< ਅੱਯੂਬ 22 >
1 ੧ ਫੇਰ ਅਲੀਫਾਜ਼ ਤੇਮਾਨੀ ਨੇ ਉੱਤਰ ਦੇ ਕੇ ਆਖਿਆ,
And Eliphaz the Temanite answers and says:
2 ੨ “ਕੀ ਕੋਈ ਮਨੁੱਖ ਪਰਮੇਸ਼ੁਰ ਲਈ ਲਾਭਦਾਇਕ ਹੋ ਸਕਦਾ ਹੈ? ਸੱਚ-ਮੁੱਚ ਸਿਆਣਾ ਮਨੁੱਖ ਵੀ ਆਪਣੇ ਹੀ ਜੋਗਾ ਹੈ।
“Is a man profitable to God, Because a wise man is profitable to himself?
3 ੩ ਤੇਰੇ ਧਰਮੀ ਹੋਣ ਨਾਲ ਸਰਬ ਸ਼ਕਤੀਮਾਨ ਨੂੰ ਕੀ ਖੁਸ਼ੀ ਹੈ? ਜਾਂ ਤੇਰੀਆਂ ਖਰੀਆਂ ਚਾਲਾਂ ਨਾਲ ਉਹ ਨੂੰ ਕੀ ਲਾਭ ਹੁੰਦਾ ਹੈ?
Is it a delight to the Mighty One That you are righteous? Is it gain, That you make your ways perfect?
4 ੪ “ਕੀ ਤੇਰੇ ਡਰਨ ਦੇ ਕਾਰਨ ਉਹ ਤੈਨੂੰ ਝਿੜਕਦਾ ਹੈ, ਅਤੇ ਤੇਰੇ ਨਾਲ ਮੁਕੱਦਮਾ ਲੜਦਾ ਹੈ?
Because of your reverence Does He reason [with] you? He enters with you into judgment:
5 ੫ ਕੀ ਤੇਰੀ ਬੁਰਿਆਈ ਵੱਡੀ ਨਹੀਂ, ਅਤੇ ਤੇਰੀਆਂ ਬਦੀਆਂ ਦੀ ਕੋਈ ਹੱਦ ਹੈ?
Is your wickedness not abundant? And there is no end to your iniquities.
6 ੬ ਕਿਉਂਕਿ ਤੂੰ ਆਪਣੇ ਭਰਾਵਾਂ ਦੀਆਂ ਵਸਤਾਂ ਬੇਵਜ੍ਹਾ ਗਹਿਣੇ ਰੱਖ ਲਈਆਂ ਹਨ, ਅਤੇ ਨੰਗਿਆਂ ਦੇ ਵੀ ਕੱਪੜੇ ਲਾਹ ਲਏ ਹਨ।
For you take a pledge of your brother for nothing, And you strip off the garments of the naked.
7 ੭ ਤੂੰ ਥੱਕੇ ਨੂੰ ਪਾਣੀ ਨਹੀਂ ਪਿਲਾਇਆ, ਅਤੇ ਭੁੱਖੇ ਨੂੰ ਰੋਟੀ ਦੇਣ ਤੋਂ ਇਨਕਾਰ ਕੀਤਾ।
You do not cause the weary to drink water, And you withhold bread from the hungry.
8 ੮ ਬਲਵੰਤ ਮਨੁੱਖ ਨੂੰ ਦੇਸ ਮਿਲ ਗਿਆ, ਅਤੇ ਜਿਹੜਾ ਮੰਨਿਆ-ਪ੍ਰਮੰਨਿਆ ਸੀ, ਉਹ ਉਸ ਵਿੱਚ ਵੱਸ ਗਿਆ।
As for the man of arm—he has the earth, And the accepted of face—he dwells in it.
9 ੯ ਤੂੰ ਵਿਧਵਾਵਾਂ ਨੂੰ ਖਾਲੀ ਮੋੜ ਦਿੱਤਾ, ਅਤੇ ਯਤੀਮਾਂ ਦੀਆਂ ਬਾਹਾਂ ਭੰਨ ਦਿੱਤੀਆਂ।
You have sent widows away empty, And the arms of the fatherless are bruised.
10 ੧੦ ਇਸ ਲਈ ਫੰਦੇ ਤੇਰੇ ਆਲੇ-ਦੁਆਲੇ ਹਨ, ਅਤੇ ਅਚਾਨਕ ਆਉਣ ਵਾਲੇ ਭੈਅ ਤੋਂ ਤੂੰ ਘਬਰਾਉਂਦਾ ਹੈ!
Therefore snares [are] all around you, And sudden fear troubles you.
11 ੧੧ ਕੀ ਤੂੰ ਹਨੇਰੇ ਨੂੰ ਨਹੀਂ ਵੇਖਦਾ, ਅਤੇ ਪਾਣੀ ਦੇ ਹੜ੍ਹ ਨੂੰ ਜਿਹੜਾ ਤੈਨੂੰ ਢੱਕ ਲੈਂਦਾ ਹੈ?
