< ਅੱਯੂਬ 20 >

1 ਤਦ ਸੋਫ਼ਰ ਨਅਮਾਤੀ ਨੇ ਉੱਤਰ ਦੇ ਕੇ ਆਖਿਆ,
آنگاه صوفر نعماتی پاسخ داد:
2 “ਮੇਰੀਆਂ ਬੇਚੈਨ ਸੋਚਾਂ ਮੈਨੂੰ ਜਵਾਬ ਦੇਣ ਲਈ ਮਜ਼ਬੂਰ ਕਰਦੀਆਂ ਹਨ।
ای ایوب، بیش از این نمی‌توانم حرفهای تو را تحمل کنم و مجبورم جوابت را بدهم.
3 ਮੈਂ ਉਹ ਝਿੜਕੀ ਸੁਣਦਾ ਜੋ ਮੈਨੂੰ ਸ਼ਰਮਿੰਦਾ ਕਰਦੀ ਹੈ, ਅਤੇ ਮੇਰਾ ਆਤਮਾ ਆਪਣੀ ਸਮਝ ਅਨੁਸਾਰ ਮੈਨੂੰ ਉੱਤਰ ਦਿੰਦਾ ਹੈ।
توهین‌هایت را تحمل کرده‌ام اما الان مجبورم پاسخ تو را بدهم.
4 “ਕੀ ਤੂੰ ਇਹ ਮੁੱਢ ਤੋਂ ਨਹੀਂ ਜਾਣਦਾ, ਜਦ ਤੋਂ ਆਦਮੀ ਧਰਤੀ ਉੱਤੇ ਰੱਖਿਆ ਗਿਆ,
مگر نمی‌دانی که از دوران قدیم که انسان بر زمین قرار داده شد خوشبختی شریران همیشه زودگذر بوده است؟
5 ਕਿ ਦੁਸ਼ਟਾਂ ਦਾ ਜੈਕਾਰਾ ਥੋੜ੍ਹੇ ਚਿਰ ਲਈ ਹੈ, ਅਤੇ ਕੁਧਰਮੀਆਂ ਦਾ ਅਨੰਦ ਇੱਕ ਪਲ ਦਾ ਹੈ?
6 ਜੇ ਉਹ ਦੀ ਉਚਿਆਈ ਅਕਾਸ਼ ਤੱਕ ਵੀ ਪਹੁੰਚੇ, ਅਤੇ ਉਹ ਦਾ ਸਿਰ ਬੱਦਲਾਂ ਨੂੰ ਜਾ ਲੱਗੇ,
اگرچه مرد بدکار سرافراز گردد و شوکتش سر به فلک کشد،
7 ਤਾਂ ਵੀ ਉਹ ਧੂੜ੍ਹ ਵਾਂਗੂੰ ਸਦਾ ਲਈ ਨਾਸ ਹੋ ਜਾਵੇਗਾ, ਉਹ ਦੇ ਵੇਖਣ ਵਾਲੇ ਆਖਣਗੇ, ਉਹ ਕਿੱਥੇ ਹੈ?
ولی به‌زودی مثل فضله به دور انداخته شده، نابود خواهد گردید و کسانی که او را می‌شناختند حیران شده، خواهند گفت که او چه شد؟
8 ਉਹ ਸੁਫ਼ਨੇ ਵਾਂਗੂੰ ਉੱਡ ਜਾਵੇਗਾ, ਅਤੇ ਨਾ ਲੱਭੇਗਾ ਅਤੇ ਰਾਤ ਨੂੰ ਵੇਖੇ ਦਰਸ਼ਣ ਵਾਂਗੂੰ ਨਾ ਰਹੇਗਾ।
او همچون یک رؤیا محو خواهد شد.
9 ਜਿਹੜੀ ਅੱਖ ਨੇ ਉਸ ਨੂੰ ਵੇਖਿਆ ਉਹ ਫੇਰ ਨਹੀਂ ਵੇਖੇਗੀ, ਅਤੇ ਉਸ ਦੇ ਥਾਂ ਤੇ ਉਸ ਦਾ ਕੁਝ ਪਤਾ ਨਾ ਰਹੇਗਾ,
دیگر هرگز نه دوستانش او را خواهند دید و نه خانواده‌اش.
