< ਅੱਯੂਬ 17 >

1 “ਮੇਰਾ ਆਤਮਾ ਟੁੱਟ ਗਿਆ, ਮੇਰੇ ਦਿਨ ਮੁੱਕ ਗਏ, ਕਬਰ ਮੇਰੇ ਲਈ ਤਿਆਰ ਹੈ।
רוחי חבלה ימי נזעכו קברים לי׃
2 ਨਿਸੰਗ ਮੇਰੇ ਕੋਲ ਠੱਠਾ ਕਰਨ ਵਾਲੇ ਹਨ, ਅਤੇ ਮੇਰੀ ਨਿਗਾਹ ਉਹਨਾਂ ਦੇ ਲੜਾਈ ਝਗੜੇ ਉੱਤੇ ਟਿਕੀ ਹੋਈ ਹੈ।
אם לא התלים עמדי ובהמרותם תלן עיני׃
3 “ਹੇ ਪਰਮੇਸ਼ੁਰ, ਜ਼ਮਾਨਤ ਦੇ, ਤੂੰ ਆਪਣੇ ਅਤੇ ਮੇਰੇ ਵਿੱਚ ਜ਼ਮਾਨਤੀ ਹੋ, ਕੌਣ ਹੈ ਜੋ ਮੇਰੇ ਹੱਥ ਉੱਤੇ ਹੱਥ ਧਰੇ?
שימה נא ערבני עמך מי הוא לידי יתקע׃
4 ਤੂੰ ਤਾਂ ਉਹਨਾਂ ਦਾ ਮਨ ਸਮਝ ਤੋਂ ਓਹਲੇ ਰੱਖਿਆ ਹੈ, ਇਸ ਲਈ ਤੂੰ ਉਹਨਾਂ ਨੂੰ ਪਰਬਲ ਨਾ ਹੋਣ ਦੇਵੇਂਗਾ।
כי לבם צפנת משכל על כן לא תרמם׃
5 ਜਿਹੜਾ ਆਪਣੇ ਮਿੱਤਰ ਨੂੰ ਲੁੱਟ ਦੇ ਹਿੱਸੇ ਲਈ ਦੋਸ਼ੀ ਬਣਾਉਂਦਾ ਹੈ, ਉਹ ਦੇ ਬੱਚਿਆਂ ਦੀਆਂ ਅੱਖਾਂ ਅੰਨ੍ਹੀਆਂ ਹੋ ਜਾਣਗੀਆਂ।
לחלק יגיד רעים ועיני בניו תכלנה׃
6 “ਪਰ ਪਰਮੇਸ਼ੁਰ ਨੇ ਮੈਨੂੰ ਲੋਕਾਂ ਲਈ ਮਿਹਣਾ ਬਣਾਇਆ, ਮੈਂ ਉਹ ਹਾਂ ਜਿਸ ਦੇ ਮੂੰਹ ਉੱਤੇ ਲੋਕ ਥੁੱਕਦੇ ਹਨ।
והצגני למשל עמים ותפת לפנים אהיה׃
7 ਮੇਰੀਆਂ ਅੱਖਾਂ ਸੋਗ ਦੇ ਕਾਰਨ ਧੁੰਦਲੀਆਂ ਹੋ ਗਈਆਂ ਹਨ, ਅਤੇ ਮੇਰੇ ਸਾਰੇ ਅੰਗ ਪਰਛਾਵੇਂ ਵਾਂਗੂੰ ਹੋ ਗਏ ਹਨ।
ותכה מכעש עיני ויצרי כצל כלם׃
8 ਨੇਕ ਲੋਕ ਇਹ ਵੇਖ ਕੇ ਹੈਰਾਨ ਹੁੰਦੇ ਹਨ, ਅਤੇ ਬੇਦੋਸ਼ੇ ਕੁਧਰਮੀਆਂ ਦੇ ਵਿਰੁੱਧ ਭੜਕ ਉੱਠਦੇ ਹਨ।
ישמו ישרים על זאת ונקי על חנף יתערר׃
