< ਅੱਯੂਬ 13 >
1 ੧ ਵੇਖੋ, ਮੇਰੀ ਅੱਖ ਨੇ ਇਹ ਸਭ ਕੁਝ ਵੇਖਿਆ ਹੈ, ਮੇਰੇ ਕੰਨਾਂ ਨੇ ਇਹ ਸੁਣਿਆ ਅਤੇ ਸਮਝਿਆ ਹੈ।
Lám, mindet látta szemem, hallotta fülem s meg értette.
2 ੨ ਜਿਵੇਂ ਤੁਸੀਂ ਜਾਣਦੇ ਹੋ ਮੈਂ ਵੀ ਜਾਣਦਾ ਹਾਂ, ਮੈਂ ਤੁਹਾਡੇ ਨਾਲੋਂ ਕੁਝ ਘੱਟ ਨਹੀਂ ਹਾਂ।
Tudástokhoz képest tudom én is, nem esem messze tőletek.
3 ੩ ਪਰ ਮੈਂ ਸਰਬ ਸ਼ਕਤੀਮਾਨ ਨਾਲ ਬੋਲਣਾ, ਅਤੇ ਪਰਮੇਸ਼ੁਰ ਨਾਲ ਵਾਦ-ਵਿਵਾਦ ਕਰਨਾ ਚਾਹੁੰਦਾ ਹਾਂ,
Azonban én a Mindenhatóval beszélnék s Istennel szemben védekezni kívánok.
4 ੪ ਪਰ ਤੁਸੀਂ ਝੂਠੀਆਂ ਗੱਲਾਂ ਦੇ ਘੜਣ ਵਾਲੇ ਹੋ, ਤੁਸੀਂ ਸਾਰੇ ਦੇ ਸਾਰੇ ਨਿਕੰਮੇ ਵੈਦ ਹੋ!
Azonban ti hazugsággal tapasztók vagytok, semmit se gyógyítók mindnyájatok.
5 ੫ ਕਾਸ਼ ਕਿ ਤੁਸੀਂ ਬਿਲਕੁਲ ਚੁੱਪ ਰਹਿੰਦੇ, ਤਾਂ ਇਸ ਨਾਲ ਤੁਸੀਂ ਬੁੱਧਵਾਨ ਠਹਿਰਦੇ!
Vajha hallgatva hallgatnátok, s az bölcseségül lenne nektek!
6 ੬ ਤੁਸੀਂ ਹੁਣ ਮੇਰੀ ਦਲੀਲ ਸੁਣੋ, ਅਤੇ ਮੇਰੀ ਬੇਨਤੀ ਉੱਤੇ ਕੰਨ ਲਾਓ।
Halljátok csak védekezésemet s ajkaim pörlésére figyeljetek.
7 ੭ ਕੀ ਤੁਸੀਂ ਪਰਮੇਸ਼ੁਰ ਦੇ ਲਈ ਕੁਧਰਮ ਦੀਆਂ ਗੱਲਾਂ ਕਰੋਗੇ, ਅਤੇ ਉਹ ਦੇ ਲਈ ਛਲ ਦੀਆਂ ਗੱਲਾਂ ਬੋਲੋਗੇ?
Istenért beszéltek-e jogtalanságot és érte beszéltek csalárdságot?
8 ੮ ਕੀ ਤੁਸੀਂ ਉਹ ਦਾ ਪੱਖਪਾਤ ਕਰੋਗੇ, ਜਾਂ ਪਰਮੇਸ਼ੁਰ ਲਈ ਮੁਕੱਦਮਾ ਲੜੋਗੇ?
Személyét tekintitek-e, avagy Istenért pöröltök?
9 ੯ ਭਲਾ ਇਹ ਚੰਗਾ ਹੋਵੇਗਾ ਕਿ ਉਹ ਤੁਹਾਨੂੰ ਜਾਂਚੇ, ਜਾਂ ਤੁਸੀਂ ਉਹ ਨੂੰ ਧੋਖਾ ਦਿਓਗੇ ਜਿਵੇਂ ਆਦਮੀ ਨੂੰ ਧੋਖਾ ਦਿੰਦੇ ਹੋ?
Jó lesz-e, midőn kikutat benneteket, avagy mint embert ámítanátok, ámítjátok őt?
10 ੧੦ ਜੇ ਤੁਸੀਂ ਲੁੱਕ ਕੇ ਪੱਖਪਾਤ ਕਰੋਗੇ, ਤਾਂ ਉਹ ਤੁਹਾਨੂੰ ਸਖ਼ਤੀ ਨਾਲ ਝਿੜਕੇਗਾ।
Feddve fedd majd titeket, ha titokban személyt válogattok.
