< ਅੱਯੂਬ 28 >

1 ਚਾਂਦੀ ਲਈ ਤਾਂ ਖਾਨ ਹੁੰਦੀ ਹੈ, ਅਤੇ ਸੋਨੇ ਲਈ ਸਥਾਨ ਜਿੱਥੇ ਉਸ ਨੂੰ ਤਾਇਆ ਜਾਂਦਾ ਹੈ।
כי יש לכסף מוצא ומקום לזהב יזקו׃
2 ਲੋਹਾ ਮਿੱਟੀ ਤੋਂ ਕੱਢਿਆ ਜਾਂਦਾ ਹੈ, ਅਤੇ ਧਾਤੂ ਨੂੰ ਢਾਲ਼ ਕੇ ਤਾਂਬਾ ਬਣਾਇਆ ਜਾਂਦਾ ਹੈ।
ברזל מעפר יקח ואבן יצוק נחושה׃
3 ਮਨੁੱਖ ਹਨੇਰੇ ਨੂੰ ਦੂਰ ਕਰ ਕੇ ਸਰਹੱਦ ਤੱਕ ਘੁੱਪ ਹਨੇਰ ਅਤੇ ਮੌਤ ਦੇ ਸਾਯੇ ਵਿੱਚ, ਪੱਥਰਾਂ ਦੀ ਭਾਲ ਕਰਦਾ ਹੈ।
קץ שם לחשך ולכל תכלית הוא חוקר אבן אפל וצלמות׃
4 ਉਹ ਅਬਾਦੀ ਤੋਂ ਦੂਰ ਸੁਰੰਗ ਖੋਦਦੇ ਹਨ, ਜਿੱਥੇ ਮਨੁੱਖਾਂ ਦੇ ਪੈਰ ਵੀ ਨਹੀਂ ਪੈਂਦੇ, ਉਹ ਮਨੁੱਖਾਂ ਤੋਂ ਦੂਰ ਲਟਕਦੇ ਅਤੇ ਝੂਲਦੇ ਹਨ।
פרץ נחל מעם גר הנשכחים מני רגל דלו מאנוש נעו׃
5 ਧਰਤੀ ਤੋਂ ਰੋਟੀ ਤਾਂ ਮਿਲਦੀ ਹੈ, ਪਰ ਉਹ ਦਾ ਹੇਠਲਾ ਹਿੱਸਾ ਅੱਗ ਜਿਹਾ ਬਣ ਜਾਂਦਾ ਹੈ।
ארץ ממנה יצא לחם ותחתיה נהפך כמו אש׃
6 ਇਸ ਦੀਆਂ ਚੱਟਾਨਾਂ ਨੀਲਮ ਦਾ ਥਾਂ ਹਨ, ਅਤੇ ਉਸ ਵਿੱਚ ਸੋਨੇ ਦੇ ਜ਼ੱਰੇ ਹਨ।
מקום ספיר אבניה ועפרת זהב לו׃
7 ਸ਼ਿਕਾਰੀ ਪੰਛੀ ਉਸ ਦੇ ਰਾਹ ਨੂੰ ਨਹੀਂ ਜਾਣਦਾ, ਨਾ ਬਾਜ਼ ਦੀ ਅੱਖ ਨੇ ਉਸ ਨੂੰ ਵੇਖਿਆ ਹੈ।
נתיב לא ידעו עיט ולא שזפתו עין איה׃
8 ਘਾਤਕ ਜਾਨਵਰ ਉਸ ਵਿੱਚ ਨਹੀਂ ਚਲੇ ਹਨ, ਨਾ ਬੱਬਰ ਸ਼ੇਰ ਉਸ ਉੱਤੋਂ ਲੰਘਿਆ ਹੈ।
לא הדריכהו בני שחץ לא עדה עליו שחל׃
9 ਮਨੁੱਖ ਆਪਣਾ ਹੱਥ ਚਕਮਕ ਪੱਥਰ ਉੱਤੇ ਲਾਉਂਦਾ ਹੈ, ਉਹ ਪਹਾੜਾਂ ਨੂੰ ਮੁੱਢੋਂ ਉਲੱਦ ਦਿੰਦਾ ਹੈ।
בחלמיש שלח ידו הפך משרש הרים׃
10 ੧੦ ਉਹ ਚੱਟਾਨਾਂ ਵਿੱਚ ਨਾਲੇ ਖੋਦਦਾ ਹੈ ਅਤੇ ਉਹ ਦੀ ਅੱਖ ਹਰੇਕ ਬਹੁਮੁੱਲੀ ਵਸਤੂ ਨੂੰ ਵੇਖਦੀ ਹੈ।
בצורות יארים בקע וכל יקר ראתה עינו׃
11 ੧੧ ਉਹ ਨਦੀਆਂ ਨੂੰ ਬੰਨ੍ਹ ਦਿੰਦਾ ਹੈ ਕਿ ਉਹ ਚੋਂਦੀਆਂ ਵੀ ਨਹੀਂ, ਅਤੇ ਛਿਪੀ ਹੋਈ ਚੀਜ਼ ਨੂੰ ਚਾਨਣ ਵਿੱਚ ਲੈ ਆਉਂਦਾ ਹੈ।
מבכי נהרות חבש ותעלמה יצא אור׃
12 ੧੨ ਪਰ ਬੁੱਧ ਕਿੱਥੇ ਲੱਭੇ, ਅਤੇ ਸਮਝ ਦਾ ਥਾਂ ਕਿੱਥੇ ਹੈ?
