< ਅੱਯੂਬ 17 >
1 ੧ “ਮੇਰਾ ਆਤਮਾ ਟੁੱਟ ਗਿਆ, ਮੇਰੇ ਦਿਨ ਮੁੱਕ ਗਏ, ਕਬਰ ਮੇਰੇ ਲਈ ਤਿਆਰ ਹੈ।
ମୋହର ପ୍ରାଣ କ୍ଷୟ ପାଉଅଛି ଓ ମୋହର ଦିନ ଅବସାନ ହେଉଅଛି, ମୋʼ ନିମନ୍ତେ କବର ପ୍ରସ୍ତୁତ ଅଛି।
2 ੨ ਨਿਸੰਗ ਮੇਰੇ ਕੋਲ ਠੱਠਾ ਕਰਨ ਵਾਲੇ ਹਨ, ਅਤੇ ਮੇਰੀ ਨਿਗਾਹ ਉਹਨਾਂ ਦੇ ਲੜਾਈ ਝਗੜੇ ਉੱਤੇ ਟਿਕੀ ਹੋਈ ਹੈ।
ନିଶ୍ଚୟ ପରିହାସକମାନେ ମୋʼ ନିକଟରେ ଅଛନ୍ତି ଓ ସେମାନଙ୍କ ବିରୋଧ ମୋʼ ଚକ୍ଷୁଗୋଚରରେ ଅଛି।
3 ੩ “ਹੇ ਪਰਮੇਸ਼ੁਰ, ਜ਼ਮਾਨਤ ਦੇ, ਤੂੰ ਆਪਣੇ ਅਤੇ ਮੇਰੇ ਵਿੱਚ ਜ਼ਮਾਨਤੀ ਹੋ, ਕੌਣ ਹੈ ਜੋ ਮੇਰੇ ਹੱਥ ਉੱਤੇ ਹੱਥ ਧਰੇ?
ହେ ପରମେଶ୍ୱର ବିନୟ କରୁଅଛି, ପ୍ରତିନିଧି ଦିଅ, ଆପଣା ନିକଟରେ ଆପେ ମୋʼ ପାଇଁ ଲଗା ହୁଏ; ଆଉ କିଏ ମୋʼ ହାତରେ ହାତ ଦେବ?
4 ੪ ਤੂੰ ਤਾਂ ਉਹਨਾਂ ਦਾ ਮਨ ਸਮਝ ਤੋਂ ਓਹਲੇ ਰੱਖਿਆ ਹੈ, ਇਸ ਲਈ ਤੂੰ ਉਹਨਾਂ ਨੂੰ ਪਰਬਲ ਨਾ ਹੋਣ ਦੇਵੇਂਗਾ।
କାରଣ ତୁମ୍ଭେ ସେମାନଙ୍କ ଅନ୍ତଃକରଣକୁ ବୁଦ୍ଧିରୁ ଗୁପ୍ତ କରିଅଛ; ଏହେତୁ ତୁମ୍ଭେ ସେମାନଙ୍କୁ ଉନ୍ନତ କରିବ ନାହିଁ।
5 ੫ ਜਿਹੜਾ ਆਪਣੇ ਮਿੱਤਰ ਨੂੰ ਲੁੱਟ ਦੇ ਹਿੱਸੇ ਲਈ ਦੋਸ਼ੀ ਬਣਾਉਂਦਾ ਹੈ, ਉਹ ਦੇ ਬੱਚਿਆਂ ਦੀਆਂ ਅੱਖਾਂ ਅੰਨ੍ਹੀਆਂ ਹੋ ਜਾਣਗੀਆਂ।
ଯେ ଆପଣା ମିତ୍ରଗଣକୁ ଲୁଟ ରୂପେ ସମର୍ପଣ କରେ, ତାହାର ସନ୍ତାନଗଣର ଚକ୍ଷୁ ନିସ୍ତେଜ ହେବ।
