< ਅੱਯੂਬ 21 >

1 ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ,
পরে ইয়োব উত্তর দিলেন:
2 “ਗੌਰ ਨਾਲ ਮੇਰੀ ਗੱਲ ਸੁਣੋ, ਅਤੇ ਇਹੋ ਤੁਹਾਡੀ ਤਸੱਲੀ ਹੋਵੇ।
“আমার কথা মন দিয়ে শোনো; এই হোক সেই সান্ত্বনা যা তোমরা আমাকে দিতে পারো।
3 ਮੈਨੂੰ ਥੋੜ੍ਹਾ ਸਹਿ ਲਓ ਤਾਂ ਜੋ ਮੈਂ ਬੋਲਾਂ, ਅਤੇ ਮੇਰੇ ਬੋਲਣ ਤੋਂ ਬਾਅਦ ਤੁਸੀਂ ਠੱਠਾ ਕਰਿਓ!
আমি কথা বলার সময় তোমরা একটু সহ্য করো, ও আমি কথা বলার পর, তোমরা আমাকে বিদ্রুপ কোরো।
4 “ਕੀ ਮੈਂ ਕਿਸੇ ਮਨੁੱਖ ਨੂੰ ਸ਼ਿਕਾਇਤ ਕਰਦਾ ਹਾਂ? ਫੇਰ ਮੇਰਾ ਆਤਮਾ ਬੇਚੈਨ ਕਿਉਂ ਨਾ ਹੋਵੇ?
“আমার অভিযোগ কি কোনও মানুষের বিরুদ্ধে? আমি কেন অধৈর্য হব না?
5 ਮੇਰੀ ਵੱਲ ਵੇਖੋ ਅਤੇ ਹੈਰਾਨ ਹੋ ਜਾਓ, ਅਤੇ ਆਪਣਾ ਹੱਥ ਆਪਣੇ ਮੂੰਹ ਤੇ ਰੱਖੋ।
আমার দিকে তাকাও ও তোমরা অবাক হয়ে যাবে; তোমাদের মুখে হাত চাপা দাও।
6 ਜਦ ਮੈਂ ਯਾਦ ਕਰਦਾ ਹਾਂ ਤਾਂ ਮੈਂ ਘਬਰਾ ਜਾਂਦਾ ਹਾਂ, ਅਤੇ ਕੰਬਣੀ ਮੇਰੇ ਸਰੀਰ ਨੂੰ ਫੜ੍ਹ ਲੈਂਦੀ ਹੈ!
একথা চিন্তা করে আমি আতঙ্কিত হয়ে যাই; আমার শরীর কেঁপে ওঠে।
7 ਦੁਸ਼ਟ ਕਿਉਂ ਜੀਉਂਦੇ ਰਹਿੰਦੇ ਹਨ, ਸਗੋਂ ਬੁੱਢੇ ਵੀ ਹੋ ਜਾਂਦੇ ਅਤੇ ਮਾਲ-ਧਨ ਵਿੱਚ ਵੀ ਬਲਵਾਨ ਹੋ ਜਾਂਦੇ ਹਨ?
দুষ্টেরা কেন বেঁচে থাকে, কেন তারা বৃদ্ধ হয় ও তাদের ক্ষমতা বাড়ে?