והחכמה מאין תמצא ואי זה מקום בינה׃
13 ੧੩ ਮਨੁੱਖ ਉਹ ਦਾ ਮੁੱਲ ਨਹੀਂ ਜਾਣਦਾ, ਅਤੇ ਉਹ ਜੀਉਂਦਿਆਂ ਦੇ ਦੇਸ ਵਿੱਚ ਨਹੀਂ ਲੱਭਦੀ ਹੈ।
לא ידע אנוש ערכה ולא תמצא בארץ החיים׃
14 ੧੪ ਡੂੰਘਿਆਈ ਕਹਿੰਦੀ ਹੈ, “ਉਹ ਮੇਰੇ ਵਿੱਚ ਨਹੀਂ ਹੈ” ਅਤੇ ਸਮੁੰਦਰ ਕਹਿੰਦਾ ਹੈ, “ਉਹ ਮੇਰੇ ਕੋਲ ਨਹੀਂ ਹੈ।”
תהום אמר לא בי היא וים אמר אין עמדי׃
15 ੧੫ ਉਹ ਕੁੰਦਨ ਸੋਨੇ ਨਾਲ ਮੁੱਲ ਨਹੀਂ ਲਈ ਜਾਂਦੀ, ਨਾ ਉਹ ਦੇ ਮੁੱਲ ਲਈ ਚਾਂਦੀ ਤੋਲੀਦੀ ਹੈ।
לא יתן סגור תחתיה ולא ישקל כסף מחירה׃
16 ੧੬ ਓਫੀਰ ਦੇ ਸੋਨੇ ਤੋਂ ਉਹ ਦੀ ਕੀਮਤ ਭਰ ਨਹੀਂ ਹੁੰਦੀ, ਨਾ ਬਹੁਮੁੱਲੇ ਸੁਲੇਮਾਨੀ ਪੱਥਰ ਤੋਂ, ਨਾ ਨੀਲਮ ਤੋਂ।
לא תסלה בכתם אופיר בשהם יקר וספיר׃
17 ੧੭ ਸੋਨਾ ਅਤੇ ਕੱਚ ਉਹ ਦੇ ਤੁੱਲ ਨਹੀਂ ਹੋ ਸਕਦੇ ਹਨ, ਨਾ ਉਹ ਕੁੰਦਨ ਸੋਨੇ ਦੇ ਗਹਿਣਿਆਂ ਦੇ ਬਦਲੇ ਮਿਲ ਸਕਦੀ ਹੈ।
לא יערכנה זהב וזכוכית ותמורתה כלי פז׃
18 ੧੮ ਮੂੰਗੇ ਅਤੇ ਬਲੌਰ ਦੀ ਉਸ ਦੇ ਅੱਗੇ ਕੀ ਤੁਲਣਾ ਹੈ? ਸਗੋਂ ਬੁੱਧ ਦਾ ਮੁੱਲ ਮੋਤੀਆਂ ਨਾਲੋਂ ਵੀ ਵੱਧ ਹੈ।
ראמות וגביש לא יזכר ומשך חכמה מפנינים׃
19 ੧੯ ਇਥੋਪਿਆ ਅਰਥਾਤ ਕੂਸ਼ ਦਾ ਪੁਖਰਾਜ ਉਹ ਦੇ ਤੁੱਲ ਨਹੀਂ, ਨਾ ਖ਼ਾਲਸ ਸੋਨੇ ਵਿੱਚ ਉਹ ਦੀ ਕੀਮਤ ਹੋ ਸਕਦੀ ਹੈ।
לא יערכנה פטדת כוש בכתם טהור לא תסלה׃
20 ੨੦ ਬੁੱਧ ਫੇਰ ਕਿੱਥੋਂ ਆਉਂਦੀ ਹੈ, ਅਤੇ ਸਮਝ ਦਾ ਥਾਂ ਕਿੱਥੇ ਹੈ?
