< ਅੱਯੂਬ 14 >

1 “ਮਨੁੱਖ ਜੋ ਇਸਤਰੀ ਤੋਂ ਜੰਮਦਾ ਹੈ ਉਹ ਥੋੜ੍ਹੇ ਹੀ ਦਿਨਾਂ ਦਾ ਹੈ ਅਤੇ ਦੁੱਖ ਨਾਲ ਭਰਿਆ ਰਹਿੰਦਾ ਹੈ।
אָ֭דָם יְל֣וּד אִשָּׁ֑ה קְצַ֥ר יָ֝מִ֗ים וּֽשְׂבַֽע־רֹֽגֶז׃
2 ਉਹ ਫੁੱਲ ਵਾਂਗੂੰ ਖਿੜਦਾ, ਫੇਰ ਤੋੜਿਆ ਜਾਂਦਾ ਹੈ, ਉਹ ਪਰਛਾਵੇਂ ਵਾਂਗੂੰ ਢੱਲ਼ ਜਾਂਦਾ ਅਤੇ ਠਹਿਰਦਾ ਨਹੀਂ।
כְּצִ֣יץ יָ֭צָא וַיִּמָּ֑ל וַיִּבְרַ֥ח כַּ֝צֵּ֗ל וְלֹ֣א יַעֲמֽוֹד׃
3 ਕੀ ਤੂੰ ਅਜਿਹੇ ਉੱਤੇ ਆਪਣੀਆਂ ਅੱਖਾਂ ਲਾਉਂਦਾ ਹੈਂ, ਅਤੇ ਮੈਨੂੰ ਆਪਣੇ ਨਾਲ ਅਦਾਲਤ ਵਿੱਚ ਲਿਆਉਂਦਾ ਹੈਂ?
אַף־עַל־זֶ֭ה פָּקַ֣חְתָּ עֵינֶ֑ךָ וְאֹ֘תִ֤י תָבִ֖יא בְמִשְׁפָּ֣ט עִמָּֽךְ׃
4 ਕੌਣ ਅਸ਼ੁੱਧ ਵਿੱਚੋਂ ਸ਼ੁੱਧ ਵਸਤੂ ਕੱਢ ਸਕਦਾ ਹੈ? ਕੋਈ ਨਹੀਂ।
מִֽי־יִתֵּ֣ן טָ֭הוֹר מִטָּמֵ֗א לֹ֣א אֶחָֽד׃
5 ਮਨੁੱਖ ਦੇ ਦਿਨ ਠਹਿਰਾਏ ਹੋਏ ਹਨ, ਅਤੇ ਉਹ ਦੇ ਮਹੀਨਿਆਂ ਦੀ ਗਿਣਤੀ ਤੂੰ ਕੀਤੀ ਹੋਈ ਹੈ, ਤੂੰ ਉਹ ਦੀਆਂ ਹੱਦਾਂ ਨੂੰ ਬਣਾਇਆ ਜਿਸ ਨੂੰ ਉਹ ਪਾਰ ਨਹੀਂ ਕਰ ਸਕਦਾ।
אִ֥ם חֲרוּצִ֨ים ׀ יָמָ֗יו מִֽסְפַּר־חֳדָשָׁ֥יו אִתָּ֑ךְ חֻקָּ֥יו עָ֝שִׂ֗יתָ וְלֹ֣א יַעֲבֽוֹר׃
6 ਉਹ ਦੇ ਵੱਲੋਂ ਆਪਣੀ ਨਿਗਾਹ ਹਟਾ ਲੈ, ਤਾਂ ਜੋ ਉਹ ਅਰਾਮ ਕਰੇ, ਜਦ ਤੱਕ ਉਹ ਮਜ਼ਦੂਰ ਵਾਂਗੂੰ ਆਪਣੇ ਦਿਨ ਪੂਰੇ ਨਾ ਕਰ ਲਵੇ।
