< ਅੱਯੂਬ 18 >
1 ੧ ਤਦ ਬਿਲਦਦ ਸ਼ੂਹੀ ਨੇ ਉੱਤਰ ਦੇ ਕੇ ਆਖਿਆ,
ὑπολαβὼν δὲ Βαλδαδ ὁ Σαυχίτης λέγει
2 ੨ “ਤੁਸੀਂ ਕਦੋਂ ਤੱਕ ਗੱਲਾਂ ਲਈ ਫੰਦੇ ਲਾਓਗੇ? ਸਮਝਦਾਰ ਬਣੋ, ਫੇਰ ਆਪਾਂ ਗੱਲ ਕਰਾਂਗੇ।
μέχρι τίνος οὐ παύσῃ ἐπίσχες ἵνα καὶ αὐτοὶ λαλήσωμεν
3 ੩ ਅਸੀਂ ਕਿਉਂ ਤੁਹਾਡੀ ਨਿਗਾਹ ਵਿੱਚ ਪਸ਼ੂਆਂ ਜਿਹੇ ਗਿਣੇ ਜਾਂਦੇ ਹਾਂ ਅਤੇ ਭਰਿਸ਼ਟ ਠਹਿਰੇ ਹਾਂ?
διὰ τί ὥσπερ τετράποδα σεσιωπήκαμεν ἐναντίον σου
4 ੪ ਤੂੰ ਜੇ ਆਪਣੇ ਆਪ ਨੂੰ ਆਪਣੇ ਕ੍ਰੋਧ ਵਿੱਚ ਪਾੜਦਾ ਹੈਂ, ਕੀ ਤੇਰੇ ਲਈ ਧਰਤੀ ਤਿਆਗੀ ਜਾਵੇਗੀ, ਜਾਂ ਚੱਟਾਨ ਆਪਣੇ ਥਾਂ ਤੋਂ ਖਿਸਕ ਜਾਵੇਗੀ?
κέχρηταί σοι ὀργή τί γάρ ἐὰν σὺ ἀποθάνῃς ἀοίκητος ἡ ὑπ’ οὐρανόν ἢ καταστραφήσεται ὄρη ἐκ θεμελίων
5 ੫ “ਹਾਂ, ਦੁਸ਼ਟਾਂ ਦਾ ਦੀਵਾ ਬੁੱਝ ਜਾਵੇਗਾ ਅਤੇ ਉਸ ਦੀ ਅੱਗ ਦੀ ਲਾਟ ਨਾ ਚਮਕੇਗੀ,
καὶ φῶς ἀσεβῶν σβεσθήσεται καὶ οὐκ ἀποβήσεται αὐτῶν ἡ φλόξ
6 ੬ ਉਹ ਦੇ ਤੰਬੂ ਵਿੱਚ ਚਾਨਣ ਹਨ੍ਹੇਰਾ ਹੋ ਜਾਵੇਗਾ, ਅਤੇ ਉਹ ਦੇ ਉੱਪਰ ਦਾ ਦੀਵਾ ਬੁੱਝ ਜਾਵੇਗਾ।
τὸ φῶς αὐτοῦ σκότος ἐν διαίτῃ ὁ δὲ λύχνος ἐπ’ αὐτῷ σβεσθήσεται
7 ੭ ਉਹ ਦੇ ਬਲਵੰਤ ਕਦਮ ਰੋਕੇ ਜਾਣਗੇ, ਅਤੇ ਉਹ ਆਪਣੀ ਹੀ ਸਲਾਹ ਨਾਲ ਡਿੱਗ ਪਵੇਗਾ।
θηρεύσαισαν ἐλάχιστοι τὰ ὑπάρχοντα αὐτοῦ σφάλαι δὲ αὐτοῦ ἡ βουλή
