< ਅੱਯੂਬ 25 >
1 ੧ ਤਦ ਬਿਲਦਦ ਸ਼ੂਹੀ ਨੇ ਉੱਤਰ ਦੇ ਕੇ ਆਖਿਆ,
Saa tog Sjuhiten Bildad til Orde og sagde:
2 ੨ “ਰਾਜ ਅਤੇ ਭੈਅ ਉਸ ਦੇ ਅੰਗ-ਸੰਗ ਹਨ, ਉਹ ਆਪਣੇ ਉੱਚਿਆਂ ਸਥਾਨਾਂ ਵਿੱਚ ਸੁੱਖ-ਸਾਂਦ ਕਾਇਮ ਕਰਦਾ ਹੈ।
Hos ham er der Vælde og Rædsel, han skaber Fred i sin høje Bolig.
3 ੩ ਕੀ ਉਸ ਦੀਆਂ ਫੌਜਾਂ ਦੀ ਗਿਣਤੀ ਹੋ ਸਕਦੀ ਹੈ ਅਤੇ ਕੌਣ ਹੈ ਜਿਸ ਦੇ ਉੱਤੇ ਉਹ ਦਾ ਚਾਨਣ ਨਹੀਂ ਪੈਂਦਾ?
Er der mon Tal paa hans Skarer? Mod hvem staar ikke hans Baghold op?
4 ੪ ਫੇਰ ਮਨੁੱਖ ਪਰਮੇਸ਼ੁਰ ਦੇ ਅੱਗੇ ਕਿਵੇਂ ਧਰਮੀ ਠਹਿਰ ਸਕਦਾ ਹੈ, ਅਤੇ ਇਸਤਰੀ ਦੁਆਰਾ ਜੰਮਿਆ ਕਿਵੇਂ ਨਿਰਮਲ ਹੋ ਸਕਦਾ ਹੈ?
Hvor kan en Mand have Ret imod Gud, hvor kan en kvindefødt være ren?
5 ੫ ਵੇਖ, ਉਸ ਦੀ ਨਿਗਾਹ ਵਿੱਚ ਚੰਦ ਵਿੱਚ ਵੀ ਚਮਕ ਨਹੀਂ, ਅਤੇ ਤਾਰੇ ਵੀ ਨਿਰਮਲ ਨਹੀਂ ਠਹਿਰਦੇ।
Selv Maanen er ikke klar i hans Øjne og Stjernerne ikke rene,
6 ੬ ਫੇਰ ਮਨੁੱਖ ਕੀ ਹੈ, ਜਿਹੜਾ ਕੀੜਾ ਹੀ ਹੈ, ਆਦਮੀ ਦਾ ਪੁੱਤਰ, ਜਿਹੜਾ ਕਿਰਮ ਹੀ ਹੈ?”
endsige en Mand, det Kryb, et Menneskebarn, den Orm!