< ਅੱਯੂਬ 21 >

1 ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ,
וַיַּעַן אִיּוֹב וַיֹּאמַֽר׃
2 “ਗੌਰ ਨਾਲ ਮੇਰੀ ਗੱਲ ਸੁਣੋ, ਅਤੇ ਇਹੋ ਤੁਹਾਡੀ ਤਸੱਲੀ ਹੋਵੇ।
שִׁמְעוּ שָׁמוֹעַ מִלָּתִי וּתְהִי־זֹאת תַּנְחוּמֹֽתֵיכֶֽם׃
3 ਮੈਨੂੰ ਥੋੜ੍ਹਾ ਸਹਿ ਲਓ ਤਾਂ ਜੋ ਮੈਂ ਬੋਲਾਂ, ਅਤੇ ਮੇਰੇ ਬੋਲਣ ਤੋਂ ਬਾਅਦ ਤੁਸੀਂ ਠੱਠਾ ਕਰਿਓ!
שָׂאוּנִי וְאָנֹכִי אֲדַבֵּר וְאַחַר דַּבְּרִי תַלְעִֽיג׃
4 “ਕੀ ਮੈਂ ਕਿਸੇ ਮਨੁੱਖ ਨੂੰ ਸ਼ਿਕਾਇਤ ਕਰਦਾ ਹਾਂ? ਫੇਰ ਮੇਰਾ ਆਤਮਾ ਬੇਚੈਨ ਕਿਉਂ ਨਾ ਹੋਵੇ?
הֶאָנֹכִי לְאָדָם שִׂיחִי וְאִם־מַדּוּעַ לֹֽא־תִקְצַר רוּחִֽי׃
5 ਮੇਰੀ ਵੱਲ ਵੇਖੋ ਅਤੇ ਹੈਰਾਨ ਹੋ ਜਾਓ, ਅਤੇ ਆਪਣਾ ਹੱਥ ਆਪਣੇ ਮੂੰਹ ਤੇ ਰੱਖੋ।
פְּנוּ־אֵלַי וְהָשַׁמּוּ וְשִׂימוּ יָד עַל־פֶּֽה׃
6 ਜਦ ਮੈਂ ਯਾਦ ਕਰਦਾ ਹਾਂ ਤਾਂ ਮੈਂ ਘਬਰਾ ਜਾਂਦਾ ਹਾਂ, ਅਤੇ ਕੰਬਣੀ ਮੇਰੇ ਸਰੀਰ ਨੂੰ ਫੜ੍ਹ ਲੈਂਦੀ ਹੈ!
וְאִם־זָכַרְתִּי וְנִבְהָלְתִּי וְאָחַז בְּשָׂרִי פַּלָּצֽוּת׃
7 ਦੁਸ਼ਟ ਕਿਉਂ ਜੀਉਂਦੇ ਰਹਿੰਦੇ ਹਨ, ਸਗੋਂ ਬੁੱਢੇ ਵੀ ਹੋ ਜਾਂਦੇ ਅਤੇ ਮਾਲ-ਧਨ ਵਿੱਚ ਵੀ ਬਲਵਾਨ ਹੋ ਜਾਂਦੇ ਹਨ?
