂਬ 12 >