8 ੮ ਉਹ ਤਾਂ ਆਪਣੇ ਹੀ ਪੈਰ ਜਾਲ਼ ਵਿੱਚ ਫਸਾਵੇਗਾ, ਅਤੇ ਉਹ ਆਪ ਫੰਦੇ ਉੱਤੇ ਚੱਲਦਾ ਹੈ।
ἐμβέβληται δὲ ὁ ποὺς αὐτοῦ ἐν παγίδι ἐν δικτύῳ ἑλιχθείη
9 ੯ ਕੜਿੱਕੀ ਉਹ ਦੀ ਅੱਡੀ ਨੂੰ ਫੜ੍ਹਦੀ, ਅਤੇ ਲੁਟੇਰੇ ਉਹ ਨੂੰ ਫ਼ਸਾ ਲੈਂਦੇ ਹਨ ।
ἔλθοισαν δὲ ἐπ’ αὐτὸν παγίδες κατισχύσει ἐπ’ αὐτὸν διψῶντας
10 ੧੦ ਫੰਦਾ ਉਹ ਦੇ ਲਈ ਧਰਤੀ ਵਿੱਚ ਲੁਕਾਇਆ ਜਾਂਦਾ ਹੈ, ਅਤੇ ਉਹ ਦੇ ਰਸਤੇ ਵਿੱਚ ਜਾਲ਼।
κέκρυπται ἐν τῇ γῇ σχοινίον αὐτοῦ καὶ ἡ σύλλημψις αὐτοῦ ἐπὶ τρίβων
11 ੧੧ ਖੌਫ਼ ਆਲੇ ਦੁਆਲਿਓਂ ਉਸ ਨੂੰ ਡਰਾਉਂਦਾ ਹੈ, ਅਤੇ ਉਸ ਦੇ ਪਿੱਛੇ ਪੈ ਕੇ ਉਸ ਨੂੰ ਭਜਾਉਂਦਾ ਹੈ!
κύκλῳ ὀλέσαισαν αὐτὸν ὀδύναι πολλοὶ δὲ περὶ πόδας αὐτοῦ ἔλθοισαν ἐν λιμῷ στενῷ
12 ੧੨ ਆਫ਼ਤ ਉਸ ਉੱਤੇ ਪੈਣ ਲਈ ਉਡੀਕਦੀ ਹੈ, ਅਤੇ ਬਿਪਤਾ ਉਹ ਦੇ ਕੋਲ ਹੀ ਤਿਆਰ ਹੋਵੇਗੀ।
πτῶμα δὲ αὐτῷ ἡτοίμασται ἐξαίσιον
13 ੧੩ ਉਹ ਉਸ ਦੇ ਸਰੀਰ ਦੇ ਅੰਗ ਨੂੰ ਖਾ ਜਾਵੇਗੀ, ਮੌਤ ਦਾ ਪਹਿਲੌਠਾ ਉਸ ਦੇ ਅੰਗਾਂ ਨੂੰ ਨਿਗਲ ਲਵੇਗਾ।
βρωθείησαν αὐτοῦ κλῶνες ποδῶν κατέδεται δὲ τὰ ὡραῖα αὐτοῦ θάνατος
14 ੧੪ ਆਪਣੇ ਜਿਸ ਤੰਬੂ ਉੱਤੇ ਉਹ ਭਰੋਸਾ ਰੱਖਦਾ ਸੀ, ਉਹ ਪੁੱਟਿਆ ਜਾਵੇਗਾ, ਅਤੇ ਉਸ ਨੂੰ ਖੌਫ਼ਨਾਕ ਰਾਜੇ ਕੋਲ ਪਹੁੰਚਾਇਆ ਜਾਵੇਗਾ!