מַדּוּעַ רְשָׁעִים יִֽחְיוּ עָתְקוּ גַּם־גָּבְרוּ חָֽיִל׃
8 ਉਹਨਾਂ ਦਾ ਵੰਸ਼ ਉਹਨਾਂ ਦੇ ਸਨਮੁਖ, ਅਤੇ ਉਹਨਾਂ ਦੀ ਔਲਾਦ ਉਹਨਾਂ ਦੀਆਂ ਅੱਖਾਂ ਦੇ ਅੱਗੇ ਦ੍ਰਿੜ੍ਹ ਹੋ ਜਾਂਦੀ ਹੈ।
זַרְעָם נָכוֹן לִפְנֵיהֶם עִמָּם וְצֶאֱצָאֵיהֶם לְעֵינֵיהֶֽם׃
9 ਉਹਨਾਂ ਦੇ ਘਰ ਭੈਅ ਰਹਿਤ ਅਤੇ ਸਲਾਮਤ ਹਨ, ਅਤੇ ਪਰਮੇਸ਼ੁਰ ਦਾ ਡੰਡਾ ਉਹਨਾਂ ਨੂੰ ਨਹੀਂ ਪੈਂਦਾ।
בָּתֵּיהֶם שָׁלוֹם מִפָּחַד וְלֹא שֵׁבֶט אֱלוֹהַּ עֲלֵיהֶֽם׃
10 ੧੦ ਉਹਨਾਂ ਦਾ ਸਾਨ੍ਹ ਗੱਭਣ ਕਰ ਦਿੰਦਾ ਹੈ ਅਤੇ ਨਾਕਾਮ ਨਹੀਂ ਹੁੰਦਾ, ਉਹਨਾਂ ਦੀਆਂ ਗਾਂਵਾਂ ਸੂੰਦੀਆਂ ਹਨ ਅਤੇ ਉਹਨਾਂ ਦਾ ਗਰਭ ਨਹੀਂ ਡਿੱਗਦਾ।
שׁוֹרוֹ עִבַּר וְלֹא יַגְעִל תְּפַלֵּט פָּרָתוֹ וְלֹא תְשַׁכֵּֽל׃
11 ੧੧ ਉਹ ਆਪਣੇ ਨਿਆਣੇ ਇੱਜੜ ਵਾਂਗੂੰ ਬਾਹਰ ਘੱਲਦੇ ਹਨ, ਅਤੇ ਉਹਨਾਂ ਦੇ ਬੱਚੇ ਨੱਚਦੇ ਹਨ।
יְשַׁלְּחוּ כַצֹּאן עֲוִילֵיהֶם וְיַלְדֵיהֶם יְרַקֵּדֽוּן׃
12 ੧੨ ਉਹ ਡੱਫ਼ ਤੇ ਬਰਬਤ ਨਾਲ ਗਾਉਂਦੇ ਹਨ, ਅਤੇ ਬੀਨ ਦੀ ਅਵਾਜ਼ ਨਾਲ ਖੁਸ਼ੀ ਮਨਾਉਂਦੇ ਹਨ।
יִשְׂאוּ כְּתֹף וְכִנּוֹר וְיִשְׂמְחוּ לְקוֹל עוּגָֽב׃
13 ੧੩ ਉਹ ਆਪਣੇ ਦਿਨ ਸੁੱਖ ਨਾਲ ਕੱਟਦੇ ਹਨ, ਪਰ ਇੱਕ ਪਲ ਵਿੱਚ ਹੀ ਸ਼ਾਂਤੀ ਨਾਲ ਅਧੋਲੋਕ ਨੂੰ ਉਤਰ ਜਾਂਦੇ ਹਨ! (Sheol h7585)
(יבלו) [יְכַלּוּ] בַטּוֹב יְמֵיהֶם וּבְרֶגַע שְׁאוֹל יֵחָֽתּוּ׃ (Sheol h7585)
14 ੧੪ ਫੇਰ ਵੀ ਉਹ ਪਰਮੇਸ਼ੁਰ ਨੂੰ ਆਖਦੇ ਹਨ, ਸਾਥੋਂ ਦੂਰ ਹੋ, ਅਸੀਂ ਤੇਰੇ ਰਾਹਾਂ ਨੂੰ ਜਾਣਨਾ ਨਹੀਂ ਚਾਹੁੰਦੇ!
וַיֹּאמְרוּ לָאֵל סוּר מִמֶּנּוּ וְדַעַת דְּרָכֶיךָ לֹא חָפָֽצְנוּ׃
15 ੧੫ ਸਰਬ ਸ਼ਕਤੀਮਾਨ ਕੌਣ ਹੈ ਜੋ ਅਸੀਂ ਉਹ ਦੀ ਉਪਾਸਨਾ ਕਰੀਏ, ਅਤੇ ਸਾਨੂੰ ਕੀ ਲਾਭ ਜੋ ਅਸੀਂ ਉਹ ਦੇ ਅੱਗੇ ਬੇਨਤੀ ਕਰੀਏ?