8 ਉਹਨਾਂ ਦਾ ਵੰਸ਼ ਉਹਨਾਂ ਦੇ ਸਨਮੁਖ, ਅਤੇ ਉਹਨਾਂ ਦੀ ਔਲਾਦ ਉਹਨਾਂ ਦੀਆਂ ਅੱਖਾਂ ਦੇ ਅੱਗੇ ਦ੍ਰਿੜ੍ਹ ਹੋ ਜਾਂਦੀ ਹੈ।
তাদের চারপাশে তারা তাদের সন্তানদের প্রতিষ্ঠিত হতে দেখে, তাদের চোখের সামনেই তাদের বংশধরেরা প্রতিষ্ঠিত হয়।
9 ਉਹਨਾਂ ਦੇ ਘਰ ਭੈਅ ਰਹਿਤ ਅਤੇ ਸਲਾਮਤ ਹਨ, ਅਤੇ ਪਰਮੇਸ਼ੁਰ ਦਾ ਡੰਡਾ ਉਹਨਾਂ ਨੂੰ ਨਹੀਂ ਪੈਂਦਾ।
তাদের ঘরগুলি নিরাপদ ও ভয়মুক্ত; ঈশ্বরের লাঠি তাদের উপরে পড়ে না।
10 ੧੦ ਉਹਨਾਂ ਦਾ ਸਾਨ੍ਹ ਗੱਭਣ ਕਰ ਦਿੰਦਾ ਹੈ ਅਤੇ ਨਾਕਾਮ ਨਹੀਂ ਹੁੰਦਾ, ਉਹਨਾਂ ਦੀਆਂ ਗਾਂਵਾਂ ਸੂੰਦੀਆਂ ਹਨ ਅਤੇ ਉਹਨਾਂ ਦਾ ਗਰਭ ਨਹੀਂ ਡਿੱਗਦਾ।
তাদের ষাঁড়গুলি বংশবৃদ্ধি করতে ব্যর্থ হয় না; তাদের গাভীগুলি বাছুরের জন্ম দেয় ও তাদের গর্ভস্রাব হয় না।
11 ੧੧ ਉਹ ਆਪਣੇ ਨਿਆਣੇ ਇੱਜੜ ਵਾਂਗੂੰ ਬਾਹਰ ਘੱਲਦੇ ਹਨ, ਅਤੇ ਉਹਨਾਂ ਦੇ ਬੱਚੇ ਨੱਚਦੇ ਹਨ।
তারা তাদের সন্তানদের মেষপালের মতো বাইরে পাঠায়; তাদের শিশুসন্তানেরা নেচে বেড়ায়।
12 ੧੨ ਉਹ ਡੱਫ਼ ਤੇ ਬਰਬਤ ਨਾਲ ਗਾਉਂਦੇ ਹਨ, ਅਤੇ ਬੀਨ ਦੀ ਅਵਾਜ਼ ਨਾਲ ਖੁਸ਼ੀ ਮਨਾਉਂਦੇ ਹਨ।
তারা খঞ্জনি ও বীণা বাজিয়ে গান গায়; তারা বাঁশির সুরে মাতোয়ারা হয়।
13 ੧੩ ਉਹ ਆਪਣੇ ਦਿਨ ਸੁੱਖ ਨਾਲ ਕੱਟਦੇ ਹਨ, ਪਰ ਇੱਕ ਪਲ ਵਿੱਚ ਹੀ ਸ਼ਾਂਤੀ ਨਾਲ ਅਧੋਲੋਕ ਨੂੰ ਉਤਰ ਜਾਂਦੇ ਹਨ! (Sheol h7585)
সমৃদ্ধশালী হয়ে দিনযাপন করে ও শান্তিতে কবরে চলে যায়। (Sheol h7585)
14 ੧੪ ਫੇਰ ਵੀ ਉਹ ਪਰਮੇਸ਼ੁਰ ਨੂੰ ਆਖਦੇ ਹਨ, ਸਾਥੋਂ ਦੂਰ ਹੋ, ਅਸੀਂ ਤੇਰੇ ਰਾਹਾਂ ਨੂੰ ਜਾਣਨਾ ਨਹੀਂ ਚਾਹੁੰਦੇ!
তবুও তারা ঈশ্বরকে বলে, ‘আমাদের ছেড়ে দাও! তোমার পথ জানার কোনো ইচ্ছাই আমাদের নেই।
15 ੧੫ ਸਰਬ ਸ਼ਕਤੀਮਾਨ ਕੌਣ ਹੈ ਜੋ ਅਸੀਂ ਉਹ ਦੀ ਉਪਾਸਨਾ ਕਰੀਏ, ਅਤੇ ਸਾਨੂੰ ਕੀ ਲਾਭ ਜੋ ਅਸੀਂ ਉਹ ਦੇ ਅੱਗੇ ਬੇਨਤੀ ਕਰੀਏ?
সর্বশক্তিমান কে, যে আমাদের তাঁর সেবা করতে হবে? তাঁর কাছে প্রার্থনা করে আমাদের কী লাভ হবে?’