11 ੧੧ ਭਲਾ, ਉਹ ਦੀ ਮਹਾਨਤਾ ਤੁਹਾਨੂੰ ਨਹੀਂ ਡਰਾਉਂਦੀ ਅਤੇ ਉਹ ਦਾ ਭੈਅ ਤੁਹਾਡੇ ਉੱਤੇ ਨਹੀਂ ਪੈਂਦਾ?
Nemde a fensége megrémítene benneteket, s rátok esne rettentése?
12 ੧੨ ਤੁਹਾਡੇ ਮਸਲੇ ਖ਼ਾਕ ਦੀਆਂ ਕਹਾਉਤਾਂ ਹਨ, ਤੁਹਾਡੇ ਗੜ੍ਹ ਮਿੱਟੀ ਦੇ ਗੜ੍ਹ ਹਨ!
Emlékmondásaitok hamu-példázatok, akár agyag-magaslatok a ti magaslataitok.
13 ੧੩ ਮੇਰੇ ਅੱਗੇ ਚੁੱਪ ਰਹੋ ਤਾਂ ਜੋ ਮੈਂ ਗੱਲ ਕਰਾਂ, ਫੇਰ ਜੋ ਹੋਵੇ ਸੋ ਹੋਵੇ!
Hallgassatok el előttem, hadd beszélek én, essék meg rajtam bármi is!
14 ੧੪ ਮੈਂ ਕਿਉਂ ਆਪਣਾ ਮਾਸ ਆਪਣੇ ਦੰਦਾਂ ਨਾਲ ਚੱਬਾਂ, ਅਤੇ ਆਪਣੀ ਜਾਨ ਤਲੀ ਉੱਤੇ ਰੱਖਾਂ?
Bármiképpen – fogaim között viszem húsomat, s lelkemet tenyeremre teszem.
15 ੧੫ ਵੇਖੋ, ਉਹ ਮੈਨੂੰ ਵੱਢ ਸੁੱਟੇਗਾ, ਮੈਨੂੰ ਕੋਈ ਆਸ ਨਹੀਂ, ਤਾਂ ਵੀ ਮੈਂ ਆਪਣੇ ਚਾਲ-ਚਲਣ ਲਈ ਉਹ ਦੇ ਨਾਲ ਵਾਦ-ਵਿਵਾਦ ਕਰਾਂਗਾ।
Lám, megöl engem: várakozom ő rá; csak útjaimat védeném arcza előtt.
16 ੧੬ ਇਹ ਵੀ ਮੇਰੀ ਮੁਕਤੀ ਦਾ ਕਾਰਨ ਹੋਵੇਗਾ ਕਿ ਕੋਈ ਕੁਧਰਮੀ ਉਹ ਦੇ ਹਜ਼ੂਰ ਜਾ ਨਹੀਂ ਸਕਦਾ।
Az is segítségemre való, hogy színe elé nem juthat képmutató.
17 ੧੭ ਧਿਆਨ ਲਗਾ ਕੇ ਮੇਰੇ ਬਚਨਾਂ ਨੂੰ ਸੁਣੋ, ਅਤੇ ਮੇਰੀ ਬੇਨਤੀ ਤੁਹਾਡੇ ਕੰਨਾਂ ਵਿੱਚ ਪਵੇ।
Hallva halljátok szavamat és közlésemet füleitekkel.
18 ੧੮ ਹੁਣ ਵੇਖੋ, ਮੈਂ ਆਪਣੇ ਮੁਕੱਦਮੇ ਦੀ ਤਿਆਰੀ ਪੂਰੀ ਕਰ ਲਈ ਹੈ, ਮੈਂ ਜਾਣਦਾ ਹਾਂ ਕਿ ਮੈਂ ਨਿਰਦੋਸ਼ ਠਹਿਰਾਂਗਾ।
Íme, kérlek, elrendeztem a jogügyet, tudom, hogy nekem lesz igazam.
19 ੧੯ ਕੌਣ ਮੇਰੇ ਨਾਲ ਬਹਿਸ ਕਰੇਗਾ? ਜੇਕਰ ਕੋਈ ਅਜਿਹਾ ਹੋਵੇ ਤਾਂ ਮੈਂ ਚੁੱਪ ਰਹਾਂਗਾ ਅਤੇ ਪ੍ਰਾਣ ਤਿਆਗ ਦਿਆਂਗਾ।
Ki az, ki perbe száll velem, mert most ha hallgatnom kell, kimúlok.