מַה־שַּׁדַּי כִּֽי־נַעַבְדֶנּוּ וּמַה־נּוֹעִיל כִּי נִפְגַּע־בּֽוֹ׃
16 ੧੬ ਵੇਖੋ, ਕੀ ਉਹਨਾਂ ਦੀ ਖੁਸ਼ਹਾਲੀ ਉਹਨਾਂ ਦੇ ਹੱਥ ਵਿੱਚ ਨਹੀਂ, ਦੁਸ਼ਟਾਂ ਦੀ ਸਲਾਹ ਮੈਥੋਂ ਦੂਰ ਹੀ ਰਹੇ।
הֵן לֹא בְיָדָם טוּבָם עֲצַת רְשָׁעִים רָחֲקָה מֶֽנִּי׃
17 ੧੭ “ਦੁਸ਼ਟਾਂ ਦਾ ਦੀਵਾ ਕਿੰਨੀ ਵਾਰੀ ਬੁੱਝ ਜਾਂਦਾ, ਅਤੇ ਉਹਨਾਂ ਦੀ ਬਿਪਤਾ ਉਹਨਾਂ ਉੱਤੇ ਆ ਪੈਂਦੀ ਹੈ, ਜਦ ਪਰਮੇਸ਼ੁਰ ਕ੍ਰੋਧ ਕਰਕੇ ਉਹਨਾਂ ਦੇ ਹਿੱਸੇ ਵਿੱਚ ਦੁੱਖ ਵੰਡਦਾ ਹੈ।
כַּמָּה ׀ נֵר־רְשָׁעִים יִדְעָךְ וְיָבֹא עָלֵימוֹ אֵידָם חֲבָלִים יְחַלֵּק בְּאַפּֽוֹ׃
18 ੧੮ ਉਹ ਪੌਣ ਦੀ ਉਡਾਈ ਹੋਈ ਤੂੜੀ ਵਾਂਗੂੰ ਹਨ, ਅਤੇ ਕੱਖ ਵਾਂਗੂੰ ਹਨ, ਜਿਸ ਨੂੰ ਵਾਵਰੋਲਾ ਉਡਾ ਕੇ ਲੈ ਜਾਂਦਾ ਹੈ।
יִֽהְיוּ כְּתֶבֶן לִפְנֵי־רוּחַ וּכְמֹץ גְּנָבַתּוּ סוּפָֽה׃
19 ੧੯ ਤੁਸੀਂ ਆਖਦੇ ਹੋ, ਕਿ ਪਰਮੇਸ਼ੁਰ ਉਹ ਦੀ ਬਦੀ ਨੂੰ ਉਹ ਦੇ ਬੱਚਿਆਂ ਲਈ ਰੱਖ ਛੱਡਦਾ ਹੈ, ਉਹ ਹੀ ਉਸ ਦਾ ਬਦਲਾ ਉਹ ਨੂੰ ਦੇਵੇ ਜੋ ਉਹ ਜਾਣ ਲਵੇ।
אֱלוֹהַּ יִצְפֹּן־לְבָנָיו אוֹנוֹ יְשַׁלֵּם אֵלָיו וְיֵדָֽע׃
20 ੨੦ ਉਹ ਦੀਆਂ ਅੱਖਾਂ ਆਪਣੀ ਹੀ ਬਰਬਾਦੀ ਨੂੰ ਵੇਖਣ, ਅਤੇ ਉਹ ਸਰਬ ਸ਼ਕਤੀਮਾਨ ਦੇ ਕ੍ਰੋਧ ਦੇ ਪਿਆਲੇ ਵਿੱਚੋਂ ਪੀਵੇ।
יִרְאוּ עֵינָו כִּידוֹ וּמֵחֲמַת שַׁדַּי יִשְׁתֶּֽה׃
21 ੨੧ ਉਹ ਨੂੰ ਆਪਣੇ ਬਾਅਦ ਆਪਣੇ ਘਰਾਣੇ ਲਈ ਕੀ ਖੁਸ਼ੀ ਹੁੰਦੀ ਹੈ, ਜਦੋਂ ਉਸ ਨੂੰ ਦਿੱਤੇ ਹੋਏ ਮਹੀਨਿਆਂ ਦੀ ਗਿਣਤੀ ਮੁੱਕ ਜਾਂਦੀ ਹੈ?