16 ੧੬ ਵੇਖੋ, ਕੀ ਉਹਨਾਂ ਦੀ ਖੁਸ਼ਹਾਲੀ ਉਹਨਾਂ ਦੇ ਹੱਥ ਵਿੱਚ ਨਹੀਂ, ਦੁਸ਼ਟਾਂ ਦੀ ਸਲਾਹ ਮੈਥੋਂ ਦੂਰ ਹੀ ਰਹੇ।
কিন্তু তাদের শ্রীবৃদ্ধি তাদের নিজেদের হাতে নেই, তাই দুষ্টদের পরিকল্পনা থেকে আমি দূরে সরে দাঁড়াই।
17 ੧੭ “ਦੁਸ਼ਟਾਂ ਦਾ ਦੀਵਾ ਕਿੰਨੀ ਵਾਰੀ ਬੁੱਝ ਜਾਂਦਾ, ਅਤੇ ਉਹਨਾਂ ਦੀ ਬਿਪਤਾ ਉਹਨਾਂ ਉੱਤੇ ਆ ਪੈਂਦੀ ਹੈ, ਜਦ ਪਰਮੇਸ਼ੁਰ ਕ੍ਰੋਧ ਕਰਕੇ ਉਹਨਾਂ ਦੇ ਹਿੱਸੇ ਵਿੱਚ ਦੁੱਖ ਵੰਡਦਾ ਹੈ।
“তবুও দুষ্টদের প্রদীপ কতবার নিভে যায়? কতবার তাদের উপরে চরম দুর্দশা নেমে আসে, ক্রোধের বশবর্তী হয়ে ঈশ্বর তাদের এই পরিণতি ঘটান?
18 ੧੮ ਉਹ ਪੌਣ ਦੀ ਉਡਾਈ ਹੋਈ ਤੂੜੀ ਵਾਂਗੂੰ ਹਨ, ਅਤੇ ਕੱਖ ਵਾਂਗੂੰ ਹਨ, ਜਿਸ ਨੂੰ ਵਾਵਰੋਲਾ ਉਡਾ ਕੇ ਲੈ ਜਾਂਦਾ ਹੈ।
কতবার তারা বাতাসের সামনে পড়া খড়ের মতো, ও প্রবল বাতাস দ্বারা তুষের মতো উড়ে যায়?
19 ੧੯ ਤੁਸੀਂ ਆਖਦੇ ਹੋ, ਕਿ ਪਰਮੇਸ਼ੁਰ ਉਹ ਦੀ ਬਦੀ ਨੂੰ ਉਹ ਦੇ ਬੱਚਿਆਂ ਲਈ ਰੱਖ ਛੱਡਦਾ ਹੈ, ਉਹ ਹੀ ਉਸ ਦਾ ਬਦਲਾ ਉਹ ਨੂੰ ਦੇਵੇ ਜੋ ਉਹ ਜਾਣ ਲਵੇ।
বলা হয়, ‘দুষ্টদের প্রাপ্য শাস্তি ঈশ্বর তাদের সন্তানদের জন্য সংরক্ষিত করে রাখেন।’ তিনিই দুষ্টদের পাপের প্রতিফল দেন, যেন তারা নিজেরাই তা ভোগ করে!
20 ੨੦ ਉਹ ਦੀਆਂ ਅੱਖਾਂ ਆਪਣੀ ਹੀ ਬਰਬਾਦੀ ਨੂੰ ਵੇਖਣ, ਅਤੇ ਉਹ ਸਰਬ ਸ਼ਕਤੀਮਾਨ ਦੇ ਕ੍ਰੋਧ ਦੇ ਪਿਆਲੇ ਵਿੱਚੋਂ ਪੀਵੇ।
তাদের নিজেদের চোখই তাদের সর্বনাশ দেখুক; তারা সর্বশক্তিমানের ক্রোধ পান করুক।
21 ੨੧ ਉਹ ਨੂੰ ਆਪਣੇ ਬਾਅਦ ਆਪਣੇ ਘਰਾਣੇ ਲਈ ਕੀ ਖੁਸ਼ੀ ਹੁੰਦੀ ਹੈ, ਜਦੋਂ ਉਸ ਨੂੰ ਦਿੱਤੇ ਹੋਏ ਮਹੀਨਿਆਂ ਦੀ ਗਿਣਤੀ ਮੁੱਕ ਜਾਂਦੀ ਹੈ?
