< ਅੱਯੂਬ 23 >

1 ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ,
וַיַּעַן אִיּוֹב וַיֹּאמַֽר׃
2 “ਅਜੇ ਵੀ ਮੇਰੀ ਸ਼ਿਕਾਇਤ ਜਾਰੀ ਹੈ, ਮੇਰੀ ਮਾਰ ਮੇਰੇ ਹੌਂਕਿਆ ਨਾਲੋਂ ਵੀ ਭਾਰੀ ਹੈ।
גַּם־הַיּוֹם מְרִי שִׂחִי יָדִי כָּבְדָה עַל־אַנְחָתִֽי׃
3 ਕਾਸ਼ ਕਿ ਮੈਂ ਜਾਣਦਾ ਜੋ ਮੈਂ ਉਹ ਨੂੰ ਕਿੱਥੇ ਲੱਭਾਂ, ਤਾਂ ਮੈਂ ਉਹ ਦੇ ਬਿਰਾਜਣ ਦੇ ਸਥਾਨ ਤੱਕ ਜਾਂਦਾ!
מִֽי־יִתֵּן יָדַעְתִּי וְאֶמְצָאֵהוּ אָבוֹא עַד־תְּכוּנָתֽוֹ׃
4 ਮੈਂ ਆਪਣਾ ਮੁਕੱਦਮਾ ਉਹ ਦੇ ਸਾਹਮਣੇ ਪੇਸ਼ ਕਰਦਾ, ਅਤੇ ਆਪਣਾ ਮੂੰਹ ਦਲੀਲਾਂ ਨਾਲ ਭਰਦਾ!
אֶעֶרְכָה לְפָנָיו מִשְׁפָּט וּפִי אֲמַלֵּא תוֹכָחֽוֹת׃
5 ਮੈਂ ਉਹਨਾਂ ਗੱਲਾਂ ਨੂੰ ਜਾਣ ਲੈਂਦਾ ਜਿਹਨਾਂ ਨਾਲ ਉਹ ਮੈਨੂੰ ਉੱਤਰ ਦਿੰਦਾ, ਅਤੇ ਸਮਝ ਲੈਂਦਾ ਕਿ ਉਹ ਮੈਨੂੰ ਕੀ ਆਖਦਾ।
אֵדְעָה מִלִּים יַעֲנֵנִי וְאָבִינָה מַה־יֹּאמַר לִֽי׃
6 ਕੀ ਉਹ ਆਪਣੀ ਸ਼ਕਤੀ ਦੀ ਵਡਿਆਈ ਅਨੁਸਾਰ ਮੇਰੇ ਨਾਲ ਲੜਦਾ? ਨਹੀਂ, ਸਗੋਂ ਉਹ ਮੇਰੀ ਵੱਲ ਧਿਆਨ ਕਰਦਾ।
הַבְּרָב־כֹּחַ יָרִיב עִמָּדִי לֹא אַךְ־הוּא יָשִׂם בִּֽי׃
7 ਉੱਥੇ ਨੇਕ ਜਨ ਉਹ ਦੇ ਨਾਲ ਵਾਦ-ਵਿਵਾਦ ਕਰਦਾ, ਅਤੇ ਮੈਂ ਸਦਾ ਲਈ ਆਪਣੇ ਨਿਆਈਂ ਤੋਂ ਛੁਡਾਇਆ ਜਾਂਦਾ।
שָׁם יָשָׁר נוֹכָח עִמּוֹ וַאֲפַלְּטָה לָנֶצַח מִשֹּׁפְטִֽי׃
8 “ਵੇਖੋ, ਮੈਂ ਅੱਗੇ ਜਾਂਦਾ ਹਾਂ ਪਰ ਉਹ ਉੱਥੇ ਨਹੀਂ, ਅਤੇ ਪਿੱਛੇ, ਪਰ ਉਹ ਮੈਨੂੰ ਮਿਲਦਾ ਨਹੀਂ,
הֵן קֶדֶם אֶהֱלֹךְ וְאֵינֶנּוּ וְאָחוֹר וְֽלֹא־אָבִין לֽוֹ׃
9 ਅਤੇ ਖੱਬੇ ਪਾਸੇ ਵੱਲ ਜਦੋਂ ਉਹ ਕੰਮ ਕਰਦਾ ਹੈ ਤਦ ਉਹ ਮੈਨੂੰ ਵਿਖਾਈ ਨਹੀਂ ਦਿੰਦਾ, ਉਹ ਸੱਜੇ ਪਾਸੇ ਨੂੰ ਮੁੜਦਾ ਹੈ, ਪਰ ਮੈਂ ਉਹ ਨੂੰ ਵੇਖਦਾ ਨਹੀਂ।
שְׂמֹאול בַּעֲשֹׂתוֹ וְלֹא־אָחַז יַעְטֹף יָמִין וְלֹא אֶרְאֶֽה׃
