< ਅੱਯੂਬ 22 >

1 ਫੇਰ ਅਲੀਫਾਜ਼ ਤੇਮਾਨੀ ਨੇ ਉੱਤਰ ਦੇ ਕੇ ਆਖਿਆ,
ויען אליפז התמני ויאמר
2 “ਕੀ ਕੋਈ ਮਨੁੱਖ ਪਰਮੇਸ਼ੁਰ ਲਈ ਲਾਭਦਾਇਕ ਹੋ ਸਕਦਾ ਹੈ? ਸੱਚ-ਮੁੱਚ ਸਿਆਣਾ ਮਨੁੱਖ ਵੀ ਆਪਣੇ ਹੀ ਜੋਗਾ ਹੈ।
הלאל יסכן-גבר-- כי-יסכן עלימו משכיל
3 ਤੇਰੇ ਧਰਮੀ ਹੋਣ ਨਾਲ ਸਰਬ ਸ਼ਕਤੀਮਾਨ ਨੂੰ ਕੀ ਖੁਸ਼ੀ ਹੈ? ਜਾਂ ਤੇਰੀਆਂ ਖਰੀਆਂ ਚਾਲਾਂ ਨਾਲ ਉਹ ਨੂੰ ਕੀ ਲਾਭ ਹੁੰਦਾ ਹੈ?
החפץ לשדי כי תצדק ואם-בצע כי-תתם דרכיך
4 “ਕੀ ਤੇਰੇ ਡਰਨ ਦੇ ਕਾਰਨ ਉਹ ਤੈਨੂੰ ਝਿੜਕਦਾ ਹੈ, ਅਤੇ ਤੇਰੇ ਨਾਲ ਮੁਕੱਦਮਾ ਲੜਦਾ ਹੈ?
המיראתך יכיחך יבוא עמך במשפט
5 ਕੀ ਤੇਰੀ ਬੁਰਿਆਈ ਵੱਡੀ ਨਹੀਂ, ਅਤੇ ਤੇਰੀਆਂ ਬਦੀਆਂ ਦੀ ਕੋਈ ਹੱਦ ਹੈ?
הלא רעתך רבה ואין-קץ לעונתיך
6 ਕਿਉਂਕਿ ਤੂੰ ਆਪਣੇ ਭਰਾਵਾਂ ਦੀਆਂ ਵਸਤਾਂ ਬੇਵਜ੍ਹਾ ਗਹਿਣੇ ਰੱਖ ਲਈਆਂ ਹਨ, ਅਤੇ ਨੰਗਿਆਂ ਦੇ ਵੀ ਕੱਪੜੇ ਲਾਹ ਲਏ ਹਨ।
כי-תחבל אחיך חנם ובגדי ערומים תפשיט
7 ਤੂੰ ਥੱਕੇ ਨੂੰ ਪਾਣੀ ਨਹੀਂ ਪਿਲਾਇਆ, ਅਤੇ ਭੁੱਖੇ ਨੂੰ ਰੋਟੀ ਦੇਣ ਤੋਂ ਇਨਕਾਰ ਕੀਤਾ।
לא-מים עיף תשקה ומרעב תמנע-לחם
8 ਬਲਵੰਤ ਮਨੁੱਖ ਨੂੰ ਦੇਸ ਮਿਲ ਗਿਆ, ਅਤੇ ਜਿਹੜਾ ਮੰਨਿਆ-ਪ੍ਰਮੰਨਿਆ ਸੀ, ਉਹ ਉਸ ਵਿੱਚ ਵੱਸ ਗਿਆ।
ואיש זרוע לו הארץ ונשוא פנים ישב בה
9 ਤੂੰ ਵਿਧਵਾਵਾਂ ਨੂੰ ਖਾਲੀ ਮੋੜ ਦਿੱਤਾ, ਅਤੇ ਯਤੀਮਾਂ ਦੀਆਂ ਬਾਹਾਂ ਭੰਨ ਦਿੱਤੀਆਂ।
אלמנות שלחת ריקם וזרעות יתמים ידכא
10 ੧੦ ਇਸ ਲਈ ਫੰਦੇ ਤੇਰੇ ਆਲੇ-ਦੁਆਲੇ ਹਨ, ਅਤੇ ਅਚਾਨਕ ਆਉਣ ਵਾਲੇ ਭੈਅ ਤੋਂ ਤੂੰ ਘਬਰਾਉਂਦਾ ਹੈ!
על-כן סביבותיך פחים ויבהלך פחד פתאם
11 ੧੧ ਕੀ ਤੂੰ ਹਨੇਰੇ ਨੂੰ ਨਹੀਂ ਵੇਖਦਾ, ਅਤੇ ਪਾਣੀ ਦੇ ਹੜ੍ਹ ਨੂੰ ਜਿਹੜਾ ਤੈਨੂੰ ਢੱਕ ਲੈਂਦਾ ਹੈ?
