< ਅੱਯੂਬ 14 >
1 ੧ “ਮਨੁੱਖ ਜੋ ਇਸਤਰੀ ਤੋਂ ਜੰਮਦਾ ਹੈ ਉਹ ਥੋੜ੍ਹੇ ਹੀ ਦਿਨਾਂ ਦਾ ਹੈ ਅਤੇ ਦੁੱਖ ਨਾਲ ਭਰਿਆ ਰਹਿੰਦਾ ਹੈ।
Człowiek, urodzony przez kobietę, ma dni niewiele i ma pełno kłopotów;
2 ੨ ਉਹ ਫੁੱਲ ਵਾਂਗੂੰ ਖਿੜਦਾ, ਫੇਰ ਤੋੜਿਆ ਜਾਂਦਾ ਹੈ, ਉਹ ਪਰਛਾਵੇਂ ਵਾਂਗੂੰ ਢੱਲ਼ ਜਾਂਦਾ ਅਤੇ ਠਹਿਰਦਾ ਨਹੀਂ।
Wyrasta jak kwiat i zostaje podcięty, znika jak cień i się nie ostaje.
3 ੩ ਕੀ ਤੂੰ ਅਜਿਹੇ ਉੱਤੇ ਆਪਣੀਆਂ ਅੱਖਾਂ ਲਾਉਂਦਾ ਹੈਂ, ਅਤੇ ਮੈਨੂੰ ਆਪਣੇ ਨਾਲ ਅਦਾਲਤ ਵਿੱਚ ਲਿਆਉਂਦਾ ਹੈਂ?
A jednak na takiego otwierasz swoje oczy i wzywasz mnie przed siebie na sąd.
4 ੪ ਕੌਣ ਅਸ਼ੁੱਧ ਵਿੱਚੋਂ ਸ਼ੁੱਧ ਵਸਤੂ ਕੱਢ ਸਕਦਾ ਹੈ? ਕੋਈ ਨਹੀਂ।
Któż może wydobyć czystego z nieczystego? Ani jeden.
5 ੫ ਮਨੁੱਖ ਦੇ ਦਿਨ ਠਹਿਰਾਏ ਹੋਏ ਹਨ, ਅਤੇ ਉਹ ਦੇ ਮਹੀਨਿਆਂ ਦੀ ਗਿਣਤੀ ਤੂੰ ਕੀਤੀ ਹੋਈ ਹੈ, ਤੂੰ ਉਹ ਦੀਆਂ ਹੱਦਾਂ ਨੂੰ ਬਣਾਇਆ ਜਿਸ ਨੂੰ ਉਹ ਪਾਰ ਨਹੀਂ ਕਰ ਸਕਦਾ।
Gdyż jego dni są ustalone, liczba jego miesięcy jest u ciebie; wyznaczyłeś mu kres, którego nie może przekroczyć.
6 ੬ ਉਹ ਦੇ ਵੱਲੋਂ ਆਪਣੀ ਨਿਗਾਹ ਹਟਾ ਲੈ, ਤਾਂ ਜੋ ਉਹ ਅਰਾਮ ਕਰੇ, ਜਦ ਤੱਕ ਉਹ ਮਜ਼ਦੂਰ ਵਾਂਗੂੰ ਆਪਣੇ ਦਿਨ ਪੂਰੇ ਨਾ ਕਰ ਲਵੇ।
Odstąp od niego, aby odpoczął, aż zakończy swój dzień jak najemnik.
7 ੭ “ਰੁੱਖ ਲਈ ਤਾਂ ਆਸ ਹੈ, ਕਿ ਜੇ ਉਹ ਕੱਟਿਆ ਜਾਵੇ ਤਾਂ ਫੇਰ ਫੁੱਟੇਗਾ, ਅਤੇ ਉਹ ਦੀਆਂ ਕੂੰਬਲਾਂ ਨਾ ਮੁੱਕਣਗੀਆਂ।
[Dla] drzewa bowiem jest nadzieja, choć je wytną, że znowu odrośnie, że jego latorośl nie ustanie.
