< ਅੱਯੂਬ 13 >

1 ਵੇਖੋ, ਮੇਰੀ ਅੱਖ ਨੇ ਇਹ ਸਭ ਕੁਝ ਵੇਖਿਆ ਹੈ, ਮੇਰੇ ਕੰਨਾਂ ਨੇ ਇਹ ਸੁਣਿਆ ਅਤੇ ਸਮਝਿਆ ਹੈ।
Truly, my eye has seen all this, word of it has come to my ear, and I have knowledge of it.
2 ਜਿਵੇਂ ਤੁਸੀਂ ਜਾਣਦੇ ਹੋ ਮੈਂ ਵੀ ਜਾਣਦਾ ਹਾਂ, ਮੈਂ ਤੁਹਾਡੇ ਨਾਲੋਂ ਕੁਝ ਘੱਟ ਨਹੀਂ ਹਾਂ।
The same things are in my mind as in yours; I am equal to you.
3 ਪਰ ਮੈਂ ਸਰਬ ਸ਼ਕਤੀਮਾਨ ਨਾਲ ਬੋਲਣਾ, ਅਤੇ ਪਰਮੇਸ਼ੁਰ ਨਾਲ ਵਾਦ-ਵਿਵਾਦ ਕਰਨਾ ਚਾਹੁੰਦਾ ਹਾਂ,
But I would have talk with the Ruler of all, and my desire is to have an argument with God.
4 ਪਰ ਤੁਸੀਂ ਝੂਠੀਆਂ ਗੱਲਾਂ ਦੇ ਘੜਣ ਵਾਲੇ ਹੋ, ਤੁਸੀਂ ਸਾਰੇ ਦੇ ਸਾਰੇ ਨਿਕੰਮੇ ਵੈਦ ਹੋ!
But you put a false face on things; all your attempts to put things right are of no value.
5 ਕਾਸ਼ ਕਿ ਤੁਸੀਂ ਬਿਲਕੁਲ ਚੁੱਪ ਰਹਿੰਦੇ, ਤਾਂ ਇਸ ਨਾਲ ਤੁਸੀਂ ਬੁੱਧਵਾਨ ਠਹਿਰਦੇ!
If only you would keep quiet, it would be a sign of wisdom!
6 ਤੁਸੀਂ ਹੁਣ ਮੇਰੀ ਦਲੀਲ ਸੁਣੋ, ਅਤੇ ਮੇਰੀ ਬੇਨਤੀ ਉੱਤੇ ਕੰਨ ਲਾਓ।
Give ear to the argument of my mouth, and take note of the words of my lips.
7 ਕੀ ਤੁਸੀਂ ਪਰਮੇਸ਼ੁਰ ਦੇ ਲਈ ਕੁਧਰਮ ਦੀਆਂ ਗੱਲਾਂ ਕਰੋਗੇ, ਅਤੇ ਉਹ ਦੇ ਲਈ ਛਲ ਦੀਆਂ ਗੱਲਾਂ ਬੋਲੋਗੇ?
Will you say in God's name what is not right, and put false words into his mouth?
8 ਕੀ ਤੁਸੀਂ ਉਹ ਦਾ ਪੱਖਪਾਤ ਕਰੋਗੇ, ਜਾਂ ਪਰਮੇਸ਼ੁਰ ਲਈ ਮੁਕੱਦਮਾ ਲੜੋਗੇ?
Will you have respect for God's person in this cause, and put yourselves forward as his supporters?
9 ਭਲਾ ਇਹ ਚੰਗਾ ਹੋਵੇਗਾ ਕਿ ਉਹ ਤੁਹਾਨੂੰ ਜਾਂਚੇ, ਜਾਂ ਤੁਸੀਂ ਉਹ ਨੂੰ ਧੋਖਾ ਦਿਓਗੇ ਜਿਵੇਂ ਆਦਮੀ ਨੂੰ ਧੋਖਾ ਦਿੰਦੇ ਹੋ?
Will it be good for you to be searched out by him, or have you the thought that he may be guided into error like a man?
10 ੧੦ ਜੇ ਤੁਸੀਂ ਲੁੱਕ ਕੇ ਪੱਖਪਾਤ ਕਰੋਗੇ, ਤਾਂ ਉਹ ਤੁਹਾਨੂੰ ਸਖ਼ਤੀ ਨਾਲ ਝਿੜਕੇਗਾ।
He will certainly put you right, if you have respect for persons in secret.