10 ੧੦ ਉਹ ਤਾਂ ਮੇਰੇ ਰਾਹਾਂ ਨੂੰ ਜਾਣਦਾ ਹੈ, ਜਦ ਉਹ ਮੈਨੂੰ ਤਾਅ ਲਵੇਂ ਤਦ ਮੈਂ ਸੋਨੇ ਵਾਂਗੂੰ ਨਿੱਕਲਾਂਗਾ।
כִּֽי־יָדַע דֶּרֶךְ עִמָּדִי בְּחָנַנִי כַּזָּהָב אֵצֵֽא׃
11 ੧੧ ਮੇਰੇ ਪੈਰ ਉਹ ਦੇ ਕਦਮਾਂ ਦੇ ਪਿੱਛੇ-ਪਿੱਛੇ ਚਲੇ, ਮੈਂ ਉਹ ਦੇ ਰਾਹ ਦੀ ਪਾਲਣਾ ਕੀਤੀ ਅਤੇ ਕੁਰਾਹੇ ਨਾ ਪਿਆ।
בַּאֲשֻׁרוֹ אָחֲזָה רַגְלִי דַּרְכּוֹ שָׁמַרְתִּי וְלֹא־אָֽט׃
12 ੧੨ ਉਹ ਦੇ ਬੁੱਲ੍ਹਾਂ ਦੇ ਹੁਕਮ ਤੋਂ ਮੈਂ ਨਾ ਹਟਿਆ ਉਹ ਦੇ ਮੂੰਹ ਦਿਆਂ ਵਾਕਾਂ ਦੀ ਮੈਂ ਆਪਣੇ ਜ਼ਰੂਰੀ ਭੋਜਨ ਨਾਲੋਂ ਵਧੇਰੇ ਕਦਰ ਕੀਤੀ।
מִצְוַת שְׂפָתָיו וְלֹא אָמִישׁ מֵחֻקִּי צָפַנְתִּי אִמְרֵי־פִֽיו׃
13 ੧੩ “ਉਹ ਤਾਂ ਇੱਕੋ ਗੱਲ ਤੇ ਸਥਿਰ ਰਹਿੰਦਾ ਹੈ ਅਤੇ ਕੌਣ ਉਸ ਨੂੰ ਮੋੜ ਸਕਦਾ ਹੈ, ਅਤੇ ਜੋ ਉਹ ਦਾ ਜੀ ਚਾਹੇ ਸੋ ਉਹ ਕਰਦਾ ਹੈ,
וְהוּא בְאֶחָד וּמִי יְשִׁיבֶנּוּ וְנַפְשׁוֹ אִוְּתָה וַיָּֽעַשׂ׃
14 ੧੪ ਕਿਉਂਕਿ ਜੋ ਕੁਝ ਮੇਰੇ ਲਈ ਠਹਿਰਾਇਆ ਗਿਆ ਹੈ ਉਸ ਨੂੰ ਉਹ ਪੂਰਾ ਕਰਦਾ ਹੈ, ਅਤੇ ਉਹ ਦੇ ਦਿਲ ਵਿੱਚ ਅਜਿਹੀਆਂ ਬਹੁਤ ਸਾਰੀਆਂ ਹੋਰ ਯੋਜਨਾਵਾਂ ਹਨ।
כִּי יַשְׁלִים חֻקִּי וְכָהֵנָּה רַבּוֹת עִמּֽוֹ׃
15 ੧੫ ਇਸ ਲਈ ਮੈਂ ਉਹ ਦੇ ਸਨਮੁਖ ਭੈਅ ਖਾਂਦਾ ਹਾਂ, ਜਦ ਮੈਂ ਇਸ ਦੇ ਬਾਰੇ ਸੋਚਦਾ ਹਾਂ ਤਦ ਮੈਂ ਉਸ ਤੋਂ ਡਰ ਜਾਂਦਾ ਹਾਂ।
עַל־כֵּן מִפָּנָיו אֶבָּהֵל אֶתְבּוֹנֵן וְאֶפְחַד מִמֶּֽנּוּ׃
16 ੧੬ ਪਰਮੇਸ਼ੁਰ ਨੇ ਮੇਰੇ ਦਿਲ ਨੂੰ ਕਮਜ਼ੋਰ ਬਣਾ ਦਿੱਤਾ, ਅਤੇ ਸਰਬ ਸ਼ਕਤੀਮਾਨ ਨੇ ਮੈਨੂੰ ਘਬਰਾ ਦਿੱਤਾ ਹੈ।
וְאֵל הֵרַךְ לִבִּי וְשַׁדַּי הִבְהִילָֽנִי׃
17 ੧੭ ਕਿਉਂ ਜੋ ਹਨੇਰੇ ਨੇ ਮੈਨੂੰ ਘੇਰਿਆ ਹੋਇਆ ਹੈ ਅਤੇ ਘੁੱਪ ਹਨੇਰੇ ਨੇ ਮੇਰੇ ਮੂੰਹ ਨੂੰ ਢੱਕ ਲਿਆ ਹੈ।”
כִּֽי־לֹא נִצְמַתִּי מִפְּנֵי־חֹשֶׁךְ וּמִפָּנַי כִּסָּה־אֹֽפֶל׃

< ਅੱਯੂਬ 23 >