9 ਪਰ ਧਰਮੀ ਆਪਣੇ ਰਾਹ ਤੇ ਲੱਗਾ ਰਹੇਗਾ, ਅਤੇ ਸਾਫ਼ ਹੱਥ ਵਾਲਾ ਹੋਰ ਵੀ ਤਕੜਾ ਹੁੰਦਾ ਜਾਵੇਗਾ।
ויאחז צדיק דרכו וטהר ידים יסיף אמץ׃
10 ੧੦ “ਪਰ ਤੁਸੀਂ ਸਾਰੇ ਹੀ ਯਤਨ ਨਾਲ ਮੁੜ ਕੇ ਆਓ, ਮੈਨੂੰ ਤੁਹਾਡੇ ਵਿੱਚ ਇੱਕ ਵੀ ਬੁੱਧੀਮਾਨ ਨਾ ਲੱਭੇਗਾ।
ואולם כלם תשבו ובאו נא ולא אמצא בכם חכם׃
11 ੧੧ ਮੇਰੇ ਜਿਉਣ ਦੇ ਦਿਨ ਤਾਂ ਬੀਤ ਗਏ, ਮੇਰੀਆਂ ਯੋਜਨਾਵਾਂ ਅਤੇ ਮੇਰੇ ਦਿਲ ਦੀਆਂ ਲੋਚਾਂ ਮਿਟ ਗਈਆਂ।
ימי עברו זמתי נתקו מורשי לבבי׃
12 ੧੨ ਮੇਰੇ ਮਿੱਤਰ ਰਾਤ ਨੂੰ ਦਿਨ ਠਹਿਰਾਉਂਦੇ ਅਤੇ ਆਖਦੇ ਹਨ ਕਿ ਚਾਨਣ ਹਨੇਰੇ ਦੇ ਕੋਲ ਹੀ ਹੈ।
לילה ליום ישימו אור קרוב מפני חשך׃
13 ੧੩ ਜੇਕਰ ਮੈਂ ਆਸ ਰੱਖਾਂ ਕਿ ਅਧੋਲੋਕ ਮੇਰਾ ਘਰ ਹੈਂ, ਜੇਕਰ ਮੈਂ ਹਨੇਰੇ ਵਿੱਚ ਆਪਣਾ ਬਿਸਤਰਾ ਵਿਛਾਵਾਂ, (Sheol h7585)
אם אקוה שאול ביתי בחשך רפדתי יצועי׃ (Sheol h7585)
14 ੧੪ ਜੇ ਮੈਂ ਸੜਿਆਂਧ ਨੂੰ ਪੁਕਾਰਾਂ ਕਿ ਤੂੰ ਮੇਰਾ ਪਿਤਾ ਹੈਂ, ਅਤੇ ਕੀੜੇ ਨੂੰ ਕਿ ਤੂੰ ਮੇਰੀ ਮਾਂ ਅਤੇ ਮੇਰੀ ਭੈਣ ਹੈਂ,
לשחת קראתי אבי אתה אמי ואחתי לרמה׃
15 ੧੫ ਤਦ ਮੇਰੀ ਆਸ ਫੇਰ ਕਿੱਥੇ ਹੈ? ਕੌਣ ਮੇਰੇ ਲਈ ਆਸ ਵੇਖੇਗਾ?
ואיה אפו תקותי ותקותי מי ישורנה׃
16 ੧੬ ਉਹ ਅਧੋਲੋਕ ਦੇ ਫਾਟਕਾਂ ਵਿੱਚ ਉਤਰ ਜਾਵੇਗੀ, ਜਦ ਅਸੀਂ ਇਕੱਠੇ ਖ਼ਾਕ ਵਿੱਚ ਅਰਾਮ ਪਾਵਾਂਗੇ।” (Sheol h7585)
בדי שאל תרדנה אם יחד על עפר נחת׃ (Sheol h7585)

< ਅੱਯੂਬ 17 >