11 ੧੧ ਭਲਾ, ਉਹ ਦੀ ਮਹਾਨਤਾ ਤੁਹਾਨੂੰ ਨਹੀਂ ਡਰਾਉਂਦੀ ਅਤੇ ਉਹ ਦਾ ਭੈਅ ਤੁਹਾਡੇ ਉੱਤੇ ਨਹੀਂ ਪੈਂਦਾ?
Will not his glory put you in fear, so that your hearts will be overcome before him?
12 ੧੨ ਤੁਹਾਡੇ ਮਸਲੇ ਖ਼ਾਕ ਦੀਆਂ ਕਹਾਉਤਾਂ ਹਨ, ਤੁਹਾਡੇ ਗੜ੍ਹ ਮਿੱਟੀ ਦੇ ਗੜ੍ਹ ਹਨ!
Your wise sayings are only dust, and your strong places are only earth.
13 ੧੩ ਮੇਰੇ ਅੱਗੇ ਚੁੱਪ ਰਹੋ ਤਾਂ ਜੋ ਮੈਂ ਗੱਲ ਕਰਾਂ, ਫੇਰ ਜੋ ਹੋਵੇ ਸੋ ਹੋਵੇ!
Keep quiet, and let me say what is in my mind, whatever may come to me.
14 ੧੪ ਮੈਂ ਕਿਉਂ ਆਪਣਾ ਮਾਸ ਆਪਣੇ ਦੰਦਾਂ ਨਾਲ ਚੱਬਾਂ, ਅਤੇ ਆਪਣੀ ਜਾਨ ਤਲੀ ਉੱਤੇ ਰੱਖਾਂ?
I will take my flesh in my teeth, and put my life in my hand.
15 ੧੫ ਵੇਖੋ, ਉਹ ਮੈਨੂੰ ਵੱਢ ਸੁੱਟੇਗਾ, ਮੈਨੂੰ ਕੋਈ ਆਸ ਨਹੀਂ, ਤਾਂ ਵੀ ਮੈਂ ਆਪਣੇ ਚਾਲ-ਚਲਣ ਲਈ ਉਹ ਦੇ ਨਾਲ ਵਾਦ-ਵਿਵਾਦ ਕਰਾਂਗਾ।
Truly, he will put an end to me; I have no hope; but I will not give way in argument before him;
16 ੧੬ ਇਹ ਵੀ ਮੇਰੀ ਮੁਕਤੀ ਦਾ ਕਾਰਨ ਹੋਵੇਗਾ ਕਿ ਕੋਈ ਕੁਧਰਮੀ ਉਹ ਦੇ ਹਜ਼ੂਰ ਜਾ ਨਹੀਂ ਸਕਦਾ।
And that will be my salvation, for an evil-doer would not come before him,
17 ੧੭ ਧਿਆਨ ਲਗਾ ਕੇ ਮੇਰੇ ਬਚਨਾਂ ਨੂੰ ਸੁਣੋ, ਅਤੇ ਮੇਰੀ ਬੇਨਤੀ ਤੁਹਾਡੇ ਕੰਨਾਂ ਵਿੱਚ ਪਵੇ।
Give ear with care to my words, and keep what I say in your minds.
18 ੧੮ ਹੁਣ ਵੇਖੋ, ਮੈਂ ਆਪਣੇ ਮੁਕੱਦਮੇ ਦੀ ਤਿਆਰੀ ਪੂਰੀ ਕਰ ਲਈ ਹੈ, ਮੈਂ ਜਾਣਦਾ ਹਾਂ ਕਿ ਮੈਂ ਨਿਰਦੋਸ਼ ਠਹਿਰਾਂਗਾ।
See now, I have put my cause in order, and I am certain that I will be seen to be right.
19 ੧੯ ਕੌਣ ਮੇਰੇ ਨਾਲ ਬਹਿਸ ਕਰੇਗਾ? ਜੇਕਰ ਕੋਈ ਅਜਿਹਾ ਹੋਵੇ ਤਾਂ ਮੈਂ ਚੁੱਪ ਰਹਾਂਗਾ ਅਤੇ ਪ੍ਰਾਣ ਤਿਆਗ ਦਿਆਂਗਾ।
Is any one able to take up the argument against me? If so, I would keep quiet and give up my breath.
