< ਅੱਯੂਬ 2 >
1 ੧ ਅਜਿਹਾ ਹੋਇਆ ਕਿ ਇੱਕ ਦਿਨ ਫਿਰ ਪਰਮੇਸ਼ੁਰ ਦੇ ਦੂਤ ਆਏ ਕਿ ਆਪਣੇ ਆਪ ਨੂੰ ਯਹੋਵਾਹ ਦੇ ਸਨਮੁਖ ਹਾਜ਼ਰ ਕਰਨ, ਤਦ ਸ਼ੈਤਾਨ ਵੀ ਉਨ੍ਹਾਂ ਦੇ ਵਿੱਚ ਆਇਆ ਕਿ ਉਹ ਵੀ ਆਪਣੇ ਆਪ ਨੂੰ ਯਹੋਵਾਹ ਦੇ ਸਨਮੁਖ ਹਾਜ਼ਰ ਕਰੇ।
Ɛda foforɔ bi, abɔfoɔ no baa Awurade anim bio na Satan nso kaa wɔn ho baeɛ.
2 ੨ ਯਹੋਵਾਹ ਨੇ ਸ਼ੈਤਾਨ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈ?” ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਧਰਤੀ ਵਿੱਚ ਘੁੰਮ ਫਿਰ ਕੇ ਅਤੇ ਉਹ ਦੇ ਵਿੱਚ ਇੱਧਰ-ਉੱਧਰ ਘੁੰਮਦਾ ਆਇਆ ਹਾਂ।”
Awurade bisaa Satan sɛ, “Wofiri he na wobaa ha?” Satan buaa Awurade sɛ, “Mefiri asase so akyinkyinakyinkyini ne emu akɔneabadie mu.”
3 ੩ ਤਦ ਯਹੋਵਾਹ ਨੇ ਸ਼ੈਤਾਨ ਨੂੰ ਪੁੱਛਿਆ, “ਕੀ ਤੂੰ ਮੇਰੇ ਦਾਸ ਅੱਯੂਬ ਬਾਰੇ ਆਪਣੇ ਮਨ ਵਿੱਚ ਵਿਚਾਰ ਕੀਤਾ ਕਿਉਂ ਜੋ ਸਾਰੀ ਧਰਤੀ ਵਿੱਚ ਉਹ ਦੇ ਵਰਗਾ ਕੋਈ ਨਹੀਂ। ਉਹ ਖਰਾ ਅਤੇ ਨੇਕ ਮਨੁੱਖ ਹੈ, ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬੁਰਿਆਈ ਤੋਂ ਦੂਰ ਰਹਿੰਦਾ ਹੈ ਭਾਵੇਂ ਤੂੰ ਮੈਨੂੰ ਉਕਸਾਇਆ ਕਿ ਮੈਂ ਬਿਨ੍ਹਾਂ ਕਾਰਨ ਉਸ ਨੂੰ ਨਾਸ ਕਰਾਂ, ਪਰ ਫਿਰ ਵੀ ਅੱਜ ਤੱਕ ਉਹ ਆਪਣੀ ਖਰਿਆਈ ਵਿੱਚ ਬਣਿਆ ਹੋਇਆ ਹੈ।”
Na Awurade bisaa Satan sɛ, “Woadwene mʼakoa Hiob ho anaa? Obiara nte sɛ ɔno wɔ asase so, ne ho nni asɛm na ɔtene. Ɔyɛ onipa a ɔsuro Onyankopɔn na ɔkyiri bɔne. Ɛwom sɛ wohyɛɛ me sɛ mensɛe no a menni nnyinasoɔ biara deɛ, nanso ɔda so gyina ne pɛpɛyɛ no mu.”
4 ੪ ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਖੱਲ ਦੇ ਬਦਲੇ ਖੱਲ, ਸਗੋਂ ਮਨੁੱਖ ਆਪਣਾ ਸਭ ਕੁਝ ਆਪਣੀ ਜਾਨ ਦੇ ਬਦਲੇ ਦੇ ਦੇਵੇਗਾ।
Satan buaa Awurade sɛ, “Wedeɛ pere wedeɛ. Onipa de deɛ ɔwɔ nyinaa bɛma de apere ne nkwa.
5 ੫ ਆਪਣਾ ਹੱਥ ਵਧਾ ਕੇ ਉਸ ਦੀ ਹੱਡੀ ਅਤੇ ਉਸ ਦੇ ਮਾਸ ਨੂੰ ਛੂਹ ਤਾਂ ਉਹ ਤੇਰੇ ਮੂੰਹ ਉੱਤੇ ਤੇਰੀ ਨਿੰਦਿਆ ਕਰੇਗਾ।”
Sɛ ɛbɛtumi a tene wo nsa fa ka ne honam ne ne nnompe, na ɔbɛdome wo wɔ wʼanim!”
6 ੬ ਯਹੋਵਾਹ ਨੇ ਸ਼ੈਤਾਨ ਨੂੰ ਆਖਿਆ, “ਵੇਖ, ਉਹ ਤੇਰੇ ਹੱਥ ਵਿੱਚ ਹੈ ਪਰ ਉਸ ਦੇ ਪ੍ਰਾਣਾਂ ਨੂੰ ਬਚਾਈ ਰੱਖੀਂ।”
Awurade ka kyerɛɛ Satan sɛ, “Ɛyɛ, ɔwɔ wo nsam na ne nkwa deɛ, gyaa mu ma no.”
7 ੭ ਤਦ ਸ਼ੈਤਾਨ ਯਹੋਵਾਹ ਦੇ ਅੱਗੋਂ ਚਲਿਆ ਗਿਆ ਅਤੇ ਅੱਯੂਬ ਨੂੰ ਪੈਰ ਦੀ ਤਲੀ ਤੋਂ ਲੈ ਕੇ ਸਿਰ ਦੀ ਖੋਪੜੀ ਤੱਕ ਬੁਰੇ ਫੋੜਿਆਂ ਨਾਲ ਮਾਰਿਆ।
Enti, Satan firii Awurade anim, na ɔmaa akuro a ɛyɛ yea totɔɔ Hiob ho firi ne nan ase kɔsii nʼapampam.
8 ੮ ਤਦ ਅੱਯੂਬ ਨੇ ਇੱਕ ਠੀਕਰਾ ਲਿਆ ਕਿ ਆਪਣੇ ਆਪ ਨੂੰ ਉਹ ਦੇ ਨਾਲ ਖੁਰਕੇ ਅਤੇ ਸੁਆਹ ਦੇ ਵਿੱਚ ਬੈਠ ਗਿਆ।
Afei, na kyɛmferɛ na Hiob de dwi ne ho, ɛberɛ a ɔte nsõ mu.
9 ੯ ਉਸ ਦੀ ਪਤਨੀ ਨੇ ਉਸ ਨੂੰ ਆਖਿਆ, “ਕੀ ਤੂੰ ਅਜੇ ਵੀ ਆਪਣੀ ਖਰਿਆਈ ਵਿੱਚ ਬਣਿਆ ਹੋਇਆ ਹੈ? ਪਰਮੇਸ਼ੁਰ ਦੀ ਨਿੰਦਿਆ ਕਰ ਅਤੇ ਮਰ ਜਾ!”
Ne yere bisaa no sɛ, “Woda so kura wo pɛpɛyɛ no mu ara? Dome Onyankopɔn, na wu!”
10 ੧੦ ਪਰ ਉਸ ਨੇ ਉਹ ਨੂੰ ਆਖਿਆ, “ਤੂੰ ਇੱਕ ਮੂਰਖ ਇਸਤਰੀ ਦੀ ਤਰ੍ਹਾਂ ਗੱਲ ਕਰਦੀ ਹੈਂ! ਕੀ ਅਸੀਂ ਚੰਗਾ-ਚੰਗਾ ਤਾਂ ਪਰਮੇਸ਼ੁਰ ਕੋਲੋਂ ਲਈਏ ਅਤੇ ਬੁਰਾ ਨਾ ਲਈਏ?” ਇਹਨਾਂ ਸਾਰੀਆਂ ਗੱਲਾਂ ਵਿੱਚ ਅੱਯੂਬ ਨੇ ਆਪਣੇ ਮੂੰਹ ਨਾਲ ਕੋਈ ਪਾਪ ਨਾ ਕੀਤਾ।
Na Hiob buaa no sɛ, “Wokasa sɛ ɔbaa a ɔyɛ ɔkwasea. Ade pa deɛ, yɛagye afiri Onyankopɔn nsam na ade bɔne na yɛmpo anaa?” Yei nyinaa mu, Hiob anka asɛm bɔne.
11 ੧੧ ਜਦ ਅੱਯੂਬ ਦੇ ਤਿੰਨਾਂ ਮਿੱਤਰਾਂ ਨੇ ਅਰਥਾਤ ਅਲੀਫਾਜ਼ ਤੇਮਾਨੀ, ਬਿਲਦਦ ਸ਼ੂਹੀ ਅਤੇ ਸੋਫ਼ਰ ਨਅਮਾਤੀ ਨੇ ਇਹ ਸਾਰੀ ਬਿਪਤਾ ਦੀ ਖ਼ਬਰ ਸੁਣੀ, ਜਿਹੜੀ ਉਹ ਦੇ ਉੱਤੇ ਆ ਪਈ ਸੀ, ਤਦ ਉਹ ਆਪਸ ਵਿੱਚ ਸਲਾਹ ਕਰਕੇ ਆਪੋ ਆਪਣੇ ਥਾਂ ਤੋਂ ਚੱਲੇ ਅਤੇ ਇਕੱਠੇ ਹੋਏ ਕਿ ਉਹ ਦਾ ਦੁੱਖ ਵੰਡਾਉਣ ਅਤੇ ਉਹ ਨੂੰ ਦਿਲਾਸਾ ਦੇਣ।
Ɛberɛ a Hiob nnamfo baasa bi a wɔne Temanni Elifas, Suhini Bildad ne Naamani Sofar tee amanehunu a aba Hiob so no, wɔfirii wɔn afie mu, hyia yɛɛ adwene sɛ wɔbɛkɔ akɔhwɛ no na wɔakyekye ne werɛ.
12 ੧੨ ਜਦ ਉਨ੍ਹਾਂ ਨੇ ਦੂਰ ਤੋਂ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਅਤੇ ਉਸ ਨੂੰ ਨਾ ਪਛਾਣ ਸਕੇ, ਤਦ ਉਹ ਉੱਚੀ-ਉੱਚੀ ਰੋਣ ਲੱਗ ਪਏ ਅਤੇ ਦੁਖੀ ਹੋ ਕੇ ਆਪਣੇ-ਆਪਣੇ ਕੱਪੜੇ ਪਾੜ ਲਏ ਅਤੇ ਅਕਾਸ਼ ਵੱਲ ਉਡਾ ਕੇ ਆਪਣੇ ਸਿਰਾਂ ਉੱਤੇ ਸੁਆਹ ਪਾਈ।
Wɔhunuu Hiob firii akyiri no, wɔanhunu sɛ ɛyɛ ɔno; wɔhyɛɛ aseɛ twaa agyaadwoɔ, sunsuanee wɔn ntadeɛ mu, tuu mfuturo guu wɔn tiri so.
13 ੧੩ ਉਹ ਸੱਤ ਦਿਨ ਅਤੇ ਸੱਤ ਰਾਤ ਜ਼ਮੀਨ ਉੱਤੇ ਉਸ ਦੇ ਨਾਲ ਬੈਠੇ ਰਹੇ, ਪਰ ਕਿਸੇ ਨੇ ਉਹ ਦੇ ਨਾਲ ਗੱਲ ਨਾ ਕੀਤੀ ਕਿਉਂ ਜੋ ਉਨ੍ਹਾਂ ਨੇ ਵੇਖਿਆ ਕਿ ਉਹ ਦੀ ਪੀੜ ਡਾਢੀ ਸੀ।
Na wɔne no tenaa fam nnanson, awia ne anadwo. Na obiara ankasa, ɛfiri sɛ, wɔhunuu sɛ nʼamanehunu no nyɛ asɛmwa.