< ਅੱਯੂਬ 19 >
1 ੧ ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ,
Then Job answered,
2 ੨ “ਤੁਸੀਂ ਕਦੋਂ ਤੱਕ ਮੇਰੀ ਜਾਨ ਨੂੰ ਸਤਾਓਗੇ, ਅਤੇ ਮੈਨੂੰ ਗੱਲਾਂ ਨਾਲ ਚੂਰ-ਚੂਰ ਕਰੋਗੇ?
“How long will you torment me, and crush me with words?
3 ੩ ਹੁਣ ਦਸ ਵਾਰ ਤੁਸੀਂ ਮੈਨੂੰ ਲੱਜਿਆਵਾਨ ਕੀਤਾ, ਤੁਸੀਂ ਸ਼ਰਮ ਨਹੀਂ ਕਰਦੇ ਜੋ ਤੁਸੀਂ ਮੇਰੇ ਨਾਲ ਸਖ਼ਤੀ ਕਰਦੇ ਹੋ?
You have reproached me ten times. You aren’t ashamed that you attack me.
4 ੪ ਮੰਨ ਲਓ ਕਿ ਮੇਰੇ ਕੋਲੋਂ ਭੁੱਲ ਹੋਈ ਤਾਂ ਵੀ ਮੇਰੀ ਭੁੱਲ ਮੇਰੇ ਉੱਤੇ ਹੀ ਰਹੇਗੀ।
If it is true that I have erred, my error remains with myself.
5 ੫ ਜੇ ਤੁਸੀਂ ਸੱਚ-ਮੁੱਚ ਮੇਰੇ ਵਿਰੁੱਧ ਆਪਣੇ ਆਪ ਨੂੰ ਵਡਿਆਉਂਦੇ ਹੋ, ਅਤੇ ਮੇਰੀ ਬੇਇੱਜ਼ਤੀ ਕਰਕੇ ਮੇਰੇ ਨਾਲ ਬਹਿਸ ਕਰਦੇ ਹੋ,
If indeed you will magnify yourselves against me, and plead against me my reproach,
6 ੬ ਤਾਂ ਹੁਣ ਜਾਣ ਲਓ ਕਿ ਪਰਮੇਸ਼ੁਰ ਹੀ ਨੇ ਮੈਨੂੰ ਝੁਕਾਇਆ ਹੈ, ਅਤੇ ਮੈਨੂੰ ਆਪਣੇ ਜਾਲ਼ ਵਿੱਚ ਫਸਾਇਆ ਹੈ।”
know now that God has subverted me, and has surrounded me with his net.
7 ੭ ਵੇਖੋ ਮੈਂ “ਜ਼ੁਲਮ, ਜ਼ੁਲਮ!” ਪੁਕਾਰਦਾ ਹਾਂ, ਪਰ ਕੋਈ ਮੈਨੂੰ ਉੱਤਰ ਨਹੀਂ ਦਿੰਦਾ, ਮੈਂ ਸਹਾਇਤਾ ਲਈ ਦੁਹਾਈ ਦਿੰਦਾ ਹਾਂ ਪਰ ਕੋਈ ਨਿਆਂ ਨਹੀਂ ਕਰਦਾ!
“Behold, I cry out of wrong, but I am not heard. I cry for help, but there is no justice.
8 ੮ ਉਹ ਨੇ ਮੇਰੇ ਰਾਹ ਨੂੰ ਬੰਦ ਕੀਤਾ ਤਾਂ ਜੋ ਮੈਂ ਲੰਘ ਨਾ ਸਕਾਂ, ਅਤੇ ਮੇਰੇ ਰਸਤਿਆਂ ਵਿੱਚ ਹਨ੍ਹੇਰਾ ਕਰ ਦਿੱਤਾ ਹੈ।
He has walled up my way so that I can’t pass, and has set darkness in my paths.
9 ੯ ਉਹ ਨੇ ਮੇਰਾ ਪਰਤਾਪ ਮੇਰੇ ਉੱਤੋਂ ਲਾਹ ਲਿਆ, ਅਤੇ ਮੇਰੇ ਸਿਰ ਦਾ ਮੁਕਟ ਲੈ ਲਿਆ ਹੈ।
He has stripped me of my glory, and taken the crown from my head.
10 ੧੦ ਉਹ ਨੇ ਮੈਨੂੰ ਚੌਂਹਾਂ ਪਾਸਿਆਂ ਤੋਂ ਤੋੜ ਸੁੱਟਿਆ, ਜਦੋਂ ਤੱਕ ਮੈਂ ਮੁੱਕ ਨਾ ਗਿਆ, ਅਤੇ ਮੇਰੀ ਆਸ ਨੂੰ ਰੁੱਖ ਵਾਂਗੂੰ ਪੁੱਟ ਸੁੱਟਿਆ ਹੈ।
He has broken me down on every side, and I am gone. He has plucked my hope up like a tree.
