< ਅੱਯੂਬ 28 >
1 ੧ ਚਾਂਦੀ ਲਈ ਤਾਂ ਖਾਨ ਹੁੰਦੀ ਹੈ, ਅਤੇ ਸੋਨੇ ਲਈ ਸਥਾਨ ਜਿੱਥੇ ਉਸ ਨੂੰ ਤਾਇਆ ਜਾਂਦਾ ਹੈ।
"Surely there is a mine for silver, and a place for gold which they refine.
2 ੨ ਲੋਹਾ ਮਿੱਟੀ ਤੋਂ ਕੱਢਿਆ ਜਾਂਦਾ ਹੈ, ਅਤੇ ਧਾਤੂ ਨੂੰ ਢਾਲ਼ ਕੇ ਤਾਂਬਾ ਬਣਾਇਆ ਜਾਂਦਾ ਹੈ।
Iron is taken out of the earth, and copper is smelted out of the ore.
3 ੩ ਮਨੁੱਖ ਹਨੇਰੇ ਨੂੰ ਦੂਰ ਕਰ ਕੇ ਸਰਹੱਦ ਤੱਕ ਘੁੱਪ ਹਨੇਰ ਅਤੇ ਮੌਤ ਦੇ ਸਾਯੇ ਵਿੱਚ, ਪੱਥਰਾਂ ਦੀ ਭਾਲ ਕਰਦਾ ਹੈ।
Man sets an end to darkness, and searches out, to the furthest bound, the stones of obscurity and of thick darkness.
4 ੪ ਉਹ ਅਬਾਦੀ ਤੋਂ ਦੂਰ ਸੁਰੰਗ ਖੋਦਦੇ ਹਨ, ਜਿੱਥੇ ਮਨੁੱਖਾਂ ਦੇ ਪੈਰ ਵੀ ਨਹੀਂ ਪੈਂਦੇ, ਉਹ ਮਨੁੱਖਾਂ ਤੋਂ ਦੂਰ ਲਟਕਦੇ ਅਤੇ ਝੂਲਦੇ ਹਨ।
He breaks open a shaft away from where people live. They are forgotten by the foot. They hang far from men, they swing back and forth.
5 ੫ ਧਰਤੀ ਤੋਂ ਰੋਟੀ ਤਾਂ ਮਿਲਦੀ ਹੈ, ਪਰ ਉਹ ਦਾ ਹੇਠਲਾ ਹਿੱਸਾ ਅੱਗ ਜਿਹਾ ਬਣ ਜਾਂਦਾ ਹੈ।
As for the earth, out of it comes bread; Underneath it is turned up as it were by fire.
6 ੬ ਇਸ ਦੀਆਂ ਚੱਟਾਨਾਂ ਨੀਲਮ ਦਾ ਥਾਂ ਹਨ, ਅਤੇ ਉਸ ਵਿੱਚ ਸੋਨੇ ਦੇ ਜ਼ੱਰੇ ਹਨ।
Sapphires come from its rocks. It has dust of gold.
7 ੭ ਸ਼ਿਕਾਰੀ ਪੰਛੀ ਉਸ ਦੇ ਰਾਹ ਨੂੰ ਨਹੀਂ ਜਾਣਦਾ, ਨਾ ਬਾਜ਼ ਦੀ ਅੱਖ ਨੇ ਉਸ ਨੂੰ ਵੇਖਿਆ ਹੈ।
That path no bird of prey knows, neither has the falcon's eye seen it.
8 ੮ ਘਾਤਕ ਜਾਨਵਰ ਉਸ ਵਿੱਚ ਨਹੀਂ ਚਲੇ ਹਨ, ਨਾ ਬੱਬਰ ਸ਼ੇਰ ਉਸ ਉੱਤੋਂ ਲੰਘਿਆ ਹੈ।
The proud animals have not trodden it, nor has the fierce lion passed by there.
9 ੯ ਮਨੁੱਖ ਆਪਣਾ ਹੱਥ ਚਕਮਕ ਪੱਥਰ ਉੱਤੇ ਲਾਉਂਦਾ ਹੈ, ਉਹ ਪਹਾੜਾਂ ਨੂੰ ਮੁੱਢੋਂ ਉਲੱਦ ਦਿੰਦਾ ਹੈ।
He puts forth his hand on the flinty rock, and he overturns the mountains by the roots.
10 ੧੦ ਉਹ ਚੱਟਾਨਾਂ ਵਿੱਚ ਨਾਲੇ ਖੋਦਦਾ ਹੈ ਅਤੇ ਉਹ ਦੀ ਅੱਖ ਹਰੇਕ ਬਹੁਮੁੱਲੀ ਵਸਤੂ ਨੂੰ ਵੇਖਦੀ ਹੈ।
He cuts out channels among the rocks. His eye sees every precious thing.
11 ੧੧ ਉਹ ਨਦੀਆਂ ਨੂੰ ਬੰਨ੍ਹ ਦਿੰਦਾ ਹੈ ਕਿ ਉਹ ਚੋਂਦੀਆਂ ਵੀ ਨਹੀਂ, ਅਤੇ ਛਿਪੀ ਹੋਈ ਚੀਜ਼ ਨੂੰ ਚਾਨਣ ਵਿੱਚ ਲੈ ਆਉਂਦਾ ਹੈ।
He binds the streams that they do not trickle. The thing that is hidden he brings forth to light.
12 ੧੨ ਪਰ ਬੁੱਧ ਕਿੱਥੇ ਲੱਭੇ, ਅਤੇ ਸਮਝ ਦਾ ਥਾਂ ਕਿੱਥੇ ਹੈ?
"But where shall wisdom be found? Where is the place of understanding?
13 ੧੩ ਮਨੁੱਖ ਉਹ ਦਾ ਮੁੱਲ ਨਹੀਂ ਜਾਣਦਾ, ਅਤੇ ਉਹ ਜੀਉਂਦਿਆਂ ਦੇ ਦੇਸ ਵਿੱਚ ਨਹੀਂ ਲੱਭਦੀ ਹੈ।
Man doesn't know its price; Neither is it found in the land of the living.
14 ੧੪ ਡੂੰਘਿਆਈ ਕਹਿੰਦੀ ਹੈ, “ਉਹ ਮੇਰੇ ਵਿੱਚ ਨਹੀਂ ਹੈ” ਅਤੇ ਸਮੁੰਦਰ ਕਹਿੰਦਾ ਹੈ, “ਉਹ ਮੇਰੇ ਕੋਲ ਨਹੀਂ ਹੈ।”
The deep says, 'It isn't in me.' The sea says, 'It isn't with me.'
15 ੧੫ ਉਹ ਕੁੰਦਨ ਸੋਨੇ ਨਾਲ ਮੁੱਲ ਨਹੀਂ ਲਈ ਜਾਂਦੀ, ਨਾ ਉਹ ਦੇ ਮੁੱਲ ਲਈ ਚਾਂਦੀ ਤੋਲੀਦੀ ਹੈ।
It can't be gotten for gold, neither shall silver be weighed for its price.
16 ੧੬ ਓਫੀਰ ਦੇ ਸੋਨੇ ਤੋਂ ਉਹ ਦੀ ਕੀਮਤ ਭਰ ਨਹੀਂ ਹੁੰਦੀ, ਨਾ ਬਹੁਮੁੱਲੇ ਸੁਲੇਮਾਨੀ ਪੱਥਰ ਤੋਂ, ਨਾ ਨੀਲਮ ਤੋਂ।
It can't be valued with the gold of Ophir, with the precious onyx, or the sapphire.
17 ੧੭ ਸੋਨਾ ਅਤੇ ਕੱਚ ਉਹ ਦੇ ਤੁੱਲ ਨਹੀਂ ਹੋ ਸਕਦੇ ਹਨ, ਨਾ ਉਹ ਕੁੰਦਨ ਸੋਨੇ ਦੇ ਗਹਿਣਿਆਂ ਦੇ ਬਦਲੇ ਮਿਲ ਸਕਦੀ ਹੈ।
Gold and glass can't equal it, neither shall it be exchanged for jewels of fine gold.
18 ੧੮ ਮੂੰਗੇ ਅਤੇ ਬਲੌਰ ਦੀ ਉਸ ਦੇ ਅੱਗੇ ਕੀ ਤੁਲਣਾ ਹੈ? ਸਗੋਂ ਬੁੱਧ ਦਾ ਮੁੱਲ ਮੋਤੀਆਂ ਨਾਲੋਂ ਵੀ ਵੱਧ ਹੈ।
No mention shall be made of coral or of crystal. Yes, the price of wisdom is above rubies.
