< ਅੱਯੂਬ 18 >

1 ਤਦ ਬਿਲਦਦ ਸ਼ੂਹੀ ਨੇ ਉੱਤਰ ਦੇ ਕੇ ਆਖਿਆ,
ויען בלדד השחי ויאמר
2 “ਤੁਸੀਂ ਕਦੋਂ ਤੱਕ ਗੱਲਾਂ ਲਈ ਫੰਦੇ ਲਾਓਗੇ? ਸਮਝਦਾਰ ਬਣੋ, ਫੇਰ ਆਪਾਂ ਗੱਲ ਕਰਾਂਗੇ।
עד-אנה תשימון קנצי למלין תבינו ואחר נדבר
3 ਅਸੀਂ ਕਿਉਂ ਤੁਹਾਡੀ ਨਿਗਾਹ ਵਿੱਚ ਪਸ਼ੂਆਂ ਜਿਹੇ ਗਿਣੇ ਜਾਂਦੇ ਹਾਂ ਅਤੇ ਭਰਿਸ਼ਟ ਠਹਿਰੇ ਹਾਂ?
מדוע נחשבנו כבהמה נטמינו בעיניכם
4 ਤੂੰ ਜੇ ਆਪਣੇ ਆਪ ਨੂੰ ਆਪਣੇ ਕ੍ਰੋਧ ਵਿੱਚ ਪਾੜਦਾ ਹੈਂ, ਕੀ ਤੇਰੇ ਲਈ ਧਰਤੀ ਤਿਆਗੀ ਜਾਵੇਗੀ, ਜਾਂ ਚੱਟਾਨ ਆਪਣੇ ਥਾਂ ਤੋਂ ਖਿਸਕ ਜਾਵੇਗੀ?
טרף נפשו באפו הלמענך תעזב ארץ ויעתק-צור ממקמו
5 “ਹਾਂ, ਦੁਸ਼ਟਾਂ ਦਾ ਦੀਵਾ ਬੁੱਝ ਜਾਵੇਗਾ ਅਤੇ ਉਸ ਦੀ ਅੱਗ ਦੀ ਲਾਟ ਨਾ ਚਮਕੇਗੀ,
גם אור רשעים ידעך ולא-יגה שביב אשו
6 ਉਹ ਦੇ ਤੰਬੂ ਵਿੱਚ ਚਾਨਣ ਹਨ੍ਹੇਰਾ ਹੋ ਜਾਵੇਗਾ, ਅਤੇ ਉਹ ਦੇ ਉੱਪਰ ਦਾ ਦੀਵਾ ਬੁੱਝ ਜਾਵੇਗਾ।
אור חשך באהלו ונרו עליו ידעך
7 ਉਹ ਦੇ ਬਲਵੰਤ ਕਦਮ ਰੋਕੇ ਜਾਣਗੇ, ਅਤੇ ਉਹ ਆਪਣੀ ਹੀ ਸਲਾਹ ਨਾਲ ਡਿੱਗ ਪਵੇਗਾ।
יצרו צעדי אונו ותשליכהו עצתו
8 ਉਹ ਤਾਂ ਆਪਣੇ ਹੀ ਪੈਰ ਜਾਲ਼ ਵਿੱਚ ਫਸਾਵੇਗਾ, ਅਤੇ ਉਹ ਆਪ ਫੰਦੇ ਉੱਤੇ ਚੱਲਦਾ ਹੈ।
כי-שלח ברשת ברגליו ועל-שבכה יתהלך
9 ਕੜਿੱਕੀ ਉਹ ਦੀ ਅੱਡੀ ਨੂੰ ਫੜ੍ਹਦੀ, ਅਤੇ ਲੁਟੇਰੇ ਉਹ ਨੂੰ ਫ਼ਸਾ ਲੈਂਦੇ ਹਨ ।
יאחז בעקב פח יחזק עליו צמים
10 ੧੦ ਫੰਦਾ ਉਹ ਦੇ ਲਈ ਧਰਤੀ ਵਿੱਚ ਲੁਕਾਇਆ ਜਾਂਦਾ ਹੈ, ਅਤੇ ਉਹ ਦੇ ਰਸਤੇ ਵਿੱਚ ਜਾਲ਼।
טמון בארץ חבלו ומלכדתו עלי נתיב
11 ੧੧ ਖੌਫ਼ ਆਲੇ ਦੁਆਲਿਓਂ ਉਸ ਨੂੰ ਡਰਾਉਂਦਾ ਹੈ, ਅਤੇ ਉਸ ਦੇ ਪਿੱਛੇ ਪੈ ਕੇ ਉਸ ਨੂੰ ਭਜਾਉਂਦਾ ਹੈ!
