< ਅੱਯੂਬ 15 >

1 ਤਦ ਅਲੀਫਾਜ਼ ਤੇਮਾਨੀ ਨੇ ਆਖਿਆ,
ὑπολαβὼν δὲ Ελιφας ὁ Θαιμανίτης λέγει
2 “ਭਲਾ, ਬੁੱਧੀਮਾਨ ਹਵਾਈ ਗਿਆਨ ਵਿੱਚ ਉੱਤਰ ਦੇਵੇ, ਅਤੇ ਆਪਣਾ ਪੇਟ ਪੂਰਬ ਦੀ ਹਵਾ ਨਾਲ ਭਰੇ?
πότερον σοφὸς ἀπόκρισιν δώσει συνέσεως πνεύματος καὶ ἐνέπλησεν πόνον γαστρὸς
3 ਕੀ ਉਹ ਵਿਅਰਥ ਗੱਲਾਂ ਨਾਲ ਬਹਿਸ ਕਰੇ, ਜਾਂ ਅਵਿਰਥਾ ਬੋਲੇ?
ἐλέγχων ἐν ῥήμασιν οἷς οὐ δεῖ ἐν λόγοις οἷς οὐδὲν ὄφελος
4 ਪਰ ਤੂੰ ਪਰਮੇਸ਼ੁਰ ਦਾ ਭੈਅ ਮੰਨਣਾ ਛੱਡ ਦਿੰਦਾ ਹੈ, ਅਤੇ ਪਰਮੇਸ਼ੁਰ ਦੇ ਹਜ਼ੂਰੋਂ ਧਿਆਨ ਹਟਾ ਲੈਂਦਾ ਹੈਂ।
οὐ καὶ σὺ ἀπεποιήσω φόβον συνετελέσω δὲ ῥήματα τοιαῦτα ἔναντι τοῦ κυρίου
5 ਤੇਰਾ ਮੂੰਹ ਤੇਰੀ ਬਦੀ ਨੂੰ ਪ੍ਰਗਟ ਕਰਦਾ ਹੈ, ਅਤੇ ਤੂੰ ਛਲੀਆਂ ਦੀ ਜ਼ਬਾਨ ਬੋਲਦਾ ਹੈਂ।
ἔνοχος εἶ ῥήμασιν στόματός σου οὐδὲ διέκρινας ῥήματα δυναστῶν
6 ਤੇਰਾ ਹੀ ਮੂੰਹ ਤੈਨੂੰ ਦੋਸ਼ੀ ਠਹਿਰਾਉਂਦਾ ਹੈ, ਨਾ ਕਿ ਮੈਂ, ਅਤੇ ਤੇਰੇ ਬੁੱਲ੍ਹ ਤੇਰੇ ਵਿਰੁੱਧ ਗਵਾਹੀ ਦਿੰਦੇ ਹਨ।
ἐλέγξαι σε τὸ σὸν στόμα καὶ μὴ ἐγώ τὰ δὲ χείλη σου καταμαρτυρήσουσίν σου
7 “ਕੀ ਪਹਿਲਾ ਮਨੁੱਖ ਤੂੰ ਹੀ ਜੰਮਿਆ ਹੈਂ ਜਾਂ ਪਹਾੜਾਂ ਤੋਂ ਪਹਿਲਾਂ ਤੂੰ ਪੈਦਾ ਹੋਇਆ?
τί γάρ μὴ πρῶτος ἀνθρώπων ἐγενήθης ἢ πρὸ θινῶν ἐπάγης
8 ਕੀ ਤੂੰ ਪਰਮੇਸ਼ੁਰ ਦੀ ਗੁਪਤ ਯੋਜਨਾ ਨੂੰ ਸੁਣਦਾ ਹੈਂ, ਜਾਂ ਬੁੱਧ ਦਾ ਠੇਕਾ ਤੂੰ ਹੀ ਲੈ ਰੱਖਿਆ ਹੈ?
ἦ σύνταγμα κυρίου ἀκήκοας εἰς δὲ σὲ ἀφίκετο σοφία
9 ਤੂੰ ਅਜਿਹਾ ਕੀ ਜਾਣਦਾ ਹੈ ਜੋ ਅਸੀਂ ਨਹੀਂ ਜਾਣਦੇ? ਤੇਰੇ ਕੋਲ ਅਜਿਹੀ ਕਿਹੜੀ ਸਮਝ ਹੈ ਜੋ ਸਾਡੇ ਕੋਲ ਨਹੀਂ ਹੈ?