কারণ তাদের জন্য নির্ধারিত মাসগুলি শেষ হয়ে যাওয়ার পর তাদের ছেড়ে যাওয়া পরিবারগুলির কী হবে সে বিষয়ে তারা কি আদৌ চিন্তা করে?
22 ੨੨ “ਕੀ ਕੋਈ ਪਰਮੇਸ਼ੁਰ ਨੂੰ ਸਿੱਖਿਆ ਦੇਵੇਗਾ? ਉਹ ਤਾਂ ਉੱਚਿਆਂ-ਉੱਚਿਆਂ ਦਾ ਨਿਆਂ ਕਰਦਾ ਹੈ।
“কেউ কি ঈশ্বরকে জ্ঞান শিক্ষা দিতে পারে, যেহেতু তিনি উচ্চতমেরও বিচার করেন?
23 ੨੩ ਕੋਈ ਆਪਣੀ ਪੂਰੀ ਸ਼ਕਤੀ ਵਿੱਚ ਮਰ ਜਾਂਦਾ ਹੈ, ਜਦ ਉਸ ਨੂੰ ਚੈਨ ਸੀ ਅਤੇ ਉਸਦਾ ਸੁੱਖ ਸੰਪੂਰਨ ਸੀ।
কেউ কেউ পূর্ণ প্রাণশক্তি থাকাকালীনই মারা যায়, যখন সে পুরোপুরি নিরাপদ ও স্বচ্ছন্দে থাকে,
24 ੨੪ ਉਹ ਦੀਆਂ ਦੋਹਨੀਆਂ ਦੁੱਧ ਨਾਲ ਭਰੀਆਂ ਹੋਈਆਂ ਹਨ, ਅਤੇ ਉਹ ਦੀਆਂ ਹੱਡੀਆਂ ਦਾ ਗੁੱਦਾ ਤਰ ਰਹਿੰਦਾ ਹੈ,
তার শরীর যথেষ্ট পুষ্ট থাকে, অস্থিও মজ্জা-সমৃদ্ধ অবস্থায় থাকে।
25 ੨੫ ਅਤੇ ਕੋਈ ਆਪਣੀ ਜਾਨ ਦੀ ਕੁੜੱਤਣ ਵਿੱਚ ਮਰ ਜਾਂਦਾ, ਅਤੇ ਕੋਈ ਸੁੱਖ ਨਹੀਂ ਭੋਗਦਾ ਹੈ।
অন্য কেউ আবার প্রাণের তিক্ততা নিয়েই মারা যায়, কখনও ভালো কোনো কিছুর স্বাদ না পেয়েই মারা যায়।
26 ੨੬ ਉਹ ਦੋਵੇਂ ਮਿੱਟੀ ਵਿੱਚ ਮਿਲ ਜਾਂਦੇ ਹਨ, ਅਤੇ ਕੀੜੇ ਉਹਨਾਂ ਨੂੰ ਢੱਕ ਲੈਂਦੇ ਹਨ।
পাশাপাশিই তারা ধুলোয় পড়ে থাকে, ও কীটপতঙ্গ তাদের উভয়কেই ঢেকে রাখে।
27 ੨੭ “ਵੇਖੋ, ਮੈਂ ਤੁਹਾਡੇ ਖਿਆਲਾਂ ਨੂੰ ਜਾਣਦਾ ਹਾਂ, ਅਤੇ ਉਹਨਾਂ ਜੁਗਤੀਆਂ ਨੂੰ ਵੀ ਜਿਹਨਾਂ ਨਾਲ ਤੁਸੀਂ ਮੇਰੇ ਵਿਰੁੱਧ ਜ਼ੁਲਮ ਕਰਦੇ ਹੋ।
“আমি বেশ ভালোই জানি তোমরা কী ভাবছ, যেসব ফন্দি এঁটে তোমরা আমার প্রতি অন্যায় করবে, আমি সেগুলিও জানি।
28 ੨੮ ਤੁਸੀਂ ਤਾਂ ਕਹਿੰਦੇ ਹੋ ਪਤਵੰਤੇ ਦਾ ਘਰ ਕਿੱਥੇ ਹੈ, ਅਤੇ ਉਹ ਤੰਬੂ ਕਿੱਥੇ ਜਿਸ ਵਿੱਚ ਦੁਸ਼ਟ ਵੱਸਦੇ ਸਨ?
