< ਅੱਯੂਬ 2 >

1 ਅਜਿਹਾ ਹੋਇਆ ਕਿ ਇੱਕ ਦਿਨ ਫਿਰ ਪਰਮੇਸ਼ੁਰ ਦੇ ਦੂਤ ਆਏ ਕਿ ਆਪਣੇ ਆਪ ਨੂੰ ਯਹੋਵਾਹ ਦੇ ਸਨਮੁਖ ਹਾਜ਼ਰ ਕਰਨ, ਤਦ ਸ਼ੈਤਾਨ ਵੀ ਉਨ੍ਹਾਂ ਦੇ ਵਿੱਚ ਆਇਆ ਕਿ ਉਹ ਵੀ ਆਪਣੇ ਆਪ ਨੂੰ ਯਹੋਵਾਹ ਦੇ ਸਨਮੁਖ ਹਾਜ਼ਰ ਕਰੇ।
וַיְהִי הַיּוֹם וַיָּבֹאוּ בְּנֵי הָאֱלֹהִים לְהִתְיַצֵּב עַל־יְהֹוָה וַיָּבוֹא גַֽם־הַשָּׂטָן בְּתֹכָם לְהִתְיַצֵּב עַל־יְהֹוָֽה׃
2 ਯਹੋਵਾਹ ਨੇ ਸ਼ੈਤਾਨ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈ?” ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਧਰਤੀ ਵਿੱਚ ਘੁੰਮ ਫਿਰ ਕੇ ਅਤੇ ਉਹ ਦੇ ਵਿੱਚ ਇੱਧਰ-ਉੱਧਰ ਘੁੰਮਦਾ ਆਇਆ ਹਾਂ।”
וַיֹּאמֶר יְהֹוָה אֶל־הַשָּׂטָן אֵי מִזֶּה תָּבֹא וַיַּעַן הַשָּׂטָן אֶת־יְהֹוָה וַיֹּאמַר מִשֻּׁט בָּאָרֶץ וּמֵֽהִתְהַלֵּךְ בָּֽהּ׃
3 ਤਦ ਯਹੋਵਾਹ ਨੇ ਸ਼ੈਤਾਨ ਨੂੰ ਪੁੱਛਿਆ, “ਕੀ ਤੂੰ ਮੇਰੇ ਦਾਸ ਅੱਯੂਬ ਬਾਰੇ ਆਪਣੇ ਮਨ ਵਿੱਚ ਵਿਚਾਰ ਕੀਤਾ ਕਿਉਂ ਜੋ ਸਾਰੀ ਧਰਤੀ ਵਿੱਚ ਉਹ ਦੇ ਵਰਗਾ ਕੋਈ ਨਹੀਂ। ਉਹ ਖਰਾ ਅਤੇ ਨੇਕ ਮਨੁੱਖ ਹੈ, ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬੁਰਿਆਈ ਤੋਂ ਦੂਰ ਰਹਿੰਦਾ ਹੈ ਭਾਵੇਂ ਤੂੰ ਮੈਨੂੰ ਉਕਸਾਇਆ ਕਿ ਮੈਂ ਬਿਨ੍ਹਾਂ ਕਾਰਨ ਉਸ ਨੂੰ ਨਾਸ ਕਰਾਂ, ਪਰ ਫਿਰ ਵੀ ਅੱਜ ਤੱਕ ਉਹ ਆਪਣੀ ਖਰਿਆਈ ਵਿੱਚ ਬਣਿਆ ਹੋਇਆ ਹੈ।”
וַיֹּאמֶר יְהֹוָה אֶל־הַשָּׂטָן הֲשַׂמְתָּ לִבְּךָ אֶל־עַבְדִּי אִיּוֹב כִּי אֵין כָּמֹהוּ בָּאָרֶץ אִישׁ תָּם וְיָשָׁר יְרֵא אֱלֹהִים וְסָר מֵרָע וְעֹדֶנּוּ מַחֲזִיק בְּתֻמָּתוֹ וַתְּסִיתֵנִי בוֹ לְבַלְּעוֹ חִנָּֽם׃