כִּי מַה־חֶפְצוֹ בְּבֵיתוֹ אַחֲרָיו וּמִסְפַּר חֳדָשָׁיו חֻצָּֽצוּ׃
22 ੨੨ “ਕੀ ਕੋਈ ਪਰਮੇਸ਼ੁਰ ਨੂੰ ਸਿੱਖਿਆ ਦੇਵੇਗਾ? ਉਹ ਤਾਂ ਉੱਚਿਆਂ-ਉੱਚਿਆਂ ਦਾ ਨਿਆਂ ਕਰਦਾ ਹੈ।
הַלְאֵל יְלַמֶּד־דָּעַת וְהוּא רָמִים יִשְׁפּֽוֹט׃
23 ੨੩ ਕੋਈ ਆਪਣੀ ਪੂਰੀ ਸ਼ਕਤੀ ਵਿੱਚ ਮਰ ਜਾਂਦਾ ਹੈ, ਜਦ ਉਸ ਨੂੰ ਚੈਨ ਸੀ ਅਤੇ ਉਸਦਾ ਸੁੱਖ ਸੰਪੂਰਨ ਸੀ।
זֶה יָמוּת בְּעֶצֶם תֻּמּוֹ כֻּלּוֹ שַׁלְאֲנַן וְשָׁלֵֽיו׃
24 ੨੪ ਉਹ ਦੀਆਂ ਦੋਹਨੀਆਂ ਦੁੱਧ ਨਾਲ ਭਰੀਆਂ ਹੋਈਆਂ ਹਨ, ਅਤੇ ਉਹ ਦੀਆਂ ਹੱਡੀਆਂ ਦਾ ਗੁੱਦਾ ਤਰ ਰਹਿੰਦਾ ਹੈ,
עֲטִינָיו מָלְאוּ חָלָב וּמֹחַ עַצְמוֹתָיו יְשֻׁקֶּֽה׃
25 ੨੫ ਅਤੇ ਕੋਈ ਆਪਣੀ ਜਾਨ ਦੀ ਕੁੜੱਤਣ ਵਿੱਚ ਮਰ ਜਾਂਦਾ, ਅਤੇ ਕੋਈ ਸੁੱਖ ਨਹੀਂ ਭੋਗਦਾ ਹੈ।
וְזֶה יָמוּת בְּנֶפֶשׁ מָרָה וְלֹֽא־אָכַל בַּטּוֹבָֽה׃
26 ੨੬ ਉਹ ਦੋਵੇਂ ਮਿੱਟੀ ਵਿੱਚ ਮਿਲ ਜਾਂਦੇ ਹਨ, ਅਤੇ ਕੀੜੇ ਉਹਨਾਂ ਨੂੰ ਢੱਕ ਲੈਂਦੇ ਹਨ।
יַחַד עַל־עָפָר יִשְׁכָּבוּ וְרִמָּה תְּכַסֶּה עֲלֵיהֶֽם׃
27 ੨੭ “ਵੇਖੋ, ਮੈਂ ਤੁਹਾਡੇ ਖਿਆਲਾਂ ਨੂੰ ਜਾਣਦਾ ਹਾਂ, ਅਤੇ ਉਹਨਾਂ ਜੁਗਤੀਆਂ ਨੂੰ ਵੀ ਜਿਹਨਾਂ ਨਾਲ ਤੁਸੀਂ ਮੇਰੇ ਵਿਰੁੱਧ ਜ਼ੁਲਮ ਕਰਦੇ ਹੋ।
הֵן יָדַעְתִּי מַחְשְׁבֽוֹתֵיכֶם וּמְזִמּוֹת עָלַי תַּחְמֹֽסוּ׃
28 ੨੮ ਤੁਸੀਂ ਤਾਂ ਕਹਿੰਦੇ ਹੋ ਪਤਵੰਤੇ ਦਾ ਘਰ ਕਿੱਥੇ ਹੈ, ਅਤੇ ਉਹ ਤੰਬੂ ਕਿੱਥੇ ਜਿਸ ਵਿੱਚ ਦੁਸ਼ਟ ਵੱਸਦੇ ਸਨ?
