< ਅੱਯੂਬ 21 >
1 ੧ ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ,
Wasephendula uJobe wathi:
2 ੨ “ਗੌਰ ਨਾਲ ਮੇਰੀ ਗੱਲ ਸੁਣੋ, ਅਤੇ ਇਹੋ ਤੁਹਾਡੀ ਤਸੱਲੀ ਹੋਵੇ।
Zwanini lilalele ilizwi lami, lalokho kube zinduduzo zenu.
3 ੩ ਮੈਨੂੰ ਥੋੜ੍ਹਾ ਸਹਿ ਲਓ ਤਾਂ ਜੋ ਮੈਂ ਬੋਲਾਂ, ਅਤੇ ਮੇਰੇ ਬੋਲਣ ਤੋਂ ਬਾਅਦ ਤੁਸੀਂ ਠੱਠਾ ਕਰਿਓ!
Ngibekezelelani, ukuthi mina ngikhulume; lemva kokukhuluma kwami lingakloloda.
4 ੪ “ਕੀ ਮੈਂ ਕਿਸੇ ਮਨੁੱਖ ਨੂੰ ਸ਼ਿਕਾਇਤ ਕਰਦਾ ਹਾਂ? ਫੇਰ ਮੇਰਾ ਆਤਮਾ ਬੇਚੈਨ ਕਿਉਂ ਨਾ ਹੋਵੇ?
Mina-ke ukusola kwami kusemuntwini yini? Kodwa uba kunjalo, kungani umoya wami ungekhathazeke?
5 ੫ ਮੇਰੀ ਵੱਲ ਵੇਖੋ ਅਤੇ ਹੈਰਾਨ ਹੋ ਜਾਓ, ਅਤੇ ਆਪਣਾ ਹੱਥ ਆਪਣੇ ਮੂੰਹ ਤੇ ਰੱਖੋ।
Ngikhangelani, likhakhamale, libeke isandla phezu komlomo.
6 ੬ ਜਦ ਮੈਂ ਯਾਦ ਕਰਦਾ ਹਾਂ ਤਾਂ ਮੈਂ ਘਬਰਾ ਜਾਂਦਾ ਹਾਂ, ਅਤੇ ਕੰਬਣੀ ਮੇਰੇ ਸਰੀਰ ਨੂੰ ਫੜ੍ਹ ਲੈਂਦੀ ਹੈ!
Yebo, lapho ngikhumbula, ngitshaywa luvalo, lokuthuthumela kubamba inyama yami.
7 ੭ ਦੁਸ਼ਟ ਕਿਉਂ ਜੀਉਂਦੇ ਰਹਿੰਦੇ ਹਨ, ਸਗੋਂ ਬੁੱਢੇ ਵੀ ਹੋ ਜਾਂਦੇ ਅਤੇ ਮਾਲ-ਧਨ ਵਿੱਚ ਵੀ ਬਲਵਾਨ ਹੋ ਜਾਂਦੇ ਹਨ?
Ababi baphilelani, babe badala, yebo, bakhule emandleni?
8 ੮ ਉਹਨਾਂ ਦਾ ਵੰਸ਼ ਉਹਨਾਂ ਦੇ ਸਨਮੁਖ, ਅਤੇ ਉਹਨਾਂ ਦੀ ਔਲਾਦ ਉਹਨਾਂ ਦੀਆਂ ਅੱਖਾਂ ਦੇ ਅੱਗੇ ਦ੍ਰਿੜ੍ਹ ਹੋ ਜਾਂਦੀ ਹੈ।
Inzalo yabo izinze phambi kwabo kanye labo, lembewu yabo emehlweni abo.
9 ੯ ਉਹਨਾਂ ਦੇ ਘਰ ਭੈਅ ਰਹਿਤ ਅਤੇ ਸਲਾਮਤ ਹਨ, ਅਤੇ ਪਰਮੇਸ਼ੁਰ ਦਾ ਡੰਡਾ ਉਹਨਾਂ ਨੂੰ ਨਹੀਂ ਪੈਂਦਾ।
Izindlu zabo zilokuthula kungelakwesaba, loswazi lukaNkulunkulu kaluphezu kwabo.
10 ੧੦ ਉਹਨਾਂ ਦਾ ਸਾਨ੍ਹ ਗੱਭਣ ਕਰ ਦਿੰਦਾ ਹੈ ਅਤੇ ਨਾਕਾਮ ਨਹੀਂ ਹੁੰਦਾ, ਉਹਨਾਂ ਦੀਆਂ ਗਾਂਵਾਂ ਸੂੰਦੀਆਂ ਹਨ ਅਤੇ ਉਹਨਾਂ ਦਾ ਗਰਭ ਨਹੀਂ ਡਿੱਗਦਾ।
Inkunzi yakhe iyakhwela ingaphuthi; inkomokazi yakhe iyazala, ingaphunzi.
