< ਅੱਯੂਬ 20 >

1 ਤਦ ਸੋਫ਼ਰ ਨਅਮਾਤੀ ਨੇ ਉੱਤਰ ਦੇ ਕੇ ਆਖਿਆ,
فَأَجَابَ صُوفَرُ النَّعْمَاتِيُّ:١
2 “ਮੇਰੀਆਂ ਬੇਚੈਨ ਸੋਚਾਂ ਮੈਨੂੰ ਜਵਾਬ ਦੇਣ ਲਈ ਮਜ਼ਬੂਰ ਕਰਦੀਆਂ ਹਨ।
«إِنَّ خَوَاطِرِي، مِنْ جَرَّاءِ كَلامِكَ، تَحْفِزُنِي لِلْكَلامِ وَتُثِيرُنِي لِلرَّدِّ عَلَيْكَ.٢
3 ਮੈਂ ਉਹ ਝਿੜਕੀ ਸੁਣਦਾ ਜੋ ਮੈਨੂੰ ਸ਼ਰਮਿੰਦਾ ਕਰਦੀ ਹੈ, ਅਤੇ ਮੇਰਾ ਆਤਮਾ ਆਪਣੀ ਸਮਝ ਅਨੁਸਾਰ ਮੈਨੂੰ ਉੱਤਰ ਦਿੰਦਾ ਹੈ।
سَمِعْتُ تَوْبِيخاً يُعَيِّرُنِي، وَأَجَابَنِي رُوحٌ مِنْ فِطْنَتِي.٣
4 “ਕੀ ਤੂੰ ਇਹ ਮੁੱਢ ਤੋਂ ਨਹੀਂ ਜਾਣਦਾ, ਜਦ ਤੋਂ ਆਦਮੀ ਧਰਤੀ ਉੱਤੇ ਰੱਖਿਆ ਗਿਆ,
أَمَا عَلِمْتَ هَذَا مُنْذُ الْقِدَمِ، مُنْذُ أَنْ خُلِقَ الإِنْسَانُ عَلَى الأَرْضِ،٤
5 ਕਿ ਦੁਸ਼ਟਾਂ ਦਾ ਜੈਕਾਰਾ ਥੋੜ੍ਹੇ ਚਿਰ ਲਈ ਹੈ, ਅਤੇ ਕੁਧਰਮੀਆਂ ਦਾ ਅਨੰਦ ਇੱਕ ਪਲ ਦਾ ਹੈ?
أَنَّ طَرَبَ الشِّرِّيرِ إِلَى حِينٍ، وَأَنَّ فَرَحَ الْفَاجِرِ إِلَى لَحْظَةٍ؟٥
6 ਜੇ ਉਹ ਦੀ ਉਚਿਆਈ ਅਕਾਸ਼ ਤੱਕ ਵੀ ਪਹੁੰਚੇ, ਅਤੇ ਉਹ ਦਾ ਸਿਰ ਬੱਦਲਾਂ ਨੂੰ ਜਾ ਲੱਗੇ,
مَهْمَا بَلَغَتْ كِبْرِيَاؤُهُ السَّمَاوَاتِ وَمَسَّتْ هَامَتُهُ الْغَمَامَ،٦
7 ਤਾਂ ਵੀ ਉਹ ਧੂੜ੍ਹ ਵਾਂਗੂੰ ਸਦਾ ਲਈ ਨਾਸ ਹੋ ਜਾਵੇਗਾ, ਉਹ ਦੇ ਵੇਖਣ ਵਾਲੇ ਆਖਣਗੇ, ਉਹ ਕਿੱਥੇ ਹੈ?