4 ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਖੱਲ ਦੇ ਬਦਲੇ ਖੱਲ, ਸਗੋਂ ਮਨੁੱਖ ਆਪਣਾ ਸਭ ਕੁਝ ਆਪਣੀ ਜਾਨ ਦੇ ਬਦਲੇ ਦੇ ਦੇਵੇਗਾ।
וַיַּעַן הַשָּׂטָן אֶת־יְהֹוָה וַיֹּאמַר עוֹר בְּעַד־עוֹר וְכֹל אֲשֶׁר לָאִישׁ יִתֵּן בְּעַד נַפְשֽׁוֹ׃
5 ਆਪਣਾ ਹੱਥ ਵਧਾ ਕੇ ਉਸ ਦੀ ਹੱਡੀ ਅਤੇ ਉਸ ਦੇ ਮਾਸ ਨੂੰ ਛੂਹ ਤਾਂ ਉਹ ਤੇਰੇ ਮੂੰਹ ਉੱਤੇ ਤੇਰੀ ਨਿੰਦਿਆ ਕਰੇਗਾ।”
אוּלָם שְֽׁלַֽח־נָא יָֽדְךָ וְגַע אֶל־עַצְמוֹ וְאֶל־בְּשָׂרוֹ אִם־לֹא אֶל־פָּנֶיךָ יְבָרְכֶֽךָּ׃
6 ਯਹੋਵਾਹ ਨੇ ਸ਼ੈਤਾਨ ਨੂੰ ਆਖਿਆ, “ਵੇਖ, ਉਹ ਤੇਰੇ ਹੱਥ ਵਿੱਚ ਹੈ ਪਰ ਉਸ ਦੇ ਪ੍ਰਾਣਾਂ ਨੂੰ ਬਚਾਈ ਰੱਖੀਂ।”
וַיֹּאמֶר יְהֹוָה אֶל־הַשָּׂטָן הִנּוֹ בְיָדֶךָ אַךְ אֶת־נַפְשׁוֹ שְׁמֹֽר׃
7 ਤਦ ਸ਼ੈਤਾਨ ਯਹੋਵਾਹ ਦੇ ਅੱਗੋਂ ਚਲਿਆ ਗਿਆ ਅਤੇ ਅੱਯੂਬ ਨੂੰ ਪੈਰ ਦੀ ਤਲੀ ਤੋਂ ਲੈ ਕੇ ਸਿਰ ਦੀ ਖੋਪੜੀ ਤੱਕ ਬੁਰੇ ਫੋੜਿਆਂ ਨਾਲ ਮਾਰਿਆ।
וַיֵּצֵא הַשָּׂטָן מֵאֵת פְּנֵי יְהֹוָה וַיַּךְ אֶת־אִיּוֹב בִּשְׁחִין רָע מִכַּף רַגְלוֹ (עד) [וְעַד] קׇדְקֳדֽוֹ׃
8 ਤਦ ਅੱਯੂਬ ਨੇ ਇੱਕ ਠੀਕਰਾ ਲਿਆ ਕਿ ਆਪਣੇ ਆਪ ਨੂੰ ਉਹ ਦੇ ਨਾਲ ਖੁਰਕੇ ਅਤੇ ਸੁਆਹ ਦੇ ਵਿੱਚ ਬੈਠ ਗਿਆ।
וַיִּֽקַּֽח־לוֹ חֶרֶשׂ לְהִתְגָּרֵד בּוֹ וְהוּא יֹשֵׁב בְּתוֹךְ־הָאֵֽפֶר׃
9 ਉਸ ਦੀ ਪਤਨੀ ਨੇ ਉਸ ਨੂੰ ਆਖਿਆ, “ਕੀ ਤੂੰ ਅਜੇ ਵੀ ਆਪਣੀ ਖਰਿਆਈ ਵਿੱਚ ਬਣਿਆ ਹੋਇਆ ਹੈ? ਪਰਮੇਸ਼ੁਰ ਦੀ ਨਿੰਦਿਆ ਕਰ ਅਤੇ ਮਰ ਜਾ!”