ἐκραγείη δὲ ἐκ διαίτης αὐτοῦ ἴασις σχοίη δὲ αὐτὸν ἀνάγκη αἰτίᾳ βασιλικῇ
15 ੧੫ ਜਿਹੜਾ ਉਹ ਦਾ ਨਹੀਂ ਉਹ ਉਸ ਦੇ ਤੰਬੂ ਵਿੱਚ ਵੱਸੇਗਾ, ਅਤੇ ਉਹ ਦੇ ਵਸੇਬੇ ਉੱਤੇ ਗੰਧਕ ਸੁੱਟੀ ਜਾਵੇਗੀ।
κατασκηνώσει ἐν τῇ σκηνῇ αὐτοῦ ἐν νυκτὶ αὐτοῦ κατασπαρήσονται τὰ εὐπρεπῆ αὐτοῦ θείῳ
16 ੧੬ ਹੇਠੋਂ ਉਹ ਦੀਆਂ ਜੜ੍ਹਾਂ ਸੁੱਕ ਜਾਣਗੀਆਂ, ਉੱਪਰੋਂ ਉਹ ਦੀਆਂ ਟਹਿਣੀਆਂ ਕੁਮਲਾ ਜਾਣਗੀਆਂ
ὑποκάτωθεν αἱ ῥίζαι αὐτοῦ ξηρανθήσονται καὶ ἐπάνωθεν ἐπιπεσεῖται θερισμὸς αὐτοῦ
17 ੧੭ ਉਹ ਦੀ ਯਾਦ ਧਰਤੀ ਉੱਤੋਂ ਮਿਟ ਜਾਵੇਗੀ, ਅਤੇ ਉਹ ਦਾ ਨਾਮ ਦੇਸ ਵਿੱਚ ਨਾ ਰਹੇਗਾ।
τὸ μνημόσυνον αὐτοῦ ἀπόλοιτο ἐκ γῆς καὶ ὑπάρχει ὄνομα αὐτῷ ἐπὶ πρόσωπον ἐξωτέρω
18 ੧੮ ਉਹ ਉਸ ਨੂੰ ਚਾਨਣ ਤੋਂ ਹਨੇਰੇ ਵਿੱਚ ਹੱਕ ਦੇਣਗੇ, ਅਤੇ ਸੰਸਾਰ ਤੋਂ ਖਦੇੜ ਦੇਣਗੇ।
ἀπώσειεν αὐτὸν ἐκ φωτὸς εἰς σκότος
19 ੧੯ ਅਤੇ ਉਹ ਦੇ ਲੋਕਾਂ ਵਿੱਚ ਨਾ ਉਹ ਦਾ ਪੁੱਤਰ, ਨਾ ਪੋਤਾ ਹੋਵੇਗਾ, ਨਾ ਉਹ ਦੇ ਟਿਕਾਣਿਆਂ ਵਿੱਚ ਕੋਈ ਬਾਕੀ ਰਹੇਗਾ।
οὐκ ἔσται ἐπίγνωστος ἐν λαῷ αὐτοῦ οὐδὲ σεσῳσμένος ἐν τῇ ὑπ’ οὐρανὸν ὁ οἶκος αὐτοῦ ἀλλ’ ἐν τοῖς αὐτοῦ ζήσονται ἕτεροι
20 ੨੦ ਪੱਛਮ ਦੇ ਲੋਕ ਉਹ ਦੇ ਦਿਨ ਉੱਤੇ ਹੈਰਾਨ ਹੋਣਗੇ ਅਤੇ ਪੂਰਬ ਦੇ ਵਾਸੀ ਸਹਿਮ ਜਾਣਗੇ।
ἐπ’ αὐτῷ ἐστέναξαν ἔσχατοι πρώτους δὲ ἔσχεν θαῦμα
21 ੨੧ ਨਿਸੰਗ ਕੁਧਰਮੀਆਂ ਦੇ ਵਸੇਬੇ ਇਹੋ ਜਿਹੇ ਹੋ ਜਾਂਦੇ ਹਨ, ਜੋ ਪਰਮੇਸ਼ੁਰ ਨੂੰ ਨਹੀਂ ਜਾਣਦਾ ਉਸ ਦਾ ਸਥਾਨ ਅਜਿਹਾ ਹੀ ਹੋ ਜਾਂਦਾ ਹੈ।”
οὗτοί εἰσιν οἶκοι ἀδίκων οὗτος δὲ ὁ τόπος τῶν μὴ εἰδότων τὸν κύριον