20 ੨੦ ਦੋ ਹੀ ਕੰਮ ਮੇਰੇ ਨਾਲ ਨਾ ਕਰ, ਤਦ ਮੈਂ ਤੇਰੇ ਹਜ਼ੂਰੋਂ ਨਾ ਲੁਕਾਂਗਾ।
Csak kettőt ne tégy velem, akkor színed elől nem rejtőzöm el:
21 ੨੧ ਤੂੰ ਆਪਣਾ ਹੱਥ ਮੇਰੇ ਉੱਤੋਂ ਦੂਰ ਕਰ ਲੈ, ਅਤੇ ਤੇਰਾ ਭੈਅ ਮੈਨੂੰ ਨਾ ਡਰਾਵੇ।
Kezedet távolítsd el rólam, és ijesztésed ne rémítsen engem;
22 ੨੨ ਤਦ ਮੈਨੂੰ ਬੁਲਾਈਂ ਅਤੇ ਮੈਂ ਉੱਤਰ ਦਿਆਂਗਾ, ਜਾਂ ਮੈਂ ਬੋਲਾਂਗਾ ਅਤੇ ਤੂੰ ਜਵਾਬ ਦੇ!
aztán szólíts és én felelek, vagy beszélek én s te válaszolj nekem.
23 ੨੩ ਮੇਰੀਆਂ ਬੁਰਾਈਆਂ ਅਤੇ ਪਾਪ ਕਿੰਨੇ ਹਨ? ਮੇਰਾ ਅਪਰਾਧ ਅਤੇ ਪਾਪ ਮੈਨੂੰ ਦੱਸ!
Mennyi bűnöm és vétkem van nekem, bűntettemet és vétkemet tudasd velem!
24 ੨੪ ਤੂੰ ਆਪਣਾ ਮੂੰਹ ਕਿਉਂ ਲੁਕਾਉਂਦਾ ਹੈਂ, ਅਤੇ ਮੈਨੂੰ ਆਪਣਾ ਵੈਰੀ ਗਿਣਦਾ ਹੈਂ?
Miért rejted el arczodat és ellenségednek tekintesz engem?
25 ੨੫ ਕੀ ਤੂੰ ਉੱਡਦੇ ਪੱਤੇ ਨੂੰ ਡਰਾਵੇਂਗਾ? ਕੀ ਤੂੰ ਸੁੱਕੇ ਘਾਹ ਦਾ ਪਿੱਛਾ ਕਰੇਂਗਾ?
Vajon elhajtott levelet riasztasz-e, és száraz tarlót üldözöl?
26 ੨੬ ਕਿਉਂ ਜੋ ਤੂੰ ਮੇਰੇ ਵਿਰੁੱਧ ਕੌੜੀਆਂ ਗੱਲਾਂ ਲਿਖਦਾ ਹੈਂ, ਅਤੇ ਮੇਰੀ ਜੁਆਨੀ ਦੀਆਂ ਬਦੀਆਂ ਮੇਰੇ ਪੱਲੇ ਪਾਉਂਦਾ ਹੈਂ।
Hogy keserűségeket irsz föl ellenem s örökölteted velem ifjúkorom bűneit;
27 ੨੭ ਤੂੰ ਮੇਰੇ ਪੈਰਾਂ ਨੂੰ ਕਾਠ ਵਿੱਚ ਠੋਕਦਾ ਹੈਂ, ਅਤੇ ਮੇਰੇ ਸਾਰੇ ਰਾਹਾਂ ਦੀ ਨਿਗਾਹਬਾਨੀ ਕਰਦਾ ਹੈਂ, ਅਤੇ ਮੇਰੇ ਪੈਰਾਂ ਨੂੰ ਕੀਲ ਦਿੰਦਾ ਹੈਂ!
és karóba tested lábaimat, megvigyázod mind az ösvényeimet, lábaim gyökerei köré húzod jeledet.
28 ੨੮ ਮੈਂ ਤਾਂ ਸੜੀ ਹੋਈ ਚੀਜ਼ ਵਰਗਾ ਹਾਂ ਜੋ ਹੰਢਾਈ ਹੋਈ ਹੈ, ਜਾਂ ਉਸ ਕੱਪੜੇ ਵਰਗਾ ਜਿਸ ਨੂੰ ਕੀੜੇ ਨੇ ਖਾ ਲਿਆ ਹੋਵੇ!
És ő mint a rothadék szétmállik, mint ruha, melyet moly emésztett: