< ਅੱਯੂਬ 26 >
1 ੧ ਫੇਰ ਅੱਯੂਬ ਨੇ ਉੱਤਰ ਦੇ ਕੇ ਆਖਿਆ,
Respondens autem Iob, dixit:
2 ੨ “ਤੂੰ ਨਿਰਬਲ ਦੀ ਸਹਾਇਤਾ ਕਿਵੇਂ ਕੀਤੀ, ਅਤੇ ਬਲਹੀਣ ਬਾਂਹ ਨੂੰ ਕਿਵੇਂ ਬਚਾਇਆ!
Cuius adiutor es? numquid imbecillis? et sustentas brachium eius, qui non est fortis?
3 ੩ ਤੂੰ ਬੁੱਧਹੀਣ ਨੂੰ ਕਿਹੋ ਜਿਹੀ ਸਲਾਹ ਦਿੱਤੀ, ਅਤੇ ਖਰਾ ਗਿਆਨ ਬਹੁਤ ਪਰਗਟ ਕੀਤਾ!
Cui dedisti consilium? forsitan illi qui non habet sapientiam, et prudentiam tuam ostendisti plurimam.
4 ੪ ਤੂੰ ਕਿਸਨੂੰ ਇਹ ਗੱਲਾਂ ਦੱਸੀਆਂ, ਅਤੇ ਕਿਸ ਦੇ ਆਤਮਾ ਨੇ ਤੇਰੇ ਮੂੰਹੋਂ ਗੱਲ ਕੀਤੀ?
Quem docere voluisti? nonne eum, qui fecit spiramentum?
5 ੫ “ਬਹੁਤ ਦਿਨਾਂ ਦੇ ਮਰੇ ਹੋਏ ਲੋਕ ਪਾਣੀਆਂ ਵਿੱਚ ਅਤੇ ਉਸ ਵਿੱਚ ਰਹਿਣ ਵਾਲਿਆਂ ਦੇ ਹੇਠ ਕੰਬਦੇ ਹਨ!
Ecce gigantes gemunt sub aquis, et qui habitant cum eis.
6 ੬ ਅਧੋਲੋਕ ਉਹ ਦੇ ਅੱਗੇ ਨੰਗਾ ਹੈ, ਅਤੇ ਨਰਕ ਬੇਪਰਦਾ ਹੈ। (Sheol )
Nudus est infernus coram illo, et nullum est operimentum perditioni. (Sheol )
7 ੭ ਉਹ ਉੱਤਰ ਦੇਸ ਨੂੰ ਖਾਲੀ ਸਥਾਨ ਉੱਤੇ ਫੈਲਾਉਂਦਾ ਹੈ, ਉਹ ਧਰਤੀ ਨੂੰ ਬਿਨ੍ਹਾਂ ਸਹਾਰੇ ਦੇ ਲਟਕਾਉਂਦਾ ਹੈ!
Qui extendit Aquilonem super vacuum, et appendit terram super nihilum.
8 ੮ ਉਹ ਪਾਣੀਆਂ ਨੂੰ ਆਪਣੀਆਂ ਘਟਾਂ ਵਿੱਚ ਬੰਨ੍ਹਦਾ ਹੈ, ਅਤੇ ਬੱਦਲ ਉਹਨਾਂ ਦੇ ਭਾਰ ਨਾਲ ਨਹੀਂ ਫਟਦੇ।
Qui ligat aquas in nubibus suis, ut non erumpant pariter deorsum.
9 ੯ ਉਹ ਚੰਦਰਮਾ ਦੇ ਸਾਹਮਣੇ ਬੱਦਲ ਫੈਲਾ ਕੇ ਉਸ ਨੂੰ ਢੱਕ ਕੇ ਰੱਖਦਾ ਹੈ।
Qui tenet vultum solii sui, et expandit super illud nebulam suam.
10 ੧੦ ਉਹ ਨੇ ਪਾਣੀਆਂ ਦੀ ਹੱਦ, ਚਾਨਣ ਅਤੇ ਹਨੇਰੇ ਦੀ ਹੱਦ ਤੱਕ ਠਹਿਰਾ ਰੱਖੀ ਹੈ।
Terminum circumdedit aquis, usque dum finiantur lux et tenebrae.
11 ੧੧ ਅਕਾਸ਼ ਦੇ ਥੰਮ੍ਹ ਹਿੱਲਦੇ ਹਨ, ਅਤੇ ਉਸ ਦੀ ਝਿੜਕੀ ਤੋਂ ਹੈਰਾਨ ਹੁੰਦੇ ਹਨ!
Columnae caeli contremiscunt, et pavent ad nutum eius.
12 ੧੨ ਉਹ ਆਪਣੇ ਬਲ ਤੋਂ ਸਮੁੰਦਰ ਨੂੰ ਉਛਾਲ ਦਿੰਦਾ ਹੈ, ਅਤੇ ਆਪਣੀ ਬੁੱਧ ਨਾਲ ਰਾਹਬ ਨੂੰ ਮਾਰ ਸੁੱਟਦਾ ਹੈ।
In fortitudine illius repente maria congregata sunt, et prudentia eius percussit superbum.
13 ੧੩ ਉਹ ਦੇ ਸਾਹ ਨਾਲ ਅਕਾਸ਼-ਮੰਡਲ ਸ਼ੁੱਧ ਹੋ ਜਾਂਦਾ ਹੈ, ਉਹ ਦੇ ਹੱਥ ਨੇ ਉੱਡਣੇ ਸੱਪ ਨੂੰ ਵਿੰਨ੍ਹ ਸੁੱਟਿਆ ਹੈ।
Spiritus eius ornavit caelos: et obstetricante manu eius, eductus est coluber tortuosus.
14 ੧੪ ਵੇਖੋ, ਇਹ ਸਭ ਉਸ ਦੇ ਕੰਮਾਂ ਦੀ ਝਲਕ ਹੀ ਹੈ, ਅਤੇ ਅਸੀਂ ਉਸ ਦੀ ਕਿੰਨੀ ਹੌਲੀ ਅਵਾਜ਼ ਸੁਣਦੇ ਹਾਂ! ਫੇਰ ਕੌਣ ਉਸ ਦੀ ਸਮਰੱਥਾ ਦੀ ਗਰਜ ਨੂੰ ਸਮਝ ਸਕਦਾ ਹੈ?”
Ecce, haec ex parte dicta sunt viarum eius: et cum vix parvam stillam sermonis eius audierimus, quis poterit tonitruum magnitudinis illius intueri?