או-חשך לא-תראה ושפעת-מים תכסך
12 ੧੨ “ਕੀ ਪਰਮੇਸ਼ੁਰ ਸਵਰਗ ਦੀ ਉਚਿਆਈ ਵਿੱਚ ਨਹੀਂ? ਤਾਰਿਆਂ ਦੀ ਉਚਿਆਈ ਵੇਖ ਕਿ ਉਹ ਕਿੰਨੇ ਉੱਚੇ ਹਨ!
הלא-אלוה גבה שמים וראה ראש כוכבים כי-רמו
13 ੧੩ ਅਤੇ ਤੂੰ ਆਖਦਾ ਹੈਂ, ਪਰਮੇਸ਼ੁਰ ਕੀ ਜਾਣਦਾ ਹੈ? ਕੀ ਉਹ ਘੁੱਪ ਹਨੇਰੇ ਵਿੱਚੋਂ ਨਿਆਂ ਕਰ ਸਕਦਾ ਹੈ?
ואמרת מה-ידע אל הבעד ערפל ישפוט
14 ੧੪ ਬੱਦਲਾਂ ਦੀਆਂ ਘਟਾਂ ਉਹ ਦਾ ਪਰਦਾ ਹਨ, ਤਾਂ ਜੋ ਉਹ ਵੇਖ ਨਾ ਸਕੇ, ਅਤੇ ਉਹ ਤਾਂ ਅਕਾਸ਼ ਮੰਡਲ ਉੱਤੇ ਹੀ ਚਲਦਾ ਫਿਰਦਾ ਹੈ।
עבים סתר-לו ולא יראה וחוג שמים יתהלך
15 ੧੫ ਕੀ ਤੂੰ ਉਸ ਪੁਰਾਣੇ ਰਾਹ ਨੂੰ ਫੜ੍ਹ ਕੇ ਰੱਖੇਂਗਾ, ਜਿਸ ਵਿੱਚ ਦੁਸ਼ਟ ਮਨੁੱਖ ਚਲਦੇ ਸਨ?
הארח עולם תשמור-- אשר דרכו מתי-און
16 ੧੬ ਜਿਹੜੇ ਆਪਣੇ ਸਮੇਂ ਤੋਂ ਪਹਿਲਾਂ ਚੁੱਕੇ ਗਏ, ਜਿਹਨਾਂ ਦੀ ਨੀਂਹ ਦਰਿਆ ਨਾਲ ਰੁੜ੍ਹ ਗਈ,
אשר-קמטו ולא-עת נהר יוצק יסודם
17 ੧੭ ਜਿਹੜੇ ਪਰਮੇਸ਼ੁਰ ਨੂੰ ਕਹਿੰਦੇ ਸਨ, ਸਾਥੋਂ ਦੂਰ ਹੋ! ਅਤੇ ਸਰਬ ਸ਼ਕਤੀਮਾਨ ਪਰਮੇਸ਼ੁਰ ਸਾਡਾ ਕੀ ਕਰ ਸਕਦਾ ਹੈ?
האמרים לאל סור ממנו ומה-יפעל שדי למו
18 ੧੮ ਤਾਂ ਵੀ ਉਸ ਨੇ ਉਹਨਾਂ ਦੇ ਘਰਾਂ ਨੂੰ ਉੱਤਮ ਪਦਾਰਥਾਂ ਨਾਲ ਭਰ ਦਿੱਤਾ, ਪਰ ਦੁਸ਼ਟਾਂ ਦੀ ਸਲਾਹ ਮੈਥੋਂ ਦੂਰ ਹੋਵੇ!
והוא מלא בתיהם טוב ועצת רשעים רחקה מני
19 ੧੯ ਧਰਮੀ ਵੇਖ ਕੇ ਖੁਸ਼ ਹੁੰਦੇ, ਅਤੇ ਨਿਰਦੋਸ਼ ਉਹ ਦੀ ਹਾਸੀ ਉਡਾਉਂਦੇ ਹਨ,
יראו צדיקים וישמחו ונקי ילעג-למו
20 ੨੦ ਸੱਚ-ਮੁੱਚ ਸਾਡੇ ਵਿਰੋਧੀ ਮਿੱਟ ਗਏ, ਅਤੇ ਅੱਗ ਨੇ ਉਹਨਾਂ ਦੀ ਰਹਿੰਦ-ਖੁਹੰਦ ਨੂੰ ਭੱਖ ਲਿਆ!