11 ੧੧ ਉਹ ਆਪਣੇ ਨਿਆਣੇ ਇੱਜੜ ਵਾਂਗੂੰ ਬਾਹਰ ਘੱਲਦੇ ਹਨ, ਅਤੇ ਉਹਨਾਂ ਦੇ ਬੱਚੇ ਨੱਚਦੇ ਹਨ।
Bakhupha abantwanyana babo njengomhlambi, labantwana babo bayagida.
12 ੧੨ ਉਹ ਡੱਫ਼ ਤੇ ਬਰਬਤ ਨਾਲ ਗਾਉਂਦੇ ਹਨ, ਅਤੇ ਬੀਨ ਦੀ ਅਵਾਜ਼ ਨਾਲ ਖੁਸ਼ੀ ਮਨਾਉਂਦੇ ਹਨ।
Baphakamisa ilizwi ngesigujana lechacho, bathokoze ngelizwi lomhlanga.
13 ੧੩ ਉਹ ਆਪਣੇ ਦਿਨ ਸੁੱਖ ਨਾਲ ਕੱਟਦੇ ਹਨ, ਪਰ ਇੱਕ ਪਲ ਵਿੱਚ ਹੀ ਸ਼ਾਂਤੀ ਨਾਲ ਅਧੋਲੋਕ ਨੂੰ ਉਤਰ ਜਾਂਦੇ ਹਨ! (Sheol )
Bachitha insuku zabo ngokuhle, behlele engcwabeni ngokucwayiza kwelihlo. (Sheol )
14 ੧੪ ਫੇਰ ਵੀ ਉਹ ਪਰਮੇਸ਼ੁਰ ਨੂੰ ਆਖਦੇ ਹਨ, ਸਾਥੋਂ ਦੂਰ ਹੋ, ਅਸੀਂ ਤੇਰੇ ਰਾਹਾਂ ਨੂੰ ਜਾਣਨਾ ਨਹੀਂ ਚਾਹੁੰਦੇ!
Babesebesithi kuNkulunkulu: Suka kithi; ngoba kasifisi ulwazi lwendlela zakho.
15 ੧੫ ਸਰਬ ਸ਼ਕਤੀਮਾਨ ਕੌਣ ਹੈ ਜੋ ਅਸੀਂ ਉਹ ਦੀ ਉਪਾਸਨਾ ਕਰੀਏ, ਅਤੇ ਸਾਨੂੰ ਕੀ ਲਾਭ ਜੋ ਅਸੀਂ ਉਹ ਦੇ ਅੱਗੇ ਬੇਨਤੀ ਕਰੀਏ?
Uyini uSomandla ukuthi simkhonze? Sizazuzani uba simncenga?
16 ੧੬ ਵੇਖੋ, ਕੀ ਉਹਨਾਂ ਦੀ ਖੁਸ਼ਹਾਲੀ ਉਹਨਾਂ ਦੇ ਹੱਥ ਵਿੱਚ ਨਹੀਂ, ਦੁਸ਼ਟਾਂ ਦੀ ਸਲਾਹ ਮੈਥੋਂ ਦੂਰ ਹੀ ਰਹੇ।
Khangela, okuhle kwabo kakukho esandleni sabo; icebo lababi likhatshana lami.
17 ੧੭ “ਦੁਸ਼ਟਾਂ ਦਾ ਦੀਵਾ ਕਿੰਨੀ ਵਾਰੀ ਬੁੱਝ ਜਾਂਦਾ, ਅਤੇ ਉਹਨਾਂ ਦੀ ਬਿਪਤਾ ਉਹਨਾਂ ਉੱਤੇ ਆ ਪੈਂਦੀ ਹੈ, ਜਦ ਪਰਮੇਸ਼ੁਰ ਕ੍ਰੋਧ ਕਰਕੇ ਉਹਨਾਂ ਦੇ ਹਿੱਸੇ ਵਿੱਚ ਦੁੱਖ ਵੰਡਦਾ ਹੈ।
Kukangaki isibane sababi sicitshwa, kusiza ukuchitheka kwabo phezu kwabo! UNkulunkulu ubabela ubuhlungu elakeni lwakhe.
18 ੧੮ ਉਹ ਪੌਣ ਦੀ ਉਡਾਈ ਹੋਈ ਤੂੜੀ ਵਾਂਗੂੰ ਹਨ, ਅਤੇ ਕੱਖ ਵਾਂਗੂੰ ਹਨ, ਜਿਸ ਨੂੰ ਵਾਵਰੋਲਾ ਉਡਾ ਕੇ ਲੈ ਜਾਂਦਾ ਹੈ।
Banjengamahlanga phambi komoya, lanjengomule isiphepho esiwuphephulayo.