فَإِنَّهُ سَيَبِيدُ كَبِرَازِهِ، فَيَتَسَاءَلُ الَّذِينَ يَعْرِفُونَهُ، مُنْدَهِشِينَ: أَيْنَ هُوَ؟٧
8 ਉਹ ਸੁਫ਼ਨੇ ਵਾਂਗੂੰ ਉੱਡ ਜਾਵੇਗਾ, ਅਤੇ ਨਾ ਲੱਭੇਗਾ ਅਤੇ ਰਾਤ ਨੂੰ ਵੇਖੇ ਦਰਸ਼ਣ ਵਾਂਗੂੰ ਨਾ ਰਹੇਗਾ।
يَتَلاشَى كَحُلْمٍ وَلا يَبْقَى مِنْهُ أَثَرٌ، وَيَضْمَحِلُّ كَرُؤْيَا اللَّيْلِ،٨
9 ਜਿਹੜੀ ਅੱਖ ਨੇ ਉਸ ਨੂੰ ਵੇਖਿਆ ਉਹ ਫੇਰ ਨਹੀਂ ਵੇਖੇਗੀ, ਅਤੇ ਉਸ ਦੇ ਥਾਂ ਤੇ ਉਸ ਦਾ ਕੁਝ ਪਤਾ ਨਾ ਰਹੇਗਾ,
وَالْعَيْنُ الَّتِي أَبْصَرَتْهُ لَا تَعُودُ تَرَاهُ ثَانِيَةً، وَلا يُعَايِنُهُ مَكَانُهُ فِيمَا بَعْدُ.٩
10 ੧੦ ਉਹ ਦੇ ਬੱਚੇ ਕੰਗਾਲਾਂ ਤੋਂ ਮਦਦ ਮੰਗਣਗੇ, ਅਤੇ ਉਹ ਦੇ ਬੱਚੇ ਉਹ ਦਾ ਮਾਲ-ਧਨ ਮੋੜਨਗੇ।
يَسْتَجْدِي أَوْلادُهُ مِنَ الْفُقَرَاءِ، وَتَرُدُّ يَدَاهُ ثَرْوَتَهُ المَسْلُوبَةَ.١٠
11 ੧੧ ਉਹ ਦੀਆਂ ਹੱਡੀਆਂ ਜੁਆਨੀ ਦੇ ਬਲ ਨਾਲ ਭਰੀਆਂ ਹੋਈਆਂ ਤਾਂ ਹਨ, ਪਰ ਉਹ ਉਸ ਦੇ ਨਾਲ ਮਿੱਟੀ ਵਿੱਚ ਰਲ ਜਾਵੇਗਾ।
حَيَوِيَّةُ عِظَامِهِ تُدْفَنُ فِي عِزِّ قُوَّتِهِ،١١
12 ੧੨ “ਭਾਵੇਂ ਬੁਰਿਆਈ ਉਹ ਦੇ ਮੂੰਹ ਵਿੱਚ ਮਿੱਠੀ ਲੱਗੇ, ਅਤੇ ਉਹ ਆਪਣੀ ਜੀਭ ਦੇ ਹੇਠ ਉਹ ਨੂੰ ਲੁਕਾਵੇ,
يَتَذَوَّقُ الشَّرَّ فَيَحْلُو فِي فَمِهِ، فَيُبْقِيهِ تَحْتَ لِسَانِهِ،١٢
13 ੧੩ ਭਾਵੇਂ ਉਹ ਉਸ ਨੂੰ ਬਚਾ ਰੱਖੇ ਅਤੇ ਛੱਡੇ ਨਾ, ਅਤੇ ਆਪਣੇ ਸੰਘ ਵਿੱਚ ਦਬਾ ਕੇ ਰੱਖੇ,
وَيَمْقُتُ أَنْ يَقْذِفَهُ، بَلْ يَدَّخِرُهُ فِي فَمِهِ!١٣
14 ੧੪ ਤਾਂ ਵੀ ਉਹ ਦੀ ਰੋਟੀ ਉਹ ਦੀਆਂ ਆਂਦਰਾਂ ਵਿੱਚ ਪਲਟ ਜਾਂਦੀ ਹੈ, ਉਹ ਉਸ ਦੇ ਅੰਦਰ ਸੱਪਾਂ ਦਾ ਜ਼ਹਿਰ ਹੋ ਜਾਂਦੀ ਹੈ।
فَيَتَحَوَّلُ طَعَامُهُ فِي أَمْعَائِهِ إِلَى مَرَارَةٍ كَالسُّمُومِ.١٤
15 ੧੫ ਉਹ ਦੌਲਤ ਨੂੰ ਨਿਗਲ ਤਾਂ ਗਿਆ ਹੈ ਪਰ ਉਹ ਨੂੰ ਫਿਰ ਉਗਲੇਗਾ, ਪਰਮੇਸ਼ੁਰ ਉਹ ਨੂੰ ਉਸ ਦੇ ਢਿੱਡ ਵਿੱਚੋਂ ਕੱਢ ਲਵੇਗਾ।
وَيَتَقَيَّأُ مَا ابْتَلَعَهُ مِنْ أَمْوَالٍ، وَيَسْتَخْرِجُهَا اللهُ مِنْ جَوْفِهِ.١٥
16 ੧੬ ਉਹ ਨਾਗਾਂ ਦਾ ਵਿਸ ਚੂਸੇਗਾ, ਸੱਪ ਦਾ ਡੰਗ ਉਹ ਨੂੰ ਮਾਰ ਸੁੱਟੇਗਾ!