אם-לא נכחד קימנו ויתרם אכלה אש
21 ੨੧ “ਪਰਮੇਸ਼ੁਰ ਦੇ ਨਾਲ ਮਿਲਿਆ ਰਹਿ ਅਤੇ ਸੁਖੀ ਰਹਿ, ਤਾਂ ਤੇਰੀ ਭਲਿਆਈ ਹੋਵੇਗੀ।
הסכן-נא עמו ושלם בהם תבואתך טובה
22 ੨੨ ਹੁਣ ਉਹ ਦੇ ਮੂੰਹ ਦੀ ਸਿੱਖਿਆ ਸੁਣ, ਅਤੇ ਉਹ ਦੇ ਬਚਨਾਂ ਨੂੰ ਆਪਣੇ ਦਿਲ ਵਿੱਚ ਰੱਖ।
קח-נא מפיו תורה ושים אמריו בלבבך
23 ੨੩ ਜੇ ਤੂੰ ਸਰਬ ਸ਼ਕਤੀਮਾਨ ਪਰਮੇਸ਼ੁਰ ਵੱਲ ਮੁੜੇਂ ਅਤੇ ਜੇ ਤੂੰ ਬਦੀ ਆਪਣੇ ਤੰਬੂਆਂ ਵਿੱਚੋਂ ਦੂਰ ਕਰੇਂ, ਤਾਂ ਤੂੰ ਬਣਿਆ ਰਹੇਂਗਾ,
אם-תשוב עד-שדי תבנה תרחיק עולה מאהלך
24 ੨੪ ਜੇ ਤੂੰ ਆਪਣਾ ਸੋਨਾ ਮਿੱਟੀ ਵਿੱਚ, ਸਗੋਂ ਓਫੀਰ ਦਾ ਸੋਨਾ ਨਦੀਆਂ ਦੇ ਪੱਥਰਾਂ ਵਿੱਚ ਪਾ ਦੇਵੇਂ,
ושית-על-עפר בצר ובצור נחלים אופיר
25 ੨੫ ਤਾਂ ਸਰਬ ਸ਼ਕਤੀਮਾਨ ਆਪ ਤੇਰਾ ਸੋਨਾ, ਅਤੇ ਤੇਰੀ ਅਣਮੁੱਲ ਚਾਂਦੀ ਹੋਵੇਗਾ।
והיה שדי בצריך וכסף תועפות לך
26 ੨੬ ਤਦ ਤੂੰ ਸਰਬ ਸ਼ਕਤੀਮਾਨ ਨਾਲ ਨਿਹਾਲ ਹੋਵੇਂਗਾ, ਅਤੇ ਆਪਣਾ ਮੂੰਹ ਪਰਮੇਸ਼ੁਰ ਵੱਲ ਚੁੱਕੇਂਗਾ।
כי-אז על-שדי תתענג ותשא אל-אלוה פניך
27 ੨੭ ਤੂੰ ਉਹ ਦੇ ਅੱਗੇ ਬੇਨਤੀ ਕਰੇਂਗਾ ਅਤੇ ਉਹ ਤੇਰੀ ਸੁਣੇਗਾ, ਅਤੇ ਤੂੰ ਆਪਣੀਆਂ ਸੁੱਖਣਾ ਪੂਰੀਆਂ ਕਰੇਂਗਾ।
תעתיר אליו וישמעך ונדריך תשלם
28 ੨੮ ਜੋ ਕੁਝ ਤੂੰ ਕਰਨਾ ਚਾਹੇਂ, ਉਹ ਤੇਰੇ ਲਈ ਠਹਿਰਾਈ ਜਾਵੇਗੀ, ਅਤੇ ਚਾਨਣ ਤੇਰਿਆਂ ਰਾਹਾਂ ਉੱਤੇ ਚਮਕੇਗਾ।
ותגזר-אמר ויקם לך ועל-דרכיך נגה אור
29 ੨੯ ਜਦ ਉਹ ਤੈਨੂੰ ਨੀਵਾਂ ਕਰਨ ਤਾਂ ਤੂੰ ਆਖੇਂਗਾ ਕਿ ਇਹ ਤਾਂ ਉੱਚਾ ਹੋਣਾ ਹੈ! ਕਿਉਂਕਿ ਉਹ ਦੀਨ ਮਨੁੱਖ ਨੂੰ ਬਚਾਵੇਗਾ।
כי-השפילו ותאמר גוה ושח עינים יושע
30 ੩੦ ਜੋ ਬੇਦੋਸ਼ਾ ਨਹੀਂ ਉਹ ਉਸ ਨੂੰ ਵੀ ਬਚਾਵੇਗਾ, ਹਾਂ, ਆਪਣੇ ਹੱਥਾਂ ਦੀ ਸ਼ੁੱਧਤਾ ਨਾਲ ਤੂੰ ਬਚਾਇਆ ਜਾਵੇਂਗਾ।”
ימלט אי-נקי ונמלט בבר כפיך

< ਅੱਯੂਬ 22 >