20 ੨੦ ਦੋ ਹੀ ਕੰਮ ਮੇਰੇ ਨਾਲ ਨਾ ਕਰ, ਤਦ ਮੈਂ ਤੇਰੇ ਹਜ਼ੂਰੋਂ ਨਾ ਲੁਕਾਂਗਾ।
Only two things do not do to me, then I will come before your face:
21 ੨੧ ਤੂੰ ਆਪਣਾ ਹੱਥ ਮੇਰੇ ਉੱਤੋਂ ਦੂਰ ਕਰ ਲੈ, ਅਤੇ ਤੇਰਾ ਭੈਅ ਮੈਨੂੰ ਨਾ ਡਰਾਵੇ।
Take your hand far away from me; and let me not be overcome by fear of you.
22 ੨੨ ਤਦ ਮੈਨੂੰ ਬੁਲਾਈਂ ਅਤੇ ਮੈਂ ਉੱਤਰ ਦਿਆਂਗਾ, ਜਾਂ ਮੈਂ ਬੋਲਾਂਗਾ ਅਤੇ ਤੂੰ ਜਵਾਬ ਦੇ!
Then at the sound of your voice I will give answer; or let me put forward my cause for you to give me an answer.
23 ੨੩ ਮੇਰੀਆਂ ਬੁਰਾਈਆਂ ਅਤੇ ਪਾਪ ਕਿੰਨੇ ਹਨ? ਮੇਰਾ ਅਪਰਾਧ ਅਤੇ ਪਾਪ ਮੈਨੂੰ ਦੱਸ!
What is the number of my evil-doings and my sins? give me knowledge of them.
24 ੨੪ ਤੂੰ ਆਪਣਾ ਮੂੰਹ ਕਿਉਂ ਲੁਕਾਉਂਦਾ ਹੈਂ, ਅਤੇ ਮੈਨੂੰ ਆਪਣਾ ਵੈਰੀ ਗਿਣਦਾ ਹੈਂ?
Why is your face veiled from me, as if I was numbered among your haters?
25 ੨੫ ਕੀ ਤੂੰ ਉੱਡਦੇ ਪੱਤੇ ਨੂੰ ਡਰਾਵੇਂਗਾ? ਕੀ ਤੂੰ ਸੁੱਕੇ ਘਾਹ ਦਾ ਪਿੱਛਾ ਕਰੇਂਗਾ?
Will you be hard on a leaf in flight before the wind? will you make a dry stem go more quickly on its way?
26 ੨੬ ਕਿਉਂ ਜੋ ਤੂੰ ਮੇਰੇ ਵਿਰੁੱਧ ਕੌੜੀਆਂ ਗੱਲਾਂ ਲਿਖਦਾ ਹੈਂ, ਅਤੇ ਮੇਰੀ ਜੁਆਨੀ ਦੀਆਂ ਬਦੀਆਂ ਮੇਰੇ ਪੱਲੇ ਪਾਉਂਦਾ ਹੈਂ।
For you put bitter things on record against me, and send punishment on me for the sins of my early years;
27 ੨੭ ਤੂੰ ਮੇਰੇ ਪੈਰਾਂ ਨੂੰ ਕਾਠ ਵਿੱਚ ਠੋਕਦਾ ਹੈਂ, ਅਤੇ ਮੇਰੇ ਸਾਰੇ ਰਾਹਾਂ ਦੀ ਨਿਗਾਹਬਾਨੀ ਕਰਦਾ ਹੈਂ, ਅਤੇ ਮੇਰੇ ਪੈਰਾਂ ਨੂੰ ਕੀਲ ਦਿੰਦਾ ਹੈਂ!
And you put chains on my feet, watching all my ways, and making a limit for my steps;
28 ੨੮ ਮੈਂ ਤਾਂ ਸੜੀ ਹੋਈ ਚੀਜ਼ ਵਰਗਾ ਹਾਂ ਜੋ ਹੰਢਾਈ ਹੋਈ ਹੈ, ਜਾਂ ਉਸ ਕੱਪੜੇ ਵਰਗਾ ਜਿਸ ਨੂੰ ਕੀੜੇ ਨੇ ਖਾ ਲਿਆ ਹੋਵੇ!
Though a man comes to nothing like a bit of dead wood, or like a robe which has become food for the worm.

< ਅੱਯੂਬ 13 >