19 ੧੯ ਤੁਸੀਂ ਆਖਦੇ ਹੋ, ਕਿ ਪਰਮੇਸ਼ੁਰ ਉਹ ਦੀ ਬਦੀ ਨੂੰ ਉਹ ਦੇ ਬੱਚਿਆਂ ਲਈ ਰੱਖ ਛੱਡਦਾ ਹੈ, ਉਹ ਹੀ ਉਸ ਦਾ ਬਦਲਾ ਉਹ ਨੂੰ ਦੇਵੇ ਜੋ ਉਹ ਜਾਣ ਲਵੇ।
UNkulunkulu ubekela abantwana bakhe usizi lwakhe. Uyamvuza, njalo uzakwazi.
20 ੨੦ ਉਹ ਦੀਆਂ ਅੱਖਾਂ ਆਪਣੀ ਹੀ ਬਰਬਾਦੀ ਨੂੰ ਵੇਖਣ, ਅਤੇ ਉਹ ਸਰਬ ਸ਼ਕਤੀਮਾਨ ਦੇ ਕ੍ਰੋਧ ਦੇ ਪਿਆਲੇ ਵਿੱਚੋਂ ਪੀਵੇ।
Amehlo akhe azabona ukuchitheka kwakhe, anathe okolaka lukaSomandla.
21 ੨੧ ਉਹ ਨੂੰ ਆਪਣੇ ਬਾਅਦ ਆਪਣੇ ਘਰਾਣੇ ਲਈ ਕੀ ਖੁਸ਼ੀ ਹੁੰਦੀ ਹੈ, ਜਦੋਂ ਉਸ ਨੂੰ ਦਿੱਤੇ ਹੋਏ ਮਹੀਨਿਆਂ ਦੀ ਗਿਣਤੀ ਮੁੱਕ ਜਾਂਦੀ ਹੈ?
Ngoba iyini intokozo yakhe endlini yakhe emva kwakhe, lapho inani lenyanga zakhe liqunywa?
22 ੨੨ “ਕੀ ਕੋਈ ਪਰਮੇਸ਼ੁਰ ਨੂੰ ਸਿੱਖਿਆ ਦੇਵੇਗਾ? ਉਹ ਤਾਂ ਉੱਚਿਆਂ-ਉੱਚਿਆਂ ਦਾ ਨਿਆਂ ਕਰਦਾ ਹੈ।
Kukhona ongafundisa uNkulunkulu ulwazi yini? Ngoba yena wehlulela abaphezulu.
23 ੨੩ ਕੋਈ ਆਪਣੀ ਪੂਰੀ ਸ਼ਕਤੀ ਵਿੱਚ ਮਰ ਜਾਂਦਾ ਹੈ, ਜਦ ਉਸ ਨੂੰ ਚੈਨ ਸੀ ਅਤੇ ਉਸਦਾ ਸੁੱਖ ਸੰਪੂਰਨ ਸੀ।
Lo uyafa esemandleni akhe apheleleyo, yena wonke onwabile, elokuthula.
24 ੨੪ ਉਹ ਦੀਆਂ ਦੋਹਨੀਆਂ ਦੁੱਧ ਨਾਲ ਭਰੀਆਂ ਹੋਈਆਂ ਹਨ, ਅਤੇ ਉਹ ਦੀਆਂ ਹੱਡੀਆਂ ਦਾ ਗੁੱਦਾ ਤਰ ਰਹਿੰਦਾ ਹੈ,
Iziphathelo zakhe zigcwele uchago, lomnkantsho wamathambo akhe umanzi.
25 ੨੫ ਅਤੇ ਕੋਈ ਆਪਣੀ ਜਾਨ ਦੀ ਕੁੜੱਤਣ ਵਿੱਚ ਮਰ ਜਾਂਦਾ, ਅਤੇ ਕੋਈ ਸੁੱਖ ਨਹੀਂ ਭੋਗਦਾ ਹੈ।
Lomunye ufa elomphefumulo obabayo, engadlanga kokuhle.
26 ੨੬ ਉਹ ਦੋਵੇਂ ਮਿੱਟੀ ਵਿੱਚ ਮਿਲ ਜਾਂਦੇ ਹਨ, ਅਤੇ ਕੀੜੇ ਉਹਨਾਂ ਨੂੰ ਢੱਕ ਲੈਂਦੇ ਹਨ।
Balala ndawonye ethulini, lempethu zibasibekele.
