< ਅੱਯੂਬ 16 >

1 ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ,
וַיַּעַן אִיּוֹב וַיֹּאמַֽר׃
2 “ਮੈਂ ਅਜਿਹੀਆਂ ਬਹੁਤ ਸਾਰੀਆਂ ਗੱਲਾਂ ਸੁਣੀਆਂ ਹਨ, ਤੁਸੀਂ ਸਾਰੇ ਦੇ ਸਾਰੇ ਦੁੱਖਦਾਇਕ ਤਸੱਲੀ ਦੇਣ ਵਾਲੇ ਹੋ!
שָׁמַעְתִּי כְאֵלֶּה רַבּוֹת מְנַחֲמֵי עָמָל כֻּלְּכֶֽם׃
3 ਕੀ ਹਵਾਈ ਗੱਲਾਂ ਕਦੇ ਮੁੱਕਣਗੀਆਂ, ਜਾਂ ਤੈਨੂੰ ਕੀ ਖਿਝ ਹੈ ਜੋ ਤੂੰ ਬਹਿਸ ਕਰਦਾ ਹੈਂ?
הֲקֵץ לְדִבְרֵי־רוּחַ אוֹ מַה־יַּמְרִֽיצְךָ כִּי תַֽעֲנֶֽה׃
4 ਮੈਂ ਵੀ ਤੁਹਾਡੇ ਵਾਂਗੂੰ ਬੋਲ ਸਕਦਾ, ਜੇ ਤੁਹਾਡੀ ਹਾਲਤ ਮੇਰੀ ਹਾਲਤ ਜਿਹੀ ਹੁੰਦੀ, ਤਾਂ ਮੈਂ ਵੀ ਤੁਹਾਡੇ ਵਿਰੁੱਧ ਗੱਲਾਂ ਘੜ੍ਹ ਸਕਦਾ, ਅਤੇ ਆਪਣਾ ਸਿਰ ਤੁਹਾਡੇ ਉੱਤੇ ਹਿਲਾ ਸਕਦਾ!
גַּם ׀ אָנֹכִי כָּכֶם אֲדַבֵּרָה לוּ יֵשׁ נַפְשְׁכֶם תַּחַת נַפְשִׁי אַחְבִּירָה עֲלֵיכֶם בְּמִלִּים וְאָנִיעָה עֲלֵיכֶם בְּמוֹ רֹאשִֽׁי׃
5 ਪਰ ਮੈਂ ਤੁਹਾਨੂੰ ਆਪਣੇ ਬਚਨਾਂ ਨਾਲ ਉਤਸ਼ਾਹਿਤ ਕਰਦਾ, ਅਤੇ ਆਪਣੇ ਬੁੱਲ੍ਹਾਂ ਨਾਲ ਤਸੱਲੀ ਦਿੰਦਾ।
אֲאַמִּצְכֶם בְּמוֹ־פִי וְנִיד שְׂפָתַי יַחְשֹֽׂךְ׃
6 “ਜੇ ਮੈਂ ਬੋਲਾਂ ਤਾਂ ਵੀ ਮੈਨੂੰ ਤਸੱਲੀ ਨਹੀਂ, ਅਤੇ ਜੇ ਮੈਂ ਚੁੱਪ ਰਹਾਂ, ਤਾਂ ਵੀ ਮੈਨੂੰ ਅਰਾਮ ਨਹੀਂ ਮਿਲਦਾ।
אִֽם־אֲדַבְּרָה לֹא־יֵחָשֵׂךְ כְּאֵבִי וְאַחְדְּלָה מַה־מִּנִּי יַהֲלֹֽךְ׃
7 ਪਰ ਹੁਣ ਉਹ ਨੇ ਮੈਨੂੰ ਥਕਾ ਦਿੱਤਾ ਹੈ, ਤੂੰ ਮੇਰੇ ਸਾਰੇ ਆਰ-ਪਰਿਵਾਰ ਨੂੰ ਬਰਬਾਦ ਕੀਤਾ ਹੈ,
אַךְ־עַתָּה הֶלְאָנִי הֲשִׁמּוֹתָ כׇּל־עֲדָתִֽי׃
8 ਤੂੰ ਮੈਨੂੰ ਘੁੱਟ ਕੇ ਫੜ੍ਹ ਲਿਆ ਹੈ, ਇਹ ਮੇਰੇ ਲਈ ਗਵਾਹੀ ਹੈ! ਮੇਰੀ ਦੁਰਬਲਤਾ ਮੇਰੇ ਵਿਰੁੱਧ ਉੱਠ ਕੇ ਮੇਰੇ ਮੂੰਹ ਤੇ ਸਾਖੀ ਦਿੰਦੀ ਹੈ।