10 ੧੦ ਉਹ ਦੇ ਬੱਚੇ ਕੰਗਾਲਾਂ ਤੋਂ ਮਦਦ ਮੰਗਣਗੇ, ਅਤੇ ਉਹ ਦੇ ਬੱਚੇ ਉਹ ਦਾ ਮਾਲ-ਧਨ ਮੋੜਨਗੇ।
فرزندانش از فقیران گدایی خواهند کرد و با زحمت و مشقت قرضهای پدرشان را خواهند پرداخت.
11 ੧੧ ਉਹ ਦੀਆਂ ਹੱਡੀਆਂ ਜੁਆਨੀ ਦੇ ਬਲ ਨਾਲ ਭਰੀਆਂ ਹੋਈਆਂ ਤਾਂ ਹਨ, ਪਰ ਉਹ ਉਸ ਦੇ ਨਾਲ ਮਿੱਟੀ ਵਿੱਚ ਰਲ ਜਾਵੇਗਾ।
هنوز به پیری نرسیده، خواهد مرد و استخوانهایش در خاک خواهد پوسید.
12 ੧੨ “ਭਾਵੇਂ ਬੁਰਿਆਈ ਉਹ ਦੇ ਮੂੰਹ ਵਿੱਚ ਮਿੱਠੀ ਲੱਗੇ, ਅਤੇ ਉਹ ਆਪਣੀ ਜੀਭ ਦੇ ਹੇਠ ਉਹ ਨੂੰ ਲੁਕਾਵੇ,
او از طعم شرارت لذت می‌برد و آن را در دهان خود نگه داشته، مزه‌مزه می‌کند.
13 ੧੩ ਭਾਵੇਂ ਉਹ ਉਸ ਨੂੰ ਬਚਾ ਰੱਖੇ ਅਤੇ ਛੱਡੇ ਨਾ, ਅਤੇ ਆਪਣੇ ਸੰਘ ਵਿੱਚ ਦਬਾ ਕੇ ਰੱਖੇ,
14 ੧੪ ਤਾਂ ਵੀ ਉਹ ਦੀ ਰੋਟੀ ਉਹ ਦੀਆਂ ਆਂਦਰਾਂ ਵਿੱਚ ਪਲਟ ਜਾਂਦੀ ਹੈ, ਉਹ ਉਸ ਦੇ ਅੰਦਰ ਸੱਪਾਂ ਦਾ ਜ਼ਹਿਰ ਹੋ ਜਾਂਦੀ ਹੈ।
اما آنچه که خورده است در معده‌اش ترش می‌شود، و در شکمش به زهرِ مار تبدیل می‌گردد.
15 ੧੫ ਉਹ ਦੌਲਤ ਨੂੰ ਨਿਗਲ ਤਾਂ ਗਿਆ ਹੈ ਪਰ ਉਹ ਨੂੰ ਫਿਰ ਉਗਲੇਗਾ, ਪਰਮੇਸ਼ੁਰ ਉਹ ਨੂੰ ਉਸ ਦੇ ਢਿੱਡ ਵਿੱਚੋਂ ਕੱਢ ਲਵੇਗਾ।
ثروتی را که بلعیده، قی خواهد کرد؛ خدا آن را از شکمش بیرون خواهد کشید.
16 ੧੬ ਉਹ ਨਾਗਾਂ ਦਾ ਵਿਸ ਚੂਸੇਗਾ, ਸੱਪ ਦਾ ਡੰਗ ਉਹ ਨੂੰ ਮਾਰ ਸੁੱਟੇਗਾ!
آنچه خورده است مانند زهر مار تلخ شده، طعم مرگ خواهد داشت.