তোমরা বলছ, ‘সেই মহামান্যের বাড়িটি কোথায়, সেই তাঁবুগুলি কোথায়, যেখানে দুষ্টেরা বসবাস করত?’
29 ੨੯ ਕੀ ਤੁਸੀਂ ਕਦੀ ਰਾਹ ਚੱਲਣ ਵਾਲਿਆਂ ਕੋਲੋਂ ਨਹੀਂ ਪੁੱਛਿਆ, ਅਤੇ ਉਹਨਾਂ ਦੇ ਨਿਸ਼ਾਨਾਂ ਨੂੰ ਨਹੀਂ ਪਹਿਚਾਣਦੇ ਹੋ,
তোমরা কি কখনও পথিকদের জিজ্ঞাসা করোনি? তোমরা কি তাদের বিবরণ বিবেচনা করোনি—
30 ੩੦ ਭਈ ਬੁਰਿਆਰ ਤਾਂ ਬਿਪਤਾ ਦੇ ਦਿਨ ਲਈ ਰੱਖਿਆ ਜਾਂਦਾ ਹੈ, ਉਹ ਕਹਿਰ ਦੇ ਦਿਨ ਲਈ ਲਿਆਇਆ ਜਾਂਦਾ ਹੈ?
যে দুষ্টেরা চরম দুর্দশাময় দিনের হাত থেকে নিষ্কৃতি পায়, ক্রোধের দিনের হাত থেকেও তারা মুক্তি পায়?
31 ੩੧ ਕੌਣ ਉਹ ਦੇ ਰਾਹ ਨੂੰ ਉਹ ਦੇ ਸਨਮੁਖ ਦੱਸੇਗਾ, ਅਤੇ ਕੌਣ ਉਹ ਦੇ ਕੀਤੇ ਦਾ ਬਦਲਾ ਉਹ ਨੂੰ ਦੇਵੇਗਾ?
কে তাদের মুখের উপরে তাদের আচরণের নিন্দা করবে? কে তাদের কৃতকর্মের প্রতিফল তাদের দেবে?
32 ੩੨ ਉਹ ਕਬਰ ਵਿੱਚ ਪਹੁੰਚਾਇਆ ਜਾਂਦਾ ਹੈ, ਅਤੇ ਉਹ ਦੀ ਕਬਰ ਉੱਤੇ ਪਹਿਰਾ ਦਿੱਤਾ ਜਾਂਦਾ ਹੈ।
তাদের কবরে বয়ে নিয়ে যাওয়া হয়, ও তাদের সমাধিতে পাহারা বসানো হয়।
33 ੩੩ ਵਾਦੀ ਦੇ ਡਲੇ ਉਹ ਨੂੰ ਚੰਗੇ ਲੱਗਦੇ ਹਨ, ਜਿਵੇਂ ਉਸ ਤੋਂ ਪਹਿਲਾਂ ਅਣਗਿਣਤ ਲੋਕ ਜਾ ਚੁੱਕੇ ਹਨ, ਤਿਵੇਂ ਹੀ ਉਹ ਦੇ ਬਾਅਦ ਦੇ ਸਭ ਮਨੁੱਖ ਵੀ ਚਲੇ ਜਾਣਗੇ।
উপত্যকার মাটি তাদের কাছে মিষ্টি লাগে; প্রত্যেকে তাদের অনুগামী হয়, ও অসংখ্য জনতা তাদের আগে আগে যায়।
34 ੩੪ “ਫੇਰ ਤੁਸੀਂ ਮੈਨੂੰ ਫੋਕੀਆਂ ਤਸੱਲੀਆਂ ਕਿਉਂ ਦਿੰਦੇ ਹੋ, ਕਿਉਂ ਜੋ ਤੁਹਾਡੇ ਉੱਤਰਾਂ ਵਿੱਚ ਤਾਂ ਬੇਈਮਾਨੀ ਹੀ ਪਾਈ ਜਾਂਦੀ ਹੈ?”
“অতএব তোমরা কীভাবে তোমাদের আবোল-তাবোল কথা দিয়ে আমাকে সান্ত্বনা দেবে? তোমাদের উত্তরে মিথ্যাভাষণ ছাড়া আর কিছুই অবশিষ্ট নেই!”

< ਅੱਯੂਬ 21 >