Or darkness—you do not see, And abundance of waters covers you.
12 ੧੨ “ਕੀ ਪਰਮੇਸ਼ੁਰ ਸਵਰਗ ਦੀ ਉਚਿਆਈ ਵਿੱਚ ਨਹੀਂ? ਤਾਰਿਆਂ ਦੀ ਉਚਿਆਈ ਵੇਖ ਕਿ ਉਹ ਕਿੰਨੇ ਉੱਚੇ ਹਨ!
Is God not high [in] the heavens? And see the summit of the stars, That they are high.
13 ੧੩ ਅਤੇ ਤੂੰ ਆਖਦਾ ਹੈਂ, ਪਰਮੇਸ਼ੁਰ ਕੀ ਜਾਣਦਾ ਹੈ? ਕੀ ਉਹ ਘੁੱਪ ਹਨੇਰੇ ਵਿੱਚੋਂ ਨਿਆਂ ਕਰ ਸਕਦਾ ਹੈ?
And you have said, How has God known? Does He judge through thickness?
14 ੧੪ ਬੱਦਲਾਂ ਦੀਆਂ ਘਟਾਂ ਉਹ ਦਾ ਪਰਦਾ ਹਨ, ਤਾਂ ਜੋ ਉਹ ਵੇਖ ਨਾ ਸਕੇ, ਅਤੇ ਉਹ ਤਾਂ ਅਕਾਸ਼ ਮੰਡਲ ਉੱਤੇ ਹੀ ਚਲਦਾ ਫਿਰਦਾ ਹੈ।
Thick clouds [are] a secret place to Him, And He does not see, And He habitually walks [above] the circle of the heavens.
15 ੧੫ ਕੀ ਤੂੰ ਉਸ ਪੁਰਾਣੇ ਰਾਹ ਨੂੰ ਫੜ੍ਹ ਕੇ ਰੱਖੇਂਗਾ, ਜਿਸ ਵਿੱਚ ਦੁਸ਼ਟ ਮਨੁੱਖ ਚਲਦੇ ਸਨ?
Do you observe the path of the age, That men of iniquity have trodden,
16 ੧੬ ਜਿਹੜੇ ਆਪਣੇ ਸਮੇਂ ਤੋਂ ਪਹਿਲਾਂ ਚੁੱਕੇ ਗਏ, ਜਿਹਨਾਂ ਦੀ ਨੀਂਹ ਦਰਿਆ ਨਾਲ ਰੁੜ੍ਹ ਗਈ,
Who have been cut down unexpectedly? A flood is poured out on their foundation.
17 ੧੭ ਜਿਹੜੇ ਪਰਮੇਸ਼ੁਰ ਨੂੰ ਕਹਿੰਦੇ ਸਨ, ਸਾਥੋਂ ਦੂਰ ਹੋ! ਅਤੇ ਸਰਬ ਸ਼ਕਤੀਮਾਨ ਪਰਮੇਸ਼ੁਰ ਸਾਡਾ ਕੀ ਕਰ ਸਕਦਾ ਹੈ?
Those saying to God, Turn aside from us, And what does the Mighty One do to them?
18 ੧੮ ਤਾਂ ਵੀ ਉਸ ਨੇ ਉਹਨਾਂ ਦੇ ਘਰਾਂ ਨੂੰ ਉੱਤਮ ਪਦਾਰਥਾਂ ਨਾਲ ਭਰ ਦਿੱਤਾ, ਪਰ ਦੁਸ਼ਟਾਂ ਦੀ ਸਲਾਹ ਮੈਥੋਂ ਦੂਰ ਹੋਵੇ!
And He has filled their houses [with] good (And the counsel of the wicked Has been far from me).
19 ੧੯ ਧਰਮੀ ਵੇਖ ਕੇ ਖੁਸ਼ ਹੁੰਦੇ, ਅਤੇ ਨਿਰਦੋਸ਼ ਉਹ ਦੀ ਹਾਸੀ ਉਡਾਉਂਦੇ ਹਨ,
The righteous see and they rejoice, And the innocent mocks at them:
20 ੨੦ ਸੱਚ-ਮੁੱਚ ਸਾਡੇ ਵਿਰੋਧੀ ਮਿੱਟ ਗਏ, ਅਤੇ ਅੱਗ ਨੇ ਉਹਨਾਂ ਦੀ ਰਹਿੰਦ-ਖੁਹੰਦ ਨੂੰ ਭੱਖ ਲਿਆ!
Surely our substance has not been cut off, And fire has consumed their excellence.