שְׁעֵ֣ה מֵעָלָ֣יו וְיֶחְדָּ֑ל עַד־יִ֝רְצֶ֗ה כְּשָׂכִ֥יר יוֹמֽוֹ׃
7 “ਰੁੱਖ ਲਈ ਤਾਂ ਆਸ ਹੈ, ਕਿ ਜੇ ਉਹ ਕੱਟਿਆ ਜਾਵੇ ਤਾਂ ਫੇਰ ਫੁੱਟੇਗਾ, ਅਤੇ ਉਹ ਦੀਆਂ ਕੂੰਬਲਾਂ ਨਾ ਮੁੱਕਣਗੀਆਂ।
כִּ֤י יֵ֥שׁ לָעֵ֗ץ תִּ֫קְוָ֥ה אִֽם־יִ֭כָּרֵת וְע֣וֹד יַחֲלִ֑יף וְ֝יֹֽנַקְתּ֗וֹ לֹ֣א תֶחְדָּֽל׃
8 ਭਾਵੇਂ ਉਸ ਦੀ ਜੜ੍ਹ ਧਰਤੀ ਵਿੱਚ ਪੁਰਾਣੀ ਪੈ ਜਾਵੇ, ਅਤੇ ਉਸ ਦਾ ਟੁੰਡ ਮਿੱਟੀ ਵਿੱਚ ਗਲ਼ ਜਾਵੇ
אִם־יַזְקִ֣ין בָּאָ֣רֶץ שָׁרְשׁ֑וֹ וּ֝בֶעָפָ֗ר יָמ֥וּת גִּזְעֽוֹ׃
9 ਤਾਂ ਵੀ ਪਾਣੀ ਦੀ ਖੁਸ਼ਬੂ ਤੋਂ ਉਹ ਦੀਆਂ ਕੂੰਬਲਾਂ ਫੁੱਟ ਨਿੱਕਲਣਗੀਆਂ ਅਤੇ ਬੂਟੇ ਵਾਂਗੂੰ ਉਹ ਦੀਆਂ ਟਹਿਣੀਆਂ ਨਿੱਕਲਣਗੀਆਂ।
מֵרֵ֣יחַ מַ֣יִם יַפְרִ֑חַ וְעָשָׂ֖ה קָצִ֣יר כְּמוֹ־נָֽטַע׃
10 ੧੦ ਪਰ ਮਨੁੱਖ ਮਰ ਜਾਂਦਾ ਅਤੇ ਦੱਬਿਆ ਜਾਂਦਾ ਹੈ, ਅਤੇ ਜਦ ਮਨੁੱਖ ਪ੍ਰਾਣ ਛੱਡ ਦਿੰਦਾ ਹੈ ਤਾਂ ਉਹ ਕਿੱਥੇ ਹੈ?
וְגֶ֣בֶר יָ֭מוּת וַֽיֶּחֱלָ֑שׁ וַיִּגְוַ֖ע אָדָ֣ם וְאַיּֽוֹ׃
11 ੧੧ ਜਿਵੇਂ ਪਾਣੀ ਸਮੁੰਦਰ ਵਿੱਚੋਂ ਘੱਟ ਜਾਂਦਾ ਹੈ, ਅਤੇ ਦਰਿਆ ਸੁੱਕ ਕੇ ਮੁੱਕ ਜਾਂਦਾ ਹੈ,
אָֽזְלוּ־מַ֭יִם מִנִּי־יָ֑ם וְ֝נָהָ֗ר יֶחֱרַ֥ב וְיָבֵֽשׁ׃
12 ੧੨ ਤਿਵੇਂ ਮਨੁੱਖ ਲੇਟਦਾ ਅਤੇ ਫਿਰ ਉੱਠਦਾ ਨਹੀਂ, ਜਦੋਂ ਤੱਕ ਅਕਾਸ਼ ਟਲ ਨਾ ਜਾਣ, ਉਹ ਨਾ ਜਾਗਣਗੇ, ਨਾ ਆਪਣੀ ਨੀਂਦ ਤੋਂ ਜਗਾਏ ਜਾਣਗੇ।