τί γὰρ οἶδας ὃ οὐκ οἴδαμεν ἢ τί συνίεις ὃ οὐχὶ καὶ ἡμεῖς
10 ੧੦ ਸਾਡੇ ਵਿੱਚ ਧੌਲਿਆਂ ਵਾਲੇ ਸਗੋਂ ਬਜ਼ੁਰਗ ਵੀ ਹਨ, ਜਿਹੜੇ ਤੇਰੇ ਪਿਤਾ ਨਾਲੋਂ ਵੀ ਵੱਡੀ ਉਮਰ ਦੇ ਹਨ।
καί γε πρεσβύτης καί γε παλαιὸς ἐν ἡμῖν βαρύτερος τοῦ πατρός σου ἡμέραις
11 ੧੧ ਕੀ ਪਰਮੇਸ਼ੁਰ ਦੀਆਂ ਤਸੱਲੀਆਂ, ਅਤੇ ਤੇਰੇ ਨਾਲ ਕੀਤੇ ਨਰਮੀ ਦੇ ਬਚਨ ਤੇਰੇ ਲਈ ਹਲਕੇ ਹਨ?
ὀλίγα ὧν ἡμάρτηκας μεμαστίγωσαι μεγάλως ὑπερβαλλόντως λελάληκας
12 ੧੨ ਤੇਰਾ ਮਨ ਤੈਨੂੰ ਕਿਉਂ ਖਿੱਚੀ ਜਾਂਦਾ ਹੈ। ਤੂੰ ਅੱਖਾਂ ਨਾਲ ਇਸ਼ਾਰੇ ਕਿਉਂ ਕਰਦਾ ਹੈਂ?
τί ἐτόλμησεν ἡ καρδία σου ἢ τί ἐπήνεγκαν οἱ ὀφθαλμοί σου
13 ੧੩ ਕੀ ਤੂੰ ਆਪਣਾ ਆਤਮਾ ਪਰਮੇਸ਼ੁਰ ਦੇ ਵਿਰੁੱਧ ਕਰਦਾ ਹੈਂ, ਅਤੇ ਆਪਣੇ ਮੂੰਹ ਤੋਂ ਵਿਅਰਥ ਗੱਲਾਂ ਬਕਦਾ ਹੈਂ?
ὅτι θυμὸν ἔρρηξας ἔναντι κυρίου ἐξήγαγες δὲ ἐκ στόματος ῥήματα τοιαῦτα
14 ੧੪ “ਮਨੁੱਖ ਕੀ ਹੈ ਜੋ ਉਹ ਨਿਰਦੋਸ਼ ਠਹਿਰੇ, ਅਤੇ ਇਸਤਰੀ ਤੋਂ ਜੰਮਿਆ ਹੋਇਆ ਕੀ ਹੈ ਜੋ ਉਹ ਧਰਮੀ ਠਹਿਰੇ?
τίς γὰρ ὢν βροτός ὅτι ἔσται ἄμεμπτος ἢ ὡς ἐσόμενος δίκαιος γεννητὸς γυναικός
15 ੧੫ ਵੇਖੋ, ਉਹ ਆਪਣੇ ਪਵਿੱਤਰ ਜਨਾਂ ਉੱਤੇ ਵਿਸ਼ਵਾਸ ਨਹੀਂ ਰੱਖਦਾ, ਅਤੇ ਅਕਾਸ਼ ਵੀ ਉਹ ਦੀਆਂ ਅੱਖਾਂ ਵਿੱਚ ਸ਼ੁੱਧ ਨਹੀਂ,
εἰ κατὰ ἁγίων οὐ πιστεύει οὐρανὸς δὲ οὐ καθαρὸς ἐναντίον αὐτοῦ
16 ੧੬ ਭਲਾ, ਫੇਰ ਮਨੁੱਖ ਕੀ ਜੋ ਘਿਣਾਉਣਾ ਅਤੇ ਭਰਿਸ਼ਟ ਹੈ, ਜੋ ਬੁਰਿਆਈ ਨੂੰ ਪਾਣੀ ਵਾਂਗੂੰ ਪੀਂਦਾ ਹੈ?