והחכמה מאין תבוא ואי זה מקום בינה׃
21 ੨੧ ਉਹ ਤਾਂ ਹਰੇਕ ਜੀਵ ਦੀਆਂ ਅੱਖਾਂ ਤੋਂ ਲੁਕੀ ਹੋਈ ਹੈ, ਅਤੇ ਅਕਾਸ਼ ਦੇ ਪੰਛੀਆਂ ਤੋਂ ਛਿਪੀ ਹੋਈ ਹੈ।
ונעלמה מעיני כל חי ומעוף השמים נסתרה׃
22 ੨੨ ਵਿਨਾਸ਼ ਤੇ ਮੌਤ ਆਖਦੀਆਂ ਹਨ, “ਅਸੀਂ ਸਿਰਫ਼ ਉਹ ਦੀ ਚਰਚਾ ਸੁਣੀ ਹੈ।”
אבדון ומות אמרו באזנינו שמענו שמעה׃
23 ੨੩ ਪਰ ਪਰਮੇਸ਼ੁਰ ਉਸ ਦਾ ਰਾਹ ਸਮਝਦਾ ਹੈ, ਅਤੇ ਉਹ ਉਸ ਦਾ ਥਾਂ ਜਾਣਦਾ ਹੈ,
אלהים הבין דרכה והוא ידע את מקומה׃
24 ੨੪ ਕਿਉਂ ਜੋ ਉਹੋ ਧਰਤੀ ਦੀਆਂ ਹੱਦਾਂ ਤੱਕ ਨਿਗਾਹ ਮਾਰਦਾ ਹੈ, ਅਤੇ ਜੋ ਕੁਝ ਅਕਾਸ਼ ਦੇ ਹੇਠ ਹੈ ਉਹ ਵੇਖਦਾ ਹੈ।
כי הוא לקצות הארץ יביט תחת כל השמים יראה׃
25 ੨੫ ਜਦ ਉਹ ਨੇ ਹਵਾ ਲਈ ਵਜ਼ਨ ਠਹਿਰਾਇਆ, ਅਤੇ ਪਾਣੀਆਂ ਨੂੰ ਮਾਪ ਨਾਲ ਮਿਣਿਆ,
לעשות לרוח משקל ומים תכן במדה׃
26 ੨੬ ਜਦ ਉਹ ਨੇ ਮੀਂਹ ਲਈ ਬਿਧੀ ਬਣਾਈ, ਅਤੇ ਗਰਜਦੀ ਬਿਜਲੀ ਲਈ ਰਾਹ ਠਹਿਰਾਇਆ,
בעשתו למטר חק ודרך לחזיז קלות׃
27 ੨੭ ਤਦ ਉਸ ਨੇ ਬੁੱਧ ਨੂੰ ਵੇਖਿਆ ਅਤੇ ਦੱਸਿਆ, ਉਸ ਨੇ ਉਹ ਨੂੰ ਕਾਇਮ ਕੀਤਾ ਸਗੋਂ ਉਹ ਨੂੰ ਖ਼ੋਜਿਆ,
אז ראה ויספרה הכינה וגם חקרה׃
28 ੨੮ ਅਤੇ ਉਸ ਨੇ ਮਨੁੱਖ ਨੂੰ ਆਖਿਆ, “ਵੇਖ, ਪ੍ਰਭੂ ਦਾ ਭੈਅ, ਉਹੀ ਬੁੱਧ ਹੈ, ਅਤੇ ਬਦੀ ਤੋਂ ਦੂਰ ਰਹਿਣਾ ਹੀ ਸਮਝ ਹੈ!”
ויאמר לאדם הן יראת אדני היא חכמה וסור מרע בינה׃

< ਅੱਯੂਬ 28 >