< ਅੱਯੂਬ 23 >
1 ੧ ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ,
ヨブこたへて曰く
2 ੨ “ਅਜੇ ਵੀ ਮੇਰੀ ਸ਼ਿਕਾਇਤ ਜਾਰੀ ਹੈ, ਮੇਰੀ ਮਾਰ ਮੇਰੇ ਹੌਂਕਿਆ ਨਾਲੋਂ ਵੀ ਭਾਰੀ ਹੈ।
我は今日にても尚つぶやきて服せず わが禍災はわが嘆息よりも重し
3 ੩ ਕਾਸ਼ ਕਿ ਮੈਂ ਜਾਣਦਾ ਜੋ ਮੈਂ ਉਹ ਨੂੰ ਕਿੱਥੇ ਲੱਭਾਂ, ਤਾਂ ਮੈਂ ਉਹ ਦੇ ਬਿਰਾਜਣ ਦੇ ਸਥਾਨ ਤੱਕ ਜਾਂਦਾ!
ねがはくは神をたづねて何處にか遇まつるを知り其御座に參いたらんことを
4 ੪ ਮੈਂ ਆਪਣਾ ਮੁਕੱਦਮਾ ਉਹ ਦੇ ਸਾਹਮਣੇ ਪੇਸ਼ ਕਰਦਾ, ਅਤੇ ਆਪਣਾ ਮੂੰਹ ਦਲੀਲਾਂ ਨਾਲ ਭਰਦਾ!
我この愁訴をその御前に陳べ口を極めて辨論はん
5 ੫ ਮੈਂ ਉਹਨਾਂ ਗੱਲਾਂ ਨੂੰ ਜਾਣ ਲੈਂਦਾ ਜਿਹਨਾਂ ਨਾਲ ਉਹ ਮੈਨੂੰ ਉੱਤਰ ਦਿੰਦਾ, ਅਤੇ ਸਮਝ ਲੈਂਦਾ ਕਿ ਉਹ ਮੈਨੂੰ ਕੀ ਆਖਦਾ।
我その我に答へ給ふ言を知り また其われに言たまふ所を了らん
6 ੬ ਕੀ ਉਹ ਆਪਣੀ ਸ਼ਕਤੀ ਦੀ ਵਡਿਆਈ ਅਨੁਸਾਰ ਮੇਰੇ ਨਾਲ ਲੜਦਾ? ਨਹੀਂ, ਸਗੋਂ ਉਹ ਮੇਰੀ ਵੱਲ ਧਿਆਨ ਕਰਦਾ।
かれ大なる能をもて我と爭ひたまはんや 然らじ反つて我を眷みたまふべし
7 ੭ ਉੱਥੇ ਨੇਕ ਜਨ ਉਹ ਦੇ ਨਾਲ ਵਾਦ-ਵਿਵਾਦ ਕਰਦਾ, ਅਤੇ ਮੈਂ ਸਦਾ ਲਈ ਆਪਣੇ ਨਿਆਈਂ ਤੋਂ ਛੁਡਾਇਆ ਜਾਂਦਾ।
彼處にては正義人かれと辨爭ふことを得 斯せば我を鞫く者の手を永く免かるべし
8 ੮ “ਵੇਖੋ, ਮੈਂ ਅੱਗੇ ਜਾਂਦਾ ਹਾਂ ਪਰ ਉਹ ਉੱਥੇ ਨਹੀਂ, ਅਤੇ ਪਿੱਛੇ, ਪਰ ਉਹ ਮੈਨੂੰ ਮਿਲਦਾ ਨਹੀਂ,
しかるに我東に往くも彼いまさず 西に往くも亦見たてまつらず
9 ੯ ਅਤੇ ਖੱਬੇ ਪਾਸੇ ਵੱਲ ਜਦੋਂ ਉਹ ਕੰਮ ਕਰਦਾ ਹੈ ਤਦ ਉਹ ਮੈਨੂੰ ਵਿਖਾਈ ਨਹੀਂ ਦਿੰਦਾ, ਉਹ ਸੱਜੇ ਪਾਸੇ ਨੂੰ ਮੁੜਦਾ ਹੈ, ਪਰ ਮੈਂ ਉਹ ਨੂੰ ਵੇਖਦਾ ਨਹੀਂ।
北に工作きたまへども遇まつらず 南に隱れ居たまへば望むべからず