ἔα δὲ ἐβδελυγμένος καὶ ἀκάθαρτος ἀνὴρ πίνων ἀδικίας ἴσα ποτῷ
17 ੧੭ “ਮੈਂ ਤੈਨੂੰ ਸਮਝਾ ਦਿਆਂਗਾ ਸੋ ਮੇਰੀ ਸੁਣ, ਅਤੇ ਜਿਸ ਨੂੰ ਮੈਂ ਵੇਖਿਆ ਉਹ ਦਾ ਵਰਨਣ ਮੈਂ ਕਰਦਾ ਹਾਂ,
ἀναγγελῶ δέ σοι ἄκουέ μου ἃ δὴ ἑώρακα ἀναγγελῶ σοι
18 ੧੮ ਆਪਣੇ ਪੁਰਖਿਆਂ ਤੋਂ ਸੁਣ ਕੇ, ਜੋ ਕੁਝ ਬੁੱਧਵਾਨਾਂ ਨੇ ਦੱਸਿਆ ਅਤੇ ਨਾ ਛੁਪਾਇਆ,
ἃ σοφοὶ ἐροῦσιν καὶ οὐκ ἔκρυψαν πατέρας αὐτῶν
19 ੧੯ ਉਹਨਾਂ ਇੱਕਲਿਆਂ ਨੂੰ ਹੀ ਦੇਸ ਦਿੱਤਾ ਗਿਆ, ਅਤੇ ਕੋਈ ਪਰਦੇਸੀ ਉਨ੍ਹਾਂ ਦੇ ਵਿੱਚੋਂ ਦੀ ਨਾ ਲੰਘਿਆ,
αὐτοῖς μόνοις ἐδόθη ἡ γῆ καὶ οὐκ ἐπῆλθεν ἀλλογενὴς ἐπ’ αὐτούς
20 ੨੦ ਦੁਸ਼ਟ ਜੀਵਨ ਭਰ ਤੜਫ਼ਦਾ ਹੈ, ਅਤੇ ਜ਼ਾਲਿਮ ਦੇ ਲਈ ਸਾਲ ਗਿਣ ਕੇ ਰੱਖੇ ਹੋਏ ਹਨ।
πᾶς ὁ βίος ἀσεβοῦς ἐν φροντίδι ἔτη δὲ ἀριθμητὰ δεδομένα δυνάστῃ
21 ੨੧ ਭੈਅ ਦੀ ਅਵਾਜ਼ ਉਹ ਦੇ ਕੰਨਾਂ ਵਿੱਚ ਗੂੰਜਦੀ ਰਹਿੰਦੀ ਹੈ, ਸ਼ਾਂਤੀ ਦੇ ਸਮੇਂ ਵੀ ਲੁਟੇਰਾ ਉਹਨਾਂ ਉੱਤੇ ਆ ਪੈਂਦਾ ਹੈ,
ὁ δὲ φόβος αὐτοῦ ἐν ὠσὶν αὐτοῦ ὅταν δοκῇ ἤδη εἰρηνεύειν ἥξει αὐτοῦ ἡ καταστροφή
22 ੨੨ ਉਹ ਨੂੰ ਵਿਸ਼ਵਾਸ ਨਹੀਂ ਕਿ ਉਹ ਹਨੇਰੇ ਵਿੱਚੋਂ ਮੁੜ ਆਵੇਗਾ, ਅਤੇ ਤਲਵਾਰ ਉਹ ਨੂੰ ਉਡੀਕਦੀ ਹੈ।
μὴ πιστευέτω ἀποστραφῆναι ἀπὸ σκότους ἐντέταλται γὰρ ἤδη εἰς χεῖρας σιδήρου
23 ੨੩ ਉਹ ਰੋਟੀ ਲਈ ਮਾਰਿਆ-ਮਾਰਿਆ ਫਿਰਦਾ ਹੈ ਕਿ ਉਹ ਉਸ ਨੂੰ ਕਿੱਥੇ ਮਿਲੇਗੀ? ਉਹ ਜਾਣਦਾ ਹੈ ਕਿ ਹਨੇਰੇ ਦਾ ਦਿਨ ਨੇੜੇ ਹੀ ਹੈ।