لَقَدْ رَضَعَ سُمَّ الصِّلِّ، فَقَتَلَهُ لِسَانُ الأَفْعَى.١٦
17 ੧੭ ਉਹ ਨਦੀਆਂ ਨੂੰ ਨਾ ਵੇਖੇਗਾ ਅਰਥਾਤ ਸ਼ਹਿਦ ਅਤੇ ਦਹੀਂ ਦੀਆਂ ਵਗਦੀਆਂ ਨਦੀਆਂ ਨੂੰ।
لَنْ تَكْتَحِلَ عَيْنَاهُ بِمَرْأَى الأَنْهَارِ الْجَارِيَةِ، وَلا بِالْجَدَاوِلِ الْفَيَّاضَةِ بِالْعَسَلِ وَالزُّبْدِ.١٧
18 ੧੮ ਉਹ ਆਪਣੀ ਕਸ਼ਟ ਨਾਲ ਕੀਤੀ ਹੋਈ ਕਮਾਈ ਨੂੰ ਮੋੜ ਦੇਵੇਗਾ ਪਰ ਆਪ ਉਸ ਨੂੰ ਨਹੀਂ ਨਿਗਲੇਗਾ, ਉਹ ਆਪਣੇ ਲੈਣ-ਦੇਣ ਦੇ ਲਾਭ ਦੇ ਅਨੁਸਾਰ ਖੁਸ਼ੀ ਨਾ ਮਨਾਏਗਾ,
يَرُدُّ ثِمَارَ تَعَبِهِ وَلا يَبْلَعُهُ وَلا يَسْتَمْتِعُ بِكَسْبِ تِجَارَتِهِ.١٨
19 ੧੯ ਕਿਉਂ ਜੋ ਉਸ ਨੇ ਗਰੀਬਾਂ ਨੂੰ ਦਬਾਇਆ ਅਤੇ ਤਿਆਗ ਦਿੱਤਾ, ਉਸ ਨੇ ਘਰਾਂ ਨੂੰ ਖੋਹ ਲਿਆ ਜਿਹੜੇ ਉਸ ਨੇ ਨਹੀਂ ਉਸਾਰੇ।
لأَنَّهُ هَضَمَ حَقَّ الْفُقَرَاءِ وَخَذَلَهُمْ وَسَلَبَ بُيُوتاً لَمْ يَبْنِهَا.١٩
20 ੨੦ “ਕਿਉਂ ਜੋ ਲਾਲਸਾ ਦੇ ਕਾਰਨ ਉਸ ਨੇ ਆਪਣੇ ਅੰਦਰ ਸ਼ਾਂਤੀ ਨਾ ਜਾਣੀ, ਇਸ ਲਈ ਉਹ ਆਪਣੀਆਂ ਮਨ ਭਾਉਣੀਆਂ ਚੀਜ਼ਾਂ ਨਾ ਬਚਾ ਸਕੇਗਾ।
وَإِذْ لَا يَعْرِفُ طَمَعُهُ قَنَاعَةً، فَإِنَّهُ لَنْ يَدَّخِرَ شَيْئاً يَسْتَمْتِعُ بِهِ.٢٠
21 ੨੧ ਕੋਈ ਵੀ ਚੀਜ਼ ਉਸ ਦੇ ਨਿਗਲਣ ਤੋਂ ਬਾਕੀ ਨਾ ਬਚੀ, ਇਸ ਕਾਰਨ ਉਹ ਦੀ ਖੁਸ਼ਹਾਲੀ ਬਣੀ ਨਾ ਰਹੇਗੀ।
لَمْ يُبْقِ نَهَمُهُ عَلَى شَيْءٍ، لِذَلِكَ لَنْ يَدُومَ خَيْرُهُ.٢١
22 ੨੨ ਉਹ ਆਪਣੀ ਭਰਪੂਰੀ ਦੀ ਬਹੁਤਾਇਤ ਵਿੱਚ ਵੀ ਲੋੜਵੰਦ ਰਹੇਗਾ, ਤਦ ਹਰੇਕ ਦੁਖਿਆਰੇ ਦਾ ਹੱਥ ਉਹ ਦੇ ਉੱਤੇ ਆਵੇਗਾ।
فِي وَفْرَةِ سِعَتِهِ يُصِيبُهُ الضَّنْكُ، وَتَحُلُّ بِهِ أَقْسَى الْكَوَارِثِ.٢٢
23 ੨੩ ਜਦ ਉਹ ਆਪਣਾ ਪੇਟ ਭਰਨ ਨੂੰ ਹੋਵੇ ਤਦ ਪਰਮੇਸ਼ੁਰ ਆਪਣਾ ਕਹਿਰ ਉਸ ਉੱਤੇ ਘੱਲੇਗਾ ਅਤੇ ਉਹ ਦੇ ਰੋਟੀ ਖਾਣ ਦੇ ਵੇਲੇ ਉਹ ਉਸ ਉੱਤੇ ਆ ਪਵੇਗਾ।