21 ੨੧ “ਪਰਮੇਸ਼ੁਰ ਦੇ ਨਾਲ ਮਿਲਿਆ ਰਹਿ ਅਤੇ ਸੁਖੀ ਰਹਿ, ਤਾਂ ਤੇਰੀ ਭਲਿਆਈ ਹੋਵੇਗੀ।
Now acquaint yourself with Him, and be at peace, Thereby your increase [is] good.
22 ੨੨ ਹੁਣ ਉਹ ਦੇ ਮੂੰਹ ਦੀ ਸਿੱਖਿਆ ਸੁਣ, ਅਤੇ ਉਹ ਦੇ ਬਚਨਾਂ ਨੂੰ ਆਪਣੇ ਦਿਲ ਵਿੱਚ ਰੱਖ।
Please receive a law from His mouth, And set His sayings in your heart.
23 ੨੩ ਜੇ ਤੂੰ ਸਰਬ ਸ਼ਕਤੀਮਾਨ ਪਰਮੇਸ਼ੁਰ ਵੱਲ ਮੁੜੇਂ ਅਤੇ ਜੇ ਤੂੰ ਬਦੀ ਆਪਣੇ ਤੰਬੂਆਂ ਵਿੱਚੋਂ ਦੂਰ ਕਰੇਂ, ਤਾਂ ਤੂੰ ਬਣਿਆ ਰਹੇਂਗਾ,
If you return to the Mighty you are built up, You put iniquity far from your tents.
24 ੨੪ ਜੇ ਤੂੰ ਆਪਣਾ ਸੋਨਾ ਮਿੱਟੀ ਵਿੱਚ, ਸਗੋਂ ਓਫੀਰ ਦਾ ਸੋਨਾ ਨਦੀਆਂ ਦੇ ਪੱਥਰਾਂ ਵਿੱਚ ਪਾ ਦੇਵੇਂ,
So as to set a defense on the dust, And a covering on a rock of the valleys.
25 ੨੫ ਤਾਂ ਸਰਬ ਸ਼ਕਤੀਮਾਨ ਆਪ ਤੇਰਾ ਸੋਨਾ, ਅਤੇ ਤੇਰੀ ਅਣਮੁੱਲ ਚਾਂਦੀ ਹੋਵੇਗਾ।
And the Mighty has been your defense, And silver [is] strength to you.
26 ੨੬ ਤਦ ਤੂੰ ਸਰਬ ਸ਼ਕਤੀਮਾਨ ਨਾਲ ਨਿਹਾਲ ਹੋਵੇਂਗਾ, ਅਤੇ ਆਪਣਾ ਮੂੰਹ ਪਰਮੇਸ਼ੁਰ ਵੱਲ ਚੁੱਕੇਂਗਾ।
For then you delight yourself on the Mighty, And lift up your face to God,
27 ੨੭ ਤੂੰ ਉਹ ਦੇ ਅੱਗੇ ਬੇਨਤੀ ਕਰੇਂਗਾ ਅਤੇ ਉਹ ਤੇਰੀ ਸੁਣੇਗਾ, ਅਤੇ ਤੂੰ ਆਪਣੀਆਂ ਸੁੱਖਣਾ ਪੂਰੀਆਂ ਕਰੇਂਗਾ।
You make supplication to Him, And He hears you, And you complete your vows.
28 ੨੮ ਜੋ ਕੁਝ ਤੂੰ ਕਰਨਾ ਚਾਹੇਂ, ਉਹ ਤੇਰੇ ਲਈ ਠਹਿਰਾਈ ਜਾਵੇਗੀ, ਅਤੇ ਚਾਨਣ ਤੇਰਿਆਂ ਰਾਹਾਂ ਉੱਤੇ ਚਮਕੇਗਾ।
And you decree a saying, And it is established to you, And light has shone on your ways.
29 ੨੯ ਜਦ ਉਹ ਤੈਨੂੰ ਨੀਵਾਂ ਕਰਨ ਤਾਂ ਤੂੰ ਆਖੇਂਗਾ ਕਿ ਇਹ ਤਾਂ ਉੱਚਾ ਹੋਣਾ ਹੈ! ਕਿਉਂਕਿ ਉਹ ਦੀਨ ਮਨੁੱਖ ਨੂੰ ਬਚਾਵੇਗਾ।
For they have made low, And you say, Lift up. And He saves the bowed down of eyes.
30 ੩੦ ਜੋ ਬੇਦੋਸ਼ਾ ਨਹੀਂ ਉਹ ਉਸ ਨੂੰ ਵੀ ਬਚਾਵੇਗਾ, ਹਾਂ, ਆਪਣੇ ਹੱਥਾਂ ਦੀ ਸ਼ੁੱਧਤਾ ਨਾਲ ਤੂੰ ਬਚਾਇਆ ਜਾਵੇਂਗਾ।”
He delivers the one [who is] not innocent, Indeed, he has been delivered By the cleanness of your hands.”