6 ੬ “ਪਰ ਪਰਮੇਸ਼ੁਰ ਨੇ ਮੈਨੂੰ ਲੋਕਾਂ ਲਈ ਮਿਹਣਾ ਬਣਾਇਆ, ਮੈਂ ਉਹ ਹਾਂ ਜਿਸ ਦੇ ਮੂੰਹ ਉੱਤੇ ਲੋਕ ਥੁੱਕਦੇ ਹਨ।
ମଧ୍ୟ ସେ ମୋତେ ଲୋକମାନଙ୍କର ହାସ୍ୟାସ୍ପଦ କରିଅଛନ୍ତି; ମୁଁ ପ୍ରକାଶରେ ଘୃଣାପାତ୍ର ହୋଇଅଛି।
7 ੭ ਮੇਰੀਆਂ ਅੱਖਾਂ ਸੋਗ ਦੇ ਕਾਰਨ ਧੁੰਦਲੀਆਂ ਹੋ ਗਈਆਂ ਹਨ, ਅਤੇ ਮੇਰੇ ਸਾਰੇ ਅੰਗ ਪਰਛਾਵੇਂ ਵਾਂਗੂੰ ਹੋ ਗਏ ਹਨ।
ଦୁଃଖ ସକାଶୁ ମଧ୍ୟ ମୋର ଚକ୍ଷୁ କ୍ଷୀଣ ହୋଇଅଛି ଓ ମୋହର ସର୍ବାଙ୍ଗ ଛାୟା ତୁଲ୍ୟ ହୋଇଅଛି।
8 ੮ ਨੇਕ ਲੋਕ ਇਹ ਵੇਖ ਕੇ ਹੈਰਾਨ ਹੁੰਦੇ ਹਨ, ਅਤੇ ਬੇਦੋਸ਼ੇ ਕੁਧਰਮੀਆਂ ਦੇ ਵਿਰੁੱਧ ਭੜਕ ਉੱਠਦੇ ਹਨ।
ସରଳ ଲୋକେ ଏଥିରେ ଚମତ୍କୃତ ହେବେ ଓ ନିର୍ଦ୍ଦୋଷ ଲୋକ ଅଧାର୍ମିକ ବିରୁଦ୍ଧରେ ଆପଣାକୁ ଉତ୍ତେଜିତ କରିବ।
9 ੯ ਪਰ ਧਰਮੀ ਆਪਣੇ ਰਾਹ ਤੇ ਲੱਗਾ ਰਹੇਗਾ, ਅਤੇ ਸਾਫ਼ ਹੱਥ ਵਾਲਾ ਹੋਰ ਵੀ ਤਕੜਾ ਹੁੰਦਾ ਜਾਵੇਗਾ।
ତଥାପି ଧାର୍ମିକ ଆପଣା ମାର୍ଗ ଦୃଢ଼ କରି ଧରିବ ଓ ଶୁଚିହସ୍ତ ଲୋକ ଆହୁରି ଆହୁରି ବଳବାନ ହେବ।
10 ੧੦ “ਪਰ ਤੁਸੀਂ ਸਾਰੇ ਹੀ ਯਤਨ ਨਾਲ ਮੁੜ ਕੇ ਆਓ, ਮੈਨੂੰ ਤੁਹਾਡੇ ਵਿੱਚ ਇੱਕ ਵੀ ਬੁੱਧੀਮਾਨ ਨਾ ਲੱਭੇਗਾ।
ମାତ୍ର ତୁମ୍ଭେ ସମସ୍ତେ ଏବେ ଫେରି ଆସ; ମୁଁ ତୁମ୍ଭମାନଙ୍କ ମଧ୍ୟରେ ଜ୍ଞାନବାନ ଲୋକ ପାଇବି ନାହିଁ।
11 ੧੧ ਮੇਰੇ ਜਿਉਣ ਦੇ ਦਿਨ ਤਾਂ ਬੀਤ ਗਏ, ਮੇਰੀਆਂ ਯੋਜਨਾਵਾਂ ਅਤੇ ਮੇਰੇ ਦਿਲ ਦੀਆਂ ਲੋਚਾਂ ਮਿਟ ਗਈਆਂ।