וְאִ֥ישׁ שָׁכַ֗ב וְֽלֹא־יָ֫ק֥וּם עַד־בִּלְתִּ֣י שָׁ֭מַיִם לֹ֣א יָקִ֑יצוּ וְלֹֽא־יֵ֝עֹ֗רוּ מִשְּׁנָתָֽם׃
13 ੧੩ “ਕਾਸ਼ ਕਿ ਤੂੰ ਮੈਨੂੰ ਅਧੋਲੋਕ ਵਿੱਚ ਲੁਕਾ ਦੇਵੇਂ, ਅਤੇ ਮੈਨੂੰ ਛੁਪਾ ਰੱਖੇਂ ਜਦ ਤੱਕ ਤੇਰਾ ਕ੍ਰੋਧ ਨਾ ਹਟੇ, ਅਤੇ ਮੇਰੇ ਲਈ ਖ਼ਾਸ ਵੇਲਾ ਠਹਿਰਾਵੇਂ ਅਤੇ ਮੈਨੂੰ ਯਾਦ ਕਰੇਂ! (Sheol h7585)
מִ֤י יִתֵּ֨ן ׀ בִּשְׁא֬וֹל תַּצְפִּנֵ֗נִי תַּ֭סְתִּירֵנִי עַד־שׁ֣וּב אַפֶּ֑ךָ תָּ֤שִׁ֥ית לִ֖י חֹ֣ק וְתִזְכְּרֵֽנִי׃ (Sheol h7585)
14 ੧੪ ਜੇਕਰ ਮਨੁੱਖ ਮਰ ਜਾਵੇ ਤਾਂ ਕੀ ਉਹ ਫੇਰ ਜੀਵੇਗਾ? ਆਪਣੀ ਸਖ਼ਤ ਟਹਿਲ ਦੇ ਸਾਰੇ ਦਿਨਾਂ ਵਿੱਚ ਮੈਂ ਉਡੀਕ ਵਿੱਚ ਰਹਾਂਗਾ, ਜਦੋਂ ਤੱਕ ਮੇਰੀ ਵਾਰੀ ਨਾ ਆਵੇ।
אִם־יָמ֥וּת גֶּ֗בֶר הֲיִ֫חְיֶ֥ה כָּל־יְמֵ֣י צְבָאִ֣י אֲיַחֵ֑ל עַד־בּ֝֗וֹא חֲלִיפָתִֽי׃
15 ੧੫ ਤੂੰ ਪੁਕਾਰੇਂਗਾ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਤੂੰ ਆਪਣੇ ਹੱਥਾਂ ਦੇ ਕੰਮ ਨੂੰ ਚਾਹਵੇਂਗਾ।
תִּ֭קְרָא וְאָנֹכִ֣י אֶֽעֱנֶ֑ךָּ לְֽמַעֲשֵׂ֖ה יָדֶ֣יךָ תִכְסֹֽף׃
16 ੧੬ ਪਰ ਹੁਣ ਤੂੰ ਮੇਰੇ ਕਦਮਾਂ ਨੂੰ ਗਿਣਦਾ ਹੈਂ, ਕੀ ਤੂੰ ਮੇਰੇ ਪਾਪ ਉੱਤੇ ਨਜ਼ਰ ਨਹੀਂ ਰੱਖਦਾ?