וַתֹּאמֶר לוֹ אִשְׁתּוֹ עֹדְךָ מַחֲזִיק בְּתֻמָּתֶךָ בָּרֵךְ אֱלֹהִים וָמֻֽת׃
10 ੧੦ ਪਰ ਉਸ ਨੇ ਉਹ ਨੂੰ ਆਖਿਆ, “ਤੂੰ ਇੱਕ ਮੂਰਖ ਇਸਤਰੀ ਦੀ ਤਰ੍ਹਾਂ ਗੱਲ ਕਰਦੀ ਹੈਂ! ਕੀ ਅਸੀਂ ਚੰਗਾ-ਚੰਗਾ ਤਾਂ ਪਰਮੇਸ਼ੁਰ ਕੋਲੋਂ ਲਈਏ ਅਤੇ ਬੁਰਾ ਨਾ ਲਈਏ?” ਇਹਨਾਂ ਸਾਰੀਆਂ ਗੱਲਾਂ ਵਿੱਚ ਅੱਯੂਬ ਨੇ ਆਪਣੇ ਮੂੰਹ ਨਾਲ ਕੋਈ ਪਾਪ ਨਾ ਕੀਤਾ।
וַיֹּאמֶר אֵלֶיהָ כְּדַבֵּר אַחַת הַנְּבָלוֹת תְּדַבֵּרִי גַּם אֶת־הַטּוֹב נְקַבֵּל מֵאֵת הָאֱלֹהִים וְאֶת־הָרָע לֹא נְקַבֵּל בְּכׇל־זֹאת לֹא־חָטָא אִיּוֹב בִּשְׂפָתָֽיו׃
11 ੧੧ ਜਦ ਅੱਯੂਬ ਦੇ ਤਿੰਨਾਂ ਮਿੱਤਰਾਂ ਨੇ ਅਰਥਾਤ ਅਲੀਫਾਜ਼ ਤੇਮਾਨੀ, ਬਿਲਦਦ ਸ਼ੂਹੀ ਅਤੇ ਸੋਫ਼ਰ ਨਅਮਾਤੀ ਨੇ ਇਹ ਸਾਰੀ ਬਿਪਤਾ ਦੀ ਖ਼ਬਰ ਸੁਣੀ, ਜਿਹੜੀ ਉਹ ਦੇ ਉੱਤੇ ਆ ਪਈ ਸੀ, ਤਦ ਉਹ ਆਪਸ ਵਿੱਚ ਸਲਾਹ ਕਰਕੇ ਆਪੋ ਆਪਣੇ ਥਾਂ ਤੋਂ ਚੱਲੇ ਅਤੇ ਇਕੱਠੇ ਹੋਏ ਕਿ ਉਹ ਦਾ ਦੁੱਖ ਵੰਡਾਉਣ ਅਤੇ ਉਹ ਨੂੰ ਦਿਲਾਸਾ ਦੇਣ।
וַֽיִּשְׁמְעוּ שְׁלֹשֶׁת ׀ רֵעֵי אִיּוֹב אֵת כׇּל־הָרָעָה הַזֹּאת הַבָּאָה עָלָיו וַיָּבֹאוּ אִישׁ מִמְּקֹמוֹ אֱלִיפַז הַתֵּֽימָנִי וּבִלְדַּד הַשּׁוּחִי וְצוֹפַר הַנַּֽעֲמָתִי וַיִּוָּעֲדוּ יַחְדָּו לָבוֹא לָנֽוּד־לוֹ וּֽלְנַחֲמֽוֹ׃
12 ੧੨ ਜਦ ਉਨ੍ਹਾਂ ਨੇ ਦੂਰ ਤੋਂ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਅਤੇ ਉਸ ਨੂੰ ਨਾ ਪਛਾਣ ਸਕੇ, ਤਦ ਉਹ ਉੱਚੀ-ਉੱਚੀ ਰੋਣ ਲੱਗ ਪਏ ਅਤੇ ਦੁਖੀ ਹੋ ਕੇ ਆਪਣੇ-ਆਪਣੇ ਕੱਪੜੇ ਪਾੜ ਲਏ ਅਤੇ ਅਕਾਸ਼ ਵੱਲ ਉਡਾ ਕੇ ਆਪਣੇ ਸਿਰਾਂ ਉੱਤੇ ਸੁਆਹ ਪਾਈ।
וַיִּשְׂאוּ אֶת־עֵינֵיהֶם מֵֽרָחוֹק וְלֹא הִכִּירֻהוּ וַיִּשְׂאוּ קוֹלָם וַיִּבְכּוּ וַֽיִּקְרְעוּ אִישׁ מְעִלוֹ וַיִּזְרְקוּ עָפָר עַל־רָאשֵׁיהֶם הַשָּׁמָֽיְמָה׃
13 ੧੩ ਉਹ ਸੱਤ ਦਿਨ ਅਤੇ ਸੱਤ ਰਾਤ ਜ਼ਮੀਨ ਉੱਤੇ ਉਸ ਦੇ ਨਾਲ ਬੈਠੇ ਰਹੇ, ਪਰ ਕਿਸੇ ਨੇ ਉਹ ਦੇ ਨਾਲ ਗੱਲ ਨਾ ਕੀਤੀ ਕਿਉਂ ਜੋ ਉਨ੍ਹਾਂ ਨੇ ਵੇਖਿਆ ਕਿ ਉਹ ਦੀ ਪੀੜ ਡਾਢੀ ਸੀ।
וַיֵּֽשְׁבוּ אִתּוֹ לָאָרֶץ שִׁבְעַת יָמִים וְשִׁבְעַת לֵילוֹת וְאֵין־דֹּבֵר אֵלָיו דָּבָר כִּי רָאוּ כִּי־גָדַל הַכְּאֵב מְאֹֽד׃

< ਅੱਯੂਬ 2 >