ମୋହର ବଞ୍ଚିବାର ଦିନସବୁ ଅତୀତ ହେଲା, ମୋହର ଅଭିପ୍ରାୟ, ଅର୍ଥାତ୍, ମୋର ମନର ସଂକଳ୍ପସବୁ ନିଷ୍ଫଳ ହେଲା।
12 ੧੨ ਮੇਰੇ ਮਿੱਤਰ ਰਾਤ ਨੂੰ ਦਿਨ ਠਹਿਰਾਉਂਦੇ ਅਤੇ ਆਖਦੇ ਹਨ ਕਿ ਚਾਨਣ ਹਨੇਰੇ ਦੇ ਕੋਲ ਹੀ ਹੈ।
ସେମାନେ ରାତ୍ରିକୁ ଦିନ କରନ୍ତି; ସେମାନେ ଆଲୁଅକୁ ଅନ୍ଧକାରର ସନ୍ନିକଟ ବୋଲି କହନ୍ତି।
13 ੧੩ ਜੇਕਰ ਮੈਂ ਆਸ ਰੱਖਾਂ ਕਿ ਅਧੋਲੋਕ ਮੇਰਾ ਘਰ ਹੈਂ, ਜੇਕਰ ਮੈਂ ਹਨੇਰੇ ਵਿੱਚ ਆਪਣਾ ਬਿਸਤਰਾ ਵਿਛਾਵਾਂ, (Sheol )
ଯଦି ମୁଁ ପାତାଳକୁ ଆପଣାର ଗୃହ ବୋଲି ଅନାଏ; ଯଦି ମୁଁ ଅନ୍ଧକାରରେ ଆପଣା ଶଯ୍ୟା ବିଛାଇଅଛି; (Sheol )
14 ੧੪ ਜੇ ਮੈਂ ਸੜਿਆਂਧ ਨੂੰ ਪੁਕਾਰਾਂ ਕਿ ਤੂੰ ਮੇਰਾ ਪਿਤਾ ਹੈਂ, ਅਤੇ ਕੀੜੇ ਨੂੰ ਕਿ ਤੂੰ ਮੇਰੀ ਮਾਂ ਅਤੇ ਮੇਰੀ ਭੈਣ ਹੈਂ,
ଯଦି ମୁଁ କ୍ଷୟକୁ କହିଅଛି, ‘ତୁମ୍ଭେ ମୋହର ପିତା;’ କୀଟକୁ କହିଅଛି, ‘ତୁମ୍ଭେ ମୋହର ମାତା’ ଓ ‘ଭଗିନୀ;’
15 ੧੫ ਤਦ ਮੇਰੀ ਆਸ ਫੇਰ ਕਿੱਥੇ ਹੈ? ਕੌਣ ਮੇਰੇ ਲਈ ਆਸ ਵੇਖੇਗਾ?
ତେବେ ମୋହର ଭରସା କାହିଁ? ଓ ମୋହର ଭରସା କିଏ ଦେଖିବ?
16 ੧੬ ਉਹ ਅਧੋਲੋਕ ਦੇ ਫਾਟਕਾਂ ਵਿੱਚ ਉਤਰ ਜਾਵੇਗੀ, ਜਦ ਅਸੀਂ ਇਕੱਠੇ ਖ਼ਾਕ ਵਿੱਚ ਅਰਾਮ ਪਾਵਾਂਗੇ।” (Sheol )
ତାହା ପାତାଳର ଅର୍ଗଳ ଆଡ଼କୁ ଓହ୍ଲାଇ ଯିବ, ତହିଁରେ ଏକାବେଳେ ମାଟିରେ ବିଶ୍ରାମ ହେବ।” (Sheol )