וַֽתִּקְמְטֵנִי לְעֵד הָיָה וַיָּקׇם בִּי כַחֲשִׁי בְּפָנַי יַעֲנֶֽה׃
9 ਉਹ ਦੇ ਕ੍ਰੋਧ ਨੇ ਮੈਨੂੰ ਪਾੜਿਆ ਅਤੇ ਸਤਾਇਆ ਹੈ, ਉਹ ਨੇ ਮੇਰੇ ਉੱਤੇ ਆਪਣੇ ਦੰਦ ਪੀਹੇ ਅਤੇ ਮੇਰਾ ਵਿਰੋਧੀ ਮੈਨੂੰ ਅੱਖਾਂ ਵਿਖਾਉਂਦਾ ਹੈ।
אַפּוֹ טָרַף ׀ וַֽיִּשְׂטְמֵנִי חָרַק עָלַי בְּשִׁנָּיו צָרִי ׀ יִלְטֹשׁ עֵינָיו לִֽי׃
10 ੧੦ ਉਹਨਾਂ ਨੇ ਮੇਰੇ ਉੱਤੇ ਆਪਣੇ ਮੂੰਹ ਖੋਲ੍ਹੇ ਹਨ, ਨਿੰਦਿਆ ਕਰਕੇ ਉਹਨਾਂ ਨੇ ਮੇਰੇ ਚਪੇੜਾਂ ਮਾਰੀਆਂ, ਉਹ ਮੇਰੇ ਵਿਰੁੱਧ ਰਲ ਕੇ ਇਕੱਠੇ ਹੁੰਦੇ ਹਨ।
פָּעֲרוּ עָלַי ׀ בְּפִיהֶם בְּחֶרְפָּה הִכּוּ לְחָיָי יַחַד עָלַי יִתְמַלָּאֽוּן׃
11 ੧੧ ਪਰਮੇਸ਼ੁਰ ਨੇ ਮੈਨੂੰ ਕੁਧਰਮੀਆਂ ਦੇ ਵੱਸ ਕਰ ਦਿੱਤਾ, ਅਤੇ ਦੁਸ਼ਟਾਂ ਦੇ ਹੱਥ ਵਿੱਚ ਮੈਨੂੰ ਸੁੱਟ ਦਿੱਤਾ ਹੈ।
יַסְגִּירֵנִי אֵל אֶל עֲוִיל וְעַל־יְדֵי רְשָׁעִים יִרְטֵֽנִי׃
12 ੧੨ ਮੈਂ ਸੁਖੀ ਸੀ ਪਰ ਉਹ ਨੇ ਮੈਨੂੰ ਚੂਰ-ਚਾਰ ਕਰ ਸੁੱਟਿਆ, ਅਤੇ ਮੈਨੂੰ ਧੌਣ ਤੋਂ ਫੜ੍ਹ ਲਿਆ ਅਤੇ ਪਟਕਾ-ਪਟਕਾ ਕੇ ਮੈਨੂੰ ਭੰਨ ਸੁੱਟਿਆ, ਉਹ ਨੇ ਮੈਨੂੰ ਆਪਣੇ ਨਿਸ਼ਾਨੇ ਲਈ ਖੜ੍ਹਾ ਕੀਤਾ!
שָׁלֵו הָיִיתִי ׀ וַֽיְפַרְפְּרֵנִי וְאָחַז בְּעׇרְפִּי וַֽיְפַצְפְּצֵנִי וַיְקִימֵנִי לוֹ לְמַטָּרָֽה׃
13 ੧੩ ਉਹ ਦੇ ਤੀਰ-ਅੰਦਾਜ਼ ਮੈਨੂੰ ਆਲੇ ਦੁਆਲਿਓਂ ਘੇਰ ਲੈਂਦੇ ਹਨ, ਉਹ ਮੇਰੇ ਗੁਰਦਿਆਂ ਨੂੰ ਚੀਰਦਾ ਹੈ ਅਤੇ ਦਯਾ ਨਹੀਂ ਕਰਦਾ, ਉਹ ਮੇਰੇ ਪਿੱਤ ਨੂੰ ਧਰਤੀ ਉੱਤੇ ਡੋਲ੍ਹ ਦਿੰਦਾ ਹੈ!
יָסֹבּוּ עָלַי ׀ רַבָּיו יְפַלַּח כִּלְיוֹתַי וְלֹא יַחְמֹל יִשְׁפֹּךְ לָאָרֶץ מְרֵרָתִֽי׃
14 ੧੪ ਉਹ ਤੇੜਾਂ ਤੇ ਤੇੜਾਂ ਪਾ ਕੇ ਮੈਨੂੰ ਤੋੜ ਸੁੱਟਦਾ ਹੈ, ਉਹ ਮੇਰੇ ਉੱਤੇ ਸੂਰਮੇ ਵਾਂਗੂੰ ਹਮਲਾ ਕਰਦਾ ਹੈ!