כִּֽי־עַ֭תָּה צְעָדַ֣י תִּסְפּ֑וֹר לֹֽא־תִ֝שְׁמ֗וֹר עַל־חַטָּאתִֽי׃
17 ੧੭ ਮੇਰਾ ਅਪਰਾਧ ਮੋਹਰ ਲੱਗੀ ਹੋਈ ਥੈਲੀ ਵਿੱਚ ਬੰਦ ਹੈ, ਅਤੇ ਤੂੰ ਮੇਰੀ ਬਦੀ ਨੂੰ ਸੀਉਂਕੇ ਰੱਖਿਆ ਹੋਇਆ ਹੈ।
חָתֻ֣ם בִּצְר֣וֹר פִּשְׁעִ֑י וַ֝תִּטְפֹּ֗ל עַל־עֲוֹנִֽי׃
18 ੧੮ “ਪਰ ਪਰਬਤ ਡਿੱਗਦਾ-ਡਿੱਗਦਾ ਘਸ ਜਾਂਦਾ ਅਤੇ ਚੱਟਾਨ ਆਪਣੇ ਥਾਂ ਤੋਂ ਸਰਕ ਜਾਂਦੀ ਹੈ,
וְ֭אוּלָם הַר־נוֹפֵ֣ל יִבּ֑וֹל וְ֝צ֗וּר יֶעְתַּ֥ק מִמְּקֹמֽוֹ׃
19 ੧੯ ਪਾਣੀ ਪੱਥਰਾਂ ਨੂੰ ਘਸਾ ਦਿੰਦਾ ਹੈ, ਉਹ ਦਾ ਹੜ੍ਹ ਧਰਤੀ ਦੀ ਮਿੱਟੀ ਨੂੰ ਵਹਾ ਕੇ ਲੈ ਜਾਂਦਾ ਹੈ, ਇਸੇ ਤਰ੍ਹਾਂ ਤੂੰ ਮਨੁੱਖ ਦੀ ਆਸ ਨੂੰ ਮਿਟਾ ਦਿੰਦਾ ਹੈਂ।
אֲבָנִ֤ים ׀ שָׁ֥חֲקוּ מַ֗יִם תִּשְׁטֹֽף־סְפִיחֶ֥יהָ עֲפַר־אָ֑רֶץ וְתִקְוַ֖ת אֱנ֣וֹשׁ הֶאֱבַֽדְתָּ׃
20 ੨੦ ਤੂੰ ਹਮੇਸ਼ਾਂ ਉਸ ਉੱਤੇ ਪਰਬਲ ਹੁੰਦਾ ਹੈ, ਅਤੇ ਉਹ ਚੱਲਿਆ ਜਾਂਦਾ ਹੈ, ਤੂੰ ਉਹ ਦਾ ਚਿਹਰਾ ਬਦਲ ਕੇ ਉਹ ਨੂੰ ਕੱਢ ਦਿੰਦਾ ਹੈਂ!
תִּתְקְפֵ֣הוּ לָ֭נֶצַח וַֽיַּהֲלֹ֑ךְ מְשַׁנֶּ֥ה פָ֝נָ֗יו וַֽתְּשַׁלְּחֵֽהוּ׃
21 ੨੧ ਉਹ ਦੇ ਪੁੱਤਰ ਸਨਮਾਨ ਪ੍ਰਾਪਤ ਕਰਦੇ ਹਨ, ਪਰ ਉਹ ਜਾਣਦਾ ਨਹੀਂ, ਉਹ ਹਲਕੇ ਪੈ ਜਾਂਦੇ ਹਨ ਪਰ ਉਹ ਉਨ੍ਹਾਂ ਦਾ ਹਾਲ ਨਹੀਂ ਸਮਝਦਾ
יִכְבְּד֣וּ בָ֭נָיו וְלֹ֣א יֵדָ֑ע וְ֝יִצְעֲר֗וּ וְֽלֹא־יָבִ֥ין לָֽמוֹ׃
22 ੨੨ ਉਸ ਨੂੰ ਸਿਰਫ਼ ਆਪਣੇ ਸਰੀਰ ਦਾ ਹੀ ਦੁੱਖ ਮਹਿਸੂਸ ਹੁੰਦਾ ਹੈ ਅਤੇ ਆਪਣੇ ਲਈ ਹੀ ਉਸ ਦੀ ਜਾਨ ਅੰਦਰ ਹੀ ਅੰਦਰ ਸੋਗ ਕਰਦੀ ਹੈ।”
אַךְ־בְּ֭שָׂרוֹ עָלָ֣יו יִכְאָ֑ב וְ֝נַפְשׁ֗וֹ עָלָ֥יו תֶּאֱבָֽל׃ פ

< ਅੱਯੂਬ 14 >