κατατέτακται δὲ εἰς σῖτα γυψίν οἶδεν δὲ ἐν ἑαυτῷ ὅτι μένει εἰς πτῶμα ἡμέρα δὲ αὐτὸν σκοτεινὴ στροβήσει
24 ੨੪ ਪੀੜ ਅਤੇ ਦੁੱਖ ਉਹ ਨੂੰ ਡਰਾਉਂਦੇ ਹਨ, ਉਸ ਰਾਜੇ ਵਾਂਗੂੰ ਜੋ ਯੁੱਧ ਲਈ ਤਿਆਰ ਹੈ, ਉਹ ਉਸ ਉੱਤੇ ਪਰਬਲ ਹੁੰਦੇ ਹਨ,
ἀνάγκη δὲ καὶ θλῖψις αὐτὸν καθέξει ὥσπερ στρατηγὸς πρωτοστάτης πίπτων
25 ੨੫ ਕਿਉਂ ਜੋ ਉਸ ਨੇ ਆਪਣਾ ਹੱਥ ਪਰਮੇਸ਼ੁਰ ਦੇ ਵਿਰੁੱਧ ਚੁੱਕਿਆ ਹੈ, ਅਤੇ ਸਰਬ ਸ਼ਕਤੀਮਾਨ ਦੇ ਵਿਰੁੱਧ ਸਿਰ ਚੁੱਕਦਾ ਹੈ,
ὅτι ἦρκεν χεῖρας ἐναντίον τοῦ κυρίου ἔναντι δὲ κυρίου παντοκράτορος ἐτραχηλίασεν
26 ੨੬ ਉਹ ਟੇਢੀ ਧੌਣ ਨਾਲ ਆਪਣੀ ਮੋਟੀਆਂ-ਮੋਟੀਆਂ ਨੋਕਦਾਰ ਢਾਲਾਂ ਵਿਖਾਉਂਦਾ ਹੋਇਆ ਘਮੰਡ ਨਾਲ ਉਸ ਉੱਤੇ ਦੌੜਦਾ ਹੈ।
ἔδραμεν δὲ ἐναντίον αὐτοῦ ὕβρει ἐν πάχει νώτου ἀσπίδος αὐτοῦ
27 ੨੭ “ਉਸ ਨੇ ਆਪਣਾ ਚਿਹਰਾ ਚਰਬੀ ਨਾਲ ਢੱਕ ਲਿਆ ਹੈ, ਅਤੇ ਆਪਣੇ ਪੱਟਾਂ ਉੱਤੇ ਚਰਬੀ ਦੀਆਂ ਤੈਹਾਂ ਜਮਾਈਆਂ ਹਨ,
ὅτι ἐκάλυψεν τὸ πρόσωπον αὐτοῦ ἐν στέατι αὐτοῦ καὶ ἐποίησεν περιστόμιον ἐπὶ τῶν μηρίων
28 ੨੮ ਉਹ ਉੱਜੜੇ ਹੋਏ ਨਗਰਾਂ ਵਿੱਚ ਵੱਸ ਗਿਆ ਹੈ, ਉਹਨਾਂ ਘਰਾਂ ਵਿੱਚ ਜਿੱਥੇ ਕੋਈ ਨਹੀਂ ਵੱਸਦਾ, ਜਿਹੜੇ ਖੰਡਰ ਹੋਣ ਲਈ ਛੱਡ ਦਿੱਤੇ ਗਏ ਹਨ।
αὐλισθείη δὲ πόλεις ἐρήμους εἰσέλθοι δὲ εἰς οἴκους ἀοικήτους ἃ δὲ ἐκεῖνοι ἡτοίμασαν ἄλλοι ἀποίσονται
29 ੨੯ ਉਹ ਧਨੀ ਨਾ ਹੋਵੇਗਾ ਨਾ ਉਹ ਦਾ ਮਾਲ ਬਣਿਆ ਰਹੇਗਾ, ਨਾ ਉਸ ਦੀ ਉਪਜ ਧਰਤੀ ਵੱਲ ਝੁਕੇਗੀ।