יִפְרְצֵנִי פֶרֶ ץ עַל־פְּנֵי־פָרֶץ יָרֻץ עָלַי כְּגִבּֽוֹר׃
15 ੧੫ “ਮੈਂ ਆਪਣੀ ਚਮੜੀ ਉੱਤੇ ਤੱਪੜ ਨੂੰ ਸਿਉਂ ਲਿਆ ਹੈ, ਮੈਂ ਆਪਣਾ ਸਿੰਗ ਨੂੰ ਮਿੱਟੀ ਵਿੱਚ ਰਲਾ ਦਿੱਤਾ ਹੈ।
שַׂק תָּפַרְתִּי עֲלֵי גִלְדִּי וְעֹלַלְתִּי בֶעָפָר קַרְנִֽי׃
16 ੧੬ ਮੇਰਾ ਮੂੰਹ ਰੋਣ ਨਾਲ ਲਾਲ ਹੋ ਗਿਆ ਹੈ, ਅਤੇ ਮੇਰੀਆਂ ਪਲਕਾਂ ਉੱਤੇ ਮੌਤ ਦਾ ਸਾਯਾ ਹੈ,
פָּנַי (חמרמרה) [חֳמַרְמְרוּ] מִנִּי־בֶכִי וְעַל עַפְעַפַּי צַלְמָֽוֶת׃
17 ੧੭ ਫੇਰ ਵੀ ਮੇਰੇ ਹੱਥਾਂ ਵਿੱਚ ਕੋਈ ਜ਼ੁਲਮ ਨਹੀਂ, ਅਤੇ ਮੇਰੀ ਪ੍ਰਾਰਥਨਾ ਪਵਿੱਤਰ ਹੈ।
עַל לֹא־חָמָס בְּכַפָּי וּֽתְפִלָּתִי זַכָּֽה׃
18 ੧੮ “ਹੇ ਧਰਤੀ, ਮੇਰੇ ਲਹੂ ਨੂੰ ਨਾ ਲੁਕਾ, ਅਤੇ ਮੇਰੀ ਦੁਹਾਈ ਕਿਤੇ ਨਾ ਰੁਕੇ!
אֶרֶץ אַל־תְּכַסִּי דָמִי וְֽאַל־יְהִי מָקוֹם לְזַעֲקָתִֽי׃
19 ੧੯ ਪਰ ਹੁਣ ਵੇਖੋ, ਸਵਰਗ ਵਿੱਚ ਮੇਰਾ ਸਾਖੀ ਹੈ, ਅਤੇ ਮੇਰਾ ਗਵਾਹ ਉੱਚਿਆਈਆਂ ਉੱਤੇ ਹੈ।
גַּם־עַתָּה הִנֵּה־בַשָּׁמַיִם עֵדִי וְשָׂהֲדִי בַּמְּרֹמִֽים׃
20 ੨੦ ਮੇਰੇ ਮਿੱਤਰ ਮੇਰਾ ਮਖ਼ੌਲ ਉਡਾਉਂਦੇ ਹਨ, ਮੇਰੀਆਂ ਅੱਖਾਂ ਪਰਮੇਸ਼ੁਰ ਦੇ ਅੱਗੇ ਰੋਂਦੀਆਂ ਹਨ,
מְלִיצַי רֵעָי אֶל־אֱלוֹהַּ דָּלְפָה עֵינִֽי׃
21 ੨੧ ਕੀ ਕੋਈ ਮਨੁੱਖ ਦੇ ਲਈ ਪਰਮੇਸ਼ੁਰ ਨਾਲ ਵਾਦ-ਵਿਵਾਦ ਕਰੇ, ਜਿਵੇਂ ਆਦਮ ਵੰਸ਼ ਆਪਣੇ ਮਿੱਤਰ ਲਈ ਕਰਦਾ ਹੈ।
וְיוֹכַח לְגֶבֶר עִם־אֱלוֹהַּ וּֽבֶן־אָדָם לְרֵעֵֽהוּ׃
22 ੨੨ “ਕਿਉਂ ਜੋ ਥੋੜ੍ਹਿਆਂ ਸਾਲਾਂ ਦੇ ਬੀਤਣ ਤੋਂ ਬਾਅਦ ਮੈਂ ਉਸ ਰਾਹ ਚਲਾ ਜਾਂਵਾਂਗਾ ਜਿੱਥੋਂ ਮੈਂ ਫੇਰ ਕਦੇ ਨਹੀਂ ਮੁੜਾਂਗਾ।”
כִּֽי־שְׁנוֹת מִסְפָּר יֶאֱתָיוּ וְאֹרַח לֹא־אָשׁוּב אֶהֱלֹֽךְ׃

< ਅੱਯੂਬ 16 >