19 ੧੯ ਇਥੋਪਿਆ ਅਰਥਾਤ ਕੂਸ਼ ਦਾ ਪੁਖਰਾਜ ਉਹ ਦੇ ਤੁੱਲ ਨਹੀਂ, ਨਾ ਖ਼ਾਲਸ ਸੋਨੇ ਵਿੱਚ ਉਹ ਦੀ ਕੀਮਤ ਹੋ ਸਕਦੀ ਹੈ।
The topaz of Ethiopia shall not equal it, Neither shall it be valued with pure gold.
20 ੨੦ ਬੁੱਧ ਫੇਰ ਕਿੱਥੋਂ ਆਉਂਦੀ ਹੈ, ਅਤੇ ਸਮਝ ਦਾ ਥਾਂ ਕਿੱਥੇ ਹੈ?
From where then comes wisdom? Where is the place of understanding?
21 ੨੧ ਉਹ ਤਾਂ ਹਰੇਕ ਜੀਵ ਦੀਆਂ ਅੱਖਾਂ ਤੋਂ ਲੁਕੀ ਹੋਈ ਹੈ, ਅਤੇ ਅਕਾਸ਼ ਦੇ ਪੰਛੀਆਂ ਤੋਂ ਛਿਪੀ ਹੋਈ ਹੈ।
Seeing it is hidden from the eyes of all living, and kept close from the birds of the sky.
22 ੨੨ ਵਿਨਾਸ਼ ਤੇ ਮੌਤ ਆਖਦੀਆਂ ਹਨ, “ਅਸੀਂ ਸਿਰਫ਼ ਉਹ ਦੀ ਚਰਚਾ ਸੁਣੀ ਹੈ।”
Destruction and Death say, 'We have heard a rumor of it with our ears.'
23 ੨੩ ਪਰ ਪਰਮੇਸ਼ੁਰ ਉਸ ਦਾ ਰਾਹ ਸਮਝਦਾ ਹੈ, ਅਤੇ ਉਹ ਉਸ ਦਾ ਥਾਂ ਜਾਣਦਾ ਹੈ,
"God understands its way, and he knows its place.
24 ੨੪ ਕਿਉਂ ਜੋ ਉਹੋ ਧਰਤੀ ਦੀਆਂ ਹੱਦਾਂ ਤੱਕ ਨਿਗਾਹ ਮਾਰਦਾ ਹੈ, ਅਤੇ ਜੋ ਕੁਝ ਅਕਾਸ਼ ਦੇ ਹੇਠ ਹੈ ਉਹ ਵੇਖਦਾ ਹੈ।
For he looks to the farthest parts of the earth, and sees under the whole sky.
25 ੨੫ ਜਦ ਉਹ ਨੇ ਹਵਾ ਲਈ ਵਜ਼ਨ ਠਹਿਰਾਇਆ, ਅਤੇ ਪਾਣੀਆਂ ਨੂੰ ਮਾਪ ਨਾਲ ਮਿਣਿਆ,
He establishes the force of the wind. Yes, he measures out the waters by measure.
26 ੨੬ ਜਦ ਉਹ ਨੇ ਮੀਂਹ ਲਈ ਬਿਧੀ ਬਣਾਈ, ਅਤੇ ਗਰਜਦੀ ਬਿਜਲੀ ਲਈ ਰਾਹ ਠਹਿਰਾਇਆ,
When he made a decree for the rain, and a way for the lightning of the thunder;
27 ੨੭ ਤਦ ਉਸ ਨੇ ਬੁੱਧ ਨੂੰ ਵੇਖਿਆ ਅਤੇ ਦੱਸਿਆ, ਉਸ ਨੇ ਉਹ ਨੂੰ ਕਾਇਮ ਕੀਤਾ ਸਗੋਂ ਉਹ ਨੂੰ ਖ਼ੋਜਿਆ,
then he saw it, and declared it. He established it, yes, and searched it out.
28 ੨੮ ਅਤੇ ਉਸ ਨੇ ਮਨੁੱਖ ਨੂੰ ਆਖਿਆ, “ਵੇਖ, ਪ੍ਰਭੂ ਦਾ ਭੈਅ, ਉਹੀ ਬੁੱਧ ਹੈ, ਅਤੇ ਬਦੀ ਤੋਂ ਦੂਰ ਰਹਿਣਾ ਹੀ ਸਮਝ ਹੈ!”
To man he said, 'Look, the fear of the Lord, that is wisdom. To depart from evil is understanding.'"