17 ੧੭ ਉਹ ਨਦੀਆਂ ਨੂੰ ਨਾ ਵੇਖੇਗਾ ਅਰਥਾਤ ਸ਼ਹਿਦ ਅਤੇ ਦਹੀਂ ਦੀਆਂ ਵਗਦੀਆਂ ਨਦੀਆਂ ਨੂੰ।
او دیگر از نهرهای روغن زیتون، شیر و عسل لذت نخواهد برد.
18 ੧੮ ਉਹ ਆਪਣੀ ਕਸ਼ਟ ਨਾਲ ਕੀਤੀ ਹੋਈ ਕਮਾਈ ਨੂੰ ਮੋੜ ਦੇਵੇਗਾ ਪਰ ਆਪ ਉਸ ਨੂੰ ਨਹੀਂ ਨਿਗਲੇਗਾ, ਉਹ ਆਪਣੇ ਲੈਣ-ਦੇਣ ਦੇ ਲਾਭ ਦੇ ਅਨੁਸਾਰ ਖੁਸ਼ੀ ਨਾ ਮਨਾਏਗਾ,
زحماتش برای او ثمری نخواهد داشت و ثروتش باعث خوشی او نخواهد شد.
19 ੧੯ ਕਿਉਂ ਜੋ ਉਸ ਨੇ ਗਰੀਬਾਂ ਨੂੰ ਦਬਾਇਆ ਅਤੇ ਤਿਆਗ ਦਿੱਤਾ, ਉਸ ਨੇ ਘਰਾਂ ਨੂੰ ਖੋਹ ਲਿਆ ਜਿਹੜੇ ਉਸ ਨੇ ਨਹੀਂ ਉਸਾਰੇ।
زیرا به فقرا ظلم کرده، آنها را از خانه و زندگیشان محروم ساخته است.
20 ੨੦ “ਕਿਉਂ ਜੋ ਲਾਲਸਾ ਦੇ ਕਾਰਨ ਉਸ ਨੇ ਆਪਣੇ ਅੰਦਰ ਸ਼ਾਂਤੀ ਨਾ ਜਾਣੀ, ਇਸ ਲਈ ਉਹ ਆਪਣੀਆਂ ਮਨ ਭਾਉਣੀਆਂ ਚੀਜ਼ਾਂ ਨਾ ਬਚਾ ਸਕੇਗਾ।
از آنچه با حرص و طمع به چنگ آورده است هرگز ارضا نخواهد شد،
21 ੨੧ ਕੋਈ ਵੀ ਚੀਜ਼ ਉਸ ਦੇ ਨਿਗਲਣ ਤੋਂ ਬਾਕੀ ਨਾ ਬਚੀ, ਇਸ ਕਾਰਨ ਉਹ ਦੀ ਖੁਸ਼ਹਾਲੀ ਬਣੀ ਨਾ ਰਹੇਗੀ।
و از آنچه با دزدی اندوخته است لذت نخواهد برد و کامیابی او دوام نخواهد داشت.
22 ੨੨ ਉਹ ਆਪਣੀ ਭਰਪੂਰੀ ਦੀ ਬਹੁਤਾਇਤ ਵਿੱਚ ਵੀ ਲੋੜਵੰਦ ਰਹੇਗਾ, ਤਦ ਹਰੇਕ ਦੁਖਿਆਰੇ ਦਾ ਹੱਥ ਉਹ ਦੇ ਉੱਤੇ ਆਵੇਗਾ।
وقتی به اوج کامیابی برسد بدبختی دامنگیر او خواهد شد.
23 ੨੩ ਜਦ ਉਹ ਆਪਣਾ ਪੇਟ ਭਰਨ ਨੂੰ ਹੋਵੇ ਤਦ ਪਰਮੇਸ਼ੁਰ ਆਪਣਾ ਕਹਿਰ ਉਸ ਉੱਤੇ ਘੱਲੇਗਾ ਅਤੇ ਉਹ ਦੇ ਰੋਟੀ ਖਾਣ ਦੇ ਵੇਲੇ ਉਹ ਉਸ ਉੱਤੇ ਆ ਪਵੇਗਾ।
هنگامی که او می‌خورد و شکم خود را پر می‌کند، خدا خشم خود را بر او نازل خواهد کرد.