27 ੨੭ “ਵੇਖੋ, ਮੈਂ ਤੁਹਾਡੇ ਖਿਆਲਾਂ ਨੂੰ ਜਾਣਦਾ ਹਾਂ, ਅਤੇ ਉਹਨਾਂ ਜੁਗਤੀਆਂ ਨੂੰ ਵੀ ਜਿਹਨਾਂ ਨਾਲ ਤੁਸੀਂ ਮੇਰੇ ਵਿਰੁੱਧ ਜ਼ੁਲਮ ਕਰਦੇ ਹੋ।
Khangelani, ngiyayazi imicabango yenu, lamacebo eliwaceba limelene lami.
28 ੨੮ ਤੁਸੀਂ ਤਾਂ ਕਹਿੰਦੇ ਹੋ ਪਤਵੰਤੇ ਦਾ ਘਰ ਕਿੱਥੇ ਹੈ, ਅਤੇ ਉਹ ਤੰਬੂ ਕਿੱਥੇ ਜਿਸ ਵਿੱਚ ਦੁਸ਼ਟ ਵੱਸਦੇ ਸਨ?
Ngoba lithi: Ingaphi indlu yesiphathamandla? Njalo lingaphi ithente lendawo zababi zokuhlala?
29 ੨੯ ਕੀ ਤੁਸੀਂ ਕਦੀ ਰਾਹ ਚੱਲਣ ਵਾਲਿਆਂ ਕੋਲੋਂ ਨਹੀਂ ਪੁੱਛਿਆ, ਅਤੇ ਉਹਨਾਂ ਦੇ ਨਿਸ਼ਾਨਾਂ ਨੂੰ ਨਹੀਂ ਪਹਿਚਾਣਦੇ ਹੋ,
Kalibabuzanga yini abadlula ngendlela, njalo kalinanzeleli iziboniso zabo?
30 ੩੦ ਭਈ ਬੁਰਿਆਰ ਤਾਂ ਬਿਪਤਾ ਦੇ ਦਿਨ ਲਈ ਰੱਖਿਆ ਜਾਂਦਾ ਹੈ, ਉਹ ਕਹਿਰ ਦੇ ਦਿਨ ਲਈ ਲਿਆਇਆ ਜਾਂਦਾ ਹੈ?
Ukuthi omubi uyekelwa osukwini lokubhujiswa; bazalethwa osukwini lwezintukuthelo.
31 ੩੧ ਕੌਣ ਉਹ ਦੇ ਰਾਹ ਨੂੰ ਉਹ ਦੇ ਸਨਮੁਖ ਦੱਸੇਗਾ, ਅਤੇ ਕੌਣ ਉਹ ਦੇ ਕੀਤੇ ਦਾ ਬਦਲਾ ਉਹ ਨੂੰ ਦੇਵੇਗਾ?
Ngubani ozamtshela indlela yakhe ebusweni? Ngubani ozamphindisela ngakwenzileyo?
32 ੩੨ ਉਹ ਕਬਰ ਵਿੱਚ ਪਹੁੰਚਾਇਆ ਜਾਂਦਾ ਹੈ, ਅਤੇ ਉਹ ਦੀ ਕਬਰ ਉੱਤੇ ਪਹਿਰਾ ਦਿੱਤਾ ਜਾਂਦਾ ਹੈ।
Kanti yena uzasiwa engcwabeni, lilindwe idundulu.
33 ੩੩ ਵਾਦੀ ਦੇ ਡਲੇ ਉਹ ਨੂੰ ਚੰਗੇ ਲੱਗਦੇ ਹਨ, ਜਿਵੇਂ ਉਸ ਤੋਂ ਪਹਿਲਾਂ ਅਣਗਿਣਤ ਲੋਕ ਜਾ ਚੁੱਕੇ ਹਨ, ਤਿਵੇਂ ਹੀ ਉਹ ਦੇ ਬਾਅਦ ਦੇ ਸਭ ਮਨੁੱਖ ਵੀ ਚਲੇ ਜਾਣਗੇ।
Amagade esihotsha amnandi kuye, njalo udonsa wonke umuntu emva kwakhe, njengoba bengelakubalwa abaphambi kwakhe.
34 ੩੪ “ਫੇਰ ਤੁਸੀਂ ਮੈਨੂੰ ਫੋਕੀਆਂ ਤਸੱਲੀਆਂ ਕਿਉਂ ਦਿੰਦੇ ਹੋ, ਕਿਉਂ ਜੋ ਤੁਹਾਡੇ ਉੱਤਰਾਂ ਵਿੱਚ ਤਾਂ ਬੇਈਮਾਨੀ ਹੀ ਪਾਈ ਜਾਂਦੀ ਹੈ?”
Pho lizangiduduza njani ngeze, ngoba empendulweni zenu kusele inkohliso?