وَعِنْدَمَا يَمْلأُ بَطْنَهُ يَنْفُثُ عَلَيْهِ اللهُ غَضَبَهُ الْحَارِقَ وَيُمْطِرُهُ عَلَيْهِ طَعَاماً لَهُ.٢٣
24 ੨੪ ਉਹ ਲੋਹੇ ਦੇ ਹਥਿਆਰ ਤੋਂ ਭੱਜੇਗਾ ਅਤੇ ਪਿੱਤਲ ਦਾ ਧਣੁੱਖ ਉਹ ਨੂੰ ਵਿੰਨ੍ਹ ਸੁੱਟੇਗਾ,
إِنْ فَرَّ مِنْ آلَةِ حَرْبٍ مِنْ حَدِيدٍ، تَخْتَرِقْهُ قَوْسُ النُّحَاسِ.٢٤
25 ੨੫ ਉਹ ਉਸ ਤੀਰ ਨੂੰ ਬਾਹਰ ਖਿੱਚਦਾ ਅਤੇ ਉਹ ਉਸ ਦੇ ਸਰੀਰ ਵਿੱਚੋਂ ਬਾਹਰ ਆਉਂਦਾ ਹੈ, ਤਦ ਉਹ ਦੀ ਚਮਕਦੀ ਹੋਈ ਨੋਕ ਉਹ ਦੇ ਪਿੱਤੇ ਵਿੱਚੋਂ ਨਿੱਕਲੇਗੀ, ਅਤੇ ਭੈਅ ਉਸ ਦੇ ਉੱਤੇ ਆ ਪਵੇਗਾ।
اخْتَرَقَتْهُ عَمِيقاً وَخَرَجَتْ مِنْ جَسَدِهِ، وَنَفَذَ حَدُّهَا اللّامِعُ مِنْ مَرَارَتِهِ، وَحَلَّ بِهِ رُعْبٌ.٢٥
26 ੨੬ ਉਸ ਦੇ ਖ਼ਜ਼ਾਨਿਆਂ ਉੱਤੇ ਘੁੱਪ ਹਨ੍ਹੇਰਾ ਛਾ ਜਾਵੇਗਾ, ਅਣਸੁਲਗੀ ਅੱਗ ਉਹ ਨੂੰ ਭਸਮ ਕਰੇਗੀ, ਜੋ ਕੁਝ ਉਹ ਦੇ ਤੰਬੂ ਵਿੱਚ ਬਾਕੀ ਹੈ, ਉਸ ਨੂੰ ਵੀ ਭਸਮ ਕਰ ਦੇਵੇਗੀ!
كُلُّ ظُلْمَةٍ تَتَرَبَّصُ بِذَخَائِرِهِ، وَتَأْكُلُهُ نَارٌ لَمْ تُنْفَخْ، وَتَلْتَهِمُ مَا بَقِيَ مِنْ خَيْمَتِهِ.٢٦
27 ੨੭ ਅਕਾਸ਼ ਉਹ ਦੀ ਬਦੀ ਨੂੰ ਪਰਗਟ ਕਰੇਗਾ, ਅਤੇ ਧਰਤੀ ਉਹ ਦੇ ਵਿਰੁੱਧ ਖੜ੍ਹੀ ਹੋਵੇਗੀ।
تَفْضَحُ السَّمَاوَاتُ إِثْمَهُ، وَتَتَمَرَّدُ الأَرْضُ عَلَيْهِ،٢٧
28 ੨੮ ਉਹ ਦੇ ਘਰ ਦਾ ਮਾਲ ਰੁੜ੍ਹ ਜਾਵੇਗਾ, ਪਰਮੇਸ਼ੁਰ ਦੇ ਕ੍ਰੋਧ ਦੇ ਦਿਨ ਵਿੱਚ ਉਹ ਵਗ ਜਾਵੇਗਾ,
تَفْنَى مُدَّخَرَاتُ بَيْتِهِ وَتحْتَرِقُ فِي يَوْمِ غَضَبِ الرَّبِّ.٢٨
29 ੨੯ ਪਰਮੇਸ਼ੁਰ ਵੱਲੋਂ ਦੁਸ਼ਟ ਮਨੁੱਖ ਦਾ ਇਹੋ ਹੀ ਹਿੱਸਾ ਹੈ, ਇਹ ਪਰਮੇਸ਼ੁਰ ਵੱਲੋਂ ਉਹ ਦੇ ਲਈ ਨਿਯੁਕਤ ਕੀਤੀ ਹੋਈ ਮਿਰਾਸ ਹੈ!”
هَذَا هُوَ الْمَصِيرُ الَّذِي يُعِدُّهُ اللهُ للأَشْرَارِ، وَالْمِيرَاثُ الَّذِي كَتَبَهُ اللهُ لَهُمْ».٢٩

< ਅੱਯੂਬ 20 >