8 ੮ ਭਾਵੇਂ ਉਸ ਦੀ ਜੜ੍ਹ ਧਰਤੀ ਵਿੱਚ ਪੁਰਾਣੀ ਪੈ ਜਾਵੇ, ਅਤੇ ਉਸ ਦਾ ਟੁੰਡ ਮਿੱਟੀ ਵਿੱਚ ਗਲ਼ ਜਾਵੇ
Choć jego korzeń zestarzeje się w ziemi i jego pień umrze w prochu;
9 ੯ ਤਾਂ ਵੀ ਪਾਣੀ ਦੀ ਖੁਸ਼ਬੂ ਤੋਂ ਉਹ ਦੀਆਂ ਕੂੰਬਲਾਂ ਫੁੱਟ ਨਿੱਕਲਣਗੀਆਂ ਅਤੇ ਬੂਟੇ ਵਾਂਗੂੰ ਉਹ ਦੀਆਂ ਟਹਿਣੀਆਂ ਨਿੱਕਲਣਗੀਆਂ।
[To jednak] gdy poczuje wodę, odrasta i rozpuszcza gałęzie jak sadzonka.
10 ੧੦ ਪਰ ਮਨੁੱਖ ਮਰ ਜਾਂਦਾ ਅਤੇ ਦੱਬਿਆ ਜਾਂਦਾ ਹੈ, ਅਤੇ ਜਦ ਮਨੁੱਖ ਪ੍ਰਾਣ ਛੱਡ ਦਿੰਦਾ ਹੈ ਤਾਂ ਉਹ ਕਿੱਥੇ ਹੈ?
Ale człowiek umiera i marnieje; a gdy oddaje ducha, gdzie on jest?
11 ੧੧ ਜਿਵੇਂ ਪਾਣੀ ਸਮੁੰਦਰ ਵਿੱਚੋਂ ਘੱਟ ਜਾਂਦਾ ਹੈ, ਅਤੇ ਦਰਿਆ ਸੁੱਕ ਕੇ ਮੁੱਕ ਜਾਂਦਾ ਹੈ,
Jak ubywa wód z morza i rzeka opada, i wysycha;
12 ੧੨ ਤਿਵੇਂ ਮਨੁੱਖ ਲੇਟਦਾ ਅਤੇ ਫਿਰ ਉੱਠਦਾ ਨਹੀਂ, ਜਦੋਂ ਤੱਕ ਅਕਾਸ਼ ਟਲ ਨਾ ਜਾਣ, ਉਹ ਨਾ ਜਾਗਣਗੇ, ਨਾ ਆਪਣੀ ਨੀਂਦ ਤੋਂ ਜਗਾਏ ਜਾਣਗੇ।
Tak jest z człowiekiem, gdy się położy i już nie wstanie; dopóki niebiosa będą trwać, nie ocknie się ani nie będzie obudzony ze swego snu.
13 ੧੩ “ਕਾਸ਼ ਕਿ ਤੂੰ ਮੈਨੂੰ ਅਧੋਲੋਕ ਵਿੱਚ ਲੁਕਾ ਦੇਵੇਂ, ਅਤੇ ਮੈਨੂੰ ਛੁਪਾ ਰੱਖੇਂ ਜਦ ਤੱਕ ਤੇਰਾ ਕ੍ਰੋਧ ਨਾ ਹਟੇ, ਅਤੇ ਮੇਰੇ ਲਈ ਖ਼ਾਸ ਵੇਲਾ ਠਹਿਰਾਵੇਂ ਅਤੇ ਮੈਨੂੰ ਯਾਦ ਕਰੇਂ! (Sheol )
Obyś mnie w grobie ukrył i schował, aż twój gniew się uciszy, wyznaczył mi czas i wspomniał na mnie. (Sheol )
14 ੧੪ ਜੇਕਰ ਮਨੁੱਖ ਮਰ ਜਾਵੇ ਤਾਂ ਕੀ ਉਹ ਫੇਰ ਜੀਵੇਗਾ? ਆਪਣੀ ਸਖ਼ਤ ਟਹਿਲ ਦੇ ਸਾਰੇ ਦਿਨਾਂ ਵਿੱਚ ਮੈਂ ਉਡੀਕ ਵਿੱਚ ਰਹਾਂਗਾ, ਜਦੋਂ ਤੱਕ ਮੇਰੀ ਵਾਰੀ ਨਾ ਆਵੇ।
Gdy człowiek umrze, czy [znowu] ożyje? Przez wszystkie dni wyznaczonego mi czasu będę czekał, aż nadejdzie moja zmiana.
15 ੧੫ ਤੂੰ ਪੁਕਾਰੇਂਗਾ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਤੂੰ ਆਪਣੇ ਹੱਥਾਂ ਦੇ ਕੰਮ ਨੂੰ ਚਾਹਵੇਂਗਾ।
Zawołasz, a ja ci odpowiem; zatęsknisz za dziełem swoich rąk.