οὔτε μὴ πλουτισθῇ οὔτε μὴ μείνῃ αὐτοῦ τὰ ὑπάρχοντα οὐ μὴ βάλῃ ἐπὶ τὴν γῆν σκιὰν
30 ੩੦ ਉਹ ਹਨੇਰੇ ਤੋਂ ਨਾ ਨਿੱਕਲੇਗਾ, ਲਾਟਾਂ ਉਸ ਦੀਆਂ ਟਹਿਣੀਆਂ ਨੂੰ ਸੁਕਾ ਦੇਣਗੀਆਂ, ਅਤੇ ਪਰਮੇਸ਼ੁਰ ਦੇ ਮੂੰਹ ਦੇ ਸਾਹ ਨਾਲ ਉਹ ਜਾਂਦਾ ਰਹੇਗਾ।
οὐδὲ μὴ ἐκφύγῃ τὸ σκότος τὸν βλαστὸν αὐτοῦ μαράναι ἄνεμος ἐκπέσοι δὲ αὐτοῦ τὸ ἄνθος
31 ੩੧ ਉਹ ਵਿਅਰਥ ਗੱਲਾਂ ਉੱਤੇ ਭਰੋਸਾ ਕਰਕੇ ਆਪਣੇ ਆਪ ਨੂੰ ਧੋਖਾ ਨਾ ਦੇਵੇ ਕਿਉਂ ਜੋ ਉਸ ਦਾ ਬਦਲਾ ਵਿਅਰਥ ਹੀ ਹੋਵੇਗਾ।
μὴ πιστευέτω ὅτι ὑπομενεῖ κενὰ γὰρ ἀποβήσεται αὐτῷ
32 ੩੨ ਉਹ ਆਪਣੇ ਦਿਨ ਤੋਂ ਪਹਿਲਾਂ ਹੀ ਪੂਰਾ ਹੋ ਜਾਵੇਗਾ, ਅਤੇ ਉਹ ਦੀ ਟਹਿਣੀ ਹਰੀ ਨਾ ਰਹੇਗੀ।
ἡ τομὴ αὐτοῦ πρὸ ὥρας φθαρήσεται καὶ ὁ ῥάδαμνος αὐτοῦ οὐ μὴ πυκάσῃ
33 ੩੩ ਦਾਖ ਦੀ ਕੱਚੀ ਵੇਲ ਵਾਂਗੂੰ ਉਸ ਦੇ ਫਲ ਝੜ ਜਾਣਗੇ ਅਤੇ ਜ਼ੈਤੂਨ ਦੇ ਫੁੱਲ ਵਾਂਗੂੰ ਉਸ ਦੇ ਫੁੱਲ ਡਿੱਗ ਪੈਣਗੇ।
τρυγηθείη δὲ ὥσπερ ὄμφαξ πρὸ ὥρας ἐκπέσοι δὲ ὡς ἄνθος ἐλαίας
34 ੩੪ ਅਧਰਮੀਆਂ ਦੀ ਮੰਡਲੀ ਬਾਂਝ ਹੁੰਦੀ ਹੈ, ਅਤੇ ਅੱਗ ਰਿਸ਼ਵਤ ਲੈਣ ਵਾਲਿਆਂ ਦੇ ਡੇਰਿਆਂ ਨੂੰ ਭਸਮ ਕਰ ਦਿੰਦੀ ਹੈ।
μαρτύριον γὰρ ἀσεβοῦς θάνατος πῦρ δὲ καύσει οἴκους δωροδεκτῶν
35 ੩੫ ਉਨ੍ਹਾਂ ਦੇ ਗਰਭ ਵਿੱਚ ਮੁਸੀਬਤ ਪੈਂਦੀ ਹੈ ਅਤੇ ਉਹ ਬਦੀ ਨੂੰ ਜਨਮ ਦਿੰਦੇ ਹਨ, ਉਨ੍ਹਾਂ ਦੇ ਪੇਟ ਵਿੱਚ ਛਲ ਪੈਦਾ ਹੁੰਦਾ ਹੈ।”
ἐν γαστρὶ δὲ λήμψεται ὀδύνας ἀποβήσεται δὲ αὐτῷ κενά ἡ δὲ κοιλία αὐτοῦ ὑποίσει δόλον

< ਅੱਯੂਬ 15 >