24 ੨੪ ਉਹ ਲੋਹੇ ਦੇ ਹਥਿਆਰ ਤੋਂ ਭੱਜੇਗਾ ਅਤੇ ਪਿੱਤਲ ਦਾ ਧਣੁੱਖ ਉਹ ਨੂੰ ਵਿੰਨ੍ਹ ਸੁੱਟੇਗਾ,
در حالی که می‌کوشد از شمشیر آهنین فرار کند، تیری از کمانی مفرغین رها شده، در بدن او فرو خواهد رفت.
25 ੨੫ ਉਹ ਉਸ ਤੀਰ ਨੂੰ ਬਾਹਰ ਖਿੱਚਦਾ ਅਤੇ ਉਹ ਉਸ ਦੇ ਸਰੀਰ ਵਿੱਚੋਂ ਬਾਹਰ ਆਉਂਦਾ ਹੈ, ਤਦ ਉਹ ਦੀ ਚਮਕਦੀ ਹੋਈ ਨੋਕ ਉਹ ਦੇ ਪਿੱਤੇ ਵਿੱਚੋਂ ਨਿੱਕਲੇਗੀ, ਅਤੇ ਭੈਅ ਉਸ ਦੇ ਉੱਤੇ ਆ ਪਵੇਗਾ।
هنگامی که تیر را از بدنش بیرون می‌کشد نوک براق آن جگرش را پاره خواهد کرد و وحشت مرگ بر او چیره خواهد شد.
26 ੨੬ ਉਸ ਦੇ ਖ਼ਜ਼ਾਨਿਆਂ ਉੱਤੇ ਘੁੱਪ ਹਨ੍ਹੇਰਾ ਛਾ ਜਾਵੇਗਾ, ਅਣਸੁਲਗੀ ਅੱਗ ਉਹ ਨੂੰ ਭਸਮ ਕਰੇਗੀ, ਜੋ ਕੁਝ ਉਹ ਦੇ ਤੰਬੂ ਵਿੱਚ ਬਾਕੀ ਹੈ, ਉਸ ਨੂੰ ਵੀ ਭਸਮ ਕਰ ਦੇਵੇਗੀ!
دارایی او نابود خواهد شد و آتشی ناگهانی به اموالش خواهد افتاد و آنچه را که برایش باقی مانده است خواهد بلعید.
27 ੨੭ ਅਕਾਸ਼ ਉਹ ਦੀ ਬਦੀ ਨੂੰ ਪਰਗਟ ਕਰੇਗਾ, ਅਤੇ ਧਰਤੀ ਉਹ ਦੇ ਵਿਰੁੱਧ ਖੜ੍ਹੀ ਹੋਵੇਗੀ।
آسمانها گناهان او را آشکار خواهند ساخت و زمین علیه او شهادت خواهد داد.
28 ੨੮ ਉਹ ਦੇ ਘਰ ਦਾ ਮਾਲ ਰੁੜ੍ਹ ਜਾਵੇਗਾ, ਪਰਮੇਸ਼ੁਰ ਦੇ ਕ੍ਰੋਧ ਦੇ ਦਿਨ ਵਿੱਚ ਉਹ ਵਗ ਜਾਵੇਗਾ,
مال و ثروتش در اثر خشم خدا نابود خواهد گردید.
29 ੨੯ ਪਰਮੇਸ਼ੁਰ ਵੱਲੋਂ ਦੁਸ਼ਟ ਮਨੁੱਖ ਦਾ ਇਹੋ ਹੀ ਹਿੱਸਾ ਹੈ, ਇਹ ਪਰਮੇਸ਼ੁਰ ਵੱਲੋਂ ਉਹ ਦੇ ਲਈ ਨਿਯੁਕਤ ਕੀਤੀ ਹੋਈ ਮਿਰਾਸ ਹੈ!”
این است سرنوشتی که خدای قادر مطلق برای بدکاران تعیین کرده است.

< ਅੱਯੂਬ 20 >