16 ੧੬ ਪਰ ਹੁਣ ਤੂੰ ਮੇਰੇ ਕਦਮਾਂ ਨੂੰ ਗਿਣਦਾ ਹੈਂ, ਕੀ ਤੂੰ ਮੇਰੇ ਪਾਪ ਉੱਤੇ ਨਜ਼ਰ ਨਹੀਂ ਰੱਖਦਾ?
Teraz jednak liczysz moje kroki. Czy nie zważasz na mój grzech?
17 ੧੭ ਮੇਰਾ ਅਪਰਾਧ ਮੋਹਰ ਲੱਗੀ ਹੋਈ ਥੈਲੀ ਵਿੱਚ ਬੰਦ ਹੈ, ਅਤੇ ਤੂੰ ਮੇਰੀ ਬਦੀ ਨੂੰ ਸੀਉਂਕੇ ਰੱਖਿਆ ਹੋਇਆ ਹੈ।
Mój występek jest zapieczętowany w woreczku, gromadzisz moje nieprawości.
18 ੧੮ “ਪਰ ਪਰਬਤ ਡਿੱਗਦਾ-ਡਿੱਗਦਾ ਘਸ ਜਾਂਦਾ ਅਤੇ ਚੱਟਾਨ ਆਪਣੇ ਥਾਂ ਤੋਂ ਸਰਕ ਜਾਂਦੀ ਹੈ,
Doprawdy, góra pada i rozsypuje się, i skała przesuwa się ze swego miejsca.
19 ੧੯ ਪਾਣੀ ਪੱਥਰਾਂ ਨੂੰ ਘਸਾ ਦਿੰਦਾ ਹੈ, ਉਹ ਦਾ ਹੜ੍ਹ ਧਰਤੀ ਦੀ ਮਿੱਟੀ ਨੂੰ ਵਹਾ ਕੇ ਲੈ ਜਾਂਦਾ ਹੈ, ਇਸੇ ਤਰ੍ਹਾਂ ਤੂੰ ਮਨੁੱਖ ਦੀ ਆਸ ਨੂੰ ਮਿਟਾ ਦਿੰਦਾ ਹੈਂ।
Wody wydrążają kamienie, ulewa podrywa to, co wyrośnie z prochu ziemi, a ty nadzieję człowieka obracasz wniwecz.
20 ੨੦ ਤੂੰ ਹਮੇਸ਼ਾਂ ਉਸ ਉੱਤੇ ਪਰਬਲ ਹੁੰਦਾ ਹੈ, ਅਤੇ ਉਹ ਚੱਲਿਆ ਜਾਂਦਾ ਹੈ, ਤੂੰ ਉਹ ਦਾ ਚਿਹਰਾ ਬਦਲ ਕੇ ਉਹ ਨੂੰ ਕੱਢ ਦਿੰਦਾ ਹੈਂ!
Stale pokonujesz go, a on odchodzi; zmieniasz jego oblicze i odprawiasz go.
21 ੨੧ ਉਹ ਦੇ ਪੁੱਤਰ ਸਨਮਾਨ ਪ੍ਰਾਪਤ ਕਰਦੇ ਹਨ, ਪਰ ਉਹ ਜਾਣਦਾ ਨਹੀਂ, ਉਹ ਹਲਕੇ ਪੈ ਜਾਂਦੇ ਹਨ ਪਰ ਉਹ ਉਨ੍ਹਾਂ ਦਾ ਹਾਲ ਨਹੀਂ ਸਮਝਦਾ
Jego synowie darzeni są szacunkiem, lecz on o tym nie wie; żyją w pogardzie, lecz na to nie zważa.
22 ੨੨ ਉਸ ਨੂੰ ਸਿਰਫ਼ ਆਪਣੇ ਸਰੀਰ ਦਾ ਹੀ ਦੁੱਖ ਮਹਿਸੂਸ ਹੁੰਦਾ ਹੈ ਅਤੇ ਆਪਣੇ ਲਈ ਹੀ ਉਸ ਦੀ ਜਾਨ ਅੰਦਰ ਹੀ ਅੰਦਰ ਸੋਗ ਕਰਦੀ ਹੈ।”
Ale jego własne ciało odczuwa ból, a jego dusza w nim płacze.