11 ੧੧ ਉਹ ਨੇ ਆਪਣੇ ਕ੍ਰੋਧ ਨੂੰ ਮੇਰੇ ਉੱਤੇ ਭੜਕਾਇਆ ਹੈ, ਅਤੇ ਮੈਨੂੰ ਆਪਣੇ ਵਿਰੋਧੀਆਂ ਵਿੱਚ ਗਿਣ ਲਿਆ ਹੈ!
He has also kindled his wrath against me. He counts me amongst his adversaries.
12 ੧੨ ਉਹ ਦੇ ਜੱਥੇ ਇਕੱਠੇ ਹੋ ਕੇ ਆਉਂਦੇ, ਅਤੇ ਮੇਰੇ ਵਿਰੁੱਧ ਆਪਣਾ ਰਾਹ ਤਿਆਰ ਕਰਦੇ ਹਨ, ਅਤੇ ਮੇਰੇ ਤੰਬੂ ਦੇ ਆਲੇ-ਦੁਆਲੇ ਡੇਰੇ ਲਾਉਂਦੇ ਹਨ।
His troops come on together, build a siege ramp against me, and encamp around my tent.
13 ੧੩ “ਉਸ ਨੇ ਮੇਰੇ ਘਰਾਣੇ ਨੂੰ ਮੈਥੋਂ ਦੂਰ ਕਰ ਦਿੱਤਾ, ਅਤੇ ਮੇਰੇ ਜਾਣ-ਪਛਾਣ ਵਾਲੇ ਮੈਥੋਂ ਬਿਲਕੁਲ ਬੇਗਾਨੇ ਹੋ ਗਏ।
“He has put my brothers far from me. My acquaintances are wholly estranged from me.
14 ੧੪ ਮੇਰੇ ਰਿਸ਼ਤੇਦਾਰ ਕੰਮ ਨਾ ਆਏ, ਅਤੇ ਮੇਰੇ ਜਾਣ-ਪਛਾਣ ਵਾਲੇ ਮੈਨੂੰ ਭੁੱਲ ਗਏ।
My relatives have gone away. My familiar friends have forgotten me.
15 ੧੫ ਮੇਰੇ ਘਰ ਵਿੱਚ ਰਹਿਣ ਵਾਲੇ ਸਗੋਂ ਮੇਰੀਆਂ ਦਾਸੀਆਂ ਵੀ ਮੈਨੂੰ ਓਪਰਾ ਗਿਣਦੀਆਂ ਹਨ, ਉਹਨਾਂ ਦੀ ਨਿਗਾਹ ਵਿੱਚ ਮੈਂ ਪਰਦੇਸੀ ਹਾਂ।
Those who dwell in my house and my maids consider me a stranger. I am an alien in their sight.
16 ੧੬ ਮੈਂ ਆਪਣੇ ਨੌਕਰ ਨੂੰ ਬੁਲਾਉਂਦਾ ਪਰ ਉਹ ਜਵਾਬ ਨਹੀਂ ਦਿੰਦਾ, ਮੈਨੂੰ ਉਹ ਦੀ ਮਿੰਨਤ ਕਰਨੀ ਪੈਂਦੀ ਹੈ।
I call to my servant, and he gives me no answer. I beg him with my mouth.
17 ੧੭ ਮੇਰਾ ਸਾਹ ਮੇਰੀ ਪਤਨੀ ਲਈ ਘਿਣਾਉਣਾ ਹੈ, ਅਤੇ ਮੇਰੇ ਆਪਣੇ ਭਰਾ ਮੈਥੋਂ ਘਿਣ ਕਰਦੇ ਹਨ।
My breath is offensive to my wife. I am loathsome to the children of my own mother.
18 ੧੮ ਮੁੰਡੇ ਵੀ ਮੈਨੂੰ ਤੁੱਛ ਜਾਣਦੇ ਹਨ, ਜੇ ਮੈਂ ਉੱਠਾਂ ਤਾਂ ਉਹ ਮੈਨੂੰ ਮਿਹਣੇ ਮਾਰਦੇ ਹਨ!
Even young children despise me. If I arise, they speak against me.
19 ੧੯ ਮੇਰੇ ਸਾਰੇ ਗੂੜ੍ਹੇ ਮਿੱਤਰ ਮੈਥੋਂ ਨਫ਼ਰਤ ਕਰਦੇ ਹਨ, ਅਤੇ ਮੇਰੇ ਪਿਆਰੇ ਮੇਰੇ ਵਿਰੁੱਧ ਹੋ ਗਏ ਹਨ।
All my familiar friends abhor me. They whom I loved have turned against me.
20 ੨੦ ਮੇਰੀਆਂ ਹੱਡੀਆਂ ਮੇਰੀ ਖੱਲ ਅਤੇ ਮੇਰੇ ਮਾਸ ਵਿੱਚ ਸੁੰਗੜ ਗਈਆਂ ਹਨ, ਅਤੇ ਮੈਂ ਮੌਤ ਤੋਂ ਵਾਲ-ਵਾਲ ਬਚਿਆ ਹਾਂ!