סביב בעתהו בלהות והפיצהו לרגליו
12 ੧੨ ਆਫ਼ਤ ਉਸ ਉੱਤੇ ਪੈਣ ਲਈ ਉਡੀਕਦੀ ਹੈ, ਅਤੇ ਬਿਪਤਾ ਉਹ ਦੇ ਕੋਲ ਹੀ ਤਿਆਰ ਹੋਵੇਗੀ।
יהי-רעב אנו ואיד נכון לצלעו
13 ੧੩ ਉਹ ਉਸ ਦੇ ਸਰੀਰ ਦੇ ਅੰਗ ਨੂੰ ਖਾ ਜਾਵੇਗੀ, ਮੌਤ ਦਾ ਪਹਿਲੌਠਾ ਉਸ ਦੇ ਅੰਗਾਂ ਨੂੰ ਨਿਗਲ ਲਵੇਗਾ।
יאכל בדי עורו יאכל בדיו בכור מות
14 ੧੪ ਆਪਣੇ ਜਿਸ ਤੰਬੂ ਉੱਤੇ ਉਹ ਭਰੋਸਾ ਰੱਖਦਾ ਸੀ, ਉਹ ਪੁੱਟਿਆ ਜਾਵੇਗਾ, ਅਤੇ ਉਸ ਨੂੰ ਖੌਫ਼ਨਾਕ ਰਾਜੇ ਕੋਲ ਪਹੁੰਚਾਇਆ ਜਾਵੇਗਾ!
ינתק מאהלו מבטחו ותצעדהו למלך בלהות
15 ੧੫ ਜਿਹੜਾ ਉਹ ਦਾ ਨਹੀਂ ਉਹ ਉਸ ਦੇ ਤੰਬੂ ਵਿੱਚ ਵੱਸੇਗਾ, ਅਤੇ ਉਹ ਦੇ ਵਸੇਬੇ ਉੱਤੇ ਗੰਧਕ ਸੁੱਟੀ ਜਾਵੇਗੀ।
תשכון באהלו מבלי-לו יזרה על-נוהו גפרית
16 ੧੬ ਹੇਠੋਂ ਉਹ ਦੀਆਂ ਜੜ੍ਹਾਂ ਸੁੱਕ ਜਾਣਗੀਆਂ, ਉੱਪਰੋਂ ਉਹ ਦੀਆਂ ਟਹਿਣੀਆਂ ਕੁਮਲਾ ਜਾਣਗੀਆਂ
מתחת שרשיו יבשו וממעל ימל קצירו
17 ੧੭ ਉਹ ਦੀ ਯਾਦ ਧਰਤੀ ਉੱਤੋਂ ਮਿਟ ਜਾਵੇਗੀ, ਅਤੇ ਉਹ ਦਾ ਨਾਮ ਦੇਸ ਵਿੱਚ ਨਾ ਰਹੇਗਾ।
זכרו-אבד מני-ארץ ולא-שם לו על-פני-חוץ
18 ੧੮ ਉਹ ਉਸ ਨੂੰ ਚਾਨਣ ਤੋਂ ਹਨੇਰੇ ਵਿੱਚ ਹੱਕ ਦੇਣਗੇ, ਅਤੇ ਸੰਸਾਰ ਤੋਂ ਖਦੇੜ ਦੇਣਗੇ।
יהדפהו מאור אל-חשך ומתבל ינדהו
19 ੧੯ ਅਤੇ ਉਹ ਦੇ ਲੋਕਾਂ ਵਿੱਚ ਨਾ ਉਹ ਦਾ ਪੁੱਤਰ, ਨਾ ਪੋਤਾ ਹੋਵੇਗਾ, ਨਾ ਉਹ ਦੇ ਟਿਕਾਣਿਆਂ ਵਿੱਚ ਕੋਈ ਬਾਕੀ ਰਹੇਗਾ।
לא נין לו ולא-נכד בעמו ואין שריד במגוריו
20 ੨੦ ਪੱਛਮ ਦੇ ਲੋਕ ਉਹ ਦੇ ਦਿਨ ਉੱਤੇ ਹੈਰਾਨ ਹੋਣਗੇ ਅਤੇ ਪੂਰਬ ਦੇ ਵਾਸੀ ਸਹਿਮ ਜਾਣਗੇ।
על-יומו נשמו אחרנים וקדמנים אחזו שער
21 ੨੧ ਨਿਸੰਗ ਕੁਧਰਮੀਆਂ ਦੇ ਵਸੇਬੇ ਇਹੋ ਜਿਹੇ ਹੋ ਜਾਂਦੇ ਹਨ, ਜੋ ਪਰਮੇਸ਼ੁਰ ਨੂੰ ਨਹੀਂ ਜਾਣਦਾ ਉਸ ਦਾ ਸਥਾਨ ਅਜਿਹਾ ਹੀ ਹੋ ਜਾਂਦਾ ਹੈ।”
אך-אלה משכנות עול וזה מקום לא-ידע-אל

< ਅੱਯੂਬ 18 >