10 ੧੦ ਉਹ ਤਾਂ ਮੇਰੇ ਰਾਹਾਂ ਨੂੰ ਜਾਣਦਾ ਹੈ, ਜਦ ਉਹ ਮੈਨੂੰ ਤਾਅ ਲਵੇਂ ਤਦ ਮੈਂ ਸੋਨੇ ਵਾਂਗੂੰ ਨਿੱਕਲਾਂਗਾ।
わが平生の道は彼知りたまふ 彼われを試みたまはば我は金のごとくして出きたらん
11 ੧੧ ਮੇਰੇ ਪੈਰ ਉਹ ਦੇ ਕਦਮਾਂ ਦੇ ਪਿੱਛੇ-ਪਿੱਛੇ ਚਲੇ, ਮੈਂ ਉਹ ਦੇ ਰਾਹ ਦੀ ਪਾਲਣਾ ਕੀਤੀ ਅਤੇ ਕੁਰਾਹੇ ਨਾ ਪਿਆ।
わが足は彼の歩履に堅く隨へり 我はかれの道を守りて離れざりき
12 ੧੨ ਉਹ ਦੇ ਬੁੱਲ੍ਹਾਂ ਦੇ ਹੁਕਮ ਤੋਂ ਮੈਂ ਨਾ ਹਟਿਆ ਉਹ ਦੇ ਮੂੰਹ ਦਿਆਂ ਵਾਕਾਂ ਦੀ ਮੈਂ ਆਪਣੇ ਜ਼ਰੂਰੀ ਭੋਜਨ ਨਾਲੋਂ ਵਧੇਰੇ ਕਦਰ ਕੀਤੀ।
我はかれの唇の命令に違はず 我が法よりも彼の口の言語を重ぜり
13 ੧੩ “ਉਹ ਤਾਂ ਇੱਕੋ ਗੱਲ ਤੇ ਸਥਿਰ ਰਹਿੰਦਾ ਹੈ ਅਤੇ ਕੌਣ ਉਸ ਨੂੰ ਮੋੜ ਸਕਦਾ ਹੈ, ਅਤੇ ਜੋ ਉਹ ਦਾ ਜੀ ਚਾਹੇ ਸੋ ਉਹ ਕਰਦਾ ਹੈ,
かれは一に居る者にまします 誰か能かれをして意を變しめん 彼はその心に慾する所をかならず爲たまふ
14 ੧੪ ਕਿਉਂਕਿ ਜੋ ਕੁਝ ਮੇਰੇ ਲਈ ਠਹਿਰਾਇਆ ਗਿਆ ਹੈ ਉਸ ਨੂੰ ਉਹ ਪੂਰਾ ਕਰਦਾ ਹੈ, ਅਤੇ ਉਹ ਦੇ ਦਿਲ ਵਿੱਚ ਅਜਿਹੀਆਂ ਬਹੁਤ ਸਾਰੀਆਂ ਹੋਰ ਯੋਜਨਾਵਾਂ ਹਨ।
然ば我に向ひて定めし事を必らず成就たまはん 是のごとき事を多く彼は爲たまふなり
15 ੧੫ ਇਸ ਲਈ ਮੈਂ ਉਹ ਦੇ ਸਨਮੁਖ ਭੈਅ ਖਾਂਦਾ ਹਾਂ, ਜਦ ਮੈਂ ਇਸ ਦੇ ਬਾਰੇ ਸੋਚਦਾ ਹਾਂ ਤਦ ਮੈਂ ਉਸ ਤੋਂ ਡਰ ਜਾਂਦਾ ਹਾਂ।
是故に我かれの前に慄ふ 我考ふれば彼を懼る
16 ੧੬ ਪਰਮੇਸ਼ੁਰ ਨੇ ਮੇਰੇ ਦਿਲ ਨੂੰ ਕਮਜ਼ੋਰ ਬਣਾ ਦਿੱਤਾ, ਅਤੇ ਸਰਬ ਸ਼ਕਤੀਮਾਨ ਨੇ ਮੈਨੂੰ ਘਬਰਾ ਦਿੱਤਾ ਹੈ।
神わが心を弱くならしめ 全能者われをして懼れしめたまふ
17 ੧੭ ਕਿਉਂ ਜੋ ਹਨੇਰੇ ਨੇ ਮੈਨੂੰ ਘੇਰਿਆ ਹੋਇਆ ਹੈ ਅਤੇ ਘੁੱਪ ਹਨੇਰੇ ਨੇ ਮੇਰੇ ਮੂੰਹ ਨੂੰ ਢੱਕ ਲਿਆ ਹੈ।”
かく我は暗の來らぬ先わが面を黒暗の覆ふ前に打絶れざりき