כִּי תֹאמְרוּ אַיֵּה בֵית־נָדִיב וְאַיֵּה אֹהֶל ׀ מִשְׁכְּנוֹת רְשָׁעִֽים׃
29 ੨੯ ਕੀ ਤੁਸੀਂ ਕਦੀ ਰਾਹ ਚੱਲਣ ਵਾਲਿਆਂ ਕੋਲੋਂ ਨਹੀਂ ਪੁੱਛਿਆ, ਅਤੇ ਉਹਨਾਂ ਦੇ ਨਿਸ਼ਾਨਾਂ ਨੂੰ ਨਹੀਂ ਪਹਿਚਾਣਦੇ ਹੋ,
הֲלֹא שְׁאֶלְתֶּם עוֹבְרֵי דָרֶךְ וְאֹתֹתָם לֹא תְנַכֵּֽרוּ׃
30 ੩੦ ਭਈ ਬੁਰਿਆਰ ਤਾਂ ਬਿਪਤਾ ਦੇ ਦਿਨ ਲਈ ਰੱਖਿਆ ਜਾਂਦਾ ਹੈ, ਉਹ ਕਹਿਰ ਦੇ ਦਿਨ ਲਈ ਲਿਆਇਆ ਜਾਂਦਾ ਹੈ?
כִּי לְיוֹם אֵיד יֵחָשֶׂךְ רָע לְיוֹם עֲבָרוֹת יוּבָֽלוּ׃
31 ੩੧ ਕੌਣ ਉਹ ਦੇ ਰਾਹ ਨੂੰ ਉਹ ਦੇ ਸਨਮੁਖ ਦੱਸੇਗਾ, ਅਤੇ ਕੌਣ ਉਹ ਦੇ ਕੀਤੇ ਦਾ ਬਦਲਾ ਉਹ ਨੂੰ ਦੇਵੇਗਾ?
מִֽי־יַגִּיד עַל־פָּנָיו דַּרְכּוֹ וְהוּא־עָשָׂה מִי יְשַׁלֶּם־לֽוֹ׃
32 ੩੨ ਉਹ ਕਬਰ ਵਿੱਚ ਪਹੁੰਚਾਇਆ ਜਾਂਦਾ ਹੈ, ਅਤੇ ਉਹ ਦੀ ਕਬਰ ਉੱਤੇ ਪਹਿਰਾ ਦਿੱਤਾ ਜਾਂਦਾ ਹੈ।
וְהוּא לִקְבָרוֹת יוּבָל וְֽעַל־גָּדִישׁ יִשְׁקֽוֹד׃
33 ੩੩ ਵਾਦੀ ਦੇ ਡਲੇ ਉਹ ਨੂੰ ਚੰਗੇ ਲੱਗਦੇ ਹਨ, ਜਿਵੇਂ ਉਸ ਤੋਂ ਪਹਿਲਾਂ ਅਣਗਿਣਤ ਲੋਕ ਜਾ ਚੁੱਕੇ ਹਨ, ਤਿਵੇਂ ਹੀ ਉਹ ਦੇ ਬਾਅਦ ਦੇ ਸਭ ਮਨੁੱਖ ਵੀ ਚਲੇ ਜਾਣਗੇ।
מָֽתְקוּ־לוֹ רִגְבֵי ־ נָחַל וְאַחֲרָיו כׇּל־אָדָם יִמְשׁוֹךְ וּלְפָנָיו אֵין מִסְפָּֽר׃
34 ੩੪ “ਫੇਰ ਤੁਸੀਂ ਮੈਨੂੰ ਫੋਕੀਆਂ ਤਸੱਲੀਆਂ ਕਿਉਂ ਦਿੰਦੇ ਹੋ, ਕਿਉਂ ਜੋ ਤੁਹਾਡੇ ਉੱਤਰਾਂ ਵਿੱਚ ਤਾਂ ਬੇਈਮਾਨੀ ਹੀ ਪਾਈ ਜਾਂਦੀ ਹੈ?”
וְאֵיךְ תְּנַחֲמוּנִי הָבֶל וּתְשׁוּבֹתֵיכֶם נִשְׁאַר־מָֽעַל׃

< ਅੱਯੂਬ 21 >