My bones stick to my skin and to my flesh. I have escaped by the skin of my teeth.
21 ੨੧ “ਹੇ ਮੇਰੇ ਮਿੱਤਰੋ, ਮੇਰੇ ਉੱਤੇ ਤਰਸ ਖਾਓ, ਤਰਸ ਖਾਓ, ਕਿਉਂ ਜੋ ਪਰਮੇਸ਼ੁਰ ਦੇ ਹੱਥ ਨੇ ਮੈਨੂੰ ਮਾਰਿਆ ਹੈ!
“Have pity on me. Have pity on me, you my friends, for the hand of God has touched me.
22 ੨੨ ਤੁਸੀਂ ਪਰਮੇਸ਼ੁਰ ਵਾਂਗੂੰ ਕਿਉਂ ਮੇਰੇ ਪਿੱਛੇ ਪਏ ਹੋ? ਅਤੇ ਮੇਰੇ ਮਾਸ ਨੂੰ ਕਿਉਂ ਨਹੀਂ ਛੱਡਦੇ?
Why do you persecute me as God, and are not satisfied with my flesh?
23 ੨੩ “ਕਾਸ਼ ਕਿ ਹੁਣ ਮੇਰੀਆਂ ਗੱਲਾਂ ਲਿਖੀਆਂ ਜਾਂਦੀਆਂ! ਕਾਸ਼ ਕਿ ਉਹ ਪੋਥੀ ਵਿੱਚ ਲਿਖੀਆਂ ਜਾਂਦੀਆਂ,
“Oh that my words were now written! Oh that they were inscribed in a book!
24 ੨੪ ਉਹ ਲੋਹੇ ਦੀ ਲਿਖਣ ਨਾਲ ਅਤੇ ਸਿੱਕੇ ਨਾਲ ਸਦਾ ਲਈ ਚੱਟਾਨ ਵਿੱਚ ਉੱਕਰੀਆਂ ਜਾਂਦੀਆਂ!
That with an iron pen and lead they were engraved in the rock forever!
25 ੨੫ ਮੈਂ ਤਾਂ ਜਾਣਦਾ ਹਾਂ ਕਿ ਮੇਰਾ ਛੁਟਕਾਰਾ ਦੇਣ ਵਾਲਾ ਜੀਉਂਦਾ ਹੈ, ਅਤੇ ਅੰਤ ਵਿੱਚ ਉਹ ਧਰਤੀ ਉੱਤੇ ਖੜ੍ਹਾ ਹੋਵੇਗਾ,
But as for me, I know that my Redeemer lives. In the end, he will stand upon the earth.
26 ੨੬ ਅਤੇ ਆਪਣੀ ਇਸ ਚਮੜੀ ਦੇ ਨਾਸ ਹੋਣ ਦੇ ਬਾਅਦ ਵੀ ਮੈਂ ਆਪਣੇ ਸਰੀਰ ਵਿੱਚ ਹੋ ਕੇ ਪਰਮੇਸ਼ੁਰ ਦਾ ਦਰਸ਼ਣ ਪਾਵਾਂਗਾ।
After my skin is destroyed, then I will see God in my flesh,
27 ੨੭ ਮੈਂ ਆਪ ਉਸ ਨੂੰ ਆਪਣੀਆਂ ਅੱਖਾਂ ਨਾਲ ਵੇਖਾਂਗਾ, ਮੈਂ ਆਪ - ਕੋਈ ਹੋਰ ਨਹੀਂ। ਮੇਰਾ ਦਿਲ ਮੇਰੇ ਅੰਦਰ ਕਿਵੇਂ ਇਸ ਗੱਲ ਨੂੰ ਲੋਚਦਾ ਹੈ!
whom I, even I, will see on my side. My eyes will see, and not as a stranger. “My heart is consumed within me.
28 ੨੮ “ਜੇ ਤੁਸੀਂ ਆਖੋ ਕਿ ਕਿਵੇਂ ਅਸੀਂ ਉਹ ਦੇ ਪਿੱਛੇ ਪਈਏ! ਤਾਂ ਵੀ ਧਰਮ ਦੀ ਗੱਲ ਮੇਰੇ ਵਿੱਚ ਪਾਈ ਜਾਵੇਗੀ,
If you say, ‘How we will persecute him!’ because the root of the matter is found in me,
29 ੨੯ ਤੁਸੀਂ ਤਲਵਾਰ ਦੀ ਧਾਰ ਤੋਂ ਡਰੋ, ਕਿਉਂ ਕ੍ਰੋਧ ਦਾ ਫਲ ਤਲਵਾਰ ਨਾਲ ਦੰਡ ਦੇ ਯੋਗ ਹੈ, ਤਾਂ ਜੋ ਤੁਸੀਂ ਜਾਣ ਲਓ ਕਿ ਨਿਆਂ ਹੁੰਦਾ ਹੈ।”
be afraid of the sword, for wrath brings the punishments of the sword, that you may know there is a judgement.”